ਤਾਜਾ ਖ਼ਬਰਾਂ


ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 minute ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  8 minutes ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  23 minutes ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  36 minutes ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  49 minutes ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  54 minutes ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  about 1 hour ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  about 1 hour ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  about 1 hour ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
‘ਆਪ ’ ਵਿਧਾਇਕ ਭੁੱਲਰ ਦੇ ਹੋਏ ਅਨੰਦ ਕਾਰਜ
. . .  about 1 hour ago
ਸੰਗਰੂਰ, 29 ਜਨਵਰੀ ( ਫੁੱਲ, ਦਮਨ) ਫਿਰੋਜਪੁਰ ਤੋਂ ‘ਆਪ’ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਅੱਜ ਸੰਗਰੂਰ ਵਿਖੇ ਹੋਏ ਅਨੰਦ ਕਾਰਜ।
ਸਤਿਸੰਗ ਦਾ ਵਿਰੋਧ ਕਰਨ ਵਾਲੇ ਦਰਜਨਾਂ ਸਿੱਖ ਆਗੂ ਗ੍ਰਿਫ਼ਤਾਰ
. . .  about 1 hour ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਲਾਬਤਪੁਰਾ ਵਿਖੇ ਹੋ ਰਹੀ ਸਤਿਸੰਗ ਦੇ ਵਿਰੋਧ 'ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ...
ਪਾਕਿਸਤਾਨ: ਬਲੋਚਿਸਤਾਨ ’ਚ ਵੱਡਾ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 39 ਲੋਕਾਂ ਦੀ ਮੌਤ
. . .  1 minute ago
ਨਵੀਂ ਦਿੱਲੀ, 29 ਜਨਵਰੀ- ਪਾਕਿਸਤਾਨ ਦੇ ਬਲੋਚਿਸਤਾਨ ’ਚ ਵੱਡਾ ਹਾਦਸਾ ਹੋਇਆ ਹੈ। ਅੱੱਜ ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਘੱਟੋ-ਘੱਟ 39...
ਸਿੱਖ ਜਥੇਬੰਦੀਆਂ ਵਲੋਂ ਡੇਰਾ ਸਲਾਬਤਪੁਰਾ ਦੀ ਸਤਿਸੰਗ ਦੇ ਵਿਰੋਧ 'ਚ ਜਾਮ
. . .  about 2 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਨਾਲ ਸੰਬੰਧਿਤ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਅੱਜ ਹੋ ਰਹੀ ਸਤਿਸੰਗ ਦੇ ਵਿਰੋਧ ਵਿਚ ਸਿੱਖ ਆਗੂਆਂ ਵਲੋਂ..
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ
. . .  32 minutes ago
ਨਵੀਂ ਦਿੱਲੀ, 29 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ 'ਮਨ ਕੀ ਬਾਤ' ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਵਲੋਂ ਆਪਣੇ ਅੱਜ ਦੇ ਸੰਬੋਧਨ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਸਮਾਗਮ...
ਡੇਰਾ ਮੁਖੀ ਦੀ ਵੀਡੀਓ ਕਾਨਫ਼ਰੰਸ ਸਤਿਸੰਗ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਜਲਾਲ ਵਿਖੇ ਸੜਕ ਜਾਮ
. . .  1 minute ago
ਭਾਈਰੂਪਾ, 29 ਜਨਵਰੀ (ਵਰਿੰਦਰ ਲੱਕੀ)- ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਮੁੜ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਆਪਣੇ ਪੰਜਾਬ ਵਿਚਲੇ ਵੱਡੇ ਡੇਰੇ ਸਲਾਬਤਪੁਰਾ ਵਿਖੇ ਕੀਤੀ ਜਾ ਰਹੀ ਵੀਡੀਓ...
ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਰਾਮ ਗੋਪਾਲ ਦਾ ਕਤਲ
. . .  about 4 hours ago
ਜੰਡਿਆਲਾ ਮੰਜਕੀ, 29ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਆਗੂ ਲੰਬੜਦਾਰ ਰਾਮ ਗੋਪਾਲ ਤੇ ਹਮਲਾ...
ਈਰਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 7 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 29 ਜਨਵਰੀ- ਤੁਰਕੀ-ਈਰਾਨ ਸਰਹੱਦ 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਈਰਾਨ ਦੀ ਆਈ.ਆਰ.ਐੱਨ.ਏ. ਨਿਊਜ਼ ਏਜੰਸੀ ਦੀ...
ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ
. . .  about 4 hours ago
ਨਵੀਂ ਦਿੱਲੀ, 29 ਜਨਵਰੀ- ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਇਕ ਅਸਫ਼ਲ ਡਰੋਨ ਹਮਲਾ ਸੀ। ਈਰਾਨ ਦੇ ਮੀਡੀਆ ਨੇ ਰੱਖਿਆ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਕੀਤੀ ਹੈ।
ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ
. . .  about 5 hours ago
ਫਿਰੋਜ਼ਪੁਰ, 29 ਜਨਵਰੀ (ਰਾਕੇਸ਼ ਚਾਵਲਾ)- ਥਾਣਾ ਕੈਂਟ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਰਾਤ ਸ਼ੇਰ ਸ਼ਾਹ ਵਾਲੀ ਚੌਕ ਫਿਰੋਜ਼ਪੁਰ ਵਿਖੇ ਇਕ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ (ਸਵੈਟ ਟੀਮ) ਵਲੋਂ ਗੋਲੀ ਮਾਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ 'ਮਨ ਕੀ ਬਾਤ' ਪ੍ਰੋਗਰਾਮ
. . .  1 minute ago
ਨਵੀਂ ਦਿੱਲੀ, 29 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 2023 ਦੀ ਪਹਿਲੀ 'ਮਨ ਕੀ ਬਾਤ' 'ਚ ਅੱਜ ਸਵੇਰੇ 11 ਵਜੇ ਦੇਸ਼ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਕਾਂਗਰਸ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 28 ਜਨਵਰੀ-ਕਾਂਗਰਸ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ ਕੀਤਾ...
ਰਾਖੀ ਸਾਵੰਤ ਨੂੰ ਸਦਮਾ, ਮਾਂ ਜਯਾ ਸਾਵੰਤ ਦਾ ਦਿਹਾਂਤ
. . .  1 day ago
ਮੁੰਬਈ, 28 ਜਨਵਰੀ-ਬ੍ਰੇਨ ਟਿਊਮਰ ਦੇ ਲੰਬੇ ਇਲਾਜ ਤੋਂ ਬਾਅਦ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਸਾਵੰਤ ਦਾ ਦਿਹਾਂਤ ਹੋ ਗਿਆ। ਜਯਾ ਸਾਵੰਤ ਨੇ ਮੁੰਬਈ ਦੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ...
ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਭਾਰਤ ਨੇ ਹਾਕੀ ਵਿਸ਼ਵ ਕੱਪ 'ਚ ਕੀਤਾ 9ਵਾਂ ਸਥਾਨ ਹਾਸਲ
. . .  1 day ago
ਭੁਵਨੇਸ਼ਵਰ, 28 ਜਨਵਰੀ-ਭਾਰਤ ਨੇ ਵਰਗੀਕਰਨ ਮੈਚ 'ਚ ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਪੁਰਸ਼ ਹਾਕੀ ਵਿਸ਼ਵ ਕੱਪ 'ਚ ਨੌਵਾਂ ਸਥਾਨ ਹਾਸਲ ਕੀਤਾ...
ਭਾਜਪਾ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ-ਭਾਜਪਾ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553

ਬਠਿੰਡਾ

ਖੇਡ ਸਟੇਡੀਅਮ ਕੋਲ ਲੱਗਦੀਆਂ ਰੇਹੜੀ ਫੜੀ ਦੀਆਂ ਦੁਕਾਨਾਂ ਨੂੰ ਲੈ ਕੇ ਮਾਹੌਲ ਬਣਿਆ ਤਣਾਅਪੂਰਨ

ਰਾਮਪੁਰਾ ਫੂਲ, 21 ਜੂਨ (ਗੁਰਮੇਲ ਸਿੰਘ ਵਿਰਦੀ)- ਸਥਾਨਕ ਸ਼ਹਿਰ ਅੰਦਰ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਰੇਹੜੀ ਫੜੀ ਲਗਾਉਣ ਵਾਲਿਆਂ ਦੇ ਹੱਕ 'ਚ ਨਿੱਤਰੇ ਸਬਜ਼ੀ ਮੰਡੀ ਦੇ ਕੁਝ ਆੜ੍ਹਤੀਏ ਤੇ ਮਹਿਰਾਜ ਬਸਤੀ ਦੇ ਲੋਕ ਆਹਮਣੇ ਸਾਹਮਣੇ ਹੋ ਗਏ | ਖੇਡ ਸਟੇਡੀਅਮ ਦੇ ...

ਪੂਰੀ ਖ਼ਬਰ »

ਗੈਂਗਸਟਰ ਤੋਂ ਸਮਾਜ ਸੇਵੀ ਬਣੇ ਕੁਲਵੀਰ ਨਰੂਆਣਾ 'ਤੇ ਅੰਨੇ੍ਹਵਾਹ ਫਾਇਰਿੰਗ

ਬਠਿੰਡਾ, 21 ਜੂਨ (ਅੰਮਿ੍ਪਾਲ ਸਿੰਘ ਵਲਾਣ)-  ਅਣਪਛਾਤੇ ਵਿਅਕਤੀਆਂ ਵੱਲੋਂ ਦੇਰ ਰਾਤ ਬਠਿੰਡਾ ਵਿਚ ਗੈਂਗਸਟਰ ਤੋਂ ਸਮਾਜ ਸੇਵੀ ਬਣੇ ਕੁਲਵੀਰ ਨਰੂਆਣਾ 'ਤੇ ਅੰਨੇ੍ਹਵਾਹ ਫਾਇਰਿੰਗ ਕਰਨ ਦੀ ਖ਼ਬਰ ਮਿਲੀ ਹੈ ਹਾਲਾਂਕਿ ਬੁਲਟ ਪਰੂਫ਼ ਗੱਡੀ ਹੋਣ ਕਾਰਨ ਕੁਲਵੀਰ ਨਰੂਆਣਾ ਦਾ ...

ਪੂਰੀ ਖ਼ਬਰ »

ਪੈਰੋਲ 'ਤੇ ਛੱੁਟੀ ਆਉਣ ਮਗਰੋਂ ਫ਼ਰਾਰ ਹੋਇਆ ਕੈਦੀ ਗਿ੍ਫ਼ਤਾਰ

ਸੰਗਤ ਮੰਡੀ, 21 ਜੂਨ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗ਼ਵਾਲੀ ਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਜੇਲ੍ਹ ਤੋਂ ਮਿਲੀ ਛੱੁਟੀ ਕੱਟਣ ਤੋਂ ਬਾਅਦ ਫ਼ਰਾਰ ਹੋ ਗਿਆ ਸੀ | ਥਾਣਾ ਸੰਗਤ ਦੇ ...

ਪੂਰੀ ਖ਼ਬਰ »

ਬਠਿੰਡੇ ਦਾ ਇਸ਼ਾਨ ਸਿੰਗਲਾ ਬਣਿਆ ਡੀ.ਐੱਸ.ਪੀ.

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵਲੋਂ ਪੰਜਾਬ ਸਿਵਲ ਸਰਵਿਸਿਜ਼ ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚ 5ਵਾਂ ਰੈਂਕ ਹਾਸਲ ਕਰਕੇ ਇਸ਼ਾਨ ਸਿੰਗਲਾ ਨੇ ਬਠਿੰਡਾ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਇਸ਼ਾਨ ਸਿੰਗਲਾ ਦੇ ...

ਪੂਰੀ ਖ਼ਬਰ »

ਏਮਜ਼ ਬਠਿੰਡਾ 'ਚ 18 ਤੋਂ 44 ਸਾਲ ਉਮਰ ਵਰਗ ਲਈ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪ੍ਰਧਾਨ ਮੰਤਰੀ ਦੁਆਰਾ ਦੇਸ਼ ਭਰ ਵਿਚ ਮੁਫ਼ਤ ਕੋਵਿਡ-19 ਟੀਕੇ ਦੀ ਸ਼ੁਰੂਆਤ ਦੇ ਮੱਦੇਨਜ਼ਰ, ਡਾ: ਡੀ.ਕੇ. ਸਿੰਘ, ਡਾਇਰੈਕਟਰ ਅਤੇ ਸੀ. ਈ. ਓ., ਮੈਡੀਕਲ ਸੁਪਰਡੈਂਟ ਪ੍ਰੋ: ਸਤੀਸ਼ ਗੁਪਤਾ ਅਤੇ ਕਮਿਊਨਟੀ ਅਤੇ ਪਰਿਵਾਰਕ ਮੈਡੀਸਨ ਵਿਭਾਗ ਦੇ ਮੁਖੀ ਡਾ: ਭੋਲਾ ਨਾਥ ਦੀ ਹਾਜ਼ਰੀ ਵਿਚ ਕੋਵਿਡ-19 ਟੀਕਾਕਰਨ ਸੇਵਾਵਾਂ 18-44 ਸਾਲ ਦੀ ਉਮਰ ਸਮੂਹ ਲਈ ਏਮਜ਼ ਬਠਿੰਡਾ ਵਿਖੇ ਸ਼ੁਰੂ ਕੀਤੀਆਂ ਗਈਆਂ ਹਨ | ਇਹ ਪਹਿਲਾਂ ਤੋਂ ਚੱਲ ਰਹੀ ਟੀਕਾਕਰਨ ਮੁਹਿੰਮ ਦੇ ਅਨੁਕੂਲ ਹੈ, ਜੋ ਜਨਵਰੀ 2021 ਵਿਚ ਰਾਸ਼ਟਰੀ ਉਦਘਾਟਨ ਤੋਂ ਸਿਹਤ ਕਰਮਚਾਰੀਆਂ, ਫਰੰਟ ਲਾਈਨ ਵਰਕਰਾਂ ਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਸੀ | ਇਹ ਮੁਹਿੰਮ ਮਹਾਂਮਾਰੀ ਵਿਰੁੱਧ ਚੱਲ ਰਹੀ ਲੜਾਈ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਨੂੰ ਕਾਂਗਰਸ 'ਚ ਸ਼ਾਮਿਲ ਕਰਨ ਦਾ ਦਾਅਵਾ ਗੁੰਮਰਾਹਕੁਨ- ਐਡਵੋਕੇਟ ਰਾਜਬਿੰਦਰ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜੋ ਕਾਂਗਰਸ ਪਾਰਟੀ ਵਲੋਂ ਬਠਿੰਡਾ ਸਬਜ਼ੀ ਮੰਡੀ ਵਿਚ ਰੇਹੜੀ ਫੜੀ ਵਾਲਿਆਂ ਦੇ ਕਾਂਗਰਸ ਦੇ ਪਰਨੇ ਪਾ ਕੇ 150 ਪਰਿਵਾਰ ਵਲੋਂ ਕਾਂਗਰਸ ਵਿਚ ਸ਼ਾਮਿਲ ਕਰਨ ਦਾ ਡਰਾਮਾ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੇ ਇਕ ਰਵਿੰਦਰ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੋਪਾਲ ਰਾਏ ਸਰਬਸੰਮਤੀ ਨਾਲ ਚੁਣੇ

ਬਠਿੰਡਾ, 21 ਜੂਨ (ਅਵਤਾਰ ਸਿੰਘ)- ਸਿਹਤ ਵਿਭਾਗ ਦੇ ਕਲਾਸ ਦਰਜਾ ਚਾਰ ਮੁਲਾਜ਼ਮ ਯੂਨੀਅਨ ਸਿਹਤ ਵਿਭਾਗ ਜ਼ਿਲ੍ਹਾ ਬਠਿੰਡਾ ਦੀ ਚੋਣ ਸੂਬਾ ਪ੍ਰਧਾਨ ਬਹਾਦਰ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਬਠਿੰਡਾ ਹੋਈ ਜਿਸ ਵਿਚ ਉਚੇਚੇ ਤੌਰ 'ਤੇ ਹਰਜਿੰਦਰ ਪਾਲ ਸੂਰਮਾ ਯੂਨੀਅਨ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਵੱਡਾ ਝਟਕਾ, ਅਕਾਲੀ ਦਲ ਦਾ ਸਰਕਲ ਪ੍ਰਧਾਨ ਤੇ ਫੜ੍ਹੀ ਯੂਨੀਅਨ ਦਾ ਪ੍ਰਧਾਨ ਕਾਂਗਰਸ 'ਚ ਸ਼ਾਮਿਲ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਸ਼ਹਿਰੀ ਖੇਤਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਰੇਹੜੀ ਫੜ੍ਹੀ ਯੂਨੀਅਨ ਦੇ ਪ੍ਰਧਾਨ ਰਾਜਦੀਪ ਰਾਜੂ, ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਰਵਿੰਦਰ ਮਾਥੁਰ ਅਤੇ ਸੀਨੀਅਰ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 3 ਟਰਾਲਾ ਚਾਲਕ 45 ਕਿੱਲੋ ਭੁੱਕੀ ਸਮੇਤ ਕਾਬੂ

ਸੰਗਤ ਮੰਡੀ, 21 ਜੂਨ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗ਼ਵਾਲੀ ਨੇੜੇ ਦੋ ਵੱਖ ਵੱਖ ਮਾਮਲਿਆਂ 'ਚ ਦੋ ਘੋੜਾ ਟਰਾਲਿਆਂ ਦੇ ਤਿੰਨ ਚਾਲਕਾਂ ਨੂੰ 45 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਭੜਕੇ ਟਰੱਕ ਆਪ੍ਰੇਟਰ

ਰਾਮਾਂ ਮੰਡੀ, 21 ਜੂਨ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਰੋਜ਼ਾਨਾ ਪੈਟਰੋਲ, ਡੀਜ਼ਲ ਅਤੇ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਭੜਕੇ ਰਾਮਾਂ ਟਰੱਕ ਅਪਰੇਟਰਾਂ ਨੇ ਅੱਜ ਸ਼ਾਮ ਤਲਵੰਡੀ ਸਾਬੋ ਸੜਕ 'ਤੇ ਧਰਨਾ ਲਗਾ ਦਿੱਤਾ | ਇਸ ਦੌਰਾਨ ਧਰਨਾਕਾਰੀਆਂ ...

ਪੂਰੀ ਖ਼ਬਰ »

ਕੋਟਸ਼ਮੀਰ ਫ਼ੀਡਰ ਤੋਂ ਪੂਰੀ ਬਿਜਲੀ ਨਾ ਮਿਲਣ ਕਾਰਨ ਕਿਸਾਨ ਡਾਹਢੇ ਪ੍ਰੇਸ਼ਾਨ

ਕੋਟਫੱਤਾ, 21 ਜੂਨ (ਰਣਜੀਤ ਸਿੰਘ ਬੁੱਟਰ)- ਸਬ ਡਵੀਜ਼ਨ ਕੋਟਸ਼ਮੀਰ ਤੋਂ ਖੇਤੀ ਮੋਟਰਾਂ ਨੂੰ ਮਿਲਣ ਵਾਲੀ ਬਿਜਲੀ ਪੂਰੀ ਨਾ ਮਿਲਣ ਕਾਰਨ ਕਿਸਾਨ ਡਾਢੇ੍ਹ ਪ੍ਰੇਸ਼ਾਨ ਹਨ | ਕਿਸਾਨਾਂ ਦਾ ਦੋਸ਼ ਸੀ ਕਿ ਸਰਕਾਰ ਵਲੋਂ ਨਿਰਧਾਰਿਤ ਕੀਤੀ ਅੱਠ ਘੰਟੇ ਸਪਲਾਈ ਉਨ੍ਹਾਂ ਨੂੰ ਛੇ ...

ਪੂਰੀ ਖ਼ਬਰ »

ਝਗੜੇ ਦੇ ਮਾਮਲੇ 'ਚ ਕਿਸਾਨ ਜਥੇਬੰਦੀ ਨੇ ਘੇਰਿਆ ਮਹਿਲਾ ਥਾਣਾ

ਬਠਿੰਡਾ, 21 ਜੂਨ (ਅਵਤਾਰ ਸਿੰਘ)- ਸਥਾਨਕ ਮਹਿਲਾ ਥਾਣੇ ਵਿਚ ਚੱਲ ਰਹੇ ਪਤੀ-ਪਤਨੀ ਦੇ ਝਗੜੇ ਦੀ ਕੋਈ ਸੁਣਵਾਈ ਨਾ ਹੋਣ ਕਾਰਨ ਲੜਕੀ ਪਰਿਵਾਰ ਦੇ ਹੱਕ ਵਿਚ ਕਿਸਾਨ ਜਥੇਬੰਦੀ ਨਿੱਤਰ ਆਈ ਹੈ | ਕਿਸਾਨ ਆਗੂਆਂ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਥਾਣੇ ਅੱਗੇ ...

ਪੂਰੀ ਖ਼ਬਰ »

ਜਿਉਂਦ ਜ਼ਮੀਨੀ ਮਾਮਲੇ 'ਚ ਪੁਲਿਸ ਵਲੋਂ 10 ਵਿਅਕਤੀਆਂ 'ਤੇ ਪਰਚਾ ਦਰਜ

ਚਾਉਕੇ, 21 ਜੂਨ (ਮਨਜੀਤ ਸਿੰਘ ਘੜੈਲੀ)- ਨੇੜਲੇ ਪਿੰਡ ਜਿਉਂਦ ਵਿਖੇ ਬੀਤੇ ਕੱਲ੍ਹ ਹੋਏ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਦੌਰਾਨ ਹੋਈ ਲੜਾਈ ਦੌਰਾਨ ਗੋਲੀਆਂ ਚੱਲਣ ਨਾਲ ਦਰਜਨ ਦੇ ਕਰੀਬ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਰਾਮਪੁਰਾ ਫੂਲ ਅਤੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਕਾਮਿਆਂ ਵਲੋਂ 40ਵੇਂ ਦਿਨ ਵੀ ਹੜਤਾਲ ਜਾਰੀ

ਤਲਵੰਡੀ ਸਾਬੋ, 21 ਜੂਨ (ਰਣਜੀਤ ਸਿੰਘ ਰਾਜੂ)- ਸਫ਼ਾਈ ਸੇਵਕਾਂ ਦੀ ਸੂਬਾਈ ਜਥੇਬੰਦੀ ਦੇ ਸੱਦੇ 'ਤੇ ਆਪਣੀਆਂ ਹੱਕੀ ਮੰਗਾਂ ਅਤੇ ਪੱਕੇ ਕਰਨ ਨੂੰ ਲੈ ਕੇ ਤਲਵੰਡੀ ਸਾਬੋ ਨਗਰ ਪੰਚਾਇਤ ਨਾਲ ਸਬੰਧਤ ਸਫ਼ਾਈ ਕਾਮਿਆਂ ਦੀ ਨਗਰ ਪੰਚਾਇਤ ਦਫ਼ਤਰ ਅੱਗੇ ਚੱਲ ਰਹੀ ਹੜਤਾਲ ਅੱਜ ...

ਪੂਰੀ ਖ਼ਬਰ »

ਰਾਜੀ (ਸੇਖੋਂ) ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਮਹਿਮਾ ਸਰਜਾ, 21 ਜੂਨ (ਬਲਦੇਵ ਸੰਧੂ)- ਯੂਥ ਅਕਾਲੀ ਦਲ ਦੇ ਸਰਗਰਮ ਆਗੂ ਸੁਖਰਾਜ ਸਿੰਘ ਰਾਜ਼ੀ (ਸੇਖੋਂ) ਵਾਸੀ ਮਹਿਮਾ ਸਰਕਾਰੀ ਨੂੰ ਪਾਰਟੀ ਹਾਈਕਮਾਨ ਵਲੋਂ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਹ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਹਨ | ...

ਪੂਰੀ ਖ਼ਬਰ »

ਅਕਾਲੀ-ਬਸਪਾ ਸਰਕਾਰ ਬਣਾਉਣ ਲਈ ਲੋਕ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ -ਮਲੂਕਾ

ਭਾਈਰੂਪਾ, 21 ਜੂਨ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਦੇ ਪਿੰਡ ਧਿੰਗੜ੍ਹ ਤੋਂ ਸੱਤਾਧਾਰੀ ਧਿਰ ਕਾਂਗਰਸ ਨੂੰ ਉਸ ਵਕਤ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਦੇ ਸੀਨੀਅਰ ਕਾਂਗਰਸੀ ਆਗੂ ਗਿਆਨ ਸਿੰਘ, ਰੇਸ਼ਮ ਸਿੰਘ ਤੇ ਮਾਣਕ ਸਿੰਘ ਨੇ ਕਾਂਗਰਸ ਪਾਰਟੀ 'ਚ ਸੁਣਵਾਈ ਨਾ ਹੋਣ ...

ਪੂਰੀ ਖ਼ਬਰ »

ਹਰਿਆਣਾ ਦਾ ਤਸਕਰ ਪੰਜਾਬ ਪੁਲਿਸ ਵਲੋਂ ਕਾਬੂ

ਰਾਮਾਂ ਮੰਡੀ, 21 ਜੂਨ (ਤਰਸੇਮ ਸਿੰਗਲਾ)- ਰਾਮਾਂ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਸਬ ਇੰਸਪੈਕਟਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪਿੰਡ ਸ਼ੇਰਗੜ੍ਹ ਦੀ ਹੱਦ ਵਿਚੋਂ ਹਰਿਆਣਾ ਸੂਬੇ ਦੇ ਇਕ ਤਸਕਰ ਦਿਲਜਾਨ ਖ਼ਾਨ ਪੁੱਤਰ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕ ਪੰਜਾਬ ਦਾ ਹੋਇਆ ਗਠਨ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਸਰੀਰਕ ਸਿੱਖਿਆ ਅਧਿਆਪਕਾਂ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਸੂਬੇ ਦੇ 18 ਜ਼ਿਲਿ੍ਹਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ | ਸਰਬਸੰਮਤੀ ਨਾਲ ਪਹਿਲਾਂ ਤੋਂ ਚੱਲ ਰਹੀ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਤੋਂ ਬਚਾਓ ਤੇ ਅਗਾਂਊ ਪ੍ਰਬੰਧਾਂ ਦੀ ਜਾਣਕਾਰੀ ਹਫ਼ਤੇ 'ਚ ਮੁਹੱਈਆ ਕਰਵਾਉਣ - ਡੀ.ਸੀ.

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਕਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਮੱਠੀ ਪੈਣ ਉਪਰੰਤ ਅਗਾਮੀ ਤੇ ਸੰਭਾਵੀਂ ਤੀਸਰੀ ਲਹਿਰ ਤੋਂ ਬਚਾਓ ਤੇ ਅਗਾਂਓ ਪ੍ਰਬੰਧਾਂ ਸਬੰਧੀ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲਾਂ ਦੇ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਦੇ ਪਿਤਾ ਨੇ ਖੋਲਿ੍ਹਆ ਵਿਰੋਧੀ ਧਿਰਾਂ ਦੀ ਬੌਖਲਾਹਟ ਭਰੀ ਦੂਸ਼ਣਬਾਜ਼ੀ ਖਿਲਾਫ਼ ਮੋਰਚਾ

ਡੱਬਵਾਲੀ, 21 ਜੂਨ (ਇਕਬਾਲ ਸਿੰਘ ਸ਼ਾਂਤ)- ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਅਮਿਤ ਸਿਹਾਗ ਦੇ ਪਿਤਾ ਡਾ: ਕੇ.ਵੀ. ਸਿੰਘ ਨੇ ਟੀਮ ਦੀਪੇਂਦਰ ਵੱਲੋਂ ਵੰਡੇ ਖਾਲਸਾ ਏਡ ਦੇ ਸਟਿੱਕਰਾਂ ਵਾਲੇ ਆਕਸੀਜਨ ਕੰਸਨਟਰੇਟਰਾਂ 'ਤੇ ਸਿਆਸੀ ਦੂਸ਼ਣਬਾਜ਼ੀ ਖਿਲਾਫ਼ ਮੋਰਚਾ ਸੰਭਾਲ ...

ਪੂਰੀ ਖ਼ਬਰ »

ਬਸਪਾ ਤੇ ਅਕਾਲੀ ਵਰਕਰਾਂ ਨੇ ਐਮ.ਪੀ. ਬਿੱਟੂ ਦਾ ਪੁਤਲਾ ਫੂਕਿਆ

ਗੋਨਿਆਣਾ, 21 ਜੂਨ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)- ਸਥਾਨਕ ਡਾ: ਅੰਬੇਦਕਰ ਚੌਕ ਵਿਖੇ ਅੱਜ ਰਾਮ ਕੁਮਾਰ ਸਿੰਘਵਾਂ ਸਾਬਕਾ ਪ੍ਰਧਾਨ ਹਲਕਾ ਭੁੱਚੋ ਅਤੇ ਸਾਬਕਾ ਹਲਕਾ ਇੰਚਾਰਜ ਦੀ ਅਗਵਾਈ ਵਿਚ ਵਿਵਾਦਤ ਬਿਆਨਾਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਵਲੋਂ ਕਾਂਗਰਸੀ ਮੈਂਬਰ ...

ਪੂਰੀ ਖ਼ਬਰ »

ਦਸਮ ਪਾਤਸ਼ਾਹੀ ਦੇ ਆਗਮਨ ਦਿਵਸ 'ਤੇ ਸੰਗਤ ਨੇ ਸਜਾਈ ਪ੍ਰਭਾਤ ਫੇਰੀ

ਬਠਿੰਡਾ, 21 ਜੂਨ (ਅਵਤਾਰ ਸਿੰਘ)- ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਅਤੇ ਹਾਜੀ ਰਤਨ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 315ਵਾਂ ਆਗਮਨ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਪਾਠ ਦੇ ਭੋਗ ਪਾਉਣ ਉਪਰੰਤ ਕਥਾਵਾਚਕ ਭਾਈ ਜਗਤਾਰ ਸਿੰਘ ...

ਪੂਰੀ ਖ਼ਬਰ »

ਸੰਦੀਪ ਸਿੰਘ ਬਾਠ ਗਿੱਲ ਕਲਾਂ ਨੂੰ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਦਿਹਾਤੀ-1 ਦਾ ਪ੍ਰਧਾਨ ਬਣਾਏ ਜਾਣ ਦਾ ਭਰਵਾਂ ਸਵਾਗਤ

ਚਾਉਕੇ, 21 ਜੂਨ (ਮਨਜੀਤ ਸਿੰਘ ਘੜੈਲੀ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਹੀ ਮਿਹਨਤੀ ਅਤੇ ਸਰਗਰਮ ਆਗੂ ਸੰਦੀਪ ਸਿੰਘ ਬਾਠ ਗਿੱਲ ਕਲਾਂ ਨੂੰ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਦਿਹਾਤੀ 1 ਦਾ ਪ੍ਰਧਾਨ ਬਣਾਏ ਜਾਣ 'ਤੇ ਹਲਕਾ ਮੌੜ ਦੇ ਅਕਾਲੀ ਵਰਕਰਾਂ 'ਚ ...

ਪੂਰੀ ਖ਼ਬਰ »

ਭਾਈ ਬਹਿਲੋ ਦੇ ਖਾਨਦਾਨ ਦੁਆਰਾ ਵਸਾਇਆ ਪਿੰਡ ਸੇਲਬਰਾਹ

ਵਰਿੰਦਰ ਲੱਕੀ 99151-30484 ਪਿੰਡ ਦਾ ਇਤਿਹਾਸ: ਭਾਈ ਬਹਿਲੋ ਦੇ ਖ਼ਾਨਦਾਨ ਦੁਆਰਾ ਵਸਾਇਆ ਪਿੰਡ ਸੇਲਬਰਾਹ ਜ਼ਿਲ੍ਹਾ ਬਠਿੰਡਾ ਤੋਂ ਤਕਰੀਬਨ 35 ਕਿੱਲੋਮੀਟਰ ਦੀ ਦੂਰੀ 'ਤੇ ਹੈ | ਜਾਣਕਾਰੀ ਅਨੁਸਾਰ ਭਾਈ ਬਹਿਲੋ ਦੇ ਪੋਤਰੇ ਭਾਈ ਭਗਤਾ ਨੇ 1610 'ਚ ਭਗਤਾ ਨਗਰ ਵਸਾਇਆ ਤਾਂ ਬਹਿਲੋ ...

ਪੂਰੀ ਖ਼ਬਰ »

25 ਜੁਲਾਈ ਤੱਕ ਜ਼ਿਲ੍ਹੇ 'ਚ ਵੈਕਸੀਨੇਸ਼ਨ ਕੀਤੀ ਜਾਵੇਗੀ ਮੁਕੰਮਲ - ਡੀ.ਸੀ.

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਮੌਜੂਦਾ ਸਮੇਂ ਭਾਵੇਂ ਪ੍ਰਕੋਪ ਦਿਨ-ਬ-ਦਿਨ ਘੱਟ ਰਿਹਾ ਹੈ ਪਰ ਫ਼ਿਰ ਵੀ ਸਾਨੂੰ ਇਸ ਤੋਂ ਸਾਵਧਾਨ ਰਹਿਣ ਦੀ ਵਧੇਰੇ ਜ਼ਰੂਰਤ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਪ੍ਰੀਤਮ ਕੌਰ ਸਲਾਬਤਪੁਰਾ

ਭਾਈਰੂਪਾ - ਸੇਵਾ ਮੁਕਤ ਮੁੱਖ ਅਧਿਆਪਕਾ ਪ੍ਰੀਤਮ ਕੌਰ ਸਲਾਬਤਪੁਰਾ ਦਾ ਜਨਮ 1 ਅਗਸਤ 1936 ਨੂੰ ਫਰੀਦਕੋਟ 'ਚ ਪਿਤਾ ਗੁਰਦਿਆਲ ਸਿੰਘ ਦੇ ਘਰ ਮਾਤਾ ਬਚਨ ਕੌਰ ਦੀ ਕੁੱਖੋਂ ਹੋਇਆ | ਇਨ੍ਹਾਂ ਸਮੇਤ ਪਰਿਵਾਰ 'ਚ ਇਹ 2 ਭੈਣਾਂ ਤੇ 3 ਭਾਈ ਸਨ | ਮੁੱਢਲੀ ਸਿੱਖਿਆ ਹਾਸਲ ਕਰਨ ਉਪਰੰਤ ...

ਪੂਰੀ ਖ਼ਬਰ »

ਪਿੰਡ ਮਹਿਮਾ ਸਰਜਾ ਵਿਖੇ ਬਣੇਗੀ ਲਾਇਬ੍ਰੇਰੀ ਦੀ ਨਵੀਂ ਬਿਲਡਿੰਗ ਤੇ ਬੱਚਿਆਂ ਲਈ ਪਾਰਕ-ਏ.ਡੀ.ਸੀ. ਪਰਮਵੀਰ ਸਿੰਘ

ਮਹਿਮਾ ਸਰਜਾ, 21 ਜੂਨ (ਬਲਦੇਵ ਸੰਧੂ)-ਬੀਤੇ ਦਿਨੀਂ ਫੋਕਲ ਪੁਆਇੰਟ ਮਹਿਮਾ ਸਰਜਾ ਵਿਖੇ ਲਾਇਬਰੇਰੀ ਦੀ ਨਵੀਂ ਬਿਲਡਿੰਗ ਬਣਾਉਣ ਸਬੰਧੀ ਬਠਿੰਡਾ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ ਵਲੋਂ ਜਗ੍ਹਾ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਸ਼ਹੀਦ ਭਗਤ ...

ਪੂਰੀ ਖ਼ਬਰ »

ਰਾਜੀ (ਸੇਖੋਂ) ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਮਹਿਮਾ ਸਰਜਾ, 21 ਜੂਨ (ਬਲਦੇਵ ਸੰਧੂ)-ਯੂਥ ਅਕਾਲੀ ਦਲ ਦੇ ਸਰਗਰਮ ਆਗੂ ਸੁਖਰਾਜ ਸਿੰਘ ਰਾਜੀ (ਸੇਖੋਂ) ਵਾਸੀ ਮਹਿਮਾ ਸਰਕਾਰੀ ਨੂੰ ਪਾਰਟੀ ਹਾਈਕਮਾਨ ਵੱਲੋਂ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਹ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਹਨ | ...

ਪੂਰੀ ਖ਼ਬਰ »

ਅਜਾਇਬ ਸਿੰਘ ਹਮੀਰਗੜ੍ਹ ਨੂੰ ਮੁੱਖ ਬੁਲਾਰਾ ਲਗਾਏ ਜਾਣ 'ਤੇ ਹਲਕੇ 'ਚ ਖੁਸ਼ੀ ਦੀ ਲਹਿਰ

ਭਗਤਾ ਭਾਈਕਾ, 21 ਜੂਨ (ਸੁਖਪਾਲ ਸਿੰਘ ਸੋਨੀ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ...

ਪੂਰੀ ਖ਼ਬਰ »

'ਕਰੋ ਯੋਗ ਭਜਾਓ ਰੋਗ' ਦੇ ਨਾਅਰੇ ਨਾਲ ਜ਼ਿਲ੍ਹੇ ਭਰ 'ਚ ਮਨਾਇਆ ਕੌਮਾਂਤਰੀ ਯੋਗ ਦਿਵਸ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ 7ਵਾਂ ਕੌਮਾਂਤਰੀ ਯੋਗ ਦਿਵਸ ਬਠਿੰਡਾ ਜ਼ਿਲ੍ਹੇ ਭਰ 'ਚ ਮਨਾਇਆ ਗਿਆ ਜਿਸ ਤਹਿਤ ਵਿੱਦਿਅਕ ਅਦਾਰਿਆਂ, ਘਰਾਂ ਅਤੇ ਜਨਤਕ ਪਾਰਕਾਂ ਵਿਚ ਕੋਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਯੋਗਾ ਆਸਣ ਕਰਵਾਏ ਗਏ | ਹਾਲਾਂਕਿ ਕਈ ...

ਪੂਰੀ ਖ਼ਬਰ »

ਸ਼ੋ੍ਰਮਣੀ ਪੱਤਰਕਾਰ ਸਵ: ਹੁਕਮ ਚੰਦ ਸ਼ਰਮਾ ਦੀ ਯਾਦ 'ਚ ਲੱਗੇ ਕੈਂਪ ਮੌਕੇ 32 ਯੂਨਿਟ ਖ਼ੂਨਦਾਨ ਹੋਇਆ

ਬਠਿੰਡਾ, 21 ਜੂਨ (ਅਵਤਾਰ ਸਿੰਘ)- ਪਿਤਾ ਦਿਵਸ ਮੌਕੇ ਸਾਬਕਾ ਕੌਂਸਲਰ ਹਰਵਿੰਦਰ ਸਿੰਘ ਸ਼ਰਮਾ (ਗੰਜੂ) ਨੇ ਆਪਣੇ ਪਿਤਾ ਤੇ ਸ਼੍ਰੋਮਣੀ ਪੱਤਰਕਾਰ ਸਵ: ਹੁਕਮ ਚੰਦ ਸ਼ਰਮਾ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਪਹੁੰਚੇ ਖ਼ੂਨਦਾਨੀਆਂ ਨੇ ਸਵੈ-ਇੱਛਾ ...

ਪੂਰੀ ਖ਼ਬਰ »

ਵੈਕਸੀਨੇਸ਼ਨ ਕੈਂਪ ਮੌਕੇ 141 ਵਿਅਕਤੀਆਂ ਨੂੰ ਲਗਾਇਆ ਪਹਿਲਾ ਟੀਕਾ

ਰਾਮਾਂ ਮੰਡੀ, 21 ਜੂਨ (ਤਰਸੇਮ ਸਿੰਗਲਾ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਕੋਰੋਨਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ 'ਮਿਸ਼ਨ ਫਤਿਹ' ਮੁਹਿੰਮ ਤਹਿਤ ਸਿਹਤ ਵਿਭਾਗ ਤਲਵੰਡੀ ਸਾਬੋ ਵਲੋਂ (ਪਹਿਲੀ ਡੋਜ਼) ਦਾ ਦੂਸਰਾ ਵੈਕਸੀਨੇਸ਼ਨ ਕੈਂਪ ਰਾਧਾ ਸੁਆਮੀ ਸਤਿਸੰਗ ਘਰ ਬੰਗੀ ਰੋਡ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਗੁਰਮਤਿ ਸਮਰ ਕੈਂਪ

ਮਹਿਮਾ ਸਰਜਾ, 21 ਜੂਨ (ਰਾਮਜੀਤ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਪੁਰਬ ਸ਼ਤਾਬਦੀ ਦੇ ਸਬੰਧ ਵਿਚ ਸੱਤ ਦਿਨਾਂ ਗੁਰਮਤਿ ਸਮਰ ਕੈਂਪ ਕੋਠੇ ਮੇਹਰ ਸਿੰਘ ਅਤੇ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਪੁਰੀ ਤੇ ਸੰਸਦ ਮੈਂਬਰ ਬਿੱਟੂ ਖ਼ਿਲਾਫ਼ ਕਾਰਵਾਈ ਦੀ ਮੰਗ

ਤਲਵੰਡੀ ਸਾਬੋ, 21 ਜੂਨ (ਰਣਜੀਤ ਸਿੰਘ ਰਾਜੂ)- ਸੂਬੇ ਅੰਦਰ ਅਕਾਲੀ ਬਸਪਾ ਗੱਠਜੋੜ ਉਪਰੰਤ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ 'ਤੇ ਗਲਤ ਬਿਆਨਬਾਜ਼ੀ ਦੇ ਦੋਸ਼ ਲਾਉਂਦਿਆਂ ਅੱਜ ਬਹੁਜਨ ਸਮਾਜ ਪਾਰਟੀ ਨੇ ...

ਪੂਰੀ ਖ਼ਬਰ »

ਮਜ਼੍ਹਬੀ ਸਿੱਖ ਭਾਈਚਾਰੇ ਦੀ ਮੀਟਿੰਗ ਹੋਈ

ਭੁੱਚੋ ਮੰਡੀ, 21 ਜੂਨ (ਬਿੱਕਰ ਸਿੰਘ ਸਿੱਧੂ)- ਮਜ਼੍ਹਬੀ ਸਿੱਖ ਭਾਈਚਾਰੇ ਦੇ ਨੌਜਵਾਨਾਂ ਵਲੋਂ ਆਪਣੇ ਭਾਈਚਾਰੇ ਨੂੰ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਪਿੰਡ ਸੇਮਾ ਵਿਖੇ ਅੰਗਰੇਜ਼ ਸੇਮਾ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਕਾਂਗਰਸੀ ਪਰਿਵਾਰਾਂ ਨੂੰ ਨੌਕਰੀਆਂ ਦੇਣਾ ਬੇਰੁਜ਼ਗਾਰਾਂ ਨਾਲ ਧੱਕੇਸ਼ਾਹੀ- ਕਾਂਗੜ

ਭਗਤਾ ਭਾਈਕਾ, 21 ਜੂਨ (ਸੁਖਪਾਲ ਸਿੰਘ ਸੋਨੀ)- ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਕਰੋੜਪਤੀ ਕਾਂਗਰਸੀ ਵਿਧਾਇਕਾਂ ਦੇ ਪਰਿਵਾਰਾਂ ਨੂੰ ਨੌਕਰੀ ਵੰਡ ਰਹੇ ਹਨ, ਜੋ ਸੂਬੇ ਦੇ ਬੇਰੁਜ਼ਗਾਰਾਂ ਨਾਲ ਸ਼ਰੇਆਮ ਧੱਕਾਸਾਹੀ ਹੈ | ਇੰਨ੍ਹਾਂ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨ ਯੂਨੀਅਨ ਦੀ ਮੀਟਿੰਗ

ਭਗਤਾ ਭਾਈਕਾ, 21 ਜੂਨ (ਸੁਖਪਾਲ ਸਿੰਘ ਸੋਨੀ)-ਸਥਾਨਕ ਸਬ ਡਵੀਜ਼ਨ ਵਿਖੇ ਸਹਾਇਕ ਲਾਈਨਮੈਨ ਯੂਨੀਅਨ ਬਲਾਕ ਭਗਤਾ ਭਾਈਕਾ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਸਮੂਹ ਸਹਾਇਕ ਲਾਈਨਮੈਨਾਂ ਨੇ ਭਾਗ ਲਿਆ | ਬੁਲਾਰਿਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਪਿਛਲੇ 10 ਸਾਲ ਤੋਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਤੇ ਕਲੱਬਾਂ ਵਲੋਂ ਥਾਣਾ ਬਾਲਿਆਂਵਾਲੀ ਮੂਹਰੇ ਧਰਨਾ ਅੱਜ

ਬਾਲਿਆਂਵਾਲੀ, 21 ਜੂਨ (ਕੁਲਦੀਪ ਮਤਵਾਲਾ)- ਪੁਲਿਸ ਥਾਣਾ ਬਾਲਿਆਂਵਾਲੀ ਦੇ ਮੁੱਖ ਅਧਿਕਾਰੀ ਸਬ ਇੰਸਪੈਕਟਰ ਜਸਵੀਰ ਸਿੰਘ ਦੀ ਅੱਜ ਅਚਾਨਕ ਹੋਈ ਬਦਲੀ ਦੀ ਭਿਣਕ ਕਿਸਾਨ ਜਥੇਬੰਦੀਆਂ ਨੂੰ ਪੈਣ 'ਤੇ ਭਾਕਿਯੂ ਸਿੱਧੂਪੁਰ ਵਲੋਂ ਸਖ਼ਤ ਨੋਟ ਲੈਂਦਿਆਂ ਬਦਲੀ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਗੋਨਿਆਣਾ, 21 ਜੂਨ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)- ਪੁਲਿਸ ਵਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਇਸ ਵਿਰੁੱਧ ਲਾਮਬੰਦ ਹੋਣ ਲਈ ਨਗਰ ਕੌਂਸਲ ਪ੍ਰਧਾਨ ਮਨਮੋਹਨ ਧਿੰਗੜਾ ਦੀ ਅਗਵਾਈ ਹੇਠ ਸਿਹਤ ਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ 'ਤੇ ਇਕ ਜਾਗਰੂਕਤਾ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੱਸੀ ਵਲੋਂ ਸ਼ਹੀਦ ਜੁਗਰਾਜ ਸਿੰਘ ਦੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ

ਤਲਵੰਡੀ ਸਾਬੋ, 21 ਜੂਨ (ਰਣਜੀਤ ਸਿੰਘ ਰਾਜੂ)- ਕਰੀਬ ਦੋ ਮਹੀਨਿਆਂ ਦੇ ਅੰਤਰਾਲ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਰਮੰਦਿਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਅੱਜ ਫਿਰ ਹਲਕੇ ਦੇ ਪਿੰਡਾਂ ਵਿਚ ...

ਪੂਰੀ ਖ਼ਬਰ »

ਬ੍ਰਹਮ ਕੁਮਾਰੀ ਆਸ਼ਰਮ ਤਲਵੰਡੀ ਸਾਬੋ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਤਲਵੰਡੀ ਸਾਬੋ, 21 ਜੂਨ (ਰਣਜੀਤ ਸਿੰਘ ਰਾਜੂ)- ਬ੍ਰਹਮ ਕੁਮਾਰੀ ਵਿਸ਼ਵ ਵਿਦਿਆਲਾ ਦੀ ਸ਼ਾਖਾ ਤਲਵੰਡੀ ਸਾਬੋ ਵਿਖੇ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਬ੍ਰਹਮ ਕੁਮਾਰੀ ਆਸ਼ਾ ਭੈਣ ਨੇ ਹਾਜ਼ਰੀਨ ਨੂੰ ਯੋਗ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਹਰ ...

ਪੂਰੀ ਖ਼ਬਰ »

ਸਰਪੰਚਾਂ ਦੀਆਂ ਮੰਗਾਂ ਸਬੰਧੀ ਸੂਬਾ ਪੱਧਰੀ ਸੰਘਰਸ਼ ਲਈ ਸਮੂਹ ਸਰਪੰਚ ਹੋਣ ਲਾਮਬੰਦ-ਸੂਬਾ ਪ੍ਰਧਾਨ ਗੁਰਮੀਤ ਸਿੰਘ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਰਪੰਚ ਯੂਨੀਅਨ ਆਫ਼ ਪੰਜਾਬ ਦੀ ਮੀਟਿੰਗ ਬਠਿੰਡਾ ਜ਼ਿਲ੍ਹੇ ਦੇ ਸਰਪੰਚਾਂ ਨਾਲ ਗੁਰਦੁਆਰਾ ਹਾਜੀਰਤਨ ਸਾਹਿਬ ਵਿਖੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਫ਼ਤਿਹਗੜ੍ਹ ਸਾਹਿਬ ਦੀ ਅਗਵਾਈ ਵਿਚ ਹੋਈ ਜਿਸ ਵਿਚ ਬਠਿੰਡਾ ...

ਪੂਰੀ ਖ਼ਬਰ »

ਵਫ਼ਾਦਾਰੀਆਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ-ਕਾਂਗੜ

ਭਗਤਾ ਭਾਈਕਾ, 21 ਜੂਨ (ਸੁਖਪਾਲ ਸਿੰਘ ਸੋਨੀ)- ਕਿਸੇ ਵੀ ਵਿਅਕਤੀ ਜਾਂ ਆਗੂ ਵਲੋਂ ਨਿਭਾਈ ਗਈ ਜ਼ਿੰਮੇਵਾਰੀ ਨਾਲ ਵਫ਼ਾਦਾਰੀ ਨੂੰ ਕਦੇ ਵੀ ਅਣਗੌਲਿਆ ਨਹੀਂ ਕੀਤਾ ਜਾ ਸਕਦਾ | ਪਾਰਟੀਆਂ ਵਿਚ ਉਤਰਾਓ ਚੜ੍ਹਾਓ ਤਾਂ ਹਮੇਸ਼ਾ ਆਉਂਦੇ ਹੀ ਰਹਿੰਦੇ ਹਨ ਪਰ ਅਸਲ ਵਫ਼ਾਦਾਰ ਕਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX