ਤਾਜਾ ਖ਼ਬਰਾਂ


ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  17 minutes ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  29 minutes ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  36 minutes ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  41 minutes ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  about 1 hour ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  about 2 hours ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 minute ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  about 2 hours ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  about 2 hours ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  about 3 hours ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  about 3 hours ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  about 4 hours ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  about 4 hours ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  about 4 hours ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  about 5 hours ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  about 5 hours ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  about 5 hours ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  about 6 hours ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  about 5 hours ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਜ਼ਬਰਨ ਵਸੂਲੀ ਮਾਮਲਾ: ਸਮੀਰ ਵਾਨਖੇੜੇ ਨੂੰ ਗਿ੍ਫ਼ਤਾਰੀ ਤੋਂ ਮਿਲੀ ਅੰਤਰਿਮ ਰਾਹਤ ਅਗਲੇ ਦੋ ਹਫ਼ਤਿਆਂ ਲਈ ਵਧੀ
. . .  about 6 hours ago
ਮਹਾਰਾਸ਼ਟਰ, 8 ਜੂਨ- ਸਮੀਰ ਵਾਨਖੇੜੇ ਵਲੋਂ ਜ਼ਬਰਨ ਵਸੂਲੀ ਮਾਮਲੇ ਵਿਚ ਬੰਬੇ ਹਾਈ ਕੋਰਟ ਨੇ ਮੁੰਬਈ ਐਨ.ਸੀ.ਬੀ. ਦੇ ਸਾਬਕਾ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੂੰ ਗ੍ਰਿਫ਼ਤਾਰੀ ਤੋਂ ਮਿਲੀ....
ਐਨ.ਆਈ.ਏ. ਨੇ ਖ਼ਾਲਿਸਤਾਨ ਟਾਈਗਰ ਫ਼ੋਰਸ ਦੇ ਦੋ ਕਾਰਕੁੰਨ ਕੀਤੇ ਗਿ੍ਫ਼ਤਾਰ
. . .  about 5 hours ago
ਨਵੀਂ ਦਿੱਲੀ, 8 ਜੂਨ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਖ਼ਾਲਿਸਤਾਨ ਟਾਈਗਰ ਫ਼ੋਰਸ (ਕੇ.ਟੀ.ਐਫ਼.) ਦੇ ਦੋ ਵਿਦੇਸ਼ੀ-ਆਧਾਰਿਤ ਕਾਰਕੁੰਨਾਂ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਅਤੇ....
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਹਿਮ ਮੰਗਾਂ ਨੂੰ ਲੈ ਕੇ ਐੱਸ. ਡੀ. ਓ.ਦਫਤਰ ਬਾਹਰ ਧਰਨਾ ਜਾਰੀ
. . .  about 7 hours ago
ਜੰਡਿਆਲਾ ਗੁਰੂ, 8 ਜੂਨ (ਰਣਜੀਤ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਬਿਜਲੀ ਸੰਬੰਧੀ ਮੁਸ਼ਕਿਲਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿਚ ਬਿਜਲੀ ਵਿਭਾਗ ਦੇ ਐੱਸ. ਡੀ. ਓ. ਦਫਤਰਾਂ ਅੱਗੇ ਇਕ......
ਬਿਜਲੀ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਦੋ ਕਿਸਾਨ ਜਥੇਬੰਦੀਆਂ ਵਲੋਂ 12 ਜਿਲ੍ਹਿਆਂ ਵਿਚ ਅੱਜ ਦਿੱਤੇ ਜਾ ਰਹੇ ਨੇ ਧਰਨੇ
. . .  about 7 hours ago
ਸੰਗਰੂਰ, 8 ਜੂਨ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਦੋ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਸੰਬੰਧੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਸੰਗਰੂਰ, ਪਟਿਆਲਾ, ਮਲੇਰਕੋਟਲਾ, ਮੋਗਾ, ਲੁਧਿਆਣਾ,....
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ
. . .  about 7 hours ago
ਅਟਾਰੀ, 8 ਜੂਨ (ਗੁਰਦੀਪ ਸਿੰਘ ਅਟਾਰੀ)- ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553

ਸੰਪਾਦਕੀ

ਸੀ.ਬੀ.ਐਸ.ਈ. ਬੋਰਡ ਅਤੇ ਖੇਤਰੀ ਭਾਸ਼ਾਵਾਂ

ਦੇਸ਼ ਵਿਚ 12ਵੀਂ ਦੇ ਇਮਤਿਹਾਨ ਰੱਦ ਕੀਤੇ ਜਾਣ ਤੋਂ ਬਾਅਦ ਸੀ.ਬੀ.ਐਸ.ਈ. ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਤਿਆਰ ਕਰਨ ਲਈ 30:30:40 ਦਾ ਫਾਰਮੂਲਾ ਤਿਆਰ ਕੀਤਾ ਸੀ। ਇਸ ਦਾ ਭਾਵ ਇਹ ਸੀ ਕਿ 12ਵੀਂ ਦੇ ਵਿਦਿਆਰਥੀਆਂ ਦਾ ਨਤੀਜਾ ਤਿਆਰ ਕਰਨ ਲਈ ਉਨ੍ਹਾਂ ਵਲੋਂ ਪਹਿਲਾਂ ਪਾਸ ਕੀਤੇ ਗਏ 10ਵੀਂ ਦੇ ਇਮਤਿਹਾਨ ਦੇ 30 ਨੰਬਰ ਰੱਖੇ ਜਾਣਗੇ ਅਤੇ ਇਸ ਤਰ੍ਹਾਂ 11ਵੀਂ ਦੇ ਇਮਤਿਹਾਨ ਦੇ 30 ਨੰਬਰ ਰੱਖੇ ਜਾਣਗੇ ਅਤੇ 40 ਨੰਬਰ 12ਵੀਂ ਦੇ ਵਿਦਿਆਰਥੀਆਂ ਦੇ ਯੂਨਿਟ ਟੈਸਟਾਂ, ਛਿਮਾਹੀ ਟੈਸਟਾਂ ਅਤੇ ਪ੍ਰੀ-ਬੋਰਡ ਦੇ ਇਮਤਿਹਾਨਾਂ ਦੇ ਆਧਾਰ 'ਤੇ ਰੱਖੇ ਜਾਣਗੇ। ਇਸ ਤੋਂ ਇਲਾਵਾ ਸੀ.ਬੀ.ਐਸ.ਈ. ਦੇ ਬੋਰਡ ਦੇ ਵੈੱਬ ਪੋਰਟਲ 'ਤੇ ਸੀ.ਬੀ.ਐਸ.ਈ. ਨਾਲ ਸਬੰਧਿਤ ਸਕੂਲਾਂ ਵਲੋਂ ਵਿਦਿਆਰਥੀਆਂ ਦੇ ਪਾਏ ਗਏ ਪ੍ਰੈਕਟੀਕਲ ਦੇ ਅੰਕਾਂ ਅਤੇ ਸਕੂਲਾਂ ਵਲੋਂ ਭੇਜੀ ਜਾਂਦੀ ਅਸੈਸਮੈਂਟ ਨੂੰ ਰਲਾ ਕੇ 12ਵੀਂ ਦੇ ਹਰ ਵਿਦਿਆਰਥੀ ਦਾ ਨਤੀਜਾ ਤਿਆਰ ਕੀਤਾ ਜਾਏਗਾ। ਸੀ.ਬੀ.ਐਸ.ਈ. ਨੇ ਆਪਣੇ ਇਸ ਫਾਰਮੂਲੇ ਦੀ ਸੁਪਰੀਮ ਕੋਰਟ ਤੋਂ ਵੀ ਪ੍ਰਵਾਨਗੀ ਹਾਸਲ ਕਰ ਲਈ ਸੀ।
ਇਸ ਦੇ ਨਾਲ ਹੀ ਇਹ ਗੱਲ ਵੀ ਸਾਹਮਣੇ ਆਈ ਸੀ ਕਿ 10ਵੀਂ ਜਮਾਤ ਵਿਚੋਂ ਕਿਸੇ ਵਿਦਿਆਰਥੀ ਨੇ ਜਿਨ੍ਹਾਂ ਤਿੰਨ ਵਿਸ਼ਿਆਂ ਵਿਚ ਸਭ ਤੋਂ ਵੱਧ ਅੰਕ ਹਾਸਲ ਕੀਤੇ ਹੋਣਗੇ, ਉਨ੍ਹਾਂ ਨੂੰ ਉਸ ਦੀ ਔਸਤ ਕੱਢਣ ਲਈ ਆਧਾਰ ਬਣਾਇਆ ਜਾਏਗਾ। ਇਹ ਗੱਲ ਵੀ ਸਾਹਮਣੇ ਆਈ ਸੀ ਕਿ ਇਸ ਫਾਰਮੂਲੇ ਵਿਚ ਪੰਜਾਬੀ ਵਿਸ਼ੇ ਵਿਚ ਹਾਸਲ ਕੀਤੇ ਗਏ ਅੰਕਾਂ ਨੂੰ ਆਧਾਰ ਨਹੀਂ ਬਣਾਇਆ ਗਿਆ ਸੀ। ਸੀ.ਬੀ.ਐਸ.ਈ. ਬੋਰਡ ਨੇ ਪੰਜਾਬ ਦੇ ਸਕੂਲਾਂ ਨੂੰ ਇਹ ਕਿਹਾ ਸੀ ਕਿ ਉਹ 10ਵੀਂ ਜਮਾਤ ਦੇ ਔਸਤ ਨੰਬਰ ਤਿਆਰ ਕਰਨ ਲਈ ਵਿਦਿਆਰਥੀ ਵਲੋਂ ਹਿੰਦੀ ਵਿਚ ਹਾਸਲ ਕੀਤੇ ਗਏ ਨੰਬਰਾਂ ਨੂੰ ਹੀ ਆਧਾਰ ਬਣਾ ਲੈਣ। ਇਸ 'ਤੇ ਪੰਜਾਬ ਦੇ ਸਿੱਖਿਆ ਸ਼ਾਸਤਰੀਆਂ ਅਤੇ ਪੰਜਾਬੀ ਪ੍ਰੇਮੀਆਂ ਵਲੋਂ ਇਹ ਇਤਰਾਜ਼ ਕੀਤਾ ਗਿਆ ਸੀ ਕਿ ਪੰਜਾਬੀ ਪੰਜਾਬ ਦੇ ਨੌਜਵਾਨਾਂ ਦੀ ਮਾਂ-ਬੋਲੀ ਹੈ। ਇਸ ਕਰਕੇ ਪੰਜਾਬੀ ਵਿਸ਼ੇ ਵਿਚੋਂ ਕੁਦਰਤੀ ਤੌਰ 'ਤੇ ਵਿਦਿਆਰਥੀ ਹਿੰਦੀ ਦੇ ਮੁਕਾਬਲੇ ਵੱਧ ਅੰਕ ਹਾਸਲ ਕਰਦੇ ਹਨ। ਜੇਕਰ ਉਨ੍ਹਾਂ ਦੇ ਪੰਜਾਬੀ ਦੇ ਨੰਬਰ 10ਵੀਂ ਦੇ ਨੰਬਰਾਂ ਦੀ ਔਸਤ ਬਣਾਉਣ ਲਈ ਗਿਣੇ ਨਹੀਂ ਜਾਣਗੇ ਤਾਂ ਉਨ੍ਹਾਂ ਨਾਲ ਬਹੁਤ ਵੱਡੀ ਬੇਇਨਸਾਫ਼ੀ ਹੋਵੇਗੀ ਅਤੇ ਉਨ੍ਹਾਂ ਦੇ ਔਸਤ ਨੰਬਰ 10ਵੀਂ ਵਿਚੋਂ ਘੱਟ ਬਣਨਗੇ ਅਤੇ ਇਸ ਦਾ ਅਸਰ ਉਨ੍ਹਾਂ ਦੇ 12ਵੀਂ ਦੇ ਕੁੱਲ ਅੰਕਾਂ 'ਤੇ ਵੀ ਪਵੇਗਾ। ਇਸ ਲਈ ਸੀ.ਬੀ.ਐਸ.ਈ. ਬੋਰਡ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਹ ਸਾਫਟਵੇਅਰ ਵਿਚ ਲੋੜੀਂਦੀ ਤਬਦੀਲੀ ਕਰੇ, ਜਿਸ ਨਾਲ ਕਿ 10ਵੀਂ ਦੇ ਵਿਦਿਆਰਥੀਆਂ ਦੇ ਪੰਜਾਬੀ ਵਿਚੋਂ ਹਾਸਲ ਕੀਤੇ ਗਏ ਅੰਕਾਂ ਨੂੰ ਸ਼ਾਮਿਲ ਕਰਕੇ ਉਨ੍ਹਾਂ ਦਾ 10ਵੀਂ ਦਾ ਔਸਤਨ ਨਤੀਜਾ ਤਿਆਰ ਕਰਕੇ ਸਕੂਲ ਬੋਰਡ ਨੂੰ ਭੇਜ ਸਕਣ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਸੀ.ਬੀ.ਐਸ.ਈ. ਬੋਰਡ ਨੇ ਸਾਫਟਵੇਅਰ ਵਿਚ ਲੋੜੀਂਦੀ ਤਬਦੀਲੀ ਕਰ ਦਿੱਤੀ ਹੈ ਅਤੇ ਹੁਣ 12ਵੀਂ ਦਾ ਨਤੀਜਾ ਤਿਆਰ ਕਰਨ ਲਈ ਪੰਜਾਬ ਦੇ ਵਿਦਿਆਰਥੀਆਂ ਵਲੋਂ 10ਵੀਂ 'ਚ ਪੰਜਾਬੀ ਵਿਚੋਂ ਜੋ ਨੰਬਰ ਹਾਸਲ ਕੀਤੇ ਗਏ ਸਨ, ਉਨ੍ਹਾਂ ਨੂੰ ਵੀ ਆਧਾਰ ਬਣਾਇਆ ਜਾਏਗਾ। ਇਸ ਤਰ੍ਹਾਂ ਪੰਜਾਬ ਦੇ ਵਿਦਿਆਰਥੀਆਂ ਦੇ 12ਵੀਂ ਦੇ ਇਮਤਿਹਾਨ ਵਿਚ ਔਸਤਨ ਅੰਕਾਂ ਵਿਚ ਵਾਧਾ ਹੋਣ ਦੀ ਸੰਭਾਵਨਾ ਬਣ ਗਈ ਹੈ ਅਤੇ ਉਨ੍ਹਾਂ ਨਾਲ ਜੋ ਬੇਇਨਸਾਫ਼ੀ ਹੋਣ ਜਾ ਰਹੀ ਸੀ, ਉਹ ਹਾਲ ਦੀ ਘੜੀ ਟਲ ਗਈ ਨਜ਼ਰ ਆਉਂਦੀ ਹੈ। ਪਰ ਸਾਫਟਵੇਅਰ ਵਿਚ ਕੀਤੀ ਗਈ ਇਸ ਤਰ੍ਹਾਂ ਦੀ ਤਬਦੀਲੀ ਬਾਰੇ ਸੀ.ਬੀ.ਐਸ.ਈ. ਬੋਰਡ ਨੇ ਕੋਈ ਪ੍ਰੈੱਸ ਨੋਟ ਜਾਂ ਬਿਆਨ ਜਾਰੀ ਕਰਕੇ ਸਾਰੀਆਂ ਸਿੱਖਿਆ ਸੰਸਥਾਵਾਂ ਅਤੇ ਰਾਜ ਦੇ ਲੋਕਾਂ ਨੂੰ ਬਾਕਾਇਦਾ ਜਾਣਕਾਰੀ ਨਹੀਂ ਦਿੱਤੀ।
ਇਸ ਸਬੰਧ ਵਿਚ ਅਸੀਂ ਸੀ.ਬੀ.ਐਸ.ਈ. ਬੋਰਡ ਨੂੰ ਇਹ ਸੁਝਾਅ ਦੇਣਾ ਚਾਹੁੰਦੇ ਹਾਂ ਕਿ ਉਹ ਤੁਰੰਤ ਬਾਕਾਇਦਾ ਪ੍ਰੈੱਸ ਨੋਟ ਜਾਰੀ ਕਰਕੇ ਪੰਜਾਬ ਦੇ ਆਪਣੇ ਨਾਲ ਸਬੰਧਿਤ ਸਾਰੇ ਸਕੂਲਾਂ ਨੂੰ ਇਹ ਜਾਣਕਾਰੀ ਦੇਵੇ ਕਿ ਬੋਰਡ ਦੇ ਸਾਫਟਵੇਅਰ ਵਿਚ ਲੋੜੀਂਦੀ ਤਬਦੀਲੀ ਕਰ ਦਿੱਤੀ ਗਈ ਹੈ ਅਤੇ ਹੁਣ ਵਿਦਿਆਰਥੀਆਂ ਵਲੋਂ 10ਵੀਂ ਵਿਚ ਪੰਜਾਬੀ ਵਿਚ ਹਾਸਲ ਕੀਤੇ ਗਏ ਅੰਕਾਂ ਨੂੰ ਵੀ 12ਵੀਂ ਦਾ ਨਤੀਜਾ ਤਿਆਰ ਕਰਨ ਲਈ ਇਕ ਵਿਸ਼ੇ ਵਜੋਂ ਆਧਾਰ ਬਣਾਇਆ ਜਾਏਗਾ ਅਤੇ ਸੀ.ਬੀ.ਐਸ.ਈ. ਨਾਲ ਸਬੰਧਿਤ ਸਕੂਲ ਇਸ ਸਬੰਧੀ ਸਾਫਟਵੇਅਰ ਰਾਹੀਂ ਸੀ.ਬੀ.ਐਸ.ਈ. ਬੋਰਡ ਨੂੰ ਪ੍ਰਸਤਾਵਿਤ ਨਤੀਜੇ ਭੇਜ ਸਕਦੇ ਹਨ। ਇਸ ਦੇ ਨਾਲ ਹੀ ਅਸੀਂ ਇਹ ਵੀ ਕਹਿਣਾ ਚਾਹੁੰਦੇ ਹਾਂ ਕਿ ਜਿਸ ਤਰ੍ਹਾਂ ਪੰਜਾਬ ਵਲੋਂ ਮੰਗ ਉਠਾਉਣ ਕਰਕੇ ਪੰਜਾਬੀ ਦੇ ਵਿਸ਼ੇ ਨੂੰ ਮੁੱਖ ਰੱਖ ਕੇ ਸੀ.ਬੀ.ਐਸ.ਈ. ਬੋਰਡ ਨੇ ਆਪਣੇ ਸਾਫਟਵੇਅਰ ਵਿਚ ਤਬਦੀਲੀ ਕੀਤੀ ਹੈ, ਅਜਿਹੀ ਹੀ ਵਿਵਸਥਾ ਦੇਸ਼ ਦੀਆਂ ਸਾਰੀਆਂ ਹੋਰ ਖੇਤਰੀ ਭਾਸ਼ਾਵਾਂ ਲਈ ਵੀ ਕਰਨੀ ਚਾਹੀਦੀ ਹੈ। ਕਿਉਂਕਿ ਇਹ ਆਮ ਮੰਨਿਆ ਜਾਣ ਵਾਲਾ ਤੱਥ ਹੈ ਕਿ ਭਾਰਤ ਇਕ ਬਹੁਭਾਸ਼ਾਈ ਦੇਸ਼ ਹੈ ਅਤੇ ਇਸ ਦੇ ਬਹੁਤੇ ਵੱਖ-ਵੱਖ ਰਾਜਾਂ ਦੀਆਂ ਆਪਣੀਆਂ ਖੇਤਰੀ ਭਾਸ਼ਾਵਾਂ ਹਨ। ਭਾਵੇਂ ਭਾਰਤ ਦੇ ਵੱਖ-ਵੱਖ ਰਾਜਾਂ ਦੇ ਵਿਦਿਆਰਥੀ ਅੰਗਰੇਜ਼ੀ, ਹਿੰਦੀ ਅਤੇ ਹੋਰ ਕਈ ਭਾਸ਼ਾਵਾਂ ਪੜ੍ਹਦੇ ਹਨ ਪਰ ਸੁਭਾਵਿਕ ਤੌਰ 'ਤੇ ਵਿਦਿਆਰਥੀਆਂ ਦੇ ਆਪਣੀਆਂ ਖੇਤਰੀ ਭਾਸ਼ਾ ਵਿਚੋਂ ਦੂਜੀਆਂ ਭਾਸ਼ਾਵਾਂ ਦੇ ਮੁਕਾਬਲੇ ਵਧੇਰੇ ਅੰਕ ਆਉਂਦੇ ਹਨ। ਇਸ ਲਈ 12ਵੀਂ ਦਾ ਨਤੀਜਾ ਤਿਆਰ ਕਰਨ ਲਈ ਦੇਸ਼ ਦੇ ਸਾਰੇ ਵਿਦਿਆਰਥੀਆਂ ਵਲੋਂ 10ਵੀਂ ਵਿਚ ਖੇਤਰੀ ਭਾਸ਼ਾਵਾਂ ਵਿਚੋਂ ਹਾਸਲ ਕੀਤੇ ਗਏ ਅੰਕਾਂ ਨੂੰ ਲਾਜ਼ਮੀ ਤੌਰ 'ਤੇ ਆਧਾਰ ਬਣਾਇਆ ਜਾਣਾ ਚਾਹੀਦਾ ਹੈ ਅਤੇ ਇਸ ਸਬੰਧੀ ਬਾਕਾਇਦਾ ਪ੍ਰੈੱਸ ਨੋਟ ਜਾਂ ਬਿਆਨ ਜਾਰੀ ਕਰਕੇ ਸੀ.ਬੀ.ਐਸ.ਈ. ਬੋਰਡ ਨੂੰ ਆਪਣੇ ਨਾਲ ਸਬੰਧਿਤ ਸਾਰੀਆਂ ਸਿੱਖਿਆ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਜਾਣਕਾਰੀ ਵੀ ਦੇਣੀ ਚਾਹੀਦੀ ਹੈ ਤਾਂ ਜੋ ਇਸ ਸਬੰਧੀ ਕੋਈ ਗ਼ਲਤਫਹਿਮੀ ਪੈਦਾ ਨਾ ਹੋਵੇ ਅਤੇ ਨਾ ਹੀ ਆਪਣੀ ਖੇਤਰੀ ਭਾਸ਼ਾ ਵਿਚੋਂ ਵਧੇਰੇ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨਾਲ ਕਿਸੇ ਤਰ੍ਹਾਂ ਦੀ ਬੇਇਨਸਾਫ਼ੀ ਹੋ ਸਕੇ। ਅਸੀਂ ਤਾਂ ਇਹ ਵੀ ਕਹਿਣਾ ਚਾਹਾਂਗੇ ਕਿ ਅੱਗੇ ਲਈ ਵੀ ਸੀ.ਬੀ.ਐਸ.ਈ. ਬੋਰਡ ਨੂੰ ਵੱਖ-ਵੱਖ ਰਾਜਾਂ ਵਿਚ 10ਵੀਂ ਦੇ ਇਮਤਿਹਾਨ ਲੈਣ ਸਮੇਂ ਖੇਤਰੀ ਭਾਸ਼ਾਵਾਂ ਨੂੰ ਇਕ ਲਾਜ਼ਮੀ ਵਿਸ਼ਾ ਮੰਨਣਾ ਚਾਹੀਦਾ ਹੈ ਅਤੇ ਉਸ ਦੇ ਨੰਬਰ ਲਾਜ਼ਮੀ ਤੌਰ 'ਤੇ ਵਿਦਿਆਰਥੀ ਦੀ 10ਵੀਂ ਦੀ ਨੰਬਰ ਸੂਚੀ ਵਿਚ ਸ਼ਾਮਿਲ ਕਰਨੇ ਚਾਹੀਦੇ ਹਨ।

ਖ਼ਬਰ ਸ਼ੇਅਰ ਕਰੋ

 

ਖੇਤਰੀ ਵਿਭਿੰਨਤਾ ਕਾਰਨ ਅਸਥਿਰ ਹਨ ਭਾਜਪਾ ਤੇ ਕਾਂਗਰਸ ਦੀਆਂ ਰਾਜ ਸਰਕਾਰਾਂ-2024 ਦੀਆਂ ਲੋਕ ਸਭਾ ਚੋਣਾਂ ਕਰਨਗੀਆਂ ਮੋਦੀ ਦੇ ਭਵਿੱਖ ਦਾ ਫ਼ੈਸਲਾ

ਭਾਰਤੀ ਲੋਕਤੰਤਰ ਵਿਚ ਰਾਜਾਂ ਦੀ ਰਾਜਨੀਤੀ ਕੇਂਦਰ ਦੇ ਮੁਕਾਬਲੇ ਕਿਤੇ ਜ਼ਿਆਦਾ ਪੇਚੀਦਾ ਰਹਿੰਦੀ ਹੈ। ਹਰ ਰਾਜ ਦੂਜੇ ਤੋਂ ਵਿਲੱਖਣ ਸਭਿਆਚਾਰ, ਭਾਸ਼ਾ ਅਤੇ ਰਾਜਨੀਤਕ ਮਿਜਾਜ਼ ਦੀ ਤਰਜ਼ਮਾਨੀ ਕਰਦਾ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲੱਗ ਸਕਦਾ ਹੈ ਕਿ ਜਿਸ ਖੇਤਰ ਨੂੰ ...

ਪੂਰੀ ਖ਼ਬਰ »

ਬਹੁਪੱਖੀ ਸ਼ਖ਼ਸੀਅਤ ਗਿਆਨੀ ਹੀਰਾ ਸਿੰਘ 'ਦਰਦ'

ਬਰਸੀ 'ਤੇ ਵਿਸ਼ੇਸ਼ ਗਿਆਨੀ ਹੀਰਾ ਸਿੰਘ 'ਦਰਦ' ਦਾ ਜਨਮ 12 ਫਰਵਰੀ, 1887 ਈ: ਨੂੰ ਪਿੰਡ ਘਘਰੋਟ, ਜ਼ਿਲ੍ਹਾ ਰਾਵਲਪਿੰਡੀ ਵਿਚ ਸ: ਹਰੀ ਸਿੰਘ ਦੇ ਘਰ ਹੋਇਆ। ਸ: ਹਰੀ ਸਿੰਘ ਕਿਸਾਨ ਸਨ, ਜ਼ਮੀਨ ਥੋੜ੍ਹੀ ਹੋਣ ਕਾਰਨ ਹੋਰ ਕਿਰਤ ਵੀ ਕਰਦੇ ਸਨ। 'ਦਰਦ' ਜੀ ਨੂੰ ਆਰਥਿਕ ਤੰਗੀ ਕਾਰਨ ਉਚੇਰੀ ...

ਪੂਰੀ ਖ਼ਬਰ »

ਸੰਜੇ ਗਾਂਧੀ ਦੀ ਦਖ਼ਲਅੰਦਾਜ਼ੀ ਨੂੰ ਇੰਦਰਾ ਨਾ ਰੋਕ ਸਕੀ

(ਕੱਲ੍ਹ ਤੋਂ ਅੱਗੇ) ਕਾਫੀ ਗੰਭੀਰ ਅਤੇ ਲੰਬੀ ਵਿਚਾਰ ਚਰਚਾ ਤੋਂ ਬਾਅਦ ਦੋਵੇਂ ਜਣੇ ਰਾਸ਼ਟਰਪਤੀ ਸ੍ਰੀ ਫਖਰੂਦੀਨ ਅਲੀ ਅਹਿਮਦ ਕੋਲ ਗਏ ਅਤੇ ਵਿਸਥਾਰ ਨਾਲ ਆਪਣਾ ਪੱਖ ਰੱਖਿਆ ਕਿ 1971 ਦੀ ਜੰਗ ਦੌਰਾਨ ਲਗਾਈ ਗਈ ਐਮਰਜੈਂਸੀ ਬਾਹਰੀ ਹਮਲੇ ਕਰਕੇ ਲਗਾਈ ਗਈ ਸੀ, ਇਸ ਲਈ ਉਹ ਦੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX