ਤਾਜਾ ਖ਼ਬਰਾਂ


ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਖ਼ਿਲਾਫ਼ ਪ੍ਰਦਰਸ਼ਨ
. . .  44 minutes ago
ਨਵਾਂਸ਼ਹਿਰ 27 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਉਣ ਖ਼ਿਲਾਫ਼ ਉਸ 'ਤੇ ਕਾਲਖ ਮਲ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ...
ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਨਵਾਂ ਗੀਤ 7 ਅਪ੍ਰੈਲ ਨੂੰ ਹੋਵੇਗਾ ਜਾਰੀ
. . .  52 minutes ago
ਮਾਨਸਾ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ 7 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ। 'ਮਾਈ ਨੇਮ' ਟਾਈਟਲ...
ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 27 ਮਾਰਚ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਆਦਮਪੁਰ ਹਵਾਈ ਅੱਡੇ ਦਾ ਨਵਾਂ ਟਰਮੀਨਲ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ-ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ਤੋਂ ਆਦਮਪੁਰ ਹਵਾਈ ਅੱਡੇ ਨੂੰ ਜਾਣਾ ਵਾਲਾ ਮਾਰਗ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ। ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ...
ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  about 2 hours ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  about 2 hours ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  about 2 hours ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  about 3 hours ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  about 3 hours ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  about 3 hours ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  about 3 hours ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  about 3 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  about 3 hours ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  about 3 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  about 4 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  about 4 hours ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  about 4 hours ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
ਕਾਂਗਰਸ ਇੰਨੀ ਨਿਰਾਸ਼ ਹੈ ਕਿ ਹੁਣ ਲੈਣਾ ਪੈ ਰਿਹਾ ਹੈ ਕਾਲੇ ਜਾਦੂ ਦਾ ਸਹਾਰਾ -ਪਿਊਸ਼ ਗੋਇਲ
. . .  about 4 hours ago
ਨਵੀਂ ਦਿੱਲੀ, 27 ਮਾਰਚ, ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਾਂਗਰਸ ਸਦਨ ਨਹੀਂ ਚੱਲਣ ਦੇ ਰਹੀ ਅਤੇ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਕਾਂਗਰਸ...
ਰਾਹੁਲ ਗਾਂਧੀ ਜੋ ਵੀ ਕਰ ਰਹੇ ਹਨ ਉਹ ਬਚਕਾਨਾ ਹੈ, ਕਿਹਾ ਵੀਡੀ ਸਾਵਰਕਰ ਦੇ ਪੋਤੇ ਨੇ
. . .  about 4 hours ago
ਨਵੀਂ ਦਿੱਲੀ, 27 ਮਾਰਚ-ਵੀਡੀ ਸਾਵਰਕਰ ਦੇ ਪੋਤੇ ਰਣਜੀਤ ਸਾਵਰਕਰ ਨੇ ਕਿਹਾ ਕਿ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਹ ਮੁਆਫ਼ੀ ਨਹੀਂ ਮੰਗਣਗੇ ਕਿਉਂਕਿ ਉਹ ਸਾਵਰਕਰ ਨਹੀਂ ਹਨ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ (ਰਾਹੁਲ ਗਾਂਧੀ) ਉਹ...
ਸਮਕਾਲੀ ਦਲਾਂ ਦੇ ਨੇਤਾਵਾਂ ਨਾਲ ਆਪਣੇ ਨਿਵਾਸ ’ਤੇ ਬੈਠਕ ਕਰਨਗੇ ਕਾਂਗਰਸ ਪ੍ਰਧਾਨ
. . .  about 5 hours ago
ਨਵੀਂ ਦਿੱਲੀ, 27 ਮਾਰਚ- ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਰਾਤ ਦਿੱਲੀ ’ਚ ਆਪਣੇ ਨਿਵਾਸ ’ਤੇ ਬੈਠਕ ਲਈ ਸਮਕਾਲੀ ਦਲਾਂ ਦੇ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553

ਦਿੱਲੀ / ਹਰਿਆਣਾ

ਉਪ-ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ 'ਚ ਕੀਤਾ ਉਦਘਾਟਨ

ਸਿਰਸਾ, 21 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਭਾਜਪਾ-ਜਜਪਾ ਨੇਤਾਵਾਂ ਦੇ ਵਿਰੋਧ ਦਾ ਸਿਲਸਿਲਾ ਜਾਰੀ ਹੈ | ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿਚ ਹਰਿਆਣਾ ਦੇ ਉਪ ਮੁੱਖ ਮੰਤਰੀ ਕਈ ਯੋਜਨਾਵਾਂ ਦਾ ਉਦਘਾਟਨ ਕਰਨ ਪੁੱਜੇ ਤਾਂ ...

ਪੂਰੀ ਖ਼ਬਰ »

ਹਰਿਆਣਾ ਕਮੇਟੀ ਦਾ ਵਫ਼ਦ ਕਿਸਾਨੀ ਮਸਲੇ 'ਤੇ ਅੱਜ ਕਰੇਗਾ ਮੁੱਖ ਮੰਤਰੀ ਹਰਿਆਣਾ ਨਾਲ ਮੁਲਾਕਾਤ

ਗੂਹਲਾ ਚੀਕਾ, 21 ਜੂਨ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਕਮੇਟੀ ਦੇ ਸਕੱਤਰ ਭਾਈ ਸਰਬਜੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੂਰੇ ਦੇਸ਼ ਅੰਦਰ ਕਿਸਾਨ ਅੰਦੋਲਨ ਚੱਲ ਰਿਹਾ ਹੈ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ

ਸਿਰਸਾ, 21 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਕਸਬਾ ਰਾਣੀਆਂ ਥਾਣਾ ਪੁਲਿਸ ਨੇ ਗਸ਼ਤ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਉਰਫ਼ ਬੱਬੂ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਬੁਲਾਰੇ ਨੇ ਦੱਸਿਆ ਹੈ ਕਿ ਪੁਲਿਸ ਦੀ ਇਕ ਟੀਮ ਬਚੇਰ ਪਿੰਡ ਦੇ ਖੇਤਰ 'ਚ ਗਸ਼ਤ ਕਰ ਰਹੀ ਸੀ ਤਾਂ ਇਕ ਸ਼ੱਕੀ ਮੋਟਰਸਾਈਕਲ ਸਵਾਰ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਿਸ ਦੇ ਜਵਾਨਾਂ ਨੇ ਹੁਸ਼ਿਆਰੀ ਕਰਦਿਆਂ ਉਸ ਨੂੰ ਕਾਬੂ ਕਰ ਲਿਆ | ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ ਜਿਹੜੀ ਤੋਲਣ 'ਤੇ ਦਸ ਗਰਾਮ 900 ਮਿਲੀ ਗਰਾਮ ਬਣੀ | ਪੁਲਿਸ ਨੇ ਹੈਰੋਇਨ ਦੇ ਸਪਲਾਇਰ ਖ਼ਿਲਾਫ਼ ਵੀ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਸਿਰਸਾ ਜ਼ਿਲ੍ਹਾ 'ਚ ਕੋਰੋਨਾ ਨਾਲ ਦੋ ਮਹਿਲਾਵਾਂ ਦੀ ਮੌਤ

ਸਿਰਸਾ, 21 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਵਿਚ ਅੱਜ ਕੋਰੋਨਾ ਨਾਲ ਦੋ ਮਹਿਲਾਵਾਂ ਦੀ ਮੌਤ ਹੋਈ ਹੈ ਜਦੋਂ ਕਿ ਕੋਰੋਨਾ ਦੇ 17 ਨਵੇਂ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ ਹੁਣ ਕੋਰੋਨਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਹੁਣ ਕਿਸਾਨਾਂ ਦੇ ਹੱਥ ਨਹੀਂ- ਦੁਸ਼ਿਅੰਤ ਚੌਟਾਲਾ

ਸਿਰਸਾ, 21 ਜੂਨ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਹੁਣ ਕਿਸਾਨਾਂ ਦੇ ਹੱਥੋਂ ਨਿਕਲ ਗਿਆ ਹੈ | ਕੁਝ ਲੋਕਾਂ ਨੇ ਕਿਸਾਨ ਅੰਦੋਲਨ ਨੂੰ ਰੁਜਗਾਰ ਬਣਾ ਲਿਆ ਹੈ | ਅਜਿਹੇ ਲੋਕਾਂ ਦਾ ਕਿਸਾਨਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸੰਗੀਤ ਮੁਕਾਬਲੇ

ਪਿਹੋਵਾ, 21 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੁਰੂਕਸ਼ੇਤਰ ਰੋਡ ਪਿਹੋਵਾ ਵਿਖੇ ਸ੍ਰੀ ਗੁਰੂ ਤੇਗ਼ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸੰਗੀਤ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਸੰਸਥਾਵਾਂ ...

ਪੂਰੀ ਖ਼ਬਰ »

2.71 ਗ੍ਰਾਮ ਹੈਰੋਈਨ ਸਹਿਤ ਇਕ ਕਾਬੂ

ਊਨਾ, 21 ਜੂਨ (ਹਰਪਾਲ ਸਿੰਘ ਕੋਟਲਾ) -ਥਾਣਾ ਸਦਰ ਊਨਾ ਦੇ ਤਹਿਤ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਦੇ ਨਾਲ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਸ਼ਾਮ ਦੇ ਸਮੇਂ ਪੁਲਿਸ ਥਾਣਾ ਸਦਰ ਊਨਾ ਦੇ ਮੁਲਾਜ਼ਮ ਗਸ਼ਤ ਦੌਰਾਨ ਪਿੰਡ ਅੱਪਰ ਅਰਨਿਆਲਾ ਵਿਚ ਮੌਜੂਦ ਸਨ, ਤਾਂ ...

ਪੂਰੀ ਖ਼ਬਰ »

ਵਰਲਡ ਪੰਜਾਬੀ ਕਾਨਫ਼ਰੰਸ- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਵੈਬੀਨਾਰ

ਰਤੀਆ, 21 ਜੂਨ (ਬੇਅੰਤ ਕੌਰ ਮੰਡੇਰ)- ਕੌਂਸਲ ਆਫ਼ ਹੈਰੀਟੇਜ ਐਂਡ ਇੰਟਰਨੈਸ਼ਨਲ ਪੀਸ ਕੈਨੇਡਾ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ ਵਿਸ਼ਵ ਸ਼ਾਂਤੀ ਪੰਜਾਬੀ ਕਾਨਫ਼ਰੰਸ ਦੇ ਦੂਜੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਜੀਵਨ ਤੇ ਫ਼ਲਸਫ਼ਾ ਵਿਸ਼ੇ 'ਤੇ ਕੌਮਾਂਤਰੀ ਵਰਚੂਅਲ ...

ਪੂਰੀ ਖ਼ਬਰ »

ਬਿਜਲੀ ਤਾਰਾਂ ਜ਼ਮੀਨ ਤੋਂ ਸਿਰਫ਼ ਚਾਰ ਫੁੱਟ ਉੱਚੀਆਂ

ਏਲਨਾਬਾਦ, 21 ਜੂਨ (ਜਗਤਾਰ ਸਮਾਲਸਰ)-ਸਥਾਨਿਕ ਸਿਰਸਾ ਰੋਡ 'ਤੇ ਲੱਖਜੀ ਢਾਣੀ ਦੇ ਸਾਹਮਣੇ ਤੋਂ ਮੁਮੇਰਾ ਰੋਡ ਨੂੰ ਜਾਣ ਵਾਲੀ ਸੜਕ 'ਤੇ ਸਥਿਤ ਖੇਤਾਂ ਵਿਚ ਕੰਡਮ ਖੰਬਿਆਂ ਦੇ ਸਹਾਰੇ ਲਟਕ ਰਹੀਆ 440 ਵੋਲਟ ਕਰੰਟ ਦੀਆਂ ਬਿਜਲੀ ਦੀਆਂ ਤਾਰਾਂ ਜ਼ਮੀਨ ਤੋਂ ਸਿਰਫ਼ ਚਾਰ ਫੁੱਟ ...

ਪੂਰੀ ਖ਼ਬਰ »

ਦਿੱਲੀ 'ਚ ਵਧਦੀ ਮਹਿੰਗਾਈ ਲਈ ਕੇਜਰੀਵਾਲ ਤੇ ਮੋਦੀ ਸਰਕਾਰ ਕਸੂਰਵਾਰ- ਚੌ. ਅਨਿਲ ਕੁਮਾਰ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਦਿੱਲੀ ਵਿਚ ਵਧਦੀ ਮਹਿੰਗਾਈ ਦੇ ਲਈ ਕੇਂਦਰ ਦੀ ਮੋਦੀ ਸਰਕਾਰ ਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਕਸੂਰਵਾਰ ਠਹਿਰਾਇਆ ਹੈ | ਇਸ ਦੇ ਨਾਲ ਹੀ ਉਨ੍ਹਾਂ ਦੋਵਾਂ ...

ਪੂਰੀ ਖ਼ਬਰ »

ਕੋਰੋਨਾ ਮੋਰਚੇ 'ਤੇ ਦਿੱਲੀ ਵਾਸੀਆਂ ਨੂੰ ਰਾਹਤ - ਇਸ ਸਾਲ ਪਹਿਲੀ ਵਾਰੀ 100 ਤੋਂ ਹੇਠਾਂ ਆਏ ਨਵੇਂ ਮਾਮਲੇ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਖਿਲਾਫ ਮੋਰਚੇ 'ਚ ਦਿੱਲੀ ਵਾਸੀਆਂ ਲਈ ਰਾਹਤ ਦੀ ਖਬਰ ਹੈ | ਅੱਜ ਦਿੱਲੀ ਵਿਚ ਕੋਰੋਨਾ ਦੇ 100 ਤੋਂ ਘੱਟ ਮਾਮਲੇ ਦਰਜ ਹੋਏ ਹਨ ਅਤੇ ਅੱਜ ਦਰਜ ਹੋਏ 89 ਨਵੇਂ ਮਾਮਲਿਆਂ ਦੇ ਨਾਲ ਹੀ ਇਸ ਸਾਲ ਦਾ ਇਹ ਸਭ ਤੋਂ ਘੱਟ ...

ਪੂਰੀ ਖ਼ਬਰ »

ਉਦਯੋਗ ਨਗਰ ਵਿਖੇ ਬੂਟਾਂ ਦੀ ਫੈਕਟਰੀ ਨੂੰ ਲੱਗੀ ਅੱਗ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਦੇ ਉਦਯੋਗ ਨਗਰ ਸਥਿਤ ਇਕ ਬੂਟਾਂ ਦੀ ਫੈਕਟਰੀਆਂ ਨੂੰ ਅੱਜ ਜ਼ਬਰਦਸਤ ਅੱਗ ਲੱਗ ਗਈ | ਜਿਸ ਨਾਲ ਇਲਾਕੇ 'ਚ ਅਫਰਾ ਤਫਰੀ ਦਾ ਮਾਹੌਲ ਬਣ ਗਿਆ | ਫਿਲਹਾਲ ਘਟਨਾ 'ਚ ਕਿਸੇ ਦਾ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ ...

ਪੂਰੀ ਖ਼ਬਰ »

ਕੋਰੋਨਾ ਮੋਰਚੇ 'ਤੇ ਦਿੱਲੀ ਵਾਸੀਆਂ ਨੂੰ ਰਾਹਤ - ਇਸ ਸਾਲ ਪਹਿਲੀ ਵਾਰੀ 100 ਤੋਂ ਹੇਠਾਂ ਆਏ ਨਵੇਂ ਮਾਮਲੇ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਖਿਲਾਫ ਮੋਰਚੇ 'ਚ ਦਿੱਲੀ ਵਾਸੀਆਂ ਲਈ ਰਾਹਤ ਦੀ ਖਬਰ ਹੈ | ਅੱਜ ਦਿੱਲੀ ਵਿਚ ਕੋਰੋਨਾ ਦੇ 100 ਤੋਂ ਘੱਟ ਮਾਮਲੇ ਦਰਜ ਹੋਏ ਹਨ ਅਤੇ ਅੱਜ ਦਰਜ ਹੋਏ 89 ਨਵੇਂ ਮਾਮਲਿਆਂ ਦੇ ਨਾਲ ਹੀ ਇਸ ਸਾਲ ਦਾ ਇਹ ਸਭ ਤੋਂ ਘੱਟ ...

ਪੂਰੀ ਖ਼ਬਰ »

ਦਿੱਲੀ ਪੁਲਿਸ ਨੇ 20 ਦਿਨਾਂ 'ਚ ਕੱਟੇ 35 ਹਜ਼ਾਰ ਤੋਂ ਜ਼ਿਆਦਾ ਚਲਾਨ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਵਿਚ ਅਨਲਾਕ ਪ੍ਰਕਿਰਿਆ ਦੀ ਸ਼ੁਰੂਆਤ ਤੋਂ ਬਾਅਦ 31 ਮਈ ਤੋਂ 19 ਜੂਨ ਦੇ ਵਿਚਕਾਰ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਨੂੰ ਲੈ ਕੇ 35 ਹਜ਼ਾਰ ਤੋਂ ਜ਼ਿਆਦਾ ਲੋਕਾਂ ਦਾ ਚਲਾਨ ਕੀਤਾ ਗਿਆ ਹੈ ਅਤੇ ਪਿਛਲੇ ਤਿੰਨ ...

ਪੂਰੀ ਖ਼ਬਰ »

ਟੀਕਾਕਰਨ ਮੁਹਿੰਮ ਬਾਰੇ ਸਿਸੋਦੀਆ ਦਾ ਦਾਅਵਾ- ਸੂਬਾ ਸਰਕਾਰਾਂ ਨੂੰ ਕਿਹਾ ਜਾ ਰਿਹੈ ਕਿ ਉਹ ਇਸ਼ਤਿਹਾਰ ਦੇ ਕੇ ਮੋਦੀ ਦਾ ਸ਼ੁਕਰੀਆ ਕਰਨ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੇਂਦਰ ਸਰਕਾਰ ਜੁਲਾਈ ਵਿਚ ਰਾਜਧਾਨੀ ਵਿਚ ਵਰਤੋਂ ਦੇ ਲਈ ਕੋਵਿਡ ਟੀਕਿਆਂ ਦੀ ਸਿਰਫ 15 ਲੱਖ ਖੁਰਾਕਾਂ ਦੀ ਸਪਲਾਈ ਕਰੇਗੀ ਅਤੇ ਇਸ ਸਪੀਡ ਨਾਲ ਸ਼ਹਿਰ ਦੀ ਪੂਰੀ ਅਬਾਦੀ ਦਾ ...

ਪੂਰੀ ਖ਼ਬਰ »

ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਸੰਗਤਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ-ਇੰਦਰਮੋਹਨ ਸਿੰਘ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਦਿੱਲੀ ਕਮੇਟੀ ਦੇ ਨਾਮਜ਼ਦ ਮੈਂਬਰ ਇੰਦਰਮੋਹਨ ਸਿੰਘ ਨੇ ਸਵਾਲ ਉਠਾਇਆ ਹੈ ਕਿ ਗੁ. ਸੀਸਗੰਜ ਸਾਹਿਬ ਵਾਲੇ ਰੋਡ 'ਤੇ ਗੱਡੀਆਂ 'ਤੇ ਪਾਬੰਦੀ ਸਬੰਧੀ ਮਾਮਲੇ 'ਚ ਜਦ 7 ਮਹੀਨੇ ਪਹਿਲਾਂ ਅਦਾਲਤ ਨੇ ਦਿੱਲੀ ਕਮੇਟੀ ਦੀ ਪਟੀਸ਼ਨ ਰੱਦ ਕਰ ...

ਪੂਰੀ ਖ਼ਬਰ »

ਜੇ.ਐਨ.ਯੂ. ਦੀ ਕੇਂਦਰੀ ਲਾਇਬ੍ਰੇਰੀ ਫਿਲਹਾਲ ਅਗਲੇ ਹੁਕਮਾਂ ਤੱਕ ਬੰਦ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਨੇ ਐਲਾਨ ਕੀਤਾ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਡਾ. ਬੀ.ਆਰ. ਅੰਬੇਡਕਰ ਕੇਂਦਰੀ ਲਾਇਬ੍ਰੇਰੀ ਨੂੰ ਫਿਲਹਾਲ ਬੰਦ ਹੀ ਰੱਖਿਆ ਜਾਵੇਗਾ | ਵਿਦਿਆਰਥੀ ਦੀ ਮੰਗ ਦੇ ...

ਪੂਰੀ ਖ਼ਬਰ »

ਸੰਗਤ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਜਾਣ ਤੋਂ ਰੋਕਣ ਦੀ ਮਨਮਾਨੀ ਨਹੀਂ ਚੱਲੇਗੀ- ਜੀਕੇ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਲਾਲ ਕਿਲ੍ਹੇ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਨੂੰ ਜਾਂਦੇ ਰੋਡ ਉੱਤੇ ਦਿੱਲੀ ਟਰੈਫ਼ਿਕ ਪੁਲਿਸ ਵਲੋਂ ਆਵਾਜਾਈ ਸਾਧਨਾਂ ਦੀ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ 'ਨੋ ਐਂਟਰੀ' ਕਰਨ ਦਾ ਜਾਗੋ ਪਾਰਟੀ ਨੇ ਵਿਰੋਧ ਜਤਾਇਆ ਹੈ | ਜਾਗੋ ...

ਪੂਰੀ ਖ਼ਬਰ »

ਆਈ.ਜੀ. ਕੌਸਤਭ ਸ਼ਰਮਾ ਇਤਿਹਾਸਕ ਗੁ: ਬੇਰ ਸਾਹਿਬ ਜੀ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 21 ਜੂਨ (ਨਰੇਸ਼ ਹੈਪੀ, ਥਿੰਦ)-ਆਈ.ਜੀ. ਜਲੰਧਰ ਰੇਂਜ ਪੁਲਿਸ ਸ੍ਰੀ ਕੌਸਤਭ ਸ਼ਰਮਾ ਅੱਜ ਆਪਣੀ ਮਾਤਾ ਸਮੇਤ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪਾਵਨ ਇਤਿਹਾਸਕ ਅਸਥਾਨਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਤੈਅ ਕੀਤੀ ਮੁਆਵਜ਼ਾ ਰਕਮ ਕਿਸਾਨਾਂ ਵਲੋਂ ਮੁੱਢੋਂ ਰੱਦ

ਸੁਲਤਾਨਪੁਰ ਲੋਧੀ, 21 ਜੂਨ (ਪ.ਪ. ਰਾਹੀਂ)-ਭਾਰਤ ਮਾਲਾ ਪਰਿਯੋਜਨਾ ਅਧੀਨ ਉਸਾਰੇ ਜਾ ਰਹੇ ਦਿੱਲੀ ਅੰਮਿ੍ਤਸਰ ਕਟੜਾ ਐਕਸਪੈੱ੍ਰਸ ਵੇਅ ਲਈ ਹਲਕਾ ਸੁਲਤਾਨਪੁਰ ਲੋਧੀ ਦੇ ਮੈਰੀਪੁਰ, ਜਾਰਜਪੁਰ, ਕਾਲਰੂ, ਟਿੱਬਾ, ਬਿਧੀਪੁਰ, ਤਲਵੰਡੀ ਚੌਧਰੀਆਂ, ਖਿਜਰਪੁਰ, ਫ਼ਤਿਹ ਅਲੀ ਅਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਜ਼ਿਲੇ੍ਹ 'ਚ 50 ਥਾਵਾਂ 'ਤੇ ਇਕੋ ਸਮੇਂ ਯੋਗਾ ਪ੍ਰੋਗਰਾਮ ਕਰਵਾਏ

ਫ਼ਤਿਹਾਬਾਦ, 21 ਜੂਨ (ਹਰਬੰਸ ਸਿੰਘ ਮੰਡੇਰ)- ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ 'ਤੇ ਭੋਡੀਆ ਖੇੜਾ ਸਪੋਰਟਸ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਯੋਗਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਡਿਪਟੀ ਕਮਿਸ਼ਨਰ ਮਹਾਵੀਰ ਕੌਸੀਕ, ਵਧੀਕ ਡਿਪਟੀ ਕਮਿਸ਼ਨਰ ਡਾ: ਮੁਨੀਸ਼ ...

ਪੂਰੀ ਖ਼ਬਰ »

ਭਾਈ ਘਨੱਈਆ ਆਸ਼ਰਮ ਸਮੇਤ ਵੱਖ-ਵੱਖ ਥਾਈਾ ਮਨਾਇਆ ਯੋਗ ਦਿਵਸ

ਸਿਰਸਾ, 21 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਭਾਈ ਘਨੱਈਆ ਆਸ਼ਰਮ ਸਮੇਤ ਵੱਖ-ਵੱਖ ਥਾਵਾਂ 'ਤੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ | ਭਾਈ ਘਨੱਈਆ ਆਸ਼ਰਮ 'ਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੇ ਜਿਥੇ ਯੋਗਾ ਕੀਤਾ ਉਥੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ, ਸਕੂਲ, ...

ਪੂਰੀ ਖ਼ਬਰ »

ਹਰ ਇਕ ਨੂੰ ਰੁਟੀਨ 'ਚ ਯੋਗ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ-ਸੋਨੂੰ ਰਾਮ

ਪਿਹੋਵਾ, 21 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਐਸ.ਡੀ.ਐਮ. ਡਾ. ਸੋਨੂੰ ਰਾਮ ਨੇ ਸਬਡਵੀਜ਼ਨ ਦੇ ਵਸਨੀਕਾਂ ਨੂੰ 7ਵੇਂ ਅੰਤਰ ਰਾਸ਼ਟਰੀ ਯੋਗਾ ਦਿਵਸ 'ਤੇ ਯੋਗ ਪ੍ਰੋਗਰਾਮ ਲਈ ਵਧਾਈ ਦਿੰਦਿਆਂ ਕਿਹਾ ਕਿ ਯੋਗਾ ਹੀ ਛੁਟਕਾਰਾ ਪਾਉਣ ਦਾ ਇਕ ਮਾਤਰ ਰਸਤਾ ਹੈ, ਜਿਸ ਨਾਲ ਹਰ ਕਿਸਮ ...

ਪੂਰੀ ਖ਼ਬਰ »

ਨਿਯਮਤ ਯੋਗਾ ਅਭਿਆਸ ਸਰੀਰ ਨੂੰ ਤੰਦਰੁਸਤ ਬਣਾਉਂਦਾ ਹੈ-ਐਸ. ਡੀ. ਐਮ. ਨਵੀਨ ਕੁਮਾਰ

ਗੂਹਲਾ ਚੀਕਾ, 21 ਜੂਨ (ਓ.ਪੀ. ਸੈਣੀ)-ਐਸਡੀਐਮ ਨਵੀਨ ਕੁਮਾਰ ਨੇ ਕਿਹਾ ਕਿ ਨਿਯਮਿਤ ਯੋਗਾ ਕਰਨ ਨਾਲ ਸਰੀਰ ਅਤੇ ਮਨ ਤੰਦਰੁਸਤ ਹੁੰਦੇ ਹਨ ਅਤੇ ਮਨ ਨੂੰ ਸਾਂਤੀ ਮਿਲਦੀ ਹੈ | ਯੋਗਾ ਸਰੀਰਕ, ਮਾਨਸਿਕ, ਆਤਮਿਕ ਅਤੇ ਸਮਾਜਕ ਸਿਹਤ ਦਾ ਸਾਧਨ ਹੈ | ਅਸੀਂ ਯੋਗਾ ਅਪਣਾ ਕੇ ਸੰਤੁਲਿਤ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਯਮੁਨਾਨਗਰ, 21 ਜੂਨ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਕੈਡਿਟਾਂ, ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਮੇਜਰ ਹਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਹਰ ਸਾਲ 21 ਜੂਨ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਦੇ ਅਸਥਾਨ 'ਤੇ ਦਸਮੀ ਦਾ ਦਿਹਾੜਾ ਮਨਾਇਆ

ਮਾਜਰੀ, 21 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਦੇ ਪਾਵਨ ਪਵਿੱਤਰ ਅਸਥਾਨ 'ਤੇ ਦਸਮੀ ਦਿਹਾੜਾ ਮਨਾਇਆ ਗਿਆ | ਇਸ ਸਬੰਧੀ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦਸਵੀਂ ਦਿਹਾੜੇ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਲੋਂ ਸਾਲਾਨਾ ਮੈਗਜ਼ੀਨ ਜਾਰੀ

ਚੰਡੀਗੜ੍ਹ, 21 ਜੂਨ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਚੰਡੀਗੜ੍ਹ ਵਲੋਂ ਆਪਣਾ ਸਾਲਾਨਾ ਮੈਗਜ਼ੀਨ ਅਗੰਮੀ ਜੋਤ 2020-21 ਜਾਰੀ ਕੀਤਾ ਗਿਆ | ਪ੍ਰਧਾਨ ਸਿੱਖ ਐਜੂਕੇਸ਼ਨਲ ਸੁਸਾਇਟੀ ਗੁਰਦੇਵ ਸਿੰਘ ਬਰਾੜ ਆਈ. ਏ. ਐਸ. (ਸੇਵਾ-ਮੁਕਤ), ਵਾਈਸ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਨੇ ਤਨਖਾਹ ਕਮਿਸ਼ਨ ਨੂੰ ਦੱਸਿਆ ਇਕ ਛਲਾਵਾ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕੈਬਨਿਟ ਦੀ ਮਨਜ਼ੂਰੀ ਲਈ ਪੇਸ਼ ਕੀਤੀ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਨੇ ਇਕ ਛਲਾਵਾ ਦੱਸਿਆ ਹੈ | ਇਸ ਰਿਪੋਰਟ ਦੇ ਜਨਤਕ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਹੰਡੇਸਰਾ ਪੁਲਿਸ ਨੇ ਪਿੰਡ ਵਾਸੀਆਂ ਨੂੰ ਕੀਤਾ ਨਸ਼ਿਆਂ ਦੀ ਰੋਕਥਾਮ ਪ੍ਰਤੀ ਜਾਗਰੂਕ

ਲਾਲੜੂ, 21 ਜੂਨ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਪਿੰਡ ਜੌਲਾ ਕਲਾਂ ਵਿਖੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਨਸ਼ਿਆ ਦੀ ਰੋਕਥਾਮ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਥਾਣਾ ਹੰਡੇਸਰਾ ਮੁਖੀ ਇੰਸਪੈਕਟਰ ਰਜਨੀਸ਼ ਚੌਧਰੀ ਤੇ ਏ. ਐਸ. ਆਈ. ਜਸਵਿੰਦਰ ਸਿੰਘ ਨੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਐਸ. ਜੀ. ਜੀ. ਐਸ. ਕਾਲਜ ਦੇ ਤਿੰਨ ਵਿਦਿਆਰਥੀਆਂ ਨੂੰ ਕੈਂਪਸ ਪਲੇਸਮੈਂਟ ਹੋਈ ਪ੍ਰਾਪਤ

ਚੰਡੀਗੜ੍ਹ, 21 ਜੂਨ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26 ਚੰਡੀਗੜ੍ਹ ਦੇ ਪਲੇਸਮੈਂਟ ਸੈੱਲ ਵਲੋਂ ਕਾਲਜ ਦੇ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਲਈ ਵਰਚੂਅਲ ਪਲੇਸਮੈਂਟ ਡਰਾਈਵ ਕਰਵਾਈ ਗਈ | ...

ਪੂਰੀ ਖ਼ਬਰ »

ਆਲਮਗੀਰ ਦੇ 25 ਸਾਲਾ ਬੇਰੁਜ਼ਗਾਰ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲਾਲੜੂ, 21 ਜੂਨ (ਰਾਜਬੀਰ ਸਿੰਘ)-ਨੇੜਲੇ ਪਿੰਡ ਆਲਮਗੀਰ ਦੇ ਇਕ 25 ਸਾਲਾ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ | ਉਸ ਦੀ ਲਾਸ਼ ਭਾਰਤ ਪੈਟਰੋਲੀਅਮ ਪਲਾਂਟ ਦੇ ਨੇੜੇ ਸਫੈਦੇ ਦੇ ਦਰੱਖਤ 'ਤੇ ਕੱਪੜੇ ਦੀ ਰੱਸੀ ਦੇ ਫਾਹੇ ਨਾਲ ਲਮਕੀ ਹੋਈ ਮਿਲੀ | ਹਾਲਾਂਕਿ ਮੌਕੇ 'ਤੇ ਕੋਈ ਵੀ ...

ਪੂਰੀ ਖ਼ਬਰ »

ਪਿੰਡ ਛੋਟੀ ਬੜੀ ਨੰਗਲ ਦੇ ਲਾਪਤਾ ਸੁੱਚਾ ਸਿੰਘ ਬਿਨਾਂ ਸਿਰ ਧੜ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦੇ ਨੇੜੇ ਟੋਏ 'ਚੋਂ ਮਿਲਿਆ

ਮਾਜਰੀ, 21 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਛੋਟੀ ਬੜੀ ਨੰਗਲ ਦੇ ਵਸਨੀਕ ਸੁੱਚਾ ਸਿੰਘ (38) ਜੋ ਕਿ 12 ਜੂਨ ਤੋਂ ਲਾਪਤਾ ਹੋਏ ਸੀ, ਦੀ ਲਾਸ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਨੇੜੇ ਤੋਂ ਬਿਨ੍ਹਾਂ ਸਿਰ ਤੋਂ ਮਿਲਣ ਕਾਰਨ ਖੇਤਰ 'ਚ ਸਨਸਨੀ ਫੈਲ ...

ਪੂਰੀ ਖ਼ਬਰ »

ਐਸ. ਟੀ. ਐਫ. ਵਲੋਂ ਹੈਰੋਇਨ ਸਮੇਤ ਇਕ ਕਾਬੂ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐਫ. ਵਲੋਂ ਮੁਹਾਲੀ ਵਿਚਲੇ ਪਿੰਡ ਲਖਨੌਰ ਦੇ ਕੋਲੋਂ 1 ਨੌਜਵਾਨ ਨੂੰ 26 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸੱਖੋਂ ਮਾਜਰਾ (ਮੋਰਿੰਡਾ) ...

ਪੂਰੀ ਖ਼ਬਰ »

ਬਾਰਡਰ ਏਰੀਏ 'ਚ ਵੱਖ-ਵੱਖ ਵਿਸ਼ਿਆਂ ਦੀ ਭਰਤੀ ਲਿਖਤੀ ਪ੍ਰੀਖਿਆ ਦਾ ਕੰਮ ਮੁਕੰਮਲ

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)-ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਬਾਰਡਰ ਏਰੀਏ 'ਚ ਮਾਸਟਰ ਕੇਡਰ 'ਚ ਵੱਖ-ਵੱਖ ਵਿਸ਼ਿਆਂ ਦੀਆਂ ਅਸਾਮੀਆਂ ਦਾ ਬੈਕਲਾਗ ਪੂਰਾ ਕਰਨ ਲਈ ਲਿਖਤੀ ਟੈੱਸਟ ਕਰਵਾ ਕੇ ...

ਪੂਰੀ ਖ਼ਬਰ »

ਪਿੰਡ ਸਨੇਟਾ 'ਚ ਬਣੇਗਾ ਨਵਾਂ ਪ੍ਰਾਇਮਰੀ ਹੈਲਥ ਸੈਂਟਰ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਤੇ ਪਿੰਡਾਂ 'ਚ ਵੱਧਦੀ ਆਬਾਦੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਹਰੇਕ ਕੋਨੇ ਤੱਕ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ...

ਪੂਰੀ ਖ਼ਬਰ »

ਸਾਬਕਾ ਡੀ. ਐਸ. ਪੀ. ਦੀ ਨੂੰਹ ਗੋਲੀ ਲੱਗਣ ਨਾਲ ਹੋਈ ਜ਼ਖ਼ਮੀ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-91 ਵਿਖੇ ਇਕ ਐਨ. ਆਰ. ਆਈ. ਮਹਿਲਾ ਵਲੋਂ ਆਪਣੇ ਪਤੀ ਦਾ ਰਿਵਾਲਵਰ ਰੱਖਣ ਸਮੇਂ ਅਚਾਨਕ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਗੋਲੀ ਮਹਿਲਾ ਦੇ ਪੇਟ ਦੇ ਨਜ਼ਦੀਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ 3 ਨੌਜਵਾਨ ਗਿ੍ਫ਼ਤਾਰ

ਜ਼ੀਰਕਪੁਰ, 21 ਜੂਨ (ਹੈਪੀ ਪੰਡਵਾਲਾ)-ਪੁਲਿਸ ਨੇ ਸ਼ਹਿਰ 'ਚ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਹੇਠ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਨੌਜਵਾਨਾਂ ਦੀ ਪਛਾਣ ਸਾਗਰ ਸ਼ਰਮਾ ਵਾਸੀ ਪਾਣੀਪਤ, ਰਾਹੁਲ ਗਰੋਵਰ ਵਾਸੀ ਜਵਾਹਰ ਨਗਰ ਹਿਸਾਰ ਤੇ ਗੌਰਵ ਬੱਤਰਾ ਵਾਸੀ ਟੋਹਾਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX