ਨਡਾਲਾ, 21 ਜੂਨ (ਪੱਤਰ ਪ੍ਰੇਰਕ)-ਜਿੱਥੇ ਪਾਵਰਕਾਮ ਨਡਾਲਾ ਨਾਲ ਸਬੰਧਿਤ ਹਰ ਖਪਤਕਾਰ, ਪੰਚ, ਸਰਪੰਚ, ਨੰਬਰਦਾਰ, ਕਿਸਾਨ ਤੇ ਗ਼ਰੀਬ ਮਜ਼ਦੂਰ ਮੌਜੂਦਾ ਸਿਸਟਮ ਤੋਂ ਪੂਰੀ ਤਰ੍ਹਾਂ ਪ੍ਰੇਸ਼ਾਨ ਹੈ | ਇਸ ਸਬੰਧੀ ਵੱਖ-ਵੱਖ ਕਿਸਾਨ ਤੇ ਰਾਜਸੀ ਜਥੇਬੰਦੀਆਂ, ਹਲਕਾ ਭੁਲੱਥ ਪ੍ਰੈੱਸ ਕਲੱਬ ਭਾਈਚਾਰੇ ਵਲੋਂ ਐਸ.ਡੀ.ਓ. ਨਡਾਲਾ ਦੇ ਦਫ਼ਤਰ ਦਾ ਜਬਰਦਸਤ ਘਿਰਾਓ ਕੀਤਾ ਤੇ ਕਰੀਬ 4 ਘੰਟੇ ਤੱਕ ਰੋਸ ਧਰਨਾ ਦੇ ਕੇ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਕਰਨ ਤੇ ਲੋਕਾਂ ਦੇ ਕੰਮ ਨਾ ਕਰਨ ਵਾਲੇ ਐਸ.ਡੀ.ਓ. ਤੇ ਮੌਜੂਦਾ ਭਿ੍ਸ਼ਟਾਚਾਰੀ ਨਿਜ਼ਾਮ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਕਲੱਬ ਦੇ ਪ੍ਰਧਾਨ ਸਰਬੱਤ ਸਿੰਘ ਕੰਗ, ਅੰਮਿ੍ਤਪਾਲ ਸਿੰਘ ਬਾਜਵਾ, ਸੁਖਜਿੰਦਰ ਸਿੰਘ ਬੇਗੋਵਾਲ ਮਨਜਿੰਦਰ ਸਿੰਘ ਮਾਨ ਨੇ ਆਪਣੇ ਸੰਬੋਧਨ 'ਚ ਦੱਸਿਆ ਕਿ ਉਕਤ ਐਸ.ਡੀ.ਓ. ਨੂੰ ਆਪਣੇ ਇਸ ਸਰਕਾਰੀ ਅਹੁਦੇ ਬਹੁਤ ਹੀ ਹੰਕਾਰ ਹੈ | ਮੌਜੂਦਾ ਸਮੇਂ ਵਿਚ ਹਨੇਰੀ ਝੱਖੜ ਕਾਰਨ ਕਿਸਾਨਾਂ ਤੇ ਹੋਰ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ | ਪਰੰਤੂ ਸਬੰਧਿਤ ਪੱਤਰਕਾਰਾਂ ਦੇ ਨੰਬਰ ਬਲੌਕ ਹੋਣ ਕਰਕੇ ਐਸ.ਡੀ.ਓ. ਸਾਬ ਨਾਲ ਗੱਲ ਨਹੀਂ ਸੀ ਹੋ ਰਹੀ | ਇਹ ਮਾਮਲਾ ਬੀਤੇ ਕਲ ਐਸ.ਈ. ਕਪੂਰਥਲਾ ਇੰਦਰਪਾਲ ਸਿੰਘ ਹੋਰਾਂ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਸੀ, ਪਰੰਤੂ ਇਸਦਾ ਕੋਈ ਹੱਲ ਨਹੀਂ ਨਿਕਲਿਆ | ਉਪਰੰਤ ਐਕਸ਼ਨ ਕਮੇਟੀ ਬਣਾ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ | ਇਸ ਮੌਕੇ ਜੋਗਾ ਸਿੰਘ ਇਬਰਾਹੀਮਵਾਲ ਬਲਾਕ ਵਾਇਸ ਪ੍ਰਧਾਨ ਬੀਕੇਯੂ, ਨਿਸ਼ਾਨ ਸਿੰਘ ਇਬਰਾਹੀਮਵਾਲ ਬਲਾਕ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਹਰਜਿੰਦਰ ਸਿੰਘ ਸਾਹੀ ਆਗੂ ਕਿਸਾਨ ਯੂਨੀਅਨ ਨਡਾਲਾ, ਅਮਨਦੀਪ ਸਿੰਘ ਭੱਟੀ ਵਾਇਸ ਪ੍ਰਧਾਨ ਹਲਕਾ ਭੁਲੱਥ ਬਸਪਾ, ਕਿਸਾਨ ਨਵਜਿੰਦਰ ਸਿੰਘ ਬੱਗਾ, ਮਨਪ੍ਰੀਤ ਸਿੰਘ ਵਾਲੀਆ, ਡਾ. ਸੰਦੀਪ ਪਸਰੀਚਾ, ਸਰਬਜੀਤ ਸਿੰਘ ਬੱਲ ਨੇ ਆਖਿਆ ਕਿ ਪਾਵਰਕਾਮ ਨਡਾਲਾ ਭਿ੍ਸ਼ਟਾਚਾਰ ਦਾ ਅੱਡਾ ਬਣ ਗਿਆ ਹੈ | ਬੀਤੇ ਦਿਨ ਆਏ ਤੂਫ਼ਾਨ ਕਾਰਨ ਕਿਸਾਨਾਂ ਦੀ ਝੋਨੇ ਦੀ ਬਿਜਾਈ ਪੱਛੜ ਰਹੀ ਹੈ | ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਕਿਸਾਨਾਂ ਦੀ ਜੇਬ ਦੀ ਲੁੱਟ ਹੋ ਰਹੀ ਹੈ | ਇੱਕ ਪੋਲ ਖੜਾ ਕਰਨ ਦੇ 1000, ਤਾਰਾ ਪਾਉਣ ਦੇ 2000, ਟਰਾਂਸਫਾਰਮਰ ਖੜਾ ਕਰਨ ਦਾ 20,000 ਰੁਪਿਆ ਕਿਸਾਨਾਂ ਕੋਲੋਂ ਬਟੋਰਿਆ ਜਾ ਰਿਹਾ ਹੈ | ਉਨ੍ਹਾਂ ਐਲਾਨ ਕੀਤਾ ਪ੍ਰੈੱਸ ਦੀ ਆਜ਼ਾਦੀ ਖੋਹਣ ਵਾਲੇ, ਭਿ੍ਸ਼ਟਾਚਾਰੀ ਐਸ.ਡੀ.ਓ. ਦੀ ਤੁਰੰਤ ਬਦਲੀ ਨਾ ਕੀਤੀ ਤਾਂ ਸੰਘਰਸ਼ ਤੇਜ਼ ਕਰ ਦਿੱਤਾ ਜਾਵੇਗਾ | ਇਸ ਮੌਕੇ ਲੋਕਾਂ ਦੀ ਗੱਲ ਸੁਣਨ ਲਈ ਮੌਕੇ 'ਤੇ ਪੁੱਜੇ ਐਕਸੀਅਨ ਕਪੂਰਥਲਾ ਜਸਵਿੰਦਰ ਸਿੰਘ ਐਸ.ਡੀ.ਓ. ਦੇ ਖ਼ਿਲਾਫ਼ ਆਏ ਸ਼ਿਕਾਇਤਾਂ ਦੇ ਹੜ੍ਹ ਨੂੰ ਵੇਖਕੇ ਦੰਗ ਰਹਿ ਗਏ |
ਇਸ ਮੌਕੇ ਲੋਕਾਂ ਨੇ ਵੱਖ-ਵੱਖ ਤਰ੍ਹਾਂ ਦੀਆਂ 23 ਸ਼ਿਕਾਇਤਾਂ ਦਰਜ ਕਰਵਾਈਆਂ | ਇਸ ਮੌਕੇ ਰਿਸ਼ਵਤ ਦੇ ਵੀ ਦੋ ਸੰਗੀਨ ਮਾਮਲੇ ਸਾਹਮਣੇ ਆਏ | ਐਕਸੀਅਨ ਨੇ ਦੋ ਦਿਨ ਵਿਚ ਇਨ੍ਹਾਂ ਸ਼ਿਕਾਇਤਾਂ ਦੇ ਹੱਲ ਕਰਨ ਦਾ ਭਰੋਸਾ ਦਿਵਾਇਆ ਤੇ ਮੀਡੀਆ ਨਾਲ ਕੀਤੇ ਮਾੜੇ ਵਿਵਹਾਰ 'ਤੇ ਅਫ਼ਸੋਸ ਪ੍ਰਗਟ ਕੀਤਾ | ਇਸ ਧਰਨੇ ਨੂੰ ਫ਼ਕੀਰ ਸਿੰਘ ਤਲਵਾੜਾ ਵਾਈਸ ਪ੍ਰਧਾਨ ਬੀਕੇਯੂ ਕਪੂਰਥਲਾ, ਗੁਰਬਾਜ਼ ਸਿੰਘ ਤਾਜਪੁਰ, ਅਮਰੀਕ ਸਿੰਘ ਘੱਗ, ਹਰਬੰਸ ਸਿੰਘ ਘੱਗ, ਮੋਹਣ ਸਿੰਘ ਘੱਗ, ਡਾ ਹਰਬੰਸ ਸਿੰਘ ਘੱਗ, ਅਵਤਾਰ ਸਿੰਘ ਕਲਸੀ, ਮਲਕੀਤ ਸਿੰਘ ਟਾਂਡੀ, ਜਗੀਰ ਸਿੰਘ ਕੂਕਾ, ਸਾਬਕਾ ਸਰਪੰਚ ਵਿਸਾਖਾ ਸਿੰਘ ਚੁਗਾਵਾਂ, ਜਸਵੀਰ ਸਿੰਘ ਬੱਲ ਰਮੀਦੀ ਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ | ਮੰਚ ਦੀ ਸੇਵਾ ਸਤਪਾਲ ਸਿੰਘ ਸਰਪੰਚ ਤਾਜਪੁਰ ਨੇ ਨਿਭਾਈ | ਇਸ ਦੌਰਾਨ ਜਦੋਂ ਇਹ ਮਾਮਲਾ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਕੰਨੀ ਪਿਆ ਤਾਂ ਉਨ੍ਹਾਂ ਨੇ ਤੁਰੰਤ ਐਕਸ਼ਨ ਕਰਦਿਆਂ ਸਾਰਾ ਮਾਮਲਾ ਸੀ.ਐਮ. ਹਾਊਸ ਤੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਪਾਵਰਕਾਮ ਦੇ ਚੀਫ ਮੈਨੇਜਿੰਗ ਡਾਇਰੈਕਟਰ ਵੇਨੂੰ ਪ੍ਰਸ਼ਾਦ ਨੇ ਵਿਸ਼ਵਾਸ ਦਿਵਾਇਆ ਕਿ ਉਕਤ ਐਸ.ਡੀ.ਓ. ਦੀ ਬਦਲੀ ਤੇ ਉਸਦੇ ਖ਼ਿਲਾਫ਼ ਵਿਭਾਗੀ ਜਾਂਚ ਅਰੰਭੀ ਜਾਵੇਗੀ | ਇਸ ਮੌਕੇ ਪੱਤਰਕਾਰ ਪ੍ਰਮੋਦ ਕੁਮਾਰ ਸ਼ਰਮਾ, ਗੋਬਿੰਦ ਸੁਖੀਜਾ, ਬਲਵੀਰ ਸਿੰਘ ਮਾਨਾਂ ਤਲਵੰਡੀ, ਕੁੰਦਨ ਸਿੰਘ ਸਰਾਂ, ਹਰਜਿੰਦਰ ਸਿੰਘ ਕਾਲੀ ਮੰਡਾ, ਲੱਕੀ ਭਾਰਦਵਾਜ, ਸੁਖਵਿੰਦਰ ਸਿੰਘ ਦਰਦੀ ਸਾਬਕਾ ਸਰਪੰਚ ਮਾਡਲ ਟਾਊਨ, ਨੱਥਾ ਸਿੰਘ ਮੱਲ੍ਹੀ ਪੰਚ ਤਲਵਾੜਾ, ਡਾ: ਜਰਨੈਲ ਸਿੰਘ ਟਾਂਡੀ, ਬਲਵਿੰਦਰ ਸਿੰਘ ਬਿੱਟੂ ਖੱਖ, ਸਿਮਰਜੀਤ ਸਿੰਘ ਮਿਰਜ਼ਾਪੁਰ, ਹਰਦੀਪ ਸਿੰਘ ਇਬਰਾਹੀਮਵਾਲ, ਜ਼ਿਲ੍ਹਾ ਮੀਤ ਪ੍ਰਧਾਨ ਕਪੂਰਥਲਾ ਸਰਦਾਰ ਮਸੀਹ, ਕਰਨੈਲ ਸਿੰਘ ਮਾਨਾਂ ਤਲਵੰਡੀ ਹਲਕਾ ਇੰਚਾਰਜ ਬਸਪਾ ਭੁਲੱਥ, ਕੁਲਦੀਪ ਸਿੰਘ ਜਰਨਲ ਸੈਕਟਰੀ ਹਲਕਾ ਭੁਲੱਥ, ਇੰਦਰਜੀਤ ਸਿੰਘ ਖੱਖ, ਜਰਨੈਲ ਸਿੰਘ ਮੁਲਤਾਨੀ, ਰਤਨ ਸਿੰਘ ਚੱਕੋਕੀ, ਗੁਰਨਾਮ ਸਿੰਘ ਮੁਲਤਾਨੀ, ਅਮਰੀਕਾ ਸਿੰਘ ਲਵਲੀ, ਬਲਵਿੰਦਰ ਸਿੰਘ ਬੱਗਾ ਚੁਗਾਵਾਂ, ਸੁਖਜਿੰਦਰ ਸਿੰਘ ਜੌਹਲ, ਸਿੰਘ, ਨਿਸ਼ਾਨ ਸਿੰਘ, ਮਹਿੰਦਰ ਸਿੰਘ, ਹਰਜੀਤ ਸਿੰਘ, ਪੰਡਿਤ ਗੋਪੀ ਰਾਮ, ਮਹਿੰਦਰਪਾਲ ਸਿੰਘ ਸੇਵਕ, ਮਹਿੰਦਰ ਸਿੰਘ ਸਾਜਨ, ਸਾਰੇ ਇਬਰਾਹੀਮਵਾਲ ਤੇ ਹੋਰ ਹਾਜ਼ਰ ਸਨ | ਇਸ ਮੌਕੇ ਡੀਐਸਪੀ ਸੰਦੀਪ ਸਿੰਘ ਮੰਡ, ਥਾਣਾ ਮੁਖੀ ਸੁਭਾਨਪੁਰ ਸੁਰਜੀਤ ਸਿੰਘ ਪੱਡਾ, ਚੌਕੀ ਮੁਖੀ ਜਸਵੀਰ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਹਾਜ਼ਰ ਰਹੇ |
ਭੁਲੱਥ, 21 ਜੂਨ (ਸੁਖਜਿੰਦਰ ਸਿੰਘ ਮੁਲਤਾਨੀ)-ਪੰਜਾਬ ਪੁਲਿਸ ਦੇ ਸਾਬਕਾ ਆਈ ਜੀ ਇਮਾਨਦਾਰ ਅਫ਼ਸਰ ਕੁੰਵਰ ਵਿਜੇ ਪ੍ਰਤਾਪ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਵਿਚ ਮਜ਼ਬੂਤੀ ਮਿਲੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ...
ਸੁਲਤਾਨਪੁਰ ਲੋਧੀ, 21 ਜੂਨ (ਨਰੇਸ਼ ਹੈਪੀ, ਥਿੰਦ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਅੱਜ ਕਾਂਗਰਸ ਸਾਂਸਦ ਰਵਨੀਤ ਬਿੱਟੂ ਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਵਿਰੁੱਧ ਕਾਰਵਾਈ ਦੀ ...
ਸੁਲਤਾਨਪੁਰ ਲੋਧੀ, 21 ਜੂਨ (ਥਿੰਦ, ਹੈਪੀ)-ਮਾਸਟਰ ਕੇਡਰ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਨਰੇਸ਼ ਕੋਹਲੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੇ ...
ਕਪੂਰਥਲਾ, 21 ਜੂਨ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪਿੰਡ ਨਿਜ਼ਾਮਪੁਰ ਨੇੜੇ ਕੋਤਵਾਲੀ ਪੁਲਿਸ ਨੇ ਸਕੂਟਰੀ ਸਵਾਰ ਇਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਹ ਸਕੂਟਰੀ ਪਿੱਛੇ ...
ਕਪੂਰਥਲਾ, 21 ਜੂਨ (ਸਡਾਨਾ)-ਐਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਵਲੋਂ ਨਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਐਸ.ਸੀ/ਬੀ.ਸੀ. ਮੁਲਾਜ਼ਮਾਂ ਤੇ ਵਿਦਿਆਰਥੀਆਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਘੜਾ ਭੰਨ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਸੂਬਾ ਆਗੂ ...
ਨਡਾਲਾ, 21 ਜੂਨ (ਮਾਨ)-ਨਡਾਲਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਹੇਠ 4 ਨਾਮਾਲੂਮ ਸਮੇਤ 7 ਲੋਕਾਂ 'ਤੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਨਡਾਲਾ ਪੁਲਿਸ ਨੂੰ ਲਿਖਾਏ ਬਿਆਨਾਂ ਵਿਚ ਪੀੜਤ ਗੋਪਾਲ ਦਾਸ ਪੁੱਤਰ ਰੂੜ ਚੰਦ ਵਾਸੀ ਆਬਾਦੀ ਗਲੀ 07 ਮਕਾਨ ...
ਢਿਲਵਾਂ, 21 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸੂਬਾ ਸਰਕਾਰ ਵਲੋਂ ਪਟਵਾਰੀਆਂ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਸੂਬਾ ਯੂਨੀਅਨ ਦੇ ਨਿਰਦੇਸ਼ਾਂ ਅਨੁਸਾਰ ਅੱਜ ਤੋਂ ਸਬ-ਤਹਿਸੀਲ ਢਿਲਵਾਂ ਦੇ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਅਣਮਿੱਥੇ ...
ਕਾਲਾ ਸੰਘਿਆਂ, 21 ਜੂਨ (ਸੰਘਾ)-ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਕਾਂਗਰਸੀ ਵਿਧਾਇਕਾਂ ਦੇ ਬੱਚਿਆਂ ਨੂੰ ਵੱਡੇ ਅਹੁਦਿਆਂ ਤੇ ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਲੱਖਾਂ ਨੌਜਵਾਨ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਦਿਆਂ ਲਿਆ ਗਿਆ ਫ਼ੈਸਲਾ ਦੱਸਦਿਆਂ ਸਖ਼ਤ ...
ਕਪੂਰਥਲਾ, 21 ਜੂਨ (ਅਮਰਜੀਤ ਕੋਮਲ)-ਆਗਾਮੀ ਮਾਨਸੂਨ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਵਿਚ ਹੜ੍ਹਾਂ ਦੀ ਰੋਕਥਾਮ ਲਈ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣ 'ਤੇ ਇਸ ਤੋਂ ਇਲਾਵਾ ਸੂਇਆਂ, ਰਜਬਾਹਿਆਂ ਦੀ ਸਾਫ਼ ਸਫ਼ਾਈ ਦਾ ਕੰਮ ਵੀ ...
ਕਪੂਰਥਲਾ, 21 ਜੂਨ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 21 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਟਿੱਬਾ ਵਾਸੀ ਇਕ 61 ਸਾਲਾ ਔਰਤ ਦੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ, ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 17487 ਹੈ, ਜਿਸ ਵਿਚੋਂ 219 ...
ਕਪੂਰਥਲਾ, 21 ਜੂਨ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗੁਰਦੁਆਰਾ ਸੰਤਸਰ ਸਾਹਿਬ ਨੇੜੇ ਕਥਿਤ ਦੋਸ਼ੀ ਜੋਗਿੰਦਰ ਸਿੰਘ ਵਾਸੀ ਬੂਟਾਂ ਨੂੰ ਕਾਬੂ ਕਰਕੇ ਜਦੋਂ ...
ਫਗਵਾੜਾ, 21 ਜੂਨ (ਅਸ਼ੋਕ ਕੁਮਾਰ ਵਾਲੀਆ)-ਕਾਂਗਰਸੀ ਸੰਸਦ ਰਵਨੀਤ ਬਿੱਟੂ ਵਲੋਂ ਭੱਦੀ ਸ਼ਬਦਾਵਲੀ ਵਰਤਕੇ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਦੇ ਵਿਰੋਧ ਵਿਚ ਅੱਜ ਬਹੁਜਨ ਸਮਾਜ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਐਸ. ਪੀ. ਫਗਵਾੜਾ ਨੂੰ ਡੀ. ਜੀ. ਪੀ. ਦੇ ਨਾਂਅ 'ਤੇ ...
ਕਪੂਰਥਲਾ, 21 ਜੂਨ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਅੱਜ ਸਮਰ ਕੈਂਪ ਦੀ ਸ਼ੁਰੂਆਤ ਹੋਈ | ਸਕੂਲ ਦੇ ਪਿ੍ੰਸੀਪਲ ਡਾ: ਅਰਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਕੈਂਪ ਵਿਚ ਵੱਖ-ਵੱਖ ਜਮਾਤਾਂ ਵਿਚ ਪੜ੍ਹਦੇ ਬੱਚੇ ਭਾਗ ਲੈ ਰਹੇ ਹਨ | ਉਨ੍ਹਾਂ ...
ਸੁਲਤਾਨਪੁਰ ਲੋਧੀ, 21 ਜੂਨ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨਾਲ ਗੂੜ੍ਹੀਆਂ ਸਾਂਝਾ ਰੱਖਦੀ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਵੇਈਾ ਵਿਚ ਵੱਖ ਵੱਖ ਥਾਵਾਂ ਤੋਂ ਪਾਇਆ ਜਾ ਰਿਹਾ ਗੰਦਾ ਦੂਸ਼ਿਤ ਪਾਣੀ ਬੰਦ ਕੀਤਾ ਜਾਵੇ, ਇਹ ...
ਡਡਵਿੰਡੀ, 21 ਜੂਨ (ਦਿਲਬਾਗ ਸਿੰਘ ਝੰਡ)-ਹਲਕਾ ਸੁਲਤਾਨਪੁਰ ਲੋਧੀ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਹਲਕੇ ਦੇ ਪਿੰਡ ਜੈਨਪੁਰ ਦੇ ਸਾਬਕਾ ਪੰਚ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦਾ ਭਰਾ ਬਲਵਿੰਦਰ ਸਿੰਘ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਸਦਾਂ ...
ਭੁਲੱਥ, 21 ਜੂਨ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਹਲਕੇ ਦੇ ਅਕਾਲੀ ਦਲ ਦੇ ਭਾਰੀ ਗਿਣਤੀ ਵਿਚ ਵਰਕਰ ਕਾਂਗਰਸ ਵਿਚ ਸ਼ਾਮਲ ਹੋ ਗਏ | ਇਹਨਾਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ...
ਕਪੂਰਥਲਾ, 21 ਜੂਨ (ਵਿ.ਪ੍ਰ.)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਪ੍ਰੀਤਪਾਲ ਸਿੰਘ ਸੋਨੂੰ ਨੇ ਦੱਸਿਆ ਕਿ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ...
ਹੁਸੈਨਪੁਰ, 21 ਜੂਨ (ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਖੇਤਰ ਦੇ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਸੁਲਤਾਨਪੁਰ ਲੋਧੀ ਤੋਂ ਬਾਹਰ ਵੱਖ-ਵੱਖ ਸ਼ਹਿਰਾਂ ਵਿਚ ਜਾਣਾ ਪੈਂਦਾ ਹੈ, ...
ਕਪੂਰਥਲਾ, 21 ਜੂਨ (ਸਡਾਨਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਤਹਿਸੀਲ ਇਕਾਈ ਨੇ ਸੂਬਾ ਕਮੇਟੀ ਦੇ ਸੱਦੇ 'ਤੇ ਤਹਿਸੀਲ ਕਪੂਰਥਲਾ ਦੇ ਵਾਧੂ ਪਟਵਾਰ ਸਰਕਲਾਂ, ਜਿਨ੍ਹਾਂ ਦਾ ਕੋਈ ਵੀ ਪੱਕਾ ਪਟਵਾਰੀ ਨਹੀਂ ਹੈ, ਦਾ ਕੰਮ ਅਣਮਿਥੇ ਸਮੇਂ ਲਈ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ...
ਨਡਾਲਾ, 21 ਜੂਨ (ਮਾਨ)-ਐਸ.ਐਸ.ਪੀ. ਸੇਵਾਮੁਕਤ ਜਗਜੀਤ ਸਿੰਘ ਭਗਤਾਣਾ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਫਾੳਾੂਡੇਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਭੁਗਤਾਣਾ ਨੇ ਬਾਬਾ ਮੱਖਣ ਸ਼ਾਹ ਲੁਬਾਣਾ ...
ਸੁਲਤਾਨਪੁਰ ਲੋਧੀ, 21 ਜੂਨ (ਨਰੇਸ਼ ਹੈਪੀ, ਥਿੰਦ)-ਸੰਤ ਬਾਬਾ ਮਾਧੋ ਸਿੰਘ ਗੁਰਦੁਆਰਾ ਈਸ਼ਰਧਾਮ ਨਾਨਕਸਰ ਹਰੀਕੇ ਵਾਲੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ | ਉਨ੍ਹਾਂ ਇਸ ਮੌਕੇ ਕੀਰਤਨ ਵੀ ਸਰਵਣ ਕੀਤਾ | ਗੁਰਦੁਆਰਾ ...
ਕਪੂਰਥਲਾ, 21 ਜੂਨ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਲੋਂ ਪਿਤਾ ਦਿਵਸ ਮੌਕੇ ਆਨਲਾਈਨ ਸਮਾਗਮ ਕਰਵਾਇਆ, ਜਿਸ ਵਿਚ ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਗੀਤ ਤੇ ਕਵਿਤਾਵਾਂ ਰਾਹੀਂ ਪਿਤਾ ਪ੍ਰਤੀ ਆਪਣੇ ਪਿਆਰ ਤੇ ਸਤਿਕਾਰ ਦਾ ਇਜ਼ਹਾਰ ...
ਕਪੂਰਥਲਾ, 21 ਜੂਨ (ਵਿ.ਪ੍ਰ.)-ਗੁਰਦੁਆਰਾ ਤਪ ਅਸਥਾਨ ਬਾਬਾ ਮੰਗਲ ਸਿੰਘ (ਨਿਹੰਗ ਸਿੰਘ) ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਇਕ ਸਮਾਗਮ ਕਰਵਾਇਆ | ਸਹਿਜ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸ਼ਬਦ ...
ਕਪੂਰਥਲਾ, 21 ਜੂਨ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਦੇ ਰੈੱਡ ਰੀਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਇਕ ਸਮਾਗਮ ਕਰਵਾਇਆ, ਜਿਸ ਵਿਚ ਯੋਗਾ ਟਰੇਨਰ ਦੀਪਕ ਕੁਮਾਰ ਨੇ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕਾਲਜ ਦੇ ...
ਸੁਲਤਾਨਪੁਰ ਲੋਧੀ, 21 ਜੂਨ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਲਈ ਆਨਲਾਈਨ ਇੰਟਰਨੈਸ਼ਨਲ ਯੋਗਾ ਦਿਵਸ ਅਤੇ ਫਾਦਰ ਡੇਅ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਵੱਖ ਵੱਖ ਗਤੀਵਿਧੀਆਂ ...
ਕਪੂਰਥਲਾ, 21 ਜੂਨ (ਵਿ.ਪ੍ਰ.)-ਗੁਰਦੁਆਰਾ ਤਪ ਅਸਥਾਨ ਬਾਬਾ ਮੰਗਲ ਸਿੰਘ (ਨਿਹੰਗ ਸਿੰਘ) ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਇਕ ਸਮਾਗਮ ਕਰਵਾਇਆ | ਸਹਿਜ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸ਼ਬਦ ...
ਕਪੂਰਥਲਾ, 21 ਜੂਨ (ਅਮਰਜੀਤ ਕੋਮਲ)-ਪੰਜਾਬ ਰਾਜ ਅਨੂਸੁਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਨੇ ਅੱਜ ਪਿੰਡ ਮਨਸੂਰਵਾਲ ਦੋਨਾ ਵਿਚ ਅਨੂਸੁਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਇਕ ਵਿਧਵਾ ਔਰਤ ਪੁਸ਼ਪਾ ਦੇਵੀ ਵਲੋਂ ਕੀਤੀ ਗਈ ਸ਼ਿਕਾਇਤ ਦੀ ਪੜਤਾਲ ਦੀ ਕੀਤੀ ...
ਢਿਲਵਾਂ, 21 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਯੋਗ ਇਕ ਅਜਿਹੀ ਸਾਧਨਾ ਹੈ ਜਿਸ ਨਾਲ ਗੰਭੀਰ ਰੋਗਾਂ ਦਾ ਇਲਾਜ ਸੰਭਵ ਹੈ ਅਤੇ ਭਾਰਤ ਹੀ ਨਹੀਂ ਸੰਸਾਰ ਭਰ ਦੇ ਲੋਕ ਇਸ ਨੂੰ ਅਪਣਾ ਰਹੇ ਹਨ | ਜਿਸ ਕਾਰਨ ਅੱਜ ਵਿਸ਼ਵ ਯੋਗਾ ਦਿਵਸ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ | ਇਸ ...
ਸੁਲਤਾਨਪੁਰ ਲੋਧੀ, 21 ਜੂਨ (ਥਿੰਦ, ਹੈਪੀ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿਸ਼ਵ ਯੋਗਾ ਦਿਵਸ ਦੇ ਮੌਕੇ 'ਤੇ ਆਨਲਾਈਨ ਯੋਗਾ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ | ਇਸ ਯੋਗਾ ਦਿਵਸ ਦੇ ਮੌਕੇ 'ਤੇ ਕਾਮਰਸ ਵਿਭਾਗ ਦੇ ...
ਫਗਵਾੜਾ, 21 ਜੂਨ (ਤਰਨਜੀਤ ਸਿੰਘ ਕਿੰਨੜਾ)-8 ਪੰਜਾਬ ਬਟਾਲੀਅਨ ਐਨ.ਸੀ.ਸੀ. ਫਗਵਾੜਾ ਵਲੋਂ ਵਿਸ਼ਵ ਯੋਗ ਦਿਵਸ ਸਥਾਨਕ ਬਟਾਲੀਅਨ ਹੈੱਡ ਕੁਆਰਟਰ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਨਲ ਯੋਗੇਸ਼ ਭਾਰਦਵਾਜ ਕਮਾਂਡਿੰਗ ਅਫ਼ਸਰ ਦੀ ਅਗਵਾਈ ਹੇਠ ਐਨ.ਸੀ.ਸੀ. ਸਟਾਫ਼ ...
ਖਲਵਾੜਾ, 21 ਜੂਨ (ਮਨਦੀਪ ਸਿੰਘ ਸੰਧੂ)-ਬਲਾਕ ਫਗਵਾੜਾ-1 ਦੇ ਅਧੀਨ ਪੈਂਦੇ ਸੈਂਟਰ ਪੰਡੋਰੀ ਨੂੰ ਆਿਖ਼ਰਕਾਰ ਸੈਂਟਰ ਹੈੱਡ ਟੀਚਰ ਮਿਲ ਗਿਆ | ਪੰਡੋਰੀ ਸੈਂਟਰ ਦੀ ਇਹ ਪੋਸਟ ਕਾਫ਼ੀ ਲੰਬੇ ਸਮੇਂ ਤੋਂ ਖ਼ਾਲੀ ਚੱਲਦੀ ਆ ਰਹੀ ਸੀ | ਸਕੂਲ ਸਟਾਫ਼ ਪੰਡੋਰੀ ਵਲੋਂ ਸੀ. ਐੱਚ. ਟੀ. ਦਾ ...
ਕਪੂਰਥਲਾ, 21 ਜੂਨ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਬੀ.ਐਸ.ਸੀ. ਮੈਡੀਕਲ ਸਮੈਸਟਰ ਪੰਜਵੇਂ ਦੀ ਵਿਦਿਆਰਥਣ ...
ਸੁਲਤਾਨਪੁਰ ਲੋਧੀ, 21 ਜੂਨ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਹਾਈਕਮਾਂਡ ਦੀ ਸੂਝਬੂਝ ਨਾਲ ਨਵਾਂ ਬਣਿਆ ਅਕਾਲੀ-ਬਸਪਾ ਗੱਠਜੋੜ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਹੂੰਝਾ ਫੇਰ ਜਿੱਤ ਦਰਜ ਕਰੇਗਾ ਤੇ ਕਾਂਗਰਸ ਦੇ ਰਾਜ ਦਾ ...
ਫਗਵਾੜਾ, 21 ਜੂਨ (ਤਰਨਜੀਤ ਸਿੰਘ ਕਿੰਨੜਾ)-ਵਾਰਡ ਨੰ.28 ਵਿਚ ਵਿਕਾਸ ਕਾਰਜਾਂ ਦੀ ਕੋਈ ਕਮੀ ਆਉਣ ਦਿੱਤੀ ਜਾਵੇਗੀ | ਇਹ ਗੱਲ ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵਕ ਸ਼ਰਨਜੀਤ ਸਿੰਘ ਨੇ ਕਹੀ | ਉਨ੍ਹਾਂ ਕਿਹਾ ਕਿ ਵਾਰਡ ਨੰ. 28 ਵਿਚ ਲਾਈਟਾਂ, ਸੀਵਰੇਜ ਦਾ ਬਹੁਤ ਵਧੀਆ ਪ੍ਰਬੰਧ ...
ਭੁਲੱਥ, 21 ਜੂਨ (ਮਨਜੀਤ ਸਿੰਘ ਰਤਨ)-ਦਲਿਤ ਸਮਾਜ ਦੀ ਸਿਰਮੌਰ ਜਥੇਬੰਦੀ ਗਜ਼ਟਿਡ ਅਤੇ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਫੈਡਰੇਸ਼ਨ ਪੰਜਾਬ ਇਕਾਈ ਕਪੂਰਥਲਾ ਨੇ ਜ਼ਿਲ੍ਹਾ ਪ੍ਰਧਾਨ ਸਤਵੰਤ ਸਿੰਘ ਟੂਰਾ, ਜਨਰਲ ਸਕੱਤਰ ਬਲਵਿੰਦਰ ਮਸੀਹ, ਮਨਜੀਤ ਗਾਟ, ਗਿਆਨ ਚੰਦ ...
ਕਪੂਰਥਲਾ, 21 ਜੂਨ (ਵਿ.ਪ੍ਰ.)-ਵਿਸ਼ਵ ਗਤਕਾ ਦਿਵਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਬੇਗੋਵਾਲ ਵਿਖੇ ਦੁਆਬੇ ਨਾਲ ਸਬੰਧਿਤ ਚਾਰ ਜ਼ਿਲਿ੍ਹਆਂ ਦੀਆਂ ਗਤਕਾ ਟੀਮਾਂ ਦੇ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਸਰਪ੍ਰਸਤ ...
ਕਪੂਰਥਲਾ, 21 ਜੂਨ (ਦੀਪਕ ਬਜਾਜ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵਲੋਂ ਬੀਤੇ ਦਿਨੀਂ ਕਾਂਗਰਸੀ ਸੰਸਦ ਰਵਨੀਤ ਸਿੰਘ ਬਿੱਟੂ ਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਵਰਤੀ ਗਈ ਗਲਤ ਸ਼ਬਦਾਵਲੀ ਦੇ ਰੋਸ ਵਜੋਂ ਐਸ.ਪੀ. ਹੈੱਡ ...
ਭੁਲੱਥ, 21 ਜੂਨ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਅਗਵਾਈ ਹੇਠ ਹੋਈ ਜਿਸ ਵਿਚ ਇਹ ਕਿਸਾਨੀ ਮੁੱਦਿਆਂ 'ਤੇ ਵਿਚਾਰ ...
ਨਡਾਲਾ, 21 ਜੂਨ (ਮਾਨ)-ਫਰੈਂਡਜ਼ ਸਪੋਰਟਸ ਕਲੱਬ ਪਿੰਡ ਮਾਡਲ ਟਾਊਨ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ, ਵਿਖੇ ਕਿ੍ਕਟ ਟੂਰਨਾਮੈਂਟ ਕਲੱਬ ਪ੍ਰਧਾਨ ਹਨੀ ਦੀ ਪ੍ਰਧਾਨਗੀ ਹੇਠ ਧੂਮ ਧੜੱਕੇ ਨਾਲ ਸ਼ੁਰੂ ਹੋਇਆ ਜਿਸ ਦਾ ਉਦਘਾਟਨ ਉੱਘੇ ਸਮਾਜ ਸੁਖਵਿੰਦਰ ਸਿੰਘ ਦਰਦੀ ਸਾਬਕਾ ...
ਭੁਲੱਥ, 21 ਜੂਨ (ਮਨਜੀਤ ਸਿੰਘ ਰਤਨ)-ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਇਕ ਵਫ਼ਦ ਨੇ ਏ.ਐਸ.ਪੀ. ਅਜੈ ਗਾਂਧੀ ਆਈ.ਪੀ.ਐਸ. ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਕਾਂਗਰਸੀ ਆਗੂਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ | ਇਸ ਸ਼ਿਕਾਇਤ ਪੱਤਰ ...
ਕਪੂਰਥਲਾ, 21 ਜੂਨ (ਵਿ.ਪ੍ਰ.)-ਆਲ ਇੰਡੀਆ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਕੌਮੀ ਸੰਯੁਕਤ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਮਰਹੂਮ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX