ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  18 minutes ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  56 minutes ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  about 1 hour ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  about 1 hour ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  54 minutes ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  about 1 hour ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  about 1 hour ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  about 2 hours ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  about 2 hours ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  about 2 hours ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  about 2 hours ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  about 2 hours ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  about 2 hours ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
‘ਆਪ ’ ਵਿਧਾਇਕ ਭੁੱਲਰ ਦੇ ਹੋਏ ਅਨੰਦ ਕਾਰਜ
. . .  about 3 hours ago
ਸੰਗਰੂਰ, 29 ਜਨਵਰੀ ( ਫੁੱਲ, ਦਮਨ) ਫਿਰੋਜਪੁਰ ਤੋਂ ‘ਆਪ’ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਅੱਜ ਸੰਗਰੂਰ ਵਿਖੇ ਹੋਏ ਅਨੰਦ ਕਾਰਜ।
ਸਤਿਸੰਗ ਦਾ ਵਿਰੋਧ ਕਰਨ ਵਾਲੇ ਦਰਜਨਾਂ ਸਿੱਖ ਆਗੂ ਗ੍ਰਿਫ਼ਤਾਰ
. . .  about 3 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਲਾਬਤਪੁਰਾ ਵਿਖੇ ਹੋ ਰਹੀ ਸਤਿਸੰਗ ਦੇ ਵਿਰੋਧ 'ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ...
ਪਾਕਿਸਤਾਨ: ਬਲੋਚਿਸਤਾਨ ’ਚ ਵੱਡਾ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 39 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 29 ਜਨਵਰੀ- ਪਾਕਿਸਤਾਨ ਦੇ ਬਲੋਚਿਸਤਾਨ ’ਚ ਵੱਡਾ ਹਾਦਸਾ ਹੋਇਆ ਹੈ। ਅੱੱਜ ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਘੱਟੋ-ਘੱਟ 39...
ਸਿੱਖ ਜਥੇਬੰਦੀਆਂ ਵਲੋਂ ਡੇਰਾ ਸਲਾਬਤਪੁਰਾ ਦੀ ਸਤਿਸੰਗ ਦੇ ਵਿਰੋਧ 'ਚ ਜਾਮ
. . .  about 4 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਨਾਲ ਸੰਬੰਧਿਤ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਅੱਜ ਹੋ ਰਹੀ ਸਤਿਸੰਗ ਦੇ ਵਿਰੋਧ ਵਿਚ ਸਿੱਖ ਆਗੂਆਂ ਵਲੋਂ..
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 29 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ 'ਮਨ ਕੀ ਬਾਤ' ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਵਲੋਂ ਆਪਣੇ ਅੱਜ ਦੇ ਸੰਬੋਧਨ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਸਮਾਗਮ...
ਡੇਰਾ ਮੁਖੀ ਦੀ ਵੀਡੀਓ ਕਾਨਫ਼ਰੰਸ ਸਤਿਸੰਗ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਜਲਾਲ ਵਿਖੇ ਸੜਕ ਜਾਮ
. . .  about 4 hours ago
ਭਾਈਰੂਪਾ, 29 ਜਨਵਰੀ (ਵਰਿੰਦਰ ਲੱਕੀ)- ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਮੁੜ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਆਪਣੇ ਪੰਜਾਬ ਵਿਚਲੇ ਵੱਡੇ ਡੇਰੇ ਸਲਾਬਤਪੁਰਾ ਵਿਖੇ ਕੀਤੀ ਜਾ ਰਹੀ ਵੀਡੀਓ...
ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਰਾਮ ਗੋਪਾਲ ਦਾ ਕਤਲ
. . .  about 5 hours ago
ਜੰਡਿਆਲਾ ਮੰਜਕੀ, 29ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਆਗੂ ਲੰਬੜਦਾਰ ਰਾਮ ਗੋਪਾਲ ਤੇ ਹਮਲਾ...
ਈਰਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 7 ਲੋਕਾਂ ਦੀ ਮੌਤ
. . .  about 4 hours ago
ਨਵੀਂ ਦਿੱਲੀ, 29 ਜਨਵਰੀ- ਤੁਰਕੀ-ਈਰਾਨ ਸਰਹੱਦ 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਈਰਾਨ ਦੀ ਆਈ.ਆਰ.ਐੱਨ.ਏ. ਨਿਊਜ਼ ਏਜੰਸੀ ਦੀ...
ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ
. . .  about 6 hours ago
ਨਵੀਂ ਦਿੱਲੀ, 29 ਜਨਵਰੀ- ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਇਕ ਅਸਫ਼ਲ ਡਰੋਨ ਹਮਲਾ ਸੀ। ਈਰਾਨ ਦੇ ਮੀਡੀਆ ਨੇ ਰੱਖਿਆ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਕੀਤੀ ਹੈ।
ਵੱਡੀ ਖ਼ਬਰ: ਮਹਿਲਾ ਕਾਂਸਟੇਬਲ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ
. . .  44 minutes ago
ਫਿਰੋਜ਼ਪੁਰ, 29 ਜਨਵਰੀ (ਰਾਕੇਸ਼ ਚਾਵਲਾ)- ਥਾਣਾ ਕੈਂਟ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਰਾਤ ਸ਼ੇਰ ਸ਼ਾਹ ਵਾਲੀ ਚੌਕ ਫਿਰੋਜ਼ਪੁਰ ਵਿਖੇ ਇਕ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ (ਸਵੈਟ ਟੀਮ) ਵਲੋਂ ਗੋਲੀ ਮਾਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ 'ਮਨ ਕੀ ਬਾਤ' ਪ੍ਰੋਗਰਾਮ
. . .  about 7 hours ago
ਨਵੀਂ ਦਿੱਲੀ, 29 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 2023 ਦੀ ਪਹਿਲੀ 'ਮਨ ਕੀ ਬਾਤ' 'ਚ ਅੱਜ ਸਵੇਰੇ 11 ਵਜੇ ਦੇਸ਼ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553

ਕਪੂਰਥਲਾ / ਫਗਵਾੜਾ

ਐਸ. ਡੀ. ਓ. ਪਾਵਰਕਾਮ ਨਡਾਲਾ ਖ਼ਿਲਾਫ਼ ਸੰਘਰਸ਼ ਦੀ ਜਿੱਤ ਹੋਈ, ਜਲਦੀ ਹੋਵੇਗੀ ਐਸ. ਡੀ. ਓ. ਦੀ ਬਦਲੀ

ਨਡਾਲਾ, 21 ਜੂਨ (ਪੱਤਰ ਪ੍ਰੇਰਕ)-ਜਿੱਥੇ ਪਾਵਰਕਾਮ ਨਡਾਲਾ ਨਾਲ ਸਬੰਧਿਤ ਹਰ ਖਪਤਕਾਰ, ਪੰਚ, ਸਰਪੰਚ, ਨੰਬਰਦਾਰ, ਕਿਸਾਨ ਤੇ ਗ਼ਰੀਬ ਮਜ਼ਦੂਰ ਮੌਜੂਦਾ ਸਿਸਟਮ ਤੋਂ ਪੂਰੀ ਤਰ੍ਹਾਂ ਪ੍ਰੇਸ਼ਾਨ ਹੈ | ਇਸ ਸਬੰਧੀ ਵੱਖ-ਵੱਖ ਕਿਸਾਨ ਤੇ ਰਾਜਸੀ ਜਥੇਬੰਦੀਆਂ, ਹਲਕਾ ਭੁਲੱਥ ...

ਪੂਰੀ ਖ਼ਬਰ »

ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਦੇ 'ਆਪ' 'ਚ ਸ਼ਾਮਿਲ ਹੋਣ ਨਾਲ ਮਿਲੇਗੀ ਪਾਰਟੀ ਨੂੰ ਮਜ਼ਬੂਤੀ-ਲੁਬਾਣਾ

ਭੁਲੱਥ, 21 ਜੂਨ (ਸੁਖਜਿੰਦਰ ਸਿੰਘ ਮੁਲਤਾਨੀ)-ਪੰਜਾਬ ਪੁਲਿਸ ਦੇ ਸਾਬਕਾ ਆਈ ਜੀ ਇਮਾਨਦਾਰ ਅਫ਼ਸਰ ਕੁੰਵਰ ਵਿਜੇ ਪ੍ਰਤਾਪ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਵਿਚ ਮਜ਼ਬੂਤੀ ਮਿਲੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਸ.ਐਸ.ਪੀ. ਦੇ ਨਾਂਅ ਐਸ.ਐਚ.ਓ. ਸੁਲਤਾਨਪੁਰ ਲੋਧੀ ਨੂੰ ਸੌ ਪਿਆ ਮੰਗ ਪੱਤਰ

ਸੁਲਤਾਨਪੁਰ ਲੋਧੀ, 21 ਜੂਨ (ਨਰੇਸ਼ ਹੈਪੀ, ਥਿੰਦ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਅੱਜ ਕਾਂਗਰਸ ਸਾਂਸਦ ਰਵਨੀਤ ਬਿੱਟੂ ਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਵਿਰੁੱਧ ਕਾਰਵਾਈ ਦੀ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ 6ਵੇਂ ਪੇਅ ਕਮਿਸ਼ਨ ਨੂੰ ਲੈ ਕੇ ਕੀਤੀ ਸਰਕਾਰ ਵਿਰੁੱਧ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ, 21 ਜੂਨ (ਥਿੰਦ, ਹੈਪੀ)-ਮਾਸਟਰ ਕੇਡਰ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਨਰੇਸ਼ ਕੋਹਲੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੇ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 21 ਜੂਨ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪਿੰਡ ਨਿਜ਼ਾਮਪੁਰ ਨੇੜੇ ਕੋਤਵਾਲੀ ਪੁਲਿਸ ਨੇ ਸਕੂਟਰੀ ਸਵਾਰ ਇਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਹ ਸਕੂਟਰੀ ਪਿੱਛੇ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਨੇ ਘੜਾ ਭੰਨ ਕੇ ਕੀਤਾ ਸੂਬਾ ਸਰਕਾਰ ਵਿਰੁੱਧ ਰੋਸ ਵਿਖਾਵਾ

ਕਪੂਰਥਲਾ, 21 ਜੂਨ (ਸਡਾਨਾ)-ਐਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਵਲੋਂ ਨਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਐਸ.ਸੀ/ਬੀ.ਸੀ. ਮੁਲਾਜ਼ਮਾਂ ਤੇ ਵਿਦਿਆਰਥੀਆਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਘੜਾ ਭੰਨ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਸੂਬਾ ਆਗੂ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 7 ਵਿਅਕਤੀਆਂ 'ਤੇ ਮਾਮਲਾ ਦਰਜ

ਨਡਾਲਾ, 21 ਜੂਨ (ਮਾਨ)-ਨਡਾਲਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਹੇਠ 4 ਨਾਮਾਲੂਮ ਸਮੇਤ 7 ਲੋਕਾਂ 'ਤੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਨਡਾਲਾ ਪੁਲਿਸ ਨੂੰ ਲਿਖਾਏ ਬਿਆਨਾਂ ਵਿਚ ਪੀੜਤ ਗੋਪਾਲ ਦਾਸ ਪੁੱਤਰ ਰੂੜ ਚੰਦ ਵਾਸੀ ਆਬਾਦੀ ਗਲੀ 07 ਮਕਾਨ ...

ਪੂਰੀ ਖ਼ਬਰ »

ਪਟਵਾਰੀਆਂ ਨੇ ਵਾਧੂ ਸਰਕਲਾਂ ਦਾ ਕੀਤਾ ਕੰਮ ਬੰਦ

ਢਿਲਵਾਂ, 21 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸੂਬਾ ਸਰਕਾਰ ਵਲੋਂ ਪਟਵਾਰੀਆਂ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਸੂਬਾ ਯੂਨੀਅਨ ਦੇ ਨਿਰਦੇਸ਼ਾਂ ਅਨੁਸਾਰ ਅੱਜ ਤੋਂ ਸਬ-ਤਹਿਸੀਲ ਢਿਲਵਾਂ ਦੇ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਅਣਮਿੱਥੇ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਤੇ ਡਿਗਰੀਆਂ ਹਾਸਲ ਬੇਰੁਜ਼ਗਾਰਾਂ ਦੇ ਡਾਂਗਾਂ-ਸੋਹਲ

ਕਾਲਾ ਸੰਘਿਆਂ, 21 ਜੂਨ (ਸੰਘਾ)-ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਕਾਂਗਰਸੀ ਵਿਧਾਇਕਾਂ ਦੇ ਬੱਚਿਆਂ ਨੂੰ ਵੱਡੇ ਅਹੁਦਿਆਂ ਤੇ ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਲੱਖਾਂ ਨੌਜਵਾਨ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਦਿਆਂ ਲਿਆ ਗਿਆ ਫ਼ੈਸਲਾ ਦੱਸਦਿਆਂ ਸਖ਼ਤ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਹੜ੍ਹਾਂ ਦੀ ਰੋਕਥਾਮ ਲਈ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣ-ਦੀਪਤੀ ਉੱਪਲ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਪਾਣੀ ਦੀ ਸਥਿਤੀ ਸਬੰਧੀ ਰੋਜ਼ਾਨਾ ਰਿਪੋਰਟ ਦੇਣ ਦੀ ਹਦਾਇਤ

ਕਪੂਰਥਲਾ, 21 ਜੂਨ (ਅਮਰਜੀਤ ਕੋਮਲ)-ਆਗਾਮੀ ਮਾਨਸੂਨ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਵਿਚ ਹੜ੍ਹਾਂ ਦੀ ਰੋਕਥਾਮ ਲਈ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣ 'ਤੇ ਇਸ ਤੋਂ ਇਲਾਵਾ ਸੂਇਆਂ, ਰਜਬਾਹਿਆਂ ਦੀ ਸਾਫ਼ ਸਫ਼ਾਈ ਦਾ ਕੰਮ ਵੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 21 ਮਾਮਲੇ, ਇਕ ਔਰਤ ਦੀ ਮੌਤ

ਕਪੂਰਥਲਾ, 21 ਜੂਨ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 21 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਟਿੱਬਾ ਵਾਸੀ ਇਕ 61 ਸਾਲਾ ਔਰਤ ਦੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ, ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 17487 ਹੈ, ਜਿਸ ਵਿਚੋਂ 219 ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 21 ਜੂਨ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗੁਰਦੁਆਰਾ ਸੰਤਸਰ ਸਾਹਿਬ ਨੇੜੇ ਕਥਿਤ ਦੋਸ਼ੀ ਜੋਗਿੰਦਰ ਸਿੰਘ ਵਾਸੀ ਬੂਟਾਂ ਨੂੰ ਕਾਬੂ ਕਰਕੇ ਜਦੋਂ ...

ਪੂਰੀ ਖ਼ਬਰ »

ਬਸਪਾ ਤੇ ਅਕਾਲੀਆਂ ਨੇ ਇਕੱਠੇ ਰਵਨੀਤ ਬਿੱਟੂ ਦੇ ਖਿਲਾਫ਼ ਡੀ.ਜੀ.ਪੀ. ਦੇ ਨਾਂਅ 'ਤੇ ਐਸ.ਪੀ. ਨੂੰ ਮੰਗ ਪੱਤਰ ਦਿੱਤਾ

ਫਗਵਾੜਾ, 21 ਜੂਨ (ਅਸ਼ੋਕ ਕੁਮਾਰ ਵਾਲੀਆ)-ਕਾਂਗਰਸੀ ਸੰਸਦ ਰਵਨੀਤ ਬਿੱਟੂ ਵਲੋਂ ਭੱਦੀ ਸ਼ਬਦਾਵਲੀ ਵਰਤਕੇ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਦੇ ਵਿਰੋਧ ਵਿਚ ਅੱਜ ਬਹੁਜਨ ਸਮਾਜ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਐਸ. ਪੀ. ਫਗਵਾੜਾ ਨੂੰ ਡੀ. ਜੀ. ਪੀ. ਦੇ ਨਾਂਅ 'ਤੇ ...

ਪੂਰੀ ਖ਼ਬਰ »

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਹੋਈ ਸਮਰ ਕੈਂਪ ਦੀ ਸ਼ੁਰੂਆਤ rਪਹਿਲੇ ਦਿਨ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ-ਡਾ: ਅਰਵਿੰਦਰ ਸਿੰਘ ਸੇਖੋਂ

ਕਪੂਰਥਲਾ, 21 ਜੂਨ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਅੱਜ ਸਮਰ ਕੈਂਪ ਦੀ ਸ਼ੁਰੂਆਤ ਹੋਈ | ਸਕੂਲ ਦੇ ਪਿ੍ੰਸੀਪਲ ਡਾ: ਅਰਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਕੈਂਪ ਵਿਚ ਵੱਖ-ਵੱਖ ਜਮਾਤਾਂ ਵਿਚ ਪੜ੍ਹਦੇ ਬੱਚੇ ਭਾਗ ਲੈ ਰਹੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਪਵਿੱਤਰ ਵੇਈਾ ਵਿਚ ਪਾਇਆ ਜਾ ਰਿਹਾ ਗੰਦਾ ਪਾਣੀ ਪੱਕੇ ਤੌਰ 'ਤੇ ਬੰਦ ਹੋਵੇ-ਮੈਨੇਜਰ ਬੇਰ ਸਾਹਿਬ

ਸੁਲਤਾਨਪੁਰ ਲੋਧੀ, 21 ਜੂਨ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨਾਲ ਗੂੜ੍ਹੀਆਂ ਸਾਂਝਾ ਰੱਖਦੀ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਵੇਈਾ ਵਿਚ ਵੱਖ ਵੱਖ ਥਾਵਾਂ ਤੋਂ ਪਾਇਆ ਜਾ ਰਿਹਾ ਗੰਦਾ ਦੂਸ਼ਿਤ ਪਾਣੀ ਬੰਦ ਕੀਤਾ ਜਾਵੇ, ਇਹ ...

ਪੂਰੀ ਖ਼ਬਰ »

ਜੈਨਪੁਰ 'ਚ ਸਾਬਕਾ ਪੰਚ ਪਰਿਵਾਰ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਡਡਵਿੰਡੀ, 21 ਜੂਨ (ਦਿਲਬਾਗ ਸਿੰਘ ਝੰਡ)-ਹਲਕਾ ਸੁਲਤਾਨਪੁਰ ਲੋਧੀ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਹਲਕੇ ਦੇ ਪਿੰਡ ਜੈਨਪੁਰ ਦੇ ਸਾਬਕਾ ਪੰਚ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦਾ ਭਰਾ ਬਲਵਿੰਦਰ ਸਿੰਘ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਸਦਾਂ ...

ਪੂਰੀ ਖ਼ਬਰ »

ਅਕਾਲੀ ਦਲ ਦੇ ਵੱਡੀ ਗਿਣਤੀ 'ਚ ਵਰਕਰ ਕਾਂਗਰਸ ਵਿਚ ਸ਼ਾਮਿਲ

ਭੁਲੱਥ, 21 ਜੂਨ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਹਲਕੇ ਦੇ ਅਕਾਲੀ ਦਲ ਦੇ ਭਾਰੀ ਗਿਣਤੀ ਵਿਚ ਵਰਕਰ ਕਾਂਗਰਸ ਵਿਚ ਸ਼ਾਮਲ ਹੋ ਗਏ | ਇਹਨਾਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਆਨਲਾਈਨ ਕਵਿਤਾ ਮੁਕਾਬਲੇ 27 ਨੂੰ

ਕਪੂਰਥਲਾ, 21 ਜੂਨ (ਵਿ.ਪ੍ਰ.)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਪ੍ਰੀਤਪਾਲ ਸਿੰਘ ਸੋਨੂੰ ਨੇ ਦੱਸਿਆ ਕਿ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਖੋਲਿ੍ਹਆ ਜਾਵੇ-ਸੁਖਬੀਰ ਸਿੰਘ ਖ਼ਾਲਸਾ

ਹੁਸੈਨਪੁਰ, 21 ਜੂਨ (ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਖੇਤਰ ਦੇ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਸੁਲਤਾਨਪੁਰ ਲੋਧੀ ਤੋਂ ਬਾਹਰ ਵੱਖ-ਵੱਖ ਸ਼ਹਿਰਾਂ ਵਿਚ ਜਾਣਾ ਪੈਂਦਾ ਹੈ, ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਵਾਧੂ ਸਰਕਲਾਂ ਦਾ ਕੰਮ ਕੀਤਾ ਬੰਦ-ਰਿਕਾਰਡ ਕਰਵਾਇਆ ਜਮ੍ਹਾਂ

ਕਪੂਰਥਲਾ, 21 ਜੂਨ (ਸਡਾਨਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਤਹਿਸੀਲ ਇਕਾਈ ਨੇ ਸੂਬਾ ਕਮੇਟੀ ਦੇ ਸੱਦੇ 'ਤੇ ਤਹਿਸੀਲ ਕਪੂਰਥਲਾ ਦੇ ਵਾਧੂ ਪਟਵਾਰ ਸਰਕਲਾਂ, ਜਿਨ੍ਹਾਂ ਦਾ ਕੋਈ ਵੀ ਪੱਕਾ ਪਟਵਾਰੀ ਨਹੀਂ ਹੈ, ਦਾ ਕੰਮ ਅਣਮਿਥੇ ਸਮੇਂ ਲਈ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ...

ਪੂਰੀ ਖ਼ਬਰ »

ਐਸ.ਐਸ.ਪੀ. ਜਗਜੀਤ ਸਿੰਘ ਭੁਗਤਾਣਾ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਨਡਾਲਾ, 21 ਜੂਨ (ਮਾਨ)-ਐਸ.ਐਸ.ਪੀ. ਸੇਵਾਮੁਕਤ ਜਗਜੀਤ ਸਿੰਘ ਭਗਤਾਣਾ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਫਾੳਾੂਡੇਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਭੁਗਤਾਣਾ ਨੇ ਬਾਬਾ ਮੱਖਣ ਸ਼ਾਹ ਲੁਬਾਣਾ ...

ਪੂਰੀ ਖ਼ਬਰ »

ਬਾਬਾ ਮਾਧੋ ਸਿੰਘ ਈਸ਼ਰਧਾਮ ਵਾਲਿਆਂ ਦਾ ਬੇਰ ਸਾਹਿਬ ਵਿਖੇ ਵਿਸ਼ੇਸ਼ ਸਨਮਾਨ

ਸੁਲਤਾਨਪੁਰ ਲੋਧੀ, 21 ਜੂਨ (ਨਰੇਸ਼ ਹੈਪੀ, ਥਿੰਦ)-ਸੰਤ ਬਾਬਾ ਮਾਧੋ ਸਿੰਘ ਗੁਰਦੁਆਰਾ ਈਸ਼ਰਧਾਮ ਨਾਨਕਸਰ ਹਰੀਕੇ ਵਾਲੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ | ਉਨ੍ਹਾਂ ਇਸ ਮੌਕੇ ਕੀਰਤਨ ਵੀ ਸਰਵਣ ਕੀਤਾ | ਗੁਰਦੁਆਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਵਲੋਂ ਪਿਤਾ ਦਿਵਸ ਨੂੰ ਸਮਰਪਿਤ ਆਨਲਾਈਨ ਸਮਾਗਮ

ਕਪੂਰਥਲਾ, 21 ਜੂਨ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਲੋਂ ਪਿਤਾ ਦਿਵਸ ਮੌਕੇ ਆਨਲਾਈਨ ਸਮਾਗਮ ਕਰਵਾਇਆ, ਜਿਸ ਵਿਚ ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਗੀਤ ਤੇ ਕਵਿਤਾਵਾਂ ਰਾਹੀਂ ਪਿਤਾ ਪ੍ਰਤੀ ਆਪਣੇ ਪਿਆਰ ਤੇ ਸਤਿਕਾਰ ਦਾ ਇਜ਼ਹਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਤਪ-ਅਸਥਾਨ ਬਾਬਾ ਮੰਗਲ ਸਿੰਘ ਵਿਖੇ ਸਮਾਗਮ

ਕਪੂਰਥਲਾ, 21 ਜੂਨ (ਵਿ.ਪ੍ਰ.)-ਗੁਰਦੁਆਰਾ ਤਪ ਅਸਥਾਨ ਬਾਬਾ ਮੰਗਲ ਸਿੰਘ (ਨਿਹੰਗ ਸਿੰਘ) ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਇਕ ਸਮਾਗਮ ਕਰਵਾਇਆ | ਸਹਿਜ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸ਼ਬਦ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਸਮਾਗਮ

ਕਪੂਰਥਲਾ, 21 ਜੂਨ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਦੇ ਰੈੱਡ ਰੀਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਇਕ ਸਮਾਗਮ ਕਰਵਾਇਆ, ਜਿਸ ਵਿਚ ਯੋਗਾ ਟਰੇਨਰ ਦੀਪਕ ਕੁਮਾਰ ਨੇ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕਾਲਜ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਪਿਤਾ ਦਿਵਸ ਤੇ ਯੋਗ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 21 ਜੂਨ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਲਈ ਆਨਲਾਈਨ ਇੰਟਰਨੈਸ਼ਨਲ ਯੋਗਾ ਦਿਵਸ ਅਤੇ ਫਾਦਰ ਡੇਅ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਵੱਖ ਵੱਖ ਗਤੀਵਿਧੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਤਪ-ਅਸਥਾਨ ਬਾਬਾ ਮੰਗਲ ਸਿੰਘ ਵਿਖੇ ਸਮਾਗਮ

ਕਪੂਰਥਲਾ, 21 ਜੂਨ (ਵਿ.ਪ੍ਰ.)-ਗੁਰਦੁਆਰਾ ਤਪ ਅਸਥਾਨ ਬਾਬਾ ਮੰਗਲ ਸਿੰਘ (ਨਿਹੰਗ ਸਿੰਘ) ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਇਕ ਸਮਾਗਮ ਕਰਵਾਇਆ | ਸਹਿਜ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸ਼ਬਦ ...

ਪੂਰੀ ਖ਼ਬਰ »

ਪੁਸ਼ਪਾ ਦੇਵੀ ਵਲੋਂ ਕੀਤੀ ਸ਼ਿਕਾਇਤ ਦੀ ਪੜਤਾਲ ਲਈ ਐਸ.ਸੀ. ਕਮਿਸ਼ਨ ਵਲੋਂ ਦੋ ਮੈਂਬਰੀ ਸਿਟ ਦਾ ਗਠਨ ਸਿਟ 2 ਜੁਲਾਈ ਤੱਕ ਕਮਿਸ਼ਨ ਨੂੰ ਰਿਪੋਰਟ ਸੌਂਪੇਗੀ-ਰਾਜ ਕੁਮਾਰ ਹੰਸ

ਕਪੂਰਥਲਾ, 21 ਜੂਨ (ਅਮਰਜੀਤ ਕੋਮਲ)-ਪੰਜਾਬ ਰਾਜ ਅਨੂਸੁਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਨੇ ਅੱਜ ਪਿੰਡ ਮਨਸੂਰਵਾਲ ਦੋਨਾ ਵਿਚ ਅਨੂਸੁਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਇਕ ਵਿਧਵਾ ਔਰਤ ਪੁਸ਼ਪਾ ਦੇਵੀ ਵਲੋਂ ਕੀਤੀ ਗਈ ਸ਼ਿਕਾਇਤ ਦੀ ਪੜਤਾਲ ਦੀ ਕੀਤੀ ...

ਪੂਰੀ ਖ਼ਬਰ »

ਯੋਗ ਇਕ ਅਜਿਹੀ ਸਾਧਨਾ ਹੈ, ਜਿਸ ਨਾਲ ਗੰਭੀਰ ਰੋਗਾਂ ਦਾ ਇਲਾਜ ਸੰਭਵ ਹੈ-ਡਾ: ਜਸਵਿੰਦਰ ਕੁਮਾਰੀ

ਢਿਲਵਾਂ, 21 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਯੋਗ ਇਕ ਅਜਿਹੀ ਸਾਧਨਾ ਹੈ ਜਿਸ ਨਾਲ ਗੰਭੀਰ ਰੋਗਾਂ ਦਾ ਇਲਾਜ ਸੰਭਵ ਹੈ ਅਤੇ ਭਾਰਤ ਹੀ ਨਹੀਂ ਸੰਸਾਰ ਭਰ ਦੇ ਲੋਕ ਇਸ ਨੂੰ ਅਪਣਾ ਰਹੇ ਹਨ | ਜਿਸ ਕਾਰਨ ਅੱਜ ਵਿਸ਼ਵ ਯੋਗਾ ਦਿਵਸ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਆਨ ਲਾਈਨ ਵਿਸ਼ਵ ਯੋਗ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 21 ਜੂਨ (ਥਿੰਦ, ਹੈਪੀ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿਸ਼ਵ ਯੋਗਾ ਦਿਵਸ ਦੇ ਮੌਕੇ 'ਤੇ ਆਨਲਾਈਨ ਯੋਗਾ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ | ਇਸ ਯੋਗਾ ਦਿਵਸ ਦੇ ਮੌਕੇ 'ਤੇ ਕਾਮਰਸ ਵਿਭਾਗ ਦੇ ...

ਪੂਰੀ ਖ਼ਬਰ »

8 ਪੰਜਾਬ ਬਟਾਲੀਅਨ ਐਨ. ਸੀ. ਸੀ. ਨੇ ਮਨਾਇਆ ਵਿਸ਼ਵ ਯੋਗ ਦਿਵਸ ਕੈਡਿਟਸ ਨੂੰ ਵਰਚੁਅਲ ਮੀਟਿੰਗ ਰਾਹੀਂ ਦੱਸਿਆ ਯੋਗਾ ਦਾ ਮਹੱਤਵ

ਫਗਵਾੜਾ, 21 ਜੂਨ (ਤਰਨਜੀਤ ਸਿੰਘ ਕਿੰਨੜਾ)-8 ਪੰਜਾਬ ਬਟਾਲੀਅਨ ਐਨ.ਸੀ.ਸੀ. ਫਗਵਾੜਾ ਵਲੋਂ ਵਿਸ਼ਵ ਯੋਗ ਦਿਵਸ ਸਥਾਨਕ ਬਟਾਲੀਅਨ ਹੈੱਡ ਕੁਆਰਟਰ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਨਲ ਯੋਗੇਸ਼ ਭਾਰਦਵਾਜ ਕਮਾਂਡਿੰਗ ਅਫ਼ਸਰ ਦੀ ਅਗਵਾਈ ਹੇਠ ਐਨ.ਸੀ.ਸੀ. ਸਟਾਫ਼ ...

ਪੂਰੀ ਖ਼ਬਰ »

ਮੁੱਦਤ ਬਾਅਦ ਮਿਲਿਆ ਸੈਂਟਰ ਪੰਡੋਰੀ ਨੂੰ ਸੈਂਟਰ ਹੈੱਡ ਟੀਚਰ

ਖਲਵਾੜਾ, 21 ਜੂਨ (ਮਨਦੀਪ ਸਿੰਘ ਸੰਧੂ)-ਬਲਾਕ ਫਗਵਾੜਾ-1 ਦੇ ਅਧੀਨ ਪੈਂਦੇ ਸੈਂਟਰ ਪੰਡੋਰੀ ਨੂੰ ਆਿਖ਼ਰਕਾਰ ਸੈਂਟਰ ਹੈੱਡ ਟੀਚਰ ਮਿਲ ਗਿਆ | ਪੰਡੋਰੀ ਸੈਂਟਰ ਦੀ ਇਹ ਪੋਸਟ ਕਾਫ਼ੀ ਲੰਬੇ ਸਮੇਂ ਤੋਂ ਖ਼ਾਲੀ ਚੱਲਦੀ ਆ ਰਹੀ ਸੀ | ਸਕੂਲ ਸਟਾਫ਼ ਪੰਡੋਰੀ ਵਲੋਂ ਸੀ. ਐੱਚ. ਟੀ. ਦਾ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਨਤੀਜਿਆਂ 'ਚ ਸਰਕਾਰੀ ਕਾਲਜ ਦੇ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਕੀਤਾ ਚੰਗਾ ਪ੍ਰਦਰਸ਼ਨ

ਕਪੂਰਥਲਾ, 21 ਜੂਨ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਬੀ.ਐਸ.ਸੀ. ਮੈਡੀਕਲ ਸਮੈਸਟਰ ਪੰਜਵੇਂ ਦੀ ਵਿਦਿਆਰਥਣ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਹੂੰਝਾ ਫੇਰ ਜਿੱਤ ਦਰਜ ਕਰੇਗਾ-ਸੁੱਖ ਚੇਅਰਮੈਨ

ਸੁਲਤਾਨਪੁਰ ਲੋਧੀ, 21 ਜੂਨ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਹਾਈਕਮਾਂਡ ਦੀ ਸੂਝਬੂਝ ਨਾਲ ਨਵਾਂ ਬਣਿਆ ਅਕਾਲੀ-ਬਸਪਾ ਗੱਠਜੋੜ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਹੂੰਝਾ ਫੇਰ ਜਿੱਤ ਦਰਜ ਕਰੇਗਾ ਤੇ ਕਾਂਗਰਸ ਦੇ ਰਾਜ ਦਾ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸ਼ਰਨਜੀਤ ਸਿੰਘ

ਫਗਵਾੜਾ, 21 ਜੂਨ (ਤਰਨਜੀਤ ਸਿੰਘ ਕਿੰਨੜਾ)-ਵਾਰਡ ਨੰ.28 ਵਿਚ ਵਿਕਾਸ ਕਾਰਜਾਂ ਦੀ ਕੋਈ ਕਮੀ ਆਉਣ ਦਿੱਤੀ ਜਾਵੇਗੀ | ਇਹ ਗੱਲ ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵਕ ਸ਼ਰਨਜੀਤ ਸਿੰਘ ਨੇ ਕਹੀ | ਉਨ੍ਹਾਂ ਕਿਹਾ ਕਿ ਵਾਰਡ ਨੰ. 28 ਵਿਚ ਲਾਈਟਾਂ, ਸੀਵਰੇਜ ਦਾ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ | ਵਾਰਡ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ | ਵਾਰਡ ਨੂੰ ਹਰਿਆ-ਭਰਿਆ ਕਰਨ ਲਈ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਹੋਰ ਬੂਟੇ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਸਾਨੂੰ ਰੁੱਖ ਹੀ ਸ਼ੁੱਧ ਹਵਾ ਦਿੰਦੇ ਹਨ | ਉਨ੍ਹਾਂ ਕਿਹਾ ਕਿ ਇਹ ਮਾਨਵ ਜਾਤੀ ਲਈ ਹੀ ਨਹੀਂ ਬਲਕਿ ਪੂਰੀ ਜੀਵ-ਪ੍ਰਣਾਲੀ ਲਈ ਹਰ-ਪੱਖ ਤੋਂ ਬਹੁਤ ਜ਼ਿਆਦਾ ਮਹੱਤਤਾ ਰੱਖਦੇ ਹਨ | ਸੋ ਸਾਨੂੰ ਸਾਰਿਆਂ ਨੂੰ ਇਸ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ |

ਖ਼ਬਰ ਸ਼ੇਅਰ ਕਰੋ

 

ਦਲਿਤ ਸਮਾਜ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਫੈਡਰੇਸ਼ਨ ਦੇ ਵਫ਼ਦ ਨੇ ਦਿੱਤਾ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੰੂ ਮੰਗ ਪੱਤਰ

ਭੁਲੱਥ, 21 ਜੂਨ (ਮਨਜੀਤ ਸਿੰਘ ਰਤਨ)-ਦਲਿਤ ਸਮਾਜ ਦੀ ਸਿਰਮੌਰ ਜਥੇਬੰਦੀ ਗਜ਼ਟਿਡ ਅਤੇ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਫੈਡਰੇਸ਼ਨ ਪੰਜਾਬ ਇਕਾਈ ਕਪੂਰਥਲਾ ਨੇ ਜ਼ਿਲ੍ਹਾ ਪ੍ਰਧਾਨ ਸਤਵੰਤ ਸਿੰਘ ਟੂਰਾ, ਜਨਰਲ ਸਕੱਤਰ ਬਲਵਿੰਦਰ ਮਸੀਹ, ਮਨਜੀਤ ਗਾਟ, ਗਿਆਨ ਚੰਦ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਨੇ ਬੇਗੋਵਾਲ ਵਿਖੇ ਮਨਾਇਆ ਵਿਸ਼ਵ ਗਤਕਾ ਦਿਵਸ

ਕਪੂਰਥਲਾ, 21 ਜੂਨ (ਵਿ.ਪ੍ਰ.)-ਵਿਸ਼ਵ ਗਤਕਾ ਦਿਵਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਬੇਗੋਵਾਲ ਵਿਖੇ ਦੁਆਬੇ ਨਾਲ ਸਬੰਧਿਤ ਚਾਰ ਜ਼ਿਲਿ੍ਹਆਂ ਦੀਆਂ ਗਤਕਾ ਟੀਮਾਂ ਦੇ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਸਰਪ੍ਰਸਤ ...

ਪੂਰੀ ਖ਼ਬਰ »

ਬਸਪਾ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਰਵਨੀਤ ਸਿੰਘ ਬਿੱਟੂ ਤੇ ਹਰਦੀਪ ਪੁਰੀ ਵਿਰੁੱਧ ਐਸ. ਐਸ. ਪੀ. ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 21 ਜੂਨ (ਦੀਪਕ ਬਜਾਜ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵਲੋਂ ਬੀਤੇ ਦਿਨੀਂ ਕਾਂਗਰਸੀ ਸੰਸਦ ਰਵਨੀਤ ਸਿੰਘ ਬਿੱਟੂ ਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਵਰਤੀ ਗਈ ਗਲਤ ਸ਼ਬਦਾਵਲੀ ਦੇ ਰੋਸ ਵਜੋਂ ਐਸ.ਪੀ. ਹੈੱਡ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ

ਭੁਲੱਥ, 21 ਜੂਨ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਕਸਬਾ ਭੁਲੱਥ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਅਗਵਾਈ ਹੇਠ ਹੋਈ ਜਿਸ ਵਿਚ ਇਹ ਕਿਸਾਨੀ ਮੁੱਦਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਪਿੰਡ ਮਾਡਲ ਟਾਊਨ 'ਚ ਕ੍ਰਿਕਟ ਟੂਰਨਾਮੈਂਟ ਸ਼ੁਰੂ

ਨਡਾਲਾ, 21 ਜੂਨ (ਮਾਨ)-ਫਰੈਂਡਜ਼ ਸਪੋਰਟਸ ਕਲੱਬ ਪਿੰਡ ਮਾਡਲ ਟਾਊਨ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ, ਵਿਖੇ ਕਿ੍ਕਟ ਟੂਰਨਾਮੈਂਟ ਕਲੱਬ ਪ੍ਰਧਾਨ ਹਨੀ ਦੀ ਪ੍ਰਧਾਨਗੀ ਹੇਠ ਧੂਮ ਧੜੱਕੇ ਨਾਲ ਸ਼ੁਰੂ ਹੋਇਆ ਜਿਸ ਦਾ ਉਦਘਾਟਨ ਉੱਘੇ ਸਮਾਜ ਸੁਖਵਿੰਦਰ ਸਿੰਘ ਦਰਦੀ ਸਾਬਕਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਵਫ਼ਦ ਨੇ ਏ.ਐਸ.ਪੀ. ਕੋਲ ਕਾਂਗਰਸੀ ਆਗੂਆਂ ਖ਼ਿਲਾਫ਼ ਕਰਵਾਈ ਸ਼ਿਕਾਇਤ ਦਰਜ

ਭੁਲੱਥ, 21 ਜੂਨ (ਮਨਜੀਤ ਸਿੰਘ ਰਤਨ)-ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਇਕ ਵਫ਼ਦ ਨੇ ਏ.ਐਸ.ਪੀ. ਅਜੈ ਗਾਂਧੀ ਆਈ.ਪੀ.ਐਸ. ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਕਾਂਗਰਸੀ ਆਗੂਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ | ਇਸ ਸ਼ਿਕਾਇਤ ਪੱਤਰ ...

ਪੂਰੀ ਖ਼ਬਰ »

ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸ਼ਹੀਦਾਂ ਦੇ ਬੁੱਤ ਸਥਾਪਿਤ ਕੀਤੇ ਜਾਣ-ਗੁਰਸਿਮਰਨ ਸਿੰਘ ਮੰਡ

ਕਪੂਰਥਲਾ, 21 ਜੂਨ (ਵਿ.ਪ੍ਰ.)-ਆਲ ਇੰਡੀਆ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਕੌਮੀ ਸੰਯੁਕਤ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਨੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਮਰਹੂਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX