ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਜਗਰਾਓਂ

12 ਸਾਲਾਂ ਤੋਂ ਮੰਜੇ 'ਤੇ ਪਈ ਇਨਸਾਫ਼ ਉਡੀਕਦੀ ਕੁਲਵੰਤ ਕੌਰ ਨੂੰ ਮਿਲਣ ਪੁੱਜੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ

ਜਗਰਾਉਂ, 23 ਜੂਨ (ਜੋਗਿੰਦਰ ਸਿੰਘ)- ਦਹਾਕੇ ਤੋਂ ਵੀ ਵੱਧ ਸਮੇਂ ਤੋਂ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋ ਕੇ ਮੰਜੇ 'ਤੇ ਪਈ ਪਿੰਡ ਰਸੂਲਪੁਰ ਦੀ ਧੀ ਕੁਲਵੰਤ ਕੌਰ ਜੋ ਇਨਸਾਫ਼ ਦੀ ਉਡੀਕ ਹੋਰ ਲੰਬੀ ਹੁੰਦੀ ਦੇਖ ਹੁਣ ਮੌਤ ਮੰਗ ਰਹੀ ਹੈ, ਨੂੰ ਮਿਲਣ ਪੁੱਜੀ ਮਹਿਲਾ ਕਮਿਸ਼ਨ ਦੀ ...

ਪੂਰੀ ਖ਼ਬਰ »

ਪਾਵਰਾਕਮ 'ਚ ਫੈਲੇ ਭਿ੍ਸ਼ਟਾਚਾਰ ਤੇ 8 ਘੰਟੇ ਬਿਜਲੀ ਸਪਲਾਈ ਨਾ ਮਿਲਣ 'ਤੇ ਜਥੇਬੰਦੀਆਂ ਵਲੋਂ ਧਰਨਾ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਰਾਏਕੋਟ ਦੇ ਐਕਸੀਅਨ ਦੀਆਂ ਆਪਹੁਦਰੀਆਂ, ਫ਼ੈਲੇ ਭਿ੍ਸ਼ਟਾਚਾਰ ਕਾਰਨ ਕਿਸਾਨਾਂ ਦੀ ਹੋ ਰਹੀ ਲੁੱਟ ਅਤੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਲੱਖੇ 'ਚ ਬਜ਼ੁਰਗ ਔਰਤ ਦੇ ਕਤਲ ਤੋਂ ਬਾਅਦ ਪਤੀ ਦੀ ਲਾਸ਼ ਵੀ ਮਿਲੀ

ਹਠੂਰ, 23 ਜੂਨ (ਜਸਵਿੰਦਰ ਸਿੰਘ ਛਿੰਦਾ)- ਬੀਤੀ ਕੱਲ੍ਹ ਨਜ਼ਦੀਕੀ ਪਿੰਡ ਲੱਖਾ ਵਿਖੇ ਇਕ ਬਜ਼ੁਰਗ ਔਰਤ ਦਾ ਕਤਲ ਹੋ ਗਿਆ ਸੀ ਤੇ ਉਸ ਦਾ ਪਤੀ ਲਾਪਤਾ ਹੋਣ ਦਾ ਸ਼ੱਕ ਸੀ, ਪਰ ਅੱਜ ਪੁਲਿਸ ਥਾਣਾ ਹਠੂਰ ਵਲੋਂ ਤੇਜ਼ੀ ਨਾਲ ਤਫ਼ਤੀਸ਼ ਕਰਦਿਆਂ ਇਸ ਸ਼ੱਕ ਨੂੰ ਖ਼ਤਮ ਕਰ ਦਿੱਤਾ ਤੇ ...

ਪੂਰੀ ਖ਼ਬਰ »

ਮੋਟਰਾਂ ਲਈ ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਹੰਬੜਾਂ ਪਾਵਰਕਾਮ ਦਫ਼ਤਰ ਘੇਰਿਆ

ਹੰਬੜਾਂ, 23 ਜੂਨ (ਮੇਜਰ ਹੰਬੜਾਂ)- ਝੋਨੇ ਦੇ ਚੱਲ ਰਹੇ ਸੀਜ਼ਨ 'ਚ ਸੂਬਾ ਸਰਕਾਰ ਤੇ ਪਾਵਰਕਾਮ ਮਹਿਕਮਾ ਕਿਸਾਨਾਂ ਨੂੰ ਮੋਟਰਾਂ ਲਈ 8 ਘੰਟੇ ਬਿਜਲੀ ਸਪਲਾਈ ਦੇਣ 'ਚ ਨਾਕਾਮ ਸਿੱਧ ਹੋ ਰਿਹਾ ਹੈ, ਜਿਸ ਕਾਰਨ ਕਸਬਾ ਹੰਬੜਾਂ, ਵਲੀਪੁਰ ਕਲਾਂ, ਚੱਕ ਕਲਾਂ, ਭੱਠਾਧੂਹਾ, ਭੱਟੀਆਂ ਢਾਹਾ, ਖਹਿਰਾ ਬੇਟ, ਘਮਣੇਵਾਲ ਆਦਿ ਸਮੇਤ ਹੋਰ ਦਰਜਨਾਂ ਪਿੰਡਾਂ ਦੇ ਕਿਸਾਨਾਂ ਵਲੋਂ ਹੰਬੜਾਂ ਦੇ ਪਾਵਰਕਾਮ ਦਫ਼ਤਰ ਸਮੇਤ ਬਿਜਲੀ ਗਰਿੱਡ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਸਮੇਂ ਕਿਸਾਨ ਆਗੂ ਰਾਮ ਆਸਰਾ ਸਿੰਘ ਚੱਕ, ਹਰਜਿੰਦਰ ਸਿੰਘ ਖਹਿਰਾ, ਜਗਜੀਵਨ ਸਿੰਘ ਝੱਜ ਵਲੀਪੁਰ, ਗੁਰਵਿੰਦਰ ਸਿੰਘ ਗਿੰਦੀ ਗਰੇਵਾਲ ਹੰਬੜਾਂ, ਸਾਵਣ ਸਿੰਘ ਧਾਲੀਵਾਲ, ਸੁਖਦੇਵ ਸਿੰਘ ਧਾਲੀਵਾਲ ਵਲੀਪੁਰ, ਹਰਜੀਤ ਸਿੰਘ ਖਹਿਰਾ, ਨੰਬਰਦਾਰ ਰਣਜੀਤ ਸਿੰਘ ਭੰਗੂ, ਜੀ.ਓ.ਜੀ ਅਮਰਜੀਤ ਸਿੰਘ ਘਮਣੇਵਾਲ, ਸੁਖਦੇਵ ਸਿੰਘ ਘਮਣੇਵਾਲ ਸਮੇਤ ਕਿਸਾਨਾਂ ਨੇ ਸੂਬਾ ਸਰਕਾਰ ਨੂੰ ਤੁਰੰਤ ਪਾਵਰ ਕੱਟ ਬੰਦ ਕਰਦਿਆਂ ਪਾਵਰਕਾਮ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਤੋਂ ਰੋਜ਼ਾਨਾਂ 8 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ | ਘਿਰਾਓ ਕਰ ਰਹੇ ਕਿਸਾਨਾਂ ਨੇ ਪਾਵਰਕਾਮ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਕਿਸਾਨਾਂ ਨੂੰ ਮਜਬੂਰਨ ਅਣਮਿਥੇ ਸਮੇਂ ਲਈ ਧਰਨੇ ਦੇਣ ਲਈ ਮਜ਼ਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਸਿਰ ਹੋਵੇਗੀ | ਕਿਸਾਨਾਂ ਦਾ ਵਫ਼ਦ ਐੱਸ.ਡੀ.ਓ. ਇੰਜੀ. ਜੁਗਰਾਜ ਸਿੰਘ ਸਿੱਧੂ ਨੂੰ ਮਿਲਿਆ ਤੇ ਉਨ੍ਹਾਂ ਨੂੰ ਮੰਗ ਪੱਤਰ ਦਿੰਦਿਆਂ ਰੋਜਾਨਾਂ ਲੱਗ ਰਹੇ ਪਾਵਰ ਕੱਟ ਤੁਰੰਤ ਬੰਦ ਕਰਨ ਦੀ ਮੰਗ ਕਰਦਿਆਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਪੂਰੀ ਦੇਣ ਦੀ ਮੰਗ ਕੀਤੀ | ਕਿਸਾਨਾਂ ਵਲੋਂ 8 ਘੰਟੇ ਬਿਜਲੀ ਸਪਲਾਈ 'ਚੋਂ ਬੰਦ ਹੋ ਜਾਂਦੀ ਬਿਜਲੀ ਸਪਲਾਈ ਪੂਰੀ ਕਰਨ ਲਈ ਅਗਲੇ ਸਮੇਂ 'ਚ ਦੇਣ ਦੀ ਮੰਗ ਰੱਖੀ ਤਾਂ ਜੋ ਕਿਸਾਨ ਆਪਣੇ ਝੋਨੇ ਦੀ ਫ਼ਸਲ ਸਮੇਤ ਹਰਾ ਚਾਰਾ, ਸਬਜ਼ੀਆਂ ਆਦਿ ਫ਼ਸਲਾਂ ਨੂੰ ਪਾਲ ਸਕਣ | ਐੱਸ.ਡੀ.ਓ ਜੁਗਰਾਜ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਕਿਸਾਨਾਂ ਦੀ ਇਸ ਮੰਗ ਤੋਂ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਉਣਗੇ | ਇਸ ਸਮੇਂ ਕਿਸਾਨ ਗੁਰਮੇਲ ਸਿੰਘ, ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਬਿੱਟੂ, ਤੀਰਥ ਸਿੰਘ ਧਾਲੀਵਾਲ, ਹਰਦਿਆਲ ਸਿੰਘ ਵਲੀਪੁਰ, ਜਗਜੀਤ ਸਿੰਘ ਵਲੀਪੁਰ, ਕਾਲਾ ਖਹਿਰਾ ਬੇਟ ਸਮੇਤ ਹੋਰ ਪਿੰਡਾਂ ਦੇ ਦਰਜਨਾਂ ਕਿਸਾਨ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਹੈਰੋਇਨ ਸਮੇਤ ਦੋ ਕਾਬੂ

ਜੋਧਾਂ, 23 ਜੂਨ (ਗੁਰਵਿੰਦਰ ਸਿੰਘ ਹੈਪੀ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਚਰਨਜੀਤ ਸਿੰਘ ਸੋਹਲ ਦੀਆਂ ਹਦਾਇਤਾਂ ਅਨੁਸਾਰ ਨਸਾ ਤਸਕਰਾ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਰੋਜ਼ਾਨਾ ਲਗਾਤਾਰ 8 ਘੰਟੇ ਖੇਤੀ ਬਿਜਲੀ ਨਾ ਮਿਲਣ 'ਤੇ ਕਿਸਾਨਾਂ 'ਚ ਭਾਰੀ ਰੋਸ

ਸਿੱਧਵਾਂ ਬੇਟ, 23 ਜੂੂਨ (ਜਸਵੰਤ ਸਿੰਘ ਸਲੇਮਪੁਰੀ)-ਅੱਤ ਦੀ ਪੈ ਰਹੀ ਗਰਮੀ ਦੌਰਾਨ ਬਿਜਲੀ ਦੀ ਖਪਤ ਵਧ ਗਈ ਹੈ ਜਿਸ ਦਾ ਖਮਿਆਜਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ ਕਿਉਂਕਿ ਸਰਕਾਰ ਵਲੋਂ ਕਿਸਾਨਾਂ ਨੂੰ ਰੋਜ਼ਾਨਾ ਲਗਾਤਾਰ 8 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ 2 ਕਾਬੂ

ਮਲੌਦ, 23 ਜੂਨ (ਦਿਲਬਾਗ ਸਿੰਘ ਚਾਪੜਾ)-ਮਲੌਦ ਪੁਲਿਸ ਨੂੰ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 2 ਵੱਖ ਵੱਖ ਮਾਮਲਿਆਂ ਵਿਚ 680 ਨਸ਼ੀਲੀਆਂ ਗੋਲੀਆਂ ਤੇ 9 ਟੀਕਿਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਮਿਲੀ ਹੈ | ਥਾਣਾ ਮੁਖੀ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਡੀ.ਐੱਸ.ਪੀ. ਜਗਰਾਉਂ ਜਤਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਥਾਣਾ ਸਿੱਧਵਾਂ ਬੇਟ ਦੀ ...

ਪੂਰੀ ਖ਼ਬਰ »

ਕਾਉਂਕੇ ਖੋਸਾ ਦੀ ਮਹਿਲਾ ਸਰਪੰਚ ਦੇ ਪੁੱਤਰ ਨੇ ਚਲਾਈ ਗੋਲੀ, ਔਰਤ ਜ਼ਖ਼ਮੀ

ਜਗਰਾਉਂ, 23 ਜੂਨ (ਜੋਗਿੰਦਰ ਸਿੰਘ)- ਜਗਰਾਉਂ ਨੇੜੇ ਪੈਂਦੇ ਪਿੰਡ ਕਾਉਂਕੇ ਖੋਸਾ ਦੀ ਮਹਿਲਾ ਸਰਪੰਚ ਹਰਜਿੰਦਰ ਕੌਰ ਦੇ ਪੁੱਤਰ ਵਲੋਂ ਬੀਤੀ ਰਾਤ ਗੋਲੀ ਚਲਾਉਣ ਨਾਲ ਇਕ ਔਰਤ ਦੇ ਜ਼ਖ਼ਮੀ ਹੋਣ ਦਾ ਮਾਮਲਾ ਹੈ | ਇਸ ਘਟਨਾ ਸਬੰਧੀ ਪੁਲਿਸ ਨੇ ਮਹਿਲਾ ਸਰਪੰਚ ਦੇ ਪੁੱਤਰ ...

ਪੂਰੀ ਖ਼ਬਰ »

ਕਿਹਾ, ਸੜਕ ਕਿਨਾਰੇ ਲਗਾਏ 100 ਬੂਟਿਆਂ ਨਾਲ ਪਿੰਡ ਸੁੰਦਰ ਦਿੱਖ ਬਣੇਗੀ ਸਰਪੰਚ ਚਾਵਲਾ ਵਲੋਂ ਵਲੀਪੁਰ ਕਲਾਂ 'ਚ ਬੂਟੇ ਲਗਾਉਣ ਦੀ ਸ਼ੁਰੂਆਤ

ਹੰਬੜਾਂ, 23 ਜੂਨ (ਮੇਜਰ ਹੰਬੜਾਂ)-ਪਿੰਡ ਵਲੀਪੁਰ ਕਲਾਂ ਵਿਖੇ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ ਵੱਲੋਂ ਮਨਰੇਗਾ ਮਜ਼ਦੂਰਾਂ ਦੀ ਸਹਾਇਤਾਂ ਨਾਲ ਵਲੀਪੁਰ ਤੋਂ ਹੰਬੜਾਂ ਰੋਡ ਸੜਕ ਕਿਨਾਰੇ 100 ਰੁੱਖ ਲਗਾਉਣ ਦੀ ਸ਼ੁਰੂਆਤ ਆਪਣੇ ਹੱਥੀ ਬੂਟਾ ਲਗਾਉਂਦਿਆਂ ਕੀਤੀ | ਸਰਪੰਚ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਵੱਢੇ ਰੁੱਖ਼ਾਂ ਦੀ ਪੜਤਾਲ ਸ਼ੁਰੂ

ਜਗਰਾਉਂ, 23 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਲੋਪੋ ਅਗਵਾੜ ਤੋਂ ਨਾਨਕਸਰ ਨੂੰ ਜਾਂਦੀ ਸੜਕ 'ਤੇ ਖੜ੍ਹੇ ਰੱੁਖ਼ਾਂ ਨੂੰ ਅਗਿਆਤ ਵਿਅਕਤੀਆਂ ਵਲੋਂ ਵੱਢ ਦੇਣ ਦੀ ਪੜਤਾਲ ਸ਼ੁਰੂ ਹੋ ਗਈ ਹੈ | ਇਸ ਸਬੰਧੀ ਐੱਸ.ਡੀ.ਐੱਮ. ਨਰਿੰਦਰ ਸਿੰਘ ਧਾਲੀਵਾਲ ਵਲੋਂ ਬਣਾਈ ਕਮੇਟੀ ਨੇ ਮੌਕਾ ...

ਪੂਰੀ ਖ਼ਬਰ »

ਮੋਟਰਾਂ ਦੀ ਬਿਜਲੀ ਸਪਲਾਈ ਪੂਰੀ ਨਾ ਆਉਣ ਕਾਰਨ ਕਿਸਾਨਾਂ ਵਲੋਂ ਧਰਨਾ

ਚੌਂਕੀਮਾਨ, 23 ਜੂਨ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ 66 ਕੇ.ਵੀ. ਸਬ ਸਟੇਸ਼ਨ ਪੱਬੀਆਂ ਵਿਖੇ ਪਿੰਡ ਚੌਂਕੀਮਾਨ, ਪੱਬੀਆਂ ਤੇ ਸੋਹੀਆਂ ਦੇ ਕਿਸਾਨਾਂ ਨੇ ਧਰਨਾ ਲਾਇਆ ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਵਿਰੋਧ ਜੰਮ ਕੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕਲੇਰ ਵਲੋਂ ਰਾਜਦੀਪ ਸਿੰਘ ਤਿਹਾੜਾ ਦਾ ਸਨਮਾਨ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਐੱਸ.ਆਰ. ਕਲੇਰ ਨੇ ਬੇਟ ਇਲਾਕੇ ਦੇ ਯੂਥ ਕਾਂਗਰਸੀ ਆਗੂ ਰਾਜਦੀਪ ਸਿੰਘ ਤਿਹਾੜਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

ਟਿਊਬਵੈੱਲ ਪਾਵਰ ਕੱਟ ਤੋਂ ਪੀੜਤ ਕਿਸਾਨਾਂ ਨੇ ਅੱਡਾ ਦਾਖਾ ਬਿਜਲੀ ਗਰਿੱਡ ਘੇਰਿਆ

ਮੁੱਲਾਂਪੁਰ-ਦਾਖਾ, 23 ਜੂਨ (ਨਿਰਮਲ ਸਿੰਘ ਧਾਲੀਵਾਲ)- ਇਲਾਕੇ ਭਰ 'ਚ ਝੋਨੇ ਦੀ ਲਵਾਈ ਤੇ ਗਰਮੀ ਕਾਰਨ ਬਿਜਲੀ ਦੀ ਮੰਗ ਦਾ ਅੰਕੜਾ ਵਧ ਰਿਹਾ, ਜਦਕਿ ਬਿਜਲੀ ਨਿਗਮ ਘਰੇਲੂ ਅਤੇ ਟਿਊਬਵੈੱਲ ਖ਼ਪਤਕਾਰਾਂ ਲਈ ਵੱਡੇ-ਵੱਡੇ ਪਾਵਰ ਕੱਟ ਲਗਾ ਰਿਹਾ, ਜਿਸ ਨਾਲ ਝੋਨੇ ਦੀ ਲਵਾਈ ...

ਪੂਰੀ ਖ਼ਬਰ »

ਵਾਰਡ ਨੰਬਰ-13 ਵਿਖੇ ਬੂਟੇ ਲਗਾਏ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਵਾਰਡ ਨੰਬਰ-13 ਵਿਖੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਜਪਜੀਤ ਕੌਰ ਤੇ ਗੁਰਸੀਸ ਕੌਰ ਬੱਚਿਆਂ ਨੇ ਬੂਟੇ ਲਗਾਏ ਅਤੇ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਸਫ਼ਾਈ ਸੇਵਕ ਮੰਗਾਂ ਮਨਵਾਉਣ ਲਈ ਗੁਰੀਲਾ ਐਕਸ਼ਨ ਕਰਨਗੇ-ਸਾਰਵਾਨ

ਜਗਰਾਉਂ, 23 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਸਫ਼ਾਈ ਸੇਵਕ ਯੂਨੀਅਨ ਦੇ ਝੰਡੇ ਹੇਠ ਸਫ਼ਾਈ ਸੇਵਕਾਂ ਦੀ ਹੜਤਾਲ 42ਵੇਂ ਦਿਨ ਵਿਚ ਦਾਖ਼ਲ ਹੋ ਗਈ | ਯੂਨੀਅਨ ਵਲੋਂ ਹੁਣ ਕੁੰਭਕਰਨੀ ਨੀਂਦ ਵਿਚ ਸੁੱਤੀ ਪਈ ਸਰਕਾਰ ਨੂੰ ਗੁਰੀਲੇ ਐਕਸ਼ਨ ਕਰਕੇ ਜਗਾਉਣ ਦਾ ਫ਼ੈਸਲਾ ਲਿਆ ਹੈ ਜਿਸ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ 'ਤੇ ਪਾਵਰਕਾਮ ਉਪ ਮੰਡਲ ਸੁਧਾਰ ਦਾ ਘਿਰਾਓ

ਗੁਰੂਸਰ ਸੁਧਾਰ, 23 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਭਾਕਿਯੂ ਏਕਤਾ (ਡਕੌਂਦਾ) ਤੇ ਉਗਰਾਹਾਂ ਦੀ ਅਗਵਾਈ ਹੇਠ ਪਿੰਡ ਹਲਵਾਰਾ ਦੇ ਸੈਂਕੜੇ ਦੇ ਕਰੀਬ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾਲ ਮਿਲਣ ਕਾਰਨ ਪਾਵਰਕਾਮ ਦੇ 66 ਕੇ.ਵੀ. ਉਪ ਮੰਡਲ ...

ਪੂਰੀ ਖ਼ਬਰ »

ਭੁੱਕੀ ਤੇ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਤਸਕਰ ਕਾਬੂ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਚਰਨਜੀਤ ਸਿੰਘ ਸੋਹਲ ਦੇ ਨਿਰਦੇਸ਼ਾਂ ਅਤੇ ਡੀ.ਐੱਸ.ਪੀ ਰਾਏਕੋਟ ਸੁਖਨਾਜ਼ ਸਿੰਘ ਦੇ ਹੁਕਮਾਂ 'ਤੇ ਐਸ.ਐਚ.ਓ ਥਾਣਾ ਸਿਟੀ ਰਾਏਕੋਟ ਵਿਨੋਦ ਕੁਮਾਰ ਦੀ ਅਗਵਾਈ ਹੇਠ ਏ.ਐਸ.ਆਈ ...

ਪੂਰੀ ਖ਼ਬਰ »

ਸ੍ਰੀ ਦੁਰਗਾ ਸ਼ਕਤੀ ਮੰਦਰ ਰਾਏਕੋਟ ਵਿਖੇ ਬਰਸੀ ਸਮਾਗਮ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)- ਮੁਹੱਲਾ ਮੌਲਵੀਆਂ ਰਾਏਕੋਟ ਵਿਖੇ ਸਥਿਤ ਸ੍ਰੀ ਦੁਰਗਾ ਸ਼ਕਤੀ ਮੰਦਰ ਵਿਖੇ ਬੂਆ ਦਿੱਤੀ ਦਾ 19ਵਾਂ ਬਰਸੀ ਸਮਾਗਮ ਪ੍ਰਧਾਨ ਮਨੋਹਰ ਲਾਲ ਲਾਡੀ ਦੀ ਦੇਖਰੇਖ ਹੇਠ ਕਰਵਾਇਆ ਗਿਆ | ਸਮਾਗਮ ਦੌਰਾਨ ਪੂਜਨ ਸਾਮਾਵੰਤੀ ਨਾਰੰਗ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਕਮੇਟੀ ਦੇ ਵਫ਼ਦ ਵਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ, ਮਨਜੀਤ ਧੀਮਾਨ)- ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਵਲੋਂ ਕੰਪਿਊਟਰ ਅਧਿਆਪਕ ਕਮੇਟੀ, ਪੰਜਾਬ ਦੇ ਬੈਨਰ ਹੇਠ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੇ ਨਿਵਾਸ ਵੱਲ ਕੀਤੇ ਮਾਰਚ ਤੋਂ ਬਾਅਦ ...

ਪੂਰੀ ਖ਼ਬਰ »

ਗੁਰੂ ਅਮਰਦਾਸ ਮਾਰਕੀਟ ਅੱਗੇ ਸਰੀਏ ਦਾ ਭਰਿਆ ਹੋਇਆ ਟਰੱਕ ਪਲਟਿਆ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਜੀ. ਟੀ. ਰੋਡ 'ਤੇ ਗੁਰੂ ਅਮਰਦਾਸ ਮਾਰਕੀਟ ਅੱਗੇ ਸਰੀਏ ਦਾ ਭਰਿਆ ਹੋਇਆ ਟਰੱਕ ਪਲਟ ਗਿਆ | ਜਾਣਕਾਰੀ ਅਨੁਸਾਰ ਟਰੱਕ ਗੋਬਿੰਦਗੜ੍ਹ ਸਾਈਡ ਤੋਂ ਲੁਧਿਆਣੇ ਵੱਲ ਨੂੰ ਜਾ ਰਿਹਾ ਸੀ ਤਾਂ ਗੁਰੂ ਅਮਰਦਾਸ ਮਾਰਕੀਟ ਅੱਗੇ ਸਰਵਿਸ ...

ਪੂਰੀ ਖ਼ਬਰ »

ਡੀ.ਸੀ. ਵਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)- ਇੱਥੋਂ ਕਰੀਬ 3 ਮੀਲ ਦੂਰ ਵਗ ਰਹੇ ਦਰਿਆ ਸਤਲੁਜ ਵਿਚ ਸੰਭਾਵੀਂ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦਰਿਆ ਦੇ ਕਈ ਧੁੱਸੀ ਬੰਨ੍ਹਾਂ ਦਾ ਜਾਇਜ਼ਾ ਲਿਆ ਤੇ ਦਰਿਆ ਵਿਚੋਂ ...

ਪੂਰੀ ਖ਼ਬਰ »

ਸਫ਼ਾਈ ਸੇਵਕ ਹੜਤਾਲ 'ਤੇ, ਮੰਡੀ ਮੁੱਲਾਂਪੁਰ, ਗਲੀ, ਮੁਹੱਲਾ ਕੂੜੇ ਦੇ ਢੇਰਾਂ 'ਚ ਘਿਰਿਆ

ਮੁੱਲਾਂਪੁਰ-ਦਾਖਾ, 23 ਜੂਨ (ਨਿਰਮਲ ਸਿੰਘ ਧਾਲੀਵਾਲ)- ਨਗਰ ਕੌਂਸਲ ਮੁੱਲਾਂਪੁਰ-ਦਾਖਾ ਦੇ ਸਫ਼ਾਈ ਸੇਵਕ ਹੱਕੀ ਮੰਗਾਂ ਲਈ ਪਿਛਲੇ ਸਵਾ ਮਹੀਨੇ ਤੋਂ ਹੜਤਾਲ 'ਤੇ ਹੋਣ ਕਰਕੇ ਸ਼ਹਿਰ ਦੀ ਹਰ ਸੜਕ ਦਾ ਕਿਨਾਰਾ ਕੂੜੇ ਗੰਦਗੀ ਨੇ ਘੇਰਿਆ ਹੋਇਆ ਹੈ, ਹੁਣ ਤਾਂ ਮੁੱਖ ਚੌਕ ਤੋਂ ...

ਪੂਰੀ ਖ਼ਬਰ »

ਟੋਲ ਪਲਾਜ਼ਾ ਘੁਲਾਲ ਵਿਖੇ ਨਵਾਂ ਪੁੱਜੇ ਪੰਜਾਬੀ ਗਾਇਕ ਜੱਸ ਬਾਜਵਾ

ਸਮਰਾਲਾ, 23 ਜੂਨ (ਕੁਲਵਿੰਦਰ ਸਿੰਘ)- ਟੋਲ ਪਲਾਜ਼ਾ ਘੁਲਾਲ 'ਤੇ ਦਿੱਲੀ ਕਿਸਾਨੀ ਮੋਰਚੇ 'ਚ ਨਵਾਂ ਜੋਸ਼ ਭਰਨ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆ ਵਲੋਂ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ, ਜਿਸ 'ਚ ਪੰਜਾਬੀ ਗਾਇਕ ਜੱਸ ਬਾਜਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਨਸ਼ਾ ਵਿਰੋਧੀ ਸੈਮੀਨਾਰ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)- 26 ਜੂਨ ਨੂੰ ਮਨਾਏ ਜਾ ਰਹੇ 'ਵਿਸ਼ਵ ਨਸ਼ਾ ਵਿਰੋਧੀ' ਦਿਵਸ ਨੂੰ ਸਮਰਪਿਤ ਲੁਧਿਆਣਾ ਦਿਹਾਤੀ ਪੁਲਿਸ ਵਲੋਂ ਨਸ਼ਾ ਵਿਰੋਧੀ ਹਫ਼ਤੇ ਦੇ ਤਹਿਤ ਨਸ਼ਾ ਵਿਰੋਧੀ ਸੈਮੀਨਾਰ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦੇ ...

ਪੂਰੀ ਖ਼ਬਰ »

ਮਾ: ਹਰਦੇਵ ਸਿੰਘ ਸੇਖੋਂ ਬੜੂੰਦੀ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਲੋਹਟਬੱਦੀ, 23 ਜੂਨ (ਕੁਲਵਿੰਦਰ ਸਿੰਘ ਡਾਂਗੋਂ)- ਪਿੰਡ ਬੜੂੰਦੀ ਵਿਖੇ ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅੰਮਿ੍ਤਪਾਲ ਸਿੰਘ ਹੈਪੀ ਬੜੂੰਦੀ ਦੇ ਪਿਤਾ ਤੇ ਕੁਲਵੀਰ ਸਿੰਘ ਸੇਖੋਂ ਦੇ ਦਾਦਾ ਮਾ: ਹਰਦੇਵ ਸਿੰਘ ਸੇਖੋਂ (82) ਨਮਿਤ ਅੱਜ ਅੰਤਿਮ ਅਰਦਾਸ ਅਤੇ ...

ਪੂਰੀ ਖ਼ਬਰ »

ਐੱਸ.ਡੀ.ਓ. ਛਿੰਦਰਪਾਲ ਸਿੰਘ ਕਿਸਾਨਾਂ ਵਲੋਂ ਸਨਮਾਨਿਤ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਬੱਸੀਆਂ ਸਬ ਡਿਵੀਜਨ ਦੇ ਨਵਨਿਯੁਕਤ ਐੱਸ.ਡੀ.ਓ ਛਿੰਦਰਪਾਲ ਸਿੰਘ ਦਾ ਪਿੰਡ ਰੂਪਾਪੱਤੀ ਦੇ ਕਿਸਾਨਾਂ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆ | ਇਸ ਮੌਕੇ ਹਰਜੀਤ ਸਿੰਘ ਰੂਪਾਪੱਤੀ ਅਤੇ ਕਮਲਜੀਤ ਸਿੰਘ ਰੂਪਾਪੱਤੀ ਨੇ ...

ਪੂਰੀ ਖ਼ਬਰ »

ਬਲਬੀਰ ਸਿੰਘ ਬਹਾਦਰਕੇ ਨਮਿਤ ਸ਼ਰਧਾਂਜਲੀ ਸਮਾਗਮ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)-ਭਕਿਯੂ ਏਕਤਾ (ਡਕੌਂਦਾ) ਦੀ ਪਿੰਡ ਇਕਾਈ ਬਹਾਦਰਕੇ ਦੇ ਪ੍ਰਧਾਨ ਕਾਮ. ਬਲਬੀਰ ਸਿੰਘ ਦੀ ਯਾਦ ਵਿਚ ਪਿੰਡ ਬਹਾਦਰਕੇ (ਤਿਹਾੜਾ) ਵਿਖੇ ਪਾਠਾਂ ਦੇ ਭੋਗ ਪਾਏ ਗਏ | ਅੰਤਿਮ ਅਰਦਾਸ ਉਪਰੰਤ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਪੁਲ 'ਤੇ ਦੋ ਟਰੱਕ ਆਹਮਣੇ-ਸਾਹਮਣੇ ਟਕਰਾਏ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)- ਖੰਨਾ ਵਿਚ ਬੱਸ ਸਟੈਂਡ ਦੇ ਸਾਹਮਣੇ ਅੱਜ ਮੁਰੰਮਤ ਅਧੀਨ ਪੁਲ ਪੁਲ ਦੇ ਉੱਪਰ ਦੋ ਟਰੱਕ ਆਹਮਣੇ ਸਾਹਮਣੇ ਟਕਰਾ ਗਏ, ਪਰ ਖ਼ੁਸ਼ਕਿਸਮਤੀ ਨਾਲ ਟਰੱਕ ਪੁਲ ਤੋਂ ਹੇਠਾਂ ਨਹੀਂ ਡਿੱਗੇ | ਜਾਣਕਾਰੀ ਅਨੁਸਾਰ ਜੰਮੂ ਤੋਂ ਯੂ.ਪੀ. ਜਾ ਰਹੇ ਟਰੱਕ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ

ਮਲੌਦ, 23 ਜੂਨ (ਦਿਲਬਾਗ ਸਿੰਘ ਚਾਪੜਾ)-ਸਮਾਜ ਸੇਵੀ ਭਾਈ ਬਲਵਿੰਦਰ ਸਿੰਘ ਮਦਨੀਪੁਰ ਵਲੋਂ ਜਿੱਥੇ ਸਮੇਂ ਸਮੇਂ 'ਤੇ ਲੋੜਵੰਦ ਦੀ ਬਸਤਰਾਂ ਅਤੇ ਮਾਇਆ ਰਾਹੀ ਸਹਾਇਤਾ ਕੀਤੀ ਜਾਂਦੀ ਹੈ, ਉੱਥੇ ਹੁਣ ਉਨ੍ਹਾਂ ਨੇ ਆਪਣੇ ਸਵਰਗੀ ਪਿਤਾ ਦਿਲਬਾਗ ਸਿੰਘ ਗਿੱਲ ਮਦਨੀਪੁਰ ਦੀ ਯਾਦ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਭੰੂਦੜੀ, 23 ਜੂਨ (ਕੁਲਦੀਪ ਸਿੰਘ ਮਾਨ)- ਥਾਣਾ ਸਿੱਧਵਾਂ ਬੇਟ ਅਧੀਨ ਪੁਲਿਸ ਚੌਕੀਂ ਭੰੂਦੜੀ 'ਚ ਇੰਚਾਰਜ ਏ.ਐਸ.ਆਈ ਸੁਖਮੰਦਰ ਸਿੰਘ ਆਪਣੀ ਪੁਲਿਸ ਪਾਰਟੀ ਨੇ ਪਿੰਡ ਕੁਲਗਹਿਣਾ ਭੂੰਦੜੀ ਰੋਡ 'ਤੇ ਨਾਕਾ ਲਗਾਇਆ ਹੋਇਆ ਸੀ¢ ਸਾਹਮਣੇ ਤੋਂ ਇਕ ਵਿਅਕਤੀ ਮੋਟਰਸਾਈਕਲ 'ਤੇ ਸਵਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX