ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  5 minutes ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  9 minutes ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  13 minutes ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  17 minutes ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  22 minutes ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  30 minutes ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  33 minutes ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  49 minutes ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  57 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 2 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 2 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 2 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 3 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 4 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 4 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 5 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 5 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਜਗਰਾਓਂ

12 ਸਾਲਾਂ ਤੋਂ ਮੰਜੇ 'ਤੇ ਪਈ ਇਨਸਾਫ਼ ਉਡੀਕਦੀ ਕੁਲਵੰਤ ਕੌਰ ਨੂੰ ਮਿਲਣ ਪੁੱਜੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ

ਜਗਰਾਉਂ, 23 ਜੂਨ (ਜੋਗਿੰਦਰ ਸਿੰਘ)- ਦਹਾਕੇ ਤੋਂ ਵੀ ਵੱਧ ਸਮੇਂ ਤੋਂ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋ ਕੇ ਮੰਜੇ 'ਤੇ ਪਈ ਪਿੰਡ ਰਸੂਲਪੁਰ ਦੀ ਧੀ ਕੁਲਵੰਤ ਕੌਰ ਜੋ ਇਨਸਾਫ਼ ਦੀ ਉਡੀਕ ਹੋਰ ਲੰਬੀ ਹੁੰਦੀ ਦੇਖ ਹੁਣ ਮੌਤ ਮੰਗ ਰਹੀ ਹੈ, ਨੂੰ ਮਿਲਣ ਪੁੱਜੀ ਮਹਿਲਾ ਕਮਿਸ਼ਨ ਦੀ ...

ਪੂਰੀ ਖ਼ਬਰ »

ਪਾਵਰਾਕਮ 'ਚ ਫੈਲੇ ਭਿ੍ਸ਼ਟਾਚਾਰ ਤੇ 8 ਘੰਟੇ ਬਿਜਲੀ ਸਪਲਾਈ ਨਾ ਮਿਲਣ 'ਤੇ ਜਥੇਬੰਦੀਆਂ ਵਲੋਂ ਧਰਨਾ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਰਾਏਕੋਟ ਦੇ ਐਕਸੀਅਨ ਦੀਆਂ ਆਪਹੁਦਰੀਆਂ, ਫ਼ੈਲੇ ਭਿ੍ਸ਼ਟਾਚਾਰ ਕਾਰਨ ਕਿਸਾਨਾਂ ਦੀ ਹੋ ਰਹੀ ਲੁੱਟ ਅਤੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਲੱਖੇ 'ਚ ਬਜ਼ੁਰਗ ਔਰਤ ਦੇ ਕਤਲ ਤੋਂ ਬਾਅਦ ਪਤੀ ਦੀ ਲਾਸ਼ ਵੀ ਮਿਲੀ

ਹਠੂਰ, 23 ਜੂਨ (ਜਸਵਿੰਦਰ ਸਿੰਘ ਛਿੰਦਾ)- ਬੀਤੀ ਕੱਲ੍ਹ ਨਜ਼ਦੀਕੀ ਪਿੰਡ ਲੱਖਾ ਵਿਖੇ ਇਕ ਬਜ਼ੁਰਗ ਔਰਤ ਦਾ ਕਤਲ ਹੋ ਗਿਆ ਸੀ ਤੇ ਉਸ ਦਾ ਪਤੀ ਲਾਪਤਾ ਹੋਣ ਦਾ ਸ਼ੱਕ ਸੀ, ਪਰ ਅੱਜ ਪੁਲਿਸ ਥਾਣਾ ਹਠੂਰ ਵਲੋਂ ਤੇਜ਼ੀ ਨਾਲ ਤਫ਼ਤੀਸ਼ ਕਰਦਿਆਂ ਇਸ ਸ਼ੱਕ ਨੂੰ ਖ਼ਤਮ ਕਰ ਦਿੱਤਾ ਤੇ ...

ਪੂਰੀ ਖ਼ਬਰ »

ਮੋਟਰਾਂ ਲਈ ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਹੰਬੜਾਂ ਪਾਵਰਕਾਮ ਦਫ਼ਤਰ ਘੇਰਿਆ

ਹੰਬੜਾਂ, 23 ਜੂਨ (ਮੇਜਰ ਹੰਬੜਾਂ)- ਝੋਨੇ ਦੇ ਚੱਲ ਰਹੇ ਸੀਜ਼ਨ 'ਚ ਸੂਬਾ ਸਰਕਾਰ ਤੇ ਪਾਵਰਕਾਮ ਮਹਿਕਮਾ ਕਿਸਾਨਾਂ ਨੂੰ ਮੋਟਰਾਂ ਲਈ 8 ਘੰਟੇ ਬਿਜਲੀ ਸਪਲਾਈ ਦੇਣ 'ਚ ਨਾਕਾਮ ਸਿੱਧ ਹੋ ਰਿਹਾ ਹੈ, ਜਿਸ ਕਾਰਨ ਕਸਬਾ ਹੰਬੜਾਂ, ਵਲੀਪੁਰ ਕਲਾਂ, ਚੱਕ ਕਲਾਂ, ਭੱਠਾਧੂਹਾ, ਭੱਟੀਆਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਜੋਧਾਂ, 23 ਜੂਨ (ਗੁਰਵਿੰਦਰ ਸਿੰਘ ਹੈਪੀ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਚਰਨਜੀਤ ਸਿੰਘ ਸੋਹਲ ਦੀਆਂ ਹਦਾਇਤਾਂ ਅਨੁਸਾਰ ਨਸਾ ਤਸਕਰਾ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਰੋਜ਼ਾਨਾ ਲਗਾਤਾਰ 8 ਘੰਟੇ ਖੇਤੀ ਬਿਜਲੀ ਨਾ ਮਿਲਣ 'ਤੇ ਕਿਸਾਨਾਂ 'ਚ ਭਾਰੀ ਰੋਸ

ਸਿੱਧਵਾਂ ਬੇਟ, 23 ਜੂੂਨ (ਜਸਵੰਤ ਸਿੰਘ ਸਲੇਮਪੁਰੀ)-ਅੱਤ ਦੀ ਪੈ ਰਹੀ ਗਰਮੀ ਦੌਰਾਨ ਬਿਜਲੀ ਦੀ ਖਪਤ ਵਧ ਗਈ ਹੈ ਜਿਸ ਦਾ ਖਮਿਆਜਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ ਕਿਉਂਕਿ ਸਰਕਾਰ ਵਲੋਂ ਕਿਸਾਨਾਂ ਨੂੰ ਰੋਜ਼ਾਨਾ ਲਗਾਤਾਰ 8 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ 2 ਕਾਬੂ

ਮਲੌਦ, 23 ਜੂਨ (ਦਿਲਬਾਗ ਸਿੰਘ ਚਾਪੜਾ)-ਮਲੌਦ ਪੁਲਿਸ ਨੂੰ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 2 ਵੱਖ ਵੱਖ ਮਾਮਲਿਆਂ ਵਿਚ 680 ਨਸ਼ੀਲੀਆਂ ਗੋਲੀਆਂ ਤੇ 9 ਟੀਕਿਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਮਿਲੀ ਹੈ | ਥਾਣਾ ਮੁਖੀ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਡੀ.ਐੱਸ.ਪੀ. ਜਗਰਾਉਂ ਜਤਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਥਾਣਾ ਸਿੱਧਵਾਂ ਬੇਟ ਦੀ ...

ਪੂਰੀ ਖ਼ਬਰ »

ਕਾਉਂਕੇ ਖੋਸਾ ਦੀ ਮਹਿਲਾ ਸਰਪੰਚ ਦੇ ਪੁੱਤਰ ਨੇ ਚਲਾਈ ਗੋਲੀ, ਔਰਤ ਜ਼ਖ਼ਮੀ

ਜਗਰਾਉਂ, 23 ਜੂਨ (ਜੋਗਿੰਦਰ ਸਿੰਘ)- ਜਗਰਾਉਂ ਨੇੜੇ ਪੈਂਦੇ ਪਿੰਡ ਕਾਉਂਕੇ ਖੋਸਾ ਦੀ ਮਹਿਲਾ ਸਰਪੰਚ ਹਰਜਿੰਦਰ ਕੌਰ ਦੇ ਪੁੱਤਰ ਵਲੋਂ ਬੀਤੀ ਰਾਤ ਗੋਲੀ ਚਲਾਉਣ ਨਾਲ ਇਕ ਔਰਤ ਦੇ ਜ਼ਖ਼ਮੀ ਹੋਣ ਦਾ ਮਾਮਲਾ ਹੈ | ਇਸ ਘਟਨਾ ਸਬੰਧੀ ਪੁਲਿਸ ਨੇ ਮਹਿਲਾ ਸਰਪੰਚ ਦੇ ਪੁੱਤਰ ...

ਪੂਰੀ ਖ਼ਬਰ »

ਕਿਹਾ, ਸੜਕ ਕਿਨਾਰੇ ਲਗਾਏ 100 ਬੂਟਿਆਂ ਨਾਲ ਪਿੰਡ ਸੁੰਦਰ ਦਿੱਖ ਬਣੇਗੀ ਸਰਪੰਚ ਚਾਵਲਾ ਵਲੋਂ ਵਲੀਪੁਰ ਕਲਾਂ 'ਚ ਬੂਟੇ ਲਗਾਉਣ ਦੀ ਸ਼ੁਰੂਆਤ

ਹੰਬੜਾਂ, 23 ਜੂਨ (ਮੇਜਰ ਹੰਬੜਾਂ)-ਪਿੰਡ ਵਲੀਪੁਰ ਕਲਾਂ ਵਿਖੇ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ ਵੱਲੋਂ ਮਨਰੇਗਾ ਮਜ਼ਦੂਰਾਂ ਦੀ ਸਹਾਇਤਾਂ ਨਾਲ ਵਲੀਪੁਰ ਤੋਂ ਹੰਬੜਾਂ ਰੋਡ ਸੜਕ ਕਿਨਾਰੇ 100 ਰੁੱਖ ਲਗਾਉਣ ਦੀ ਸ਼ੁਰੂਆਤ ਆਪਣੇ ਹੱਥੀ ਬੂਟਾ ਲਗਾਉਂਦਿਆਂ ਕੀਤੀ | ਸਰਪੰਚ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਵੱਢੇ ਰੁੱਖ਼ਾਂ ਦੀ ਪੜਤਾਲ ਸ਼ੁਰੂ

ਜਗਰਾਉਂ, 23 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਲੋਪੋ ਅਗਵਾੜ ਤੋਂ ਨਾਨਕਸਰ ਨੂੰ ਜਾਂਦੀ ਸੜਕ 'ਤੇ ਖੜ੍ਹੇ ਰੱੁਖ਼ਾਂ ਨੂੰ ਅਗਿਆਤ ਵਿਅਕਤੀਆਂ ਵਲੋਂ ਵੱਢ ਦੇਣ ਦੀ ਪੜਤਾਲ ਸ਼ੁਰੂ ਹੋ ਗਈ ਹੈ | ਇਸ ਸਬੰਧੀ ਐੱਸ.ਡੀ.ਐੱਮ. ਨਰਿੰਦਰ ਸਿੰਘ ਧਾਲੀਵਾਲ ਵਲੋਂ ਬਣਾਈ ਕਮੇਟੀ ਨੇ ਮੌਕਾ ...

ਪੂਰੀ ਖ਼ਬਰ »

ਮੋਟਰਾਂ ਦੀ ਬਿਜਲੀ ਸਪਲਾਈ ਪੂਰੀ ਨਾ ਆਉਣ ਕਾਰਨ ਕਿਸਾਨਾਂ ਵਲੋਂ ਧਰਨਾ

ਚੌਂਕੀਮਾਨ, 23 ਜੂਨ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ 66 ਕੇ.ਵੀ. ਸਬ ਸਟੇਸ਼ਨ ਪੱਬੀਆਂ ਵਿਖੇ ਪਿੰਡ ਚੌਂਕੀਮਾਨ, ਪੱਬੀਆਂ ਤੇ ਸੋਹੀਆਂ ਦੇ ਕਿਸਾਨਾਂ ਨੇ ਧਰਨਾ ਲਾਇਆ ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਵਿਰੋਧ ਜੰਮ ਕੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕਲੇਰ ਵਲੋਂ ਰਾਜਦੀਪ ਸਿੰਘ ਤਿਹਾੜਾ ਦਾ ਸਨਮਾਨ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਐੱਸ.ਆਰ. ਕਲੇਰ ਨੇ ਬੇਟ ਇਲਾਕੇ ਦੇ ਯੂਥ ਕਾਂਗਰਸੀ ਆਗੂ ਰਾਜਦੀਪ ਸਿੰਘ ਤਿਹਾੜਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

ਟਿਊਬਵੈੱਲ ਪਾਵਰ ਕੱਟ ਤੋਂ ਪੀੜਤ ਕਿਸਾਨਾਂ ਨੇ ਅੱਡਾ ਦਾਖਾ ਬਿਜਲੀ ਗਰਿੱਡ ਘੇਰਿਆ

ਮੁੱਲਾਂਪੁਰ-ਦਾਖਾ, 23 ਜੂਨ (ਨਿਰਮਲ ਸਿੰਘ ਧਾਲੀਵਾਲ)- ਇਲਾਕੇ ਭਰ 'ਚ ਝੋਨੇ ਦੀ ਲਵਾਈ ਤੇ ਗਰਮੀ ਕਾਰਨ ਬਿਜਲੀ ਦੀ ਮੰਗ ਦਾ ਅੰਕੜਾ ਵਧ ਰਿਹਾ, ਜਦਕਿ ਬਿਜਲੀ ਨਿਗਮ ਘਰੇਲੂ ਅਤੇ ਟਿਊਬਵੈੱਲ ਖ਼ਪਤਕਾਰਾਂ ਲਈ ਵੱਡੇ-ਵੱਡੇ ਪਾਵਰ ਕੱਟ ਲਗਾ ਰਿਹਾ, ਜਿਸ ਨਾਲ ਝੋਨੇ ਦੀ ਲਵਾਈ ...

ਪੂਰੀ ਖ਼ਬਰ »

ਵਾਰਡ ਨੰਬਰ-13 ਵਿਖੇ ਬੂਟੇ ਲਗਾਏ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਵਾਰਡ ਨੰਬਰ-13 ਵਿਖੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਜਪਜੀਤ ਕੌਰ ਤੇ ਗੁਰਸੀਸ ਕੌਰ ਬੱਚਿਆਂ ਨੇ ਬੂਟੇ ਲਗਾਏ ਅਤੇ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਸਫ਼ਾਈ ਸੇਵਕ ਮੰਗਾਂ ਮਨਵਾਉਣ ਲਈ ਗੁਰੀਲਾ ਐਕਸ਼ਨ ਕਰਨਗੇ-ਸਾਰਵਾਨ

ਜਗਰਾਉਂ, 23 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਸਫ਼ਾਈ ਸੇਵਕ ਯੂਨੀਅਨ ਦੇ ਝੰਡੇ ਹੇਠ ਸਫ਼ਾਈ ਸੇਵਕਾਂ ਦੀ ਹੜਤਾਲ 42ਵੇਂ ਦਿਨ ਵਿਚ ਦਾਖ਼ਲ ਹੋ ਗਈ | ਯੂਨੀਅਨ ਵਲੋਂ ਹੁਣ ਕੁੰਭਕਰਨੀ ਨੀਂਦ ਵਿਚ ਸੁੱਤੀ ਪਈ ਸਰਕਾਰ ਨੂੰ ਗੁਰੀਲੇ ਐਕਸ਼ਨ ਕਰਕੇ ਜਗਾਉਣ ਦਾ ਫ਼ੈਸਲਾ ਲਿਆ ਹੈ ਜਿਸ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ 'ਤੇ ਪਾਵਰਕਾਮ ਉਪ ਮੰਡਲ ਸੁਧਾਰ ਦਾ ਘਿਰਾਓ

ਗੁਰੂਸਰ ਸੁਧਾਰ, 23 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਭਾਕਿਯੂ ਏਕਤਾ (ਡਕੌਂਦਾ) ਤੇ ਉਗਰਾਹਾਂ ਦੀ ਅਗਵਾਈ ਹੇਠ ਪਿੰਡ ਹਲਵਾਰਾ ਦੇ ਸੈਂਕੜੇ ਦੇ ਕਰੀਬ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾਲ ਮਿਲਣ ਕਾਰਨ ਪਾਵਰਕਾਮ ਦੇ 66 ਕੇ.ਵੀ. ਉਪ ਮੰਡਲ ...

ਪੂਰੀ ਖ਼ਬਰ »

ਭੁੱਕੀ ਤੇ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਤਸਕਰ ਕਾਬੂ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਚਰਨਜੀਤ ਸਿੰਘ ਸੋਹਲ ਦੇ ਨਿਰਦੇਸ਼ਾਂ ਅਤੇ ਡੀ.ਐੱਸ.ਪੀ ਰਾਏਕੋਟ ਸੁਖਨਾਜ਼ ਸਿੰਘ ਦੇ ਹੁਕਮਾਂ 'ਤੇ ਐਸ.ਐਚ.ਓ ਥਾਣਾ ਸਿਟੀ ਰਾਏਕੋਟ ਵਿਨੋਦ ਕੁਮਾਰ ਦੀ ਅਗਵਾਈ ਹੇਠ ਏ.ਐਸ.ਆਈ ਅਵਤਾਰ ਸਿੰਘ ਵਲੋਂ ਬੱਸ ਸਟੈਂਡ ਰਾਏਕੋਟ ਵਿਖੇ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪੂਰਨ ਸਿੰਘ ਉਰਫ ਲਾਡੀ ਪੁੱਤਰ ਰਣਜੀਤ ਸਿੰਘ ਵਾਸੀ ਦੇਤਵਾਲ ਪੁਲਿਸ ਥਾਣਾ ਦਾਖਾ ਰਾਏਕੋਟ ਏਰੀਏ ਵਿੱਚ ਭੁੱਕੀ ਚੂਰਾ ਪੋਸਤ ਵੇਚਣ ਦਾ ਕੰਮ ਕਰ ਰਿਹਾ ਹੈ | ਉਸ ਨੂੰ ਕਾਬੂ ਕੀਤਾ ਜਾਵੇ ਜਿਸ ਤਹਿਤ ਪੂਰਨ ਸਿੰਘ ਉਰਫ਼ ਲਾਡੀ ਨੂੰ ਕਾਬੂ ਕੀਤਾ ਗਿਆ ਜਿਸ ਕੋਲੋ 5 ਕਿੱਲੋ 600 ਗ੍ਰਾਮ ਭੁੱਕੀ ਬਰਾਮਦ ਕੀਤੀ ਗਈ, ਜਿਸ ਖ਼ਿਲਾਫ਼ ਪੁਲਿਸ ਥਾਣਾ ਸਿਟੀ ਰਾਏਕੋਟ ਵਿਖੇ 15-61-85 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਇਸ ਤੋਂ ਇਲਾਵਾ ਪੁਲਿਸ ਥਾਣਾ ਸਦਰ ਰਾਏਕੋਟ ਵਿਖੇ ਗੁਰਸੇਵਕ ਸਿੰਘ ਉਰਫ਼ ਸੇਵਕ ਪੁੱਤਰ ਕਰਨੈਲ ਸਿੰਘ ਵਾਸੀ ਚੱਕ ਭਾਈਕਾ ਨੂੰ ਕਾਬੂ ਕਰਕੇ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਜਿਸ ਖ਼ਿਲਾਫ਼ 22-61-85 ਐੱਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਸ੍ਰੀ ਦੁਰਗਾ ਸ਼ਕਤੀ ਮੰਦਰ ਰਾਏਕੋਟ ਵਿਖੇ ਬਰਸੀ ਸਮਾਗਮ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)- ਮੁਹੱਲਾ ਮੌਲਵੀਆਂ ਰਾਏਕੋਟ ਵਿਖੇ ਸਥਿਤ ਸ੍ਰੀ ਦੁਰਗਾ ਸ਼ਕਤੀ ਮੰਦਰ ਵਿਖੇ ਬੂਆ ਦਿੱਤੀ ਦਾ 19ਵਾਂ ਬਰਸੀ ਸਮਾਗਮ ਪ੍ਰਧਾਨ ਮਨੋਹਰ ਲਾਲ ਲਾਡੀ ਦੀ ਦੇਖਰੇਖ ਹੇਠ ਕਰਵਾਇਆ ਗਿਆ | ਸਮਾਗਮ ਦੌਰਾਨ ਪੂਜਨ ਸਾਮਾਵੰਤੀ ਨਾਰੰਗ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਕਮੇਟੀ ਦੇ ਵਫ਼ਦ ਵਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ, ਮਨਜੀਤ ਧੀਮਾਨ)- ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਵਲੋਂ ਕੰਪਿਊਟਰ ਅਧਿਆਪਕ ਕਮੇਟੀ, ਪੰਜਾਬ ਦੇ ਬੈਨਰ ਹੇਠ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੇ ਨਿਵਾਸ ਵੱਲ ਕੀਤੇ ਮਾਰਚ ਤੋਂ ਬਾਅਦ ...

ਪੂਰੀ ਖ਼ਬਰ »

ਗੁਰੂ ਅਮਰਦਾਸ ਮਾਰਕੀਟ ਅੱਗੇ ਸਰੀਏ ਦਾ ਭਰਿਆ ਹੋਇਆ ਟਰੱਕ ਪਲਟਿਆ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਜੀ. ਟੀ. ਰੋਡ 'ਤੇ ਗੁਰੂ ਅਮਰਦਾਸ ਮਾਰਕੀਟ ਅੱਗੇ ਸਰੀਏ ਦਾ ਭਰਿਆ ਹੋਇਆ ਟਰੱਕ ਪਲਟ ਗਿਆ | ਜਾਣਕਾਰੀ ਅਨੁਸਾਰ ਟਰੱਕ ਗੋਬਿੰਦਗੜ੍ਹ ਸਾਈਡ ਤੋਂ ਲੁਧਿਆਣੇ ਵੱਲ ਨੂੰ ਜਾ ਰਿਹਾ ਸੀ ਤਾਂ ਗੁਰੂ ਅਮਰਦਾਸ ਮਾਰਕੀਟ ਅੱਗੇ ਸਰਵਿਸ ...

ਪੂਰੀ ਖ਼ਬਰ »

ਡੀ.ਸੀ. ਵਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)- ਇੱਥੋਂ ਕਰੀਬ 3 ਮੀਲ ਦੂਰ ਵਗ ਰਹੇ ਦਰਿਆ ਸਤਲੁਜ ਵਿਚ ਸੰਭਾਵੀਂ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦਰਿਆ ਦੇ ਕਈ ਧੁੱਸੀ ਬੰਨ੍ਹਾਂ ਦਾ ਜਾਇਜ਼ਾ ਲਿਆ ਤੇ ਦਰਿਆ ਵਿਚੋਂ ...

ਪੂਰੀ ਖ਼ਬਰ »

ਸਫ਼ਾਈ ਸੇਵਕ ਹੜਤਾਲ 'ਤੇ, ਮੰਡੀ ਮੁੱਲਾਂਪੁਰ, ਗਲੀ, ਮੁਹੱਲਾ ਕੂੜੇ ਦੇ ਢੇਰਾਂ 'ਚ ਘਿਰਿਆ

ਮੁੱਲਾਂਪੁਰ-ਦਾਖਾ, 23 ਜੂਨ (ਨਿਰਮਲ ਸਿੰਘ ਧਾਲੀਵਾਲ)- ਨਗਰ ਕੌਂਸਲ ਮੁੱਲਾਂਪੁਰ-ਦਾਖਾ ਦੇ ਸਫ਼ਾਈ ਸੇਵਕ ਹੱਕੀ ਮੰਗਾਂ ਲਈ ਪਿਛਲੇ ਸਵਾ ਮਹੀਨੇ ਤੋਂ ਹੜਤਾਲ 'ਤੇ ਹੋਣ ਕਰਕੇ ਸ਼ਹਿਰ ਦੀ ਹਰ ਸੜਕ ਦਾ ਕਿਨਾਰਾ ਕੂੜੇ ਗੰਦਗੀ ਨੇ ਘੇਰਿਆ ਹੋਇਆ ਹੈ, ਹੁਣ ਤਾਂ ਮੁੱਖ ਚੌਕ ਤੋਂ ...

ਪੂਰੀ ਖ਼ਬਰ »

ਟੋਲ ਪਲਾਜ਼ਾ ਘੁਲਾਲ ਵਿਖੇ ਨਵਾਂ ਪੁੱਜੇ ਪੰਜਾਬੀ ਗਾਇਕ ਜੱਸ ਬਾਜਵਾ

ਸਮਰਾਲਾ, 23 ਜੂਨ (ਕੁਲਵਿੰਦਰ ਸਿੰਘ)- ਟੋਲ ਪਲਾਜ਼ਾ ਘੁਲਾਲ 'ਤੇ ਦਿੱਲੀ ਕਿਸਾਨੀ ਮੋਰਚੇ 'ਚ ਨਵਾਂ ਜੋਸ਼ ਭਰਨ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆ ਵਲੋਂ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ, ਜਿਸ 'ਚ ਪੰਜਾਬੀ ਗਾਇਕ ਜੱਸ ਬਾਜਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਨਸ਼ਾ ਵਿਰੋਧੀ ਸੈਮੀਨਾਰ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)- 26 ਜੂਨ ਨੂੰ ਮਨਾਏ ਜਾ ਰਹੇ 'ਵਿਸ਼ਵ ਨਸ਼ਾ ਵਿਰੋਧੀ' ਦਿਵਸ ਨੂੰ ਸਮਰਪਿਤ ਲੁਧਿਆਣਾ ਦਿਹਾਤੀ ਪੁਲਿਸ ਵਲੋਂ ਨਸ਼ਾ ਵਿਰੋਧੀ ਹਫ਼ਤੇ ਦੇ ਤਹਿਤ ਨਸ਼ਾ ਵਿਰੋਧੀ ਸੈਮੀਨਾਰ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦੇ ...

ਪੂਰੀ ਖ਼ਬਰ »

ਮਾ: ਹਰਦੇਵ ਸਿੰਘ ਸੇਖੋਂ ਬੜੂੰਦੀ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਲੋਹਟਬੱਦੀ, 23 ਜੂਨ (ਕੁਲਵਿੰਦਰ ਸਿੰਘ ਡਾਂਗੋਂ)- ਪਿੰਡ ਬੜੂੰਦੀ ਵਿਖੇ ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅੰਮਿ੍ਤਪਾਲ ਸਿੰਘ ਹੈਪੀ ਬੜੂੰਦੀ ਦੇ ਪਿਤਾ ਤੇ ਕੁਲਵੀਰ ਸਿੰਘ ਸੇਖੋਂ ਦੇ ਦਾਦਾ ਮਾ: ਹਰਦੇਵ ਸਿੰਘ ਸੇਖੋਂ (82) ਨਮਿਤ ਅੱਜ ਅੰਤਿਮ ਅਰਦਾਸ ਅਤੇ ...

ਪੂਰੀ ਖ਼ਬਰ »

ਐੱਸ.ਡੀ.ਓ. ਛਿੰਦਰਪਾਲ ਸਿੰਘ ਕਿਸਾਨਾਂ ਵਲੋਂ ਸਨਮਾਨਿਤ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਬੱਸੀਆਂ ਸਬ ਡਿਵੀਜਨ ਦੇ ਨਵਨਿਯੁਕਤ ਐੱਸ.ਡੀ.ਓ ਛਿੰਦਰਪਾਲ ਸਿੰਘ ਦਾ ਪਿੰਡ ਰੂਪਾਪੱਤੀ ਦੇ ਕਿਸਾਨਾਂ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆ | ਇਸ ਮੌਕੇ ਹਰਜੀਤ ਸਿੰਘ ਰੂਪਾਪੱਤੀ ਅਤੇ ਕਮਲਜੀਤ ਸਿੰਘ ਰੂਪਾਪੱਤੀ ਨੇ ...

ਪੂਰੀ ਖ਼ਬਰ »

ਬਲਬੀਰ ਸਿੰਘ ਬਹਾਦਰਕੇ ਨਮਿਤ ਸ਼ਰਧਾਂਜਲੀ ਸਮਾਗਮ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)-ਭਕਿਯੂ ਏਕਤਾ (ਡਕੌਂਦਾ) ਦੀ ਪਿੰਡ ਇਕਾਈ ਬਹਾਦਰਕੇ ਦੇ ਪ੍ਰਧਾਨ ਕਾਮ. ਬਲਬੀਰ ਸਿੰਘ ਦੀ ਯਾਦ ਵਿਚ ਪਿੰਡ ਬਹਾਦਰਕੇ (ਤਿਹਾੜਾ) ਵਿਖੇ ਪਾਠਾਂ ਦੇ ਭੋਗ ਪਾਏ ਗਏ | ਅੰਤਿਮ ਅਰਦਾਸ ਉਪਰੰਤ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਪੁਲ 'ਤੇ ਦੋ ਟਰੱਕ ਆਹਮਣੇ-ਸਾਹਮਣੇ ਟਕਰਾਏ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)- ਖੰਨਾ ਵਿਚ ਬੱਸ ਸਟੈਂਡ ਦੇ ਸਾਹਮਣੇ ਅੱਜ ਮੁਰੰਮਤ ਅਧੀਨ ਪੁਲ ਪੁਲ ਦੇ ਉੱਪਰ ਦੋ ਟਰੱਕ ਆਹਮਣੇ ਸਾਹਮਣੇ ਟਕਰਾ ਗਏ, ਪਰ ਖ਼ੁਸ਼ਕਿਸਮਤੀ ਨਾਲ ਟਰੱਕ ਪੁਲ ਤੋਂ ਹੇਠਾਂ ਨਹੀਂ ਡਿੱਗੇ | ਜਾਣਕਾਰੀ ਅਨੁਸਾਰ ਜੰਮੂ ਤੋਂ ਯੂ.ਪੀ. ਜਾ ਰਹੇ ਟਰੱਕ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ

ਮਲੌਦ, 23 ਜੂਨ (ਦਿਲਬਾਗ ਸਿੰਘ ਚਾਪੜਾ)-ਸਮਾਜ ਸੇਵੀ ਭਾਈ ਬਲਵਿੰਦਰ ਸਿੰਘ ਮਦਨੀਪੁਰ ਵਲੋਂ ਜਿੱਥੇ ਸਮੇਂ ਸਮੇਂ 'ਤੇ ਲੋੜਵੰਦ ਦੀ ਬਸਤਰਾਂ ਅਤੇ ਮਾਇਆ ਰਾਹੀ ਸਹਾਇਤਾ ਕੀਤੀ ਜਾਂਦੀ ਹੈ, ਉੱਥੇ ਹੁਣ ਉਨ੍ਹਾਂ ਨੇ ਆਪਣੇ ਸਵਰਗੀ ਪਿਤਾ ਦਿਲਬਾਗ ਸਿੰਘ ਗਿੱਲ ਮਦਨੀਪੁਰ ਦੀ ਯਾਦ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਭੰੂਦੜੀ, 23 ਜੂਨ (ਕੁਲਦੀਪ ਸਿੰਘ ਮਾਨ)- ਥਾਣਾ ਸਿੱਧਵਾਂ ਬੇਟ ਅਧੀਨ ਪੁਲਿਸ ਚੌਕੀਂ ਭੰੂਦੜੀ 'ਚ ਇੰਚਾਰਜ ਏ.ਐਸ.ਆਈ ਸੁਖਮੰਦਰ ਸਿੰਘ ਆਪਣੀ ਪੁਲਿਸ ਪਾਰਟੀ ਨੇ ਪਿੰਡ ਕੁਲਗਹਿਣਾ ਭੂੰਦੜੀ ਰੋਡ 'ਤੇ ਨਾਕਾ ਲਗਾਇਆ ਹੋਇਆ ਸੀ¢ ਸਾਹਮਣੇ ਤੋਂ ਇਕ ਵਿਅਕਤੀ ਮੋਟਰਸਾਈਕਲ 'ਤੇ ਸਵਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX