ਤਾਜਾ ਖ਼ਬਰਾਂ


ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  0 minutes ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  6 minutes ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  13 minutes ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  22 minutes ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  36 minutes ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜ਼ਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  45 minutes ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜ਼ਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 1 hour ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 1 hour ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 1 hour ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 1 hour ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 2 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  about 2 hours ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 4 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 5 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 5 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਫਾਜ਼ਿਲਕਾ / ਅਬੋਹਰ

ਅੱਤ ਦੀ ਗਰਮੀ 'ਚ ਫ਼ਾਜ਼ਿਲਕਾ ਹਸਪਤਾਲ 'ਚ ਲੋਕਾਂ ਨੂੰ ਨਹੀਂ ਮਿਲ ਰਿਹਾ ਪਾਣੀ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਹਸਪਤਾਲ ਵਿਚ ਪੀਣ ਵਾਲਾ ਸਾਫ਼ ਪਾਣੀ ਨਾ ਮਿਲਣ ਦੇ ਚੱਲਦਿਆਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ਨਾਲ ਹੀ ਬਾਜ਼ਾਰ ਤੋਂ ਮਹਿੰਗੇ ਭਾਅ ਵਿਚ ...

ਪੂਰੀ ਖ਼ਬਰ »

48 ਘੰਟਿਆਂ ਦੇ ਅਲਟੀਮੇਟਮ ਤੋਂ ਬਾਅਦ ਕਿਸਾਨਾਂ ਵਲੋਂ ਬਿਸ਼ਨੋਈ ਚੌਂਕ 'ਤੇ ਧਰਨਾ ਲਗਾਉਣ ਦੀ ਚਿਤਾਵਨੀ

ਬੱਲੂਆਣਾ, 23 ਜੂਨ (ਜਸਮੇਲ ਸਿੰਘ ਢਿੱਲੋਂ)-ਬੱਲੂਆਣਾ ਦੇ ਪਿੰਡ ਸਰਦਾਰ ਪੁਰਾ ਕੋਲ ਪਿਛਲੇ ਇਕ ਹਫ਼ਤੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਕਿਸਾਨਾਂ ਵਲੋਂ 48 ਘੰਟਿਆਂ ਦੇ ਅਲਟੀਮੇਟਮ ਤੋਂ ਬਾਅਦ ਅਬੋਹਰ ਸੀਤੋ ਗੰੁਨੋ੍ਹ ਬਿਸ਼ਨੋਈ ਚੌਂਕ 'ਤੇ ਧਰਨਾ ਦੇਣ ਦੀ ...

ਪੂਰੀ ਖ਼ਬਰ »

ਅਰੂਟ ਚੌਕ ਦਾ ਸਥਾਨ ਬਦਲਣ ਸਬੰਧੀ ਅਰੋੜਾ ਸਮਾਜ ਦੀ ਬੈਠਕ

ਅਬੋਹਰ, 23 ਜੂਨ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਵਲੋਂ ਜਿੱਥੇ ਸ਼ਹਿਰ ਦੀ ਸੁੰਦਰਤਾ ਦੇ ਲਈ ਅਨੇਕ ਯਤਨ ਕੀਤੇ ਜਾ ਰਹੇ ਹਨ ਉੱਥੇ ਨਗਰ ਨਿਗਮ ਨੇ ਬੀ.ਐੱਸ.ਐਨ.ਐਲ. ਦੇ ਨਜ਼ਦੀਕ ਬਣੇ ਅਰੂਟ ਚੌਕ ਨੂੰ 100 ਫੁੱਟ ਅੱਗੇ ਵਧਾ ਕੇ ਨਹਿਰੂ ਸਟੇਡੀਅਮ ਦੇ ਸਾਹਮਣੇ ਸਥਾਪਿਤ ਕਰਨ ਦਾ ...

ਪੂਰੀ ਖ਼ਬਰ »

ਦਿਵਿਆਂਗ ਬੱਚਿਆਂ ਨੂੰ ਸਵੈ ਨਿਰਭਰ ਬਣਾਉਣ ਲਈ ਡਿਊਟੀ 'ਤੇ ਤਾਇਨਾਤ ਰਿਸੋਰਸ ਪਰਸਨਜ਼ ਨੂੰ ਸਿੱਖਿਆ ਵਿਭਾਗ ਨੇ ਕੀਤਾ ਫ਼ਾਰਗ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਦਿਵਿਆਂਗ ਬੱਚਿਆਂ ਲਈ ਸਮਗਰ ਸਿੱਖਿਆ ਅਭਿਆਨ ਅਧੀਨ ਚਲਾਏ ਜਾ ਰਹੇ ਆਈ.ਈ.ਡੀ. ਅਤੇ ਆਈ.ਈ.ਡੀ.ਐੱਸ.ਐੱਸ. ਕੰਪੋਨੈਂਟ ਅਧੀਨ ਕੰਮ ਕਰ ਰਹੇ ਜ਼ਿਲ੍ਹਾ ਪੱਧਰ 'ਤੇ ਸਪੈਸ਼ਲ ਰਿਸੋਰਸ ਸੈਂਟਰਾਂ ਵਿਚ ...

ਪੂਰੀ ਖ਼ਬਰ »

ਦਫ਼ਤਰੀ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ 'ਤੇ ਬੈਠੇ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਦਿੱਤੇ ਗਏ ਛੇਵੇਂ ਪੇਅ ਕਮਿਸ਼ਨ ਤੋਂ ਨਾਖ਼ੁਸ਼ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਦਫ਼ਤਰੀ ਕਰਮਚਾਰੀਆਂ ਨੇ ਅੱਜ ਪੀ.ਐੱਸ.ਐਮ.ਯੂ. ਦੀ ਸੂਬਾ ਕਮੇਟੀ ਦੇ ਸੱਦੇ ਤੇ ਦਫ਼ਤਰਾਂ ਦਾ ਕੰਮਕਾਜ ਬੰਦ ਰੱਖਿਆ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਲੜਕੀ ਗਿ੍ਫ਼ਤਾਰ

ਫ਼ਾਜ਼ਿਲਕਾ, 23 ਜੂਨ(ਦਵਿੰਦਰ ਪਾਲ ਸਿੰਘ)-ਥਾਣਾ ਪੁਲਿਸ ਨੇ ਇਕ ਲੜਕੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ 42 ਬੋਤਲ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਆਬਕਾਰੀ ਇੰਸਪੈਕਟਰ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਰਮਜੀਤ ਕੌਰ ਪੁੱਤਰੀ ਮਨਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਬੱਚਿਆਂ ਦੀ ਸਾਂਭ ਸੰਭਾਲ ਲਈ ਅਧਿਕਾਰੀਆਂ ਤੇ ਕੌਂਸਲਰਾਂ ਨਾਲ ਮੀਟਿੰਗ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਕੋਵਿਡ ਦੇ ਮੱਦੇਨਜ਼ਰ ਲੋੜਵੰਦ ਬਚਿਆਂ ਦੀ ਸਾਂਭ ਸੰਭਾਲ ਲਈ ਜ਼ਿਲੇ੍ਹ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ...

ਪੂਰੀ ਖ਼ਬਰ »

ਕਿਸਾਨਾਂ ਨੇ ਨਹਿਰੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਨਹਿਰੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਅੱਜ ਕਿਸਾਨ ਆਗੂਆਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਮੱਸਿਆ ਦੇ ਹੱਲ ਦੀ ਮੰਗ ਕੀਤੀ | ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਉਦੇ ਸਿੰਘ ਘੁੜਿਆਣਾ, ਸ਼ਿਵ ਰਾਜ ਸਿੰਘ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ

ਜਲਾਲਾਬਾਦ, 23 ਜੂਨ (ਜਤਿੰਦਰ ਪਾਲ ਸਿੰਘ)-ਸਰਕਾਰੀ ਸਕੂਲਾਂ ਵਿਚ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਵਲ਼ੋਂ ਕੰਪਿਊਟਰ ਅਧਿਆਪਕ ਕਮੇਟੀ, ਪੰਜਾਬ ਦੇ ਵਫ਼ਦ ਦੀ ਮੀਟਿੰਗ ਸੂਬੇ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਾਲ ਹੋਈ | ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਵਲ਼ੋਂ 28 ਵਾਧੂ ਸਰਕਲਾਂ ਦਾ ਕੰਮਕਾਜ ਬੰਦ

ਜਲਾਲਾਬਾਦ, 23 ਜੂਨ (ਜਤਿੰਦਰ ਪਾਲ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਯੂਨੀਅਨ ਦੀ ਸੂਬਾ ਕਮੇਟੀ ਵਲ਼ੋਂ ਪਾਏ ਗਏ ਮਤੇ ਮੁਤਾਬਿਕ ਤਹਿਸੀਲ ਜਲਾਲਾਬਾਦ ਦੇ ਸਮੂਹ ਪਟਵਾਰੀਆਂ , ਕਾਨੂੰਗੋ ਵੱਲੋਂ ਵਾਧੂ ਸਰਕਲਾਂ ਦਾ ਕੰਮ ਬੰਦ ਕਰ ਦਿੱਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਹਰਦੇਵ ਗੋਬਿੰਦਗੜ੍ਹ ਵਲੋਂ ਲੋਕਾਂ ਨੂੰ ਪਾਰਟੀ ਨੀਤੀਆਂ ਤੋਂ ਕਰਵਾਇਆ ਜਾ ਰਿਹੈ ਜਾਣੂ

ਅਬੋਹਰ, 23 ਜੂਨ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਆਗੂ ਹਰਦੇਵ ਗੋਬਿੰਦਗੜ੍ਹ ਵਲੋਂ ਆਪਣੀ ਟੀਮ ਸਮੇਤ ਲੋਕਾਂ ਨੂੰ ਲਾਮਬੰਦ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ | ਉਨ੍ਹਾਂ ਵਲੋਂ ਹਲਕੇ ਅੰਦਰ ਪੈਂਦੇ ਪਰਜਾਪਤੀ ਬਹੁਲਤਾ ...

ਪੂਰੀ ਖ਼ਬਰ »

ਬਿਨਾਂ ਪੱਖ-ਪਾਤ ਹਰ ਵਿਅਕਤੀ ਦੀ ਸੁਣਵਾਈ ਪਹਿਲ ਦੇ ਆਧਾਰ 'ਤੇ ਕੀਤੀ ਜਾਵੇਗੀ-ਥਾਣਾ ਮੁਖੀ

ਅਬੋਹਰ, 23 ਜੂਨ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੇ ਨਵ ਨਿਯੁਕਤ ਮੁਖੀ ਸਬ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਥਾਣੇ ਅੰਦਰ ਆਪਣੀ ਮੁਸ਼ਕਿਲ ਲੈ ਕੇ ਆਏ ਹਰ ਵਿਅਕਤੀ ਦੀ ਬਿਨਾਂ ਕਿਸੇ ਪੱਖ-ਪਾਤ ਪਹਿਲ ਦੇ ਆਧਾਰ 'ਤੇ ਸੁਣਵਾਈ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ ਕੋਰੋਨਾ ਦੇ ਆਏ 44 ਨਵੇਂ ਕੇਸ, 1 ਮੌਤ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦੇ ਅੱਜ 44 ਨਵੇਂ ਕੇਸ ਸਾਹਮਣੇ ਆਏ ਹਨ ਜਦੋਂਕਿ 18 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੱਕ 19896 ਵਿਅਕਤੀ ਕੋਰੋਨਾ ਵਾਈਰਸ ਨਾਲ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ 'ਚ ਪੰਜਾਬੀ ਵਿਭਾਗ ਵਲੋਂ ਆਨਲਾਈਨ ਨੈਸ਼ਨਲ ਵੈਬੀਨਾਰ

ਅਬੋਹਰ, 23 ਜੂਨ (ਕੁਲਦੀਪ ਸਿੰਘ ਸੰਧੂ)-ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਚ ਪਿ੍ੰਸੀਪਲ ਡਾ: ਰੇਖਾ ਸੂਦ ਹਾਂਡਾ ਦੀ ਯੋਗ ਅਗਵਾਈ ਹੇਠ ਵੱਖ-ਵੱਖ ਮੁੱਦਿਆਂ 'ਤੇ ਪੰਜਾਬੀ ਵਿਭਾਗ ਦੀ ਮੁਖੀ ਡਾ: ਇੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਪੰਜਾਬੀ ਸਭਿਆਚਾਰ ਵਿਸ਼ੇ 'ਤੇ ...

ਪੂਰੀ ਖ਼ਬਰ »

ਫ਼ੀਸ ਭਰਨ ਤੋਂ ਅਸਮਰਥ ਵਿਦਿਆਰਥਣ ਦੀ ਫ਼ੀਸ ਟਰੱਸਟ ਨੇ ਭਰੀ

ਅਬੋਹਰ, 23 ਜੂਨ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਐੱਸ.ਪੀ.ਐੱਸ. ਓਬਰਾਏ ਦੇ ਮਾਰਗ ਦਰਸ਼ਨ ਵਿਚ ਚਲਾਏ ਜਾ ਰਹੇ ਸਮਾਜ ਸੇਵੀ ਕੰਮਾਂ ਦੇ ਤਹਿਤ ਪਿੰਡ ਪ੍ਰਭਾਤ ਸਿੰਘ ਵਾਲਾ ਦੀ ਜ਼ਰੂਰਤਮੰਦ ਲੜਕੀ ਜੋ ਕਿ ਪੱਤਰਕਾਰਤਾ ...

ਪੂਰੀ ਖ਼ਬਰ »

ਮਿੱਟੀ ਦੇ ਟਰਾਲੇ ਉਡਾ ਰਹੇ ਹਨ ਕਾਨੂੰਨ ਦੀਆਂ ਧੱਜੀਆਂ

ਬੱਲੂਆਣਾ, 23 ਜੂਨ (ਜਸਮੇਲ ਸਿੰਘ ਢਿੱਲੋਂ)-ਭਾਵੇਂ ਸਰਕਾਰ ਵਲੋਂ ਇੱਟਾਂ ਅਤੇ ਮਿੱਟੀ ਨਾਲ ਭਰੇ ਟਰਾਲੇ ਅਤੇ ਟਰਾਲੀਆਂ ਨੂੰ ਢੱਕ ਕੇ ਸੜਕ 'ਤੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ | ਪਰੰਤੂ ਫਿਰ ਵੀ ਉਕਤ ਡਰਾਈਵਰ ਸਰਕਾਰੀ ਨਿਯਮਾਂ ਦਾ ਕੋਈ ਵੀ ਪ੍ਰਵਾਹ ਨਹੀਂ ਕਰਦੇ | ਬਿਨਾਂ ...

ਪੂਰੀ ਖ਼ਬਰ »

17 ਨੌਜਵਾਨਾਂ ਨੇ ਐਮਰਜੈਂਸੀ ਕੀਤਾ ਖ਼ੂਨਦਾਨ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਸ਼੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਵਲੋਂ ਬਲੱਡ ਬੈਂਕ ਵਿਚ ਏ ਪਾਜੀਟਿਵ ਬਲੱਡ ਗਰੁੱਪ ਦੀ ਘਾਟ ਕਾਰਨ 15 ਯੂਨਿਟ ਏ ਪਾਜੀਟਿਵ ਅਤੇ 2 ਯੂਨਿਟ ਡਲਿਵਰੀ ਕੇਸ ਬੀ ਪਾਜੀਟਿਵ ਖ਼ੂਨਦਾਨ ਕੀਤਾ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੁਕੇਸ਼ ਕੁਮਾਰ ਬਾਮ ਨੂੰ ਸਦਮਾ, ਪਿਤਾ ਦਾ ਦਿਹਾਂਤ

ਮੰਡੀ ਅਰਨੀਵਾਲਾ, 23 ਜੂਨ (ਨਿਸ਼ਾਨ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਬੰਨਾਵਾਲਾ ਦੇ ਹੈੱਡ ਟੀਚਰ ਮੁਕੇਸ਼ ਕੁਮਾਰ ਬਾਂਮ ਨੂੰ ਉਸ ਵੇਲੇ ਸਦਮਾ ਪੁੱਜਾ, ਜਦ ਉਨ੍ਹਾਂ ਦੇ ਪਿਤਾ ਰਾਜ ਕੁਮਾਰ ਝਾਂਬ ਵਾਸੀ ਪਿੰਡ ਬਾਂਮ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਦੀ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਪਿੰਡ ਦੀਵਾਨ ਖੇੜਾ 'ਚ ਸ਼ੁਰੂ ਕਰਵਾਏ ਵਿਕਾਸ ਕਾਰਜ

ਖੂਈਆਂ ਸਰਵਰ, 23 ਜੂਨ (ਵਿਵੇਕ ਹੂੜੀਆ)-ਸਥਾਨਕ ਕਾਂਗਰਸ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਵਿਕਾਸ ਕਾਰਜਾਂ ਨੂੰ ਗਤੀ ਦਿੰਦੇ ਹੋਏ ਇਲਾਕੇ ਦੇ ਪਿੰਡ ਦੀਵਾਨ ਖੇੜਾ ਵਿਖੇ ਕਰੀਬ 37 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਵਾਇਆ | ਇਸ ...

ਪੂਰੀ ਖ਼ਬਰ »

ਕਿੰਨੂ ਬਾਗ਼ਬਾਨ ਤਕਨੀਕੀ ਸਲਾਹ ਲਈ ਬਾਗ਼ਬਾਨੀ ਵਿਭਾਗ ਨਾਲ ਕਰਨ ਰਾਬਤਾ-ਡਿਪਟੀ ਡਾਇਰੈਕਟਰ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਬਾਗ਼ਬਾਨੀ ਵਿਭਾਗ ਦੇ ਅਬੋਹਰ ਸਥਿਤ ਦਫ਼ਤਰ ਵਿਖੇ ਤਾਇਨਾਤ ਡਿਪਟੀ ਡਾਇਰੈਕਟਰ ਤਜਿੰਦਰ ਸਿੰਘ ਨੇ ਇਲਾਕੇ ਦੇ ਬਾਗ਼ਬਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਗ਼ਾਂ ਸਬੰਧੀ ਕਿਸੇ ਵੀ ਤਕਨੀਕੀ ਸਲਾਹ ਲਈ ਵਿਭਾਗ ਦੇ ਦਫ਼ਤਰ ਨਾਲ ...

ਪੂਰੀ ਖ਼ਬਰ »

ਸਰਵ ਹਿਤਕਾਰੀ ਦੀ ਕਾਵਿਆ ਨੇ ਕੀਤਾ ਨਾਂਅ ਰੌਸ਼ਨ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਵਿੱਦਿਆ ਮੰਦਰ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਨੇ ਐਨ.ਟੀ.ਐੱਸ.ਈ. ਦੀ ਰਾਸ਼ਟਰੀ ਪੱਧਰੀ ਸਕਾਲਰਸ਼ਿਪ ਪ੍ਰੀਖਿਆ ਵਿਚ 107ਵਾਂ ਸਥਾਨ ਹਾਸਿਲ ਕਰ ਕੇ ਸਕੂਲ, ਸ਼ਹਿਰ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ

ਤਲਵੰਡੀ ਭਾਈ, 23 ਜੂਨ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ-ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਐਨਰਜੀ (ਪਾਵਰ ਪਲਾਂਟ) ਵਿਖੇ ਪਿੰਡ ਕਾਲੀਏਵਾਲਾ ਨੇੜੇ ਰੱਖੇ ਗਏ ਪਰਾਲੀ ਦੇ ਭੰਡਾਰ 'ਚ ਅੱਜ ਦੁਪਹਿਰ ਸਮੇਂ ਅਚਾਨਕ ਅੱਗ ਲੱਗ ...

ਪੂਰੀ ਖ਼ਬਰ »

ਅੰਗਹੀਣ ਬਾਡੀ ਬਿਲਡਰ ਹੀਰਾ ਸੰਧੂ ਨੇ ਪੰਜਾਬ ਸਰਕਾਰ ਤੋਂ ਨੌਕਰੀ ਦੀ ਕੀਤੀ ਮੰਗ

ਜ਼ੀਰਾ, 23 ਜੂਨ (ਪ.ਪ)-ਅੰਗਹੀਣ ਹੋਣ ਦੇ ਬਾਵਜੂਦ ਆਪਣੀ ਬਾਡੀ ਬਿਲਡਿੰਗ ਦੇ ਜੌਹਰ ਦਿਖਾ ਕੇ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ 'ਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਬਾਡੀ ਬਿਲਡਰ ਹੀਰਾ ਸਿੰਘ ਸੰਧੂ ਸ਼ਾਹਵਾਲਾ ਨੇ ਪੰਜਾਬ ਸਰਕਾਰ ਤੋਂ ਨੌਕਰੀ ਦਿੱਤੇ ਜਾਣ ਦੀ ਮੰਗ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਸ਼ਾਮਿਲ ਹੋਣ ਨਾਲ ਆਪ ਪਾਰਟੀ ਨੂੰ ਮਿਲੀ ਮਜ਼ਬੂਤੀ-ਪੂਜਾ ਲੁਥਰਾ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਆਉਣ ਵਾਲਾ ਸਮਾਂ ਆਮ ਆਦਮੀ ਪਾਰਟੀ ਦਾ ਹੈ, ਜਨਤਾ ਨੇ ਹੁਣ ਮੰਨ ਬਣਾ ਲਿਆ ਹੈ ਕਿ ਵਿਧਾਨ ਸਭਾ ਚੋਣਾਂ 2022 ਵਿਚ ਆਮ ਆਦਮੀ ਪਾਰਟੀ ਆਪਣੇ ਦਮ 'ਤੇ ਪੂਰਨ ਬਹੁਮਤ ਹਾਸਿਲ ਕਰੇਗੀ | ਇਸ ਸ਼ਬਦ ਆਮ ਆਦਮੀ ਪਾਰਟੀ ਦੀ ਕੌਂਸਲਰ ਸ਼੍ਰੀਮਤੀ ਪੂਜਾ ਲੂਥਰਾ ਸਚਦੇਵਾ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਕਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਦਾ ਆਧਾਰ ਕਾਫ਼ੀ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਮਾਹਮੂਜੋਇਆ ਦੀ ਵਿਦਿਆਰਥਣ ਨੇ ਕੀਤਾ ਐਨ.ਟੀ.ਐਸ.ਈ ਦਾ ਟੈੱਸਟ ਪਾਸ

ਜਲਾਲਾਬਾਦ, 23 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਫ਼ਿਰੋਜ਼ਪੁਰ ਸੜਕ 'ਤੇ ਪੈਂਦੇ ਪਿੰਡ ਮਾਹਮੂਜੋਇਆ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਸਕੂਲ ਦੇ ਨਾਂਅ ਨੂੰ ਚਾਰ ਚੰਨ ਲਗਾਏ ਹਨ | ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਕਵਿੰਦਰ ...

ਪੂਰੀ ਖ਼ਬਰ »

ਮਾਂ, ਪੁੱਤਰਾਂ 'ਤੇ ਮਾਮਲਾ ਦਰਜ

ਅਬੋਹਰ, 23 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਇਕ ਔਰਤ ਦੇ ਬਿਆਨਾਂ 'ਤੇ ਮਾਂ, ਪੁੱਤਰਾਂ ਸਣੇ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਥਾਨਕ ਨਗਰ ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਵਧਵਾ ਵਲੋਂ ਪੂਰਨ ਪੱਟੀ 'ਚ 'ਆਪ' ਦੀ 11 ਮੈਂਬਰੀ ਕਮੇਟੀ ਦਾ ਗਠਨ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਟਰੇਡ ਵਿੰਗ ਆਗੂ ਅਰੁਣ ਵਧਵਾ ਵਲੋਂ ਪਿੰਡਾਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਮੇਟੀ ਦੇ ਗਠਨ ਦਾ ਸਿਲਸਿਲਾ ਜਾਰੀ ਹੈ | ਉਨ੍ਹਾਂ ਪਿੰਡ ਪੂਰਨ ਪੱਟੀ ਵਿਖੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ | ਇਸ ...

ਪੂਰੀ ਖ਼ਬਰ »

ਵਾਰਡ ਨੰਬਰ 11 'ਚ ਪੈਲੇਸ ਦਾ ਨਿਰਮਾਣ ਕਾਰਜ ਸ਼ੁਰੂ

ਜਲਾਲਾਬਾਦ, 23 ਜੂਨ (ਕਰਨ ਚੁਚਰਾ)-ਸ਼ਹਿਰ 'ਚ ਚੱਲ ਵਿਕਾਸ ਕਾਰਜਾਂ ਦੀ ਲੜੀ ਦੇ ਤਹਿਤ ਅੱਜ ਵਾਰਡ ਨੰਬਰ 11 'ਚ ਪੈਲੇਸ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਹੋਈ | ਇਸ ਮੌਕੇ ਮੁਹੱਲੇ ਦੇ ਕੌਂਸਲਰ ਜਸਪਾਲ ਸਿੰਘ ਢੋਲਾ ਰਾਜਪੂਤ ਨੇ ਦੱਸਿਆ ਕਿ ਹਲਕਾ ਵਿਧਾਇਕ ਰਮਿੰਦਰ ਆਵਲਾ ਤੇ ਨਗਰ ...

ਪੂਰੀ ਖ਼ਬਰ »

ਿਲੰਕਨ ਮਲਹੋਤਰਾ ਨੇ ਅਪਾਹਜਾਂ ਨੂੰ ਟਰਾਈ ਸਾਈਕਲ ਵੰਡੇ

ਮੰਡੀ ਅਰਨੀਵਾਲਾ, 23 ਜੂਨ (ਨਿਸ਼ਾਨ ਸਿੰਘ ਸੰਧੂ)-ਹਲਕਾ ਵਿਧਾਇਕ ਰਮਿੰਦਰ ਆਵਲਾ ਦੇ ਦਿਸ਼ਾ ਨਿਰਦੇਸ਼ ਹੇਠ ਬਲਾਕ ਅਰਨੀਵਾਲਾ ਦੇ ਇੰਚਾਰਜ ਿਲੰਕਨ ਮਲਹੋਤਰਾ ਨੇ ਅਪਾਹਜ ਵਿਅਕਤੀਆਂ ਨੂੰ ਅਰਨੀਵਾਲਾ ਦਫ਼ਤਰ ਵਿਖੇ ਟਰਾਈ ਸਾਈਕਲ ਵੰਡੇ | ਇਸ ਮੌਕੇ ਨਗਰ ਪੰਚਾਇਤ ਪ੍ਰਧਾਨ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਦੀ ਜੇਤੂ ਤੇ ਉਪ ਜੇਤੂ ਟੀਮ ਨੂੰ ਵੰਡੇ ਇਨਾਮ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਸਰਹੱਦੀ ਪਿੰਡ ਬੱਖੂਸ਼ਾਹ ਦੇ ਨੌਜਵਾਨਾਂ ਵਲੋਂ ਕਿਸਾਨ ਏਕਤਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਕਰੀਬ ਡੇਢ ਦਰਜਨ ਪਿੰਡਾਂ ਦੀਆਂ ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ ਦੇ ਆਖ਼ਰੀ ਦਿਨ ਪਿੰਡ ਠਗਣੀ ਅਤੇ ...

ਪੂਰੀ ਖ਼ਬਰ »

ਅਰੋੜਾ ਵਿਕਾਸ ਮੰਚ ਨੇ ਲਾਈਨ ਖੇਤਰ ਦਾ ਕੀਤਾ ਗਠਨ

ਅਬੋਹਰ, 23 ਜੂਨ (ਕੁਲਦੀਪ ਸਿੰਘ ਸੰਧੂ)-ਅਰੋੜਾ ਵਿਕਾਸ ਮੰਚ ਦੀ ਇਕ ਮੀਟਿੰਗ ਨਵੀਂ ਆਬਾਦੀ ਗਲੀ ਨੰਬਰ 14 ਵਿਖੇ ਹੋਈ | ਜਿਸ ਵਿਚ ਲਾਈਨ ਪਾਰ ਖੇਤਰ ਦੀ ਇਕਾਈ ਦਾ ਗਠਨ ਕੀਤਾ ਗਿਆ | ਜਿਸ ਵਿਚ ਰਾਹੁਲ ਸਲੂਜਾ ਨੂੰ ਚੇਅਰਮੈਨ ਅਤੇ ਬੰਟੀ ਵਢੇਰਾ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਮੰਡਲ ਅਬੋਹਰ ਨੇ ਵਾਰਾਬੰਦੀ ਪ੍ਰੋਗਰਾਮ ਐਲਾਨਿਆ, ਮੰਗ ਨਾਲੋਂ 1000 ਕਿਊਸਿਕ ਪਾਣੀ ਘੱਟ ਮਿਲ ਰਿਹੈ-ਐਕਸੀਅਨ ਰਾਣਾ

ਅਬੋਹਰ, 23 ਜੂਨ (ਕੁਲਦੀਪ ਸਿੰਘ ਸੰਧੂ)-ਨਹਿਰੀ ਪਾਣੀ ਦੀ ਘਾਟ ਨੂੰ ਦੇਖਦਿਆਂ ਸਿੰਚਾਈ ਵਿਭਾਗ ਮੰਡਲ ਅਬੋਹਰ ਨੇ ਇਲਾਕੇ ਦੀਆਂ ਨਹਿਰਾਂ ਵਿਚ ਛੱਡਣ ਸਬੰਧੀ ਵਾਰਾਬੰਦੀ ਪ੍ਰੋਗਰਾਮ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸੀਅਨ ਮੁਖ਼ਤਿਆਰ ਸਿੰਘ ਰਾਣਾ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ, ਸਾਈਕਲ ਤੇ ਕਾਰ ਦਰਮਿਆਨ ਵਾਪਰਿਆ ਹਾਦਸਾ, ਦੋ ਜ਼ਖ਼ਮੀ

ਖੂਈਆਂ ਸਰਵਰ, 23 ਜੂਨ (ਵਿਵੇਕ ਹੂੜੀਆ)-ਸਥਾਨਕ ਆਲਮਗੜ੍ਹ ਬਾਈਪਾਸ ਤੋਂ ਕੰਧਵਾਲਾ ਰੋਡ ਬਾਈਪਾਸ ਦੇ ਵਿਚਕਾਰ ਜਾਂਦੇ ਕੱਚੇ ਰਸਤੇ ਦੇ ਨਜ਼ਦੀਕ ਅੱਜ ਇਕ ਟਰੈਕਟਰ-ਟਰਾਲੀ, ਸਾਈਕਲ ਅਤੇ ਕਾਰ ਦੀ ਟੱਕਰ ਹੋ ਗਈ ਇਸ ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਜਦੋਂ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX