ਤਾਜਾ ਖ਼ਬਰਾਂ


ਰੂਸ ਵਿਚ ਕੋਰੋਨਾ ਦੇ ਵਧੇ ਮਾਮਲੇ , ਸੇਂਟ ਪੀਟਰਸਬਰਗ ਵਿਚ 30 ਅਕਤੂਬਰ ਤੋਂ 7 ਨਵੰਬਰ ਤੱਕ ਤਾਲਾਬੰਦੀ
. . .  about 1 hour ago
ਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ - ਉਪ ਮੁੱਖ ਮੰਤਰੀ ਸੋਨੀ
. . .  about 1 hour ago
ਅੰਮ੍ਰਿਤਸਰ , 24 ਅਕਤੂਬਰ -ਉਪ ਮੁੱਖ ਮੰਤਰੀ ਸ੍ਰੀ ਓ. ਪੀ .ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ। ਅੱਜ ...
ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੋਦੀ ਦੇ ਇਸ਼ਾਰੇ 'ਤੇ ਚੱਲ ਰਹੀਆਂ - ਰਾਘਵ ਚੱਢਾ
. . .  about 1 hour ago
ਨਵੀਂ ਦਿੱਲੀ, 24 ਅਕਤੂਬਰ - ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਿਕ ਪਾਰਟੀਆਂ ਕੇਜਰੀਵਾਲ ਖ਼ਿਲਾਫ਼ ਹੋਈਆਂ ਇੱਕਜੁੱਟ। ਕੇਜਰੀਵਾਲ ਦੇ ਵਧਦੇ ਕਦਮਾਂ....
ਭਾਰਤ ਦੀ ਜਿੱਤ ਲਈ ਲੁਧਿਆਣਾ 'ਚ ਹਵਨ ਯੱਗ
. . .  about 2 hours ago
ਲੁਧਿਆਣਾ,24 ਅਕਤੂਬਰ (ਪਰਮਿੰਦਰ ਸਿੰਘ ਅਹੂਜਾ) ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਾਮ ਨੂੰ ਹੋਣ ਵਾਲੇ ਕ੍ਰਿਕਟ ਮੈਚ ਵਿਚ ਭਾਰਤ ਦੀ ਜਿੱਤ ਲਈ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵਲੋਂ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹੈਬੋਵਾਲ ਦੇ ....
ਪੰਜਾਬ ਭਾਜਪਾ ਦਾ ਕਾਂਗਰਸ ਦੀ ਟਵਿੱਟਰ ਵਾਰ 'ਤੇ ਹਮਲਾ
. . .  about 2 hours ago
ਚੰਡੀਗੜ੍ਹ, 24 ਅਕਤੂਬਰ - ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਸਾਰਾ ਡਰਾਮਾ ਅਤੇ ਖਾਣਾ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੰਜਾਬੀਆਂ ਦਾ ਧਿਆਨ ਹਟਾਉਣ ਲਈ ਰਚਿਆ ਗਿਆ ਡਰਾਮਾ ਹੈ। ਸਿੱਧੂ ਅਤੇ ਮਨੀਸ਼ ਤਿਵਾੜੀ....
ਹਰਦੇਵ ਸਿੰਘ ਹੰਜਰਾ ਵਰਕਰਾਂ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਿਲ
. . .  about 2 hours ago
ਚੰਡੀਗੜ੍ਹ,24 ਅਕਤੂਬਰ (ਸੁਰਿੰਦਰਪਾਲ) ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਸੁਨਾਮ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਮਾਨ, ਹਰਦੇਵ ਸਿੰਘ ਹੰਜਰਾ (ਸਾਬਕਾ ਚੇਅਰਮੈਨ ਨਗਰ ਨਿਗਮ ਸੁਨਾਮ) ਵਰਕਰਾਂ ਸਮੇਤ ਅਕਾਲੀ ਦਲ...
ਸਬ ਡਿਵੀਜ਼ਨ ਤਪਾ ਦੇ ਓਮ ਪ੍ਰਕਾਸ਼ ਹੋਣਗੇ ਐੱਸ.ਡੀ.ਐਮ.
. . .  about 1 hour ago
ਤਪਾ ਮੰਡੀ 24 ਅਕਤੂਬਰ( ਵਿਜੇ ਸ਼ਰਮਾ ) ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੀਤੀਆਂ ਤਾਜ਼ਾ ਬਦਲੀਆਂ ਮੁਤਾਬਿਕ ਤਪਾ ਸਬ ਡਵੀਜ਼ਨ ਦੇ ਐੱਸ.ਡੀ.ਐਮ. ਓਮ ਪ੍ਰਕਾਸ਼ ਹੋਣਗੇ। ਦੱਸਣਯੋਗ ਹੈ ਕਿ ਐੱਸ.ਡੀ.ਐਮ....
ਸੜਕ ਹਾਦਸੇ 'ਚ ਭਰਾ ਦੀ ਮੌਤ, ਦੋ ਭੈਣਾਂ ਜ਼ਖ਼ਮੀ
. . .  about 2 hours ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਸਥਾਨਕ ਟਰੱਕ ਯੂਨੀਅਨ ਵਾਲੀ ਸਾਈਡ ਓਵਰ ਬ੍ਰਿਜ ਕੋਲ ਟਰੱਕ ਤੇ ਮੋਟਰ ਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਉਸ ਦੀਆਂ ਦੋ ਭੈਣਾਂ ਦੇ ਜ਼ਖਮੀ ਹੋ ਜਾਣ ਦੀ ਦੁਖਦਾਈ....
ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਖ਼ਰੀਦ ਤੇ ਵਾਢੀ 'ਤੇ ਲੱਗੀ ਬਰੇਕ
. . .  about 2 hours ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਅੱਜ ਤੜਕਸਾਰ ਹੋਈ ਤੇਜ਼ ਬਰਸਾਤ ਕਾਰਨ ਝੋਨੇ ਦੀ ਵਾਢੀ ਅਤੇ ਖ਼ਰੀਦ ਪ੍ਰਬੰਧਾਂ ਵਿਚ ਆਈ ਤੇਜ਼ੀ ਨੂੰ ਇਕਦਮ ਬਰੇਕਾਂ ਲੱਗ ਗਈਆਂ ਹਨ। ਬਰਸਾਤ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕਿਸਾਨਾਂ ਵਲੋਂ ਮੰਡੀਆਂ ਵਿਚ ਝੋਨੇ ਦੀਆਂ ....
ਭਾਰੀ ਮੀਂਹ ਅਤੇ ਗੜੇਮਾਰੀ ਨੇ 1121 ਦੀ ਫ਼ਸਲ 'ਤੇ ਫੇਰਿਆ ਸੁਹਾਗਾ
. . .  about 3 hours ago
ਬੱਚੀਵਿੰਡ, 24 ਅਕਤੂਬਰ (ਬਲਦੇਵ ਸਿੰਘ ਕੰਬੋ) -ਕੱਲ੍ਹ ਸ਼ਾਮ ਭਾਰੀ ਬਾਰਸ਼ ਅਤੇ ਗੜੇਮਾਰੀ ਨਾਲ ਬੱਚੀ ਵਿੰਡ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਬਾਸਮਤੀ ਦੀ 1121 ਕਿਸਮ ਦੀ ਫ਼ਸਲ ਦੇ ਸੱਥਰ ਵਿਛ ਗਏ। ਕਿਸਾਨਾਂ ਨੇ ਦੱਸਿਆ ਕਿ ਇਸ ਬੇਮੌਸਮੀ....
ਭੜੀ ਇਲਾਕੇ 'ਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਹੋਇਆ ਨੁਕਸਾਨ
. . .  about 3 hours ago
ਭੜੀ,28ਅਕਤੂਬਰ (ਭਰਪੂਰ ਸਿੰਘ ਹਵਾਰਾ) - ਇਲਾਕੇ ਦੇ ਪਿੰਡਾਂ ਸੈਦਪੁਰਾ, ਰਾਏਪੁਰ ਮਾਜਰੀ, ਮੀਰਪੁਰ, ਖੇੜੀ ਨੌਧ ਸਿੰਘ, ਬੌੜ,ਢੋਲੇਵਾਲ, ਹਰਗਣਾਂ ਆਦਿ ਵਿਚ ਲੰਘੀ ਰਾਤ ਗੜੇਮਾਰੀ ਦੇ ਸਮਾਚਾਰ ਹਨ। ਪ੍ਰਾਪਤ ਜਾਣਕਾਰੀ ਮੁਤਾਬਿਕ ਰਾਤੀਂ ਕਰੀਬ ਇਕ ਵਜੇ ਦੇ ਲਗਭਗ....
ਤੇਜ਼ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਫੇਰਿਆ ਪਾਣੀ
. . .  about 3 hours ago
ਮੰਡੀ ਘੁਬਾਇਆ,24ਅਕਤੂਬਰ (ਅਮਨ ਬਵੇਜਾ)- ਸ਼ਨੀਵਾਰ ਦੀ ਦੇਰ ਸ਼ਾਮ ਨੂੰ ਆਏ ਤੇਜ਼ ਹਨੇਰੀ ਝੱਖੜ ਦੇ ਨਾਲ ਹੋਈ ਤੇਜ਼ ਬਰਸਾਤ ਦੇ ਨਾਲ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਬਰਸਾਤ ਦੀ ਭੇਟ ਚੜ੍ਹਨ ਦਾ ਸਮਾਚਾਰ ਪ੍ਰਾਪਤ ...
ਹਿਮਾਚਲ ਪ੍ਰਦੇਸ਼: ਲਾਹੌਲ-ਸਪਿਤੀ ਜ਼ਿਲ੍ਹੇ ਦੇ ਕਈ ਹਿੱਸਿਆਂ ਵਿਚ ਹੋਈ ਬਰਫ਼ਬਾਰੀ
. . .  about 3 hours ago
ਹਿਮਾਚਲ ਪ੍ਰਦੇਸ਼, 24 ਅਕਤੂਬਰ - ਲਾਹੌਲ-ਸਪਿਤੀ ਜ਼ਿਲ੍ਹੇ ਦੇ ਕਈ ਹਿੱਸਿਆਂ ਵਿਚ ਹੋਈ ....
ਅਣਕਿਆਸੀ ਬਾਰਸ਼ ਨਾਲ ਫ਼ਸਲਾਂ ਨੁਕਸਾਨੀਆਂ
. . .  about 4 hours ago
ਮਮਦੋਟ,24 ਅਕਤੂਬਰ (ਸੁਖਦੇਵ ਸਿੰਘ ਸੰਗਮ) :-ਬੀਤੀ ਰਾਤ ਮਮਦੋਟ ਇਲਾਕੇ ਵਿਚ ਹੋਈ ਅਣਕਿਆਸੀ ਬਾਰਸ਼ ਕਾਰਨ ਕਿਸਾਨਾਂ ਦੇ ਨਾਲ ਨਾਲ ਵਪਾਰੀ ਵਰਗ ਨੂੰ ਵੀ ਨੁਕਸਾਨ ਉਠਾਉਣਾ ਪਿਆ । ਇਸ ਦੌਰਾਨ ਬਾਰਸ਼ ਅਤੇ ਤੇਜ ਹਵਾਵਾਂ...
ਬੇ-ਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  about 4 hours ago
ਕੌਹਰੀਆਂ (ਸੰਗਰੂਰ), 24 ਅਕਤੂਬਰ-(ਮਾਲਵਿੰਦਰ ਸਿੰਘ ਸਿੱਧੂ)- ਹਲਕਾ ਦਿੜ੍ਹਬਾ ਦੇ ਪਿੰਡਾਂ ਵਿਚ ਬੀਤੀ ਰਾਤ ਤੋਂ ਰੁੱਕ-ਰੁੱਕ ਕੇ ਹੋ ਰਹੀ ਭਾਰੀ ਬਰਸਾਤ ਨੇ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਕੀਤੀ ਹੈ। ਖੇਤਾਂ ਵਿਚ ਖੜੀਆਂ ਝੋਨੇ ਦੀਆਂ ਪੱਕੀਆਂ...
ਗ੍ਰਹਿ ਮੰਤਰੀ ਅਮਿੱਤ ਸ਼ਾਹ ਨੇ ਆਈ.ਆਈ.ਟੀ. ਜੰਮੂ ਦੇ ਨਵੇਂ ਕੈਂਪਸ ਦਾ ਕੀਤਾ ਉਦਘਾਟਨ
. . .  about 4 hours ago
ਜੰਮੂ-ਕਸ਼ਮੀਰ, 24 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੇ ਆਈ.ਆਈ.ਟੀ. ਜੰਮੂ ਦੇ ਨਵੇਂ ਕੈਂਪਸ ਦਾ ਉਦਘਾਟਨ ....
ਪੰਜਾਬ ਕਾਂਗਰਸ ਦੇ ਆਗੂ ਬੱਚਿਆਂ ਵਾਂਗ ਲੜ ਰਹੇ ਨੇ - ਮਨੀਸ਼ ਤਿਵਾੜੀ
. . .  about 5 hours ago
ਨਵੀਂ ਦਿੱਲੀ, 24 ਅਕਤੂਬਰ - ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਟਵੀਟ ਕਰਕੇ ਕਿਹਾ ਕਿ ਕਾਂਗਰਸ ਨੂੰ ਅਸਲ ਮੁੱਦਿਆਂ ਵੱਲ ਧਿਆਨ ਦੇਣ ਲਈ ਕਿਹਾ ....
ਸਰਹੱਦੀ ਖੇਤਰ 'ਚ ਬੀਤੀ ਰਾਤ ਬਰਸਾਤ,ਗੜੇ ਮਾਰੀ ਨੇ ਕਿਸਾਨਾਂ ਦੀਆਂ ਝੋਨੇ ਤੇ ਬਾਸਮਤੀ ਨੂੰ ਕੀਤਾ ਤਬਾਹ
. . .  about 5 hours ago
ਖੇਮਕਰਨ,24 ਅਕਤੂਬਰ(ਰਾਕੇਸ਼ ਬਿੱਲਾ) ਸਰਹੱਦੀ ਖੇਤਰ 'ਚ ਬੀਤੀ ਰਾਤ ਭਾਰੀ ਮੀਹ ਪੈਣ 'ਤੇ ਨਾਲ ਹੋਈ ਗੜੇ ਮਾਰੀ ਨੇ ਕਿਸਾਨਾਂ ਦੀ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਤੇ ਖੇਤਾਂ 'ਚ ਖੜੀ ਬਾਸਮਤੀ 1121 ਨੂੰ ਤਬਾਹ ਕਰ ਦਿੱਤਾ ਹੈ। ਇਲਾਕੇ ਦੀਆਂ ਮੰਡੀਆਂ 'ਚ ਪਿਆ ਝੋਨਾ ਬਰਸਾਤੀ ਪਾਣੀ ਦੀ ...
ਖੁੱਲ੍ਹੇ ਅਸਮਾਨ ਥੱਲੇ ਪਈ ਝੋਨੇ ਦੀ ਫ਼ਸਲ ਮੀਂਹ ਦੇ ਪਾਣੀ ਨਾਲ ਹੋਈ ਗਿੱਲੀ
. . .  about 6 hours ago
ਤਪਾ ਮੰਡੀ 24 ਅਕਤੂਬਰ( ਵਿਜੇ ਸ਼ਰਮਾ ) ਬੀਤੀ ਰਾਤ ਪਈ ਤੇਜ਼ ਬਰਸਾਤ ਅਤੇ ਚੱਲੀਆਂ ਤੇਜ਼ ਹਵਾਵਾਂ ਕਰਕੇ ਝੋਨੇ ਦੀ ਫ਼ਸਲ ਖੇਤਾਂ ਵਿਚ ਵਿਛ ਗਈ ਹੈ ਅਤੇ ਖੁੱਲ੍ਹੇ ਅਸਮਾਨ ਥੱਲੇ ਅਨਾਜ ਮੰਡੀਆਂ ਵਿਚ ਫ਼ਸਲ ਭਿੱਜ ਗਈ ਹੈ। ਜਿਸ....
ਮੀਂਹ ਤੇ ਝੱਖੜ ਨਾਲ ਕਿਸਾਨਾਂ ਦੀਆਂ ਆਸਾਂ ਪਾਣੀ 'ਚ ਡੁੱਬੀਆਂ
. . .  about 6 hours ago
ਸੰਧਵਾਂ,24 ਅਕਤੂਬਰ(ਪ੍ਰੇਮੀ ਸੰਧਵਾਂ) ਸੰਧਵਾਂ ਅਤੇ ਆਸ-ਪਾਸ ਦੇ ਇਲਾਕੇ ਵਿਚ ਭਾਰੀ ਮੀਂਹ ਤੇ ਝੱਖੜ ਨਾਲ ਜਿੱਥੇ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਬਰਬਾਦ ਹੋ ਗਈ। ਉੱਥੇ ਗੰਨੇ ਦੀ ਫ਼ਸਲ ਵੀ ਡਿਗ ਪਈ। ਜਿਸ ਕਾਰਨ ਕਿਸਾਨਾਂ ਦੀਆਂ....
ਅਸੀਂ 31 ਅਕਤੂਬਰ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਉਂਦੇ ਹਾਂ,ਸਾਨੂੰ ਘੱਟੋ-ਘੱਟ ਇਕ ਗਤੀਵਿਧੀ ਨਾਲ ਜੁੜਨਾ ਚਾਹੀਦਾ ਜੋ ਰਾਸ਼ਟਰੀ ਏਕਤਾ ਨੂੰ ਵਧਾਵਾ ਦਿੰਦੀ - ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 24 ਅਕਤੂਬਰ - 'ਮਨ ਕੀ ਬਾਤ' ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਸੀਂ 31 ਅਕਤੂਬਰ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਉਂਦੇ ਹਾਂ। ਸਾਨੂੰ ਘੱਟੋ-ਘੱਟ ਇਕ ਗਤੀਵਿਧੀ ਨਾਲ ਜੁੜਨਾ ....
ਮੈਂ ਆਪਣੇ ਦੇਸ਼ ਦੇ ਲੋਕਾਂ ਦੀਆਂ ਸਮਰੱਥਾਵਾਂ ਤੋਂ ਜਾਣੂ ਹਾਂ, ਮੈਨੂੰ ਪਤਾ ਸੀ ਕਿ ਸਾਡੇ ਸਿਹਤ ਕਰਮਚਾਰੀ ਦੇਸ਼ ਵਾਸੀਆਂ ਨੂੰ ਟੀਕਾਕਰਨ ਕਰਨ 'ਚ ਕੋਈ ਕਸਰ ਨਹੀਂ ਛੱਡਣਗੇ - ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 24 ਅਕਤੂਬਰ - 'ਮਨ ਕੀ ਬਾਤ' ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂ ਆਪਣੇ ਦੇਸ਼ ਦੇ ਲੋਕਾਂ ਦੀਆਂ ਸਮਰੱਥਾਵਾਂ ਤੋਂ ਜਾਣੂ ਹਾਂ। ਮੈਨੂੰ ਪਤਾ ਸੀ ਕਿ ਸਾਡੇ ...
ਅੱਜ 100 ਕਰੋੜ ਕੋਵਿਡ-19 ਟੀਕਿਆਂ ਤੋਂ ਬਾਅਦ ਦੇਸ਼ ਨਵੀਂ ਊਰਜਾ ਨਾਲ ਅੱਗੇ ਵਧ ਰਿਹਾ - ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 24 ਅਕਤੂਬਰ - 'ਮਨ ਕੀ ਬਾਤ' ਰਾਹੀਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ 100 ਕਰੋੜ ਕੋਵਿਡ-19 ਟੀਕਿਆਂ ਤੋਂ ਬਾਅਦ ਦੇਸ਼ ਨਵੀਂ ਊਰਜਾ ਨਾਲ ਅੱਗੇ ਵਧ ਰਿਹਾ ਹੈ। ਸਾਡੇ ਟੀਕਾਕਰਨ ਪ੍ਰੋਗਰਾਮ ਦੀ ਸਫਲਤਾ ਵਿਸ਼ਵ....
ਉੱਤਰਾਖੰਡ ਦੇ ਮੁੱਖ ਮੰਤਰੀ ਹਲਵਾਣੀ 'ਚ ਭਾਰੀ ਮੀਂਹ ਕਾਰਨ ਨੁਕਸਾਨੇ ਗਏ ਗੋਲਾ ਨਦੀ ਪੁਲ ਦਾ ਨਿਰੀਖਣ ਕਰਦੇ ਹੋਏ
. . .  about 6 hours ago
ਉੱਤਰਾਖੰਡ,24 ਅਕਤੂਬਰ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਹਲਵਾਣੀ 'ਚ ਭਾਰੀ ਮੀਂਹ ਕਾਰਨ ਨੁਕਸਾਨੇ ਗਏ ਗੋਲਾ ਨਦੀ ਪੁਲ ਦਾ ਨਿਰੀਖਣ ਕਰਦੇ ਹੋਏ। ਮੁੱਖ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਪੁਲ ਦੇ ਖਰਾਬ ਹੋਏ ਹਿੱਸੇ ਨੂੰ ...
12 ਕਰੋੜ ਤੋਂ ਵੱਧ ਅਣਵਰਤੀਆਂ ਟੀਕੇ ਦੀਆਂ ਖ਼ੁਰਾਕਾਂ ਅਜੇ ਵੀ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਉਪਲਬਧ - ਭਾਰਤ ਸਰਕਾਰ
. . .  about 6 hours ago
ਨਵੀਂ ਦਿੱਲੀ, 24 ਅਕਤੂਬਰ - ਭਾਰਤ ਸਰਕਾਰ ਨੇ ਕਿਹਾ ਕਿ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 106.79 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 12 ਕਰੋੜ ਤੋਂ ਵੱਧ ਅਣਵਰਤੀ ਟੀਕੇ ਦੀਆਂ ਖ਼ੁਰਾਕਾਂ ਅਜੇ ਵੀ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਲੁਧਿਆਣਾ

ਪੁਲਿਸ ਕਮਿਸ਼ਨਰ ਤੇ ਐਨ.ਜੀ.ਓ. ਆਸ ਅਹਿਸਾਸ ਵਲੋਂ ਨਸ਼ਿਆਂ ਖ਼ਿਲਾਫ਼ ਸਾਈਕਲ ਰੈਲੀ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ, ਪਰਮਿੰਦਰ ਸਿੰਘ ਆਹੂਜਾ)- ਤੰਦਰੁਸਤੀ ਨੂੰ ਉਤਸ਼ਾਹਤ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਪੁਲਿਸ ਕਮਿਸ਼ਨਰੇਟ ਲੁਧਿਆਣਾ ਨੇ ਆਸ ਅਹਿਸਾਸ ਸੰਸਥਾਂ ਦੇ ਸਹਿਯੋਗ ਨਾਲ 'ਚਲੋ ਸਾਈਕਲ ਚਲਾਈਏ' (ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗੈਸ ਏਜੰਸੀ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਘਰੇਲੂ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗੈਸ ਏਜੰਸੀ ਦੇ ਮਾਲਕਾਂ ਅਤੇ ਕਰਿੰਦਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ 170 ਦੇ ਕਰੀਬ ਸਿਲੰਡਰ ਤੇ ...

ਪੂਰੀ ਖ਼ਬਰ »

ਹਲਕਾ ਦੱਖਣੀ 'ਚ ਢਾਈ ਕਰੋੜ ਨਾਲ ਬਣੇਗਾ ਖੂਬਸੂਰਤ ਪਾਰਕ-ਡਿਪਟੀ ਮੇਅਰ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)- ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਪਿੰਡ ਡਾਬਾ ਵਿਚ ਨਗਰ ਨਿਗਮ ਪ੍ਰਸ਼ਾਸਨ ਵਲੋਂ ਕਰੀਬ ਦੋ ਏਕੜ ਜ਼ਮੀਨ 'ਤੇ ਢਾਈ ਕਰੋੜ ਦੀ ਲਾਗਤ ਨਾਲ ਪਾਰਕ ਵਿਸਕਤ ਕੀਤਾ ਜਾ ਰਿਹਾ ਹੈ, ਜਿਸ ਨੂੰ ਵਿੱਤ ਅਤੇ ਠੇਕਾ ਕਮੇਟੀ ਵਲੋਂ ...

ਪੂਰੀ ਖ਼ਬਰ »

ਨੌਜਵਾਨ ਨੂੰ ਕਤਲ ਕਰਨ ਵਾਲੇ ਤਿੰਨ ਗਿ੍ਫ਼ਤਾਰ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫੋਕਲ ਪੁਆਇੰਟ ਵਿਚ ਬੀਤੇ ਦਿਨ ਨੌਜਵਾਨ ਨੂੰ ਕਤਲ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ, ਜਦਕਿ ਉਨ੍ਹਾਂ ਦਾ ਇਕ ਸਾਥੀ ਅਜੇ ਫ਼ਰਾਰ ਦੱਸਿਆ ਜਾਂਦਾ ਹੈ | ਜਾਣਕਾਰੀ ਅਨੁਸਾਰ ਘਟਨਾ ਬੀਤੇ ...

ਪੂਰੀ ਖ਼ਬਰ »

ਪਾਵਰਕਾਮ ਦੇ ਦਫ਼ਤਰ 'ਚੋਂ ਹਜ਼ਾਰਾਂ ਦਾ ਸਾਮਾਨ ਚੋਰੀ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਛਾਉਣੀ ਮੁਹੱਲਾ ਸਥਿਤ ਪਾਵਰਕਾਮ ਦੇ ਦਫ਼ਤਰ ਵਿਚ ਚੋਰ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ 'ਚ ਟੀਕਾਕਰਨ ਕੱਲ੍ਹ ਤੋਂ

ਲੁਧਿਆਣਾ, 23 ਜੂਨ (ਸਲੇਮਪੁਰੀ)-ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਹਸਪਤਾਲ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰੇਮ ਗੁਪਤਾ ਦੇ ਦਿਸ਼ਾ-ਨਿਰਦੇਸ਼ ਤਹਿਤ ਮੈਡੀਕਲ ਕਾਲਜ ਕੈਂਪਸ ਅਤੇ ਹੀਰੋ ਡੀ.ਐਮ.ਸੀ. ਅਤੇ ਹਾਰਟ ਇੰਸਟੀਚਿਊਟ ਦੇ ਵਰਾਂਡੇ ਵਿਚ 25 ਜੂਨ ਤੋਂ 28 ਜੂਨ ਤੱਕ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਦੌਰਾਨ ਸਵੇਰੇ 8 ਵਜੇ ਤੋਂ ਸ਼ਾਮੀ 8 ਵਜੇ ਤੱਕ ਟੀਕਾਕਰਨ ਕੀਤਾ ਜਾਵੇਗਾ | ਉਨ੍ਹਾਂ ਅੱਗੇ ਦੱਸਿਆ ਕਿ ਇਹ ਟੀਕਾਕਰਨ ਨਿੱਜੀ ਸੈਕਟਰ ਅਧੀਨ ਆਉਂਦੇ ਡਾਕਟਰੀ ਅਦਾਰਿਆਂ ਤਹਿਤ ਇਸ ਹਸਪਤਾਲ ਵਿਚ ਹੋਵੇਗਾ |

ਖ਼ਬਰ ਸ਼ੇਅਰ ਕਰੋ

 

ਚਤਰ ਸਿੰਘ ਪਾਰਕ 'ਚ ਨਿਸ਼ਾਨਦੇਹੀ ਕਰਾਉਣ ਪੁੱਜੇ ਅਧਿਕਾਰੀਆਂ ਨੂੰ ਕਰਨਾ ਪਿਆ ਵਿਰੋਧ ਦਾ ਸਾਹਮਣਾ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਚੱਤਰ ਸਿੰਘ ਪਾਰਕ ਮਾਡਲ ਟਾਉਨ ਨਜਦੀਕ ਕੂੜੇ ਦੀ ਸੰਭਾਲ ਲਈ ਲਗਾਏ ਜਾ ਰਹੇ ਸਟੈਟਿਕ ਕੰਪੈਕਟਰ ਦਾ ਲੋਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਬੁੱਧਵਾਰ ਨੂੰ ਸਟੈਟਿਕ ਕੰਪੈਕਟਰ ਲਗਾਉਣ ਦਾ ਕੰਮ ...

ਪੂਰੀ ਖ਼ਬਰ »

ਮਿਸ਼ਨ 2022 ਤਹਿਤ ਬੀਬੀਆਂ ਨੂੰ ਲਾਮਬੰਦ ਕਰਨ ਲਈ ਇਸਤਰੀ ਅਕਾਲੀ ਦਲ ਵਲੋਂ ਮੁਹਿੰਮ ਸ਼ੁਰੂ

ਲੁਧਿਆਣਾ, 23 ਜੂਨ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੀਟਿੰਗ ਵਾਰਡ ਨੰਬਰ 84 ਵਿਖੇ ਲੁਧਿਆਣਾ ਸ਼ਹਿਰ ਦੀ ਜਨਰਲ ਸਕੱਤਰ ਬੀਬੀ ਵਰਿੰਦਰ ਦੀਪ ਕੌਰ ਦੀ ਅਗਵਾਈ ਵਿਚ ਹੋਈ, ਜਿਸ ਵਿਚ ਇਸਤਰੀ ਵਿੰਗ ਲੁਧਿਆਣਾ ਸ਼ਹਿਰੀ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਕਰਮਚਾਰੀ ਆਗੂ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)- ਕਰਮਚਾਰੀ ਆਗੂ ਲਵ ਕੁਸ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਦੀ ਅਗਵਾਈ ਹੇਠ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਵੱਖ ਵੱਖ ਆਗੂ ਪੁੱਜੇ | ਦਰਜਾ ਚਾਰ ਦੇ ਨਗਰ ਨਿਗਮ ਤੇ ਨਗਰ ਕੌਂਸਲ ਦੇ ਕੱਚੇ ...

ਪੂਰੀ ਖ਼ਬਰ »

ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਵਲੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਮੂੱਲੋਂ ਰੱਦ

ਲੁਧਿਆਣਾ, 23 ਜੂਨ (ਸਲੇਮਪੁਰੀ)-ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ, (ਭਵਨ ਤੇ ਮਾਰਗ ਸਾਖਾ) ਪੰਜਾਬ ਦੇ ਸੁਬਾਈ ਆਗੂਆਂ ਦੀ ਮੀਟਿੰਗ ਸੂਬਾ ਪ੍ਰਧਾਨ ਇੰਜ. ਦਿਲਪ੍ਰੀਤ ਸਿੰਘ ਲੋਹਟ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੀਟਿੰਗ ਵਿਚ ਆਗੂਆਂ ਵਲੋਂ ...

ਪੂਰੀ ਖ਼ਬਰ »

ਐਨ.ਪੀ.ਏ. 'ਚ ਕਟੌਤੀ ਕਰਨ ਤੋਂ ਸਰਕਾਰੀ ਡਾਕਟਰ ਭੜਕੇ

ਲੁਧਿਆਣਾ, 23 ਜੂਨ (ਸਲੇਮਪੁਰੀ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਐਲਾਨੀਆਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲੈਕੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਦੀ ਤਰ੍ਹਾਂ ਸਮੁੱਚੇ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਕਟਰ ਵੀ ਭੜਕ ਉੱਠੇ ਹਨ | ਅੱਜ ...

ਪੂਰੀ ਖ਼ਬਰ »

ਵਜ਼ੀਫ਼ਾ ਘੁਟਾਲੇ 'ਚ ਸਰਕਾਰ ਦਾ ਫ਼ੈਸਲਾ 'ਆਪ' ਜਿੱਤ-ਬਾਵਾ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਮਪਾਲ ਬਾਵਾ ਨੇ ਕਿਹਾ ਹੈ ਕਿ ਵਜ਼ੀਫਾ ਘੁਟਾਲੇ ਵਿਚ ਸਰਕਾਰ ਵਲੋਂ ਲਿਆ ਗਿਆ ਫ਼ੈਸਲਾ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦੀ ਜਿੱਤ ਹੈ | ਗੱਲਬਾਤ ਕਰਦਿਆਂ ਉਨ੍ਹਾਂ ਨੇ ਇਸ ਲਈ ਆਮ ...

ਪੂਰੀ ਖ਼ਬਰ »

ਵਿਧਾਇਕ ਬੈਂਸ ਨੇ ਗਲੀਆਂ ਬਣਾਉਣ ਦੇ ਕੰਮ ਦਾ ਕੀਤਾ ਉਦਘਾਟਨ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 50 ਵਿਚ ਕੌਂਸਲਰ ਕੋਟੇ 'ਚੋਂ 43 ਲੱਖ ਦੀ ਲਾਗਤ ਨਾਲ ਵਿਸ਼ਕਰਮਾ ਕਾਲੋਨੀ ਮੇਨ ਰੋਡ ਟ੍ਰਾਂਸਫਾਰਮਰ ਵਾਲੀ ਗਲੀ ਨੂੰ ...

ਪੂਰੀ ਖ਼ਬਰ »

ਦਿਨ-ਦਿਹਾੜੇ ਦੋ ਹਥਿਆਰਬੰਦ ਲੁਟੇਰੇ ਵਪਾਰੀ ਤੋਂ ਦੋ ਲੱਖ ਰੁ: ਲੁੱਟ ਕੇ ਫ਼ਰਾਰ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਇੰਡਸਟਰੀਅਲ ਅਸਟੇਟ ਵਿਚ ਅੱਜ ਸਵੇਰੇ ਦੋ ਹਥਿਆਰਬੰਦ ਲੁਟੇਰੇ ਇਕ ਵਪਾਰੀ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ 2 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਅਧੀਨ ਮਰੀਜ਼ਾਂ ਨੂੰ 1 ਕਰੋੜ 14 ਲੱਖ 41 ਹਜ਼ਾਰ ਦੀ ਰਾਸ਼ੀ

ਲੁਧਿਆਣਾ 23 ਮਈ (ਸਲੇਮਪੁਰੀ)- ਸਿਵਲ ਸਰਜਨ ਡਾ ਕਿਰਨ ਆਹਲੂਵਾਲੀਆ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਅਧੀਨ ਜ਼ਿਲ੍ਹਾ ਲੁਧਿਆਣਾ 'ਚ 97 ਮਰੀਜ਼ਾਂ ਵਲੋਂ ਕੈਂਸਰ ਰਾਹਤ ਦੇ ਸਬੰਧ ਵਿਚ ਪੰਜਾਬ ਸਰਕਾਰ ਨੂੰ ਬਿਨੈਪੱਤਰ ਦਿੱਤੇ ਗਏ ਸਨ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ-ਟਿੱਕਾ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮੈਮੋਰੀਅਲ ਚੈਰੀਟੇਬਲ ਟਰੱਸਟ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਲੋਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 25 ਜੂਨ ਨੂੰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਨੂੰ ਮਜ਼ਬੂਤ ਕਰਨ ਲਈ ਹਰ ਹੀਲਾ ਵਰਤਾਂਗੇ-ਭਾਈ ਖ਼ਾਲਸਾ

ਲੁਧਿਆਣਾ, 23 ਜੂਨ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨਵਨਿਯੁਕਤ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਇਕਾਈ ਦੇ ਪ੍ਰਧਾਨ ਭਾਈ ਮੇਜਰ ਸਿੰਘ ਖ਼ਾਲਸਾ ਨੇ ਅੱਜ ਪ੍ਰਧਾਨ ਬਣਨ ਤੋਂ ਬਾਅਦ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨਾਲ ਮੁਲਾਕਾਤ ਕੀਤੀ, ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਖ਼ਤਮ ਕਰਾਉਣ ਲਈ ਨੋਟਿਸ ਜਾਰੀ ਕੀਤੇ-ਚੇਅਰਮੈਨ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)- ਦਾਣਾ ਮੰਡੀ ਬਹਾਦਰਕੇ ਰੋਡ ਅਤੇ ਗਿੱਲ ਰੋਡ ਮੰਡੀ ਵਿਚ ਹੋਏ ਨਜਾਇਜ਼ ਕਬਜ਼ਿਆਂ ਨੂੰ ਖਤਮ ਕਰਾਉਣ ਲਈ ਮਾਰਕੀਟ ਕਮੇਟੀ ਵਲੋਂ ਨੋਟਿਸ ਜਾਰੀ ਕੀਤੇ ਗਏ ਹਨ | ਜੇਕਰ ਤੈਅ ਸਮੇਂ 'ਚ ਨਾਜਾਇਜ਼ ਕਾਬਿਜ਼ਕਾਰਾਂ ਨੇ ਕਬਜ਼ੇ ਖੁਦ ਨਾ ਹਟਾਏ ...

ਪੂਰੀ ਖ਼ਬਰ »

ਕੇਜਰੀਵਾਲ ਤੇ ਕੁੰਵਰ ਵਿਜੇ ਅਮਿ੍ਤਸਰ 'ਚ ਬੇਨਕਾਬ ਹੋਏ-ਬਸੰਤ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)- ਪੰਜਾਬ ਟਰੇਡਰਜ਼ ਬੋਰਡ (ਆਬਕਾਰੀ ਤੇ ਕਰਾਧਾਨ) ਦੇ ਸੀਨੀਅਰ ਉਪ ਚੇਅਰਮੈਨ ਭੁਪਿੰਦਰ ਸਿੰਘ ਬਸੰਤ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਦੇ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪੰਜਾਬ ...

ਪੂਰੀ ਖ਼ਬਰ »

ਲਾਲੀ ਨੇ ਲਿਆ ਸਤਲੁਜ ਦੇ ਡੂੰਘੇ ਥਾਵਾਂ ਦਾ ਜਾਇਜ਼ਾ

ਲਾਡੋਵਾਲ, 23 ਜੂਨ (ਬਲਬੀਰ ਸਿੰਘ ਰਾਣਾ)- ਸਥਾਨਕ ਕਸਬੇ ਦੇ ਨਾਲ ਲਗਦੇ ਸਤਲੁਜ ਦਰਿਆ 'ਤੇ ਪਿਛਲੇ ਕਾਫੀ ਲੰਬੇ ਸਮੇਂ ਤੋਂ ਦਰਿਆ ਵਿਚ ਨਹਾਉਣ ਵਾਲੇ ਲੋਕਾਂ ਵਲੋਂ ਸ਼ਰਾਬ ਪੀ ਕੇ ਅਤੇ ਹੁੱਲੜਬਾਜ਼ੀ ਕਰਨ ਅਤੇ ਡੂੰਘੇ ਪਾਣੀ ਵਿਚ ਡੁਬਕੀਆਂ ਲਗਾਉਣ ਨਾਲ ਪਾਣੀ ਵਿਚ ਡੁੱਬ ਕੇ ...

ਪੂਰੀ ਖ਼ਬਰ »

ਅੱਜ ਸਿੱਖ ਵਿਰਾਸਤ ਨੂੰ ਸੰਭਾਲਣ ਦੀ ਲੋੜ-ਪਿ੍ਤਪਾਲ ਸਿੰਘ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਦਾ ਆਯੋਜਨ ਸੰਗਤਾਂ ਦੇ ਭਰਪੂਰ ਸਹਿਯੋਗ ਸਦਕਾ ਸ਼ਰਧਾ ਅਤੇ ਸਤਿਕਾਰ ਨਾਲ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ...

ਪੂਰੀ ਖ਼ਬਰ »

ਲੋਕਾਂ ਨੇ ਕੀਤਾ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)- ਪਿੰਡ ਮੰਡ ਚੌਂਤਾ ਵਿਚ 7 ਦਿਨ ਪਹਿਲਾਂ ਹੋਏ ਇਕ ਵਿਅਕਤੀ ਦੇ ਕਤਲ ਦੇ ਮਾਮਲੇ ਵਿਚ ਲੋੜੀਂਦੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਦੇ ਲੋਕਾਂ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐਂਟੀ ਸਮੱਗਲਿੰਗ ਸੈੱਲ ਦੇ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨੂੰ ਲੈ ਕੈ ਪ੍ਰੇਸ਼ਾਨ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ

ਆਲਮਗੀਰ, 23 ਜੂਨ (ਰਣਜੀਤ ਸਿੰਘ ਨੰਗਲ)- ਪਾਵਰਕਾਮ ਵਿਭਾਗ ਵਲੋਂ ਲਗਾਏ ਜਾ ਰਹੇ ਕੱਟਾਂ ਤੋਂ ਪ੍ਰੇਸ਼ਾਨ ਆਲਮਗੀਰ ਏਰੀਏ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਇਕੱਠੇ ਹੋ ਕੇ ਪਾਵਰਕਾਮ ਦੇ ਲੁਧਿਆਣਾ-ਮਾਲੇਰਕੋਟਲਾ ਹਾਈਵੇਅ 'ਤੇ ਸਥਿਤ ਆਲਮਗੀਰ ਗਰਿੱਡ ਦੇ ਨਜਦੀਕ ...

ਪੂਰੀ ਖ਼ਬਰ »

ਹਥਿਆਰਬੰਦ ਨੌਜਵਾਨਾਂ ਨੇ ਕੀਤੀ ਜਿਮ ਮਾਲਕ ਦੀ ਕੁੱਟਮਾਰ

ਚਲਾਈਆਂ ਗੋਲੀਆਂ ਕਾਰਨ ਇਲਾਕੇ 'ਚ ਦਹਿਸ਼ਤ ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਬਾ ਨੰਦ ਸਿੰਘ ਨਗਰ ਵਿਚ ਅੱਜ ਦੇਰ ਰਾਤ ਹਥਿਆਰਬੰਦ ਨੌਜਵਾਨਾਂ ਵਲੋਂ ਜਿੰਮ ਮਾਲਕ ਦੀ ਪੂਰੀ ਤਰ੍ਹਾਂ ਨਾਲ ਕੁੱਟਮਾਰ ਕੀਤੇ ...

ਪੂਰੀ ਖ਼ਬਰ »

ਮੁੱਖ ਕੂੜਾਘਰ ਤਾਜਪੁਰ ਰੋਡ 'ਤੇ ਕੂੜੇ ਦੇ ਢੇਰਾਂ ਨੂੰ ਮੁੜ ਲੱਗੀ ਅੱਗ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਮੁੱਖ ਕੂੜਾਘਰ ਤਾਜਪੁਰ ਰੋਡ 'ਤੇ ਪਿਛਲੇ 40-45 ਸਾਲ ਤੋਂ ਜਮ੍ਹਾਂ ਹੋਣ ਕਾਰਨ ਬਣੇ ਕੂੜੇ ਦੇ ਵੱਡ ਅਕਾਰੀ ਢੇਰਾਂ ਨੂੰ ਬੁੱਧਵਾਰ ਸਵੇਰੇ ਅੱਗ ਲੱਗ ਜਾਣ ਕਾਰਨ ਉਠ ਰਹੇ ਜ਼ਹਿਰੀਲੇ ਧੰੂਏ ਕਾਰਨ ਡੰਪ ਦੇ ਆਸ-ਪਾਸ ਰਹਿੰਦੇ ਲੋਕਾਂ ਲਈ ...

ਪੂਰੀ ਖ਼ਬਰ »

ਭੁੱਖ ਹੜਤਾਲ 'ਤੇ ਬੈਠੇ 'ਆਪ' ਆਗੂਆਂ ਦਾ ਸਨਮਾਨ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਵਜ਼ੀਫਾ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਭੁੱਖ ਹੜਤਾਲ ਕਰਨ ਵਾਲੇ ਆਗੂਆਂ ਦਾ ਪਾਰਟੀ ਵਰਕਰਾਂ ਵਲੋਂ ਅੱਜ ਸਨਮਾਨ ਕੀਤਾ ਗਿਆ | ਸਰਕਟ ਹਾਊਸ ਵਿਖੇ ਹੋਏ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਵਿਚ ਸਹਾਇਕ ਸਕੱਤਰ ਅਮਨਦੀਪ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਆਲਮਗੀਰ ਪਹੁੰਚਣ 'ਤੇ ਇਨਸਾਫ਼ ਮਾਰਚ ਦਾ ਸਵਾਗਤ

ਆਲਮਗੀਰ, 23 ਜੂਨ (ਜਰਨੈਲ ਸਿੰਘ ਪੱਟੀ)- ਬੇਅਦਬੀ ਦਾ ਇਨਸਾਫ ਲੈਣ, ਬਰਗਾੜੀ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ, ਬੇਅਦਬੀ ਕਰਨ ਵਾਲਿਆਂ ਅਤੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਸਬੰਧੀ ਵੱਖ-ਵੱਖ ਇਨਸਾਫ਼ ਪਸੰਦ ...

ਪੂਰੀ ਖ਼ਬਰ »

ਸਰਕਾਰ ਵਲੋਂ ਪੀ.ਏ.ਯੂ. ਤੋਂ ਸਿਖ਼ਲਾਈ ਪ੍ਰਾਪਤ ਕਾਰੋਬਾਰੀ ਨੂੰ ਵਿੱਤੀ ਸਹਾਇਤਾ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਅਧੀਨ ਸਿਖਲਾਈ ਦੇ ਰਹੀ ਸੰਸਥਾ ਪੰਜਾਬ ਐਗਰੀ ਬਿਜ਼ਨਸ ਇੰਨਕੁਬੇਟਰ (ਪਾਬੀ) ਤੋਂ ਸਿਖਲਾਈ ਹਾਸਲ ਕਰਕੇ ਕਾਰੋਬਾਰ ਸ਼ੁਰੂ ਕਰਨ ਵਾਲੇ ਬਲੈਕ ਆਈ. ...

ਪੂਰੀ ਖ਼ਬਰ »

ਵਿਧਾਇਕ ਵੈਦ ਦੀ ਅਗਵਾਈ 'ਚ ਮਲਕਪੁਰ ਦੀ ਨੁਹਾਰ ਬਦਲੀ-ਸਰਪੰਚ ਮਲਕਪੁਰ

ਹੰਬੜਾਂ, 23 ਜੂਨ (ਮੇਜਰ ਹੰਬੜਾਂ)- ਹਲਕਾ ਗਿੱਲ ਅਧੀਨ ਪੈਂਦੇ ਪਿੰਡ ਮਲਕਪੁਰ ਬੇਟ 'ਚ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਪਿੰਡ ਦੀ ਨੁਹਾਰ ਬਦਲ ਚੁੱਕੀ ਹੈ ਤੇ ਉਨ੍ਹਾਂ ਦੀ ਅਗਵਾਈ 'ਚ ਹੋਰ ਵਿਕਾਸ ਕਾਰਜ ਜਾਰੀ ਹਨ | ਇਹ ...

ਪੂਰੀ ਖ਼ਬਰ »

ਪੁਲਿਸ ਵਲੋਂ ਗੈਰ-ਕਾਨੂੰਨੀ ਹੁੱਕਾ ਬਾਰ 'ਤੇ ਪਾਬੰਦੀ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਪ੍ਰਸ਼ਾਸਨ ਵਲੋਂ ਗੈਰ ਕਾਨੂੰਨੀ ਹੁੱਕਾ ਬਾਰ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ | ਇਸ ਸਬੰਧੀ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ | ਉਨ੍ਹਾਂ ਦੇ ਧਿਆਨ ਵਿਚ ਆਇਆ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ 5 ਰੋਜ਼ਾ ਕਲਮਛੋੜ ਹੜਤਾਲ ਸ਼ੁਰੂ

ਲੁਧਿਆਣਾ, 23 ਜੂਨ (ਸਲੇਮਪੁਰੀ)- ਪੰਜਾਬ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਦਫਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਤੋਂ ਸੂਬਾ ਭਰ ਵਿਚ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਲੁਧਿਆਣਾ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੀ ਸਾਂਝੀ ਜਥੇਬੰਦੀ ਪੰਜਾਬ ਸਟੇਟ ...

ਪੂਰੀ ਖ਼ਬਰ »

ਮੰਤਰੀ ਤੇ ਵਿਧਾਇਕ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣਾ ਬੇਰੁਜ਼ਗਾਰਾਂ ਨਾਲ ਬੇਇਨਸਾਫ਼ੀ-ਭਰੋਵਾਲ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)-ਉੱਘੇ ਸਮਾਜ ਸੇਵੀ ਤੇ ਬਾਬਾ ਫਰੀਦ ਇੰਟਰਨੈਸ਼ਨਲ ਫਾਊਾਡੇਸ਼ਨ ਦੇ ਚੇਅਰਮੈਨ ਪ੍ਰੀਤਮ ਸਿੰਘ ਭਰੋਵਾਲ ਨੇ ਮੰਤਰੀ ਤੇ ਵਿਧਾਇਕ ਦੇ ਸਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮੁੱਦੇ 'ਤੇ ਪੈਦਾ ਹੋਏ ਵਿਵਾਦ 'ਤੇ ਆਪਣੀ ਪ੍ਰਤੀਕਿਰਿਆ ...

ਪੂਰੀ ਖ਼ਬਰ »

ਪਹਿਲੇ ਸਿੱਖ ਪਲੇਅ ਵੇਅ ਸਕੂਲ ਫ਼ਤਹਿ ਕਿਡਜ਼ ਕਲੱਬ ਦੀ ਸਥਾਪਨਾ ਕਰਨਾ ਮਿਸਾਲੀ ਕਾਰਜ-ਹਰਜਿੰਦਰ ਸਿੰਘ ਕੁਕਰੇਜਾ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)- ਮੌਜੂਦਾ ਸਮੇਂ ਦੀ ਸਿੱਖ ਨੌਜਵਾਨ ਪੀੜ੍ਹੀ ਖਾਸ ਕਰਕੇ ਸਿੱਖ ਬੱਚਿਆਂ ਨੂੰ ਆਪਣੇ ਧਰਮ, ਵਿਰਸੇ, ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਲਈ ਆਧੁਨਿਕ ਗਿਆਨਵਰਧਕ ਖੇਡਾਂ ਦੀ ਤਕਨੀਕ ਦੀ ਆਰੰਭਤਾ ਕਰਦਿਆਂ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਸੀਸੂ ਦੇ ਮੀਤ ਪ੍ਰਧਾਨ ਪਾਸੀ ਨੂੰ ਸਦਮਾ, ਪਤਨੀ ਦਾ ਦਿਹਾਂਤ

ਲੁਧਿਆਣਾ, 23 ਜੂਨ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਮੀਤ ਪ੍ਰਧਾਨ ਤੇ ਭਾਰਤ ਵਿਚ ਬਾਗਬਾਨੀ ਸੰਦਾਂ ਦੇ ਨਿਰਮਾਤਾ ਪਾਸੀ ਮਕੈਨੀਕਲ ਵਰਕਸ ਲੁਧਿਆਣਾ ਦੇ ਮਾਲਕ ਸਰਬੱਗ ਸਿੰਘ ਪਾਸੀ ਨੂੰ ਉਸ ਸਮੇਂ ਸਦਮਾ ਪੁੱਜਾ, ਜਦੋਂ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨਾਬਾਲਗਾ ਲਾਪਤਾ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਪਿੰਡ ਕਾਸਾਬਾਦ ਤੋਂ ਸ਼ੱਕੀ ਹਾਲਾਤ ਵਿਚ ਬਾਬੂ ਲਾਲ ਦੀ ਨਾਬਾਲਗਾ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਚੋਰੀ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX