ਤਾਜਾ ਖ਼ਬਰਾਂ


ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  13 minutes ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  24 minutes ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  38 minutes ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  40 minutes ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  43 minutes ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 1 hour ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 1 hour ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 1 hour ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 2 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 2 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼ - ਰਾਜੇਵਾਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ...
ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  about 3 hours ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  about 3 hours ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  about 3 hours ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  about 3 hours ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 5 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  1 minute ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 6 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 6 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 14 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਮੋਗਾ

ਵਾਰਡ ਨੰ.-49 ਦੇ ਝੁੱਗੀ ਝੌਂਪੜੀ ਵਾਲਿਆਂ ਨੂੰ ਮਿਲੇ ਮਾਲਕਾਨਾ ਹੱਕ ਵਾਲੇ ਸਰਟੀਫਿਕੇਟ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ 'ਬਸੇਰਾ' ਤਹਿਤ ਝੁੱਗੀਆਂ-ਝੌਂਪੜੀਆਂ ਵਿਚ ਰਹਿੰਦੇ ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਪ੍ਰਕਿਰਿਆ ਤਹਿਤ ਅੱਜ ਮੋਗਾ ਵਿਖੇ ਮੋਗਾ ਸਥਿਤ ਝੁੱਗੀ-ਝੌਂਪੜੀ ਵਾਲੇ ਪਰਿਵਾਰਾਂ ਨੂੰ ਮਾਲਕੀ ਹੱਕਾਂ ਵਾਲੇ ਸਰਟੀਫਿਕੇਟ ਦੇਣ ਦੀਆਂ ਰਸਮਾਂ ਨਿਭਾਉਣ ਲਈ ਵਿਧਾਇਕ ਡਾ. ਹਰਜੋਤ ਕਮਲ ਦੀ ਰਹਿਨੁਮਾਈ ਵਿਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੇਅਰ ਨੀਤਿਕਾ ਭੱਲਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਪੀਨਾ, ਡਿਪਟੀ ਮੇਅਰ ਅਸ਼ੋਕ ਧਮੀਜਾ, ਵਾਰਡ ਨੰਬਰ-49 ਦੇ ਕੌਂਸਲਰ ਲਖਵੀਰ ਸਿੰਘ ਲੱਖਾ ਦੁੱਨੇਕੇ, ਕੌਂਸਲਰ ਮਨਜੀਤ ਕੌਰ ਦੁੱਨੇਕੇ, ਚੇਅਰਮੈਨ ਦੀਸ਼ਾ ਬਰਾੜ, ਕੌਂਸਲਰ ਜਸਵਿੰਦਰ ਸਿੰਘ ਕਾਕਾ ਲੰਢੇਕੇ, ਕੌਂਸਲਰ ਪ੍ਰਵੀਨ ਕੁਮਾਰ ਮੱਕੜ, ਕੌਂਸਲਰ ਛਿੰਦਾ ਬਰਾੜ, ਕੌਂਸਲਰ ਵਿਜੇ ਖੁਰਾਣਾ, ਐਮ. ਸੀ. ਬੂਟਾ ਸਿੰਘ ਅਤੇ ਦੀਪਕ ਭੱਲਾ ਆਦਿ ਨੇ ਵਾਰਡ ਨੰਬਰ 49 ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਵੰਡੇ | ਇਸ ਮੌਕੇ ਵਰਚੂਅਲੀ ਸੰਬੋਧਨ ਕਰਦਿਆਂ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਦੇਸ਼ ਆਜ਼ਾਦ ਹੋਣ ਦੇ 7 ਦਹਾਕਿਆਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਿਆਂਦੀ ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀ ਵਾਲਿਆਂ ਦਾ ਆਪਣਾ ਘਰ ਹੋਣ ਦਾ ਸੁਪਨਾ ਸਾਕਾਰ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖ਼ੁਦ ਵੀ ਵਿਧਾਇਕ ਬਣਨ ਸਾਰ ਨਗਰ ਨਿਗਮ ਖੇਤਰ ਵਿਚ ਜ਼ਲਾਲਤ ਭਰਪੂਰ ਜ਼ਿੰਦਗੀ ਜਿਉਂ ਰਹੇ ਝੁੱਗੀ ਝੌਂਪੜੀ ਵਾਲੇ ਪਰਿਵਾਰਾਂ ਲਈ ਵਿਸ਼ੇਸ਼ ਯਤਨ ਆਰੰਭੇ ਸਨ ਅਤੇ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਨਿਗਮ ਚੋਣਾਂ ਉਪਰੰਤ ਨਿਗਮ ਹਾਊਸ ਵਿਚ ਕਾਂਗਰਸ ਦੇ ਬਹੁਮਤ ਵਾਲੀ ਟੀਮ ਨੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਯਤਨ ਆਰੰਭ ਕਰਦਿਆਂ ਅੱਜ ਪਹਿਲੇ ਵੱਡੇ ਫ਼ੈਸਲੇ ਮੁਤਾਬਿਕ ਲੋੜਵੰਦਾਂ ਨੂੰ ਬਸੇਰਾ ਸਕੀਮ ਤਹਿਤ ਘਰਾਂ ਦੇ ਮਾਲਕਾਨਾ ਹੱਕ ਵਾਲੇ ਸਰਟੀਫਿਕੇਟ ਵੰਡੇ ਹਨ | ਇਸ ਮੌਕੇ ਵਾਰਡ ਨੰਬਰ 49 ਦੇ ਕੌਂਸਲਰ ਲਖਵੀਰ ਸਿੰਘ ਲੱਖਾ ਦੁੱਨੇਕੇ ਨੇ ਵਿਧਾਇਕ ਡਾ. ਹਰਜੋਤ ਕਮਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਮੋਗਾ ਸ਼ਹਿਰ ਦੇ ਵਿਕਾਸ ਦੀ ਪ੍ਰਕਿਰਿਆ ਦੌਰਾਨ ਵਾਰਡ ਨੰਬਰ-49 ਦਾ ਜੰਗੀ ਪੱਧਰ 'ਤੇ ਵਿਕਾਸ ਹੋਇਆ ਹੈ ਅਤੇ ਅੱਜ ਡਾ. ਹਰਜੋਤ ਕਮਲ ਦੇ ਉਚੇਚੇ ਯਤਨਾਂ ਸਦਕਾ ਵਾਰਡ ਨੰਬਰ-49 ਦੇ ਝੁੱਗੀ ਝੌਂਪੜੀ ਵਾਲਿਆਂ ਨੂੰ ਘਰ ਨਸੀਬ ਹੋਣ ਦਾ ਮੁੱਢ ਬੱਝਾ ਹੈ | ਇਸ ਮੌਕੇ 'ਟੀਮ ਹਰਜੋਤ' ਤੋਂ ਇਲਾਵਾ ਸੁਰਜੀਤ ਸਿੰਘ ਪ੍ਰਧਾਨ, ਕਮਲਜੀਤ ਸਿੰਘ, ਬਲਵਿੰਦਰ ਸਿੰਘ, ਛਿੰਦਰ ਸਿੰਘ ਢਿੱਲੋਂ, ਕਪਤਾਨ ਸਿੰਘ ਤੇਜਾ, ਪੰਜਾਬ ਸਿੰਘ, ਰਾਜਬੀਰ ਸਿੰਘ, ਨਿਹਾਲ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਿੱਖਿਆ ਵਿਭਾਗ ਦਾ ਕਮਾਲ-ਲੈਕਚਰਾਰਾਂ ਦੀਆਂ 13252 ਪੋਸਟਾਂ ਵਿਚੋਂ ਭੂਗੋਲ ਦੀਆਂ ਕੇਵਲ 280

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਲੈਕਚਰਾਰਾਂ ਦੀਆਂ ਕੁੱਲ ਮਨਜ਼ੂਰਸ਼ੁਦਾ 13252 ਅਸਾਮੀਆਂ ਵਿਚੋਂ ਭੂਗੋਲ ਦੀਆਂ ਕੇਵਲ 280 ਅਸਾਮੀਆਂ ਹੋਣ, ਇਨ੍ਹਾਂ ਵਿਚੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਖ਼ਾਸ ਕਰਕੇ ...

ਪੂਰੀ ਖ਼ਬਰ »

ਕਿਸਾਨਾਂ ਨੇ ਮੇਨ ਸੜਕ ਜਾਮ ਕਰਕੇ ਸਰਕਾਰ ਤੇ ਪਾਵਰਕਾਮ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰਕੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਸਿੰਘਪੁਰਾ ਮੁੰਨਣ, ਲੌਂਗੀਵਿੰਡ, ਰੰਡਿਆਲਾ ਤੇ ਹੋਰਨਾਂ ਪਿੰਡਾਂ ਦੇ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਕੋਟ ਈਸੇ ਖਾਂ, 23 ਜੂਨ (ਖਾਲਸਾ, ਗੁਲਾਟੀ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਰਣਜੀਤ ਸਿੰਘ ਪੁੱਤਰ ਜਸਪਾਲ ਸਿੰਘ (24) ਦੇ ਚਚੇਰੇ ਭਰਾ ਆਮ ਆਦਮੀ ਪਾਰਟੀ ਦੇ ਸਰਕਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਸਥਾਨਕ ਸ਼ਹਿਰ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਨੌਜਵਾਨ ਹਨੀ ਅਰੋੜਾ ਪੁੱਤਰ ਸਵ: ਮਨੋਹਰ ਲਾਲ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਜਦੋਂ ਕਿ ਉਸ ਦਾ ਸਾਥੀ ਆਸ਼ੂ ਸ਼ਰਮਾ ਪੁੱਤਰ ਨਰਿੰਦਰਪਾਲ ਸ਼ਰਮਾ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਕਲਮ ਛੋੜ ਹੜਤਾਲ

ਮੋਗਾ, 23 ਜੂਨ (ਜਸਪਾਲ ਸਿੰਘ ਬੱਬੀ)-ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਤੇ ਸਾਂਝਾ ਮੁਲਾਜ਼ਮ ਮੰਚ ਦੀ ਅਗਵਾਈ ਵਿਚ ਮਨਿਸਟਰੀਅਲ ਮੁਲਾਜ਼ਮਾਂ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ 27 ਜੂਨ ਤੱਕ ਕਲਮ ਛੋੜ ਹੜਤਾਲ ਦੇ ਪਹਿਲੇ ਦਿਨ ਕੰਮਕਾਰ ਮੁਕੰਮਲ ਰੂਪ ਠੱਪ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਦੇ ਆਏ 7 ਨਵੇਂ ਮਾਮਲੇ

ਮੋਗਾ, 23 ਜੂਨ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ ਦੋ ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 8522 ਹੋ ਗਈ ਹੈ, ਜਦ ਕਿ 99 ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਵਲੋਂ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਤੇ ਇੰਟਰਲਾਕ ਟਾਈਲਾਂ ਦੇ ਪ੍ਰੋਜੈਕਟ ਦਾ ਉਦਘਾਟਨ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਇਕ ਡਾ. ਹਰਜੋਤ ਕਮਲ ਨੇ ਮੋਗਾ ਹਲਕੇ ਦੇ ਪਿੰਡ ਝੰਡੇਆਣਾ ਗਰਬੀ ਦੇ ਸਰਕਾਰੀ ਹਾਈ ਸਕੂਲ ਦੀ ਬਣੀ ਨਵੀਂ ਇਮਾਰਤ ਅਤੇ ਇੰਟਰਲਾਕ ਟਾਈਲਾਂ ਦਾ ਕੰਮ ਪੂਰਾ 'ਤੇ ਦੋਨਾਂ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਤੇ ਸਕੱਤਰ ਨਾਲ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਆਗੂਆਂ ਦੀ ਹੋਈ ਬੈਠਕ

ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ/ ਯਸ਼ਪਾਲ ਗੁਲਾਟੀ)-ਨਵੀਆਂ ਪੋਸਟਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਦੇ ਰਾਹ ਪਏ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤੇ ਭਰੋਸੇ ਨੂੰ ਜੇਕਰ ਹੁਣ ਵੀ ਸਰਕਾਰ ਤੋੜਿਆ ਤਾਂ 26 ਜੂਨ ਤੋਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਦੇ ਵਜ਼ੀਫ਼ਿਆਂ ਦੇ ਚੈੱਕ ਵੰਡੇ

ਮੋਗਾ, 23 ਜੂਨ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਕਾਰਜਕਾਰੀ ਪਿ੍ੰਸੀਪਲ ਪ੍ਰੋ. ਸਵਰਨਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਧਾਰਮਿਕ ਪ੍ਰੀਖਿਆ ਵਿਚੋਂ ਵਜ਼ੀਫ਼ੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਚੈੱਕ ਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਐਨੀਮਲ ਹਸਬੈਂਡਰੀ ਅਫ਼ਸਰ ਐਸੋਸੀਏਸ਼ਨ ਵਲੋਂ ਸੰਘਰਸ਼ ਦੀ ਚਿਤਾਵਨੀ

ਨਿਹਾਲ ਸਿੰਘ ਵਾਲਾ, 23 ਜੂਨ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਟੇਟ ਐਨੀਮਲ ਹਸਬੈਂਡਰੀ ਅਫ਼ਸਰ ਵੈੱਲਫੇਅਰ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਡਾਕਟਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਹੋਈ | ਸੂਬਾ ਜਨਰਲ ਸਕੱਤਰ ਡਾਕਟਰ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਲਾਗੂ ਰਿਪੋਰਟ ਦੇਣ ਦੀ ਬਜਾਏ ਖੋਹਣ ਵਾਲੀ- ਡੀ. ਟੀ. ਐੱਫ.

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ ਵਿਚ ਪਾਸ ਕੀਤੀ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਅੰਕੜਿਆਂ ਰੂਪੀ ਛਲਾਵਾ ਹੈ, ਜਿਸ ਵਿਚ ਮੁਲਾਜ਼ਮਾਂ ਨੂੰ ਬਣਦੇ ਆਰਥਿਕ ਲਾਭ ਦੇਣ ਦੀ ਬਜਾਏ ਖੋਹਣ ਦੀ ਨੀਤੀ ਹੈ ਜਿਸ ਦੇ ਖ਼ਿਲਾਫ਼ ਰਾਜ ...

ਪੂਰੀ ਖ਼ਬਰ »

ਰਿਟਾਇਰਡ ਰੈਵੇਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ ਹੋਈ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਜੀ ਮੋਗਾ ਵਿਖੇ ਹੋਈ, ਜਿਸ ਵਿਚ ਸਮੁੱਚੇ ਐਸੋਸੀਏਸ਼ਨ ਦੇ ਮੈਂਬਰ ਸ਼ਾਮਲ ਹੋਏ | ਮੀਟਿੰਗ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਬਿਮਾਰੀਆਂ ਵਿਰੁੱਧ ਕੀਤਾ ਜਾਗਰੂਕ

ਕੋਟ ਈਸੇ ਖਾਂ, 23 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ, ਡਾ. ਅਮਰਪ੍ਰੀਤ ਕੌਰ ਬਾਜਵਾ ਸਿਵਲ ਸਰਜਨ ਮੋਗਾ ਅਤੇ ਡਾ. ਰਕੇਸ਼ ਕੁਮਾਰ ਬਾਲੀ ਐੱਸ.ਐੱਮ.ਓ. ਕੋਟ ਈਸੇ ਖਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਨਵਦੀਪ ਸੰਘਾ ਮੋਗਾ ਸਮਾਜ ਸੇਵੀਆਂ ਵਲੋਂ ਸਨਮਾਨਿਤ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਖੇ ਆਮ ਆਦਮੀ ਪਾਰਟੀ ਮੋਗਾ ਦੇ ਹਲਕਾ ਇੰਚਾਰਜ ਨਵਦੀਪ ਸੰਘਾ ਨੂੰ ਯੋਗ ਗੁਰੂ ਬਲਵਿੰਦਰ ਸਿੰਘ ਦੇ ਸੱਦੇ 'ਤੇ ਲਾਇਲਪੁਰ ਰੇਲਵੇ ਪਾਰਕ 'ਚ ਲਗਾਏ ਯੋਗ ਕੈਂਪ 'ਚ ਜਾਣ ਦਾ ਮੌਕੇ ਮਿਲਿਆ, ਨਵਦੀਪ ਸੰਘਾ ਨੇ ਜੋਤੀ ਜਲਾ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਨੇ ਪੇਅ ਕਮਿਸ਼ਨ ਦੀ ਰੀਪੋਰਟ ਨੂੰ ਨਕਾਰਿਆ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਫਾਉਡਰ ਮੈਂਬਰ ਵਾਸ਼ਿੰਗਟਨ ਸਿੰਘ, ਸੂਬਾ ਉਪ ਪ੍ਰਧਾਨ ਹਰਸੇਵਕ ਸਿੰਘ ਸਾਧੂ ਵਾਲਾ, ਸੂਬਾ ਜਨਰਲ ...

ਪੂਰੀ ਖ਼ਬਰ »

ਭਗਤਾ ਭਾਈ ਸੜਕ ਉੱਪਰ ਪ੍ਰੀਮਿਕਸ ਪਾਉਣ ਦਾ ਕੰਮ ਵਿਵਾਦਾਂ 'ਚ

ਨੱਥੂਵਾਲਾ ਗਰਬੀ, 23 ਜੂਨ (ਸਾਧੂ ਰਾਮ ਲੰਗੇਆਣਾ)-ਬਾਘਾ ਪੁਰਾਣਾ ਦੀ ਭਗਤਾ ਭਾਈ ਸੜਕ ਜਿਸ ਦੀ ਪਿਛਲੇ ਲੰਮੇ ਸਮੇਂ ਤੋਂ ਅੰਤਾਂ ਦੀ ਮੰਦੀ ਹਾਲਤ ਹੋ ਚੁੱਕੀ ਸੀ ਅਤੇ ਇਸ ਦੀ ਮੁਰੰਮਤ ਜਾਂ ਨਵੀਂ ਬਣਾਉਣ ਲਈ ਪਿਛਲੇ ਕਈ ਸਾਲਾਂ ਤੋਂ ਕਿਸੇ ਵੀ ਸਿਆਸੀ ਆਗੂ ਜਾਂ ਸਬੰਧਿਤ ਵਿਭਾਗ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਇਕੱਤਰਤਾ

ਕੋਟ ਈਸੇ ਖਾਂ, 23 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਪੰਜਾਬੀ ਸਾਹਿਤ ਸਭਾ (ਰਜਿ:) ਜ਼ੀਰਾ ਦੀ ਮਾਸਿਕ ਸਾਹਿਤਕ ਮੀਟਿੰਗ ਕੁਲਵੰਤ ਜ਼ੀਰਾ ਦੀ ਅਗਵਾਈ ਹੇਠ ਜੀਵਨ ਮੱਲ ਸੀ. ਸੈ. ਸਕੂਲ ਵਿਖੇ ਹੋਈ | ਭਰਵੀਂ ਗਿਣਤੀ 'ਚ ਇਲਾਕਾਈ ਸਾਹਿਤਕਾਰ, ਪਾਠਕ ਪੁੱਜੇ ਸਨ | ਸਭ ...

ਪੂਰੀ ਖ਼ਬਰ »

ਮਾਨ ਨੇ ਲਗਾਈ ਮੇਲੇ 'ਚ ਹਾਜ਼ਰੀ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਮਨਜੀਤ ਸਿੰਘ ਮਾਨ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਵਾਰਡ ਨੰਬਰ-36 ਅਤੇ ਵਾਰਡ ਨੰਬਰ-38 ਦੀ ਸਾਂਝੀ ਜਗਾ 'ਤੇ ਬਣੀ ਪੀਰ ਬਾਬਾ ਦਰਿਆਈ ਨਾਥ ਜੀ ਦੀ ਦਰਗਾਹ 'ਤੇ ਸਾਲਾਨਾ ਮੇਲੇ ਵਿਚ ਹਾਜ਼ਰੀ ਲਗਵਾਈ | ਇਸ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹੋਈ

ਸਮਾਲਸਰ, 23 ਜੂਨ (ਕਿਰਨਦੀਪ ਸਿੰਘ ਬੰਬੀਹਾ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਅਦੇਸ਼ਾਂ ਅਨੁਸਾਰ ਬਹੁਜਨ ਸਮਾਜ ਪਾਰਟੀ ਵਲੋਂ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ਹਲਕਾ ਬਾਘਾ ਪੁਰਾਣਾ ਦੇ ਪਿੰਡ ਮੱਲ੍ਹਕੇ ਵਿਖੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਅਹਿਮ ਪ੍ਰਾਪਤੀ, ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ

ਕਿਸ਼ਨਪੁਰਾ ਕਲਾਂ, 23 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਦੇ ਮਿਹਨਤੀ ਤੇ ਸਿਰੜੀ ਅਧਿਆਪਕਾਂ ਦੀ ਸਕੂਲ ਸਿੱਖਿਆ ਸੰਬੰਧੀ ਅਣਥੱਕ ਮਿਹਨਤ ਤੇ ਲਗਨ ਨੂੰ ਦਰਸਾਉਂਦਿਆਂ ਭਾਰਤ ਸਰਕਾਰ ਵਲੋਂ ਪ੍ਰਮਾਣਿਕ ਪੀ. ਜੀ. ਆਈ. ਦਰਜਾਬੰਦੀ ਵਿਚ ਪੰਜਾਬ ਸੂਬੇ ...

ਪੂਰੀ ਖ਼ਬਰ »

ਸੁਪਰੀਮ ਕਾਨਵੈਂਟ ਸਕੂਲ ਵਿਖੇ ਯੋਗ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 23 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ¢ ਇਹ ਯੋਗ ਦਿਵਸ ਵਿਚ ਵਿਦਿਆਰਥੀਆਂ ਨੇ ਆਨਲਾਈਨ ਭਾਗ ਲਿਆ¢ ਇਸ ਸਮੇਂ ਸਕੂਲ ਕਮੇਟੀ ਦੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ...

ਪੂਰੀ ਖ਼ਬਰ »

ਪੰਜਾਬ ਵਾਸੀ ਤੀਜਾ ਰਾਜਸੀ ਬਦਲ ਲਿਆਉਣ ਲਈ ਰਵਾਇਤੀ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ-ਬੱਬਲੂ

ਸਮਾਲਸਰ, 23 ਜੂਨ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਅੰਦਰ ਲੁੱਟ ਖੋਹ, ਗੁੰਡਾਗਰਦੀ, ਕਤਲ, ਮਾਫ਼ੀਆ ਰਾਜ, ਬੇਰੁਜ਼ਗਾਰੀ, ਕਿਸਾਨ ਖੁਦਕੁਸ਼ੀਆਂ ਦੇ ਆਏ ਹੜ ਨੂੰ ਲਿਆਉਣ ਵਾਲੀਆਂ ਰਵਾਇਤੀ ਪਾਰਟੀਆਂ ਨੇ ਪੰਜਾਬ ਦਾ ਨਾਸ ਮਾਰ ਕੇ ਰੱਖ ਦਿੱਤਾ ਹੈ | ਇਸ ਕਰਕੇ ਇਸੇ ਕਰਕੇ ...

ਪੂਰੀ ਖ਼ਬਰ »

ਔਰਤ ਦੀਆਂ ਸੋਨੇ ਦੀਆਂ ਵਾਲੀਆਂ ਲਾਹੀਆਂ

ਨਿਹਾਲ ਸਿੰਘ ਵਾਲਾ, 23 ਜੂਨ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਪਿੰਡ ਹਿੰਮਤਪੁਰਾ ਵਿਖੇ ਇਕ ਲੁਟੇਰੇ ਵਲੋਂ ਇਕ ਬਜ਼ੁਰਗ ਵਿਧਵਾ ਔਰਤ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਦੀਆਂ ਸੋਨੇ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦਾ ਸਮਾਚਾਰ ਹੈ¢ ਪੀੜਤ ਗੁਰਮੇਲ ਕੌਰ ...

ਪੂਰੀ ਖ਼ਬਰ »

ਗਤਕਾ ਦਿਵਸ ਮੌਕੇ ਨੌਜਵਾਨਾਂ ਨੇ ਦਿਖਾਏ ਗਤਕੇ ਦੇ ਜੌਹਰ

ਨਿਹਾਲ ਸਿੰਘ ਵਾਲਾ, 23 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸ਼ਸਤਰ ਵਿੱਦਿਆ ਦੇ ਇਤਿਹਾਸ ਬਾਰੇ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਦੱਸਣ ਲਈ ਪਿੰਡ ਕੁੱਸਾ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਗੁਰੂਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਨੇ ਖੋਲਿ੍ਹਆ ਵਿੱਤ ਮੰਤਰੀ ਖ਼ਿਲਾਫ਼ ਮੋਰਚਾ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇਕ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਅਤੇ ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ ਦੀ ਸਾਂਝੀ ਅਗਵਾਈ ਵਿਚ ਹੋਈ | ਇਸ ਮੌਕੇ ਵਾਸ਼ਿੰਗਟਨ ਸਿੰਘ ਸਮੀਰੋਵਾਲ ਅਤੇ ਸੂਬਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਕੋਟ ਈਸੇ ਖਾਂ, 23 ਜੂਨ (ਯਸ਼ਪਾਲ ਗੁਲਾਟੀ)-ਹਲਕਾ ਧਰਮਕੋਟ 'ਚ ਆਮ ਆਦਮੀ ਪਾਰਟੀ ਮਜ਼ਬੂਤ ਹੋ ਰਹੀ ਹੈ ਤੇ ਰਿਵਾਇਤੀ ਸਿਆਸੀ ਪਾਰਟੀਆਂ ਦੇ ਸਤਾਏ ਲੋਕ ਆਪ ਮੁਹਾਰੇ ਹੀ 'ਆਪ' ਨਾਲ ਜੁੜ ਰਹੇ ਹਨ | ਆਪ ਆਗੂ ਜਸਵਿੰਦਰ ਸਿੰਘ ਸਿੱਧੂ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ 'ਚ ਲਗਾਤਾਰ ...

ਪੂਰੀ ਖ਼ਬਰ »

ਸਾਹਿਲ ਅਰੋੜਾ ਬਿਰਾਦਰੀ ਯੂਥ ਵਿੰਗ ਦੇ ਚੇਅਰਮੈਨ ਨਿਯੁਕਤ

ਮੋਗਾ, 23 ਜੂਨ (ਅਸ਼ੋਕ ਬਾਂਸਲ)-ਅਰੋੜਾ ਬਿਰਾਦਰੀ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਚੇਅਰਮੈਨ ਸੁਭਾਸ਼ ਗਰੋਵਰ, ਸਰਪ੍ਰਸਤ ਸੀਨੀਅਰ ਡਿਪਟੀ ਮੇਅਰ ਅਸ਼ੋਕ ਧਮੀਜਾ, ਸਰਪ੍ਰਸਤ ਰਜਿੰਦਰ ਵਧਵਾ, ਸਿਟੀ ਪ੍ਰਧਾਨ ਰਜਿੰਦਰ ਛਾਬੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਅਰੋੜਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਔਰਤਾਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ-ਐਡ. ਰਵਿੰਦਰ ਕੌਰ

ਮੋਗਾ, 23 ਜੂਨ (ਗੁਰਤੇਜ ਸਿੰਘ)-ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਕਿਸਾਨ ਬੀਬੀਆਂ ਵੀ ਮੋਹਰੀ ਹੋ ਕੇ ਲੜੀਆਂ ਹਨ ਤੇ ਉਨ੍ਹਾਂ ਦੀ ਭਰਵੀਂ ਸ਼ਮੂਲੀਅਤ ਨੇ ਇਹ ਸਾਬਤ ਕਰ ਦਿੱਤਾ ਸੀ ਕਿ ਔਰਤ ਕਿਸਾਨ ਅੰਦੋਲਨ ਦਾ ਇਕ ਅਹਿਮ ਅੰਗ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹੋਈ

ਸਮਾਲਸਰ, 23 ਜੂਨ (ਕਿਰਨਦੀਪ ਸਿੰਘ ਬੰਬੀਹਾ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਅਦੇਸ਼ਾਂ ਅਨੁਸਾਰ ਬਹੁਜਨ ਸਮਾਜ ਪਾਰਟੀ ਵਲੋਂ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ਹਲਕਾ ਬਾਘਾ ਪੁਰਾਣਾ ਦੇ ਪਿੰਡ ਮੱਲ੍ਹਕੇ ਵਿਖੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ

ਮੋਗਾ, 23 ਜੂਨ (ਅਸ਼ੋਕ ਬਾਂਸਲ)-ਕੋਰੋਨਾ ਨੇ ਜਿੱਥੇ ਲੱਖਾਂ ਲੋਕਾਂ ਦੀਆਂ ਨੌਕਰੀਆਂ ਖਾ ਲਈਆਂ, ਉੱਥੇ ਹਜ਼ਾਰਾਂ ਪਰਿਵਾਰ ਕੋਰੋਨਾ ਕਾਰਨ ਆਈਸੋਲੇਟ ਹੋਣ ਕਰਕੇ ਭੁੱਖਮਰੀ ਦੀ ਕਗਾਰ 'ਤੇ ਪਹੁੰਚ ਚੁੱਕੇ ਹਨ | ਜੇਕਰ ਹਰ ਆਰਥਿਕ ਪੱਖੋਂ ਸੰਪੰਨ ਵਿਅਕਤੀ ਇਕ ਲੋੜਵੰਦ ਪਰਿਵਾਰ ...

ਪੂਰੀ ਖ਼ਬਰ »

ਰੈਵੇਨਿਊ ਪਟਵਾਰ ਯੂਨੀਅਨ ਤੇ ਦੀ ਕਾਨੂੰਨਗੋ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 23 ਜੂਨ (ਜਸਪਾਲ ਸਿੰਘ ਬੱਬੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਦੀ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਪੰਜਾਬ ਦੇ ਕਨਵੀਨਰ ਰੁਪਿੰਦਰ ਸਿੰਘ ਗਰੇਵਾਲ ਤੇ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਚੱਲ ਰਹੇ ਸੰਘਰਸ਼ ਅਤੇ ਆਦੇਸ਼ ਮੁਤਾਬਿਕ ਮੋਗਾ ਵਿਖੇ ...

ਪੂਰੀ ਖ਼ਬਰ »

ਆਰੀਆ ਰੋਡ ਸੇਵਾ ਸੰਮਤੀ ਵਲੋਂ ਸੀਨੀਅਰ ਡਿਪਟੀ ਮੇਅਰ ਦਾ ਸਨਮਾਨ

ਮੋਗਾ, 23 ਜੂਨ (ਅਸ਼ੋਕ ਬਾਂਸਲ)-ਆਰੀਆ ਰੋਡ ਸੇਵਾ ਸੰਮਤੀ ਵਲੋਂ ਪ੍ਰਵੀਨ ਸ਼ਰਮਾ ਪੀਨਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸਾਹਿਲ ਅਰੋੜਾ ਨੂੰ ਕੌਂਸਲਰ ਬਣਨ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਪੀਨਾ ਨੇ ਇਸ ਸਨਮਾਨ ਲਈ ਸੰਮਤੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX