ਤਾਜਾ ਖ਼ਬਰਾਂ


26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  7 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  14 minutes ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  23 minutes ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  42 minutes ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 1 hour ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 1 hour ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 2 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਬਠਿੰਡਾ

ਝੋਨੇ ਦੀ ਬਿਜਾਈ ਲਈ ਬਿਜਲੀ ਸਪਲਾਈ ਨਾ ਮਿਲਣ ਤੋਂ ਭੜਕੇ ਕਿਸਾਨ, ਬਿਜਲੀ ਦਫ਼ਤਰ ਦਾ ਕੀਤਾ ਘਿਰਾਓ

ਰਾਮਾਂ ਮੰਡੀ, 23 ਜੂਨ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਨੇੜਲੇ ਪਿੰਡ ਜੱਜਲ, ਬੰਗੀਆਂ, ਰਾਮਸਰਾ, ਰਾਮਾਂ ਆਦਿ ਪਿੰਡਾਂ ਦੇ ਕਿਸਾਨਾਂ ਨੇ ਝੋਨੇ ਦੀ ਬਿਜਾਈ ਕਰਨ ਲਈ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਤੋਂ ਦੁਖੀ ਹੋ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਚ ਵੈਬੀਨਾਰ

ਤਲਵੰਡੀ ਸਾਬੋ, 23 ਜੂਨ (ਰਣਜੀਤ ਸਿੰਘ ਰਾਜੂ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਭਵਿੱਖੀ ਯੋਜਨਾ ਵਿਸ਼ੇ ਤਹਿਤ ਇਕ ਵੈਬੀਨਾਰ ਕਰਵਾਇਆ ਗਿਆ ਜਿਸ ਤਹਿਤ ਕਾਲਜ ਦੇ ਸੀਨੀਅਰ ਪ੍ਰੋਫੈਸਰ ਤੇ ਡੀਨ ਯੂਥ ਵੈਲਫ਼ੇਅਰ ਡਾ: ...

ਪੂਰੀ ਖ਼ਬਰ »

ਰੌਲੇ-ਰੱਪੇ ਭਰਪੂਰ ਰਹੀ ਨਗਰ ਨਿਗਮ ਦੇ ਜਨਰਲ ਹਾਊਸ ਦੀ ਪਹਿਲੀ ਮੀਟਿੰਗ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਨਗਰ ਨਿਗਮ ਬਠਿੰਡਾ ਦੇ ਇਤਿਹਾਸ 'ਚ ਪਹਿਲੀ ਵਾਰ ਪੁਲਿਸ ਦੇ ਪਹਿਰੇ ਹੇਠ ਹੋਈ ਜਨਰਲ ਹਾਊਸ ਦੀ ਪਹਿਲੀ ਮੀਟਿੰਗ 'ਚ ਖੂਬ ਰੌਲਾ ਰੱਪਾ ਰਿਹਾ | ਇਹ ਰੌਲਾ ਰੱਪਾ ਮੀਟਿੰਗ 'ਚ ਵਿਚਾਰੇ ਜਾਣ ਲਈ ਲਿਆਂਦੇ 17 ਏਜੰਡਿਆਂ ਤੇ ਸਪਲੀਮੈਂਟਰੀ ਏਜੰਡਿਆਂ ਕਰਕੇ ਰਿਹਾ ਜਿਨ੍ਹਾਂ 'ਚੋਂ ਕੁਝ ਮਤਿਆਂ 'ਤੇ ਸਹਿਮਤੀ ਨਹੀਂ ਬਣ ਸਕੀ ਜਿਸ ਕਾਰਨ ਉਨ੍ਹਾਂ ਮਤਿਆਂ ਨੂੰ ਸਬ ਕਮੇਟੀ ਕੋਲ ਵਿਚਾਰ ਅਧੀਨ ਰੱਖਿਆ ਗਿਆ | ਇਹੀ ਨਹੀਂ, ਹਾਊਸ ਦੇ ਰੌਲਿਆਂ ਨੂੰ ਜੱਗ ਜ਼ਾਹਿਰ ਹੋਣ ਤੋਂ ਬਚਾਉਣ ਲਈ ਪਹਿਲੀ ਵਾਰ ਹਾਊਸ ਮੀਟਿੰਗ 'ਚ ਮੀਡੀਆ ਦੀ ਐਂਟਰੀ ਵੀ ਬੰਦ ਰਹੀ | ਮੀਡੀਆ ਨੂੰ ਕਵਰੇਜ ਤੋਂ ਰੋਕਣ ਦਾ ਕਾਰਨ ਕੋਰੋਨਾ ਮਹਾਂਮਾਰੀ ਕਾਰਨ ਲਗਾਈਆਂ ਪਾਬੰਦੀਆਂ ਨੂੰ ਬਣਾਇਆ ਗਿਆ | ਹਾਲਾਂਕਿ ਮੀਟਿੰਗ ਅੰਦਰ 50 ਕੌਂਸਲਰਾਂ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਤੇ ਮੁਲਾਜ਼ਮ ਵੀ ਮੌਜੂਦ ਰਹੇ ਜਿਸ ਕਾਰਨ ਮੀਟਿੰਗ ਹਾਲ ਫੁੱਲ ਰਿਹਾ | ਹਾਊਸ ਮੀਟਿੰਗ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਂਸਲਰਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਜਗਰੂਪ ਸਿੰਘ ਗਿੱਲ ਨੇ ਹਾਊਸ 'ਚ ਲਿਆਂਦੇ ਏਜੰਡਿਆਂ ਤੇ ਸਪਲੀਮੈਂਟਰੀ ਏਜੰਡਿਆਂ 'ਤੇ ਮੇਅਰ ਰਮਨ ਗੋਇਲ ਅੱਗੇ ਸਵਾਲਾਂ ਦੀ ਝੜੀ ਲਗਾ ਦਿੱਤੀ ਜਿਸ ਸਬੰਧੀ ਮੇਅਰ ਕੋਈ ਜਵਾਬ ਨਹੀਂ ਦੇ ਸਕੇ ਪਰ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਤੇ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ ਲਗਾਤਾਰ ਵਿਰੋਧੀਆਂ ਦੇ ਸਵਾਲਾਂ ਦੇ ਜਵਾਬ ਦਿੰਦੇ ਨਜ਼ਰ ਆਏ | ਇਸ ਦੌਰਾਨ ਕੌਂਸਲਰ ਜਗਰੂਪ ਸਿੰਘ ਗਿੱਲ, ਸੁਖਦੀਪ ਸਿੰਘ ਢਿੱਲੋਂ, ਸ਼ੋ੍ਰਮਣੀ ਅਕਾਲੀ ਦਲ ਦੇ ਹਾਊਸ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਢਿੱਲੋਂ, ਸੁਰੇਸ਼ ਚੌਹਾਨ, ਸ਼ੈਰੀ ਗੋਇਲ, ਗੁਰਦੇਵ ਕੌਰ, ਮੱਖਣ ਸਿੰਘ ਤੇ ਅਮਨਦੀਪ ਕੌਰ ਵਾਕਆਊਟ ਕਰਕੇ ਮੀਟਿੰਗ 'ਚੋਂ ਬਾਹਰ ਆ ਗਏ | ਇਸ ਤੋਂ ਪਹਿਲਾਂ ਕੌਂਸਲਰ ਜਗਰੂਪ ਸਿੰਘ ਗਿੱਲ ਦੀ ਤਜਵੀਜ਼ 'ਤੇ ਜਿੱਥੇ ਸਮੂਹ ਕੌਂਸਲਰਾਂ ਨੇ ਨਗਰ ਨਿਗਮ ਦੇ ਸਾਬਕਾ ਪ੍ਰਧਾਨ ਸਵ: ਭੁਪਿੰਦਰ ਸਿੰਘ ਭੁੱਲਰ ਨੂੰ ਸ਼ਰਧਾਂਜਲੀ ਭੇਟ ਕੀਤੀ ਉੱਥੇ ਹਾਊਸ ਨੇ ਕੋਰੋਨਾ ਕਾਰਨ ਮੌਤ ਦੇ ਮੂੰਹ 'ਚ ਜਾ ਪਏ ਲੋਕਾਂ ਅਤੇ ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਲਈ ਇਕ ਕਰੋੜ ਦੀ ਮਦਦ ਸਬੰਧੀ ਸੀ.ਐਮ. ਕੋਟੇ 'ਚੋਂ ਰਾਹਤ ਫ਼ੰਡ ਦੇਣ 'ਤੇ ਸਹਿਮਤੀ ਦਿੱਤੀ | ਗਿੱਲ ਨੇ ਸ਼ਹਿਰ ਵਿਚ ਹੱਡਾ ਰੋੜੀ ਲਈ ਜਗ੍ਹਾ ਦੇ ਪ੍ਰਬੰਧ, ਪਾਣੀ ਦੇ ਪੁਰਾਣੇ ਰੇਟ ਲਾਗੂ ਕਰਨ, ਪ੍ਰਾਪਰਟੀ ਟੈਕਸ ਮੁਆਫ਼ ਕਰਨਾ, ਤਿ੍ਵੈਣੀ ਕੰਪਨੀ ਤੋਂ ਕੰਮ ਵਾਪਸ ਲੈਣ, ਕੂੜਾ ਪਲਾਂਟ ਸ਼ਿਫ਼ਟ ਕਰਨ ਜਿਹੇ ਅਨੇਕਾਂ ਮੁੱਦਿਆਂ ਨੂੰ ਚੁੱਕਿਆ | ਅਕਾਲੀ ਦਲ ਦੇ ਕੌਂਸਲਰ ਹਰਪਾਲ ਸਿੰਘ ਢਿੱਲੋਂ ਨੇ ਐੱਫ.ਐਂਡ.ਸੀ.ਸੀ. ਨੂੰ ਇਕ ਕਰੋੜ ਦੀ ਬਜਾਇ 10 ਲੱਖ ਦੇ ਵਿਕਾਸ ਕੰਮ ਪਾਸ ਕਰਨ ਦੇ ਅਧਿਕਾਰ ਦੇਣ, ਸ਼ਾਮਲਾਟਾਂ/ਵਕਫ਼ ਬੋਰਡ ਦੀ ਜਗ੍ਹਾ 'ਚ ਸਾਲਾ ਤੋਂ ਬੈਠੇ ਲੋਕਾਂ ਨੂੰ ਜਗ੍ਹਾ ਦੀ ਮਾਲਕੀ ਦੇਣ ਤੇ ਇਸਾਈ ਭਾਈਚਾਰੇ ਲਈ ਕਮਿਊਨਿਟੀ ਹਾਲ ਦੀ ਲੀਜ਼ ਮਨੀ ਇਕ ਰੁਪਏ ਕਰਨ ਜਿਹੇ ਮੁੱਦੇ ਚੁੱਕੇ ਜਦਕਿ ਦੂਸਰੀ ਤਰਫ਼ ਮੀਟਿੰਗ ਵਿਚ ਰੋਡ ਗਾਰਡਨ 'ਚ ਮਲਟੀਪਰਪਜ਼ ਆਡੀਟੋਰੀਅਮ ਬਣਾਉਣ ਲਈ ਤਿੰਨ ਚੀਫ਼ ਇੰਜੀਨੀਅਰਾਂ ਦੀ ਕਮੇਟੀ ਨੇ 2687.52 ਲੱਖ ਰੁਪਏ ਦਾ ਵੇਟਿੰਗ ਤਖ਼ਮੀਨਾ ਪ੍ਰਸ਼ਾਸਕੀ ਪ੍ਰਵਾਨਗੀ ਲਈ, ਸਥਾਨਕ ਨਰੂਆਣਾ ਰੋਡ ਸਥਿਤ ਨਗਰ ਨਿਗਮ ਦੀ 1.75 ਏਕੜ ਜਗ੍ਹਾ ਵਿਚ ਇਸਾਈ ਭਾਈਚਾਰੇ ਲਈ ਬਣਨ ਵਾਲੇ ਕਮਿਊਨਿਟੀ ਹਾਲ ਦੀ ਲੀਜ਼ ਮਨੀ ਤੈਅ ਕਰਨ, ਨਵੀਂ ਬਸਤੀ ਦੀ ਮੁੱਖ ਸੜਕ ਨੂੰ ਚੌੜੀ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਜਗ੍ਹਾ ਬਦਲੇ ਰਕਮ ਦੀ ਅਦਾਇਗੀ ਕਰਨ, ਮੇਅਰ ਤੇ ਕਮਿਸ਼ਨਰ ਲਈ ਨਵੀਆਂ ਇਨੋਵਾ ਗੱਡੀਆਂ ਦੀ ਖ਼ਰੀਦ ਕਰਨ, ਅਮਰਪੁਰਾ ਬਸਤੀ ਵਿਚਲੇ ਛੱਪੜ ਵਾਲੀ ਜਗ੍ਹਾ ਨੂੰ ਵਕਫ਼ ਬੋਰਡ ਦੀ ਜ਼ਮੀਨ ਨੂੰ ਲੀਜ਼ 'ਤੇ ਲੈਣ ਅਤੇ ਲੀਜ਼ ਮਨੀ ਦੀ ਅਦਾਇਗੀ ਕਰਨ, ਤਰਸ ਦੇ ਆਧਾਰ 'ਤੇ ਨਗਰ ਨਿਗਮ ਕਰਮਚਾਰੀਆਂ ਦੇ ਕੇਸਾਂ ਨੂੰ ਵਿਚਾਰਨ ਤੇ 100 ਫੁੱਟੀ ਰੋਡ ਸਥਿਤ ਇਕ ਜਗ੍ਹਾ ਨੂੰ ਕਮਰਸ਼ੀਅਲ ਐਲਾਨਣ ਬਾਰੇ ਮਤਿਆਂ ਨੂੰ ਹਾਊਸ ਵਿਚ ਲਿਆਂਦਾ ਗਿਆ ਜਿਨ੍ਹਾਂ ਵਿਚੋਂ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ, ਕਮਰਸ਼ੀਅਲ ਜਗ੍ਹਾ ਐਲਾਨਣ ਜਿਹੇ ਮਤਿਆਂ ਨੂੰ ਪੈਂਡਿੰਗ ਰੱਖ ਲਿਆ ਗਿਆ | ਮੀਟਿੰਗ ਦੀ ਸਮਾਪਤੀ ਉਪਰੰਤ ਮੇਅਰ ਰਮਨ ਗੋਇਲ ਨੇ ਕਿਹਾ ਕਿ ਕੋਰੋਨਾ ਕਾਰਨ ਜ਼ਿਆਦਾ ਇਕੱਠ ਹੋਣ ਤੋਂ ਰੋਕਣ ਲਈ ਮੀਡੀਆ ਨੂੰ ਮੀਟਿੰਗ 'ਚ ਆਉਣ ਤੋਂ ਰੋਕਿਆ ਗਿਆ ਪਰ ਮੀਟਿੰਗ 'ਚ ਜ਼ਿਆਦਾਤਰ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ |
<br/>

ਖ਼ਬਰ ਸ਼ੇਅਰ ਕਰੋ

 

ਕੋਰੋਨਾ ਦੀ ਆੜ ਹੇਠ ਨਾਟਕੀ ਢੰਗ ਨਾਲ ਘਰ 'ਚ ਦਾਖ਼ਲ ਹੋ ਕੇ ਕੀਤੀ ਲੱਖਾਂ ਦੀ ਲੁੱਟ

ਸੰਗਤ ਮੰਡੀ, 23 ਜੂਨ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਿਖੇ ਤਿੰਨ ਮੋਟਰਸਾਈਕਲ ਸਵਾਰਾਂ ਵੱਲੋਂ ਦਿਨ ਦਿਹਾੜੇ ਕੋਰੋਨਾ ਦੀ ਆੜ੍ਹ ਹੇਠ ਘਰ 'ਚ ਦਾਖ਼ਲ ਹੋ ਕੇ ਲੱਖਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣਿਆਂ ਦੀ ਲੱੁਟ ...

ਪੂਰੀ ਖ਼ਬਰ »

ਗੋਨਿਆਣਾ-ਅਬਲੂ ਕੋਟਲੀ ਸੜਕ ਦੇ ਥਾਂ-ਥਾਂ ਟੁੱਟੀ ਹੋਣ ਕਾਰਨ ਕਿਸਾਨ ਯੂਨੀਅਨ ਨੇ ਸੰਕੇਤਕ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਗੋਨਿਆਣਾ/ਮਹਿਮਾ ਸਰਜਾ, 23 ਜੂਨ (ਲਛਮਣ ਦਾਸ ਗਰਗ, ਰਾਮਜੀਤ ਸ਼ਰਮਾ) - ਕਹਿੰਦੇ ਹਨ ਕਿ 12 ਸਾਲ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ ਪਰ ਇਕ ਸੜਕ ਨੂੰ ਨਕਾਰਾ ਹੋਇਆਂ 14 ਸਾਲ ਹੋ ਗਏ ਹਨ, ਇਸ ਸਮੇਂ ਦੌਰਾਨ ਸੂਬੇ 'ਚ ਅਨੇਕਾਂ ਸਰਕਾਰਾਂ ਆਈਆਂ ਕਿਸੇ ਸਰਕਾਰ ਨੇ ਇਸ ਸੜਕ ਨੂੰ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ 50 ਹਜ਼ਾਰ ਦੀ ਚੋਰੀ

ਗੋਨਿਆਣਾ, 23 ਜੂਨ (ਲਛਮਣ ਦਾਸ ਗਰਗ)-ਬੀਤੀ ਰਾਤ ਨਜ਼ਦੀਕੀ ਪਿੰਡ ਨੇਹੀਂਆਂ ਵਾਲਾ ਵਿਖੇ ਇਕ ਚੋਰ ਗਰੋਹ ਨੇ ਕਰਿਆਨੇ ਵਾਲੀ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਕੇ 50 ਹਜ਼ਾਰ ਦੇ ਕਰੀਬ ਸਾਮਾਨ ਦੀ ਚੋਰੀ ਕਰ ਲਈ | ਪਿੰਡ ਨੇਹੀਂਆਂ ਵਾਲਾ ਵਿਖੇ ਕਰਿਆਨੇ ਦੀ ਦੁਕਾਨ (ਹੈਪੀ ...

ਪੂਰੀ ਖ਼ਬਰ »

ਛੇਵੇਂ ਪੇ ਕਮਿਸ਼ਨ ਖਿਲਾਫ਼ ਸਰਕਾਰੀ ਡਾਕਟਰਾਂ ਵਲੋਂ ਦੂਜੇ ਦਿਨ ਵੀ ਧਰਨਾ ਪ੍ਰਦਰਸ਼ਨ

ਬਠਿੰਡਾ, 23 ਜੂਨ (ਅਵਤਾਰ ਸਿੰਘ)- ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖਿਲਾਫ਼ ਕਈ ਵਿਭਾਗਾਂ ਦੇ ਮੁਲਾਜ਼ਮ ਜਥੇਬੰਦੀਆਂ ਵਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਉੱਥੇ ਹੀ ਡਾਕਟਰਾਂ ਨੇ ਦੂਜੇ ਦਿਨ ਪੇ ਸਕੇਲ ਨੂੰ ਲੈ ਕੇ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਸੀ. ...

ਪੂਰੀ ਖ਼ਬਰ »

ਸੂਏ 'ਚ ਨਾਬਾਲਿਗ ਲੜਕੀ ਦੀ ਲਾਸ਼ ਬਰਾਮਦ, ਪੁਲਿਸ ਵਲੋਂ ਜਾਂਚ ਜਾਰੀ

ਰਾਮਾਂ ਮੰਡੀ, 23 ਜੂਨ (ਤਰਸੇਮ ਸਿੰਗਲਾ)- ਅੱਜ ਸਵੇਰੇ ਨਾਲ ਲੱਗਦੇ ਪਿੰਡ ਫੁੱਲੋਖਾਰੀ ਦੇ ਸੂਏ ਵਿੱਚੋਂ ਇੱਕ 7/8 ਸਾਲ ਦੀ ਨਾਬਾਲਿਗ ਲੜਕੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਸੂਏ ਵਿੱਚ ਲਾਸ਼ ਹੋਣ ਦੀ ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ...

ਪੂਰੀ ਖ਼ਬਰ »

ਐੱਸ.ਐੱਸ.ਡੀ. ਕਾਲਜ ਭੋਖੜਾ ਵਿਖੇ ਵੈਕਸੀਨ ਕੈਂਪ 26 ਨੂੰ

ਗੋਨਿਆਣਾ, 23 ਜੂਨ (ਲਛਮਣ ਦਾਸ ਗਰਗ)- ਐੱਸ. ਐੱਸ. ਡੀ. ਸਭਾ ਬਠਿੰਡਾ ਦੇ ਯਤਨਾਂ ਸਦਕਾ ਐੱਸ. ਐੱਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਬਠਿੰਡਾ ਵਿਖੇ 26 ਜੂਨ ਨੂੰ ਸਿਵਲ ਹਸਪਤਾਲ ਗੋਨਿਆਣਾ ਦੇ ਐੱਸ. ਐੱਮ. ਓ. ਅਨਿਲ ਗੋਇਲ ਦੀ ਟੀਮ ਵਲੋਂ ਮੁਫ਼ਤ ਕਰੋਨਾ ...

ਪੂਰੀ ਖ਼ਬਰ »

ਪਿੰਡ ਕਲਾਲਵਾਲਾ ਦੇ ਸਾਬਕਾ ਸਰਪੰਚ ਦੀ ਕੋਰੋਨਾ ਦੀ ਜੰਗ ਹਾਰੇ

ਸੀਂਗੋ ਮੰਡੀ, 23 ਜੂਨ (ਲੱਕਵਿੰਦਰ ਸ਼ਰਮਾ)- ਪਿੰਡ ਕਲਾਲਵਾਲਾ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਪਿੰਡ ਕਲਾਲਵਾਲਾ ਦੇ ਸਾਬਕਾ ਸਰਪੰਚ ਥਾਨਾ ਸਿੰਘ ਭਾਕਰ ਦੀ ਕੋਰੋਨਾ ਨਾਲ ਮੌਤ ਹੋ ਗਈ | ਨੰਬਰਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਦੀ 15 ਮਈ ਨੂੰ ਕੋਰੋਨਾ ...

ਪੂਰੀ ਖ਼ਬਰ »

700 ਗ੍ਰਾਮ ਅਫ਼ੀਮ ਸਮੇਤ ਦੋ ਵਿਅਕਤੀ ਦਬੋਚੇ

ਸੰਗਤ ਮੰਡੀ, 23 ਜੂਨ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਵਲੋਂ ਮੰਡੀ ਡੱਬਵਾਲੀ ਨੇੜੇ ਪੈਂਦੇ ਪਿੰਡ ਡੂੰਮਵਾਲੀ ਵਿਖੇ ਦੋ ਵਿਅਕਤੀਆਂ ਨੂੰ 700 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਅਧੀਨ ਪੈਂਦੀ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ...

ਪੂਰੀ ਖ਼ਬਰ »

ਪੰਜਾਬੀ ਸੂਬੇ ਦੇ ਬਾਨੀ ਸੰਤ ਬਾਬਾ ਫ਼ਤਹਿ ਸਿੰਘ ਦਾ ਜੱਦੀ ਪਿੰਡ ਬਦਿਆਲਾ

ਮਨਜੀਤ ਸਿੰਘ ਘੜੈਲੀ 98153-91625 ਚਾਉਕੇ : ਪਿੰਡ ਬਦਿਆਲਾ ਨੂੰ ਜ਼ਿਲ੍ਹਾ ਬਠਿੰਡਾ ਦੇ ਧਾਰਮਿਕ ਤੇ ਰਾਜਨੀਤਕ ਖੇਤਰ 'ਚ ਚਰਚਿੱਤ ਪਿੰਡਾਂ 'ਚੋਂ ਇਕ ਜਾਣਿਆ ਜਾਂਦਾ ਹੈ | ਪਿੰਡ ਦੇ ਬੱਝਣ ਬਾਰੇ ਭਾਵੇਂ ਕੋਈ ਪ੍ਰਮਾਣਿਕ ਜਾਂ ਪੁਖ਼ਤਾ ਸਬੂਤ ਨਹੀਂ ਹਨ ਪਰ ਪਿੰਡ ਦੇ ਪਤਵੰਤਿਆਂ ਦੇ ...

ਪੂਰੀ ਖ਼ਬਰ »

ਆਦਰਸ਼ ਨਗਰ 'ਚ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਆਦਰਸ਼ ਨਗਰ ਵਾਰਡ ਨੰ. 1 ਦੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਜਿਸ ਦੀ ਸ਼ੁਰੂਆਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਡੈਲੀਗੇਟ ਤੇ ਸੀਨੀਅਰ ਕਾਂਗਰਸੀ ਆਗੂ ਟਹਿਲ ਸਿੰਘ ਸੰਧੂ ਤੇ ...

ਪੂਰੀ ਖ਼ਬਰ »

ਬਲਾਕ ਬਠਿੰਡਾ ਦੇ ਪਿੰਡਾਂ 'ਚ ਨਿੰਮ ਦੀ ਸਪ੍ਰੇਅ ਤਿਆਰ ਕਰਨ ਲਈ ਚਲਾਈ ਗਈ ਸਿਖਲਾਈ ਮੁਹਿੰਮ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖੇਤੀਬਾੜੀ ਵਿਭਾਗ ਬਠਿੰਡਾ ਵਲੋਂ ਡਾ: ਸੁਖਦੇਵ ਸਿੰਘ ਸਿੱਧੂ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ: ਬਹਾਦਰ ਸਿੰਘ ਸਿੱਧੂ ਦੀ ਅਤੇ ...

ਪੂਰੀ ਖ਼ਬਰ »

ਬੀ.ਡੀ.ਏ. ਸਟਾਫ਼ ਵਲੋਂ ਪੇ-ਕਮਿਸ਼ਨ ਰਿਪੋਰਟ ਖ਼ਿਲਾਫ਼ ਧਰਨਾ

ਬਠਿੰਡਾ, 23 ਜੂਨ (ਅਵਤਾਰ ਸਿੰਘ)-ਬੀ.ਡੀ.ਏ. ਦੇ ਸਮੂਹ ਸਟਾਫ਼ ਵਲੋਂ ਕੋਵਿਡ-19 ਦੀਆਂ ਹਦਾਇਤਾਂ ਮੁਤਾਬਕ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ 6ਵੇਂ ਪੇ-ਕਮਿਸ਼ਨ ਦੀਆਂ ਰਿਪੋਰਟ ਖ਼ਿਲਾਫ਼ ਕਲਮ ਤੋੜ ਹੜਤਾਲ ਕੀਤੀ ਗਈ | ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਬੀ.ਡੀ.ਏ. ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 10.70 ਲੱਖ ਰੁਪਏ ਦੀ ਠੱਗੀ, 2 ਔਰਤਾਂ ਸਮੇਤ 4 'ਤੇ ਪਰਚਾ ਦਰਜ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇਕ ਨੌਜਵਾਨ ਨੂੰ ਕੈਨੇਡਾ ਭੇਜਣ ਦੇ ਨਾਂਅ 'ਤੇ ਉਸ ਨਾਲ 10.70 ਲੱਖ ਰੁਪਏ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਕੈਂਟ ਦੀ ਪੁਲਿਸ ਨੇ ਠੱਗੀ ਦੇ ਸ਼ਿਕਾਰ ਨੌਜਵਾਨ ਦੀ ਸ਼ਿਕਾਇਤ ਮਗਰੋਂ ਦੋ ਔਰਤਾਂ ਸਮੇਤ 4 ਜਣਿਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸੁਖਦੇਵ ਸਿੰਘ ਨੰਬਰਦਾਰ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੁਖਦੇਵ ਸਿੰਘ ਨੰਬਰਦਾਰ ਦਾ ਜਨਮ 4 ਜਨਵਰੀ 1952 ਨੂੰ ਪਿਤਾ ਜਰਨੈਲ ਸਿੰਘ ਦੇ ਘਰ ਮਾਤਾ ਪ੍ਰੀਤਮ ਕੌਰ ਦੀ ਕੁੱਖੋਂ ਪਿੰਡ ਕੁਟੀ ਕਿਸ਼ਨਪੁਰਾ ਵਿਖੇ ਹੋਇਆ | ਉਹ ਦੋ ਭੈਣਾਂ ਦੇ 7 ਭਰਾ ਸਨ ਜਿਨ੍ਹਾਂ ਵਿਚੋਂ ਆਪ ਚੌਥੇ ਸਥਾਨ 'ਤੇ ਸਨ ...

ਪੂਰੀ ਖ਼ਬਰ »

6ਵੇਂ ਤਨਖਾਹ ਕਮਿਸ਼ਨ ਦੇ ਵਿਰੋਧ 'ਚ ਮੁਲਾਜ਼ਮ ਵਰਗ ਵਲੋਂ ਕਲਮ ਛੋੜ ਹੜਤਾਲ

ਬਠਿੰਡਾ, 23 ਜੂਨ (ਅਵਤਾਰ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸਮੁੱਚੇ ਵਿਭਾਗਾਂ ਦੇ ਕਲੈਰੀਕਲ ਸਟਾਫ਼ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੇ ਵਿਰੋਧ ਵਿਚ ਪਹਿਲੇ ਦਿਨ ਕਲਮਛੋੜ ਹੜਤਾਲ ਕੀਤੀ ਗਈ | ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਵਲੋਂ ਅੱਜ ਆਪਣੇ ...

ਪੂਰੀ ਖ਼ਬਰ »

ਡਾ: ਸਿਆਲਕਾ ਤੇ ਸੰਤ ਦਾਦੂਵਾਲ ਵਿਚਾਲੇ ਹੋਈ ਮੀਟਿੰਗ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਟੇਟ ਐਸ ਸੀ ਕਮਿਸ਼ਨ ਦੇ ਮੈਂਬਰ ਡਾ: ਟੀ. ਐਸ. 'ਸਿਆਲਕਾ' ਨੇ ਸਿੱਖ ਇਤਿਹਾਸ 'ਚ ਰੰਘਰੇਟਿਆਂ ਦੀ ਮਹੱਤਤਾ ਅਤੇ ਮੱਜ਼੍ਹਬੀ ਸਿੱਖਾਂ ਨਾਲ ਸਬੰਧਤ ਮਿਸਲਾਂ ਨੂੰ ਮੁੜ ਉਜਾਗਰ ਕਰਨ ਦਾ ਬੀੜਾ ਚੁੱਕ ਲਿਆ ਹੈ | ਮਜ਼੍ਹਬੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਖੁੱਲ੍ਹੀ ਜਨ ਔਸ਼ਧੀ ਦੀ ਦੁਕਾਨ ਤੋਂ ਨਹੀਂ ਮਿਲਦੀ ਦਵਾਈ, ਲੋਕ ਪ੍ਰੇਸ਼ਾਨ

ਬਠਿੰਡਾ, 23 ਜੂਨ (ਅਵਤਾਰ ਸਿੰਘ)-ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਸਰਕਾਰੀ ਜਨ ਔਸ਼ਧੀ ਦਵਾਖ਼ਾਨਾ ਦੀ ਦੁਕਾਨ ਹੈ, ਜਿਥੋਂ ਡਾਕਟਰਾਂ ਦੁਆਰਾ ਲਿਖੀਆਂ ਦਵਾਈਆਂ ਨਹੀ ਮਿਲਦੀਆਂ, ਸਗੋਂ ਉਹੀ ਦਵਾਈਆਂ ਦੂਜੇ ਨਾਲ ਦੇ ਸਟੋਰ ਤੋਂ ਅਸਾਨੀ ਨਾਲ ਮਹਿੰਗੀਆਂ ਮਿਲ ...

ਪੂਰੀ ਖ਼ਬਰ »

ਸਰਕਾਰ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਬੇਰੁਜ਼ਗਾਰਾਂ ਨਾਲ ਕੀਤਾ ਧੋਖਾ -ਸਿੱਧੂ

ਤਲਵੰਡੀ ਸਾਬੋ, 23 ਜੂਨ (ਰਣਜੀਤ ਸਿੰਘ ਰਾਜੂ)-ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਧਾਇਕਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੇ ਪੁੱਤਰਾਂ ਨੂੰ ਕਾਨੂੰਨ ਛਿੱਕੇ 'ਤੇ ਟੰਗ ਕੇ ਇਕ ਨੂੰ ਸਬ ਇੰਸਪੈਕਟਰ ਅਤੇ ਦੂਜੇ ਨੂੰ ਨੈਬ ਤਹਿਸੀਲਦਾਰ ਵਰਗੇ ਵੱਡੇ ਅਹੱੁਦਿਆਂ 'ਤੇ ਨਿਯੁਕਤ ...

ਪੂਰੀ ਖ਼ਬਰ »

2400 ਨਸ਼ੀਲੀ ਗੋਲੀਆਂ ਮਿਲਣ ਦੇ ਦੋਸ਼ 'ਚ ਮੁਕੱਦਮਾ ਦਰਜ

ਭਗਤਾ ਭਾਈਕਾ, 23 ਜੂਨ (ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ.-1 ਬਠਿੰਡਾ ਦੀ ਟੀਮ ਵਲੋਂ 1200 ਨਸ਼ੀਲੀ ਗੋਲੀਆਂ ਬਰਾਮਦ ਹੋਣ ਦੇ ਦੋਸ਼ ਤਹਿਤ ਕਾਬੂ ਕੀਤੇ ਗਏ ਵਿਅਕਤੀ ਖ਼ਿਲਾਫ਼ ਸਥਾਨਕ ਪੁਲਿਸ ਸਟੇਸ਼ਨ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਸਥਾਨਕ ਪੁਲਿਸ ਵਲੋਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 26 ਦੇ ਪ੍ਰੋਗਰਾਮ ਸਬੰਧੀ ਇਕੱਤਰਤਾ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਭੁੱਚੋਂ ਖੁਰਦ ਦੀ ਅਗਵਾਈ ਵਿਚ ਸਥਾਨਕ ਟੀਚਰਜ਼ ਹੋਮ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਲਈ ਪੁੱਜੇ ਕਿਰਤੀ ਕਿਸਾਨ ...

ਪੂਰੀ ਖ਼ਬਰ »

ਕੁੱਝ ਘੰਟਿਆਂ ਦੀ ਨਵਜਨਮੀ ਬੱਚੀ ਨੂੰ ਗਲੀ 'ਚ ਸੁੱਟਿਆ

ਬਠਿੰਡਾ, 23 ਜੂਨ (ਅਵਤਾਰ ਸਿੰਘ)- ਬਠਿੰਡਾ ਦੇ ਧੋਬੀਆਣਾ ਬਸਤੀ ਵਿਚ ਸਿਖਰ ਦੁਪਹਿਰ ਤਪਦੀ ਗਰਮੀ ਵਿਚ ਇਕ ਲਾਵਾਰਿਸ ਨਵ ਜਨਮੀ ਬੱਚੀ ਨੂੰ ਕਲਯੁੱਗੀ ਮਾਂ ਨੇ ਜੰਮਦੀਆਂ ਹੀ ਗਲੀ 'ਚ ਸੁੱਟ ਦਿੱਤਾ | ਬੱਚੀ ਦੀਆਂ ਰੋਣ ਦੀਆਂ ਆਵਾਜ਼ਾਂ ਸੁਣਾਈ ਦੇਣ ਕਾਰਨ ਗਲੀ ਵਿਚੋਂ ਲੰਘ ਰਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX