ਤਾਜਾ ਖ਼ਬਰਾਂ


ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  2 minutes ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  5 minutes ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  15 minutes ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  26 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  33 minutes ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  42 minutes ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  1 minute ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 1 hour ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 1 hour ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  1 minute ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 2 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਬਠਿੰਡਾ

ਝੋਨੇ ਦੀ ਬਿਜਾਈ ਲਈ ਬਿਜਲੀ ਸਪਲਾਈ ਨਾ ਮਿਲਣ ਤੋਂ ਭੜਕੇ ਕਿਸਾਨ, ਬਿਜਲੀ ਦਫ਼ਤਰ ਦਾ ਕੀਤਾ ਘਿਰਾਓ

ਰਾਮਾਂ ਮੰਡੀ, 23 ਜੂਨ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਨੇੜਲੇ ਪਿੰਡ ਜੱਜਲ, ਬੰਗੀਆਂ, ਰਾਮਸਰਾ, ਰਾਮਾਂ ਆਦਿ ਪਿੰਡਾਂ ਦੇ ਕਿਸਾਨਾਂ ਨੇ ਝੋਨੇ ਦੀ ਬਿਜਾਈ ਕਰਨ ਲਈ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਤੋਂ ਦੁਖੀ ਹੋ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਚ ਵੈਬੀਨਾਰ

ਤਲਵੰਡੀ ਸਾਬੋ, 23 ਜੂਨ (ਰਣਜੀਤ ਸਿੰਘ ਰਾਜੂ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਭਵਿੱਖੀ ਯੋਜਨਾ ਵਿਸ਼ੇ ਤਹਿਤ ਇਕ ਵੈਬੀਨਾਰ ਕਰਵਾਇਆ ਗਿਆ ਜਿਸ ਤਹਿਤ ਕਾਲਜ ਦੇ ਸੀਨੀਅਰ ਪ੍ਰੋਫੈਸਰ ਤੇ ਡੀਨ ਯੂਥ ਵੈਲਫ਼ੇਅਰ ਡਾ: ...

ਪੂਰੀ ਖ਼ਬਰ »

ਰੌਲੇ-ਰੱਪੇ ਭਰਪੂਰ ਰਹੀ ਨਗਰ ਨਿਗਮ ਦੇ ਜਨਰਲ ਹਾਊਸ ਦੀ ਪਹਿਲੀ ਮੀਟਿੰਗ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਨਗਰ ਨਿਗਮ ਬਠਿੰਡਾ ਦੇ ਇਤਿਹਾਸ 'ਚ ਪਹਿਲੀ ਵਾਰ ਪੁਲਿਸ ਦੇ ਪਹਿਰੇ ਹੇਠ ਹੋਈ ਜਨਰਲ ਹਾਊਸ ਦੀ ਪਹਿਲੀ ਮੀਟਿੰਗ 'ਚ ਖੂਬ ਰੌਲਾ ਰੱਪਾ ਰਿਹਾ | ਇਹ ਰੌਲਾ ਰੱਪਾ ਮੀਟਿੰਗ 'ਚ ਵਿਚਾਰੇ ਜਾਣ ਲਈ ਲਿਆਂਦੇ 17 ਏਜੰਡਿਆਂ ਤੇ ...

ਪੂਰੀ ਖ਼ਬਰ »

ਕੋਰੋਨਾ ਦੀ ਆੜ ਹੇਠ ਨਾਟਕੀ ਢੰਗ ਨਾਲ ਘਰ 'ਚ ਦਾਖ਼ਲ ਹੋ ਕੇ ਕੀਤੀ ਲੱਖਾਂ ਦੀ ਲੁੱਟ

ਸੰਗਤ ਮੰਡੀ, 23 ਜੂਨ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਿਖੇ ਤਿੰਨ ਮੋਟਰਸਾਈਕਲ ਸਵਾਰਾਂ ਵੱਲੋਂ ਦਿਨ ਦਿਹਾੜੇ ਕੋਰੋਨਾ ਦੀ ਆੜ੍ਹ ਹੇਠ ਘਰ 'ਚ ਦਾਖ਼ਲ ਹੋ ਕੇ ਲੱਖਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣਿਆਂ ਦੀ ਲੱੁਟ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਗਹਿਰੀ ਬੁੱਟਰ ਦੀ ਸਰਪੰਚ ਪਰਮਜੀਤ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਪਿੰਡ ਵਾਸੀ ਗੁਰਦੇਵ ਸਿੰਘ (65) ਪੁੱਤਰ ਇੰਦਰ ਸਿੰਘ ਦੇ ਘਰ ਮੋਟਰਸਾਇਕਲ 'ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨ (ਦੋ ਮੋਨੇ ਤੇ ਇਕ ਪੱਗੜੀਧਾਰੀ) ਇਹ ਕਹਿ ਕੇ ਦਾਖਲ ਹੋ ਗਏ ਕਿ ਉਹ ਕੋਰੋਨਾ ਟੀਮ ਵਜੋਂ ਸਰਵੇ ਕਰਨ ਆਏ ਹਨ | ਘਰ 'ਚ ਉਸ ਸਮੇਂ ਬਜ਼ੁਰਗ ਪਤੀ ਪਤਨੀ ਦੋਵੇਂ ਮੌਜੂਦ ਸਨ, ਜਿਨ੍ਹਾਂ ਮਹਿਮਾਨ ਨਿਵਾਜ਼ੀ ਵਜੋਂ ਉਨ੍ਹਾਂ ਨੂੰ ਚਾਹ-ਪਾਣੀ ਪੁੱਛਿਆ ਤਾਂ ਉਹ ਘਰ ਦੇ ਕਮਰੇ 'ਚ ਬੈਠ ਗਏ ਅਤੇ ਚਾਹ-ਪਾਣੀ ਪੀਂਦੇ ਸਮੇਂ ਲੁਟੇਰੇ ਬਜ਼ੁਰਗ ਨਾਲ ਗੱਲਾਂ ਕਰਦੇ ਰਹੇ ਪਰ ਜਦੋਂ ਰਸੋਈ 'ਚ ਬੈਠੀ ਪਤਨੀ ਗਰਮੀ ਹੋਣ ਕਾਰਨ ਗੁਆਂਢੀਆਂ ਦੇ ਘਰ ਚਲੀ ਗਈ ਤਾਂ ਇਕੱਲਾ ਬਜ਼ੁਰਗ ਦੇਖਕੇ ਲੁਟੇਰਿਆਂ ਨੂੰ ਮੌਕਾ ਮਿਲ ਗਿਆ ਅਤੇ ਉਨ੍ਹਾਂ ਪਿਸਤੌਲ ਵਿਖਾ ਕੇ ਬਜ਼ੁਰਗ ਦੀ ਪੱਗ ਨਾਲ ਹੀ ਉਸ ਨੂੰ ਬੰਨ੍ਹ ਲਿਆ ਅਤੇ ਜਾਨੋ ਮਾਰਨ ਦਾ ਡਰਾਵਾ ਦੇ ਕੇ ਪੈਸਿਆਂ ਦੀ ਮੰਗ ਕੀਤੀ | ਬਜ਼ੁਰਗ ਗੁਰਦੇਵ ਸਿੰਘ ਨੇ ਜਾਨ ਬਚਾਉਣ ਲਈ ਉਨ੍ਹਾਂ ਨੂੰ ਪੇਟੀ 'ਚ ਪਏ ਟਰੰਕ ਵਿੱਚ 20 ਹਜ਼ਾਰ ਰੁਪਏ ਪਏ ਹੋਣ ਦਾ ਦੱਸਿਆ ਤਾਂ ਉਨ੍ਹਾਂ ਪੇਟੀ ਦਾ ਜਿੰਦਰਾ ਤੋੜ ਕੇ 20 ਹਜ਼ਾਰ ਰੁਪਏ ਕੱਢ ਲਏ ਪਰ ਜਦੋਂ ਉਨ੍ਹਾਂ ਟਰੰਕ 'ਚ ਹੋਰ ਥੱਲੇ ਹੱਥ ਮਾਰਿਆ ਤਾਂ ਉਸ ਵਿੱਚ ਠੇਕੇ 'ਤੇ ਦਿੱਤੀ ਜ਼ਮੀਨ ਦਾ ਤਿੰਨ ਲੱਖ ਰੁਪਿਆ ਹੋਰ ਨਕਦ ਤੇ ਸੋਨੇ ਦਾ ਕੜਾ ਤੇ ਕਾਂਟੇ (ਕਰੀਬ ਢਾਈ ਤੋਲੇ ਸੋਨਾ) ਵੀ ਹੱਥ ਲੱਗ ਗਿਆ ਅਤੇ ਉਹ ਬੰਨ੍ਹੇ ਬਜ਼ੁਰਗ ਨੂੰ ਛੱਡ ਕੇ ਆਪਣੇ 'ਅਪਾਚੀ' ਮੋਟਰਸਾਈਕਲ 'ਤੇ ਸਵਾਰ ਹੋ ਕੇ ਭੱਜ ਗਏ | ਬਜ਼ੁਰਗ ਦੀਆਂ ਚੀਕਾਂ ਸੁਣਕੇ ਜਦੋਂ ਉਸ ਦੀ ਪਤਨੀ ਤੇ ਗੁਆਂਢੀ ਇਕੱਠੇ ਹੋਏ ਤਾਂ ਪਿੰਡ 'ਚ ਇਸ ਦਾ ਰੌਲਾ ਪੈ ਗਿਆ ਅਤੇ ਇਸ ਦੀ ਸੂਚਨਾ ਥਾਣਾ ਸੰਗਤ ਦੀ ਪੁਲਿਸ ਨੂੰ ਵੀ ਦਿੱਤੀ ਗਈ | ਥਾਣਾ ਸੰਗਤ ਦੇ ਮੁਖੀ ਗੌਰਵਬੰਸ ਸਿੰਘ ਅਤੇ ਡੀ. ਐੱਸ. ਪੀ. (ਦਿਹਾਤੀ) ਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਬਜ਼ੁਰਗ ਗੁਰਦੇਵ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ | ਥਾਣਾ ਮੁਖੀ ਗੌਰਵਬੰਸ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਕੋਈ ਵੀ ਸੀ. ਸੀ. ਟੀ. ਵੀ. ਕੈਮਰਾ ਨਹੀਂ ਲੱਗਾ ਹੈ ਪਰ ਫ਼ਿਰ ਵੀ ਆਸ ਪਾਸ ਦੇ ਕੈਮਰਿਆਂ ਤੋਂ ਇਸ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਗੋਨਿਆਣਾ-ਅਬਲੂ ਕੋਟਲੀ ਸੜਕ ਦੇ ਥਾਂ-ਥਾਂ ਟੁੱਟੀ ਹੋਣ ਕਾਰਨ ਕਿਸਾਨ ਯੂਨੀਅਨ ਨੇ ਸੰਕੇਤਕ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਗੋਨਿਆਣਾ/ਮਹਿਮਾ ਸਰਜਾ, 23 ਜੂਨ (ਲਛਮਣ ਦਾਸ ਗਰਗ, ਰਾਮਜੀਤ ਸ਼ਰਮਾ) - ਕਹਿੰਦੇ ਹਨ ਕਿ 12 ਸਾਲ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ ਪਰ ਇਕ ਸੜਕ ਨੂੰ ਨਕਾਰਾ ਹੋਇਆਂ 14 ਸਾਲ ਹੋ ਗਏ ਹਨ, ਇਸ ਸਮੇਂ ਦੌਰਾਨ ਸੂਬੇ 'ਚ ਅਨੇਕਾਂ ਸਰਕਾਰਾਂ ਆਈਆਂ ਕਿਸੇ ਸਰਕਾਰ ਨੇ ਇਸ ਸੜਕ ਨੂੰ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ 50 ਹਜ਼ਾਰ ਦੀ ਚੋਰੀ

ਗੋਨਿਆਣਾ, 23 ਜੂਨ (ਲਛਮਣ ਦਾਸ ਗਰਗ)-ਬੀਤੀ ਰਾਤ ਨਜ਼ਦੀਕੀ ਪਿੰਡ ਨੇਹੀਂਆਂ ਵਾਲਾ ਵਿਖੇ ਇਕ ਚੋਰ ਗਰੋਹ ਨੇ ਕਰਿਆਨੇ ਵਾਲੀ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਕੇ 50 ਹਜ਼ਾਰ ਦੇ ਕਰੀਬ ਸਾਮਾਨ ਦੀ ਚੋਰੀ ਕਰ ਲਈ | ਪਿੰਡ ਨੇਹੀਂਆਂ ਵਾਲਾ ਵਿਖੇ ਕਰਿਆਨੇ ਦੀ ਦੁਕਾਨ (ਹੈਪੀ ...

ਪੂਰੀ ਖ਼ਬਰ »

ਛੇਵੇਂ ਪੇ ਕਮਿਸ਼ਨ ਖਿਲਾਫ਼ ਸਰਕਾਰੀ ਡਾਕਟਰਾਂ ਵਲੋਂ ਦੂਜੇ ਦਿਨ ਵੀ ਧਰਨਾ ਪ੍ਰਦਰਸ਼ਨ

ਬਠਿੰਡਾ, 23 ਜੂਨ (ਅਵਤਾਰ ਸਿੰਘ)- ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖਿਲਾਫ਼ ਕਈ ਵਿਭਾਗਾਂ ਦੇ ਮੁਲਾਜ਼ਮ ਜਥੇਬੰਦੀਆਂ ਵਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਉੱਥੇ ਹੀ ਡਾਕਟਰਾਂ ਨੇ ਦੂਜੇ ਦਿਨ ਪੇ ਸਕੇਲ ਨੂੰ ਲੈ ਕੇ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਸੀ. ...

ਪੂਰੀ ਖ਼ਬਰ »

ਸੂਏ 'ਚ ਨਾਬਾਲਿਗ ਲੜਕੀ ਦੀ ਲਾਸ਼ ਬਰਾਮਦ, ਪੁਲਿਸ ਵਲੋਂ ਜਾਂਚ ਜਾਰੀ

ਰਾਮਾਂ ਮੰਡੀ, 23 ਜੂਨ (ਤਰਸੇਮ ਸਿੰਗਲਾ)- ਅੱਜ ਸਵੇਰੇ ਨਾਲ ਲੱਗਦੇ ਪਿੰਡ ਫੁੱਲੋਖਾਰੀ ਦੇ ਸੂਏ ਵਿੱਚੋਂ ਇੱਕ 7/8 ਸਾਲ ਦੀ ਨਾਬਾਲਿਗ ਲੜਕੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਸੂਏ ਵਿੱਚ ਲਾਸ਼ ਹੋਣ ਦੀ ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ...

ਪੂਰੀ ਖ਼ਬਰ »

ਐੱਸ.ਐੱਸ.ਡੀ. ਕਾਲਜ ਭੋਖੜਾ ਵਿਖੇ ਵੈਕਸੀਨ ਕੈਂਪ 26 ਨੂੰ

ਗੋਨਿਆਣਾ, 23 ਜੂਨ (ਲਛਮਣ ਦਾਸ ਗਰਗ)- ਐੱਸ. ਐੱਸ. ਡੀ. ਸਭਾ ਬਠਿੰਡਾ ਦੇ ਯਤਨਾਂ ਸਦਕਾ ਐੱਸ. ਐੱਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਬਠਿੰਡਾ ਵਿਖੇ 26 ਜੂਨ ਨੂੰ ਸਿਵਲ ਹਸਪਤਾਲ ਗੋਨਿਆਣਾ ਦੇ ਐੱਸ. ਐੱਮ. ਓ. ਅਨਿਲ ਗੋਇਲ ਦੀ ਟੀਮ ਵਲੋਂ ਮੁਫ਼ਤ ਕਰੋਨਾ ...

ਪੂਰੀ ਖ਼ਬਰ »

ਪਿੰਡ ਕਲਾਲਵਾਲਾ ਦੇ ਸਾਬਕਾ ਸਰਪੰਚ ਦੀ ਕੋਰੋਨਾ ਦੀ ਜੰਗ ਹਾਰੇ

ਸੀਂਗੋ ਮੰਡੀ, 23 ਜੂਨ (ਲੱਕਵਿੰਦਰ ਸ਼ਰਮਾ)- ਪਿੰਡ ਕਲਾਲਵਾਲਾ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਪਿੰਡ ਕਲਾਲਵਾਲਾ ਦੇ ਸਾਬਕਾ ਸਰਪੰਚ ਥਾਨਾ ਸਿੰਘ ਭਾਕਰ ਦੀ ਕੋਰੋਨਾ ਨਾਲ ਮੌਤ ਹੋ ਗਈ | ਨੰਬਰਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਦੀ 15 ਮਈ ਨੂੰ ਕੋਰੋਨਾ ...

ਪੂਰੀ ਖ਼ਬਰ »

700 ਗ੍ਰਾਮ ਅਫ਼ੀਮ ਸਮੇਤ ਦੋ ਵਿਅਕਤੀ ਦਬੋਚੇ

ਸੰਗਤ ਮੰਡੀ, 23 ਜੂਨ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਵਲੋਂ ਮੰਡੀ ਡੱਬਵਾਲੀ ਨੇੜੇ ਪੈਂਦੇ ਪਿੰਡ ਡੂੰਮਵਾਲੀ ਵਿਖੇ ਦੋ ਵਿਅਕਤੀਆਂ ਨੂੰ 700 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਅਧੀਨ ਪੈਂਦੀ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ...

ਪੂਰੀ ਖ਼ਬਰ »

ਪੰਜਾਬੀ ਸੂਬੇ ਦੇ ਬਾਨੀ ਸੰਤ ਬਾਬਾ ਫ਼ਤਹਿ ਸਿੰਘ ਦਾ ਜੱਦੀ ਪਿੰਡ ਬਦਿਆਲਾ

ਮਨਜੀਤ ਸਿੰਘ ਘੜੈਲੀ 98153-91625 ਚਾਉਕੇ : ਪਿੰਡ ਬਦਿਆਲਾ ਨੂੰ ਜ਼ਿਲ੍ਹਾ ਬਠਿੰਡਾ ਦੇ ਧਾਰਮਿਕ ਤੇ ਰਾਜਨੀਤਕ ਖੇਤਰ 'ਚ ਚਰਚਿੱਤ ਪਿੰਡਾਂ 'ਚੋਂ ਇਕ ਜਾਣਿਆ ਜਾਂਦਾ ਹੈ | ਪਿੰਡ ਦੇ ਬੱਝਣ ਬਾਰੇ ਭਾਵੇਂ ਕੋਈ ਪ੍ਰਮਾਣਿਕ ਜਾਂ ਪੁਖ਼ਤਾ ਸਬੂਤ ਨਹੀਂ ਹਨ ਪਰ ਪਿੰਡ ਦੇ ਪਤਵੰਤਿਆਂ ਦੇ ...

ਪੂਰੀ ਖ਼ਬਰ »

ਆਦਰਸ਼ ਨਗਰ 'ਚ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਆਦਰਸ਼ ਨਗਰ ਵਾਰਡ ਨੰ. 1 ਦੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਜਿਸ ਦੀ ਸ਼ੁਰੂਆਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਡੈਲੀਗੇਟ ਤੇ ਸੀਨੀਅਰ ਕਾਂਗਰਸੀ ਆਗੂ ਟਹਿਲ ਸਿੰਘ ਸੰਧੂ ਤੇ ...

ਪੂਰੀ ਖ਼ਬਰ »

ਬਲਾਕ ਬਠਿੰਡਾ ਦੇ ਪਿੰਡਾਂ 'ਚ ਨਿੰਮ ਦੀ ਸਪ੍ਰੇਅ ਤਿਆਰ ਕਰਨ ਲਈ ਚਲਾਈ ਗਈ ਸਿਖਲਾਈ ਮੁਹਿੰਮ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖੇਤੀਬਾੜੀ ਵਿਭਾਗ ਬਠਿੰਡਾ ਵਲੋਂ ਡਾ: ਸੁਖਦੇਵ ਸਿੰਘ ਸਿੱਧੂ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ: ਬਹਾਦਰ ਸਿੰਘ ਸਿੱਧੂ ਦੀ ਅਤੇ ...

ਪੂਰੀ ਖ਼ਬਰ »

ਬੀ.ਡੀ.ਏ. ਸਟਾਫ਼ ਵਲੋਂ ਪੇ-ਕਮਿਸ਼ਨ ਰਿਪੋਰਟ ਖ਼ਿਲਾਫ਼ ਧਰਨਾ

ਬਠਿੰਡਾ, 23 ਜੂਨ (ਅਵਤਾਰ ਸਿੰਘ)-ਬੀ.ਡੀ.ਏ. ਦੇ ਸਮੂਹ ਸਟਾਫ਼ ਵਲੋਂ ਕੋਵਿਡ-19 ਦੀਆਂ ਹਦਾਇਤਾਂ ਮੁਤਾਬਕ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ 6ਵੇਂ ਪੇ-ਕਮਿਸ਼ਨ ਦੀਆਂ ਰਿਪੋਰਟ ਖ਼ਿਲਾਫ਼ ਕਲਮ ਤੋੜ ਹੜਤਾਲ ਕੀਤੀ ਗਈ | ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਬੀ.ਡੀ.ਏ. ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 10.70 ਲੱਖ ਰੁਪਏ ਦੀ ਠੱਗੀ, 2 ਔਰਤਾਂ ਸਮੇਤ 4 'ਤੇ ਪਰਚਾ ਦਰਜ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇਕ ਨੌਜਵਾਨ ਨੂੰ ਕੈਨੇਡਾ ਭੇਜਣ ਦੇ ਨਾਂਅ 'ਤੇ ਉਸ ਨਾਲ 10.70 ਲੱਖ ਰੁਪਏ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਕੈਂਟ ਦੀ ਪੁਲਿਸ ਨੇ ਠੱਗੀ ਦੇ ਸ਼ਿਕਾਰ ਨੌਜਵਾਨ ਦੀ ਸ਼ਿਕਾਇਤ ਮਗਰੋਂ ਦੋ ਔਰਤਾਂ ਸਮੇਤ 4 ਜਣਿਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸੁਖਦੇਵ ਸਿੰਘ ਨੰਬਰਦਾਰ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੁਖਦੇਵ ਸਿੰਘ ਨੰਬਰਦਾਰ ਦਾ ਜਨਮ 4 ਜਨਵਰੀ 1952 ਨੂੰ ਪਿਤਾ ਜਰਨੈਲ ਸਿੰਘ ਦੇ ਘਰ ਮਾਤਾ ਪ੍ਰੀਤਮ ਕੌਰ ਦੀ ਕੁੱਖੋਂ ਪਿੰਡ ਕੁਟੀ ਕਿਸ਼ਨਪੁਰਾ ਵਿਖੇ ਹੋਇਆ | ਉਹ ਦੋ ਭੈਣਾਂ ਦੇ 7 ਭਰਾ ਸਨ ਜਿਨ੍ਹਾਂ ਵਿਚੋਂ ਆਪ ਚੌਥੇ ਸਥਾਨ 'ਤੇ ਸਨ ...

ਪੂਰੀ ਖ਼ਬਰ »

6ਵੇਂ ਤਨਖਾਹ ਕਮਿਸ਼ਨ ਦੇ ਵਿਰੋਧ 'ਚ ਮੁਲਾਜ਼ਮ ਵਰਗ ਵਲੋਂ ਕਲਮ ਛੋੜ ਹੜਤਾਲ

ਬਠਿੰਡਾ, 23 ਜੂਨ (ਅਵਤਾਰ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸਮੁੱਚੇ ਵਿਭਾਗਾਂ ਦੇ ਕਲੈਰੀਕਲ ਸਟਾਫ਼ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੇ ਵਿਰੋਧ ਵਿਚ ਪਹਿਲੇ ਦਿਨ ਕਲਮਛੋੜ ਹੜਤਾਲ ਕੀਤੀ ਗਈ | ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਵਲੋਂ ਅੱਜ ਆਪਣੇ ...

ਪੂਰੀ ਖ਼ਬਰ »

ਡਾ: ਸਿਆਲਕਾ ਤੇ ਸੰਤ ਦਾਦੂਵਾਲ ਵਿਚਾਲੇ ਹੋਈ ਮੀਟਿੰਗ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਟੇਟ ਐਸ ਸੀ ਕਮਿਸ਼ਨ ਦੇ ਮੈਂਬਰ ਡਾ: ਟੀ. ਐਸ. 'ਸਿਆਲਕਾ' ਨੇ ਸਿੱਖ ਇਤਿਹਾਸ 'ਚ ਰੰਘਰੇਟਿਆਂ ਦੀ ਮਹੱਤਤਾ ਅਤੇ ਮੱਜ਼੍ਹਬੀ ਸਿੱਖਾਂ ਨਾਲ ਸਬੰਧਤ ਮਿਸਲਾਂ ਨੂੰ ਮੁੜ ਉਜਾਗਰ ਕਰਨ ਦਾ ਬੀੜਾ ਚੁੱਕ ਲਿਆ ਹੈ | ਮਜ਼੍ਹਬੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਖੁੱਲ੍ਹੀ ਜਨ ਔਸ਼ਧੀ ਦੀ ਦੁਕਾਨ ਤੋਂ ਨਹੀਂ ਮਿਲਦੀ ਦਵਾਈ, ਲੋਕ ਪ੍ਰੇਸ਼ਾਨ

ਬਠਿੰਡਾ, 23 ਜੂਨ (ਅਵਤਾਰ ਸਿੰਘ)-ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਸਰਕਾਰੀ ਜਨ ਔਸ਼ਧੀ ਦਵਾਖ਼ਾਨਾ ਦੀ ਦੁਕਾਨ ਹੈ, ਜਿਥੋਂ ਡਾਕਟਰਾਂ ਦੁਆਰਾ ਲਿਖੀਆਂ ਦਵਾਈਆਂ ਨਹੀ ਮਿਲਦੀਆਂ, ਸਗੋਂ ਉਹੀ ਦਵਾਈਆਂ ਦੂਜੇ ਨਾਲ ਦੇ ਸਟੋਰ ਤੋਂ ਅਸਾਨੀ ਨਾਲ ਮਹਿੰਗੀਆਂ ਮਿਲ ...

ਪੂਰੀ ਖ਼ਬਰ »

ਸਰਕਾਰ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਬੇਰੁਜ਼ਗਾਰਾਂ ਨਾਲ ਕੀਤਾ ਧੋਖਾ -ਸਿੱਧੂ

ਤਲਵੰਡੀ ਸਾਬੋ, 23 ਜੂਨ (ਰਣਜੀਤ ਸਿੰਘ ਰਾਜੂ)-ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਧਾਇਕਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੇ ਪੁੱਤਰਾਂ ਨੂੰ ਕਾਨੂੰਨ ਛਿੱਕੇ 'ਤੇ ਟੰਗ ਕੇ ਇਕ ਨੂੰ ਸਬ ਇੰਸਪੈਕਟਰ ਅਤੇ ਦੂਜੇ ਨੂੰ ਨੈਬ ਤਹਿਸੀਲਦਾਰ ਵਰਗੇ ਵੱਡੇ ਅਹੱੁਦਿਆਂ 'ਤੇ ਨਿਯੁਕਤ ...

ਪੂਰੀ ਖ਼ਬਰ »

2400 ਨਸ਼ੀਲੀ ਗੋਲੀਆਂ ਮਿਲਣ ਦੇ ਦੋਸ਼ 'ਚ ਮੁਕੱਦਮਾ ਦਰਜ

ਭਗਤਾ ਭਾਈਕਾ, 23 ਜੂਨ (ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ.-1 ਬਠਿੰਡਾ ਦੀ ਟੀਮ ਵਲੋਂ 1200 ਨਸ਼ੀਲੀ ਗੋਲੀਆਂ ਬਰਾਮਦ ਹੋਣ ਦੇ ਦੋਸ਼ ਤਹਿਤ ਕਾਬੂ ਕੀਤੇ ਗਏ ਵਿਅਕਤੀ ਖ਼ਿਲਾਫ਼ ਸਥਾਨਕ ਪੁਲਿਸ ਸਟੇਸ਼ਨ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਸਥਾਨਕ ਪੁਲਿਸ ਵਲੋਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 26 ਦੇ ਪ੍ਰੋਗਰਾਮ ਸਬੰਧੀ ਇਕੱਤਰਤਾ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਭੁੱਚੋਂ ਖੁਰਦ ਦੀ ਅਗਵਾਈ ਵਿਚ ਸਥਾਨਕ ਟੀਚਰਜ਼ ਹੋਮ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਲਈ ਪੁੱਜੇ ਕਿਰਤੀ ਕਿਸਾਨ ...

ਪੂਰੀ ਖ਼ਬਰ »

ਕੁੱਝ ਘੰਟਿਆਂ ਦੀ ਨਵਜਨਮੀ ਬੱਚੀ ਨੂੰ ਗਲੀ 'ਚ ਸੁੱਟਿਆ

ਬਠਿੰਡਾ, 23 ਜੂਨ (ਅਵਤਾਰ ਸਿੰਘ)- ਬਠਿੰਡਾ ਦੇ ਧੋਬੀਆਣਾ ਬਸਤੀ ਵਿਚ ਸਿਖਰ ਦੁਪਹਿਰ ਤਪਦੀ ਗਰਮੀ ਵਿਚ ਇਕ ਲਾਵਾਰਿਸ ਨਵ ਜਨਮੀ ਬੱਚੀ ਨੂੰ ਕਲਯੁੱਗੀ ਮਾਂ ਨੇ ਜੰਮਦੀਆਂ ਹੀ ਗਲੀ 'ਚ ਸੁੱਟ ਦਿੱਤਾ | ਬੱਚੀ ਦੀਆਂ ਰੋਣ ਦੀਆਂ ਆਵਾਜ਼ਾਂ ਸੁਣਾਈ ਦੇਣ ਕਾਰਨ ਗਲੀ ਵਿਚੋਂ ਲੰਘ ਰਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX