ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  about 1 hour ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  about 3 hours ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  about 4 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  about 4 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  about 4 hours ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  about 4 hours ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  about 5 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  about 5 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 5 hours ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 6 hours ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 7 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 7 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 7 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 7 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 7 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 7 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 8 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਬਠਿੰਡਾ

ਝੋਨੇ ਦੀ ਬਿਜਾਈ ਲਈ ਬਿਜਲੀ ਸਪਲਾਈ ਨਾ ਮਿਲਣ ਤੋਂ ਭੜਕੇ ਕਿਸਾਨ, ਬਿਜਲੀ ਦਫ਼ਤਰ ਦਾ ਕੀਤਾ ਘਿਰਾਓ

ਰਾਮਾਂ ਮੰਡੀ, 23 ਜੂਨ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਨੇੜਲੇ ਪਿੰਡ ਜੱਜਲ, ਬੰਗੀਆਂ, ਰਾਮਸਰਾ, ਰਾਮਾਂ ਆਦਿ ਪਿੰਡਾਂ ਦੇ ਕਿਸਾਨਾਂ ਨੇ ਝੋਨੇ ਦੀ ਬਿਜਾਈ ਕਰਨ ਲਈ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਤੋਂ ਦੁਖੀ ਹੋ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਚ ਵੈਬੀਨਾਰ

ਤਲਵੰਡੀ ਸਾਬੋ, 23 ਜੂਨ (ਰਣਜੀਤ ਸਿੰਘ ਰਾਜੂ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਭਵਿੱਖੀ ਯੋਜਨਾ ਵਿਸ਼ੇ ਤਹਿਤ ਇਕ ਵੈਬੀਨਾਰ ਕਰਵਾਇਆ ਗਿਆ ਜਿਸ ਤਹਿਤ ਕਾਲਜ ਦੇ ਸੀਨੀਅਰ ਪ੍ਰੋਫੈਸਰ ਤੇ ਡੀਨ ਯੂਥ ਵੈਲਫ਼ੇਅਰ ਡਾ: ...

ਪੂਰੀ ਖ਼ਬਰ »

ਰੌਲੇ-ਰੱਪੇ ਭਰਪੂਰ ਰਹੀ ਨਗਰ ਨਿਗਮ ਦੇ ਜਨਰਲ ਹਾਊਸ ਦੀ ਪਹਿਲੀ ਮੀਟਿੰਗ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਨਗਰ ਨਿਗਮ ਬਠਿੰਡਾ ਦੇ ਇਤਿਹਾਸ 'ਚ ਪਹਿਲੀ ਵਾਰ ਪੁਲਿਸ ਦੇ ਪਹਿਰੇ ਹੇਠ ਹੋਈ ਜਨਰਲ ਹਾਊਸ ਦੀ ਪਹਿਲੀ ਮੀਟਿੰਗ 'ਚ ਖੂਬ ਰੌਲਾ ਰੱਪਾ ਰਿਹਾ | ਇਹ ਰੌਲਾ ਰੱਪਾ ਮੀਟਿੰਗ 'ਚ ਵਿਚਾਰੇ ਜਾਣ ਲਈ ਲਿਆਂਦੇ 17 ਏਜੰਡਿਆਂ ਤੇ ...

ਪੂਰੀ ਖ਼ਬਰ »

ਕੋਰੋਨਾ ਦੀ ਆੜ ਹੇਠ ਨਾਟਕੀ ਢੰਗ ਨਾਲ ਘਰ 'ਚ ਦਾਖ਼ਲ ਹੋ ਕੇ ਕੀਤੀ ਲੱਖਾਂ ਦੀ ਲੁੱਟ

ਸੰਗਤ ਮੰਡੀ, 23 ਜੂਨ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਿਖੇ ਤਿੰਨ ਮੋਟਰਸਾਈਕਲ ਸਵਾਰਾਂ ਵੱਲੋਂ ਦਿਨ ਦਿਹਾੜੇ ਕੋਰੋਨਾ ਦੀ ਆੜ੍ਹ ਹੇਠ ਘਰ 'ਚ ਦਾਖ਼ਲ ਹੋ ਕੇ ਲੱਖਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣਿਆਂ ਦੀ ਲੱੁਟ ...

ਪੂਰੀ ਖ਼ਬਰ »

ਗੋਨਿਆਣਾ-ਅਬਲੂ ਕੋਟਲੀ ਸੜਕ ਦੇ ਥਾਂ-ਥਾਂ ਟੁੱਟੀ ਹੋਣ ਕਾਰਨ ਕਿਸਾਨ ਯੂਨੀਅਨ ਨੇ ਸੰਕੇਤਕ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਗੋਨਿਆਣਾ/ਮਹਿਮਾ ਸਰਜਾ, 23 ਜੂਨ (ਲਛਮਣ ਦਾਸ ਗਰਗ, ਰਾਮਜੀਤ ਸ਼ਰਮਾ) - ਕਹਿੰਦੇ ਹਨ ਕਿ 12 ਸਾਲ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ ਪਰ ਇਕ ਸੜਕ ਨੂੰ ਨਕਾਰਾ ਹੋਇਆਂ 14 ਸਾਲ ਹੋ ਗਏ ਹਨ, ਇਸ ਸਮੇਂ ਦੌਰਾਨ ਸੂਬੇ 'ਚ ਅਨੇਕਾਂ ਸਰਕਾਰਾਂ ਆਈਆਂ ਕਿਸੇ ਸਰਕਾਰ ਨੇ ਇਸ ਸੜਕ ਨੂੰ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ | ਜੇਕਰ ਗੱਲ ਕਰੀਏ ਗੋਨਿਆਣਾ ਮੰਡੀ ਤੋਂ ਅਬਲੂ ਕੋਟਲੀ ਜਾਣ ਵਾਲੀ 14 ਕਿਲੋਮੀਟਰ ਲੰਮੀ ਸੜਕ ਦੀ ਜੋ ਆਪਣੇ ਸਫ਼ਰ ਦੌਰਾਨ ਤਕਰੀਬਨ 14 ਪਿੰਡਾਂ ਨੂੰ ਆਪਣੇ ਨਾਲ ਜੋੜਦੀ ਹੈ | ਇਸ ਸੜਕ 'ਤੇ ਇਤਿਹਾਸਿਕ ਗੁਰਦੁਆਰਾ ਸ੍ਰੀ ਲੱਖੀ ਜੰਗਲ ਸਾਹਿਬ ਵੀ ਸਥਿਤ ਹੈ ਜਿੱਥੇ ਰੋਜ਼ਾਨਾ ਸੈਂਕੜੇ ਸ਼ਰਧਾਲੂ ਨਤਮਸਤਕ ਹੋਣ ਆਉਂਦੇ ਹਨ ਜਿਨ੍ਹਾਂ ਨੂੰ ਵੀ ਇਥੋਂ ਲੰਘਣ ਲਈ ਬਹੁਤ ਜ਼ਿਆਦਾ ਮੁਸ਼ਕਿਲ ਪੇਸ਼ ਆਉਂਦੀ ਹੈ | ਇਹ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਹਰੇਕ ਪਿੰਡ ਦੇ ਨਿਵਾਸੀ ਨੂੰ ਇਸ ਸੜਕ ਤੋਂ ਲੰਘਣਾ ਬਹੁਤ ਔਖਾ ਹੋਇਆ ਪਿਆ ਹੈ | ਉਕਤ ਸੜਕ ਦੇ ਸਤਾਏ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸਹਿਯੋਗ ਨਾਲ ਅੱਜ ਪਿੰਡ ਨੇਹੀਂਆਂ ਵਾਲਾ ਕੋਲ ਸੂਬਾ ਸਰਕਾਰ ਨੂੰ ਜਗਾਉਣ ਲਈ ਇਕ ਸੰਕੇਤਕ ਧਰਨਾ ਲਗਾਇਆ ਤੇ ਸੜਕ ਵਿਚਕਾਰ ਬਣੇ ਗਾਰੇ ਵਿਚ ਝੋਨਾ ਲਗਾ ਕੇ ਸੂਬਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੀਦਾ ਨੇ ਕਿਹਾ ਹੈ ਕਿ ਇਹ ਸੜਕ ਪਿਛਲੇ 13-14 ਸਾਲਾਂ ਤੋਂ ਟੁੱਟੀ ਹੋਈ ਹੈ | ਇਸ ਸੜਕ ਤੋਂ ਅਨੇਕਾਂ ਵਾਰ ਹਲਕਾ ਬਠਿੰਡਾ ਦੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਵੀ ਆਪਣੀਆਂ ਗੱਡੀਆਂ ਰਾਹੀ ਜ਼ਰੂਰ ਲੰਘੇ ਹੋਣਗੇ ਕਿਸੇ ਨੇ ਵੀ ਇਸ ਸੜਕ ਵੱਲ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਬਣਵਾਉਣ ਲਈ ਅੱਜ ਇਕ ਸੰਕੇਤਕ ਧਰਨਾ ਲਗਾਕੇ ਸੜਕ ਦੇ ਚਿੱਕੜ ਵਿਚ ਝੋਨਾ ਲਗਾਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਉਕਤ ਆਗੂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ 2022 ਦੀਆਂ ਵੋਟਾਂ ਵਿਚ ਧਿਆਨ ਹੈ ਪਰ ਇਸ ਸੜਕ ਨੂੰ ਬਿਲਕੁੱਲ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ | ਉਕਤ ਆਗੂ ਨੇ ਕਿਹਾ ਕਿ ਭਾਵੇਂ ਕਿ ਇਸ ਸੜਕ ਦੇ ਤਕਰੀਬਨ 8 ਕਰੋੜ ਰੁਪਏ ਦੀ ਲਾਗਤ ਨਾਲ ਟੈਂਡਰ ਹੋਏ ਨੂੰ ਕਾਫ਼ੀ ਸਮਾਂ ਹੋ ਚੁੱਕਿਆ ਹੈ ਪਰ ਠੇਕੇਦਾਰ ਇਸ ਪਾਸੇ ਵੱਲ ਬਿਲਕੱੁਲ ਧਿਆਨ ਨਹੀਂ ਦੇ ਰਿਹਾ | ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਕ ਹਫ਼ਤੇ ਦੇ ਅੰਦਰ-ਅੰਦਰ ਇਸ ਸੜਕ ਦਾ ਕੰਮ ਚਾਲੂ ਨਾ ਹੋਇਆ ਤਾਂ ਉਪਰੋਕਤ ਦਿੱਤੇ ਗਏ ਸਮੇਂ ਤੋਂ ਬਾਅਦ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਦੇ ਸਹਿਯੋਗ ਨਾਲ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਬੇਅੰਤ ਸਿੰਘ ਮਹਿਮਾ ਸਰਜਾ, ਸੁਖਦਰਸ਼ਨ ਸਿੰਘ ਖੇਮੂਆਣਾ, ਰੇਸ਼ਮ ਸਿੰਘ ਜੀਦਾ, ਭੋਲਾ ਸਿੰਘ ਗੋਨਿਆਣਾ, ਗੁਰਪਾਲ ਸਿੰਘ ਕੋਠੇ ਸੰਧੂਆਂ ਵਾਲੇ, ਸੁਖਮੰਦਰ ਸਿੰਘ ਲੱਖੀ ਜੰਗਲ, ਬਲਵੀਰ ਸਿੰਘ ਲੱਖੀਜੰਗਲ, ਬਹਾਦਰ ਸਿੰਘ ਬਰਾੜ, ਸੁਖਚੈਨ ਸਿੰਘ ਸਿਵੀਆਂ ਸਮੇਤ ਅਨੇਕਾਂ ਕਿਸਾਨ ਤੇ ਯੂਨੀਅਨ ਦੇ ਮੈਂਬਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਰਿਆਨੇ ਦੀ ਦੁਕਾਨ 'ਚ 50 ਹਜ਼ਾਰ ਦੀ ਚੋਰੀ

ਗੋਨਿਆਣਾ, 23 ਜੂਨ (ਲਛਮਣ ਦਾਸ ਗਰਗ)-ਬੀਤੀ ਰਾਤ ਨਜ਼ਦੀਕੀ ਪਿੰਡ ਨੇਹੀਂਆਂ ਵਾਲਾ ਵਿਖੇ ਇਕ ਚੋਰ ਗਰੋਹ ਨੇ ਕਰਿਆਨੇ ਵਾਲੀ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਕੇ 50 ਹਜ਼ਾਰ ਦੇ ਕਰੀਬ ਸਾਮਾਨ ਦੀ ਚੋਰੀ ਕਰ ਲਈ | ਪਿੰਡ ਨੇਹੀਂਆਂ ਵਾਲਾ ਵਿਖੇ ਕਰਿਆਨੇ ਦੀ ਦੁਕਾਨ (ਹੈਪੀ ...

ਪੂਰੀ ਖ਼ਬਰ »

ਛੇਵੇਂ ਪੇ ਕਮਿਸ਼ਨ ਖਿਲਾਫ਼ ਸਰਕਾਰੀ ਡਾਕਟਰਾਂ ਵਲੋਂ ਦੂਜੇ ਦਿਨ ਵੀ ਧਰਨਾ ਪ੍ਰਦਰਸ਼ਨ

ਬਠਿੰਡਾ, 23 ਜੂਨ (ਅਵਤਾਰ ਸਿੰਘ)- ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖਿਲਾਫ਼ ਕਈ ਵਿਭਾਗਾਂ ਦੇ ਮੁਲਾਜ਼ਮ ਜਥੇਬੰਦੀਆਂ ਵਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਉੱਥੇ ਹੀ ਡਾਕਟਰਾਂ ਨੇ ਦੂਜੇ ਦਿਨ ਪੇ ਸਕੇਲ ਨੂੰ ਲੈ ਕੇ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਸੀ. ...

ਪੂਰੀ ਖ਼ਬਰ »

ਸੂਏ 'ਚ ਨਾਬਾਲਿਗ ਲੜਕੀ ਦੀ ਲਾਸ਼ ਬਰਾਮਦ, ਪੁਲਿਸ ਵਲੋਂ ਜਾਂਚ ਜਾਰੀ

ਰਾਮਾਂ ਮੰਡੀ, 23 ਜੂਨ (ਤਰਸੇਮ ਸਿੰਗਲਾ)- ਅੱਜ ਸਵੇਰੇ ਨਾਲ ਲੱਗਦੇ ਪਿੰਡ ਫੁੱਲੋਖਾਰੀ ਦੇ ਸੂਏ ਵਿੱਚੋਂ ਇੱਕ 7/8 ਸਾਲ ਦੀ ਨਾਬਾਲਿਗ ਲੜਕੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਸੂਏ ਵਿੱਚ ਲਾਸ਼ ਹੋਣ ਦੀ ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ...

ਪੂਰੀ ਖ਼ਬਰ »

ਐੱਸ.ਐੱਸ.ਡੀ. ਕਾਲਜ ਭੋਖੜਾ ਵਿਖੇ ਵੈਕਸੀਨ ਕੈਂਪ 26 ਨੂੰ

ਗੋਨਿਆਣਾ, 23 ਜੂਨ (ਲਛਮਣ ਦਾਸ ਗਰਗ)- ਐੱਸ. ਐੱਸ. ਡੀ. ਸਭਾ ਬਠਿੰਡਾ ਦੇ ਯਤਨਾਂ ਸਦਕਾ ਐੱਸ. ਐੱਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਬਠਿੰਡਾ ਵਿਖੇ 26 ਜੂਨ ਨੂੰ ਸਿਵਲ ਹਸਪਤਾਲ ਗੋਨਿਆਣਾ ਦੇ ਐੱਸ. ਐੱਮ. ਓ. ਅਨਿਲ ਗੋਇਲ ਦੀ ਟੀਮ ਵਲੋਂ ਮੁਫ਼ਤ ਕਰੋਨਾ ...

ਪੂਰੀ ਖ਼ਬਰ »

ਪਿੰਡ ਕਲਾਲਵਾਲਾ ਦੇ ਸਾਬਕਾ ਸਰਪੰਚ ਦੀ ਕੋਰੋਨਾ ਦੀ ਜੰਗ ਹਾਰੇ

ਸੀਂਗੋ ਮੰਡੀ, 23 ਜੂਨ (ਲੱਕਵਿੰਦਰ ਸ਼ਰਮਾ)- ਪਿੰਡ ਕਲਾਲਵਾਲਾ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਪਿੰਡ ਕਲਾਲਵਾਲਾ ਦੇ ਸਾਬਕਾ ਸਰਪੰਚ ਥਾਨਾ ਸਿੰਘ ਭਾਕਰ ਦੀ ਕੋਰੋਨਾ ਨਾਲ ਮੌਤ ਹੋ ਗਈ | ਨੰਬਰਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਦੀ 15 ਮਈ ਨੂੰ ਕੋਰੋਨਾ ...

ਪੂਰੀ ਖ਼ਬਰ »

700 ਗ੍ਰਾਮ ਅਫ਼ੀਮ ਸਮੇਤ ਦੋ ਵਿਅਕਤੀ ਦਬੋਚੇ

ਸੰਗਤ ਮੰਡੀ, 23 ਜੂਨ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਵਲੋਂ ਮੰਡੀ ਡੱਬਵਾਲੀ ਨੇੜੇ ਪੈਂਦੇ ਪਿੰਡ ਡੂੰਮਵਾਲੀ ਵਿਖੇ ਦੋ ਵਿਅਕਤੀਆਂ ਨੂੰ 700 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਅਧੀਨ ਪੈਂਦੀ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ...

ਪੂਰੀ ਖ਼ਬਰ »

ਪੰਜਾਬੀ ਸੂਬੇ ਦੇ ਬਾਨੀ ਸੰਤ ਬਾਬਾ ਫ਼ਤਹਿ ਸਿੰਘ ਦਾ ਜੱਦੀ ਪਿੰਡ ਬਦਿਆਲਾ

ਮਨਜੀਤ ਸਿੰਘ ਘੜੈਲੀ 98153-91625 ਚਾਉਕੇ : ਪਿੰਡ ਬਦਿਆਲਾ ਨੂੰ ਜ਼ਿਲ੍ਹਾ ਬਠਿੰਡਾ ਦੇ ਧਾਰਮਿਕ ਤੇ ਰਾਜਨੀਤਕ ਖੇਤਰ 'ਚ ਚਰਚਿੱਤ ਪਿੰਡਾਂ 'ਚੋਂ ਇਕ ਜਾਣਿਆ ਜਾਂਦਾ ਹੈ | ਪਿੰਡ ਦੇ ਬੱਝਣ ਬਾਰੇ ਭਾਵੇਂ ਕੋਈ ਪ੍ਰਮਾਣਿਕ ਜਾਂ ਪੁਖ਼ਤਾ ਸਬੂਤ ਨਹੀਂ ਹਨ ਪਰ ਪਿੰਡ ਦੇ ਪਤਵੰਤਿਆਂ ਦੇ ...

ਪੂਰੀ ਖ਼ਬਰ »

ਆਦਰਸ਼ ਨਗਰ 'ਚ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਆਦਰਸ਼ ਨਗਰ ਵਾਰਡ ਨੰ. 1 ਦੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਜਿਸ ਦੀ ਸ਼ੁਰੂਆਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਡੈਲੀਗੇਟ ਤੇ ਸੀਨੀਅਰ ਕਾਂਗਰਸੀ ਆਗੂ ਟਹਿਲ ਸਿੰਘ ਸੰਧੂ ਤੇ ...

ਪੂਰੀ ਖ਼ਬਰ »

ਬਲਾਕ ਬਠਿੰਡਾ ਦੇ ਪਿੰਡਾਂ 'ਚ ਨਿੰਮ ਦੀ ਸਪ੍ਰੇਅ ਤਿਆਰ ਕਰਨ ਲਈ ਚਲਾਈ ਗਈ ਸਿਖਲਾਈ ਮੁਹਿੰਮ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖੇਤੀਬਾੜੀ ਵਿਭਾਗ ਬਠਿੰਡਾ ਵਲੋਂ ਡਾ: ਸੁਖਦੇਵ ਸਿੰਘ ਸਿੱਧੂ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ: ਬਹਾਦਰ ਸਿੰਘ ਸਿੱਧੂ ਦੀ ਅਤੇ ...

ਪੂਰੀ ਖ਼ਬਰ »

ਬੀ.ਡੀ.ਏ. ਸਟਾਫ਼ ਵਲੋਂ ਪੇ-ਕਮਿਸ਼ਨ ਰਿਪੋਰਟ ਖ਼ਿਲਾਫ਼ ਧਰਨਾ

ਬਠਿੰਡਾ, 23 ਜੂਨ (ਅਵਤਾਰ ਸਿੰਘ)-ਬੀ.ਡੀ.ਏ. ਦੇ ਸਮੂਹ ਸਟਾਫ਼ ਵਲੋਂ ਕੋਵਿਡ-19 ਦੀਆਂ ਹਦਾਇਤਾਂ ਮੁਤਾਬਕ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ 6ਵੇਂ ਪੇ-ਕਮਿਸ਼ਨ ਦੀਆਂ ਰਿਪੋਰਟ ਖ਼ਿਲਾਫ਼ ਕਲਮ ਤੋੜ ਹੜਤਾਲ ਕੀਤੀ ਗਈ | ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਬੀ.ਡੀ.ਏ. ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 10.70 ਲੱਖ ਰੁਪਏ ਦੀ ਠੱਗੀ, 2 ਔਰਤਾਂ ਸਮੇਤ 4 'ਤੇ ਪਰਚਾ ਦਰਜ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇਕ ਨੌਜਵਾਨ ਨੂੰ ਕੈਨੇਡਾ ਭੇਜਣ ਦੇ ਨਾਂਅ 'ਤੇ ਉਸ ਨਾਲ 10.70 ਲੱਖ ਰੁਪਏ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਕੈਂਟ ਦੀ ਪੁਲਿਸ ਨੇ ਠੱਗੀ ਦੇ ਸ਼ਿਕਾਰ ਨੌਜਵਾਨ ਦੀ ਸ਼ਿਕਾਇਤ ਮਗਰੋਂ ਦੋ ਔਰਤਾਂ ਸਮੇਤ 4 ਜਣਿਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸੁਖਦੇਵ ਸਿੰਘ ਨੰਬਰਦਾਰ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੁਖਦੇਵ ਸਿੰਘ ਨੰਬਰਦਾਰ ਦਾ ਜਨਮ 4 ਜਨਵਰੀ 1952 ਨੂੰ ਪਿਤਾ ਜਰਨੈਲ ਸਿੰਘ ਦੇ ਘਰ ਮਾਤਾ ਪ੍ਰੀਤਮ ਕੌਰ ਦੀ ਕੁੱਖੋਂ ਪਿੰਡ ਕੁਟੀ ਕਿਸ਼ਨਪੁਰਾ ਵਿਖੇ ਹੋਇਆ | ਉਹ ਦੋ ਭੈਣਾਂ ਦੇ 7 ਭਰਾ ਸਨ ਜਿਨ੍ਹਾਂ ਵਿਚੋਂ ਆਪ ਚੌਥੇ ਸਥਾਨ 'ਤੇ ਸਨ ...

ਪੂਰੀ ਖ਼ਬਰ »

6ਵੇਂ ਤਨਖਾਹ ਕਮਿਸ਼ਨ ਦੇ ਵਿਰੋਧ 'ਚ ਮੁਲਾਜ਼ਮ ਵਰਗ ਵਲੋਂ ਕਲਮ ਛੋੜ ਹੜਤਾਲ

ਬਠਿੰਡਾ, 23 ਜੂਨ (ਅਵਤਾਰ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸਮੁੱਚੇ ਵਿਭਾਗਾਂ ਦੇ ਕਲੈਰੀਕਲ ਸਟਾਫ਼ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੇ ਵਿਰੋਧ ਵਿਚ ਪਹਿਲੇ ਦਿਨ ਕਲਮਛੋੜ ਹੜਤਾਲ ਕੀਤੀ ਗਈ | ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਵਲੋਂ ਅੱਜ ਆਪਣੇ ...

ਪੂਰੀ ਖ਼ਬਰ »

ਡਾ: ਸਿਆਲਕਾ ਤੇ ਸੰਤ ਦਾਦੂਵਾਲ ਵਿਚਾਲੇ ਹੋਈ ਮੀਟਿੰਗ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਟੇਟ ਐਸ ਸੀ ਕਮਿਸ਼ਨ ਦੇ ਮੈਂਬਰ ਡਾ: ਟੀ. ਐਸ. 'ਸਿਆਲਕਾ' ਨੇ ਸਿੱਖ ਇਤਿਹਾਸ 'ਚ ਰੰਘਰੇਟਿਆਂ ਦੀ ਮਹੱਤਤਾ ਅਤੇ ਮੱਜ਼੍ਹਬੀ ਸਿੱਖਾਂ ਨਾਲ ਸਬੰਧਤ ਮਿਸਲਾਂ ਨੂੰ ਮੁੜ ਉਜਾਗਰ ਕਰਨ ਦਾ ਬੀੜਾ ਚੁੱਕ ਲਿਆ ਹੈ | ਮਜ਼੍ਹਬੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਖੁੱਲ੍ਹੀ ਜਨ ਔਸ਼ਧੀ ਦੀ ਦੁਕਾਨ ਤੋਂ ਨਹੀਂ ਮਿਲਦੀ ਦਵਾਈ, ਲੋਕ ਪ੍ਰੇਸ਼ਾਨ

ਬਠਿੰਡਾ, 23 ਜੂਨ (ਅਵਤਾਰ ਸਿੰਘ)-ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਸਰਕਾਰੀ ਜਨ ਔਸ਼ਧੀ ਦਵਾਖ਼ਾਨਾ ਦੀ ਦੁਕਾਨ ਹੈ, ਜਿਥੋਂ ਡਾਕਟਰਾਂ ਦੁਆਰਾ ਲਿਖੀਆਂ ਦਵਾਈਆਂ ਨਹੀ ਮਿਲਦੀਆਂ, ਸਗੋਂ ਉਹੀ ਦਵਾਈਆਂ ਦੂਜੇ ਨਾਲ ਦੇ ਸਟੋਰ ਤੋਂ ਅਸਾਨੀ ਨਾਲ ਮਹਿੰਗੀਆਂ ਮਿਲ ...

ਪੂਰੀ ਖ਼ਬਰ »

ਸਰਕਾਰ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਬੇਰੁਜ਼ਗਾਰਾਂ ਨਾਲ ਕੀਤਾ ਧੋਖਾ -ਸਿੱਧੂ

ਤਲਵੰਡੀ ਸਾਬੋ, 23 ਜੂਨ (ਰਣਜੀਤ ਸਿੰਘ ਰਾਜੂ)-ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਧਾਇਕਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੇ ਪੁੱਤਰਾਂ ਨੂੰ ਕਾਨੂੰਨ ਛਿੱਕੇ 'ਤੇ ਟੰਗ ਕੇ ਇਕ ਨੂੰ ਸਬ ਇੰਸਪੈਕਟਰ ਅਤੇ ਦੂਜੇ ਨੂੰ ਨੈਬ ਤਹਿਸੀਲਦਾਰ ਵਰਗੇ ਵੱਡੇ ਅਹੱੁਦਿਆਂ 'ਤੇ ਨਿਯੁਕਤ ...

ਪੂਰੀ ਖ਼ਬਰ »

2400 ਨਸ਼ੀਲੀ ਗੋਲੀਆਂ ਮਿਲਣ ਦੇ ਦੋਸ਼ 'ਚ ਮੁਕੱਦਮਾ ਦਰਜ

ਭਗਤਾ ਭਾਈਕਾ, 23 ਜੂਨ (ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ.-1 ਬਠਿੰਡਾ ਦੀ ਟੀਮ ਵਲੋਂ 1200 ਨਸ਼ੀਲੀ ਗੋਲੀਆਂ ਬਰਾਮਦ ਹੋਣ ਦੇ ਦੋਸ਼ ਤਹਿਤ ਕਾਬੂ ਕੀਤੇ ਗਏ ਵਿਅਕਤੀ ਖ਼ਿਲਾਫ਼ ਸਥਾਨਕ ਪੁਲਿਸ ਸਟੇਸ਼ਨ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਸਥਾਨਕ ਪੁਲਿਸ ਵਲੋਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 26 ਦੇ ਪ੍ਰੋਗਰਾਮ ਸਬੰਧੀ ਇਕੱਤਰਤਾ

ਬਠਿੰਡਾ, 23 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਭੁੱਚੋਂ ਖੁਰਦ ਦੀ ਅਗਵਾਈ ਵਿਚ ਸਥਾਨਕ ਟੀਚਰਜ਼ ਹੋਮ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਲਈ ਪੁੱਜੇ ਕਿਰਤੀ ਕਿਸਾਨ ...

ਪੂਰੀ ਖ਼ਬਰ »

ਕੁੱਝ ਘੰਟਿਆਂ ਦੀ ਨਵਜਨਮੀ ਬੱਚੀ ਨੂੰ ਗਲੀ 'ਚ ਸੁੱਟਿਆ

ਬਠਿੰਡਾ, 23 ਜੂਨ (ਅਵਤਾਰ ਸਿੰਘ)- ਬਠਿੰਡਾ ਦੇ ਧੋਬੀਆਣਾ ਬਸਤੀ ਵਿਚ ਸਿਖਰ ਦੁਪਹਿਰ ਤਪਦੀ ਗਰਮੀ ਵਿਚ ਇਕ ਲਾਵਾਰਿਸ ਨਵ ਜਨਮੀ ਬੱਚੀ ਨੂੰ ਕਲਯੁੱਗੀ ਮਾਂ ਨੇ ਜੰਮਦੀਆਂ ਹੀ ਗਲੀ 'ਚ ਸੁੱਟ ਦਿੱਤਾ | ਬੱਚੀ ਦੀਆਂ ਰੋਣ ਦੀਆਂ ਆਵਾਜ਼ਾਂ ਸੁਣਾਈ ਦੇਣ ਕਾਰਨ ਗਲੀ ਵਿਚੋਂ ਲੰਘ ਰਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX