ਤਾਜਾ ਖ਼ਬਰਾਂ


44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  6 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  27 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 4 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 6 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 7 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸਾਡੀ ਸਿਹਤ

ਜਦੋਂ ਕਰਨਾ ਹੋਵੇ ਯੋਗ ਆਸਣ

ਯੋਗ ਆਸਣ ਇਕ ਸਰੀਰਕ ਸਾਧਨਾ ਹੈ ਜਿਸ ਵਿਚ ਨਿਯਮ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਲਗਾਤਾਰ ਅਭਿਆਸ ਦੀ ਜ਼ਰੂਰਤ ਹੁੰਦੀ ਹੈ। ਯੋਗ ਆਸਣ ਕਰਨ ਤੋਂ ਪਹਿਲਾਂ ਵਿਅਕਤੀ ਨੂੰ ਯੋਗ ਆਸਣ ਸਬੰਧੀ ਸਾਵਧਾਨੀਆਂ ਬਾਰੇ ਜ਼ਰੂਰ ਜਾਣੂ ਹੋਣਾ ਚਾਹੀਦਾ ਹੈ। ਯੋਗ ਆਸਣ ਕਰਦੇ ਸਮੇਂ ਸਾਵਧਾਨੀਆਂ ਨਾ ਵਰਤਣ ਕਾਰਨ ਲਾਭ ਦੀ ਬਜਾਏ ਨੁਕਸਾਨ ਹੋ ਸਕਦਾ ਹੈ।
ਯੋਗ ਆਸਣ ਤੋਂ ਪਹਿਲਾਂ ਮਲ-ਮੂਤਰ ਤਿਆਗ ਕੇ ਪੇਟ ਦੀ ਸਫ਼ਾਈ ਕਰ ਲੈਣੀ ਚੰਗੀ ਗੱਲ ਹੈ। ਯੋਗ ਸਾਧਕ ਨੂੰ ਕਬਜ਼ ਦੀ ਸ਼ਿਕਾਇਤ ਨਹੀਂ ਹੋਣੀ ਚਾਹੀਦੀ। ਸਾਰੇ ਆਸਣ ਖਾਲੀ ਪੇਟ ਹੀ ਕੀਤੇ ਜਾਣੇ ਚਾਹੀਦੇ ਹਨ। ਜੇ ਕਿਸੇ ਨੂੰ ਸਵੇਰੇ-ਸਵੇਰੇ ਚਾਹ-ਕੌਫੀ ਆਦਿ ਪੀਣ ਦੀ ਆਦਤ ਹੈ ਤਾਂ ਇਕ ਕੱਪ ਚਾਹ ਜਾਂ ਕੌਫੀ ਲਈ ਜਾ ਸਕਦੀ ਹੈ। ਯੋਗ ਆਸਣ ਕਰਨ ਤੋਂ ਬਾਅਦ ਘੱਟ ਤੋਂ ਘੱਟ ਚਾਰ ਘੰਟੇ ਬਾਅਦ ਹੀ ਕੁਝ ਖਾਣਾ ਚਾਹੀਦਾ ਹੈ।
ਯੋਗ ਆਸਣ ਲਈ ਸੂਰਜ ਨਿਕਲਣ ਤੋਂ ਪਹਿਲਾਂ ਅਤੇ ਸੂਰਜ ਨਿਕਲਣ ਤੋਂ ਬਾਅਦ ਦਾ ਸਮਾਂ ਹੀ ਸਹੀ ਰਹਿੰਦਾ ਹੈ। ਯੋਗ ਸ਼ਾਸਤਰੀਆਂ ਅਨੁਸਾਰ ਔਖੇ ਯੋਗ ਆਸਣਾਂ ਦਾ ਅਭਿਆਸ ਸਵੇਰ ਸਮੇਂ ਅਤੇ ਆਸਾਨ ਯੋਗ ਆਸਣਾਂ ਦਾ ਅਭਿਆਸ ਸ਼ਾਮ ਵੇਲੇ ਕਰਨਾ ਚੰਗਾ ਮੰਨਿਆ ਜਾਂਦਾ ਹੈ।
ਯੋਗ ਸਾਧਨਾ ਨਿਰੰਤਰ ਅਭਿਆਸ, ਲਗਨ ਅਤੇ ਹੌਸਲੇ ਨਾਲ ਹੀ ਸੰਭਵ ਹੋ ਸਕਦੀ ਹੈ। ਯੋਗ ਸਾਧਕ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦਾ ਡਟ ਕੇ ਮੁਕਾਬਲਾ ਕਰਨਾ ਹੁੰਦਾ ਹੈ। ਇਹ ਮੁਸ਼ਕਿਲਾਂ ਰੋਗ, ਆਲਸ ਅਤੇ ਨਸ਼ਾ, ਬੇਚੈਨੀ ਅਤੇ ਭਰਮ ਦੇ ਰੂਪ ਵਿਚ ਯੋਗ ਸਾਧਕ ਦੇ ਸਾਹਮਣੇ ਆਉਂਦੀਆਂ ਹਨ। ਇਕ ਯੋਗ ਸਾਧਕ ਮਨ ਨੂੰ ਸ਼ੁੱਧ ਅਤੇ ਧਿਆਨ ਨੂੰ ਇਕਾਗਰ ਕਰਕੇ ਇਨ੍ਹਾਂ ਮੁਸ਼ਕਿਲਾਂ ਨੂੰ ਦੂਰ ਕਰ ਸਕਦਾ ਹੈ। ਉਸ ਨੂੰ ਹਮੇਸ਼ਾ ਹੌਸਲਾ ਰੱਖ ਕੇ ਸੰਕਲਪ ਕਰਕੇ ਆਪਣਾ ਕੰਮ ਕਰਨਾ ਚਾਹੀਦਾ ਹੈ।
ਮਹਾਂਰਿਸ਼ੀ ਪਤੰਜਲੀ ਨੇ ਯੋਗ ਕਰਨ ਵੇਲੇ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਖ਼ੁਦ ਵਿਚ ਮਿੱਤਰਤਾ, ਦਇਆ, ਖੁਸ਼ੀ ਅਤੇ ਉਮੀਦ ਵਰਗੀਆਂ ਭਾਵਨਾਵਾਂ ਨੂੰ ਜਗਾਉਣਾ ਬਹੁਤ ਜ਼ਰੂਰੀ ਹੁੰਦਾ ਹੈ। ਯੋਗ ਸਾਧਨਾ ਦਾ ਰਾਹ ਨਿਰੰਤਰ ਕਰਨ ਵਾਲਾ ਇਕ ਸ਼ੁੱਧ ਕੰਮ ਹੈ ਜਿਸ ਨੂੰ ਕਰਨ ਵਾਲਾ ਵਿਅਕਤੀ ਸਰੀਰਕ ਅਤੇ ਆਤਮਿਕ ਸੁੰਦਰਤਾ ਹਾਸਲ ਕਰਦਾ ਹੈ। ਯੋਗ ਆਸਣ ਕਰਨ ਵਾਲਿਆਂ ਨੂੰ ਮੁੱਖ ਰੂਪ ਵਿਚ ਹੇਠ ਲਿਖੀਆਂ ਸਾਵਧਾਨੀਆਂ ਵੱਲ ਜ਼ਰੂਰ ਧਿਆਨ ਦੇਣਾ ਚਾਹੀਦਾ ਹੈ :
ਯੋਗ ਆਸਣ ਹਮੇਸ਼ਾ ਸਾਫ਼, ਹਵਾਦਾਰ ਅਤੇ ਕੀਟਾਣੂ ਰਹਿਤ ਅਜਿਹੀ ਥਾਂ 'ਤੇ ਕਰਨਾ ਚਾਹੀਦਾ ਹੈ ਜਿਥੇ ਰੌਲਾ ਨਾ ਹੋਵੇ ਅਤੇ ਆਲੇ-ਦੁਆਲੇ ਕੋਈ ਖੇਡ ਨਾ ਰਿਹਾ ਹੋਵੇ। ਯੋਗ ਆਸਣ ਹਮੇਸ਼ਾ ਸਮਤਲ ਜ਼ਮੀਨ 'ਤੇ ਚਾਦਰ ਜਾਂ ਤਹਿ ਕੀਤਾ ਹੋਇਆ ਕੰਬਲ ਵਿਛਾ ਕੇ ਕੀਤਾ ਜਾਣਾ ਚਾਹੀਦਾ ਹੈ। ਉੱਚੀ-ਨੀਵੀਂ ਜ਼ਮੀਨ ਯੋਗ ਆਸਣ ਲਈ ਠੀਕ ਨਹੀਂ ਹੈ।
ਯੋਗ ਆਸਣ ਸ਼ੁਰੂ ਕਰਦੇ ਸਮੇਂ ਅੱਖਾਂ ਖੁੱਲ੍ਹੀਆਂ ਅਤੇ ਮਾਸਪੇਸ਼ੀਆਂ ਨੂੰ ਤਣਾਅ ਮੁਕਤ ਰੱਖਣਾ ਚਾਹੀਦਾ ਹੈ। ਕਿਸੇ ਖਾਸ ਆਸਣ ਨੂੰ ਜੇ ਤੁਸੀਂ ਵਿਸ਼ਵਾਸ ਅਤੇ ਸਹਿਜਤਾ ਨਾਲ ਕਰ ਸਕਦੇ ਹੋ ਤਾਂ ਅੱਖਾਂ ਬੰਦ ਵੀ ਕੀਤੀਆਂ ਜਾ ਸਕਦੀਆਂ ਹਨ।
ਯੋਗ ਆਸਣ ਕਰਦੇ ਸਮੇਂ ਸਰੀਰ ਸਰਗਰਮ ਅਤੇ ਦਿਮਾਗ ਆਰਾਮ ਦੀ ਸਥਿਤੀ ਵਿਚ ਹੋਣਾ ਚਾਹੀਦਾ ਹੈ। ਫਿਰ ਵੀ ਸਾਵਧਾਨੀ ਨਹੀਂ ਛੱਡਣੀ ਚਾਹੀਦੀ। ਦਿਮਾਗ 'ਤੇ ਤਣਾਅ ਅਤੇ ਜ਼ੋਰ ਦੇ ਕੇ ਕੀਤੇ ਗਏ ਅਭਿਆਸ ਦੌਰਾਨ ਅਸੀਂ ਆਪਣੀਆਂ ਗ਼ਲਤੀਆਂ ਨੂੰ ਨਹੀਂ ਫੜ ਸਕਦੇ।
ਯੋਗ ਆਸਣ ਦੌਰਾਨ ਸਾਹ ਕਿਰਿਆ ਕੇਵਲ ਨੱਕ ਰਾਹੀਂ ਹੀ ਚਲਣੀ ਚਾਹੀਦੀ ਹੈ। ਯੋਗ ਆਸਣ ਦੌਰਾਨ ਮੂੰਹ ਤੋਂ ਸਾਹ ਲੈਣਾ ਗ਼ਲਤ ਮੰਨਿਆ ਜਾਂਦਾ ਹੈ। ਆਸਣ ਦੀ ਸਥਿਤੀ ਜਾਂ ਅਭਿਆਸ ਦੀ ਕਿਰਿਆ ਦੌਰਾਨ ਸਾਹ ਨੂੰ ਰੋਕਣਾ ਨਹੀਂ ਚਾਹੀਦਾ।
ਸ਼ੂਗਰ ਅਤੇ ਵੱਧ ਅਤੇ ਘੱਟ ਖੂਨ ਦੇ ਦਬਾਅ ਵਾਲੇ ਰੋਗੀਆਂ ਨੂੰ ਸੀਸ ਆਸਣ ਅਤੇ ਸਰਵਾਂਗ ਆਸਣ ਨਹੀਂ ਕਰਨੇ ਚਾਹੀਦੇ। ਇਹ ਆਸਣ ਖੂਨ ਦੇ ਦਬਾਅ ਨੂੰ ਪ੍ਰਭਾਵਿਤ ਕਰਦੇ ਹਨ। ਜਿਨ੍ਹਾਂ ਆਸਣਾਂ ਵਿਚ ਅੱਗੇ ਝੁਕਣਾ ਪੈਂਦਾ ਹੈ, ਅਜਿਹਾ ਆਸਣ ਘੱਟ ਖੂਨ ਦੇ ਦਬਾਅ ਵਾਲੇ ਰੋਗੀਆਂ ਲਈ ਲਾਭਕਾਰੀ ਹੁੰਦਾ ਹੈ।
ਮਾਹਵਾਰੀ ਦੌਰਾਨ ਅਤੇ ਗਰਭ ਦੀ ਸਥਿਤੀ ਵਿਚ ਵੀ ਯੋਗ ਅਭਿਆਸ ਨਹੀਂ ਕਰਨਾ ਚਾਹੀਦਾ।
ਯੋਗ ਆਸਣ ਦੌਰਾਨ ਮਨ ਨੂੰ ਕਾਬੂ 'ਚ ਰੱਖਣਾ ਜ਼ਰੂਰੀ ਹੁੰਦਾ ਹੈ। ਇਸ ਦੌਰਾਨ ਅਸ਼ਲੀਲ ਭਾਵਨਾਵਾਂ ਨੂੰ ਮਨ ਵਿਚ ਨਹੀਂ ਲਿਆਉਣਾ ਚਾਹੀਦਾ।
ਯੋਗ ਆਸਣ ਦਾ ਅਭਿਆਸ ਯੋਗ ਗੁਰੂ ਦੇ ਨਾਲ ਹੀ ਕਰਨਾ ਚਾਹੀਦਾ ਹੈ। ਯੋਗ ਕਰਦੇ ਸਮੇਂ ਕੱਪੜੇ ਢਿੱਲੇ ਪਾਏ ਹੋਣੇ ਚਾਹੀਦੇ ਹਨ।
ਯੋਗ ਆਸਣ ਤੋਂ ਤੁਰੰਤ ਬਾਅਦ ਨਾ ਤਾਂ ਨਹਾਉਣਾ ਚਾਹੀਦਾ ਹੈ ਅਤੇ ਨਾ ਹੀ ਠੰਢਾ ਜਾਂ ਗਰਮ ਪਾਣੀ ਪੀਣਾ ਚਾਹੀਦਾ ਹੈ। ਯੋਗ ਆਸਣਾਂ ਤੋਂ ਘੱਟੋ-ਘੱਟ 30 ਮਿੰਟ ਬਾਅਦ ਹੀ ਕੁਝ ਪੀਣਾ ਚਾਹੀਦਾ ਹੈ।
ਗ਼ਲਤ ਢੰਗ ਨਾਲ ਕੀਤੇ ਆਸਣਾਂ ਨਾਲ ਸਰੀਰ ਬੇਚੈਨ ਅਤੇ ਬਿਮਾਰ ਜਿਹਾ ਮਹਿਸੂਸ ਕਰਦਾ ਹੈ। ਇਸ ਲਈ ਯੋਗ ਆਸਣ ਤੋਂ ਪਹਿਲਾਂ ਉਸ ਦੇ ਸਹੀ ਤਰੀਕਿਆਂ ਨੂੰ ਜਾਣ ਲੈਣਾ ਜ਼ਰੂਰੀ ਹੁੰਦਾ ਹੈ। ਸਹੀ ਤਰੀਕੇ ਨਾਲ ਕੀਤੇ ਯੋਗ ਆਸਣ ਨਾਲ ਸਰੀਰ ਤੰਦਰੁਸਤ ਅਤੇ ਚੁਸਤ ਰਹਿੰਦਾ ਹੈ।
ਯੋਗ ਆਸਣ ਰਾਹੀਂ ਅਨੇਕ ਤਰ੍ਹਾਂ ਦੀਆਂ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਲਈ ਚੁਸਤ-ਦਰੁਸਤ ਤਨ-ਮਨ ਲਈ ਯੋਗ ਆਸਣ ਕਰਦੇ ਰਹਿਣਾ ਅੱਜ ਦੇ ਸਮੇਂ ਬਹੁਤ ਜ਼ਰੂਰੀ ਹੈ।

ਖ਼ਬਰ ਸ਼ੇਅਰ ਕਰੋ

 

ਲੱਕ ਦਰਦ ਕਾਰਨ ਅਤੇ ਇਲਾਜ

ਅਜੋਕੀ ਜ਼ਿੰਦਗੀ ਵਿਚ ਕੁਦਰਤ ਵਿਰੁੱਧ ਭੋਜਨ-ਵਿਹਾਰ, ਖੇਡ ਅਤੇ ਜ਼ਿਆਦਾ ਭਾਰ ਨੂੰ ਸਹੀ ਤਰੀਕੇ ਨਾਲ ਨਾ ਚੁੱਕਣ ਕਾਰਨ ਲੱਕ ਦਰਦ ਹੁੰਦੀ ਹੈ। ਮਰਦਾਂ ਦੇ ਮੁਕਾਬਲੇ ਔਰਤਾਂ ਲੱਕ ਦਰਦ ਤੋਂ ਜ਼ਿਆਦਾ ਪੀੜਤ ਹਨ। ਔਰਤਾਂ ਨੂੰ ਘਰ ਵਿਚ ਰਹਿ ਕੇ ਕੱਪੜੇ ਧੋਣ, ਫਰਸ਼ ਸਾਫ਼ ਕਰਨ ਅਤੇ ਇਕ ...

ਪੂਰੀ ਖ਼ਬਰ »

ਅਨਮੋਲ ਟਾਨਿਕ ਹੈ ਫਾਲਸਾ

ਗਰਮੀ ਰੁੱਤ ਵਿਚ ਮਿਲਣ ਵਾਲੇ ਫਲਾਂ ਵਿਚ ਸਭ ਤੋਂ ਉੱਤਮ ਥਾਂ ਫਾਲਸੇ ਦਾ ਹੈ। ਫਾਲਸਾ ਸਰੀਰ ਦੀ ਗਰਮੀ ਨੂੰ ਸ਼ਾਂਤ ਕਰਦਾ ਹੈ ਅਤੇ ਮਨੁੱਖ ਨੂੰ ਨਿਰੋਗੀ ਬਣਾਉਂਦਾ ਹੈ। ਇਸ ਦੇ ਫਲ, ਪੌਦੇ ਦੀ ਛਿੱਲ, ਪੱਤੇ, ਜੜ੍ਹ ਦੀ ਵਰਤੋਂ ਦਵਾਈਆਂ ਬਣਾਉਣ ਲਈ ਕੀਤੀ ਜਾਂਦੀ ਹੈ। ਇਹ ਸਸਤਾ ...

ਪੂਰੀ ਖ਼ਬਰ »

ਇਲਾਜ ਲਈ ਗੁਣਾਂ ਨਾਲ ਭਰਪੂਰ ਹੈ ਜਾਮਣ

ਜਾਮਣ ਇਲਾਜ ਪੱਖੋਂ ਗੁਣਾਂ ਨਾਲ ਭਰਪੂਰ ਹੋਣ ਕਾਰਨ ਘਰ ਦਾ ਡਾਕਟਰ ਹੀ ਕਹਾਉਂਦਾ ਹੈ। ਜਾਮਣ ਦੇ ਦਰੱਖਤ ਦੀ ਜੜ੍ਹ ਤੋਂ ਲੈ ਕੇ ਪੱਤੇ ਤੱਕ ਸਾਰੇ ਫਾਇਦੇਮੰਦ ਹਨ। ਜਾਮਣ ਵਿਚ ਗਲੂਕੋਜ਼ ਅਤੇ ਫਰਕਟੋਜ਼ ਦੋ ਮੁੱਖ ਸਰੋਤ ਹੁੰਦੇ ਹਨ। ਜਾਮਣ ਦੇ ਫਲ ਵਿਚ ਕਾਰਬੋਹਾਈਡ੍ਰੇਟ, ...

ਪੂਰੀ ਖ਼ਬਰ »

ਰੋਜ਼ਾਨਾ ਇਸ਼ਨਾਨ ਜ਼ਰੂਰੀ ਹੈ ਤਰੋਤਾਜ਼ਾ ਰਹਿਣ ਲਈ

ਤਰੋਤਾਜ਼ਾ ਤੇ ਰਿਸ਼ਟ-ਪੁਸ਼ਟ ਭਲਾ ਕੌਣ ਨਹੀਂ ਰਹਿਣਾ ਚਾਹੁੰਦਾ। ਬਿਨਾਂ ਇਸ਼ਨਾਨ ਕੀਤੇ ਸੁੰਦਰ ਕੱਪੜੇ ਪਾ ਕੇ, ਸੋਹਣਾ ਖੁਸ਼ਬੂਦਾਰ ਇੱਤਰ ਫਲੇਲ ਲਾ ਕੇ ਕੀ ਆਪਾਂ ਤਰੋਤਾਜ਼ਾ ਰਹਿ ਸਕਦੇ ਹਾਂ? ਬਿਲਕੁਲ ਨਹੀਂ, ਇਸ ਲਈ ਸਾਡਾ ਰੋਜ਼ਾਨਾ ਇਸ਼ਨਾਨ ਕਰਨਾ ਬੇਹੱਦ ਜ਼ਰੂਰੀ ਹੈ। ਇਸ ਨਾਲ ...

ਪੂਰੀ ਖ਼ਬਰ »

ਗਰਮੀ 'ਚ ਕਿਹੋ ਜਿਹਾ ਭੋਜਨ ਖਾਈਏ

ਗਰਮੀਆਂ ਵਿਚ ਅਕਸਰ ਭੁੱਖ ਮਰ ਜਾਂਦੀ ਹੈ ਅਤੇ ਕੁਝ ਵੀ ਖਾਣ ਨੂੰ ਮਨ ਨਹੀਂ ਕਰਦਾ। ਅਜਿਹੀ ਸਥਿਤੀ ਵਿਚ ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਪੌਸ਼ਟਿਕਤਾ ਬਣਾਈ ਰੱਖਣ ਲਈ ਜ਼ਿਆਦਾ ਦਹੀ ਜਾਂ ਲੱਸੀ, ਨਿੰਬੂ ਪਾਣੀ ਅਤੇ ਜੂਸ ਆਦਿ ਲੈਣਾ ਸ਼ੁਰੂ ਕਰ ਦਿਓ। ਇਸ ਤੋਂ ਇਲਾਵਾ ਜੇ ਤੁਸੀਂ ...

ਪੂਰੀ ਖ਼ਬਰ »

ਸਿਹਤ ਖ਼ਬਰਨਾਮਾ

ਦਿਲ ਲਈ ਵਰਦਾਨ ਹੈ ਰੇਸ਼ੇਦਾਰ ਭੋਜਨ 'ਅਮਰੀਕੀ ਜਰਨਲ ਆਫ਼ ਕਲੀਨਿਕਲ ਨਿਊਟ੍ਰੀਸ਼ਨ' ਵਿਚ ਪ੍ਰਕਾਸ਼ਿਤ ਵਾਰਸੈਸਟਰ ਸਥਿਤ ਯੂਨੀਵਰਸਿਟੀ ਆਫ਼ ਮੈਸਾਚੂਸੇਟਸ ਮੈਡੀਕਲ ਸਕੂਲ ਦੇ ਡਾ. ਯੂਨਸੇਂਗ ਮਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਇਕ ਰਿਪੋਰਟ ਅਨੁਸਾਰ ਭੋਜਨ ਵਿਚ ਰੇਸ਼ੇਦਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX