ਤਾਜਾ ਖ਼ਬਰਾਂ


ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  1 minute ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  28 minutes ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 1 hour ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 2 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 2 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 4 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 5 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 5 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 5 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 6 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 7 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 7 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸਾਡੀ ਸਿਹਤ

ਜਦੋਂ ਕਰਨਾ ਹੋਵੇ ਯੋਗ ਆਸਣ

ਯੋਗ ਆਸਣ ਇਕ ਸਰੀਰਕ ਸਾਧਨਾ ਹੈ ਜਿਸ ਵਿਚ ਨਿਯਮ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਲਗਾਤਾਰ ਅਭਿਆਸ ਦੀ ਜ਼ਰੂਰਤ ਹੁੰਦੀ ਹੈ। ਯੋਗ ਆਸਣ ਕਰਨ ਤੋਂ ਪਹਿਲਾਂ ਵਿਅਕਤੀ ਨੂੰ ਯੋਗ ਆਸਣ ਸਬੰਧੀ ਸਾਵਧਾਨੀਆਂ ਬਾਰੇ ਜ਼ਰੂਰ ਜਾਣੂ ਹੋਣਾ ਚਾਹੀਦਾ ਹੈ। ਯੋਗ ਆਸਣ ਕਰਦੇ ਸਮੇਂ ...

ਪੂਰੀ ਖ਼ਬਰ »

ਲੱਕ ਦਰਦ ਕਾਰਨ ਅਤੇ ਇਲਾਜ

ਅਜੋਕੀ ਜ਼ਿੰਦਗੀ ਵਿਚ ਕੁਦਰਤ ਵਿਰੁੱਧ ਭੋਜਨ-ਵਿਹਾਰ, ਖੇਡ ਅਤੇ ਜ਼ਿਆਦਾ ਭਾਰ ਨੂੰ ਸਹੀ ਤਰੀਕੇ ਨਾਲ ਨਾ ਚੁੱਕਣ ਕਾਰਨ ਲੱਕ ਦਰਦ ਹੁੰਦੀ ਹੈ। ਮਰਦਾਂ ਦੇ ਮੁਕਾਬਲੇ ਔਰਤਾਂ ਲੱਕ ਦਰਦ ਤੋਂ ਜ਼ਿਆਦਾ ਪੀੜਤ ਹਨ। ਔਰਤਾਂ ਨੂੰ ਘਰ ਵਿਚ ਰਹਿ ਕੇ ਕੱਪੜੇ ਧੋਣ, ਫਰਸ਼ ਸਾਫ਼ ਕਰਨ ਅਤੇ ਇਕ ...

ਪੂਰੀ ਖ਼ਬਰ »

ਅਨਮੋਲ ਟਾਨਿਕ ਹੈ ਫਾਲਸਾ

ਗਰਮੀ ਰੁੱਤ ਵਿਚ ਮਿਲਣ ਵਾਲੇ ਫਲਾਂ ਵਿਚ ਸਭ ਤੋਂ ਉੱਤਮ ਥਾਂ ਫਾਲਸੇ ਦਾ ਹੈ। ਫਾਲਸਾ ਸਰੀਰ ਦੀ ਗਰਮੀ ਨੂੰ ਸ਼ਾਂਤ ਕਰਦਾ ਹੈ ਅਤੇ ਮਨੁੱਖ ਨੂੰ ਨਿਰੋਗੀ ਬਣਾਉਂਦਾ ਹੈ। ਇਸ ਦੇ ਫਲ, ਪੌਦੇ ਦੀ ਛਿੱਲ, ਪੱਤੇ, ਜੜ੍ਹ ਦੀ ਵਰਤੋਂ ਦਵਾਈਆਂ ਬਣਾਉਣ ਲਈ ਕੀਤੀ ਜਾਂਦੀ ਹੈ।
ਇਹ ਸਸਤਾ ਅਤੇ ਵਿਟਾਮਿਨਾਂ ਨਾਲ ਭਰਪੂਰ ਫਲ ਹੈ। ਫਾਲਸੇ ਦੀ ਵਰਤੋਂ ਤੁਸੀਂ ਫਲ ਜਾਂ ਸ਼ਰਬਤ ਦੋਵੇਂ ਰੂਪਾਂ ਵਿਚ ਕਰ ਸਕਦੇ ਹੋ। ਇਹ ਸਵਾਦ ਵਿਚ ਖੱਟਾ-ਮਿੱਠਾ ਹੁੰਦਾ ਹੈ। ਫਾਲਸਾ ਸਵਾਦੀ ਹੋਣ ਦੇ ਨਾਲ ਔਸ਼ੁਧੀ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ। ਆਓ ਇਸ ਦੇ ਗੁਣਾਂ ਬਾਰੇ ਜਾਣੀਏ:
* ਇਸ ਦਾ ਸ਼ਰਬਤ ਦਿਲ ਦੇ ਰੋਗਾਂ ਵਿਚ ਵਿਸ਼ੇਸ਼ ਕਰਕੇ ਲਾਭਦਾਇਕ ਹੁੰਦਾ ਹੈ।
* ਗੈਸ ਹੋਣ 'ਤੇ ਫਾਲਸੇ ਦਾ ਸ਼ਰਬਤ ਪੀਓ, ਆਰਾਮ ਮਿਲੇਗਾ।
* ਜ਼ਿਆਦਾ ਪਿਆਸ ਲੱਗਣ 'ਤੇ ਫਾਲਸੇ ਦੇ ਰਸ ਨੂੰ ਖੰਡ ਜਾਂ ਮਿਸ਼ਰੀ ਵਿਚ ਮਿਲਾ ਕੇ ਪੀਣ ਨਾਲ ਛੇਤੀ ਲਾਭ ਮਿਲਦਾ ਹੈ।
* ਫਾਲਸੇ ਦਾ ਸ਼ਰਬਤ ਗਰਮੀ, ਜਲਣ ਮਿਟਾ ਕੇ ਦਿਮਾਗ ਨੂੰ ਤਰੋਤਾਜ਼ਾ ਕਰਦਾ ਹੈ।
* ਗਲੇ ਦੀ ਖਾਰਸ਼ ਅਤੇ ਦਰਦ ਆਦਿ ਦੀਆਂ ਪ੍ਰੇਸ਼ਾਨੀਆਂ ਨੂੰ ਵੀ ਫਾਲਸਾ ਦੂਰ ਕਰਦਾ ਹੈ।
* ਫਾਲਸੇ ਦੀ ਵਰਤੋਂ ਨਾਲ ਸਰੀਰ ਰਿਸ਼ਟ-ਪੁਸ਼ਟ ਅਤੇ ਸ਼ਕਤੀਸ਼ਾਲੀ ਬਣਦਾ ਹੈ।
* ਪੇਟ ਦਰਦ ਹੋਣ 'ਤੇ ਅਜਵਾਇਨ ਨੂੰ ਫਾਲਸੇ ਦੇ ਸ਼ਰਬਤ ਨਾਲ ਮਿਲਾ ਕੇ ਖਾਓ।
* ਬਦਹਜ਼ਮੀ, ਖ਼ੂਨ ਦੀ ਘਾਟ ਅਤੇ ਪੇਟ ਦੀਆਂ ਕਮਜ਼ੋਰੀਆਂ ਨੂੰ ਮਿਟਾਉਣ ਲਈ ਫਾਲਸੇ ਦੇ ਰਸ ਵਿਚ ਗੁਲਾਬ ਜਲ ਅਤੇ ਦੁੱਗਣੀ ਮਾਤਰਾ ਵਿਚ ਮਿਸ਼ਰੀ ਦਾ ਚੂਰਨ ਮਿਲਾ ਕੇ ਪੀਓ।
* ਖਾਣਾ ਖਾਂਦੇ ਸਮਂ ਜਦੋਂ ਫਾਲਸੇ ਦੀ ਚਟਨੀ ਨਾਲ ਖਾਧੀ ਜਾਵੇ ਤਾਂ ਭੋਜਨ ਜਲਦੀ ਹਜ਼ਮ ਹੋ ਜਾਂਦਾ ਹੈ।
* ਫਾਲਸੇ ਨੂੰ ਸੁਕਾ ਕੇ ਉਸ ਨੂੰ ਪੀਸ ਲਓ, ਫਿਰ ਉਸ ਵਿਚ ਜੀਰਾ, ਕਾਲਾ ਲੂਣ, ਅਜਵਾਇਨ ਮਿਲਾ ਕੇ ਚੂਰਨ ਬਣਾ ਲਓ। ਇਸ ਚੂਰਨ ਨੂੰ ਖਾਣ ਨਾਲ ਖੂਨ ਵਿਚਲੇ ਮਾੜੇ ਵਿਕਾਰ ਦੂਰ ਹੋ ਜਾਂਦੇ ਹਨ।

 

ਖ਼ਬਰ ਸ਼ੇਅਰ ਕਰੋ

 

ਇਲਾਜ ਲਈ ਗੁਣਾਂ ਨਾਲ ਭਰਪੂਰ ਹੈ ਜਾਮਣ

ਜਾਮਣ ਇਲਾਜ ਪੱਖੋਂ ਗੁਣਾਂ ਨਾਲ ਭਰਪੂਰ ਹੋਣ ਕਾਰਨ ਘਰ ਦਾ ਡਾਕਟਰ ਹੀ ਕਹਾਉਂਦਾ ਹੈ। ਜਾਮਣ ਦੇ ਦਰੱਖਤ ਦੀ ਜੜ੍ਹ ਤੋਂ ਲੈ ਕੇ ਪੱਤੇ ਤੱਕ ਸਾਰੇ ਫਾਇਦੇਮੰਦ ਹਨ। ਜਾਮਣ ਵਿਚ ਗਲੂਕੋਜ਼ ਅਤੇ ਫਰਕਟੋਜ਼ ਦੋ ਮੁੱਖ ਸਰੋਤ ਹੁੰਦੇ ਹਨ। ਜਾਮਣ ਦੇ ਫਲ ਵਿਚ ਕਾਰਬੋਹਾਈਡ੍ਰੇਟ, ...

ਪੂਰੀ ਖ਼ਬਰ »

ਰੋਜ਼ਾਨਾ ਇਸ਼ਨਾਨ ਜ਼ਰੂਰੀ ਹੈ ਤਰੋਤਾਜ਼ਾ ਰਹਿਣ ਲਈ

ਤਰੋਤਾਜ਼ਾ ਤੇ ਰਿਸ਼ਟ-ਪੁਸ਼ਟ ਭਲਾ ਕੌਣ ਨਹੀਂ ਰਹਿਣਾ ਚਾਹੁੰਦਾ। ਬਿਨਾਂ ਇਸ਼ਨਾਨ ਕੀਤੇ ਸੁੰਦਰ ਕੱਪੜੇ ਪਾ ਕੇ, ਸੋਹਣਾ ਖੁਸ਼ਬੂਦਾਰ ਇੱਤਰ ਫਲੇਲ ਲਾ ਕੇ ਕੀ ਆਪਾਂ ਤਰੋਤਾਜ਼ਾ ਰਹਿ ਸਕਦੇ ਹਾਂ? ਬਿਲਕੁਲ ਨਹੀਂ, ਇਸ ਲਈ ਸਾਡਾ ਰੋਜ਼ਾਨਾ ਇਸ਼ਨਾਨ ਕਰਨਾ ਬੇਹੱਦ ਜ਼ਰੂਰੀ ਹੈ। ਇਸ ਨਾਲ ...

ਪੂਰੀ ਖ਼ਬਰ »

ਗਰਮੀ 'ਚ ਕਿਹੋ ਜਿਹਾ ਭੋਜਨ ਖਾਈਏ

ਗਰਮੀਆਂ ਵਿਚ ਅਕਸਰ ਭੁੱਖ ਮਰ ਜਾਂਦੀ ਹੈ ਅਤੇ ਕੁਝ ਵੀ ਖਾਣ ਨੂੰ ਮਨ ਨਹੀਂ ਕਰਦਾ। ਅਜਿਹੀ ਸਥਿਤੀ ਵਿਚ ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਪੌਸ਼ਟਿਕਤਾ ਬਣਾਈ ਰੱਖਣ ਲਈ ਜ਼ਿਆਦਾ ਦਹੀ ਜਾਂ ਲੱਸੀ, ਨਿੰਬੂ ਪਾਣੀ ਅਤੇ ਜੂਸ ਆਦਿ ਲੈਣਾ ਸ਼ੁਰੂ ਕਰ ਦਿਓ। ਇਸ ਤੋਂ ਇਲਾਵਾ ਜੇ ਤੁਸੀਂ ...

ਪੂਰੀ ਖ਼ਬਰ »

ਸਿਹਤ ਖ਼ਬਰਨਾਮਾ

ਦਿਲ ਲਈ ਵਰਦਾਨ ਹੈ ਰੇਸ਼ੇਦਾਰ ਭੋਜਨ 'ਅਮਰੀਕੀ ਜਰਨਲ ਆਫ਼ ਕਲੀਨਿਕਲ ਨਿਊਟ੍ਰੀਸ਼ਨ' ਵਿਚ ਪ੍ਰਕਾਸ਼ਿਤ ਵਾਰਸੈਸਟਰ ਸਥਿਤ ਯੂਨੀਵਰਸਿਟੀ ਆਫ਼ ਮੈਸਾਚੂਸੇਟਸ ਮੈਡੀਕਲ ਸਕੂਲ ਦੇ ਡਾ. ਯੂਨਸੇਂਗ ਮਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਇਕ ਰਿਪੋਰਟ ਅਨੁਸਾਰ ਭੋਜਨ ਵਿਚ ਰੇਸ਼ੇਦਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX