ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸੰਪਾਦਕੀ

ਕਸ਼ਮੀਰ ਹੱਲ ਦੀ ਤਲਾਸ਼

ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੋਂ ਹੀ ਕਸ਼ਮੀਰ ਦੀ ਤਾਣੀ ਉਲਝੀ ਰਹੀ ਹੈ। ਭਾਰਤ ਵਿਚ ਇਸ ਰਿਆਸਤ ਦੇ ਰਲੇਵੇਂ ਸਮੇਂ ਹੀ ਨਵੇਂ ਬਣੇ ਪਾਕਿਸਤਾਨ ਨਾਲ ਇਸ ਮਸਲੇ 'ਤੇ ਪਹਿਲੀ ਲੜਾਈ ਹੋਈ ਸੀ। ਉਸ ਸਮੇਂ ਪਾਕਿਸਤਾਨ ਨੇ ਇਸ ਦਾ ਵੱਡਾ ਹਿੱਸਾ ਹਥਿਆ ਲਿਆ ਸੀ ਜੋ ਅੱਜ ਤੱਕ ਵੀ ਉਸ ਦੇ ...

ਪੂਰੀ ਖ਼ਬਰ »

ਜਾਨਲੇਵਾ ਸਾਬਤ ਹੋ ਰਹੀ ਹੈ ਮਹਿੰਗਾਈ

ਦੋ ਬੱਚਿਆਂ (ਚਾਰ ਸਾਲ ਦੀ ਲੜਕੀ ਅਤੇ 6 ਸਾਲ ਦਾ ਲੜਕਾ) ਨੇ ਰੋਂਦਿਆਂ-ਵਿਲਕਦਿਆਂ ਆਪਣੇ ਗੁਆਂਢੀਆਂ ਦੇ ਬੂਹੇ 'ਤੇ ਇਹ ਕਹਿੰਦਿਆਂ ਦਸਤਕ ਦਿੱਤੀ ਕਿ 'ਪਾਪਾ ਨਾ ਤਾਂ ਸਾਡੇ ਨਾਲ ਗੱਲ ਕਰ ਰਹੇ ਹਨ ਅਤੇ ਨਾ ਹੀ ਉਨ੍ਹਾਂ ਨੇ ਸਾਨੂੰ ਦੋ ਦਿਨ ਤੋਂ ਖਾਣ ਨੂੰ ਕੁਝ ਦਿੱਤਾ ਹੈ'। ਗੁਆਂਢੀ ਨੂੰ ਸ਼ੱਕ ਹੋਇਆ ਕਿ ਕੁਝ ਗੜਬੜ ਹੈ। ਉਹ ਤੁਰੰਤ ਹੀ ਆਪਣੇ ਹੋਰ ਗੁਆਂਢੀਆਂ ਨਾਲ ਉਨ੍ਹਾਂ ਦੇ ਘਰ ਪੁੱਜਿਆ ਅਤੇ ਉੱਥੇ ਦਾ ਦ੍ਰਿਸ਼ ਵੇਖ ਕੇ ਸਭ ਦੇ ਹੋਸ਼ ਉੱਡ ਗਏ। ਬੱਚਿਆਂ ਦੇ ਪਿਤਾ ਦੀ ਲਾਸ਼ ਛੱਤ ਤੋਂ ਹੇਠਾਂ ਲਟਕੀ ਹੋਈ ਸੀ। ਘਰ ਵਿਚੋਂ ਬਹੁਤ ਬਦਬੂ ਆ ਰਹੀ ਸੀ ਅਤੇ ਖਾਣ ਲਈ ਇਕ ਦਾਣਾ ਵੀ ਨਹੀਂ ਸੀ। ਇਹ 16 ਜੂਨ ਸ਼ਾਮ ਦੀ ਬਰੇਲੀ ਦੀ ਘਟਨਾ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ 32 ਸਾਲਾ ਮਨੋਜ ਦਿਆਲ ਨੇ ਤਿੰਨ ਦਿਨ ਪਹਿਲਾਂ ਖ਼ੁਦਕੁਸ਼ੀ ਕੀਤੀ ਸੀ। ਇਸ ਦਾ ਅਰਥ ਹੈ ਕਿ ਬੱਚੇ ਤਿੰਨ ਦਿਨ ਤੋਂ ਆਪਣੇ ਪਿਤਾ ਦੀ ਲਾਸ਼ ਨਾਲ ਰਹਿ ਰਹੇ ਸਨ ਅਤੇ ਭੁੱਖ ਨੇ ਉਨ੍ਹਾਂ ਨੂੰ ਬਾਹਰ ਨਿਕਲਣ ਲਈ ਮਜਬੂਰ ਕੀਤਾ ਸੀ। ਮਨੋਜ ਦਿਆਲ ਨੋਇਡਾ ਵਿਚ ਨੌਕਰੀ ਕਰਦੇ ਸਨ, ਤਾਲਾਬੰਦੀ ਕਾਰਨ ਉਹ ਨੋਇਡਾ ਤੋਂ ਪਰਤੇ ਅਤੇ ਅੱਧੇ ਤੋਂ ਵੀ ਘੱਟ ਤਨਖਾਹ 'ਤੇ ਘਰ ਤੋਂ ਹੀ ਕੰਮ ਕਰਨ ਲੱਗੇ। ਏਨੀ ਕੁ ਤਨਖਾਹ ਲਗਾਤਾਰ ਵਧਦੀ ਮਹਿੰਗਾਈ ਵਿਚ ਚਾਰ ਜੀਆਂ ਲਈ ਕਾਫੀ ਨਹੀਂ ਸੀ। ਜਿਸ ਤੋਂ ਤੰਗ ਹੋ ਕੇ ਉਸ ਦੀ ਪਤਨੀ ਪੇਕੇ ਚਲੀ ਗਈ ਸੀ।
ਅਜਿਹੀਆਂ ਬੇਸ਼ੁਮਾਰ ਘਟਨਾਵਾਂ ਦਾ ਜ਼ਿਕਰ ਕੀਤਾ ਜਾ ਸਕਦਾ ਹੈ, ਜਿਵੇਂ ਕਿ ਪਿੰਡ ਮੰਦਰ ਦਾ ਨਗਲਾ (ਅਲੀਗੜ੍ਹ) ਵਿਚ ਰੁਜ਼ਗਾਰ ਖੁੱਸਣ ਅਤੇ ਮਹਿੰਗਾਈ ਦੇ ਵਧਣ ਕਾਰਨ 45 ਸਾਲਾ ਗੁੱਡੀ ਦੇਵੀ ਅਤੇ ਉਨ੍ਹਾਂ ਦੇ ਪੰਜ ਬੱਚੇ ਕਈ ਹਫ਼ਤਿਆਂ ਤੋਂ ਭੁੱਖੇ ਸਨ, ਇਕ ਸਥਾਨਕ ਐਨ.ਜੀ.ਓ. ਨੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ, ਜਿੱਥੇ ਉਨ੍ਹਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਪਰ ਇਸ ਲੇਖ ਦਾ ਉਦੇਸ਼ ਅਜਿਹੀਆਂ ਚਿੰਤਾਜਨਕ ਘਟਨਾਵਾਂ ਦਾ ਵਿਸਤ੍ਰਿਤ ਜ਼ਿਕਰ ਕਰਨਾ ਨਹੀਂ ਹੈ ਸਗੋਂ ਇਹ ਦੱਸਣਾ ਹੈ ਕਿ ਖਾਣ ਵਾਲੇ ਤੇਲਾਂ, ਦਾਲਾਂ, ਪੈਟਰੋਲ, ਡੀਜ਼ਲ ਆਦਿ ਦੀਆਂ ਕੀਮਤਾਂ ਉਸ ਸਮੇਂ ਗ਼ੈਰ-ਸਾਧਾਰਨ ਰੂਪ ਨਾਲ ਵਧ ਰਹੀਆਂ ਹਨ, ਜਦੋਂ ਤਾਲਾਬੰਦੀ ਕਾਰਨ ਵੱਡੀ ਗਿਣਤੀ ਵਿਚ ਲੋਕ ਆਪਣੀਆਂ ਨੌਕਰੀਆਂ ਗੁਆ ਚੁੱਕੇ ਹਨ ਜਾਂ ਉਨ੍ਹਾਂ ਦੀ ਤਨਖਾਹ ਵਿਚ ਕਟੌਤੀ ਹੋਈ ਹੈ।
ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਦਾ ਕਹਿਣਾ ਹੈ ਕਿ ਟੀਕਾਕਰਨ ਪ੍ਰੋਗਰਾਮ 'ਤੇ ਜੋ 35 ਹਜ਼ਾਰ ਕਰੋੜ ਰੁਪਏ ਖ਼ਰਚਾ ਕੀਤਾ ਜਾ ਰਿਹਾ ਹੈ, ਉਸ ਕਾਰਨ ਤੇਲ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ। ਹਾਲਾਂਕਿ ਇਹ ਬੇਹੱਦ ਬੇਤੁਕਾ ਬਿਆਨ ਹੈ, ਕਿਉਂਕਿ ਜਦੋਂ ਬਜਟ ਵਿਚ ਟੀਕਾਕਰਨ ਲਈ ਪੈਸੇ ਨਿਰਧਾਰਿਤ ਕੀਤੇ ਗਏ ਸਨ ਉਦੋਂ ਇਹ ਨਹੀਂ ਸੀ ਕਿਹਾ ਗਿਆ ਕਿ ਇਨ੍ਹਾਂ ਪੈਸਿਆਂ ਦਾ ਪ੍ਰਬੰਧ ਤੇਲ ਦੀਆਂ ਕੀਮਤਾਂ ਵਧਾ ਕੇ ਕੀਤਾ ਜਾਵੇਗਾ। ਪਰ ਜੇਕਰ ਕਾਰਨ ਇਹੀ ਹੈ ਤਾਂ ਫਿਰ ਵੈਕਸੀਨ ਬਦਲੇ ਹਰ ਵਿਅਕਤੀ ਕੋਲੋਂ 1200 ਰੁਪਏ ਹੀ ਲੈ ਲਵੋ। ਬੇਤਹਾਸ਼ਾ ਮਹਿੰਗਾਈ ਵਧਾ ਕੇ ਮੱਧ ਅਤੇ ਨਿਮਨ ਵਰਗਾਂ ਦੇ ਘਰਾਂ ਦਾ ਬਜਟ ਤਾਂ ਨਾ ਵਿਗਾੜੋ, ਉਨ੍ਹਾਂ ਨੂੰ ਕਰਜ਼ੇ ਵਿਚ ਨਾ ਡੋਬੋ।
ਮਹਿੰਗਾਈ ਦਾ ਅਸਰ ਇਹ ਹੋਇਆ ਹੈ ਕਿ ਜਿਨ੍ਹਾਂ ਘਰਾਂ ਦੀ ਔਸਤ ਆਮਦਨ 8-10 ਹਜ਼ਾਰ ਰੁਪਏ ਮਹੀਨਾ ਹੈ, ਉਨ੍ਹਾਂ ਨੇ ਸਵੇਰੇ ਸੁੱਕੀ ਰੋਟੀ ਖਾਣੀ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਜੋ ਸਰ੍ਹੋਂ ਦਾ ਤੇਲ ਕੁਝ ਮਹੀਨੇ ਪਹਿਲਾਂ ਤੱਕ 110 ਰੁਪਏ ਪ੍ਰਤੀ ਲੀਟਰ ਸੀ, ਉਹ ਹੁਣ 200 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ, ਦਿਨ ਵਿਚ ਚਾਹ ਚਾਰ ਵਾਰ ਦੀ ਜਗ੍ਹਾ ਸਿਰਫ ਇਕ ਵਾਰ ਬਣਨ ਲੱਗੀ ਹੈ, ਕਿਉਂਕਿ ਕੁਕਿੰਗ ਗੈਸ ਸਿਲੰਡਰ 592 ਦੀ ਜਗ੍ਹਾ 813 ਰੁਪਏ ਦਾ ਹੋ ਗਿਆ ਹੈ। ਸਕੂਟਰਾਂ ਤੇ ਮੋਟਰਸਾਈਕਲਾਂ 'ਤੇ ਕੱਪੜਾ ਪਾ ਕੇ ਇਕ ਪਾਸੇ ਖੜ੍ਹੇ ਕਰ ਦਿੱਤੇ ਗਏ ਹਨ, ਕਿਉਂਕਿ 68 ਰੁਪਏ ਪ੍ਰਤੀ ਲੀਟਰ ਵਾਲਾ ਪੈਟਰੋਲ 106 ਰੁਪਏ ਪ੍ਰਤੀ ਲੀਟਰ ਮਿਲਣ ਲੱਗਾ ਹੈ ਅਤੇ ਬੱਚੇ ਸੇਬ, ਕੇਲੇ ਆਦਿ ਫਲਾਂ ਲਈ ਤਰਸਦੇ ਰਹਿੰਦੇ ਹਨ। ਸਾਰੀ ਬੱਚਤ ਖ਼ਤਮ ਹੋ ਗਈ ਹੈ ਅਤੇ ਆਮਦਨ ਵਧਣ ਦੀ ਬਜਾਏ ਘੱਟ ਹੋ ਰਹੀ ਹੈ ਜਾਂ ਕੁਝ ਸਾਲਾਂ ਤੋਂ ਸਥਿਰ ਹੈ ਪਰ ਮਹਿੰਗਾਈ ਸਥਿਰ ਨਹੀਂ ਹੈ।
ਦਰਅਸਲ, ਵਧਦੀਆਂ ਕੀਮਤਾਂ ਦਾ ਦਬਾਅ ਉਸ ਸਮੇਂ ਆਇਆ ਹੈ ਜਦੋਂ ਅਰਥਚਾਰਾ ਅਤਿ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਅਤੇ ਘਰਾਂ ਨੂੰ ਤਨਖਾਹ ਵਿਚ ਕਟੌਤੀ, ਰੁਜ਼ਗਾਰ ਖੁੱਸਣ ਅਤੇ ਕੋਵਿਡ-19 ਦੇ ਪਿਛੋਕੜ ਵਿਚ ਅਨਿਸਚਿਤਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ 12 ਮਹੀਨਿਆਂ ਦੌਰਾਨ ਮਹਾਂਨਗਰਾਂ ਵਿਚ ਸੂਰਜਮੁਖੀ ਦੇ ਤੇਲ ਦੀ ਕੀਮਤ 50 ਫ਼ੀਸਦੀ ਤੋਂ ਜ਼ਿਆਦਾ ਤੱਕ ਵਧੀ ਹੈ (ਕੋਲਕਾਤਾ ਵਿਚ 77 ਫ਼ੀਸਦੀ) ਅਤੇ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ਵੀ ਘੱਟ ਤੋਂ ਘੱਟ 30 ਫੀਸਦੀ ਤੱਕ ਵਧੀਆਂ ਹਨ। ਲਗਭਗ ਸਾਰੀਆਂ ਦਾਲਾਂ ਦੀਆਂ ਕੀਮਤਾਂ ਵਿਚ 8 ਤੋਂ 25 ਫ਼ੀਸਦੀ ਦਾ ਵਾਧਾ ਹੋਇਆ ਹੈ। ਸਰਕਾਰ ਵਲੋਂ ਜੋ ਨਵਾਂ ਡਾਟਾ 14 ਜੂਨ ਨੂੰ ਜਾਰੀ ਕੀਤਾ ਗਿਆ ਹੈ, ਉਸ ਤੋਂ ਪਤਾ ਲਗਦਾ ਹੈ ਕਿ ਮਹਿੰਗਾਈ ਪਿਛਲੇ 6 ਮਹੀਨੇ ਦੀ ਤੁਲਨਾ ਵਿਚ ਮਈ (6.3 ਫ਼ੀਸਦੀ) ਵਿਚ ਸਭ ਤੋਂ ਜ਼ਿਆਦਾ ਸੀ। ਤੇਲ ਅਤੇ ਭੋਜਨ ਨਾਲ ਸਬੰਧਿਤ ਵਸਤਾਂ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧੇ ਕਾਰਨ ਰਿਜ਼ਰਵ ਬੈਂਕ ਆਫ ਇੰਡੀਆ ਦੇ ਸਾਹਮਣੇ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ। ਖ਼ਾਸ ਕਰਕੇ ਇਸ ਲਈ ਕਿ ਵਿਕਾਸ ਨੂੰ ਪਟੜੀ 'ਤੇ ਲਿਆਉਣ ਲਈ ਪਹਿਲਾਂ ਤੋਂ ਹੀ ਜੱਦੋ-ਜਹਿਦ ਕੀਤੀ ਜਾ ਰਹੀ ਸੀ। ਡਾਟਾ ਦੱਸਦਾ ਹੈ ਕਿ ਤੇਲ ਅਤੇ ਖਾਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਇਕ ਮਹੀਨੇ ਵਿਚ 30.8 ਫੀਸਦੀ ਵਧੀਆਂ ਹਨ, ਜਦੋਂਕਿ ਦਾਲਾਂ ਵਿਚ 9.4 ਫ਼ੀਸਦੀ ਦਾ ਸਾਲਾਨਾ ਵਾਧਾ ਹੋਇਆ।
ਭੋਜਨ ਦੀਆਂ ਕੀਮਤਾਂ ਵਿਚ ਵਾਧੇ ਨਾਲ ਅਰਥ-ਸ਼ਾਸਤਰੀਆਂ ਨੂੰ ਹੈਰਾਨੀ ਹੋਈ ਹੈ। ਇਹ ਸਮੱਸਿਆ ਕੋਰ ਮਹਿੰਗਾਈ (ਭੋਜਨ ਅਤੇ ਤੇਲ ਤੋਂ ਇਲਾਵਾ) ਦੇ ਵਧਣ ਨਾਲ ਵੀ ਵਧੀ ਹੈ। ਮਈ ਵਿਚ ਸਬਜ਼ੀ ਦੀਆਂ ਕੀਮਤਾਂ 1.6 ਫ਼ੀਸਦੀ ਤੱਕ ਵਧੀਆਂ ਸੀ ਪਰ ਜੂਨ ਦੇ ਪਹਿਲੇ 13 ਦਿਨਾਂ ਵਿਚ ਇਹ 7.3 ਫ਼ੀਸਦੀ ਤੱਕ ਵਧੀਆਂ। ਦਿਹਾਤੀ ਖੇਤਰਾਂ ਵਿਚ ਮਹਿੰਗਾਈ 6.5 ਫ਼ੀਸਦੀ ਹੈ ਜਦੋਂ ਕਿ ਸ਼ਹਿਰਾਂ ਵਿਚ 6 ਫੀਸਦੀ ਹੈ। ਅਰਥ-ਸ਼ਾਸਤਰੀਆਂ ਅਨੁਸਾਰ ਦਿਹਾਤੀ ਖੇਤਰਾਂ ਦੀ ਮਹਿੰਗਾਈ ਜ਼ਿਆਦਾ ਚਿੰਤਾ ਦਾ ਵਿਸ਼ਾ ਹੈ। ਇਹ ਸਹੀ ਹੈ ਕਿ ਬਨਸਪਤੀ ਤੇਲਾਂ ਆਦਿ ਦੀਆਂ ਆਲਮੀ ਮੰਡੀ ਵਿਚ ਮਹਿੰਗੀਆਂ ਕੀਮਤਾਂ ਭਾਰਤ ਵਿਚ ਵੀ ਮਹਿੰਗਾਈ ਵਧਾ ਰਹੀਆਂ ਹਨ ਪਰ ਸਵਾਲ ਹੈ ਕਿ, ਕੀ ਮਹਿੰਗਾਈ ਨੂੰ ਘੱਟ ਜਾਂ ਕੰਟਰੋਲ ਨਹੀਂ ਕੀਤਾ ਜਾ ਸਕਦਾ? ਇਸ ਦਾ ਜਵਾਬ ਹੈ ਕਿ ਕੀਤਾ ਜਾ ਸਕਦਾ ਹੈ।
ਦਰਅਸਲ, ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਪੈਟਰੋਲ ਅਤੇ ਡੀਜ਼ਲ ਦੇ ਮਹਿੰਗੇ ਹੋਣ ਨਾਲ ਜ਼ਿਆਦਾ ਵਧਦੀਆਂ ਹਨ, ਜਿਸ ਨਾਲ ਢੋਆ-ਢੁਆਈ ਵੀ ਮਹਿੰਗੀ ਹੋ ਜਾਂਦੀ ਹੈ। ਅੱਜ 7 ਰਾਜਾਂ ਵਿਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੋਂ ਉੱਤੇ ਵਿਕ ਰਿਹਾ ਹੈ ਅਤੇ ਬਾਕੀ ਰਾਜਾਂ ਵਿਚ 100 ਰੁਪਏ ਦੇ ਨੇੜੇ-ਤੇੜੇ ਪੁੱਜ ਗਿਆ ਹੈ। ਲਗਭਗ ਇਹੀ ਹਾਲ ਡੀਜ਼ਲ ਦਾ ਵੀ ਹੈ, ਜਿਸ ਦੀਆਂ ਵਧੀਆਂ ਕੀਮਤਾਂ ਦਾ ਵਿਰੋਧ ਕਰਨ ਲਈ ਦੇਸ਼ ਦੀ ਸਭ ਤੋਂ ਵੱਡੀ ਟਰੱਕ ਜਥੇਬੰਦੀ ਏ.ਆਈ.ਐਮ.ਟੀ.ਸੀ. 28 ਜੂਨ 2021 ਨੂੰ ਹੜਤਾਲ ਕਰੇਗੀ ਅਤੇ ਜੇਕਰ ਸਰਕਾਰ ਨੇ ਉਨ੍ਹਾਂ ਦੀ ਨਾ ਸੁਣੀ ਤਾਂ ਉਹ ਬਾਅਦ ਵਿਚ ਅਨਿਸਚਿਤ ਸਮੇਂ ਲਈ ਹੜਤਾਲ ਕਰਨਗੇ।
ਸਰਕਾਰ ਤੇਲ ਦੀਆਂ ਕੀਮਤਾਂ ਵਿਚ ਵਾਧੇ ਲਈ ਕੱਚੇ ਤੇਲ ਦੀ ਖ਼ਰੀਦ ਵਿਚ 27 ਫ਼ੀਸਦੀ ਦੇ ਵਾਧੇ ਨੂੰ ਦੋਸ਼ੀ ਠਹਿਰਾਉਂਦੀ ਹੈ ਜੋ ਔਸਤਨ 55 ਡਾਲਰ ਪ੍ਰਤੀ ਬੈਰਲ (ਜਨਵਰੀ) ਤੋਂ 72.12 ਡਾਲਰ (ਜੂਨ) ਹੋ ਗਿਆ ਹੈ। ਬੇਸ਼ੱਕ ਇਹ ਸਹੀ ਹੈ ਪਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੀਮਤਾਂ ਅਤੇ ਰੁਪਈਆ-ਡਾਲਰ ਐਕਸਚੇਂਜ ਰੇਟ ਅਨੁਸਾਰ ਤੈਅ ਕੀਤੇ ਜਾਂਦੀਆਂ ਹਨ। ਬਾਕੀ ਭਾਰਤ ਸਰਕਾਰ ਅਤੇ ਰਾਜ ਸਰਕਾਰਾਂ ਤੇਲ 'ਤੇ ਭਾਰੀ ਟੈਕਸ ਵੀ ਲਗਾਉਂਦੀਆਂ ਹਨ। ਡਾ. ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਕੱਚਾ ਤੇਲ 125 ਰੁਪਏ ਪ੍ਰਤੀ ਬੈਰਲ ਤੱਕ ਪੁੱਜ ਗਿਆ ਸੀ, ਫਿਰ ਵੀ ਪੈਟਰੋਲ ਦੀਆਂ ਕੀਮਤਾਂ 72 ਰੁਪਏ ਪ੍ਰਤੀ ਲੀਟਰ ਤੋਂ ਅੱਗੇ ਨਹੀਂ ਸਨ ਗਈਆਂ ਕਿਉਂਕਿ ਟੈਕਸ ਨਹੀਂ ਵਧਾਇਆ ਗਿਆ ਸੀ। ਅੱਜ ਦਿੱਲੀ ਵਿਚ ਡੀਲਰ ਨੂੰ ਪੈਟਰੋਲ 35.99 ਰੁਪਏ ਪ੍ਰਤੀ ਲੀਟਰ ਮਿਲਦਾ ਹੈ ਪਰ ਗਾਹਕ ਨੂੰ 96.66 ਰੁਪਏ ਪ੍ਰਤੀ ਲੀਟਰ ਦਿੱਤਾ ਜਾਂਦਾ ਹੈ ਕਿਉਂਕਿ ਕੇਂਦਰ 32.98 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਵਸੂਲ ਰਿਹਾ ਹੈ ਤੇ ਰਾਜ 14.99 ਰੁਪਏ ਪ੍ਰਤੀ ਲੀਟਰ ਵੈਟ ਵਸੂਲ ਰਿਹਾ ਹੈ। ਡੀਜ਼ਲ 'ਤੇ ਵੀ ਕੇਂਦਰ ਅਤੇ ਰਾਜ ਦਾ ਕ੍ਰਮਵਾਰ 32 ਫ਼ੀਸਦੀ ਅਤੇ 22 ਫੀਸਦੀ ਟੈਕਸ ਹੈ, ਇਸ ਲਈ ਇਹ ਦਿੱਲੀ ਵਿਚ 87.41 ਰੁਪਏ ਪ੍ਰਤੀ ਲੀਟਰ ਹੈ। ਜੇਕਰ ਕੇਂਦਰ ਅਤੇ ਰਾਜ ਆਪਣੇ ਟੈਕਸ ਘੱਟ ਕਰ ਲੈਣ ਤਾਂ ਤੇਲ ਸਸਤਾ ਹੋ ਜਾਵੇਗਾ ਅਤੇ ਆਮ ਜਨਤਾ ਮਹਿੰਗਾਈ ਦੀ ਮਾਰ ਤੋਂ ਕਾਫੀ ਹੱਦ ਤੱਕ ਬਚ ਸਕਦੀ ਹੈ।
(ਇਮੇਜ ਰਿਫਲੈਕਸ਼ਨ ਸੈਂਟਰ)

ਖ਼ਬਰ ਸ਼ੇਅਰ ਕਰੋ

 

ਧੜੱਲੇਦਾਰ ਸਿੱਖ ਆਗੂ ਸਨ ਮਾਸਟਰ ਤਾਰਾ ਸਿੰਘ

ਜਨਮ ਦਿਨ 'ਤੇ ਵਿਸ਼ੇਸ਼ 20ਵੀਂ ਸਦੀ ਦੇ ਮਹਾਨ ਸਿੱਖ ਆਗੂ ਮਾਸਟਰ ਤਾਰਾ ਸਿੰਘ ਅਜਿਹੇ ਧੜੱਲੇਦਾਰ ਸਿੱਖ ਆਗੂ ਸਨ, ਜਿਨ੍ਹਾਂ ਨੇ ਪੂਰਾ ਜੀਵਨ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਹਿਤਾਂ ਲਈ ਸੰਘਰਸ਼ ਕੀਤਾ। ਮਾਸਟਰ ਜੀ ਦਾ ਜਨਮ ਪੱਛਮੀ ਪੰਜਾਬ (ਪਾਕਿਸਤਾਨ) ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਲੋਕ ਸਰੋਕਾਰਾਂ ਨਾਲ ਵਧੇਰੇ ਜੁੜੀ ਹੋਈ ਹੈ ਕਬੀਰ ਬਾਣੀ

ਕਬੀਰ ਜੈਅੰਤੀ 'ਤੇ ਵਿਸ਼ੇਸ਼ ਭਗਤ ਕਬੀਰ ਜੀ ਦਾ ਜਨਮ 1398 ਈ: ਨੂੰ ਬਨਾਰਸ ਵਿਖੇ ਹੋਇਆ। ਇਨ੍ਹਾਂ ਦਾ ਜਨਮ ਕਿਸ ਘਰ ਵਿਚ ਹੋਇਆ? ਇਨ੍ਹਾਂ ਦੇ ਮਾਤਾ-ਪਿਤਾ ਕੌਣ ਸਨ? ਉਹ ਹਿੰਦੂ ਸਨ ਜਾਂ ਮੁਸਲਮਾਨ? ਇਹ ਭੇਦ ਅੱਜ ਤੱਕ ਕਾਇਮ ਹੈ। ਉਨ੍ਹਾਂ ਦੇ ਬਚਪਨ ਸਬੰਧੀ ਰਵਇਤੀ ਕਹਾਣੀ ਦਸਦੀ ਹੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX