ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸੰਪਾਦਕੀ

ਕਸ਼ਮੀਰ ਹੱਲ ਦੀ ਤਲਾਸ਼

ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੋਂ ਹੀ ਕਸ਼ਮੀਰ ਦੀ ਤਾਣੀ ਉਲਝੀ ਰਹੀ ਹੈ। ਭਾਰਤ ਵਿਚ ਇਸ ਰਿਆਸਤ ਦੇ ਰਲੇਵੇਂ ਸਮੇਂ ਹੀ ਨਵੇਂ ਬਣੇ ਪਾਕਿਸਤਾਨ ਨਾਲ ਇਸ ਮਸਲੇ 'ਤੇ ਪਹਿਲੀ ਲੜਾਈ ਹੋਈ ਸੀ। ਉਸ ਸਮੇਂ ਪਾਕਿਸਤਾਨ ਨੇ ਇਸ ਦਾ ਵੱਡਾ ਹਿੱਸਾ ਹਥਿਆ ਲਿਆ ਸੀ ਜੋ ਅੱਜ ਤੱਕ ਵੀ ਉਸ ਦੇ ...

ਪੂਰੀ ਖ਼ਬਰ »

ਜਾਨਲੇਵਾ ਸਾਬਤ ਹੋ ਰਹੀ ਹੈ ਮਹਿੰਗਾਈ

ਦੋ ਬੱਚਿਆਂ (ਚਾਰ ਸਾਲ ਦੀ ਲੜਕੀ ਅਤੇ 6 ਸਾਲ ਦਾ ਲੜਕਾ) ਨੇ ਰੋਂਦਿਆਂ-ਵਿਲਕਦਿਆਂ ਆਪਣੇ ਗੁਆਂਢੀਆਂ ਦੇ ਬੂਹੇ 'ਤੇ ਇਹ ਕਹਿੰਦਿਆਂ ਦਸਤਕ ਦਿੱਤੀ ਕਿ 'ਪਾਪਾ ਨਾ ਤਾਂ ਸਾਡੇ ਨਾਲ ਗੱਲ ਕਰ ਰਹੇ ਹਨ ਅਤੇ ਨਾ ਹੀ ਉਨ੍ਹਾਂ ਨੇ ਸਾਨੂੰ ਦੋ ਦਿਨ ਤੋਂ ਖਾਣ ਨੂੰ ਕੁਝ ਦਿੱਤਾ ਹੈ'। ...

ਪੂਰੀ ਖ਼ਬਰ »

ਧੜੱਲੇਦਾਰ ਸਿੱਖ ਆਗੂ ਸਨ ਮਾਸਟਰ ਤਾਰਾ ਸਿੰਘ

ਜਨਮ ਦਿਨ 'ਤੇ ਵਿਸ਼ੇਸ਼
20ਵੀਂ ਸਦੀ ਦੇ ਮਹਾਨ ਸਿੱਖ ਆਗੂ ਮਾਸਟਰ ਤਾਰਾ ਸਿੰਘ ਅਜਿਹੇ ਧੜੱਲੇਦਾਰ ਸਿੱਖ ਆਗੂ ਸਨ, ਜਿਨ੍ਹਾਂ ਨੇ ਪੂਰਾ ਜੀਵਨ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਹਿਤਾਂ ਲਈ ਸੰਘਰਸ਼ ਕੀਤਾ। ਮਾਸਟਰ ਜੀ ਦਾ ਜਨਮ ਪੱਛਮੀ ਪੰਜਾਬ (ਪਾਕਿਸਤਾਨ) ਦੇ ਜ਼ਿਲ੍ਹਾ ਰਾਵਲਵਿੰਡੀ ਦੇ ਹਰਿਆਲ ਨਾਂਅ ਦੇ ਪਿੰਡ ਵਿਚ ਮਾਤਾ ਮੂਲਾਂ ਦੇਵੀ ਦੀ ਕੁੱਖ ਤੋਂ ਪਿਤਾ ਬਖਸ਼ੀ ਗੋਪੀ ਚੰਦ ਮਲਹੋਤਰਾ (ਜੋ ਕਿੱਤੇ ਵਜੋਂ ਪਟਵਾਰੀ ਸਨ) ਦੇ ਘਰ 24 ਜੂਨ, 1885 ਈ: ਨੂੰ ਹੋਇਆ। ਮਾਸਟਰ ਜੀ ਦਾ ਪਹਿਲਾਂ ਨਾਂਅ ਨਾਨਕ ਚੰਦ ਸੀ, ਪਰ ਸਿੰਘ ਸਭਾ ਲਹਿਰ ਅਤੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਦੇ ਪ੍ਰਭਾਵ 'ਚ 1902 ਈ: ਵਿਚ ਆਪ ਅੰਮ੍ਰਿਤ ਛਕ ਕੇ ਸਿੰਘ ਸਜ ਗਏ ਅਤੇ ਨਾਨਕ ਚੰਦ ਤੋਂ ਤਾਰਾ ਸਿੰਘ ਬਣ ਗਏ। ਮੁਢਲੀ ਸਿੱਖਿਆ ਉਨ੍ਹਾਂ ਪਿੰਡ ਦੇ ਮਦਰੱਸੇ ਤੋਂ ਪ੍ਰਾਪਤ ਕੀਤੀ। ਮਾਸਟਰ ਜੀ ਨੇ ਉੱਚ ਸਿੱਖਿਆ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਪ੍ਰਾਪਤ ਕੀਤੀ। ਇਥੋਂ ਗਰੈਜੂਏਸ਼ਨ ਕਰਨ ਤੋਂ ਪਿੱਛੋਂ ਲਾਹੌਰ ਤੋਂ ਬੀ.ਟੀ. ਪਾਸ ਕੀਤੀ। ਟੀਚਰ ਟ੍ਰੇਨਿੰਗ ਲਈ ਬੈਚੂਲਰ ਦੀ ਡਿਗਰੀ ਤੋਂ ਪਿੱਛੋਂ ਮਾਸਟਰ ਤਾਰਾ ਸਿੰਘ ਖਾਲਸਾ ਹਾਈ ਸਕੂਲ ਦੇ ਹੈੱਡਮਾਸਟਰ ਵਜੋਂ ਨਿਯੁਕਤ ਹੋਏ।
ਗੁਰਦੁਆਰਾ ਸੁਧਾਰ ਲਹਿਰ ਲਈ ਚੱਲੇ ਸੰਘਰਸ਼ ਵਿਚ ਅੰਗਰੇਜ਼ ਸਰਕਾਰ ਨੇ ਬਾਕੀ ਅਕਾਲੀ ਲੀਡਰਾਂ ਸਮੇਤ ਮਾਸਟਰ ਜੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਜਦੋਂ ਰਿਹਾਈ ਹੋਈ, ਉਸ ਸਮੇਂ ਅੰਗਰੇਜ਼ ਸਰਕਾਰ ਵਲੋਂ ਗੁਰਦੁਆਰਾ ਐਕਟ-1925 ਬਣਾ ਕੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਲਈ ਲਾਗੂ ਕੀਤਾ ਗਿਆ। ਅਕਾਲੀ ਦਲ ਨੂੰ ਇਸੇ ਐਕਟ ਨੇ ਦੋ ਧੜਿਆ ਵਿਚ ਵੰਡ ਦਿੱਤਾ। ਮਾਸਟਰ ਜੀ ਦੂਜੇ ਧੜੇ ਨਾਲ ਜੁੜ ਗਏ। ਜਦੋਂ 1926 ਵਿਚ ਜੇਲ੍ਹੋਂ ਬਾਹਰ ਆਏ ਤਾਂ ਆਪ ਨੂੰ ਸ਼੍ਰੋਮਣੀ ਕਮੇਟੀ ਦਾ ਮੀਤ ਪ੍ਰਧਾਨ ਬਣਾਇਆ ਗਿਆ। ਇਸ ਤੋਂ ਪਿੱਛੋਂ ਸਮੇਂ-ਸਮੇਂ ਮਾਸਟਰ ਜੀ ਸ਼੍ਰੋਮਣੀ ਅਕਾਲ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣੇ ਫ਼ਰਜ਼ ਨਿਭਾਉਂਦੇ ਰਹੇ।
ਦੇਸ਼ ਦੀ ਵੰਡ ਤੋਂ ਬਾਅਦ ਫਰਵਰੀ, 1949 ਈ: ਵਿਚ ਜਦੋਂ ਦਿੱਲੀ ਵਿਚ ਹੋ ਰਹੀ ਅਕਾਲੀ ਕਾਨਫ਼ਰੰਸ ਵਿਚ ਆਪ ਹਿੱਸਾ ਲੈਣ ਜਾ ਰਹੇ ਸਨ ਤਾਂ ਆਜ਼ਾਦ ਦੇਸ਼ ਵਿਚ ਦਿੱਲੀ 'ਚ ਦਾਖ਼ਲੇ ਤੋਂ ਪਹਿਲਾਂ ਨਰੇਲਾ ਸਟੇਸ਼ਨ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਨੂੰ ਇਸ ਕਾਰਨ ਆਜ਼ਾਦ ਭਾਰਤ ਦਾ ਪਹਿਲਾ ਸਿਆਸੀ ਨਜ਼ਰਬੰਦ ਮੰਨਿਆ ਜਾਂਦਾ ਹੈ। ਰਿਹਾਈ ਤੋਂ ਪਿੱਛੋਂ ਆਪ ਨੇ ਭਾਸ਼ਾ 'ਤੇ ਆਧਾਰਿਤ ਪੰਜਾਬੀ ਸੂਬੇ ਲਈ ਸੰਘਰਸ਼ ਦਾ ਐਲਾਨ ਕਰ ਦਿੱਤਾ। 1960 ਈ: ਵਿਚ ਹੋਈਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਮਾਸਟਰ ਜੀ ਨੇ 140 ਸੀਟਾਂ ਵਿਚੋਂ 136 ਸੀਟਾਂ ਅਕਾਲੀ ਦਲ ਲਈ ਜਿੱਤੀਆਂ। ਉਹ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਪ੍ਰਧਾਨ ਬਣੇ। ਪਰ ਛੇਤੀ ਹੀ ਪ੍ਰਧਾਨਗੀ ਛੱਡ ਕੇ ਪੰਜਾਬੀ ਸੂਬੇ ਦੇ ਅੰਦੋਲਨ ਵਿਚ ਕੁੱਦ ਪਏ।
ਅੰਮ੍ਰਿਤਸਰ ਵਿਚ 'ਪੰਜਾਬੀ ਸੂਬਾ ਕਨਵੈਨਸ਼ਨ' ਵਿਚ ਪੰਜਾਬੀ ਸੂਬਾ ਬਣਾਉਣ ਲਈ ਮਤਾ ਪਾਸ ਕਰਵਾਇਆ। ਦਿੱਲੀ ਵਿਚ ਪ੍ਰਭਾਵਸ਼ਾਲੀ ਜਲੂਸ ਕੱਢਣ ਦਾ ਐਲਾਨ ਕੀਤਾ ਗਿਆ। ਜਲੂਸ ਤੋਂ ਪਹਿਲਾਂ ਮਾਸਟਰ ਜੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪਰ ਗ੍ਰਿਫ਼ਤਾਰੀ ਤੋਂ ਪਿੱਛੋਂ ਅਕਾਲੀ ਦਲ ਨੇ ਪੰਜਾਬੀ ਸੂਬੇ ਦੀ ਮੰਗ ਲਈ ਸ਼ਾਨਦਾਰ ਜਲੂਸ ਕੱਢਿਆ। 4 ਜਨਵਰੀ, 1961 ਨੂੰ ਰਿਹਾਅ ਹੋ ਕੇ ਸੰਤ ਫਤਹਿ ਸਿੰਘ ਵਲੋਂ ਸ਼ੁਰੂ ਕੀਤਾ ਮਰਨ ਵਰਤ ਖੁੱਲ੍ਹਵਾਇਆ। ਅਪ ਜੀ ਨੇ 'ਸੱਚਾ ਢੰਡੋਰਾ' ਅਤੇ 'ਪ੍ਰਦੇਸੀ ਖਾਲਸਾ' ਸਪਤਾਹਿਕ ਮੈਗਜ਼ੀਨ ਵੀ ਸ਼ੁਰੂ ਕੀਤੇ ਗਏ, ਜੋ ਪਿੱਛੋਂ 'ਅਕਾਲੀ' ਅਖ਼ਬਾਰ ਦੇ ਰੂਪ ਵਿਚ ਬਦਲ ਗਏ। 1961 ਈ: ਵਿਚ 'ਜਥੇਦਾਰ' ਅਖ਼ਬਾਰ ਛਾਪਣਾ ਸ਼ੁਰੂ ਕੀਤਾ। ਉਰਦੂ ਵਿਚ ਪੰਥਕ ਹਿਤਾਂ ਲਈ 'ਪ੍ਰਭਾਤ' ਅਖ਼ਬਾਰ ਵੀ ਕੱਢਿਆ। 1946 ਈ: ਵਿਚ ਆਪ ਜੀ ਵਲੋਂ ਸ਼ੁਰੂ ਕੀਤਾ ਗਿਆ 'ਸੰਤ ਸਿਪਾਹੀ' ਮਾਸਿਕ ਪੱਤਰ ਹੁਣ ਤੱਕ ਛਪਦਾ ਰਿਹਾ ਹੈ। ਮਾਸਟਰ ਤਾਰਾ ਸਿੰਘ ਅਜਿਹੀ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਦਾ ਪੂਰਾ ਜੀਵਨ ਸਿੱਖ ਹਿਤਾਂ ਲਈ ਸੰਘਰਸ਼ ਕਰਦਿਆਂ ਬੀਤਿਆ। ਮਾਸਟਰ ਜੀ ਆਪਣੇ ਲੱਖਾਂ ਸਨੇਹੀਆਂ ਤੇ ਪਿਆਰਿਆਂ ਨੂੰ 22 ਨਵੰਬਰ, 1967 ਈ: ਨੂੰ ਸਦੀਵੀ ਵਿਛੋੜਾ ਦੇ ਗਏ।

-bhagwansinghjohal@gmail.com

 

ਖ਼ਬਰ ਸ਼ੇਅਰ ਕਰੋ

 

ਲੋਕ ਸਰੋਕਾਰਾਂ ਨਾਲ ਵਧੇਰੇ ਜੁੜੀ ਹੋਈ ਹੈ ਕਬੀਰ ਬਾਣੀ

ਕਬੀਰ ਜੈਅੰਤੀ 'ਤੇ ਵਿਸ਼ੇਸ਼ ਭਗਤ ਕਬੀਰ ਜੀ ਦਾ ਜਨਮ 1398 ਈ: ਨੂੰ ਬਨਾਰਸ ਵਿਖੇ ਹੋਇਆ। ਇਨ੍ਹਾਂ ਦਾ ਜਨਮ ਕਿਸ ਘਰ ਵਿਚ ਹੋਇਆ? ਇਨ੍ਹਾਂ ਦੇ ਮਾਤਾ-ਪਿਤਾ ਕੌਣ ਸਨ? ਉਹ ਹਿੰਦੂ ਸਨ ਜਾਂ ਮੁਸਲਮਾਨ? ਇਹ ਭੇਦ ਅੱਜ ਤੱਕ ਕਾਇਮ ਹੈ। ਉਨ੍ਹਾਂ ਦੇ ਬਚਪਨ ਸਬੰਧੀ ਰਵਇਤੀ ਕਹਾਣੀ ਦਸਦੀ ਹੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX