ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸੰਪਾਦਕੀ

ਕਸ਼ਮੀਰ ਹੱਲ ਦੀ ਤਲਾਸ਼

ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੋਂ ਹੀ ਕਸ਼ਮੀਰ ਦੀ ਤਾਣੀ ਉਲਝੀ ਰਹੀ ਹੈ। ਭਾਰਤ ਵਿਚ ਇਸ ਰਿਆਸਤ ਦੇ ਰਲੇਵੇਂ ਸਮੇਂ ਹੀ ਨਵੇਂ ਬਣੇ ਪਾਕਿਸਤਾਨ ਨਾਲ ਇਸ ਮਸਲੇ 'ਤੇ ਪਹਿਲੀ ਲੜਾਈ ਹੋਈ ਸੀ। ਉਸ ਸਮੇਂ ਪਾਕਿਸਤਾਨ ਨੇ ਇਸ ਦਾ ਵੱਡਾ ਹਿੱਸਾ ਹਥਿਆ ਲਿਆ ਸੀ ਜੋ ਅੱਜ ਤੱਕ ਵੀ ਉਸ ਦੇ ...

ਪੂਰੀ ਖ਼ਬਰ »

ਜਾਨਲੇਵਾ ਸਾਬਤ ਹੋ ਰਹੀ ਹੈ ਮਹਿੰਗਾਈ

ਦੋ ਬੱਚਿਆਂ (ਚਾਰ ਸਾਲ ਦੀ ਲੜਕੀ ਅਤੇ 6 ਸਾਲ ਦਾ ਲੜਕਾ) ਨੇ ਰੋਂਦਿਆਂ-ਵਿਲਕਦਿਆਂ ਆਪਣੇ ਗੁਆਂਢੀਆਂ ਦੇ ਬੂਹੇ 'ਤੇ ਇਹ ਕਹਿੰਦਿਆਂ ਦਸਤਕ ਦਿੱਤੀ ਕਿ 'ਪਾਪਾ ਨਾ ਤਾਂ ਸਾਡੇ ਨਾਲ ਗੱਲ ਕਰ ਰਹੇ ਹਨ ਅਤੇ ਨਾ ਹੀ ਉਨ੍ਹਾਂ ਨੇ ਸਾਨੂੰ ਦੋ ਦਿਨ ਤੋਂ ਖਾਣ ਨੂੰ ਕੁਝ ਦਿੱਤਾ ਹੈ'। ...

ਪੂਰੀ ਖ਼ਬਰ »

ਧੜੱਲੇਦਾਰ ਸਿੱਖ ਆਗੂ ਸਨ ਮਾਸਟਰ ਤਾਰਾ ਸਿੰਘ

ਜਨਮ ਦਿਨ 'ਤੇ ਵਿਸ਼ੇਸ਼ 20ਵੀਂ ਸਦੀ ਦੇ ਮਹਾਨ ਸਿੱਖ ਆਗੂ ਮਾਸਟਰ ਤਾਰਾ ਸਿੰਘ ਅਜਿਹੇ ਧੜੱਲੇਦਾਰ ਸਿੱਖ ਆਗੂ ਸਨ, ਜਿਨ੍ਹਾਂ ਨੇ ਪੂਰਾ ਜੀਵਨ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਹਿਤਾਂ ਲਈ ਸੰਘਰਸ਼ ਕੀਤਾ। ਮਾਸਟਰ ਜੀ ਦਾ ਜਨਮ ਪੱਛਮੀ ਪੰਜਾਬ (ਪਾਕਿਸਤਾਨ) ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਲੋਕ ਸਰੋਕਾਰਾਂ ਨਾਲ ਵਧੇਰੇ ਜੁੜੀ ਹੋਈ ਹੈ ਕਬੀਰ ਬਾਣੀ

ਕਬੀਰ ਜੈਅੰਤੀ 'ਤੇ ਵਿਸ਼ੇਸ਼
ਭਗਤ ਕਬੀਰ ਜੀ ਦਾ ਜਨਮ 1398 ਈ: ਨੂੰ ਬਨਾਰਸ ਵਿਖੇ ਹੋਇਆ। ਇਨ੍ਹਾਂ ਦਾ ਜਨਮ ਕਿਸ ਘਰ ਵਿਚ ਹੋਇਆ? ਇਨ੍ਹਾਂ ਦੇ ਮਾਤਾ-ਪਿਤਾ ਕੌਣ ਸਨ? ਉਹ ਹਿੰਦੂ ਸਨ ਜਾਂ ਮੁਸਲਮਾਨ? ਇਹ ਭੇਦ ਅੱਜ ਤੱਕ ਕਾਇਮ ਹੈ। ਉਨ੍ਹਾਂ ਦੇ ਬਚਪਨ ਸਬੰਧੀ ਰਵਇਤੀ ਕਹਾਣੀ ਦਸਦੀ ਹੈ ਕਿ ਇਕ ਜੁਲਾਹਾ ਜੋੜੀ, ਨੀਰੂ ਅਤੇ ਉਸ ਦੀ ਪਤਨੀ ਨੀਮਾ ਨੇ ਉਨ੍ਹਾਂ ਦਾ ਪਾਲਣ-ਪੋਸ਼ਣ ਕੀਤਾ। ਵੱਡੇ ਹੋ ਕੇ ਕਬੀਰ ਜੀ ਵੀ ਖੱਡੀ ਰਾਹੀਂ ਕੱਪੜਾ ਬੁਣ ਕੇ ਸੁੱਚੀ ਕਿਰਤ ਕਰਨ ਲੱਗ ਪਏ। ਕਿਰਤ ਕਰਦੇ ਸਮੇਂ ਉਨ੍ਹਾਂ ਦਾ ਧਿਆਨ ਰਾਮ ਨਾਮ ਵਿਚ ਲੱਗਾ ਰਹਿੰਦਾ ਸੀ। ਅਧਿਆਤਮਕ ਕਮਾਈ ਕਰਦੇ ਹੋਏ ਉਨ੍ਹਾਂ ਨੇ ਗ੍ਰਹਿਸਥੀ ਜੀਵਨ ਬਤੀਤ ਕੀਤਾ। ਉਨ੍ਹਾਂ ਦੀ ਪਤਨੀ ਦਾ ਨਾਂਅ ਲੋਈ ਸੀ।
ਭਗਤ ਕਬੀਰ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਚੱਲਿਤ ਕਥਾ-ਕਹਾਣੀਆਂ ਅਤੇ ਉਨ੍ਹਾਂ ਵਲੋਂ ਰਚਿਤ ਬਾਣੀ ਦੇ ਅਧਿਐਨ ਤੋਂ ਪਤਾ ਚਲਦਾ ਹੈ ਕਿ ਉਹ ਸਰਬਸਾਂਝੀ ਸ਼ਖ਼ਸੀਅਤ ਸਨ। ਇਸ ਤੋਂ ਵੀ ਅਗਾਂਹ ਉਹ ਵੱਖ-ਵੱਖ ਧਰਮਾਂ ਦੇ ਨਾਂਅ 'ਤੇ ਉਸਰੀਆਂ ਸੰਕੀਰਨਤਾ ਦੀਆਂ ਦੀਵਾਰਾਂ ਨੂੰ ਤੋੜਨ ਵਾਲੇ ਕ੍ਰਾਂਤੀਕਾਰੀ ਅਧਿਆਤਮਕ ਆਗੂ ਸਨ। ਉਨ੍ਹਾਂ ਨੇ ਅਧਿਆਤਮਕ ਜੀਵਨ ਨਾਲ ਜੁੜੀਆਂ ਮਿੱਥਾਂ ਨੂੰ ਬਦਲ ਕੇ ਨਵੇਂ ਪੰਥ ਦੀ ਬੁਨਿਆਦ ਰੱਖੀ। ਉਨ੍ਹਾਂ ਦੇ ਵਿਚਾਰਾਂ 'ਤੇ ਪਹਿਰਾ ਦੇਣ ਵਾਲਿਆਂ ਨੇ ਕਬੀਰ-ਪੰਥ ਦੇ ਰੂਪ ਵਿਚ ਆਪਣੇ ਆਪ ਨੂੰ ਸੰਗਠਿਤ ਕੀਤਾ ਪ੍ਰੰਤੂ ਇਕ ਦੌਰ ਹੰਢਾਉਣ ਤੋਂ ਪਿੱਛੋਂ ਕਬੀਰ-ਪੰਥ ਦੀ ਨਿਆਰੀ ਹਸਤੀ ਕਾਇਮ ਨਾ ਰਹਿ ਸਕੀ। ਕਬੀਰ ਜੀ ਦੀ ਹਸਤੀ ਨੂੰ ਗੁਰਬਾਣੀ ਨੇ ਕਾਇਮ ਰੱਖਿਆ ਹੈ।
ਭਗਤ ਕਬੀਰ ਜੀ ਦੇ ਸਮੇਂ ਵਿਚ ਇਹ ਮਿੱਥ ਪ੍ਰਚੱਲਿਤ ਸੀ ਕਿ ਕਾਂਸ਼ੀ ਵਿਚ ਮਰਨ ਵਾਲਾ ਮਨੁੱਖ ਸਵਰਗ ਵਿਚ ਜਾਂਦਾ ਹੈ ਜਦੋਂ ਕਿ ਗੰਗਾ ਦੇ ਦੂਸਰੇ ਕੰਢੇ ਮਗਹਰ 'ਤੇ ਮਰਨ ਵਾਲੇ ਮਨੁੱਖ ਨੂੰ ਮੁਕਤੀ ਨਹੀਂ ਮਿਲਦੀ ਅਤੇ ਉਹ ਨਰਕ ਵਿਚ ਜਾਂਦਾ ਹੈ। ਕਬੀਰ ਜੀ ਨੇ ਇਸ ਵਹਿਮ ਨੂੰ ਤੋੜਨ ਲਈ ਮਗਹਰ ਰਹਿਣਾ ਸ਼ੁਰੂ ਕੀਤਾ ਅਤੇ ਅੰਤਿਮ ਸਮੇਂ ਤੱਕ ਇਥੇ ਹੀ ਰਹੇ।
ਭਾਰਤ ਵਿਚ ਆਬਾਦੀ ਦੇ ਸਭ ਤੋਂ ਵੱਡੇ ਹਿੱਸੇ ਸ਼ੂਦਰਾਂ ਵਿਸ਼ੇਸ਼ ਕਰਕੇ ਨੀਵੀਂ ਜਾਤ ਦੇ ਲੋਕਾਂ ਨੂੰ ਸਮਾਜ ਵਲੋਂ ਮਾਨਸਿਕ ਅਤੇ ਸਮਾਜਿਕ ਤੌਰ 'ਤੇ ਗੁਲਾਮ ਬਣਾ ਕੇ ਰੱਖਿਆ ਹੋਇਆ ਸੀ। ਥੋੜ੍ਹੇ-ਬਹੁਤੇ ਫ਼ਰਕ ਨਾਲ ਇਹ ਸਥਿਤੀ ਅੱਜ ਵੀ ਬਣੀ ਹੋਈ ਹੈ। ਉਸ ਸਮੇਂ ਨੀਵੀਂ ਜਾਤ ਦੇ ਲੋਕਾਂ ਦਾ ਸਵੈਮਾਣ ਖ਼ਤਮ ਹੋ ਚੁੱਕਾ ਸੀ, ਕਿਉਂਕਿ ਉੱਚ ਜਾਤੀ ਦੇ ਲੋਕ ਆਪਣੇ ਜਾਤੀ ਹੰਕਾਰ ਵਿਚ ਜਿਊਂਦੇ ਅਤੇ ਨੀਵੀਂ ਜਾਤ ਦੇ ਲੋਕਾਂ ਨੂੰ ਤੰਗ ਕਰਦੇ ਸਨ। ਕਬੀਰ ਜੀ ਨੇ ਆਪਣੀ ਬਾਣੀ ਰਾਹੀਂ ਅਜਿਹੇ ਲੋਕਾਂ ਦੇ ਹੰਕਾਰ ਨੂੰ ਚੁਣੌਤੀ ਦਿੱਤੀ ਅਤੇ ਵਿਚਾਰਧਾਰਕ ਪੱਖ ਤੋਂ ਉੱਚ ਜਾਤੀ ਦੇ ਲੋਕਾਂ ਸਾਹਮਣੇ ਅਜਿਹੇ ਪ੍ਰਸ਼ਨ ਖੜ੍ਹੇ ਕੀਤੇ ਜਿਨ੍ਹਾਂ ਦਾ ਉਨ੍ਹਾਂ ਕੋਲ ਕੋਈ ਉੱਤਰ ਨਹੀਂ ਸੀ। ਹਵਾਲੇ ਵਜੋਂ ਕਬੀਰ ਜੀ ਦਾ ਇਕ ਸ਼ਬਦ ਹੀ ਕਾਫੀ ਹੈ;
ਜੌ ਤੂੰ ਬ੍ਰਾਹਮਣੁ ਬ੍ਰਹਮਣੀ ਜਾਇਆ॥
ਤਉ ਆਨ ਬਾਟ ਕਾਹੇ ਨਹੀ ਆਇਆ॥
ਤੁਮ ਕਤ ਬ੍ਰਾਹਮਣ ਹਮ ਕਤ ਸੂਦ॥
ਹਮ ਕਤ ਲੋਹੂ ਤੁਮ ਕਤ ਦੂਧ॥
ਕਹੁ ਕਬੀਰ ਜੋ ਬ੍ਰਹਮੁ ਬੀਚਾਰੈ॥
ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ॥
(ਸ੍ਰੀ ਗੁਰੂ ਗ੍ਰੰਥ ਸਾਹਿਬ; 324)
ਭਗਤ ਕਬੀਰ ਜੀ ਨੇ ਲੋਕਾਂ ਨੂੰ ਇਹ ਗੱਲ ਸਮਝਾਈ ਕਿ ਕਿਸੇ ਅਖੌਤੀ ਉੱਚ ਜਾਤ ਵਿਚ ਜਨਮ ਲੈਣ ਵਾਲਾ ਵਿਅਕਤੀ ਵਿਸ਼ੇਸ਼ ਨਹੀਂ ਹੁੰਦਾ। ਬਲਕਿ ਸਭ ਲੋਕ ਇਕੋ ਸਾਂਝੇ ਸੋਮੇ ਤੋਂ ਪੈਦਾ ਹੋਏ ਹਨ, ਇਸ ਕਰਕੇ ਕਿਸੇ ਨਾਲ ਜਾਤ, ਧਰਮ ਦੇ ਨਾਂਅ 'ਤੇ ਵਿਤਕਰਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਮਨੁੱਖਤਾ ਨੂੰ ਆਪਸੀ ਪ੍ਰੇਮ ਵਿਚ ਪ੍ਰੋਣ ਲਈ ਸਭ ਦੇ ਸਾਂਝੇ ਸਿਰਜਣਹਾਰ ਬਾਰੇ ਦੱਸਿਆ ਕਿ ਅਸੀਂ ਇਕੋ ਮਿੱਟੀ ਦੇ ਬਣੇ ਵੱਖ-ਵੱਖ ਤਰ੍ਹਾਂ ਦੇ ਭਾਂਡਿਆਂ ਵਾਂਗ ਹਾਂ। ਮਨੁੱਖ ਆਪਣੀ ਨਿਮਨ ਬੁੱਧੀ ਕਰਕੇ ਆਪਣੇ ਧਰਮ ਨੂੰ ਹੋਰਨਾਂ ਲੋਕਾਂ ਦੇ ਧਰਮ ਨਾਲੋਂ ਵੱਡਾ ਜਾਂ ਵਧੀਆ ਸਮਝਦਾ ਹੈ। ਇਸ ਨਾਲ ਲੋਕ ਉੱਚ-ਨੀਚ ਦੀ ਭਾਵਨਾ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੇ ਲੋਕਾਂ ਨੂੰ ਭਗਤ ਕਬੀਰ ਜੀ ਸੱਚ ਸਮਝਾਉਂਦੇ ਹਨ।
ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥
ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ॥
(ਸ੍ਰੀ ਗੁਰੂ ਗ੍ਰੰਥ ਸਾਹਿਬ; 1349)
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਭਗਤ ਬਾਣੀ ਦੀ ਤਰਤੀਬ ਵਿਚ ਕਬੀਰ ਜੀ ਦੀ ਬਾਣੀ ਸਭ ਤੋਂ ਪਹਿਲਾਂ ਦਰਜ ਹੈ। ਦੂਸਰਾ ਭਗਤ ਬਾਣੀ ਵਿਚੋਂ ਕਬੀਰ ਜੀ ਦੀ ਬਾਣੀ ਸਭ ਤੋਂ ਵੱਧ ਹੈ। ਇਹ ਬਾਣੀ 17 ਰਾਗਾਂ ਵਿਚ 228 ਸ਼ਬਦਾਂ ਅਤੇ ਸਲੋਕਾਂ ਵਿਚ ਹੈ। ਕਬੀਰ ਬਾਣੀ ਵਿਚ ਵਿਚਾਰ/ਗਿਆਨ ਦੀ ਸਪੱਸ਼ਟਤਾ ਹੈ। ਉਹ ਆਪਣੇ ਵਿਚਾਰਾਂ ਨੂੰ ਵਧੇਰੇ ਕਟਾਕਸ਼, ਚੋਟ, ਪੂਰੇ ਬਲ ਅਤੇ ਧੜੱਲੇ ਨਾਲ ਪੇਸ਼ ਕਰਦੇ ਹਨ। ਉਨ੍ਹਾਂ ਦੇ ਦੋ ਪਦੇ ਜੀਵਨ ਦੇ ਸੱਚ ਨੂੰ ਪੇਸ਼ ਕਰਦੇ ਹਨ।
ਮੱਧ-ਯੁੱਗ ਵਿਚ ਪੈਦਾ ਹੋਏ ਭਗਤਾਂ ਦੀਆਂ ਰਚਨਾਵਾਂ ਮੁਕਾਬਲੇ ਕਬੀਰ ਬਾਣੀ ਸਮਾਜਿਕ ਸਰੋਕਾਰਾਂ ਨਾਲ ਵਧੇਰੇ ਜੁੜੀ ਹੋਈ ਹੈ। ਇਸ ਤੋਂ ਵੀ ਅਗਾਂਹ ਕਬੀਰ ਜੀ ਬਾਣੀ ਰਾਹੀਂ ਨਵੇਂ ਅਧਿਅਤਮਕ ਮਾਰਗ ਦੀ ਦਸ ਪਾਉਂਦੇ ਹਨ। ਇਹੀ ਵਜ੍ਹਾ ਹੈ ਕਿ ਕਬੀਰ ਬਾਣੀ ਨੂੰ ਗੁਰਮਤਿ ਨੇ ਅਪਣਾਇਆ ਹੈ। ਕਬੀਰ ਜੀ ਦੇ ਨਾਂਅ 'ਤੇ ਉਨ੍ਹਾਂ ਦੀਆਂ ਰਚਨਾਵਾਂ ਬੀਜਕ ਨਾਂਅ ਦੇ ਗ੍ਰੰਥ ਵਿਚ ਦਰਜ ਹਨ ਪ੍ਰੰਤੂ ਇਸ ਗ੍ਰੰਥ ਵਿਚ ਵਾਧੂ ਰਚਨਾਵਾਂ ਵੀ ਸ਼ਾਮਿਲ ਕਰ ਦਿੱਤੀਆਂ ਗਈਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਕਬੀਰ ਬਾਣੀ ਸ਼ੁੱਧ ਰੂਪ ਵਿਚ ਸੰਭਾਲੀ ਗਈ ਹੈ।
ਭਗਤੀ ਪਰੰਪਰਾ ਅਤੇ ਅਧਿਆਤਮਕ ਸਾਹਿਤ ਵਿਚ ਭਗਤ ਕਬੀਰ ਜੀ ਬਾਰੇ ਸਭ ਤੋਂ ਵੱਧ ਚਰਚਾ ਹੋਈ ਹੈ, ਇਸ ਦਾ ਮੁੱਖ ਕਾਰਨ ਇਹ ਹੈ ਇਨ੍ਹਾਂ ਦੇ ਜੀਵਨ ਅਨੁਭਵ ਅਤੇ ਬਾਣੀ, ਪ੍ਰਚੱਲਿਤ ਧਾਰਨਾਵਾਂ ਅਤੇ ਮਿੱਥਾਂ ਨੂੰ ਤੋੜਦੇ ਹਨ। ਕਬੀਰ ਬਾਣੀ ਸੰਤ ਪਰੰਪਰਾ ਨਾਲੋਂ ਨਿਆਰਾ ਬਿਰਤਾਂਤ ਸਿਰਜਦੀ ਹੈ। ਕਬੀਰ ਜੀ ਨੇ ਸ਼ਾਸਤਰੀ ਜਾਂ ਪੰਡਤਾਊ ਕਿਸਮ ਦੇ ਗਿਆਨ ਨਾਲੋਂ ਨਵਾਂ, ਸ਼ੁੱਧ ਅਤੇ ਸੱਚਾ ਅਨੁਭਵ ਪੇਸ਼ ਕੀਤਾ ਹੈ। ਪ੍ਰੋ: ਸਾਹਿਬ ਸਿੰਘ ਨੇ ਸ੍ਰੀ ਗੁਰੂ ਗੰਥ ਸਾਹਿਬ ਵਿਚ ਦਰਜ ਕਬੀਰ ਬਾਣੀ ਦੀ ਗੁਰੂ ਨਾਨਕ ਬਾਣੀ ਨਾਲ ਤੁਲਨਾ ਕਰਕੇ ਵੇਖਿਆ ਕਿ ਦੋਵਾਂ ਵਲੋਂ ਰਚਿਤ ਬਾਣੀ ਦੇ ਸ਼ਬਦਾਂ ਵਿਚ ਕਈ ਤੁਕਾਂ ਸਾਂਝੀਆਂ ਹਨ, ਕਈ ਲਫਜ਼ ਤੇ ਖਿਆਲ ਸਾਂਝੇ ਹਨ। ਉਹ ਇਹ ਵੀ ਸਪੱਸ਼ਟ ਕਰਦੇ ਹਨ ਕਿ 'ਜੋ ਰੱਬੀ ਰਾਹ ਦੀਆਂ ਗੱਲਾਂ ਕਬੀਰ ਜੀ ਨੇ ਇਸ਼ਾਰੇ ਨਾਲ ਆਖੀਆਂ ਹਨ, ਸਤਿਗੁਰ (ਨਾਨਕ) ਜੀ ਨੇ ਵਿਸਥਾਰ ਨਾਲ ਦੱਸ ਦਿੱਤੀਆਂ ਹਨ।' ਮੱਧ-ਯੱਗ ਦੇ ਸੰਤਾਂ/ਭਗਤਾਂ ਦੇ ਮੁਕਾਬਲੇ ਭਗਤ ਕਬੀਰ ਜੀ ਦੀ ਬਾਣੀ ਅਧਿਆਤਮਕ ਪੱਖ ਤੋਂ ਸਮਾਜਿਕ ਸਰੋਕਾਰਾਂ ਨਾਲ ਜੁੜੀ ਹੋਈ ਹੈ। ਭਗਤੀ ਲਹਿਰ ਦੇ ਅਨੇਕਾਂ ਰੂਪ ਹਨ। ਇਨ੍ਹਾਂ ਨੂੰ ਮੁੱਖ ਰੂਪ ਵਿਚ ਦੋ ਵਰਗਾਂ ਵਿਚ ਵੰਡ ਸਕਦੇ ਹਾਂ। ਪਹਿਲੇ ਉਹ ਭਗਤ ਜੋ ਕੇਵਲ ਨਿੱਜੀ ਭਗਤੀ ਤੱਕ ਸੀਮਤ ਸਨ, ਜਿਨ੍ਹਾਂ ਨੇ ਸਮਾਜ ਨਾਲੋਂ ਦੂਰੀ ਬਣਾਈ ਹੋਈ ਸੀ। ਇਨ੍ਹਾਂ ਵਿਚ ਸਰਗੁਣ ਭਗਤ ਸ਼ਾਮਿਲ ਸਨ। ਦੂਸਰੇ ਉਹ ਨਿਰਗੁਣ ਭਗਤ ਜਿਨ੍ਹਾਂ ਨੇ ਧਾਰਮਿਕ ਵਿਖਾਵੇ ਅਤੇ ਫੋਕੀਆਂ ਧਾਰਮਿਕ ਰਸਮਾਂ ਦਾ ਖੰਡਨ ਕੀਤਾ ਪ੍ਰੰਤੂ ਉਨ੍ਹਾਂ ਨੇ ਕਿਸੇ ਨਵੇਂ ਪੰਥ ਜਾਂ ਮਾਰਗ ਦੀ ਸਿਰਜਣਾ ਨਹੀਂ ਕੀਤੀ, ਇਹ ਭਗਤੀ ਪਰੰਪਰਾ ਵਿਚ ਸੁਧਾਰਾਂ ਤੱਕ ਹੀ ਸੀਮਤ ਹੋ ਕੇ ਰਹਿ ਗਈ। ਕਬੀਰ ਸਾਹਿਬ ਅਤੇ ਰਵਿਦਾਸ ਜੀ ਸਮੇਤ ਇਸ ਪਰੰਪਰਾ ਦੇ ਸੰਤਾਂ ਮਹਾਂਪੁਰਸ਼ਾਂ ਨੇ ਜਾਤ-ਪਾਤੀ ਪ੍ਰਬੰਧ ਦੀ ਵਿਚਾਰਧਾਰਕ ਬੁਨਿਆਦ ਨੂੰ ਨਵੀਂ ਪਰੰਪਰਾ ਨਾਲ ਵੰਗਾਰਿਆ। ਬਾਹਰੀ ਭੇਖ ਨੂੰ ਚੁਣੌਤੀ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਮੂੰਡ ਮਨਾਉਣ ਨਾਲ ਮੁਕਤੀ ਮਿਲਦੀ ਹੁੰਦੀ ਤਾਂ ਭੇਡਾਂ ਮੁਕਤ ਹੋ ਜਾਂਦੀਆਂ। ਉਨ੍ਹਾਂ ਨੇ ਸਮਾਜ ਸੁਧਾਰਾਂ ਤੋਂ ਅਗਾਂਹ ਸਮਾਜ ਵਿਚ ਬੁਨਿਆਦੀ ਤਬਦੀਲੀ ਕਰਨ ਦਾ ਹੋਕਾ ਦਿੱਤਾ।
ਬੇਸ਼ੱਕ, ਭਗਤ ਕਬੀਰ ਜੀ ਸਮੇਤ ਵੱਖ-ਵੱਖ ਸੁਧਾਰਕ ਭਗਤਾਂ ਨੇ ਪ੍ਰਚੱਲਿਤ ਧਾਰਮਿਕ ਪਰੰਪਰਾਵਾਂ, ਸਮਾਜ ਨੂੰ ਵਰਣ ਅਤੇ ਜਾਤ ਦੇ ਆਧਾਰ 'ਤੇ ਵੰਡਣ ਵਾਲੇ ਗ੍ਰੰਥਾਂ, ਪੁਜਾਰੀਆਂ ਅਤੇ ਧਰਮ ਦਾ ਵਿਖਾਵਾ ਕਰਨ ਵਾਲੇ ਲੋਕਾਂ ਨੂੰ ਚੁਣੌਤੀ ਦਿੱਤੀ। ਇਨ੍ਹਾਂ ਵਲੋਂ ਸ਼ੁਰੂ ਕੀਤੀ ਇਹ ਨਵੀਂ ਧਾਰਾ ਵੀ ਉਸੇ ਧਾਰਾ ਦਾ ਅੰਗ ਬਣ ਗਈ, ਜਿਸ ਵਿਚੋਂ ਇਹ ਸ਼ੁਰੂ ਹੋਈ ਸੀ। ਦੂਸਰਾ ਕਬੀਰ ਜੀ ਦੇ ਮੁਹਾਵਰੇ ਵਿਸ਼ੇਸ਼ ਕਰਕੇ ਭਗਤੀ ਬਿਰਤਾਂਤ ਨੂੰ ਵੈਸ਼ਨਵ ਪਰੰਪਰਾ ਨੇ ਆਪਣੇ ਕਲਾਵੇ ਵਿਚ ਲੈ ਲਿਆ।
ਗੁਰਮਤਿ ਸੱਭਿਆਚਾਰ ਵਿਚ ਕਬੀਰ ਜੀ ਦਾ ਬਹੁਤ ਸਤਿਕਾਰ ਹੈ। ਗੁਰੂ ਨਾਨਕ ਸਾਹਿਬ ਨੇ ਗੁਰਬਾਣੀ ਦੇ ਆਧਾਰ 'ਤੇ ਸਿੱਖ ਪੰਥ ਨੂੰ ਨਵੀਂ ਨੀਂਹ ਉਤੇ ਉਸਾਰਿਆ ਹੈ। ਗੁਰਮਤਿ ਪਰੰਪਰਾ ਨਾਲ ਕਬੀਰ ਬਾਣੀ ਦੀ ਇਕਸੁਰਤਾ ਹੋਣ ਕਰਕੇ ਉਨ੍ਹਾਂ ਨੇ ਕਬੀਰ ਬਾਣੀ ਨੂੰ ਆਪਣੇ ਪਾਸ ਸੰਭਾਲਿਆ। ਗੁਰਬਾਣੀ ਗੁਰਿਆਈ ਪਰੰਪਰਾ ਨਾਲ ਇਕ ਗੁਰੂ ਤੋਂ ਅਗਲੀ ਗੁਰੂ ਜੋਤਿ ਤੱਕ ਰੂਪਾਂਤਰਿਤ ਹੁੰਦੀ ਰਹੀ। ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਜੀ ਦੇ ਸੰਕਲਨ ਅਤੇ ਸੰਪਾਦਨ ਸਮੇਂ ਕਬੀਰ ਬਾਣੀ ਸਮੇਤ ਭਗਤ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਕੀਤਾ। ਦਸਵੇਂ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਦੇ ਕੇ ਇਕ ਸਰਬਸਾਂਝੀ ਗੁਰਬਾਣੀ ਦੇ ਸਿਧਾਂਤ ਨੂੰ ਜੁਗੋ ਜੁਗ ਅਟੱਲ ਕਰ ਦਿੱਤਾ ਹੈ।

-ਪ੍ਰੋਫੈਸਰ, ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ।
ਮੋ: 98145-90699

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX