ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  15 minutes ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  17 minutes ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  20 minutes ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  46 minutes ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  50 minutes ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  58 minutes ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 1 hour ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 1 hour ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 1 hour ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 1 hour ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 1 hour ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 2 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 2 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 3 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 3 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 5 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 5 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਦਿੱਲੀ / ਹਰਿਆਣਾ

ਦਿੱਲੀ ਕਮੇਟੀ ਦਫ਼ਤਰ ਪੁੱਜੇ 'ਪੰਥਕ ਅਕਾਲੀ ਲਹਿਰ' ਦੇ ਕਾਰਕੁਨਾਂ ਵਲੋਂ ਆਡਿਟ ਰਿਪੋਰਟ ਜਨਤਕ ਕਰਨ ਦੀ ਮੰਗ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ) - ਦਿੱਲੀ ਗੁਰਦੁਆਰਾ ਕਮੇਟੀ ਦੇ ਖਾਤਿਆਂ ਦੀ ਆਡਿਟ ਰਿਪੋਰਟ ਜਨਤਕ ਕਰਨ ਦੀ ਮੰਗ ਨੂੰ ਲੈ ਕੇ ਦੂਜੀ ਵਾਰੀ ਕਮੇਟੀ ਦਫ਼ਤਰ ਪੁੱਜੇ 'ਪੰਥਕ ਅਕਾਲੀ ਲਹਿਰ' ਦੇ ਕਾਰਕੁਨਾਂ ਨੂੰ ਅੱਜ ਵੀ ਕੋਈ ਜਵਾਬ ਨਹੀਂ ਮਿਲਿਆ ਹੈ | ਦਿੱਲੀ ਕਮੇਟੀ ਦੇ ਕਾਰਜਕਾਰਨੀ ਮੈਂਬਰ ਮਲਕਿੰਦਰ ਸਿੰਘ ਦੀ ਅਗਵਾਈ 'ਚ ਪੁੱਜੇ ਕਾਰਕੁਨਾਂ ਨੂੰ ਕਮੇਟੀ ਦੇ ਜਨਰਲ ਮੈਨੇਜਰ ਧਰਮਿੰਦਰ ਸਿੰਘ ਨੇ ਭਰੋਸਾ ਦਿਵਾਇਆ ਕਿ ਤੁਹਾਡਾ ਸੁਨੇਹਾ ਕਮੇਟੀ ਪ੍ਰਬੰਧਕਾਂ ਤੱਕ ਪਹੁੰਚਾ ਦਿੱਤਾ ਜਾਵੇਗਾ | ਮਲਕਿੰਦਰ ਸਿੰਘ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਕਰੀਬ 2 ਹਫ਼ਤੇ ਪਹਿਲਾਂ ਅਸੀਂ ਇਸੇ ਦਫ਼ਤਰ 'ਚ ਇਕ ਚਿੱਠੀ ਦੇ ਕੇ ਗਏ ਸੀ ਜਿਸ ਵਿਚ ਕਮੇਟੀ ਦੇ ਖਾਤਿਆਂ ਦੀ ਆਡਿਟ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ ਗਈ ਸੀ ਪਰ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਕਮੇਟੀ ਪ੍ਰਬੰਧਕਾਂ ਜਾਂ ਦਫ਼ਤਰ ਵਲੋਂ ਕੋਈ ਜਵਾਬ ਨਹੀਂ ਮਿਲਿਆ, ਜਿਸ ਕਾਰਨ ਦੁਬਾਰਾ ਆਉਣ ਲਈ ਮਜਬੂਰ ਹੋਣਾ ਪਿਆ ਹੈ | ਮਲਕਿੰਦਰ ਸਿੰਘ ਨੇ ਕਿਹਾ ਕਿ ਪ੍ਰਬੰਧਕਾਂ ਵਲੋਂ ਬਾਰ-ਬਾਰ ਕਮੇਟੀ ਪ੍ਰਬੰਧ ਸਾਫ-ਸੁਥਰਾ ਹੋਣ ਦੇ ਵੱਡੇ ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ ਪ੍ਰੰਤੂ ਖਾਤਿਆਂ ਦਾ ਲੇਖਾ ਜੋਖਾ ਦਿਖਾਉਣ ਤੋਂ ਪਾਸਾ ਵੱਟ ਲਿਆ ਜਾਂਦਾ ਹੈ ਜੋ ਕਿ ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਦੀ ਵੀ ਸਿੱਧੀ ਉਲੰਘਣਾ ਹੈ | ਉਨ੍ਹਾਂ ਕਿਹਾ ਕਿ 2 ਸਾਲ ਪਹਿਲਾਂ ਜਨਰਲ ਹਾਊਸ 'ਚ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਖਾਤਿਆਂ ਦਾ ਆਡਿਟ ਕਰਵਾ ਰਿਪੋਰਟ ਜਨਤਕ ਕਰਨ ਦੀ ਗੱਲ ਆਖੀ ਸੀ ਪਰ ਹੁਣ ਹੀ ਇਸ ਨੂੰ ਪੂਰਾ ਨਹੀਂ ਕਰ ਰਹੇ | ਕਮੇਟੀ ਦਫ਼ਤਰ ਪੁੱਜਣ ਵਾਲਿਆਂ 'ਚ ਤਜਿੰਦਰਪਾਲ ਸਿੰਘ, ਮਨੋਹਰ ਸਿੰਘ,ਦਵਿੰਦਰ ਸਿੰਘ ਚਾਨਾ,ਹਰਵਿੰਦਰ ਸਿੰਘ ਸੰਧੂ,ਰਾਜਬਹਾਦੁਰ ਸਿੰਘ, ਸਤਨਾਮ ਸਿੰਘ ਦੇ ਹੋਰਨਾ ਲੋਕ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਬਾੜਾ ਹਿੰਦੂ ਰਾਓ ਹਸਪਤਾਲ 'ਚ ਓ.ਪੀ.ਡੀ. ਦੀਆਂ ਸੇਵਾਵਾਂ ਹੋਈਆਂ ਸ਼ੁਰੂ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਉੱਤਰੀ ਨਗਰ ਨਿਗਮ ਦੇ ਹਸਪਤਾਲ ਬਾੜਾ ਹਿੰਦੂ ਰਾਓ ਵਿਚ ਹੁਣ ਓ.ਪੀ.ਡੀ. ਦੀਆਂ ਸੇਵਾਵਾਂ ਸ਼ੁਰੂ ਹੋ ਗਈਆਂ ਹਨ ਅਤੇ ਇਸ ਵਿਚ ਮਰੀਜ਼ਾਂ ਦਾ ਆਉਣਾ-ਜਾਣਾ ਸ਼ੁਰੂ ਹੋ ਗਿਆ ਹੈ | ਇਸ ਹਸਪਤਾਲ ਨੂੰ ਕੋਰੋਨਾ ਦੀ ਮਹਾਂਮਾਰੀ ...

ਪੂਰੀ ਖ਼ਬਰ »

ਕੌਣ ਬਣੇਗਾ ਦਿੱਲੀ ਪੁਲਿਸ ਦਾ ਕਮਿਸ਼ਨਰ, ਕਈ ਤਰ੍ਹਾਂ ਦੀ ਹੋ ਰਹੀ ਹੈ ਚਰਚਾ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਇਸ ਸਮੇਂ ਐੱਸ.ਐੱਨ. ਸ੍ਰੀਵਾਸਤਵਾ ਪੁਲਿਸ ਕਮਿਸ਼ਨਰ ਹਨ ਅਤੇ ਇਨ੍ਹਾਂ ਦਾ ਕਾਰਜਕਾਲ 30 ਜੂਨ ਨੂੰ ਸਮਾਪਤ ਹੋ ਰਿਹਾ ਹੈ, ਜਿਸ ਨੂੰ ਵੇਖਦੇ ਹੋਏ ਪੁਲਿਸ ਵਿਭਾਗ ਵਿਚ ਕਈ ਤਰ੍ਹਾਂ ਦੀ ਚਰਚਾ ਹੋ ਰਹੀ ਹੈ ਕਿ ...

ਪੂਰੀ ਖ਼ਬਰ »

ਅੰਤਾਂ ਦੀ ਪੈ ਰਹੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਵਾਏ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕਈ ਵਾਰ ਬਾਰਿਸ਼ ਦਾ ਮੌਸਮ ਬਣਦਾ ਹੈ ਪਰ ਫਿਰ ਧੁੱਪ ਹੋਣ ਦੇ ਕਾਰਨ ਲੋਕਾਂ ਨੂੰ ਅੰਤਾਂ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦਿੱਲੀ ਦੇ ਕਈ ਇਲਾਕਿਆਂ ਵਿਚ ਤਾਪਮਾਨ 40 ਡਿਗਰੀ ਤੋਂ ਵੀ ਜ਼ਿਆਦਾ ਹੈ ਅਤੇ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਕਿਸਾਨਾਂ ਲਈ ਆਏ ਵਾਟਰ ਕੂਲਰ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਅੰਤਾਂ ਦੀ ਗਰਮੀ ਵਿਚ ਕਿਸਾਨਾਂ ਨੇ ਦਿੱਲੀ ਦੇ ਆਸ-ਪਾਸ ਬਾਰਡਰਾਂ ਤੇ ਆਪਣਾ ਮੋਰਚਾ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਚਲਾਇਆ ਹੋਇਆ ਹੈ | ਬਾਰਡਰਾਂ 'ਤੇ ਬੈਠੇ ਕਿਸਾਨਾਂ ਦੀ ਸਹੂਲਤ ਲਈ ਸਮਾਜ ਸੇਵੀਆਂ ਵਲੋਂ ਉਨ੍ਹਾਂ ਦੀ ...

ਪੂਰੀ ਖ਼ਬਰ »

ਡਾ. ਪਿ੍ਆ ਅਟਵਾਲ ਦੀ ਪੁਸਤਕ 'ਤੇ ਹੋਈ ਚਰਚਾ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਅਤੇ ਭਾਈ ਵੀਰ ਸਿੰਘ ਸਦਨ ਦਿੱਲੀ ਵਲੋਂ ਡਾ. ਪਿ੍ਆ ਅਟਵਾਲ ਦੀ ਪੁਸਤਕ 'ਰੋਇਲਸ ਐਂਡ ਰੀਬੈਲਸ' 'ਤੇ ਚਰਚਾ ਕੀਤੀ ਗਈ, ਜਿਸ ਦਾ ਸੰਚਾਲਨ ਡਾ. ਮਾਧੁਰੀ ਚਾਵਲਾ ਨੇ ਕੀਤਾ | ਸ਼ੁਰੂ ਵਿਚ ...

ਪੂਰੀ ਖ਼ਬਰ »

ਸੰਕਲਪ ਫਾਊਾਡੇਸ਼ਨ ਕੋਰੋਨਾ ਮਹਾਂਮਾਰੀ ਵਿਚ ਲਗਾਤਾਰ ਕਰ ਰਹੀ ਹੈ ਸਮਾਜ ਸੇਵਾ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਸੰਕਲਪ ਫਾਊਾਡੇਸ਼ਨ ਪਿਛਲੇ ਸਮੇਂ ਤੋਂ ਸਮਾਜ ਸੇਵਾ ਵਿਚ ਜੁਟੀ ਹੋਈ ਹੈ ਅਤੇ ਕੋਰੋਨਾ ਦੀ ਮਹਾਂਮਾਰੀ ਵਿਚ ਵੀ ਲੋਕਾਂ ਲਈ ਭੋਜਨ ਦੀ ਵਿਵਸਥਾ ਕਰ ਰਹੀ ਹੈ | ਇਸ ਦੇ ਨਾਲ ਹੀ ਇਸ ਸੰਸਥਾ ਨੇ ਕੋਰੋਨਾ ਦੇ ਸਮੇਂ ਵਿਚ ਆਕਸੀਜਨ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮਾਸਟਰ ਤਾਰਾ ਸਿੰਘ ਦੇ ਜਨਮ ਦਿਹਾੜੇ ਮੌਕੇ ਨਹੀਂ ਕਰਾਇਆ ਜਾਵੇਗਾ ਸਾਲਾਨਾ ਪ੍ਰੋਗਰਾਮ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)- 'ਪੰਥ ਰਤਨ ਮਾਸਟਰ ਤਾਰਾ ਸਿੰਘ ਮੈਮੋਰੀਅਲ ਸੁਸਾਇਟੀ' ਵਲੋਂ ਹਰ ਸਾਲ ਮਾਸਟਰ ਤਾਰਾ ਸਿੰਘ ਦੇ ਜਨਮ ਦਿਹਾੜੇ ਮੌਕੇ ਇਕ ਵੱਡਾ ਪ੍ਰੋਗਰਾਮ ਕਰਵਾ ਕੇ ਉਨ੍ਹਾਂ ਦੀਆਂ ਸੇਵਾਵਾਂ ਤੇ ਯੋਗਦਾਨ ਨੂੰ ਯਾਦ ਕੀਤਾ ਜਾਂਦਾ ਹੈ ਪਰ ਕੋਰੋਨਾ ...

ਪੂਰੀ ਖ਼ਬਰ »

ਕਥਿਤ ਬਦਸਲੂਕੀ ਦੇ ਖ਼ਿਲਾਫ ਗੁ. ਰਕਾਬਗੰਜ ਸਾਹਿਬ ਵਿਖੇ ਧਰਨੇ 'ਤੇ ਬੈਠੀ ਬੀਬੀ ਮਨਪ੍ਰੀਤ ਕੌਰ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ) - ਬੀਤੇ ਕਲ ਤੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਧਰਨੇ 'ਤੇ ਬੈਠੀ ਹੋਈ ਬੀਬੀ ਮਨਪ੍ਰੀਤ ਕੌਰ ਦਾ ਕਹਿਣਾ ਹੈ ਕਿ ਇਸੇ ਗੁ. ਸਾਹਿਬ ਦੇ ਕੋਰੋਨਾ ਕੋਅਰ ਸੈਂਟਰ 'ਚ ਰੋਮਾਂਟਿਕ ਫਿਲਮੀ ਗੀਤ ਵਜਾਉਣ ਦੀ ਬੇਅਦਬੀ ਤੋਂ ਇਲਾਵਾ ਬੀਤੇ ...

ਪੂਰੀ ਖ਼ਬਰ »

ਦਿੱਲੀ ਹਾਈ ਕੋਰਟ ਵਲੋਂ ਵੱਟਸਐਪ ਨੂੰ ਝਟਕਾ, ਸੀ.ਸੀ.ਆਈ. ਦੇ ਨੋਟਿਸ 'ਤੇ ਰੋਕ ਲਾਉਣ ਤੋਂ ਇਨਕਾਰ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ) - ਦਿੱਲੀ ਹਾਈ ਕੋਰਟ ਨੇ ਨਵੀਂ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ ਵਟਸਐਪ ਨੂੰ ਝਟਕਾ ਦਿੱਤਾ ਹੈ | ਦਿੱਲੀ ਹਾਈ ਕੋਰਟ ਨੇ ਨਿੱਜਤਾ ਨੀਤੀ ਮਾਮਲੇ 'ਚ ਸੂਚਨਾ ਦੇਣ ਦੇ ਲਈ ਫੇਸਬੁਕ,ਵਟਸਐਪ ਨੂੰ ਦਿੱਤੇ ਗਏ 'ਕੰਪੀਟੀਸ਼ਨ ਕਮਿਸ਼ਨ ਆਫ ...

ਪੂਰੀ ਖ਼ਬਰ »

ਇਕ ਮਹਿਲਾ ਸਮੇਤ 3 ਦੀ ਕੋਰੋਨਾ ਨਾਲ ਮੌਤ

ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਵਿਚ ਕੋਰੋਨਾ ਕਾਰਨ ਇਕ ਮਹਿਲਾ ਸਮੇਤ ਤਿੰਨ ਜਣਿਆਂ ਦੀ ਮੌਤ ਹੋਣ ਨਾਲ ਜ਼ਿਲ੍ਹੇ ਵਿਚ ਅੰਕੜਾ ਪੰਜ ਸੌ ਤੋਂ ਪਾਰ ਹੋ ਗਿਆ ਹੈ | ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 19 ਨਵੇਂ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੇ ਸ਼ਰਾਬ ਦੀਆਂ 1710 ਪੇਟੀਆਂ ਨੂੰ ਨਸ਼ਟ ਕੀਤਾ

ਸ਼ਾਹਬਾਦ ਮਾਰਕੰਡਾ, 23 ਜੂਨ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੁਆਰਾ ਜਬਤ ਕੀਤੀਆਂ ਗਈਆਂ ਸ਼ਰਾਬ ਦੀਆਂ ਪੇਟੀਆਂ ਨੂੰ ਨਸ਼ਟ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨਰੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਟੀਕੇ ਤੇ ਦਵਾਈ ਦੀ ਸਰਵ ਵਿਆਪਕ ਪਹੁੰਚ 'ਤੇ ਵੈੱਬ ਵਾਰਤਾ ਕਰਵਾਈ

ਯਮੁਨਾਨਗਰ, 23 ਜੂਨ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਦੁਆਰਾ ਕੋਵਿਡ-19 ਵਿਰੁੱਧ ਜੰਗ ਦੇ ਤੌਰ 'ਤੇ ਟੀਕਾਕਰਨ ਅਤੇ ਦਵਾਈਆਂ ਦੀ ਯੂਨੀਵਰਸਲ ਪਹੁੰਚ 'ਤੇ ਇਕ ਵੈੱਬ ਵਾਰਤਾ ਕਰਵਾਈ ਗਈ | ਇਹ ਪ੍ਰੋਗਰਾਮ ਕੁਰੂਕਸ਼ੇਤਰ ...

ਪੂਰੀ ਖ਼ਬਰ »

ਪਿੰਡ ਭੂੰਦੜਾ 'ਚ 20 ਸਾਲ ਪੁਰਾਣੀ ਗੁਰਦੁਆਰਾ ਸਾਹਿਬ ਦੀ 3 ਮੰਜ਼ਿਲਾ ਇਮਾਰਤ ਡਿੱਗੀ

ਫ਼ਤਿਹਾਬਾਦ, 23 ਜੂਨ (ਹਰਬੰਸ ਸਿੰਘ ਮੰਡੇਰ)- ਹਰਿਆਣਾ ਦੇ ਫ਼ਤਿਹਾਬਾਦ ਜ਼ਿਲੇ੍ਹ ਦੇ ਭੂਨਾ ਖੇਤਰ ਦੇ ਪਿੰਡ ਭੂੰਦੜਾ ਵਿਚ ਉਸ ਸਮੇਂ ਰੌਲਾ ਪੈ ਗਿਆ ਜਦੋਂ ਗੁਰਦੁਆਰਾ ਸਾਹਿਬ ਦੀ 3 ਮੰਜ਼ਲੀ ਇਮਾਰਤ ਅਚਾਨਕ ਡਿੱਗ ਗਈ | ਇਮਾਰਤ ਡਿੱਗਣ ਨਾਲ ਕੰਧ ਉੱਤੇ ਕੰਮ ਕਰ ਰਹੇ ਇਕ ...

ਪੂਰੀ ਖ਼ਬਰ »

ਕਿਸਾਨਾਂ ਦਾ ਧਰਨਾ 28ਵੇਂ ਦਿਨ ਲਗਾਤਾਰ ਜਾਰੀ

ਏਲਨਾਬਾਦ, 23 ਜੂਨ (ਜਗਤਾਰ ਸਮਾਲਸਰ)-ਰਾਜਸਥਾਨ ਦੀ ਸੀਮਾ ਨਾਲ ਲੱਗਦੇ ਪਿੰਡਾਂ ਮਿਠੁਨਪੁਰਾ, ਕਿਸ਼ਨਪੁਰਾ, ਢਾਣੀ ਸ਼ੇਰਾ, ਕਰਮਸ਼ਾਨਾ, ਖਾਰੀ ਸੁਰੇਰਾ,ਢਾਣੀ ਜੈਕਰਣ ਦੇ ਕਿਸਾਨਾਂ ਵਲੋਂ ਪੀਣ ਵਾਲੇ ਪਾਣੀ ਅਤੇ ਸਿੰਚਾਈ ਪਾਣੀ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ...

ਪੂਰੀ ਖ਼ਬਰ »

ਨਾਕਸ ਬਿਜਲੀ ਸਪਲਾਈ ਤੋਂ ਤੰਗ ਕਿਸਾਨਾਂ ਨੇ ਸਟੇਟ ਹਾਈਵੇ ਕੀਤਾ ਜਾਮ

ਏਲਨਾਬਾਦ, 23 ਜੂਨ (ਜਗਤਾਰ ਸਮਾਲਸਰ)-ਜੀਵਨ ਨਗਰ ਬਿਜਲੀ ਘਰ ਤਹਿਤ ਆਉਣ ਵਾਲੇ ਕਿਸਾਨਾਂ ਨੇ ਸਹੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਜੀਵਨ ਨਗਰ- ਡੱਬਵਾਲੀ ਰੋਡ ਤੇ ਧਰਨਾ ਲਗਾਕੇ ਸਰਕਾਰ ਅਤੇ ਵਿਭਾਗ ਖ਼ਿਲਾਫ਼ ਪ੍ਰਦਰਸ਼ਨ ਕੀਤਾ | ਇਸਤੋਂ ਪਹਿਲਾ ਕਿਸਾਨਾਂ ਨੇ ਬਿਜਲੀ ਘਰ ਵਿਖੇ ...

ਪੂਰੀ ਖ਼ਬਰ »

ਮਰਨ ਉਪਰੰਤ ਮਿ੍ਤਕ ਦੇਹ ਨੂੰ ਡਾਕਟਰੀ ਰਿਸਰਚ ਸੈਂਟਰ ਲਈ ਕੀਤਾ ਦਾਨ

ਗੂਹਲਾ ਚੀਕਾ, 23 ਜੂਨ (ਓ.ਪੀ. ਸੈਣੀ)-ਹਲਕਾ ਗੂਹਲਾ ਚੀਕਾ ਜ਼ਿਲ੍ਹਾ ਕੈਥਲ ਦੇ ਵਾਰਡ ਨੰਬਰ 9 ਵਿਚ ਰਹਿੰਦੇ ਭਾਈ ਸੋਮਨਾਥ ਇੰਸ਼ਾ ਨੂੰ ਡੇਰਾ ਸੱਚਾ ਸੌਦਾ ਸਿਰਸਾ ਤੋਂ ਨਾਮ ਦੀ ਅਨਮੋਲ ਦਾਤ ਮਿਲੀ ਹੋਈ ਹੈ | ਉਨ੍ਹਾਂ ਦਾ ਫ਼ੈਸਲਾ ਹੈ ਕਿ ਡਾਕਟਰੀ ਸਹੂਲਤ ਲਈ ਰਿਸਰਚ ਸੈਂਟਰ ...

ਪੂਰੀ ਖ਼ਬਰ »

ਹਿਸਾਰ 'ਚ ਰਾਜੋ ਦੇਵੀ ਨੂੰ ਮੇਅਰ ਸਰਦਾਨਾ ਨੇ ਕੀਤਾ ਸਨਮਨਿਤ

ਹਿਸਾਰ, 23 ਜੂਨ (ਅ.ਬ.)-ਵਿਸ਼ਵ ਵਿਚ ਪਹਿਲੀ ਵਾਰ 2008 ਵਿਚ 70 ਸਾਲ ਦੀ ਉਮਰ ਵਿਚ ਮਾਂ ਬਣੀ ਹਰਿਆਣਾ ਦੀ ਰਾਜੋ ਦੇਵੀ 12 ਸਾਲ ਬਾਅਦ ਵੀ ਪੂਰੀ ਤਰਾਂ ਤੰਦਰੁਸਤ ਹੈ | 82 ਸਾਲ ਦੀ ਉਮਰ ਵਿਚ ਆਪਣੀ 12 ਸਾਲਾ ਬੇਟੀ ਨਵੀਨ ਨੂੰ ਬੇਟਿਆਂ ਤੋਂ ਘੱਟ ਨਾ ਸਮਝ ਕੇ ਉਸ ਨੂੰ ਪਾਲ ਰਹੀ ਹੈ | ਇਸ ...

ਪੂਰੀ ਖ਼ਬਰ »

ਤਾਊ ਦੇਵੀ ਲਾਲ ਦੀ ਰਾਜਸੀ ਵਿਰਾਸਤ ਨੂੰ ਲੈ ਕੇ ਚੌਟਾਲਾ ਪਰਿਵਾਰ 'ਚ ਸਿਆਸੀ ਜੰਗ ਤੇਜ਼

ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਦੇਸ਼ ਦੇ ਉਪ ਪ੍ਰਧਾਨ ਮੰਤਰੀ ਤਾਊ ਦੇਵੀ ਲਾਲ ਦੀ ਰਾਜਸੀ ਵਿਰਾਸਤ ਨੂੰ ਲੈ ਕੇ ਚੌਟਾਲਾ ਪਰਿਵਾਰ 'ਚ ਸਿਆਸੀ ਜੰਗ ਤੇਜ਼ ਹੋ ਗਈ ਹੈ | ਤਾਊ ਦੇਵੀ ਲਾਲ ਦੇ ਪੜਪੋਤੇ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਵਲੋਂ ਬੀਤੇ ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਕੌਮਾਂਤਰੀ ਉਲੰਪਿਕ ਦਿਵਸ ਮੌਕੇ ਸਾਈਕਲ ਰੈਲੀ

ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਖੇਡ ਅਤੇ ਯੂਥ ਪ੍ਰੋਗਰਾਮ ਵਿਭਾਗ ਵਲੋਂ ਕੌਮਾਂਤਰੀ ਉਲੰਪਿਕ ਦਿਵਸ ਮੌਕੇ ਸਾਈਕਲ ਰੈਲੀ ਕੱਢੀ ਗਈ | ਹਾਕੀ ਖਿਡਾਰਨ ਸਵਿਤਾ ਪੂਨੀਆ ਦੇ ਪਿਤਾ ਮਹਿੰਦਰ ਸਿੰਘ ਪੂਨੀਆ ਤੇ ਮਾਤਾ ਲੀਲਾਵਤੀ ਨੇ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਪੀਐਮ 2.5 'ਚ 10 ਯੂਨਿਟ ਦੇ ਵਾਧੇ ਕਾਰਨ ਸਾਹ ਸਬੰਧੀ ਦਿੱਕਤਾਂ ਦੇ ਹਰ ਹਫਤੇ ਆਉਂਦੇ 7 ਤੋਂ ਜ਼ਿਆਦਾ ਮਾਮਲੇ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ) - ਮੌਲਾਨਾ ਮੈਡੀਕਲ ਕਾਲਜ ਵਲੋਂ ਹਵਾ ਪ੍ਰਦੂਸ਼ਣ ਬਾਰੇ ਕੀਤੇ ਗਏ ਇਕ ਸਰਵੇਖਣ ਦੀ ਰਿਪੋਰਟ ਮੁਤਾਬਿਕ ਹਵਾ ਵਿਚ ਮੌਜੂਦ ਪ੍ਰਦੂਸ਼ਕ ਤੱਤ ਪੀਐਮ 2.5 ਵਿਚ 10ਯੂਨਿਟ ਦੇ ਵਾਧੇ ਦੇ ਚਲਦਿਆਂ ਸਾਹ ਸਬੰਧੀ ਦਿੱਕਤਾਂ ਦੇ ਕਾਰਨ ਦਿੱਲੀ ਵਿਚ ਹਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਜੂਨ ਨੂੰ ਰਾਜਪਾਲ ਭਵਨ ਦਾ ਹੋਵੇਗਾ ਘਿਰਾਓ- ਮੱਲਵਾਲਾ

ਰਤੀਆ, 23 ਜੂਨ (ਬੇਅੰਤ ਕੌਰ ਮੰਡੇਰ)- ਖੇਤੀ ਬਚਾਓ ਸੰਘਰਸ਼ ਸੰਮਤੀ ਹਰਿਆਣਾ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਅਜੀਤਸਰ ਸਾਹਿਬ ਵਿਖੇ ਕੀਤੀ ਗਈ | ਸੰਬੋਧਨ ਕਰਦਿਆਂ ਸੰਮਤੀ ਦੇ ਪ੍ਰਧਾਨ ਜਰਨੈਲ ਸਿੰਘ ਮੱਲਵਾਲਾ ਨੇ ਕਿਹਾ ਕਿ ਕਿਸਾਨ ਪਿਛਲੇ ਸੱਤ ...

ਪੂਰੀ ਖ਼ਬਰ »

ਹਰਿਆਣਾ ਕਮੇਟੀ ਪੂਰੀ ਮਰਿਆਦਾ ਨਾਲ ਧਰਮ, ਸਮਾਜਿਕ ਤੇ ਕਿਸਾਨੀ ਘੋਲ ਲਈ ਕਾਰਜਸ਼ੀਲ-ਸਵਰਨ ਸਿੰਘ

ਰਤੀਆ, 23 ਜੂਨ (ਬੇਅੰਤ ਕੌਰ ਮੰਡੇਰ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿਚ ਆਪਣੀ ਪੂਰਨ ਜ਼ਿੰਮੇਵਾਰੀ ਨਾਲ ਕਾਰਜਸ਼ੀਲ ਹੈ, ਜਿਸ ਨਾਲ ਹਰਿਆਣਾ ਹੀ ਨਹੀਂ ਪੂਰੇ ਸੰਸਾਰ ਵਿਚ ਸਿੱਖ ਸੰਗਤਾਂ ਦੀਆਂ ...

ਪੂਰੀ ਖ਼ਬਰ »

ਜੀ. ਐਨ. ਜੀ. ਕਾਲਜ ਦੇ ਸੰਗੀਤ ਵਿਭਾਗ ਨੇ 'ਇਕ ਅਰਦਾਸ' ਨਾਮਕ ਮੁਕਾਬਲਾ ਕਰਵਾਇਆ

ਯਮੁਨਾਨਗਰ, 23 ਜੂਨ (ਗੁਰਦਿਆਲ ਸਿੰਘ ਨਿਮਰ)-ਛੋਟੀ ਲਾਈਨ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਦੇ ਸੰਗੀਤ ਵਿਭਾਗ ਵਲੋਂ 'ਇਕ ਅਰਦਾਸ' ਨਾਮਕ ਰਾਸ਼ਟਰ ਪੱਧਰੀ ਆਨਲਾਈਨ ਗਾਇਨ ਮੁਕਾਬਲਾ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਦੀ ਕੋਆਰਡੀਨੇਟਰ ਡਾ. ਮਨਦੀਪ ...

ਪੂਰੀ ਖ਼ਬਰ »

ਨੰਬਰਦਾਰੀ ਖਤਮ ਨਹੀਂ ਕੀਤੀ ਜਾਵੇਗੀ- ਦੁਸ਼ਯੰਤ ਚੌਟਾਲਾ

ਸ਼ਾਹਬਾਦ ਮਾਰਕੰਡਾ, 23 ਜੂਨ (ਅਵਤਾਰ ਸਿੰਘ)-ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਐਲਾਨ ਕੀਤਾ ਹੈ ਕਿ ਨੰਬਰਦਾਰੀ ਦਾ ਅਹੁਦਾ ਖਤਮ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ ਭਵਿੱਖ ਵਿਚ ਸੂਬੇ ਦੇ ਨੰਬਰਦਾਰਾਂ ਨੂੰ ਹਰ ਮਹੀਨੇ ਇਕ ਤੈਅ ...

ਪੂਰੀ ਖ਼ਬਰ »

ਮੋਟਰਾਂ ਤੋਂ ਤਾਰਾਂ ਤੇ ਸਟਾਰਟਰ ਚੋਰੀ ਕਰਨ 'ਤੇ ਕੇਸ ਦਰਜ

ਕਪੂਰਥਲਾ, 23 ਜੂਨ (ਸਡਾਨਾ)-ਮੋਟਰਾਂ ਤੋਂ ਤਾਰਾਂ ਚੋਰੀ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਹੀਰਾ ਸਿੰਘ ਵਾਸੀ ਖੁਖਰੈਣ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰ ਉਸ ਦੀ ਮੋਟਰ ਤੋਂ ਤਾਰਾਂ ...

ਪੂਰੀ ਖ਼ਬਰ »

ਪਿੰਡ ਭਬਿਆਣਾ ਦੇ ਦਰਬਾਰ ਬਾਬਾ ਪਰਤਾਪੇ ਸ਼ਾਹ ਵਿਖੇ ਸ਼ਰਧਾ ਨਾਲ ਕਰਵਾਇਆ ਸਾਲਾਨਾ ਜੋੜ ਮੇਲਾ

ਫਗਵਾੜਾ, 23 ਜੂਨ (ਤਰਨਜੀਤ ਸਿੰਘ ਕਿੰਨੜਾ)-ਦਰਬਾਰ ਸਾਈਾ ਬਾਬਾ ਪਰਤਾਪੇ ਸ਼ਾਹ ਪਿੰਡ ਭਬਿਆਣਾ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਸ਼ਰਧਾਪੂਰਵਕ ਕਰਵਾਇਆ ਗਿਆ | ਪਹਿਲੇ ਦਿਨ ਸ਼ਾਮ ਨੂੰ ਚਿਰਾਗ਼ ਰੁਸ਼ਨਾਏ ਗਏ ਤੇ ਰਾਤ ਨੂੰ ਮਹਿੰਦੀ ਦੀ ਰਸਮ ਨਿਭਾਈ ਗਈ | ਦੂਸਰੇ ਦਿਨ ...

ਪੂਰੀ ਖ਼ਬਰ »

ਦਰਬਾਰ ਪੀਰ ਬਾਬਾ ਕਾਕੇ ਸ਼ਾਹ ਦਾ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 23 ਜੂਨ (ਨਰੇਸ਼ ਹੈਪੀ, ਥਿੰਦ)-ਦਰਬਾਰ ਪੀਰ ਬਾਬਾ ਕਾਕੇ ਸ਼ਾਹ (ਕਬੂਤਰਾਂ ਵਾਲੀ ਸਰਕਾਰ) ਸਥਾਨਕ ਮੁਹੱਲਾ ਸਿੱਖਾਂ ਵਿਖੇ ਸਾਲਾਨਾ ਜੋੜ ਮੇਲਾ ਪੀਰ ਬਾਬਾ ਕਾਕੇ ਸ਼ਾਹ ਵੈੱਲਫੇਅਰ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX