ਤਾਜਾ ਖ਼ਬਰਾਂ


ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  18 minutes ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 1 hour ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 1 hour ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 2 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸ੍ਰੀ ਮੁਕਤਸਰ ਸਾਹਿਬ

ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਤਾ ਜਾਵੇ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਕੋਰੋਨਾ ਬਿਮਾਰੀ ਸਬੰਧੀ ਅਤੇ ਟੀਕਾਕਰਨ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਗਰਮੀ ਨੰੂ ਧਿਆਨ ਵਿਚ ...

ਪੂਰੀ ਖ਼ਬਰ »

ਦੋ ਵੱਖ-ਵੱਖ ਮਾਮਲਿਆਂ 'ਚ ਨੌਕਰੀ ਦਿਵਾਉਣ ਦੇ ਨਾਂਅ 'ਤੇ 44 ਲੱਖ ਦੀ ਮਾਰੀ ਠੱਗੀ, 4 ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਚ ਠੱਗੀ ਦੇ ਦੋ ਵੱਖ-ਵੱਖ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਸ਼ਿਕਾਇਤਕਰਤਾ ਤਾਂ ਅਲੱਗ-ਅਲੱਗ ਹਨ, ਪਰ ਦੋਵਾਂ ਮਾਮਲਿਆਂ ਦੇ ਦੋਸ਼ੀ ਉਹੀ ਹਨ | ਪਹਿਲੇ ਮਾਮਲੇ ਸਬੰਧੀ ਪੁਲਿਸ ਨੂੰ ...

ਪੂਰੀ ਖ਼ਬਰ »

ਗਿੱਦੜਬਾਹਾ ਦੀ ਮੁੱਖ ਗਲੀ 'ਚ ਰੇਲਵੇ ਪੁਲ ਦੀ ਉਸਾਰੀ ਨੂੰ ਲੈ ਕੇ ਲੋਕਾਂ ਦਿੱਤਾ ਰੋਸ ਧਰਨਾ

ਗਿੱਦੜਬਾਹਾ, 23 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸੰਘਣੀ ਆਬਾਦੀ ਵਾਲੇ ਇਲਾਕੇ ਦੀ ਮੁੱਖ ਗਲੀ 'ਚ ਰੇਲਵੇ ਪੁਲ ਬਣਾਉਣ ਨੂੰ ਲੈ ਕੇ ਲੋਕਾਂ ਨੇ ਗਿੱਦੜਬਾਹਾ ਵਿਖੇ ਕਾਂਗਰਸੀ ਆਗੂ ਕੌਂਸਲਰ ਦੇ ਘਰ ਮੂਹਰੇ ਰੋਸ ਧਰਨਾ ਦਿੱਤਾ | ਇਸ ਮੌਕੇ ਧਰਨਾਕਾਰੀਆਂ ਨੇ ਗਿੱਦੜਬਾਹਾ ਤੋਂ ...

ਪੂਰੀ ਖ਼ਬਰ »

ਨਸ਼ੇ ਨਾਲ ਨੌਜਵਾਨ ਦੀ ਮੌਤ

ਦੋਦਾ, 23 ਜੂਨ (ਰਵੀਪਾਲ)-ਨਸ਼ੇ ਰੂਪੀ ਕੋਹੜ ਨੂੰ ਜੜੋਂ੍ਹ ਪੁੱਟਣ ਦੇ ਸਰਕਾਰਾਂ ਦੇ ਵਾਅਦੇ ਉਸ ਸਮੇਂ ਖੋਖਲੇ ਹੋ ਜਾਂਦੇ ਹਨ, ਜਦ ਅਜੇ ਵੀ ਇਸ ਨਸ਼ੇ ਨਾਲ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ਹਨ | ਇਸ ਤਰ੍ਹਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਧੂਲਕੋਟ ਦੇ ਨੌਜਵਾਨ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਨ੍ਹਾਂ ਵਿਚੋਂ ਇਕ ਮਰੀਜ਼ ਸ੍ਰੀ ਮੁਕਤਸਰ ਸਾਹਿਬ ਅਤੇ ਇਕ ਮਰੀਜ਼ ਪਿੰਡ ਡੱਬਵਾਲੀ ਢਾਬ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਵਿਰੋਧੀ ਸੈਮੀਨਾਰ

ਲੰਬੀ, 23 ਜੂਨ (ਮੇਵਾ ਸਿੰਘ)-ਪੁਲਿਸ ਥਾਣਾ ਲੰਬੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਬੀ ਵਿਖੇ ਇਕ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੁਭਾਸ਼ ਅਰੋੜਾ ਡੀ.ਐੱਸ.ਪੀ. (ਪੀ.ਬੀ.ਆਈ.) ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ...

ਪੂਰੀ ਖ਼ਬਰ »

ਟੈ੍ਰਫ਼ਿਕ ਪੁਲਿਸ ਵਲੋਂ ਕੋਰੋਨਾ ਸਬੰਧੀ ਟੀਕਾਕਰਨ ਕੈਂਪ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟ੍ਰੈਫ਼ਿਕ ਪੁਲਿਸ ਵਲੋਂ ਡੀ.ਐੱਸ.ਪੀ. (ਹੈੱਡ ਕੁਆਰਟਰ) ਹੇਮੰਤ ਕੁਮਾਰ ਸ਼ਰਮਾ ਦੀ ਅਗਵਾਈ ਅਤੇ ਬਾਬਾ ਖੇਤਰਪਾਲ ਬਲੱਡ ਸੇਵਾ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਲਭਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਚੱਕ ਗਾਂਧਾ ਸਿੰਘ ਵਾਲਾ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਸ ਦੇ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਐੱਚ. ਸੀ. ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਪੰਚਾਇਤ ਸਕੱਤਰਾਂ ਨੇ ਲਗਾਇਆ ਧਰਨਾ

ਮਲੋਟ, 23 ਜੂਨ (ਅਜਮੇਰ ਸਿੰਘ ਬਰਾੜ)-ਪੰਚਾਇਤ ਸਕੱਤਰ ਯੂਨੀਅਨ ਮਲੋਟ ਵਲੋਂ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸ ਰਹੇ ਪੰਚਾਇਤ ਸਕੱਤਰਾਂ ਨੇ ਬੀ. ਡੀ. ਪੀ. ਓ. ਦਫ਼ਤਰ 'ਚ ਧਰਨਾ ਲਾ ਕੇ ਸਰਕਾਰ ਖ਼ਿਲਾਫ਼ ਰੋਸ ਜਾਹਿਰ ਕੀਤਾ | ਧਰਨੇ 'ਤੇ ਬੈਠੇ ਸੈਕਟਰੀ ਸੁਖਰਾਜ ਸਿੰਘ, ...

ਪੂਰੀ ਖ਼ਬਰ »

3582 ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-3582 ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਲਜੀਤ ਸਫ਼ੀਪੁਰ ਤੇ ਜਨਰਲ ਸਕੱਤਰ ਸੁਖਵਿੰਦਰ ਗਿਰ ਨੇ ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਰਵਿੰਦਰਪਾਲ ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਬਣੇ

ਮਲੋਟ, 23 ਜੂਨ (ਅਜਮੇਰ ਸਿੰਘ ਬਰਾੜ)-ਪੰਚਾਇਤ ਸਕੱਤਰ ਯੂਨੀਅਨ ਮਲੋਟ ਵਲੋਂ ਸੈਕਟਰੀ ਰਵਿੰਦਰਪਾਲ ਨੂੰ ਬਲਾਕ ਮਲੋਟ ਦਾ ਪ੍ਰਧਾਨ ਚੁਣ ਲਿਆ ਗਿਆ | ਸਰਬਸੰਮਤੀ ਨਾਲ ਹੋਈ ਇਸ ਚੋਣ ਵਿਚ ਸੈਕਟਰੀ ਸੁਖਰਾਜ ਸਿੰਘ, ਸੈਕਟਰੀ ਜਗਦੇਵ ਸਿੰਘ, ਸੈਕਟਰੀ ਜਸਵੀਰ ਸਿੰਘ, ਸੈਕਟਰੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਹੋਵੇ- ਬਰਾੜ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਹੋਵੇ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਪਿੰਡ ਉਦੇਕਰਨ ਵਿਚ ...

ਪੂਰੀ ਖ਼ਬਰ »

ਸੰਕਲਪ ਕਿਤਾਬ ਘਰ ਦਾ ਉਪਰਾਲਾ ਸ਼ਲਾਘਾਯੋਗ- ਡਾ: ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਅਧੀਨ ਸੰਕਲਪ ਕਿਤਾਬ ਘਰ ਚਲਾਇਆ ਜਾ ਰਿਹਾ ਹੈ | ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਤੇ ਸੁਸਾਇਟੀ ਦੇ ਜਨਰਲ ਸਕੱਤਰ ਸਤਬਿੰਦਰ ਸਿੰਘ ਨੇ ਦੱਸਿਆ ਕਿ ਅੱਖਾਂ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਚੁੱਕੇ ਜਾ ਰਹੇ ਹਨ ਸਖ਼ਤ ਕਦਮ-ਐੱਸ.ਡੀ.ਐੱਮ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਕੋਰੋਨਾ ਵਾਇਰਸ ਦੀ ਤੀਜੀ ਲਹਿਰ ਸ਼ੁਰੂ ਹੋਣ ਤੋਂ ਪਹਿਲਾਂ ਹੀ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਗੋਪਾਲ ਸਿੰਘ ਐੱਸ. ਡੀ. ਐੱਮ ਮਲੋਟ ਨੇ ਸਿਹਤ, ਸਿਵਲ ਅਤੇ ਸਮਾਜ ਸੇਵੀ ਸੰਸਥਾਵਾਂ ਦੇ ...

ਪੂਰੀ ਖ਼ਬਰ »

ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਨੂੰ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਪਿਛਲੇ ਹਫ਼ਤੇ ਪੰਜਾਬ ਸਰਕਾਰ ਵਲੋਂ ਐਲਾਨੀਆਂ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲੈ ਕੇ ਸਮੁੱਚੇ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਕਟਰ ਭੜਕ ਉੱਠੇ ਹਨ | ਪੀ. ਪੀ. ਐੱਸ. ਐੱਸ., ਪੰਜਾਬ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਸਬੰਧੀ ਦਿੱਤੀ ਜਾ ਰਹੀ ਹੈ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਦੇ ਮੈਡੀਕਲ ਅਫ਼ਸਰ ਇੰਚਾਰਜ ਡਾ: ਵਰੁਣ ਵਰਮਾ ਅਤੇ ਡਾ: ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਕਰਮੀ ਕੋਰੋਨਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨੂੰ ਪਿੰਡਾਂ 'ਚ ਮਿਲਿਆ ਵੱਡਾ ਹੁੰਗਾਰਾ- ਰਾਜਾ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣ ੀ ਅਕਾਲੀ ਦਲ (ਸੰਯੁਕਤ) ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਨਜ਼ਦੀਕੀ ਪਿੰਡ ਸੰਗਰਾਣਾ ਵਿਖੇ ਕਈ ਅਕਾਲੀ ਪਰਿਵਾਰ ਪਾਰਟੀ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਣ ਵਾਲੇ ਪਰਿਵਾਰਾਂ ਵਲੋਂ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਵਲੋਂ ਕੰਪਿਊਟਰ ਅਧਿਆਪਕ ਕਮੇਟੀ ਪੰਜਾਬ ਦੇ ਬੈਨਰ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਸਾਥੀ ਜਗਦੀਸ਼ ਰਾਏ ਖਿੱਚੀ ਦੀ ਯਾਦ 'ਚ ਇਕੱਤਰਤਾ ਹੋਈ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਸਾਥੀ ਜਗਦੀਸ਼ ਰਾਏ ਖਿੱਚੀ ਰਿਟਾਇਰਡ ਜੇ. ਈ. ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਮੰਡਲ ਮਲੋਟ ਜੋ ਕਿ 23 ਜੂਨ 2019 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀ ਯਾਦ ਵਿਚ ਸਾਲਾਨਾ ਬਰਸੀ ਪਿਛਲੇ ਸਾਲ ਕੋਰੋਨਾ ...

ਪੂਰੀ ਖ਼ਬਰ »

ਕੋਟਕਪੂਰਾ 'ਚ ਗੋਲੀ ਨਾਲ ਮਾਰੇ ਗਏ ਨੌਜਵਾਨ ਦਾ ਭਰਾ ਪੁੱਜਿਆ ਥਾਣੇ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਰਿਸ਼ੀ ਨਗਰ ਜਲਾਲੇਆਣਾ ਰੋਡ ਕੋਟਕਪੂਰਾ ਵਿਖੇ ਕੱਲ੍ਹ ਦਿਨ ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ 'ਚ ਦੀਪਕ ਸਿੰਘ ਨਾਂਅ ਦੇ ਨੌਜਵਾਨ ਦੀ ਮੌਤ ਹੋ ਗਈ ਸੀ | ਪੁਲਿਸ ਨੇ ਮਿ੍ਤਕ ਦਾ ਨਾਂਅ ਦੀਪਕ ਸਿੰਘ ਉਸਦੀ ਜੇਬ ਵਿਚੋਂ ਮਿਲੇ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਫ਼ਰੀਦਕੋਟ, 23 ਜੂਨ (ਸਰਬਜੀਤ ਸਿੰਘ)-ਪੀ. ਓ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਇੱਥੋਂ ਦੀ ਜੇਲ੍ਹ 'ਚ ਸਜ਼ਾ ਕੱਟ ਰਹੇ ਇਕ ਭਗੌੜੇ ਹੋਏ ਕੈਦੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕੈਦੀ ਨੂੰ ਵਾਪਸ ਜੇਲ੍ਹ ਪਹੁੰਚਾਇਆ ...

ਪੂਰੀ ਖ਼ਬਰ »

ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਘਟਨਾ ਦੇ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਧਾਰਾ 'ਚ ਕੀਤਾ ਵਾਧਾ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਸਬ-ਡਵੀਜ਼ਨ ਜੈਤੋ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਗਰੇਵਾਲ ਨੇ ਪ੍ਰੈੱਸ ਕਾਨਫ਼ਰੰਸ ਵਿਚ ਦੱਸਿਆ ਕਿ 15 ਜੂਨ 2021 ਨੂੰ ਰਾਜਿੰਦਰ ਕੌਰ ਸਾਬਕਾ ਮੈਂਬਰ ਲੋਕਲ ਗੁੁਰਦੁੁਆਰਾ ਪ੍ਰਬੰਧਕ ਕਮੇਟੀ ਜੈਤੋ ਨੇ ਆਪਣਾ ਬਿਆਨ ਥਾਣਾ ਜੈਤੋ ਦੇ ਸਹਾਇਕ ਥਾਣੇਦਾਰ ਕੇਵਲ ਸਿੰਘ ਕੋਲ ਲਿਖਾਇਆ ਕਿ ਮਿਤੀ 7 ਅਤੇ 8 ਜੂਨ 2021 ਦੀ ਦਰਮਿਆਨੀ ਰਾਤ ਨੂੰ ਸੁੁਖਮੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਗੁੁਰਬਾਜ਼ ਸਿੰਘ ਪੁੱਤਰ ਗੁੁਰਜੰਟ ਸਿੰਘ ਵਾਸੀ ਕਰੀਰਵਾਲੀ ਵਲੋਂ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਗੈਰ ਜਨਾਨੀਆਂ ਲਿਆ ਕੇ ਰਾਤ ਰੱਖੀਆਂ ਗਈਆਂ | ਜਿਸ ਸਬੰਧੀ ਰਜਿੰਦਰ ਕੌਰ ਵਲੋਂ ਇਸ ਦੀ ਸ਼ਿਕਾਇਤ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਕੋਲ ਕੀਤੀ ਗਈ ਤਾਂ ਮਿਤੀ 15 ਜੂਨ 2021 ਨੂੰ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਜਾਂਚ ਪੜਤਾਲ ਲਈ ਮੈਂਬਰ ਆਏ ਅਤੇ ਉਨ੍ਹਾਂ ਦੀ ਹਾਜ਼ਰੀ ਵਿਚ ਗੁਰਦੁਆਰਾ ਸਾਹਿਬ ਵਿਚ ਸਥਿਤ ਪੁਰਾਤਨ ਖੂਹ ਦੀ ਸਫ਼ਾਈ ਕੀਤੀ ਗਈ ਤਾਂ ਉਸ ਵਿਚੋਂ ਸ਼ਰਾਬ, ਬੀਅਰ ਦੀਆਂ ਬੋਤਲਾਂ, ਹੱਡੀਆਂ ਦੇ ਟੁੱਕੜੇ ਅਤੇ ਵਰਤੇ ਅਤੇ ਅਣਵਰਤੇ ਹੋਏ ਇਤਰਾਜ਼ ਯੋਗ ਸਮੱਗਰੀ ਮਿਲੀ ਸੀ, ਜਿਸ 'ਤੇ ਮੁੁਕੱਦਮਾ ਨੰਬਰ 90 ਮਿਤੀ 15-6-21 ਅ/ਧ 295-ਏ ਆਈ.ਪੀ.ਸੀ. ਥਾਣਾ ਜੈਤੋ ਵਿਖੇ ਬਰਖਿਲਾਫ਼ ਸੁੁਖਮੰਦਰ ਸਿੰਘ ਵਗੈਰਾ ਦਰਜ ਰਜਿਸਟਰ ਕੀਤਾ ਜੋ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਸਵਰਨਦੀਪ ਸਿੰਘ ਐੱਸ.ਐੱਸ.ਪੀ. ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੰਸਪੈਕਟਰ ਰਾਜੇਸ਼ ਕੁੁਮਾਰ ਮੁੱਖ ਅਫ਼ਸਰ ਥਾਣਾ ਦੀ ਯੋਗ ਅਗਵਾਈ ਹੇਠ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਟੀਮ ਗਠਿਤ ਕੀਤੀ ਗਈ ਅਤੇ ਦੋਸ਼ੀਆਂ ਸੁੁਖਮੰਦਰ ਸਿੰਘ ਅਤੇ ਗੁਰਬਾਜ ਸਿੰਘ ਨੂੰ ਮਿਤੀ 16 ਜੂਨ 2021 ਨੂੰ ਮੁਕੱਦਮਾ ਵਿਚ ਗਿ੍ਫ਼ਤਾਰ ਕੀਤਾ ਗਿਆ | ਜਿਨ੍ਹਾਂ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਡੰੂਘਾਈ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਮੰਨਿਆ ਕਿ ਮਿਤੀ 7 ਤੇ 8 ਜੂਨ 2021 ਦੀ ਦਰਮਿਆਨੀ ਰਾਤ ਨੂੰ ਹਰਦੀਪ ਕੌਰ ਪਤਨੀ ਬਲਵਿੰਦਰ ਸਿੰਘ ਉਰਫ਼ ਬਾਨੂ ਅਤੇ ਪ੍ਰੇਮਲਤਾ ਪਤਨੀ ਆਵਾ ਸਿੰਘ ਵਾਸੀਆਂ ਕਿਲੀ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਬਠਿੰਡਾ ਨੂੰ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਬਠਿੰਡਾ ਤੋਂ ਲੈ ਕੇ ਆਏ ਸਨ ਜਿਸ 'ਤੇ ਹਰਦੀਪ ਕੌਰ ਅਤੇ ਪ੍ਰੇਮਲਤਾ ਨੂੰ ਮੁਕੱਦਮਾ ਹਜਾ ਵਿਚ ਦੋਸ਼ੀ ਨਾਮਜ਼ਦ ਕਰਕੇ ਹਸਬ ਜ਼ਾਬਤਾ ਗਿ੍ਫ਼ਤਾਰ ਕੀਤਾ ਗਿਆ ਅਤੇ ਤਫ਼ਤੀਸ ਦੌਰਾਨ ਮੁਕੱਦਮਾ ਵਿਚ ਜੁੁਰਮ 295, 298 ਅਤੇ 120 ਬੀ.ਆਈ.ਪੀ.ਸੀ ਦਾ ਵਾਧਾ ਕੀਤਾ ਗਿਆ ਹੈ | ਪਰਮਿੰਦਰ ਸਿੰਘ ਗਰੇਵਾਲ ਨੇ ਦੱਸਿਆ ਦੋਸ਼ੀਆਂ ਜਿਸ ਸਵਿਫ਼ਟ ਕਾਰ ਰਾਹੀਂ ਇਨ੍ਹਾਂ ਔਰਤਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਲੈ ਕੇ ਆਏ ਸਨ ਉਕਤ ਕਾਰ ਵੀ ਬਰਾਮਦ ਕਰ ਲਈ ਹੈ | ਜਦ ਕਿ ਗੁਰਦੁਆਰਾ ਗੰਗਸਰ ਸਾਹਿਬ ਦੇ ਪੁਰਾਤਨ ਖੂਹ ਵਿਚੋਂ ਮਿਲੀਆਂ ਇਤਰਾਜ਼ਯੋਗ ਵਸਤੂਆਂ ਦੀ ਐੱਫ. ਐੱਸ. ਐੱਲ. ਰਿਪੋਰਟ ਹਾਸਿਲ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਸਿਹਤ ਵਿਭਾਗ ਦੀ ਟੀਮ ਵਲੋਂ ਅਣ ਰਜਿਸਟਰਡ ਪ੍ਰੈਕਟੀਸ਼ਨਰ ਦੇ ਕਲੀਨਿਕ ਦੀ ਜਾਂਚ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਸਿਹਤ ਵਿਭਾਗ ਦੀ ਟੀਮ ਵਲੋਂ ਸਥਾਨਕ ਰਵਿਦਾਸ ਮੁਹੱਲੇ ਵਿਚ ਇਕ ਵਿਅਕਤੀ ਦੇ ਕਲੀਨਿਕ ਦੀ ਚੈਕਿੰਗ ਕੀਤੀ ਗਈ | ਜ਼ਿਲ੍ਹਾ ਡਰੱਗ ਇੰਸਪੈਕਟਰ ਹਰਿਤਾ ਬਾਂਸਲ ਨੇ ਦੱਸਿਆ ਕਿ ਸਿਵਲ ਸਰਜਨ ਡਾ. ਰੰਜੂ ਬਾਂਸਲ ਦੀਆਂ ਹਦਾਇਤਾਂ 'ਤੇ ਉਕਤ ...

ਪੂਰੀ ਖ਼ਬਰ »

ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਕੀਤੀ ਅਪੀਲ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਐੱਸ. ਐੱਮ. ਓ. ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਅੱਜ ਸੀ.ਐੱਚ.ਸੀ ਆਲਮਵਾਲਾ ਦੇ ਸਬ ਸੈਂਟਰ ਵਿਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਹੀ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ ਗਈ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਤੇ ਸ਼ਰਾਬ ਬਰਾਮਦ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਤੇ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਐੱਸ. ਟੀ. ਐੱਫ. ਦੇ ਥਾਣੇਦਾਰ ਗੁਰਮੇਜ ਸਿੰਘ ਦੀ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪਿੰਡਾਂ ਦੇ ਦੌਰੇ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਗੁਰਦੇਵ ਸਿੰਘ ਵੱਟੂ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ, ਬਲਦੇਵ ਸਿੰਘ, ਮਨਜੀਤ ਰਾਮ ਆਦਿ ਆਗੂਆਂ ਵਲੋਂ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਦੀਆਂ ਮੰਗਾਂ ਸਬੰਧੀ ਏ.ਡੀ.ਸੀ. ਨੂੰ ਸੌ ਾਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਰਮਹਿੰਦਰ ਪਾਲ)-ਐਡਵੋਕੇਟ ਦਵਿੰਦਰ ਸਿੰਘ ਜ਼ਿਲ੍ਹਾ ਇੰਚਾਰਜ ਸੈਂਟਰਲ ਇੰਡੀਆ ਟਰੇਡ ਯੂਨੀਅਨ (ਸੀਟੂ) ਦੀ ਅਗਵਾਈ 'ਚ ਯੂਨੀਅਨ ਵਲੋਂ ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਏ. ਡੀ. ਸੀ. ਜਨਰਲ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਦੀ ਸਿਹਤਯਾਬੀ ਲਈ ਕੀਤੀ ਅਰਦਾਸ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਸਪੁੱਤਰ ਭਾਈ ਰਾਹੁਲ ਸਿੰਘ ਸਿੱਧੂ ਬੀਤੇ ਕੱਲ੍ਹ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਏ ਸਨ | ਅੱਜ ਉਨ੍ਹਾਂ ਦੀ ਸਿਹਤਯਾਬੀ ਲਈ ...

ਪੂਰੀ ਖ਼ਬਰ »

ਮੀਨੂ ਵਾਟਸ ਪਰਿਵਾਰ ਤੇ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਸ੍ਰੀਮਤੀ ਮੀਨੂ ਵਾਟਸ (ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਮਹਿਲਾ ਮੋਰਚਾ, ਐਗਜ਼ੀਕਿਊਟਿਵ ਸਟੇਟ ਮੈਂਬਰ ਭਾਜਪਾ, ਮੀਤ ਪ੍ਰਧਾਨ ਅਰੋੜਵੰਸ਼ ਉੱਤਰੀ ਵਿੰਗ ਅੱਜ ਆਪਣੇ ਪਰਿਵਾਰ ਅਤੇ ਬੇਟੇ ਰੋਬਿਨ ਅਤੇ ਹੋਰ ਸਾਥੀਆਂ ਸਮੇਤ ਸਾਬਕਾ ...

ਪੂਰੀ ਖ਼ਬਰ »

ਭਾਰੀ ਪੁਲਿਸ ਬਲ ਦੀ ਤਾਇਨਾਤੀ 'ਚ ਹੋਇਆ ਆਰ.ਐੱਸ.ਐੱਸ. ਦਾ ਸਮਾਗਮ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ 'ਚ ਆਰ. ਐੱਸ. ਐੱਸ. ਵਲੋਂ ਸਥਾਨਕ ਇਕ ਸਕੂਲ ਵਿਚ ਹਿੰਦੂ ਸਾਮਰਾਜ ਦਾ ਸਥਾਪਨਾ ਦਿਵਸ ਮਨਾਇਆ ਗਿਆ | ਆਰ.ਐੱਸ.ਐੱਸ. ਦੇ ਜ਼ਿਲ੍ਹਾ ਪ੍ਰਮੁੱਖ ਦੀ ਅਗਵਾਈ ਵਿਚ ਕੀਤੇ ਇਸ ਪ੍ਰੋਗਰਾਮ ਵਿਚ ਹਾਜਰੀਨ ਨੂੰ ਦੱਸਿਆ ਕਿ 1674 ਵਿਚ ਇਸ ਦਿਨ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਰਿਪੋਰਟ ਸਮੁੱਚੇ ਮੁਲਾਜ਼ਮਾਂ ਵਲੋਂ ਰੱਦ- ਬੋਦੀਵਾਲਾ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਸੌਦੇ ਦਾ ਬਹਾਨਾ ਬਣਾ ਕੇ ਟਰਾਈ ਲੈਣ ਗਏ ਵਿਅਕਤੀ ਕਾਰ ਲੈ ਕੇ ਫ਼ਰਾਰ, ਦੋ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਰਮਹਿੰਦਰ ਪਾਲ)-ਕਾਰ ਦੇ ਸੌਦੇ ਦਾ ਬਹਾਨਾ ਬਣਾ ਕੇ ਟਰਾਈ ਲੈਣ ਗਏ ਦੋ ਵਿਅਕਤੀ ਕਾਰ ਲੈ ਕੇ ਫ਼ਰਾਰ ਹੋ ਗਏ, ਜਿਸ 'ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX