ਤਾਜਾ ਖ਼ਬਰਾਂ


ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  6 minutes ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  13 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  42 minutes ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  58 minutes ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 1 hour ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  53 minutes ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 1 hour ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 1 hour ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 1 hour ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 8 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਮਾਨਸਾ

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਧਰਨੇ 267ਵੇਂ ਦਿਨ 'ਚ ਸ਼ਾਮਿਲ

ਮਾਨਸਾ, 23 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਕਾਨੂੰਨ ਰੱਦ ਅਤੇ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਦੇ ਧਰਨੇ 267ਵੇਂ ਦਿਨ 'ਚ ਸ਼ਾਮਿਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਸੰਬੋਧਨ ਕਰਦਿਆਂ ਸੁਖਚਰਨ ਸਿੰਘ ਦਾਨੇਵਾਲੀਆ, ਉੱਗਰ ਸਿੰਘ ਮਾਨਸਾ, ਇਕਬਾਲ ਸਿੰਘ ਮਾਨਸਾ ਨੇ ਕਿਹਾ ਕਿ 26 ਜੂਨ ਨੂੰ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇਣ ਮੌਕੇ ਵੱਡੀ ਗਿਣਤੀ 'ਚ ਕਿਸਾਨ ਚੰਡੀਗੜ੍ਹ ਚੰਡੀਗੜ੍ਹ ਪਹੁੰਚਣਗੇ | ਉਨ੍ਹਾਂ ਅਹਿਦ ਕੀਤਾ ਕਿ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਘਰ ਪਰਤਿਆ ਜਾਵੇਗਾ | ਇਸ ਮੌਕੇ ਬਾਵਾ ਸਿੰਘ ਨੰਬਰਦਾਰ, ਰਤਨ ਕੁਮਾਰ ਭੋਲਾ, ਜਸਵੰਤ ਰਾਏ, ਦਰਸ਼ਨ ਸਿੰਘ ਔਤਾਂਵਾਲੀ, ਰਾਜ ਕੁਮਾਰ ਨੰਗਲ, ਜਗਰੂਪ ਸਿੰਘ ਮਾਨਸਾ, ਹਰਬੰਸ ਸਿੰਘ ਤਾਲਬਵਾਲਾ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਕਮਜ਼ੋਰ ਸਮਝਦਿਆਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਜਾਣ-ਬੁੱਝ ਕੇ ਕੋਈ ਫ਼ੈਸਲਾ ਨਹੀਂ ਲਿਆ ਜਾ ਰਿਹਾ | ਇਸ ਮੌਕੇ ਮਹਿੰਦਰ ਸਿੰਘ ਦਿਆਲਪੁਰਾ, ਸੱਤਪਾਲ ਸਿੰਘ ਬਰ੍ਹੇ, ਸਵਰਨ ਸਿੰਘ ਬੋੜਾਵਾਲ, ਅਮਰਜੀਤ ਸਿੰਘ, ਜਵਾਲਾ ਸਿੰਘ, ਕਰਨੈਲ ਸਿੰਘ ਅਹਿਮਦਪੁਰ, ਅਵਤਾਰ ਸਿੰਘ, ਜਸਵੰਤ ਸਿੰਘ, ਭੁਪਿੰਦਰ ਸਿੰਘ ਗੁਰਨੇ ਕਲਾਂ, ਹਰਿੰਦਰ ਸਿੰਘ ਆਦਿ ਹਾਜ਼ਰ ਸਨ |
ਰੇਲਵੇ ਪਾਰਕਿੰਗ 'ਚ ਧਰਨਾ
ਬਰੇਟਾ ਤੋਂ Ðਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ ਨੂੰ ਤਕੜੇ ਹੋ ਕੇ ਲੜਨ ਦੀ ਲੋੜ ਹੈ | ਇਸ ਮੌਕੇ ਤਾਰਾ ਚੰਦ ਬਰੇਟਾ, ਰਾਮਫਲ ਸਿੰਘ ਬਹਾਦਰਪੁਰ, ਦਰਸ਼ਨ ਸਿੰਘ ਮੰਘਾਣੀਆਂ, ਅਮਰੀਕ ਸਿੰਘ ਬਰੇਟਾ, ਮੇਲਾ ਸਿੰਘ ਦਿਆਲਪੁਰਾ, ਛੱਜੂ ਸਿੰਘ ਬਰੇਟਾ, ਅਮਰਜੀਤ ਕੌਰ ਬਹਾਦਰਪੁਰ, ਗੁਰਮੀਤ ਸਿੰਘ ਮੰਡੇਰ, ਬਲਜੀਤ ਕੌਰ ਧਰਮਪੁਰਾ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ ਦਾ ਘਿਰਾਓ ਜਾਰੀ ਰੱਖਿਆ ਹੋਇਆ ਹੈ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਸੁਖਦੇਵ ਸਿੰਘ ਖੁਡਾਲ, ਮੱਖਣ ਸਿੰਘ ਬਰੇਟਾ, ਲੀਲਾ ਸਿੰਘ ਕਿਸ਼ਨਗੜ੍ਹ, ਸੁਖਜੀਤ ਕੌਰ ਬਹਾਦਰਪੁਰ, ਬਲਵੀਰ ਕੌਰ ਖੁਡਾਲ, ਸੁਖਪਾਲ ਕੌਰ ਖੁਡਾਲ, ਗੁਰਮੀਤ ਕੌਰ ਖੁਡਾਲ ਨੇ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਕਮਿਊਨਿਸਟਾਂ ਨੇ ਤੇਲ ਦੀਆਂ ਵਧੀਆਂ ਕੀਮਤਾਂ ਤੇ ਮਹਿੰਗਾਈ ਖ਼ਿਲਾਫ਼ ਕੀਤਾ ਅਰਥੀ ਫੂਕ ਮੁਜ਼ਾਹਰਾ

ਬੁਢਲਾਡਾ, 23 ਜੂਨ (ਸਵਰਨ ਸਿੰਘ ਰਾਹੀ)- ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਵਲੋਂ ਵਧਦੀ ਮਹਿੰਗਾਈ, ਤੇਲ ਦੀਆਂ ਕੀਮਤਾਂ ਖ਼ਿਲਾਫ਼ ਦੇਸ਼ ਭਰ 'ਚ ਮਨਾਏ ਜਾ ਰਹੇ ਰੋਸ ਪੰਦ੍ਹਰਵਾੜੇ ਤਹਿਤ ਇੱਥੇ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ...

ਪੂਰੀ ਖ਼ਬਰ »

ਜਥੇਦਾਰ ਮਨਜੀਤ ਸਿੰਘ ਬੱਪੀਆਣਾ ਸ਼੍ਰੋਮਣੀ ਅਕਾਲੀ ਦਲ (ਸ) ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਮਾਨਸਾ, 23 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਮਨਜੀਤ ਸਿੰਘ ਬੱਪੀਆਣਾ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਟਕਸਾਲੀ ਅਕਾਲੀ ਆਗੂ ਕਰ ਕੇ ਜਾਣੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਵਿਧਾਇਕ ਦਾ ਪੁਤਲਾ ਸਾੜਿਆ

ਮਾਨਸਾ, 23 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਸਫ਼ਾਈ ਸੇਵਕ ਯੂਨੀਅਨ ਵਲੋਂ ਹੜਤਾਲ ਦੇ 43ਵੇਂ ਦਿਨ ਸਥਾਨਕ ਬੱਸ ਸਟੈਂਡ ਤੋਂ ਜ਼ਿਲ੍ਹਾ ਕਚਹਿਰੀਆਂ ਤੱਕ ਰੋਸ ਮਾਰਚ ਕੱਢਿਆ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ | ...

ਪੂਰੀ ਖ਼ਬਰ »

4 ਜੁਲਾਈ ਦੀ ਪਟਿਆਲਾ ਰੈਲੀ ਸਬੰਧੀ ਮੀਟਿੰਗ

ਬੁਢਲਾਡਾ, 23 ਜੂਨ (ਨਿ. ਪ. ਪ.)- 4 ਜੁਲਾਈ ਦੀ ਪਟਿਆਲਾ ਰੈਲੀ ਦੀਆਂ ਤਿਆਰੀਆਂ ਸਬੰਧੀ ਕੰਪਿਊਟਰ ਅਧਿਆਪਕ ਯੂਨੀਅਨ ਬਲਾਕ ਬੁਢਲਾਡਾ ਦੀ ਇੱਥੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਅਧਿਆਪਕਾਂ ਦੇ ਆਈ.ਆਰ., ਏ.ਸੀ.ਪੀ., ਸੀ.ਪੀ.ਐਫ. ਤੇ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਦੀਆਂ ਅੰਤਰ ਜ਼ਿਲ੍ਹਾ ਬਦਲੀਆਂ ਲਾਗੂ ਕਰਨ ਦੀ ਮੰਗ

ਮਾਨਸਾ, 23 ਜੂਨ (ਸ.ਰਿ.)- ਮੁੱਖ ਮੰਤਰੀ ਪੰਜਾਬ ਵਲੋਂ ਮਾਰਚ ਮਹੀਨੇ ਵਿਚ ਪ੍ਰਾਇਮਰੀ ਅਧਿਆਪਕਾਂ ਦੀਆਂ ਕੀਤੀਆਂ ਅੰਤਰ ਜ਼ਿਲ੍ਹਾ ਬਦਲੀਆਂ 3 ਮਹੀਨੇ ਲੰਘਣ ਤੋਂ ਬਾਅਦ ਵੀ ਲਾਗੂ ਨਹੀਂ ਹੋਈਆਂ | ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਮਾਖਾ, ...

ਪੂਰੀ ਖ਼ਬਰ »

ਸਰਕਾਰੀ ਡਾਕਟਰਾਂ ਨੇ ਐਨ.ਪੀ.ਏ. ਦੀ ਕਟੌਤੀ ਦੇ ਵਿਰੋਧ 'ਚ ਰੋਸ ਪ੍ਰਗਟਾਇਆ

ਮਾਨਸਾ, 23 ਜੂਨ (ਸਟਾਫ਼ ਰਿਪੋਰਟਰ)- ਜ਼ਿਲੇ੍ਹ ਦੇ ਮੈਡੀਕਲ, ਆਯੁਰਵੈਦਿਕ, ਡੈਂਟਲ ਅਤੇ ਵੈਟਰਨਰੀ ਡਾਕਟਰਾਂ ਵਲੋਂ 6ਵੇਂ ਤਨਖ਼ਾਹ ਕਮਿਸ਼ਨ 'ਚ ਐਨ.ਪੀ.ਏ. ਦੀ ਕਟੌਤੀ ਦੇ ਵਿਰੋਧ ਵਿੱਚ ਰੋਸ ਮਾਰਚ ਕੀਤਾ ਗਿਆ | ਡਾ: ਰਣਜੀਤ ਸਿੰਘ ਰਾਏ ਤੇ ਡਾ: ਬਲਦੇਵ ਰਾਜ ਮਾਨਸਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ 3 ਮੌਤਾਂ

ਮਾਨਸਾ, 23 ਜੂਨ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਜਿੱਥੇ ਅੱਜ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 11 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ | 20 ਕੋਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ | ਇਸ ਵਕਤ ਜ਼ਿਲੇ੍ਹ 'ਚ 173 ਸਰਗਰਮ ਕੇਸ ਹਨ | ...

ਪੂਰੀ ਖ਼ਬਰ »

ਐੱਸ.ਐੱਸ.ਡੀ. ਕਾਲਜ ਭੋਖੜਾ ਵਿਖੇ ਵੈਕਸੀਨ ਕੈਂਪ 26 ਨੂੰ

ਗੋਨਿਆਣਾ, 23 ਜੂਨ (ਲਛਮਣ ਦਾਸ ਗਰਗ)- ਐੱਸ. ਐੱਸ. ਡੀ. ਸਭਾ ਬਠਿੰਡਾ ਦੇ ਯਤਨਾਂ ਸਦਕਾ ਐੱਸ. ਐੱਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਬਠਿੰਡਾ ਵਿਖੇ 26 ਜੂਨ ਨੂੰ ਸਿਵਲ ਹਸਪਤਾਲ ਗੋਨਿਆਣਾ ਦੇ ਐੱਸ. ਐੱਮ. ਓ. ਅਨਿਲ ਗੋਇਲ ਦੀ ਟੀਮ ਵਲੋਂ ਮੁਫ਼ਤ ਕਰੋਨਾ ...

ਪੂਰੀ ਖ਼ਬਰ »

ਕਿਰਾਏਦਾਰਾਂ ਦਾ ਵੇਰਵਾ ਦਰਜ ਕਰਵਾਉਣ ਦੇ ਹੁਕਮ

ਮਾਨਸਾ, 23 ਜੂਨ (ਸ.ਰਿ.)- ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਧਾਰਾ 144 ਅਧੀਨ ਅਧਿਕਾਰਾਂ ਤਹਿਤ ਮਕਾਨ ਮਾਲਕਾਂ ਨੂੰ ਹੁਕਮ ਕੀਤੇ ਹਨ ਕਿ ਜੋ ਵੀ ਮਕਾਨ ਕਿਰਾਏ 'ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ | ਉਨ੍ਹਾਂ ਵਿਚ ਰਹਿਣ ਵਾਲੇ ...

ਪੂਰੀ ਖ਼ਬਰ »

700 ਗ੍ਰਾਮ ਅਫ਼ੀਮ ਸਮੇਤ ਦੋ ਵਿਅਕਤੀ ਦਬੋਚੇ

ਸੰਗਤ ਮੰਡੀ, 23 ਜੂਨ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਵਲੋਂ ਮੰਡੀ ਡੱਬਵਾਲੀ ਨੇੜੇ ਪੈਂਦੇ ਪਿੰਡ ਡੂੰਮਵਾਲੀ ਵਿਖੇ ਦੋ ਵਿਅਕਤੀਆਂ ਨੂੰ 700 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਥਾਣਾ ਸੰਗਤ ਅਧੀਨ ਪੈਂਦੀ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ...

ਪੂਰੀ ਖ਼ਬਰ »

ਛੇਵੇਂ ਪੇ ਕਮਿਸ਼ਨ ਦੇ ਖਿਲਾਫ਼ ਸਰਕਾਰੀ ਡਾਕਟਰਾਂ ਵਲੋਂ ਦੂਜੇ ਦਿਨ ਵੀ ਧਰਨਾ ਪ੍ਰਦਰਸ਼ਨ

ਬਠਿੰਡਾ, 23 ਜੂਨ (ਅਵਤਾਰ ਸਿੰਘ)- ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖਿਲਾਫ਼ ਕਈ ਵਿਭਾਗਾਂ ਦੇ ਮੁਲਾਜ਼ਮ ਜਥੇਬੰਦੀਆਂ ਵਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਉੱਥੇ ਹੀ ਡਾਕਟਰਾਂ ਨੇ ਦੂਜੇ ਦਿਨ ਪੇ ਸਕੇਲ ਨੂੰ ਲੈ ਕੇ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਸੀ. ...

ਪੂਰੀ ਖ਼ਬਰ »

ਕੁਝ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ 'ਚੋਂ ਮਿਲੀ

ਬੁਢਲਾਡਾ 23 ਜੂਨ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨਾਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ 'ਚੋਂ ਮਿਲਣ ਦੀ ਖ਼ਬਰ ਹੈ | ਥਾਣਾ ਸ਼ਹਿਰੀ ਬੁਢਲਾਡਾ ਮੁਖੀ ਤਰਨਦੀਪ ਸਿੰਘ ਨੇ ਦੱਸਿਆ ਕਿ ਮਿ੍ਤਕ ਸੰਜੀਵ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ 50 ਹਜ਼ਾਰ ਦੀ ਚੋਰੀ

ਗੋਨਿਆਣਾ, 23 ਜੂਨ (ਲਛਮਣ ਦਾਸ ਗਰਗ)-ਬੀਤੀ ਰਾਤ ਨਜ਼ਦੀਕੀ ਪਿੰਡ ਨੇਹੀਂਆਂ ਵਾਲਾ ਵਿਖੇ ਇਕ ਚੋਰ ਗਰੋਹ ਨੇ ਕਰਿਆਨੇ ਵਾਲੀ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਕੇ 50 ਹਜ਼ਾਰ ਦੇ ਕਰੀਬ ਸਾਮਾਨ ਦੀ ਚੋਰੀ ਕਰ ਲਈ | ਪਿੰਡ ਨੇਹੀਂਆਂ ਵਾਲਾ ਵਿਖੇ ਕਰਿਆਨੇ ਦੀ ਦੁਕਾਨ (ਹੈਪੀ ...

ਪੂਰੀ ਖ਼ਬਰ »

ਖੇਤੀ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਲਈ ਮੰਗ ਪੱਤਰ ਦਿੱਤੇ

ਬੁਢਲਾਡਾ, 23 ਜੂਨ (ਰਾਹੀ)- ਖੇਤੀ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਤੇ (ਉਗਰਾਹਾਂ) ਦੇ ਆਗੂਆਂ ਨੇ ਸਥਾਨਕ ਪਾਵਰਕਾਮ ਐਕਸੀਅਨ ਨੂੰ ਵੱਖੋ-ਵੱਖਰੇ ਮੰਗ ਪੱਤਰ ਦੇ ਕੇ ਝੋਨੇ ਦੀ ਲਵਾਈ ਲਈ ਪੂਰੀ ਬਿਜਲੀ ਸਪਲਾਈ ਦੇਣ ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਲਈ ਨਹੀਂ ਮਿਲ ਰਹੀ 8 ਘੰਟੇ ਬਿਜਲੀ

ਬਰੇਟਾ, 23 ਜੂਨ (ਪਾਲ ਸਿੰਘ ਮੰਡੇਰ)- ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਲਈ ਨਿਰਵਿਘਨ 8 ਘੰਟੇ ਟਿਊਬਵੈੱਲ ਲਈ ਬਿਜਲੀ ਦੇਣ ਦਾ ਐਲਾਨ ਕੀਤਾ ਹੋਇਆ ਹੈ ਜਿਸ ਦੇ ਚੱਲਦਿਆਂ 10 ਜੂਨ ਤੋਂ ਕਿਸਾਨਾਂ ਨੇ ਜੰਗੀ ਪੱਧਰ 'ਤੇ ਝੋਨੇ ਦੀ ਲਵਾਈ (ਬਿਜਾਈ) ਸ਼ੁਰੂ ਕਰ ਦਿੱਤੀ ਪਰ ਹੁਣ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਦੁਕਾਨਦਾਰਾਂ ਖ਼ਿਲਾਫ਼ ਮਤੇ ਦਾ ਅਕਾਲੀ ਦਲ ਕਰੇਗਾ ਸਖ਼ਤ ਵਿਰੋਧ-ਰਾਜੇਸ਼ ਸਿੰਗਲਾ

ਬਰੇਟਾ, 23 ਜੂਨ (ਪਾਲ ਸਿੰਘ ਮੰਡੇਰ)- ਕੋਰੋਨਾ ਮਹਾਂਮਾਰੀ ਕਾਰਨ ਪਹਿਲਾਂ ਤੋਂ ਹੀ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਦੁਕਾਨਦਾਰਾਂ 'ਤੇ ਨਗਰ ਕੌਂਸਲ ਵਲੋਂ ਹੁਣ ਨਵੇਂ ਫ਼ਰਮਾਨ ਜਾਰੀ ਕਰ ਕੇ ਗਰੀਬ ਛੋਟੇ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਡੀ.ਟੀ.ਐੱਫ. ਵਲੋਂ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਮੰਗ

ਮਾਨਸਾ, 23 ਜੂਨ (ਸ. ਰਿ.)- ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਮਾਨਸਾ ਵਲੋਂ ਸਿੱਖਿਆ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਵੱਖ ਵੱਖ ਕੈਟਾਗਰੀਆਂ ਦੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਹੈ | ਡੀ.ਟੀ.ਐੱਫ. ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ, 9 ਗਿ੍ਫ਼ਤਾਰ

ਮਾਨਸਾ, 23 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਖ ਵੱਖ ਨਸ਼ੀਲੇ ਪਦਾਰਥ ਬਰਾਮਦ ਕਰ ਕੇ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਮੁਕੱਦਮੇ ਦਰਜ ਕੀਤੇ ਹਨ | ਡਾ: ਨਰਿੰਦਰ ਭਾਰਗਵ ਐੱਸ.ਐੱਸ.ਪੀ. ਮਾਨਸਾ ਨੇ ਦੱਸਿਆ ...

ਪੂਰੀ ਖ਼ਬਰ »

ਵਿਦਿਆਰਥੀ ਨੇ ਆਨਲਾਈਨ ਸਲੋਗਨ ਮੁਕਾਬਲਾ ਜਿੱਤਿਆ

ਬੁਢਲਾਡਾ, 23 ਜੂਨ (ਨਿ. ਪ. ਪ.)- ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਪ੍ਰਤੀ ਉਤਸ਼ਾਹਿਤ ਕਰਨ ਸਬੰਧੀ ਚੋਣ ਕਮਿਸ਼ਨ ਵਲੋਂ ਕਰਵਾਏ ਗਏ ਆਨਲਾਈਨ ਸਲੋਗਨ ਤੇ ਮਾਟੋ ਮੁਕਾਬਲਿਆਂ 'ਚ ਸਥਾਨਕ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਵੈਭਵ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰਾਂਗੇ- ਸਮਰਾ

ਮਾਨਸਾ, 23 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਜਾਣ-ਬੁੱਝ ਕੇ ਨੰਬਰਦਾਰਾਂ ਦੀਆਂ ਮੰਨੀਆਂ ਮੰਗਾਂ ਨੂੰ ਲਟਕਾ ਰਹੀ ਹੈ | ਇੱਥੇ ਯੂਨੀਅਨ ਦੀ ਮਾਲਵਾ ਜ਼ੋਨ ਦੀ ...

ਪੂਰੀ ਖ਼ਬਰ »

ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਐੱਸ.ਪੀ.

ਮਾਨਸਾ, 23 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ | ਨਸ਼ੇ ਮਨੁੱਖੀ ਸਿਹਤ ਲਈ ਹਾਨੀਕਾਰਕ ਹੀ ਨਹੀਂ ਬਲਕਿ ਸਮਾਜ 'ਚ ਵੀ ਉਥਲ-ਪੁਥਲ ਕਰ ਦਿੰਦੇ ਹਨ | ਇਹ ਪ੍ਰਗਟਾਵਾ ਰਾਕੇਸ਼ ਕੁਮਾਰ ਐੱਸ.ਪੀ. (ਪੀ.ਬੀ.ਆਈ.) ਨੇ ...

ਪੂਰੀ ਖ਼ਬਰ »

ਪਾਬੰਦੀਆਂ ਦੇ ਹੁਕਮ ਲਾਗੂ

ਮਾਨਸਾ, 23 ਜੂਨ (ਸ. ਰਿ.)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਧਾਰਾ 144 ਤਹਿਤ ਜਨਤਕ ਥਾਵਾਂ 'ਤੇ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਨਾਅਰੇ ਲਗਾਉਣ, ਭੜਕਾਊ ਭਾਸ਼ਣ ਦੇਣ ਜਾਂ ਉਤੇਜਿਤ ਸ਼ਬਦਾਂ ਦਾ ਇਸਤੇਮਾਲ ਕਰਨ 'ਤੇ ਪਾਬੰਦੀ ਲਗਾਈ ...

ਪੂਰੀ ਖ਼ਬਰ »

ਕੋਵਿਡ-19 ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ- ਡੀ.ਐੱਸ.ਪੀ. ਗਿੱਲ

ਮਾਨਸਾ, 23 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਭਾਵੇਂ ਕੋਵਿਡ-19 ਦੇ ਚੱਲਦਿਆਂ ਮੌਤ ਦਰ ਤੇ ਨਵੇਂ ਕੇਸਾਂ ਦੀ ਗਿਣਤੀ ਦਿਨੋਂ ਦਿਨ ਘੱਟ ਰਹੀ ਹੈ ਪਰ ਸੰਭਾਵੀ ਤੀਜੀ ਲਹਿਰ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ | ਇਹ ਪ੍ਰਗਟਾਵਾ ਹਰਜਿੰਦਰ ਸਿੰਘ ਗਿੱਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX