ਤਾਜਾ ਖ਼ਬਰਾਂ


44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  2 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  23 minutes ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  59 minutes ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 1 hour ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 3 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 4 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 6 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 6 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 6 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 7 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਲੁਧਿਆਣਾ

ਦੇਸ਼ ਲਈ ਹਮੇਸ਼ਾ ਕੁਰਬਾਨੀ ਦੇਣ ਨੂੰ ਮੁਸਲਮਾਨ ਤਿਆਰ ਹਨ-ਸ਼ਾਹੀ ਇਮਾਮ ਪੰਜਾਬ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਫੀਲਡ ਗੰਜ ਚੌਕ ਸਥਿਤ ਇਤਿਹਾਸਿਕ ਜਾਮਾ ਮਸਜਿਦ ਸਮੇਤ ਸ਼ਹਿਰ ਦੀਆਂ ਹੋਰਨਾਂ ਸਾਰੀਆਂ ਮਸਜਿਦਾਂ 'ਚ ਈਦ-ਉਲ-ਅਜਹਾ (ਬਕਰੀਦ) ਦੀ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ 'ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਲੋਕਸਭਾ ਮੈਂਬਰ ਰਵਨੀਤ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ਕਾਰਨ ਸ਼ਹਿਰ ਵਿਚੋਂ ਬਰਸਾਤੀ ਪਾਣੀ ਦੀ ਤੁਰੰਤ ਹੋਈ ਨਿਕਾਸੀ-ਮੇਅਰ

ਲੁਧਿਆਣਾ, 21 ਜੁਲਾਈ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ਕਾਰਨ ਇਸ ਸਾਲ ਮੌਨਸੂਨ ਦੀ ਮੰਗਲਵਾਰ ਨੂੰ ਘੰਟਿਆਂਬੱਧੀ ਹੋਈ ਤੇਜ਼ ਬਰਸਾਤ ਦੇ ਬਾਵਜੂਦ ਪਾਣੀ ਕੱੁਝ ਘੰਟਿਆਂ ਵਿਚ ਨਿਕਲ ਗਿਆ, ...

ਪੂਰੀ ਖ਼ਬਰ »

ਸੜਕਾਂ ਦੀ ਮਾੜੀ ਵਿਵਸਥਾ ਕਾਰਨ ਉਦਯੋਗਪਤੀ ਪ੍ਰੇਸ਼ਾਨ

ਢੰਡਾਰੀ ਕਲਾਂ, 21 ਜੁਲਾਈ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ 'ਚ ਪੈਂਦੇ ਉਦਯੋਗਿਕ ਇਲਾਕਾ ਸੀ. ਵਿਚ ਹਲਾਤ ਨਰਕ ਤੋਂ ਵੀ ਭੈੜੇ ਬਣੇ ਪਏ ਹਨ | ਇੰਡਸਟ੍ਰੀਅਲ ਏਰੀਆ ਸੀ. ਵੈਲਫੇਅਰ ਐਸੋਸੀਏਸ਼ਨ ਦੇ ਰਵਿੰਦਰ ਸਿੰਘ ਸੈਣੀ ਅਤੇ ਰਘਬੀਰ ਸਿੰਘ ਸਮੇਤ ਹੋਰ ਬਹੁਤ ਸਾਰੇ ...

ਪੂਰੀ ਖ਼ਬਰ »

ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਰਹਿਣ ਤੇ ਵੈਕਸੀਨ ਲਗਵਾਉਣ ਨਾਲ ਕੋਰੋਨਾ ਦੀ ਤੀਸਰੀ ਲਹਿਰ ਤੋਂ ਬਚਿਆ ਜਾ ਸਕਦਾ-ਸ਼ਰਮਾ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ 'ਤੇ ਲਾਈਵ ਗੱਲਬਾਤ ਕਰਦਿਆਂ ਕਿਹਾ ਕਿ ਕੋਵਿਡ ਨਿਯਮਾਂ ਦੀ ਪਾਲਣਾ ...

ਪੂਰੀ ਖ਼ਬਰ »

ਪਤਨੀ ਨੂੰ ਕਤਲ ਕਰਨ ਵਾਲਾ ਪਤੀ ਗਿ੍ਫ਼ਤਾਰ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਗਨਦੀਪ ਕਾਲੋਨੀ ਵਿਚ ਪਤਨੀ ਨੂੰ ਕਤਲ ਕਰਨ ਵਾਲੇ ਪਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ 'ਚ ਦੋ ਥਾਵਾਂ ਤੋਂ ਸੜਕ ਧੱਸੀ

ਲੁਧਿਆਣਾ, 21 ਜੁਲਾਈ (ਅਮਰੀਕ ਸਿੰਘ ਬੱਤਰਾ)-ਸ਼ਹੀਦ ਭਗਤ ਸਿੰਘ ਨਗਰ ਬਲਾਕ-ਜੀ ਤੇ ਐਚ ਦੇ ਸਾਹਮਣੇ ਨੇੜੇ ਸਿਟੀ ਸੈਂਟਰ ਸੜਕ ਧੱਸਣ ਕਾਰਨ ਕਲੋਨੀ ਵਾਸੀਆਂ 'ਚ ਸਹਿਮ ਫੈਲ ਗਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸੜਕ ਧੱਸਣ ਕਾਰਨ ਪਏ ਪਾੜ ਦੀ ਜਲਦੀ ਮੁਰੰਮਤ ਨਾ ਕੀਤੀ ਗਈ ...

ਪੂਰੀ ਖ਼ਬਰ »

ਫੈਕਟਰੀ 'ਚ ਪਿਸਤੌਲਾਂ ਬਣਾਉਣ ਵਾਲਾ ਵਰਕਰ ਗਿ੍ਫ਼ਤਾਰ- ਦੋ ਪਿਸਤੌਲਾਂ ਬਰਾਮਦ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਫੈਕਟਰੀ ਵਿਚ ਪਿਸਤੌਲਾਂ ਬਣਾਉਣ ਵਾਲੇ ਇਕ ਵਰਕਰ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸੁਖਵਿੰਦਰ ...

ਪੂਰੀ ਖ਼ਬਰ »

-ਮਾਮਲਾ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ-

ਬੁੱਢੇ ਦਰਿਆ 'ਚ ਰੋਜ਼ਾਨਾ 200 ਕਿਊਸਿਕ ਪਾਣੀ ਛੱਡੇ ਜਾਣ ਦਾ ਕੰਮ 5 ਤੋਂ ਸ਼ੁਰੂ ਹੋਣ ਦੀ ਸੰਭਾਵਨਾ

ਲੁਧਿਆਣਾ, 21 ਜੁਲਾਈ (ਅਮਰੀਕ ਸਿੰਘ ਬੱਤਰਾ)-ਬੁੱਢੇ ਦਰਿਆ ਨੂੰ ਪ੍ਰਦੂਸ਼ਣਮੁਕਤ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਰੋਜ਼ਾਨਾ 20 ਕਿਊਸਿਕ ਨਹਿਰੀ ਪਾਣੀ ਬੁੱਢੇ ਦਰਿਆ 'ਚ ਪਾਉਣ ਦੀ ਪਿਛਲੇ ਸਾਲ ਉਲੀਕੀ ਯੋਜਨਾ ਤਹਿਤ 15 ਜੁਲਾਈ ਤੱਕ ਪਾਣੀ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਨਵੇਂ 7 ਮਾਮਲੇ ਸਾਹਮਣੇ ਆਏ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਨਵੇਂ 7 ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 5 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ, ਜਦਕਿ 2 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਵਿਅਕਤੀ ਵਲੋਂ ਖੁਦਕੁਸ਼ੀ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਅਰਜਨ ਦੇਵ ਨਗਰ 'ਚ ਆਰਥਿਕ ਤੰਗੀ ਕਾਰਨ ਇਕ ਵਿਅਕਤੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ...

ਪੂਰੀ ਖ਼ਬਰ »

ਪ੍ਰਾਪਰਟੀ ਕਾਰੋਬਾਰੀ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਅਕਾਲੀ ਆਗੂ ਤੇ ਕਲੋਨਾਈਜ਼ਰ ਸਮੇਤ 5 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪ੍ਰਾਪਰਟੀ ਕਾਰੋਬਾਰੀ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਪੁਲਿਸ ਨੇ ਅਕਾਲੀ ਆਗੂ ਤੇ ਕਲੋਨਾਈਜ਼ਰ ਸਮੇਤ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਓਮੈਕਸ ਫਲੈਟ ਦੇ ਰਹਿਣ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ 98 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਜਾਇਦਾਦ ਦੇ ਮਾਮਲੇ 'ਚ 98 ਲੱਖ 60 ਹਜ਼ਾਰ ਦੀ ਠੱਗੀ ਕਰਨ ਦੇ ਦੋਸ਼ ਤਹਿਤ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਲਬੀਰ ਕੌਰ ਵਾਸੀ ਹੈਬੋਵਾਲ ਕਲਾਂ ਦੀ ...

ਪੂਰੀ ਖ਼ਬਰ »

24 ਘੰਟੇ ਤੋਂ ਵੱਧ ਬਿਜਲੀ ਪਾਣੀ ਸਪਲਾਈ ਠੱਪ ਰਹਿਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 21 ਜੁਲਾਈ (ਅਮਰੀਕ ਸਿੰਘ ਬੱਤਰਾ)-ਸੰਧੂ ਨਗਰ ਨੇੜੇ ਚੰਦਰ ਨਗਰ ਨਿਵਾਸੀਆਂ ਨੇ ਦੋਸ਼ ਲਗਾਇਆ ਹੈ ਕਿ 20 ਜੁਲਾਈ ਦੁਪਹਿਰ ਕਰੀਬ 1.00 ਵਜੇ ਠੱਪ ਹੋਈ ਬਿਜਲੀ ਸਪਲਾਈ 21 ਜੁਲਾਈ ਦੁਪਹਿਰ 3.00 ਵਜੇ ਤੱਕ ਬਹਾਲ ਨਹੀਂ ਹੋ ਸਕੀ ਜਿਸ ਕਾਰਨ ਗਰਮੀ ਦੇ ਮੌਸਮ 'ਚ ਬਜ਼ੁਰਗਾਂ, ...

ਪੂਰੀ ਖ਼ਬਰ »

ਬਿਨ੍ਹਾਂ ਵਰਦੀ ਤੋਂ ਦਿੱਤੀ ਜਾ ਰਹੀ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 21 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਘਰ ਘਰ ਰਸੋਈ ਗੈਸ ਦੀ ਡਿਲੀਵਰੀ ਦੇਣ ਵਾਲੇ ਅਨੇਕਾਂ ਹੀ ਰੇਹੜਾ ਚਾਲਕ ਕਥਿਤ ਤੌਰ 'ਤੇ ਬਿਨ੍ਹਾਂ ਵਰਦੀ ਤੋਂ ਰਸੋਈ ਗੈਸ ਦੀ ਸਪਲਾਈ ਦੇ ਰਹੇ ਹਨ | ਅਨੇਕਾਂ ਕੋਲ ਹੀ ਮੌਕੇ 'ਤੇ ਨਾਪ ਤੋਲ ਵਾਲਾ ...

ਪੂਰੀ ਖ਼ਬਰ »

ਸੀਸੂ, ਗੈਮ ਤੇ ਸਿਡਬੀ ਵਲੋਂ ਦਰਖਾਸਤ ਪ੍ਰਕਿਰਿਆ ਸ਼ੁਰੂ

ਲੁਧਿਆਣਾ, 21 ਜੁਲਾਈ (ਅ.ਬ)-ਪੰਜਾਬ ਸਰਕਾਰ ਅਤੇ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ (ਸੀ.ਆਈ.ਸੀ.ਯੂ) ਦੀ ਭਾਈਵਾਲੀ ਨਾਲ, ਗਲੋਬਲ ਅਲਾਇਅਨਸ ਫ਼ਾਰ ਮਾਸ ਐਂਟਰਪ੍ਰੀਨਿਊਰਸ਼ਿਪ (ਗੈਮ) ਅਤੇ ਦੂਸਰੇ ਸਹਿਯੋਗੀ ਸਮਾਲ ਇੰਡਸਟਰੀ ਡਿਵੈੱਲਪਮੈਂਟ (ਅਲਾਂਇਸ) ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਚੱਲ ਰਹੀ ਖੂਨਦਾਨ ਕੈਂਪਾਂ ਦੀ ਲੜੀ ਦੌਰਾਨ ਸ਼ਹੀਦ ਭਾਈ ...

ਪੂਰੀ ਖ਼ਬਰ »

ਪਟਿਆਲਾ ਰੈਲੀ 'ਚ ਵੱਡੀ ਗਿਣਤੀ ਵਿਚ ਆਸ਼ਾ ਵਰਕਰ ਸ਼ਾਮਿਲ ਹੋਣਗੀਆਂ-ਸੂਬਾ ਪ੍ਰਧਾਨ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਆਸ਼ਾ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ਬਲਾਕ ਪੱਖੋਵਾਲ, ਕੂੰਮਕਲਾਂ, ਸੁਧਾਰ, ਸਿੱਧਵਾਂ ਬੇਟ, ਸਾਹਨੇਵਾਲ, ਹਠੂਰ ਆਦਿ ਬਲਾਕਾਂ ਤੋਂ ਵੱਡੀ ...

ਪੂਰੀ ਖ਼ਬਰ »

ਲਾਈਵ ਪ੍ਰੋਗਰਾਮ 'ਚ ਪੀ.ਏ.ਯੂ. ਦੇ ਮਾਹਿਰਾਂ ਨੇ ਖੇਤੀ ਸਬੰਧੀ ਦਿੱਤੇ ਵਿਚਾਰ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਲਾਈਵ ਪੋ੍ਰਗਰਾਮ ਦੌਰਾਨ ਮਾਹਿਰਾਂ ਨੇ ਖੇਤੀ ਸਬੰਧੀ ਵਿਚਾਰ ਪ੍ਰਗਟਾਏ, ਕੀਟ ਵਿਗਿਆਨ ਵਿਭਾਗ ਦੇ ਡਾ. ਵਿਜੈ ਕੁਮਾਰ ਨੇ ਕੀੜਿਆਂ 'ਚੋਂ ਰਸ ਚੂਸਣ ਵਾਲੀ ਚਿੱਟੀ ਮੱਖੀ ਦੇ ਜੀਵਨ-ਚੱਕਰ ਬਾਰੇ ...

ਪੂਰੀ ਖ਼ਬਰ »

ਜਲਦ ਸ਼ੁਰੂ ਹੋਵੇਗਾ ਮੁਫ਼ਤ ਕਣਕ ਵੰਡਣ ਦਾ ਕੰਮ

ਲੁਧਿਆਣਾ, 21 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁੜ ਤੋਂ ਮੁਫ਼ਤ ਕਣਕ ਵੰਡਣ ਦਾ ਕੰਮ ਜਲਦ ਆਰੰਭ ਹੋ ਜਾਵੇਗਾ | ਕਰੀਬ 2 ਮਹੀਨੇ ਪਹਿਲਾਂ ਵੀ ਇਹ ਕੰਮ ਆਰੰਭ ਕੀਤਾ ਗਿਆ ਸੀ ਜੋ ਮੁਕੰਮਲ ...

ਪੂਰੀ ਖ਼ਬਰ »

ਸਿੱਧੂ ਨੂੰ ਭੰਡਣ ਵਾਲੇ ਕਾਂਗਰਸੀ ਹੁਣ ਸਿੱਧੂ ਦਾ ਕਰ ਰਹੇ ਨੇ ਗੁਣਗਾਨ-ਬੰਟੀ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਉਦਯੋਗ ਤੇ ਵਪਾਰ ਵਿੰਗ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬੰਟੀ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਜਿਹੜੇ ਕਾਂਗਰਸੀ ਨਵਜੋਤ ਸਿੰਘ ਸਿੱਧੂ ਨੂੰ ਭੰਡਦੇ ਸਨ, ਅੱਜ ਉਹੀ ਕਾਂਗਰਸੀ ਆਗੂ ਹੁਣ ਸਿੱਧੂ ਦਾ ਗੁਣਗਾਨ ਕਰ ਰਹੇ ਹਨ, ਜਿਸ ਤੋਂ ਸਾਫ਼ ਹੋ ਗਿਆ ਹੈ ਕਿ ਕਾਂਗਰਸੀ ਮੌਕਾ ਪ੍ਰਸਤ ਹਨ | ਸ.ਬੰਟੀ ਨੇ ਕਿਹਾ ਕਿ ਕਾਂਗਰਸ ਵਿਚ ਮੌਕਾ ਪ੍ਰਸਤ ਆਗੂਆਂ ਦੀ ਬਹੁਤਾਂਤ ਨਜ਼ਰ ਆ ਰਹੀ ਹੈ, ਕਿਉਂਕਿ ਸਿੱਧੂ ਦੀ ਭੰਡੀ ਕਰਨ ਵਾਲੇ ਕਈ ਕਾਂਗਰਸੀ ਆਗੂਆਂ ਨੂੰ ਹੁਣ ਗੁਣਗਾਣ ਕਰਦੇ ਨਜ਼ਰ ਆ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਸ਼ਿਵਾਲਿਕ ਦਾ ਬਾੜੇਵਾਲ ਵਲੋਂ ਸਨਮਾਨ

ਲਾਡੋਵਾਲ, 21 ਜੁਲਾਈ (ਬਲਬੀਰ ਸਿੰਘ ਰਾਣਾ)-ਹਲਕਾ ਗਿੱਲ ਦੇ ਸਾਬਕਾ ਵਿਧਾਇਕ ਤੇ ਕੌਮੀ ਮੀਤ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਤੇ ਨੇੜਲੇ ਪਿੰਡ ਬਾੜੇਵਾਲ ਡੋਗਰਾਂ ਦੇ ਜਥੇਦਾਰ ਅਮਰਜੀਤ ਸਿੰਘ ਬਾੜੇਵਾਲ ਜੋ ਪਿਛਲੇ ਕੁਝ ਸਮੇਂ ਤੋਂ ਨਾਰਾਜ਼ ਚਲੇ ਆ ਰਹੇ ਸਨ, ਨੇ ...

ਪੂਰੀ ਖ਼ਬਰ »

ਜੁਡੀਸ਼ੀਅਲ ਇੰਪਾਲਾਈਜ਼ (ਰਿਟਾ:) ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਜੁਡੀਸ਼ੀਅਲ ਇੰਪਾਲਾਈਜ਼ (ਰਿਟਾ:) ਵੈਲਫੇਅਰ ਐਸੋਸ਼ੀਏਸ਼ਨ ਲੁਧਿਆਣਾ ਦੀ ਮੀਟਿੰਗ ਪੈਨਸ਼ਨ ਭਵਨ ਵਿਖੇ ਚੇਅਰਮੈਨ ਮੱਖਣ ਸਿੰਘ ਤੇ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸਭਾ ਦੇ ਜਨਰਲ ਸਕੱਤਰ ਜੋਗਿੰਦਰ ਸਿੰਘ ਕੰਗ ਨੇ ਸਟੇਜ ...

ਪੂਰੀ ਖ਼ਬਰ »

ਸਾਰਾਗੜ੍ਹੀ ਫਾਊਾਡੇਸ਼ਨ ਵਲੋਂ ਨੈਸ਼ਨਲ ਪੱਧਰ ਦੀ ਆਨਲਾਈਨ ਪ੍ਰੀਖਿਆ ਕਰਵਾਉਣ ਦਾ ਰਸਮੀ ਐਲਾਨ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਵਿਸ਼ਵ ਪ੍ਰਸਿੱਧ ਇਤਿਹਾਸਕ ਸਾਰਾਗੜ੍ਹੀ ਦੀ ਲੜਾਈ ਅੰਦਰ ਸ਼ਹੀਦ ਹੋਣ ਵਾਲੇ 36 ਸਿੱਖ ਰੈਜ਼ੀਮੈਟ ਦੇ ਬਹਾਦਰ 21 ਸਿੱਖ ਫੌਜੀਆਂ ਦੀ ਲਾਸਾਨੀ ਕੁਰਬਾਨੀ ਦੀ ਮਹੱਤਤਾ ਤੋਂ ਜਾਣੂ ...

ਪੂਰੀ ਖ਼ਬਰ »

ਵਿਧਾਇਕ ਇਯਾਲੀ, ਪ੍ਰਧਾਨ ਗਰੇਵਾਲ ਨੇ ਹਲਕਾ ਗਿੱਲ 'ਚ ਨਾਰਾਜ਼ ਆਗੂਆਂ ਨੂੰ ਸ਼ਿਵਾਲਿਕ ਨਾਲ ਤੋਰਿਆ

ਹੰਬੜਾਂ, 21 ਜੁਲਾਈ (ਮੇਜਰ ਹੰਬੜਾਂ)-ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੁੱਝ ਆਗੂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨਾਲ ਮਤਭੇਦ ਹੋਣ ਕਾਰਨ ਉਨ੍ਹਾਂ ਤੋਂ ਨਰਾਜ ਚੱਲ ਰਹੇ ਸਨ ਜਿਨ੍ਹਾਂ ਨੂੰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਾਰਟੀ ਪ੍ਰਧਾਨ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸਾਉਣ ਮਹੀਨੇ ਦੀ ਆਮਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ,  21 ਜੁਲਾਈ (ਕਵਿਤਾ ਖੁੱਲਰ)-ਸਾਉਣ ਦਾ ਮਹੀਨਾ ਉਨ੍ਹਾਂ ਭਾਗਾਂ ਵਾਲੀਆਂ ਜੀਵ ਇਸਤਰੀਆਂ ਵਾਸਤੇ ਖੇੜਾ ਤੇ ਠੰਡ ਲਿਆਉਣ ਵਾਲਾ ਹੈ, ਜਿਨ੍ਹਾਂ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਰੂਪ ਹਾਰ ਪਾਇਆ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ  ਗਿਆਨੀ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨ ਦੇ ਮਕਸਦ ਤਹਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕੀਤਾ ਗਿਆ, ਜਿਸ 'ਚ ਸੰਗਤਾਂ ਨੇ ਗੁਰੂ ਘਰ ਵਿਚ ਵੱਧ ਚੜ੍ਹ ...

ਪੂਰੀ ਖ਼ਬਰ »

ਭਰਜਾਈ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਭਰਜਾਈ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਤੇ ਇਸ ...

ਪੂਰੀ ਖ਼ਬਰ »

ਕੁਲਵੰਤ ਸਿੱਧੂ ਨੇ ਨਵਜੋਤ ਸਿੱਧੂ ਦਾ ਗਰਮਜੋਸ਼ੀ ਨਾਲ ਕੀਤਾ ਸਵਾਗਤ

ਲੁਧਿਆਣਾ, 21 ਜੁਲਾਈ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਦੇ ਸ੍ਰੀ ਅੰਮਿ੍ਤਸਰ ਸਾਹਿਬ ਪੁੱਜਣ 'ਤੇ ਵੱਡੀ ਗਿਣਤੀ 'ਚ ਲੋਕ ਉਨ੍ਹਾਂ ਦੇ ਸਵਾਗਤ ਲਈ ਪੁੱਜੇ, ਉੱਥੇ ਹਲਕਾ ਆਤਮ ਨਗਰ ਤੋਂ ਕਾਂਗਰਸ ਦੇ ਇੰਚਾਰਜ ਤੇ ਸਕੱਤਰ ਪੰਜਾਬ ਕਾਂਗਰਸ ...

ਪੂਰੀ ਖ਼ਬਰ »

ਵਾਤਾਵਰਨ ਬਚਾਉਣ ਲਈ ਬੂਟੇ ਲਗਾਉਣਾ ਅਜੋਕੇ ਸਮੇਂ 'ਚ ਵੱਡੀ ਲੋੜ-ਸਰਪੰਚ ਐਡਵੋਕੇਟ/ਗਿੱਲ

ਹੰਬੜਾਂ, 21 ਜੁਲਾਈ (ਹਰਵਿੰਦਰ ਸਿੰਘ ਮੱਕੜ)-ਅੱਜ ਦੇ ਸਮੇਂ 'ਚ ਵਾਤਾਵਰਨ ਦੀ ਸ਼ੱੁਧਤਾ ਲਈ ਤੇ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ ਤੇ ਉਨ੍ਹਾਂ ਦੀ ਸਾਂਭ-ਸੰਭਾਲ ਉਸ ਤੋਂ ਵੀ ਜ਼ਿਆਦਾ ਜ਼ਰੂਰੀ ਹੈ ਤਾਂ ਜੋ ਬੂਟੇ ਵੱਡੇ ਦਰੱਖਤ ਬਣ ਕੇ ...

ਪੂਰੀ ਖ਼ਬਰ »

ਜੀ.ਐਨ.ਈ. ਨੇ ਟ੍ਰੇਨਿੰਗ ਤੇ ਪਲੇਸਮੈਂਟ ਲਈ ਅਮਰੀਕਾ ਦੀ ਕੰਪਨੀ ਨਾਲ ਕੀਤਾ ਸਮਝੌਤਾ

ਆਲਮਗੀਰ, 21 ਜੁਲਾਈ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ (ਜੀ.ਐਨ.ਈ) ਨੇ ਵਿਦਿਆਰਥੀਆਂ ਲਈ ਟੈਕਨੀਕਲ ਟ੍ਰੇਨਿੰਗ, ਨੌਕਰੀ ਤੇ ਇੰਟਰਪਾਨਿਯੋਰਸ਼ਿਪ ਦੇ ਹੋਰ ਸੁਨਿਹਰੀ ਮੌਕੇ ਪੈਦਾ ਕਰਨ ਲਈ ਅਮਰੀਕਾ ਦੀ ਸਥਾਪਤ ਕੰਪਨੀ ਨਾਲ ਹੱਥ ਮਿਲਾਇਆ ਹੈ | ਇਸ ...

ਪੂਰੀ ਖ਼ਬਰ »

ਮਾਤਾ ਤੇਜ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਫੁੱਲਾਂਵਾਲ, 21 ਜੁਲਾਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਪਿੰਡ ਲਲਤੋਂ ਕਲਾਂ ਦੇ ਵਡੇਰੀ ਉਮਰ ਦੀ ਸਮਾਜ ਸੇਵੀ ਤੇ ਉੱਘੀ ਕਾਂਗਰਸੀ ਆਗੂ ਮਾਤਾ ਤੇਜ ਕੌਰ ਜਿਨ੍ਹਾਂ ਆਪਣੇ ਜੀਵਨ ਕਾਲ ਦੌਰਾਨ ਮਹਿਲਾ ਮੰਡਲ ਦੇ ਪ੍ਰਧਾਨ, ਪੰਚਾਇਤ ...

ਪੂਰੀ ਖ਼ਬਰ »

ਪੋਹੀੜ ਵਿਖੇ ਮੀਂਹ ਦਾ ਪਾਣੀ ਘਰਾਂ ਤੇ ਗੁਰਦੁਆਰਾ ਸਾਹਿਬ 'ਚ ਆਉਣ ਦੇ ਮਾਮਲੇ 'ਚ ਨਵਾਂ ਮੋੜ

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ ਦੇ ਪਿੰਡ ਪੋਹੀੜ ਵਿਖੇ ਬੀਤੇ ਦੋ ਦਿਨ ਪਹਿਲਾਂ ਹੋਈ ਭਾਰੀ ਬਾਰਿਸ਼ ਕਾਰਨ ਪਾਣੀ ਪਿੰਡ ਦੇ ਗੁਰਦੁਆਰਾ ਸਾਹਿਬ ਸਮੇਤ ਲੋਕਾਂ ਦੇ ਘਰਾਂ 'ਚ ਆ ਜਾਣ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ, ਕਿਉਂਕਿ ਗੰਦੇ ਪਾਣੀ ਦੀ ...

ਪੂਰੀ ਖ਼ਬਰ »

ਫ਼ੋਕਲ ਪੁਆਇੰਟ ਦੀਆਂ ਰੰਗਾਈ ਸਨਅਤਾਂ ਦੇ 40 ਸੀ.ਈ.ਟੀ.ਪੀ. ਲਈ ਬਿਜਲੀ ਨਿਗਮ ਵਲੋਂ 1600 ਕੇ.ਵੀ.ਏ. ਕੁਨੈਕਸ਼ਨ ਮਿਲਿਆ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਸਥਾਨਕ ਤਾਜਪੁਰ ਰੋਡ 'ਤੇ ਦੋ ਸਾਂਝੇ ਦੂਸ਼ਿਤ ਪਾਣੀ ਨੂੰ ਸੋਧਣ ਵਾਲੇ (ਸੀ.ਈ.ਟੀ.ਪੀ.) ਪਲਾਂਟ ਲਗਾਏ ਜਾ ਰਹੇ ਹਨ | ਇਕ ਪਲਾਂਟ 40 ਐਮ.ਐਲ.ਡੀ. ਤੇ ਦੂਸਰਾ ਪਲਾਂਟ 50 ਐਮ.ਐਲ.ਡੀ. ਦਾ ਲਗਾਇਆ ਜਾ ਰਿਹਾ ਹੈ | ਪੰਜਾਬ ਰਾਜ ਬਿਜਲੀ ਨਿਗਮ ਵਲੋਂ ਫ਼ੋਕਲ ...

ਪੂਰੀ ਖ਼ਬਰ »

ਪੋਹੀੜ ਵਿਖੇ ਮੀਂਹ ਦਾ ਪਾਣੀ ਘਰਾਂ ਤੇ ਗੁਰਦੁਆਰਾ ਸਾਹਿਬ 'ਚ ਆਉਣ ਦੇ ਮਾਮਲੇ 'ਚ ਨਵਾਂ ਮੋੜ

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ ਦੇ ਪਿੰਡ ਪੋਹੀੜ ਵਿਖੇ ਬੀਤੇ ਦੋ ਦਿਨ ਪਹਿਲਾਂ ਹੋਈ ਭਾਰੀ ਬਾਰਿਸ਼ ਕਾਰਨ ਪਾਣੀ ਪਿੰਡ ਦੇ ਗੁਰਦੁਆਰਾ ਸਾਹਿਬ ਸਮੇਤ ਲੋਕਾਂ ਦੇ ਘਰਾਂ 'ਚ ਆ ਜਾਣ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ, ਕਿਉਂਕਿ ਗੰਦੇ ਪਾਣੀ ਦੀ ...

ਪੂਰੀ ਖ਼ਬਰ »

ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ਸਬੰਧੀ ਸੰਤ ਆਸ਼ਰਮ ਧਬਲਾਨ ਵਿਖੇ ਮੀਟਿੰਗ

ਜੌੜੇਪੁਲ ਜਰਗ, 21 ਜੁਲਾਈ (ਪਾਲਾ ਰਾਜੇਵਾਲੀਆ)-20ਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਮਹਾਂਪੁਰਸ਼ਾਂ ਦੀ ਜਨਮ ਨਗਰੀ ਪਿੰਡ ਆਲੋਵਾਲ ਦੇ ਗੁਰਦੁਆਰਾ ਈਸ਼ਰਸਰ ਸਾਹਿਬ ਵਿਖੇ 3, 4 ਤੇ 5 ਅਗਸਤ ਨੂੰ ਰਾੜਾ ਸਾਹਿਬ ...

ਪੂਰੀ ਖ਼ਬਰ »

ਜਥੇਦਾਰ ਖਾਲਸਾ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ

ਡਾਬਾ/ਲੁਹਾਰਾ, 21 ਜੁਲਾਈ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਹਾਈ ਕਮਾਂਡ ਵਲੋਂ ਜਥੇਦਾਰ ਕੁਲਦੀਪ ਸਿੰਘ ਖ਼ਾਲਸਾ ਨੂੰ ਉਨ੍ਹਾਂ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਐੱਸ.ਸੀ. ਵਿੰਗ ਦਾ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਾਇਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਆਪ ਦੀਆਂ ਲੋਕ ਪੱਖੀ ਨੀਤੀਆਂ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀਆਂ-ਮਾਣੂੰਕੇ

ਭਾਮੀਆਂ ਕਲਾਂ, 21 ਜੁਲਾਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ 24 ਵਿਖੇ ਰਣਜੀਤ ਸਿੰਘ ਲੱਕੀ ਦੀ ਅਗਵਾਈ ਹੇਠ ਅਨੇਕਾਂ ਕਾਂਗਰਸੀ ਵਰਕਰ ਤੇ ਸਮਰਥਕ ਕਾਂਗਰਸ ਨੂੰ ਛੱਡ ਆਪ 'ਚ ਸ਼ਾਮਿਲ ਹੋ ਗਏ, ਜਿਨ੍ਹਾਂ ਨੂੰ ਵਿਧਾਇਕ ਸਰਬਜੀਤ ...

ਪੂਰੀ ਖ਼ਬਰ »

ਢੰਡਾਰੀ ਕਲਾਂ ਵੱਡਾ ਗੁਰਦੁਆਰਾ ਸਾਹਿਬ ਕਮੇਟੀ ਦੀ ਚੋਣ

ਢੰਡਾਰੀ ਕਲਾਂ, 21 ਜੁਲਾਈ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 30 ਢੰਡਾਰੀ ਕਲਾਂ ਵੱਡਾ ਗੁਰਦੁਆਰਾ ਸਾਹਿਬ ਕਮੇਟੀ ਦੀ ਚੋਣ ਟਰੱਸਟੀ ਮੈਂਬਰ ਪ੍ਰਧਾਨ ਸੁਖਦੇਵ ਸਿੰਘ, ਮੀਤ ਪ੍ਰਧਾਨ ਅਮਰੀਕ ਸਿੰਘ, ਸਕੱਤਰ ਨਿਰਮਲ ਸਿੰਘ, ਖਜ਼ਾਨਚੀ ਮੋਹਨ ਸਿੰਘ ਅਤੇ ਮੈਂਬਰ ਸ਼ਿੰਗਾਰਾ ...

ਪੂਰੀ ਖ਼ਬਰ »

ਉਦਯੋਗਿਕ ਇਕਾਈਆਂ ਨੂੰ ਇਕ ਹਫ਼ਤੇ ਦਾ ਬਿਜਲੀ ਕੱਟ ਲਾਉਣਾ ਕਾਂਗਰਸ ਸਰਕਾਰ ਦੀ ਨਾਕਾਮੀ-ਆਲਮਗੀਰ

ਆਲਮਗੀਰ, 21 ਜੁਲਾਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਆਲਮਗੀਰ ਦੀ ਅਹਿਮ ਮੀਟਿੰਗ ਸਰਕਲ ਆਲਮਗੀਰ ਦੇ ਪ੍ਰਧਾਨ ਤਲਵਿੰਦਰ ਸਿੰਘ ਗਰੇਵਾਲ ਆਲਮਗੀਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਤਲਵਿੰਦਰ ਸਿੰਘ ...

ਪੂਰੀ ਖ਼ਬਰ »

ਸ਼ਿਵਾਲਿਕ ਵਲੋਂ ਨੁੱਕੜ ਮੀਟਿੰਗਾਂ

ਫੁੱਲਾਂਵਾਲ, 21 ਜੁਲਾਈ (ਮਨਜੀਤ ਸਿੰਘ ਦੁੱਗਰੀ)-ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੇ ਇੰਚਾਰਜ਼ ਦਰਸ਼ਨ ਸਿੰਘ ਸ਼ਿਵਾਲਕ ਵਲੋਂ ਧਾਂਦਰਾ ਸੜਕ ਸਥਿਤ ਸ਼ਹੀਦ ਭਗਤ ਸਿੰਘ ਨਗਰ ਤੇ ਭਾਈ ਹਿੰਮਤ ਸਿੰਘ ਨਗਰ ਵਿਚ ਕੀਤੀਆਂ ਨੁੱਕੜ ਮੀਟਿੰਗਾਂ ਦੌਰਾਨ ਇਕੱਤਰ ਹੋਏ ...

ਪੂਰੀ ਖ਼ਬਰ »

ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਬਿੱਟਾ ਦਾ ਸਨਮਾਨ

ਲੁਧਿਆਣਾ, 21 ਜੁਲਾਈ (ਪੁਨੀਤ ਬਾਵਾ)-ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਜੋੜ ਕੇ ਅਕਾਲੀ ਦਲ ਨੂੰ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ 2022 'ਚ ਪੰਜਾਬ ਅੰਦਰ ਸ਼ੋ੍ਰਮਣੀ ਅਕਾਲੀ ਦਲ ਤੇ ...

ਪੂਰੀ ਖ਼ਬਰ »

ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦੀ ਚਿਤਾਵਨੀ

ਲੁਧਿਆਣਾ, 21 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਦੀ ਸੂਬਾ ਪੱਧਰੀ ਜਥੇਬੰਦੀ ਸੀ.ਡੀ.ਪੀ.ਓ. ਡੈਮੋਕਰੇਟਿਕ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਲੁਧਿਆਣਾ ਵਿਖੇ ਜਥੇਬੰਦੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX