ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਰੋਕੀ ਰੇਲ ਗੱਡੀ
. . .  about 1 hour ago
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ) - ਯੂ.ਪੀ. ਦੇ ਲਮਖੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਫਿਰੋਜ਼ਪੁਰ ਸ਼ਹਿਰ ਦੇ ਖਾਈ ਵਾਲੇ ਅੱਡੇ 'ਤੇ ਪੈਂਦੇ ਫਾਟਕ 'ਤੇ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਨੂੰ ਜਾ ਰਹੀ ਰੇਲ ਗੱਡੀ ਨੂੰ ਰੋਕ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ...
ਕੇਂਦਰੀ ਮੰਤਰੀ ਟੇਨੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਅੱਜ ਰੋਕਣਗੇ ਰੇਲਾਂ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ - ਲਖੀਮਪੁਰ ਖੇਰੀ ਹਿੰਸਾ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲ ਰੋਕੋ ਅੰਦੋਲਨ ਚਲਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਟੇਨੀ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ...
⭐ਮਾਣਕ - ਮੋਤੀ⭐
. . .  1 minute ago
ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸੰਗਰੂਰ

ਘੱਗਰ ਦਰਿਆ ਦੀ ਸਾਫ਼-ਸਫ਼ਾਈ ਲਈ ਕੋਈ ਫ਼ੰਡ ਨਾ ਆਉਣ ਕਾਰਨ ਕਿਸਾਨਾਂ 'ਚ ਮਾਯੂਸੀ

ਮੂਣਕ,ਖਨੌਰੀ,ਮੰਡਵੀ, 21 ਜੁਲਾਈ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ, ਬਲਵਿੰਦਰ ਸਿੰਘ ਥਿੰਦ, ਪ੍ਰਵੀਨ ਮਦਾਨ)- ਕੁਝ ਦਿਨ ਪਹਿਲਾਂ ਜ਼ਬਰਦਸਤ ਸੋਕੇ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੇ ਬਰਸਾਤ ਪੈਣ ਨਾਲ ਕੁਝ ਰਾਹਤ ਮਹਿਸੂਸ ਕੀਤੀ ਸੀ ਪਰ ਪਹਾੜੀ ਅਤੇ ਉਪਰਲੇ ਇਲਾਕਿਆਂ ...

ਪੂਰੀ ਖ਼ਬਰ »

ਅਕਾਲੀ ਦਲ ਦੇ ਇਸਤਰੀ ਵਿੰਗ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਐਲਾਨ

ਸੰਗਰੂਰ, 21 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ ਨੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਹੈ | ਬੀਬੀ ਵਿਰਕ ਵਲੋਂ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਪਾਰਟੀ ਦੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਧਾਲੀਵਾਲ, ਭੁੱਲਰ) - ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ (ਸੀਟੂ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਜਸਮੇਲ ਕੌਰ ਬੀਰ ਕਲ੍ਹਾਂ ਦੀ ਅਗਵਾਈ 'ਚ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਰੋਸ ਰੈਲੀ ਕਰਕੇ ਪੰਜਾਬ ...

ਪੂਰੀ ਖ਼ਬਰ »

ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਡੀ. ਐਸ. ਪੀ. ਦਫ਼ਤਰ ਮੂਹਰੇ ਧਰਨਾ

ਸੂਲਰ ਘਰਾਟ, 21 ਜੁਲਾਈ (ਜਸਵੀਰ ਸਿੰਘ ਔਜਲਾ) - ਪਿਛਲੀ ਦਿਨੀਂ ਪਿੰਡ ਧਰਮਗੜ•੍ਹ ਵਿਖੇ ਕੁਲਦੀਪ ਸਿੰਘ 'ਤੇ ਹੋਏ ਹਮਲੇ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਡੀ.ਐਸ.ਪੀ. ਦਿੜ•ਬਾ ਦੇ ਦਫ਼ਤਰ ਅੱਗੇ ਧਰਨਾ ਲਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ...

ਪੂਰੀ ਖ਼ਬਰ »

ਮੁਲਾਜ਼ਮ 29 ਨੂੰ ਪਟਿਆਲਾ ਵਿਖੇ ਲਗਾਉਣਗੇ ਧਰਨਾ

ਲਹਿਰਾਗਾਗਾ, 21 ਜੁਲਾਈ (ਅਸ਼ੋਕ ਗਰਗ) - ਪੀ.ਐਸ.ਈ.ਬੀ. ਇੰਪਲਾਈਜ਼ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਲਹਿਰਾਗਾਗਾ ਦੀ ਇਕ ਮੀਟਿੰਗ ਗੁਰਮੇਲ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਡਵੀਜ਼ਨ ਦਫਤਰ ਲਹਿਰਾਗਾਗਾ ਵਿਖੇ ਹੋਈ ਜਿਸ ਵਿਚ ਸੀਤਾ ਰਾਮ ...

ਪੂਰੀ ਖ਼ਬਰ »

ਅਨਸਾਰੀ ਬਸਪਾ ਮਲੇਰਕੋਟਲਾ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਬਣੇ

ਸੰਗਰੂਰ, 21 ਜੁਲਾਈ (ਅਮਨਦੀਪ ਸਿੰਘ ਬਿੱਟਾ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਦਰਸ਼ਨ ਸਿੰਘ ਝਲੂਰ ਸੂਬਾ ਸਕੱਤਰ ਨੇ ਦੱਸਿਆ ਕਿ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਦੀ ...

ਪੂਰੀ ਖ਼ਬਰ »

ਮੌਨਸੂਨ ਸਿਰ 'ਤੇ ਹੋਣ ਦੇ ਬਾਵਜੂਦ ਨਿਕਾਸੀ ਨਾਲੇ ਦੀ ਨਹੀਂ ਹੋਈ ਸਫ਼ਾਈ

ਤਿੰਨ ਜ਼ਮੀਨ ਦੋਜ ਬੋਰਾਂ 'ਤੇ 15 ਲੱਖ ਰੁਪਈਆ ਖ਼ਰਚ ਕੀਤੇ ਜਾਣ ਦੇ ਬਾਵਜੂਦ ਜਲ ਮਗਨ ਹੋਇਆ ਧੂਰੀ ਗੇਟ ਬਾਜ਼ਾਰ ਤੇ ਰਣਬੀਰ ਕਲੱਬ ਸੰਗਰੂਰ, 21 ਜੁਲਾਈ (ਧੀਰਜ ਪਸ਼ੌਰੀਆ) - ਕੋਈ ਸਮਾਂ ਸੀ ਜਦ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਸ਼ਹਿਰ ਦੇ ਨਿਕਾਸੀ ਨਾਲੇ ਦੀ ਜੰਗੀ ਪੱਧਰੀ ...

ਪੂਰੀ ਖ਼ਬਰ »

ਵਿਕਾਸ ਦੇ ਨਾਂਅ 'ਤੇ ਨੇਤਾਵਾਂ ਤੇ ਅਧਿਕਾਰੀਆਂ ਨੇ ਕੀਤਾ ਆਪਣਾ ਵਿਕਾਸ - ਬਾਂਸਲ

ਆਮ ਆਦਮੀ ਪਾਰਟੀ ਦੇ ਆਗੂ ਦਿਨੇਸ਼ ਬਾਂਸਲ ਦਾ ਕਹਿਣਾ ਕਿ ਕੋਈ ਸ਼ੱਕ ਨਹੀਂ ਕਿ ਸ਼ਹਿਰ ਵਿਚ ਵਿਕਾਸ ਦੇ ਨਾਂਅ 'ਤੇ ਕਰੋੜਾਂ ਰੁਪਏ ਖ਼ਰਚ ਹੋਏ ਹਨ ਪਰ ਹਕੀਕਤ ਇਹ ਹੈ ਕਿ ਇਸ ਨਾਲ ਸ਼ਹਿਰ ਦਾ ਵਿਕਾਸ ਨਹੀਂ ਹੋਇਆ ਬਲਕਿ ਸੱਤਾਧਾਰੀ ਪਾਰਟੀ ਦੇ ਕੁੱਝ ਨੇਤਾਵਾਂ ਤੇ ਕਈ ...

ਪੂਰੀ ਖ਼ਬਰ »

-ਮਾਮਲਾ ਦਿੱਲੀ-ਕੱਟੜਾ ਐਕਸਪੈੱ੍ਰਸ ਵੇਅ ਬਣਾਉਣ ਦਾ-

ਕਿਸਾਨਾਂ ਨੇ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਮਲੇਰਕੋਟਲਾ-ਲੁਧਿਆਣਾ ਮੁੱਖ ਸੜਕ ਤੋਂ ਧਰਨਾ ਚੁੱਕਿਆ

ਕੁੱਪ ਕਲਾਂ, 21 ਜੁਲਾਈ (ਮਨਜਿੰਦਰ ਸਿੰਘ ਸਰੌਦ) - ਪਿਛਲੇ ਦਿਨਾਂ ਤੋਂ ਕਾਫੀ ਕਸ਼ਮਕਸ਼ ਦੌਰਾਨ ਦਿੱਲੀ-ਕੱਟੜਾ ਐਕਸਪੈੱ੍ਰਸ ਵੇਅ ਵਿਚ ਆ ਰਹੀ ਜ਼ਮੀਨ ਸੰਬੰਧੀ ਜ਼ਿਲ੍ਹਾ ਮਲੇਰਕੋਟਲਾ ਦੇ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਚੱਲ ਰਹੀ ਗੱਲਬਾਤ ਅੱਜ ਤੀਜੇ ਦਿਨ ਦੋਵਾਂ ...

ਪੂਰੀ ਖ਼ਬਰ »

15 ਲੱਖ ਰੁਪਏ ਖ਼ਰਚ ਕੇ ਕੀਤੇ ਜ਼ਮੀਨਦੋਜ਼ ਬੋਰ ਵੀ ਬਣੇ ਸਫੇਦ ਹਾਥੀ - ਢਿੱਲੋਂ

ਸੰਗਰੂਰ : ਸ਼ਹਿਰ ਦੀ ਪੈਦਾ ਹੋਈ ਨਿਕਾਸੀ ਦੀ ਸਥਿਤੀ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਦੇ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਦਾ ਕਹਿਣਾ ਕਿ ਦੋ ਤਿੰਨ ਮਹੀਨੇ ਪਹਿਲਾਂ 15 ਲੱਖ ਰੁਪਏ ਖ਼ਰਚ ਕੇ ਧੂਰੀ ਗੇਟ ਮੁਲਤਾਨੀ ਦੇ ਢਾਬੇ ਕੋਲ ਅਤੇ ਰਣਬੀਰ ਕਲੱਬ ਵਿਚ ਤਿੰਨ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਐਸ.ਐਮ.ਓ. ਨੂੰ ਮੰਗ ਪੱਤਰ

ਧੂਰੀ, 21 ਜੁਲਾਈ (ਸੁਖਵੰਤ ਸਿੰਘ ਭੁੱਲਰ) - 'ਆਪ' ਆਗੂ ਰਾਜਵੰਤ ਘੁੱਲੀ, ਡਾ. ਅਨਵਰ ਭਸੌੜ ਤੇ ਪੁੰਨੂ ਕਾਤਰੋਂ ਵਲੋਂ ਸਿਵਲ ਹਸਪਤਾਲ ਧੂਰੀ ਦੇ ਐਸ.ਐਮ.ਓ. ਡਾ. ਰੇਸ਼ਮਾ ਭੋਰਾ ਨੂੰ ਮੰਗ ਪੱਤਰ ਸੌਂਪ ਕੇ ਸਿਵਲ ਹਸਪਤਾਲ ਧੂਰੀ ਨੂੰ ਕੋਰੋਨਾ ਮਹਾਂਮਾਰੀ ਸਮੇਂ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਅਗਲੀ ਸਰਕਾਰ ਸਿੱਧੂ ਦੀ ਅਗਵਾਈ 'ਚ ਬਣਾਵਾਂਗੇ-ਰਟੋਲ

ਕੁੱਪ ਕਲਾਂ, 21 ਜੁਲਾਈ (ਮਨਜਿੰਦਰ ਸਿੰਘ ਸਰੌਦ) - ਕਾਂਗਰਸ ਦੀ ਕੇਂਦਰੀ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਨੌਜਵਾਨ ਵਰਗ ਅੰਦਰ ਖ਼ੁਸ਼ੀ ਦਾ ਆਲਮ ਹੈ ਅਤੇ ਕਾਂਗਰਸ ਪਾਰਟੀ ਪੰਜਾਬ ਅੰਦਰ ਅਗਲੀ ਸਰਕਾਰ ਸਿੱਧੂ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਵਿਖੇ ਲਗਾਇਆ ਟੀਕਾਕਰਨ ਕੈਂਪ

ਸੰਗਰੂਰ, 21 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਬੀਤੇ ਦਿਨ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਕੋਵਿਡ 19 ਤੋਂ ਬਚਾਅ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰੀ ਹਦਾਇਤਾਂ ਅਨੁਸਾਰ 'ਟੀਕਾਕਰਨ ਕੈਂਪ' ਲਗਾਇਆ ਗਿਆ | ਕੈਂਪ ਵਿਚ ਸਕੂਲ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੇ ...

ਪੂਰੀ ਖ਼ਬਰ »

29 ਨੂੰ ਪੰਜਾਬ ਸਰਕਾਰ ਖ਼ਿਲਾਫ਼ ਪਟਿਆਲਾ ਵਿਖੇ ਰੋਸ ਰੈਲੀ 'ਚ ਵੱਧ ਚੜ੍ਹ ਕੇ ਭਾਗ ਲਿਆ ਜਾਵੇਗਾ- ਛਾਜਲੀ, ਬੰਗਾ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਧਾਲੀਵਾਲ, ਭੁੱਲਰ) - 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਅਤੇ ਜਨਰਲ ਸਕੱਤਰ ਜੀਤ ਸਿੰਘ ਬੰਗਾ ਨੇ ਕਿਹਾ ਕਿ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਕੇ ਮੁਲਾਜ਼ਮਾਂ ਨੂੰ ਪਹਿਲਾਂ ਤੋਂ ਹੀ ਮਿਲਦੇ ਲਾਭ ਅਤੇ ਭੱਤਿਆਂ ਨੂੰ ਖੋਹਿਆ ਗਿਆ ਹੈ | ਪੰਜਾਬ ਮੰਤਰੀ ਮੰਡਲ ਵਲੋਂ ਮੁਲਾਜਮਾਂ ਅਤੇ ਪੈਨਸ਼ਨਰਾਂ ਦਾ 30 ਜੂਨ 2021 ਤੱਕ ਬਣਦੇ ਮਹਿੰਗਾਈ ਭੱਤਾ ਦੇਣ ਬਾਰੇ ਸਾਜ਼ਿਸ਼ੀ ਢੰਗ ਨਾਲ ਚੁੱਪ ਧਾਰਕੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਠੱਗੀ ਮਾਰਨ ਦਾ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁੱਕਰ ਗਈ ਹੈ ਜਿਸ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਆਰ ਪਾਰ ਦਾ ਸੰਘਰਸ਼ ਵਿੱਢਿਆ ਗਿਆ ਹੈ ਤੇ 29 ਜੁਲਾਈ ਨੂੰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਪਟਿਆਲਾ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਵਿਚ ਵੱਧ-ਚੜ੍ਹ ਕੇ ਭਾਗ ਲਿਆ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਦਿੱਲੀ ਕਟੜਾ ਹਾਈਵੇ ਲਈ ਐਕਵਾਇਰ ਹੋ ਰਹੀ ਜ਼ਮੀਨ ਮਾਲਕਾਂ ਨਾਲ ਵੱਡਾ ਧੋਖਾ - ਝੂੰਦਾਂ

ਅਹਿਮਦਗੜ੍ਹ, 21 ਜੁਲਾਈ (ਪੁਰੀ) - ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਦਿੱਲੀ ਕਟੜਾ ਹਾਈਵੇ ਸਬੰਧੀ ਸਰਕਾਰ ਵਲੋਂ ਜ਼ਮੀਨ ਐਕਵਾਇਰ ਕੀਤੇ ਜਾਣ ਦੀ ਕਾਰਵਾਈ ਦੌਰਾਨ ਪ੍ਰਸ਼ਾਸਨ ਵਲੋਂ ਮਨਮਾਨੀਆਂ ਕੀਤੇ ਜਾਣ 'ਤੇ ਸਖ਼ਤ ਇਤਰਾਜ਼ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ...

ਪੂਰੀ ਖ਼ਬਰ »

ਰਜਵਾਹੇ ਦਾ ਪਾਣੀ ਛੱਪੜ 'ਚ ਭਰਣ ਨਾਲ ਕਿਸਾਨਾਂ ਦੀ ਚਿੰਤਾ ਵਧੀ

ਮੂਣਕ, 21 ਜੁਲਾਈ (ਭਾਰਦਵਾਜ, ਸਿੰਗਲਾ) - ਬਾਲਦ ਕੋਠੀ ਤੋਂ ਆਉਣ ਵਾਲੇ ਰਜਵਾਹੇ ਦੀ ਟੇਲ ਮੂਣਕ ਸੀਵਰੇਜ ਟਰੀਟਮੈਂਟ ਪਲਾਂਟ ਵਾਰਡ ਨੰਬਰ 1 ਕੋਲ ਖੁੱਲ੍ਹੀ ਛੱਡੀ ਹੋਣ ਕਾਰਨ ਪਾਣੀ ਛੱਪੜ ਦੇ ਓਵਰ ਫਲੋ ਹੋਣ ਕਾਰਨ ਗੰਦਾ ਪਾਣੀ ਪਵਿੱਤਰ ਜੈਨ ਸਮਾਧੀਆਂ ਤੇ ਸ਼ਹਿਰ ਦੇ ਕੁੱਝ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰਾਂ ਵਲੋਂ ਸੂਬਾ ਪੱਧਰੀ ਰੋਸ ਰੈਲੀ ਪਟਿਆਲਾ ਵਿਖੇ 29 ਨੂੰ

ਸੰਗਰੂਰ, 21 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀ ਵਿਰੁੱਧ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ 29 ਜੁਲਾਈ ਨੂੰ ਪਟਿਆਲਾ ਵਿਖੇ ਸੂਬਾ ਪੱਧਰ ਦੀ ਵਿਸ਼ਾਲ ...

ਪੂਰੀ ਖ਼ਬਰ »

ਮਿੰਕੂ ਜਵੰਧਾ ਨੇ ਪਿੰਡ ਕਪਿਆਲ 'ਚ ਖੋਲਿ੍ਹਆ ਸਿਲਾਈ ਸੈਂਟਰ

ਭਵਾਨੀਗੜ੍ਹ, 21 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਭਾਈ ਗੁਰਦਾਸ ਕਾਲਜ ਦੇ ਚੇਅਰਮੈਨ ਅਤੇ ਆਪ ਆਗੂ ਡਾ: ਗੁਨਿੰਦਰਜ਼ੀਤ ਸਿੰਘ ਮਿੰਕੂ ਜਵੰਧਾ ਦੀ ਅਗਵਾਈ ਵਿਚ ਪਿੰਡ ਕਪਿਆਲ ਵਿਖੇ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ ਗਿਆ ਜਿਸ ਦਾ ਉਦਘਾਟਨ ਸ: ਜਵੰਧਾ ਦੇ ਨਿੱਜੀ ਸਕੱਤਰ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੀ ਤਿਆਰੀ ਲਈ 'ਅਲਫ਼ਾ ਸਟੱਡੀ ਸੈਂਟਰ ਸੁਨਾਮ' ਬਣਿਆ ਖਿੱਚ ਦਾ ਕੇਂਦਰ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਭੁੱਲਰ, ਧਾਲੀਵਾਲ) - ਪਿਛਲੇ ਲੰਮੇ ਸਮੇਂ ਤੋਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਵਾ ਰਿਹਾ 'ਅਲਫਾ ਸਟੱਡੀ ਸੈਂਟਰ ਸੁਨਾਮ' ਹੁਣ ਪੰਜਾਬ ਪੁਲਿਸ ਵਿਚ ਨਿਕਲੀਆਂ ਸਬ-ਇੰਸਪੈਕਟਰ, ਜੇਲ੍ਹ ਵਾਰਡਨ ਤੇ ਸਿਪਾਹੀਆਂ ਆਦਿ ਦੇ ਲਿਖਤੀ ...

ਪੂਰੀ ਖ਼ਬਰ »

ਵਿਰੋਧੀਆਂ ਵਲੋਂ ਬਿਜਲੀ ਮੁਆਫ਼ੀ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹੈ- ਕੁਦਨੀ

ਖਨੌਰੀ, 21 ਜੁਲਾਈ (ਬਲਵਿੰਦਰ ਸਿੰਘ ਥਿੰਦ) - ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਸੀਨੀਅਰ ਆਗੂ ਜਸਵੀਰ ਸਿੰਘ ਕੁਦਨੀ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ (ਸੰਤ ਆਸ਼ਰਮ) ਦੇ ਦੀਵਾਨ ਹਾਲ ਵਿਖੇ ਹੋਈ ਜਿਸ ਵਿਚ ਜਸਵੀਰ ਸਿੰਘ ਕੁਦਨੀ ਨੇ ਕਿਹਾ ਕਿ ਵਿਰੋਧੀ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਸਬੰਧੀ ਲਗਾਏ ਬੋਰਡਾਂ ਉੱਪਰ ਬੀਬੀ ਭੱਠਲ ਦੀ ਤਸਵੀਰ ਗ਼ਾਇਬ

ਲਹਿਰਾਗਾਗਾ, 21 ਜੁਲਾਈ (ਅਸ਼ੋਕ ਗਰਗ) - ਕਾਂਗਰਸ ਹਾਈਕਮਾਨ ਵਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਖ਼ੁਦ ਸਿੱਧੂ ਨੂੰ ...

ਪੂਰੀ ਖ਼ਬਰ »

ਸਿੱਟ ਵਲੋਂ ਪੇਸ਼ ਕੀਤੇ ਚਲਾਨ 'ਚ ਡੇਰਾ ਮੁਖੀ ਦਾ ਜ਼ਿਕਰ ਨਾ ਹੋਣਾ ਹੈਰਾਨੀਜਨਕ - ਗਿਆਨੀ ਹਰਪ੍ਰੀਤ ਸਿੰਘ

ਲਹਿਰਾਗਾਗਾ, 21 ਜੁਲਾਈ (ਅਸ਼ੋਕ ਗਰਗ)- ਅੱਜ ਇਥੇ ਸੀਬਾ ਸਕੂਲ ਵਿਖੇ 'ਸ਼ਬਦ ਲੰਗਰ' ਪ੍ਰੋਗਰਾਮ ਦਾ ਆਗਾਜ਼ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ 'ਸ਼ਬਦ ਲੰਗਰ' ਹਰ ਵਰਗ ਦੇ ਬੱਚਿਆਂ ਨੂੰ ਮਿਆਰੀ ...

ਪੂਰੀ ਖ਼ਬਰ »

ਅੰਬੇਡਕਰ ਟਾਈਗਰ ਫੋਰਸ ਵਲੋਂ ਬੀਬੀ ਸਤਵਿੰਦਰ ਕੌਰ ਹੋਣਗੇ ਵਿਧਾਨ ਸਭਾ ਚੋਣ ਦੇ ਉਮੀਦਵਾਰ

ਅਮਰਗੜ•੍ਹ, 21 ਜੁਲਾਈ (ਸੁਖਜਿੰਦਰ ਸਿੰਘ ਝੱਲ) - ਅੰਬੇਡਕਰ ਟਾਈਗਰ ਫੋਰਸ ਵਲੋਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਅਮਰਗੜ•੍ਹ ਤੋਂ ਬੀਬੀ ਸਤਵਿੰਦਰ ਕੌਰ ਗੀਗਾ ਮਾਜਰਾ ਨੂੰ ਉਮੀਦਵਾਰ ਵਜੋਂ ਉਤਾਰਿਆ ਜਾਵੇਗਾ | ਸੰਸਥਾ ਦੇ ਕੌਮੀ ਪ੍ਰਧਾਨ ਰਾਕੇਸ਼ ਕੁਮਾਰ ਸ਼ੰਮੀ ਨੇ ਦੱਸਿਆ ...

ਪੂਰੀ ਖ਼ਬਰ »

ਆਦਰਸ਼ ਸਕੂਲ ਵਿਖੇ ਚੱਲ ਰਹੀ ਭੁੱਖ ਹੜਤਾਲ ਦੌਰਾਨ ਪਿ੍ੰਸੀਪਲ ਦੀ ਹਾਲਤ ਹੋਈ ਗੰਭੀਰ

ਭਵਾਨੀਗੜ੍ਹ, 21 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਬਾਲਦ ਖ਼ੁਰਦ ਦੇ ਆਦਰਸ਼ ਸਕੂਲ ਵਿਖੇ ਸਕੂਲ ਪ੍ਰਸ਼ਾਸਨ ਖ਼ਿਲਾਫ਼ ਅਧਿਆਪਕਾਂ ਦੀ ਚੱਲ ਰਹੀ ਭੁੱਖ ਹੜਤਾਲ ਦੌਰਾਨ ਪਿ੍ੰਸੀਪਲ ਵੇਦ ਵਰਤ ਪਲਾਹ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ...

ਪੂਰੀ ਖ਼ਬਰ »

ਮੰਦਰ 'ਚੋਂ ਗੋਲਕ ਚੋਰੀ, ਖਾਲੀ ਗੋਲਕ ਖੇਤਾਂ 'ਚੋਂ ਮਿਲੀ

ਭਵਾਨੀਗੜ੍ਹ, 21 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ੍ਰੀ ਬਿਸ਼ਨ ਦਾਸ ਪ੍ਰਾਚੀਨ ਸ਼ਿਵ ਮੰਦਰ ਵਿਖੇ ਇਕ ਵਿਅਕਤੀ ਵਲੋਂ ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੰਦਰ ਵਿਚ ਲਗਾਈ ਸਟੀਲ ਦੀ ਗੋਲਕ ਨੂੰ ਚੋਰੀ ਕਰਕੇ ਫ਼ਰਾਰ ਹੋਣ ਦਾ ਸਮਾਚਾਰ ਹੈ | ਮੰਦਿਰ ਕਮੇਟੀ ਦੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਵੱਖ-ਵੱਖ ਥਾਵਾਂ 'ਤੇ ਈਦ ਦਾ ਦਿਹਾੜਾ ਮਨਾਇਆ

ਅਹਿਮਦਗੜ•, 21 ਜੁਲਾਈ (ਰਣਧੀਰ ਸਿੰਘ ਮਹੋਲੀ) -ਮੁਸਲਿਮ ਭਾਈਚਾਰੇ ਵਲੋਂ ਈਦ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਈਦਗਾਹ ਵਿਖੇ ਇਕੱਤਰ ਹੋਏ ਮੁਸਲਿਮ ਭਾਈਚਾਰੇ ਨੇ ਸਮੁੱਚੀ ਲੋਕਾਈ ਦੀ ਸਲਾਮਤੀ ਲਈ ਦੁਆ ਕੀਤੀ | ਇਸ ਸ਼ੁੱਭ ਦਿਹਾੜੇ 'ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਮੁੱਖ ਬਾਜ਼ਾਰਾਂ ਦੀਆਂ 5 ਦੁਕਾਨਾਂ 'ਚ ਚੋਰੀ • ਕਾਰ 'ਤੇ ਆਏ ਨੌਜਵਾਨ ਥਾਣੇ ਲਾਗਲੀ ਦੁਕਾਨ ਦਾ ਸ਼ਟਰ ਤੋੜ ਕੇ ਲੈ ਗਏ 90 ਹਜ਼ਾਰ

ਸੰਗਰੂਰ, 21 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਦੇ ਮੁੱਖ ਬਾਜ਼ਾਰ ਸੁਨਾਮੀ ਗੇਟ ਤੇ ਰੋਕਸੀ ਰੋਡ ਵਿਖੇ ਬੀਤੀ ਰਾਤ 5 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀਆਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸੁਨਾਮੀ ਗੇਟ ਬਾਜ਼ਾਰ 'ਚ ਥਾਣਾ ਸਿਟੀ ...

ਪੂਰੀ ਖ਼ਬਰ »

ਕਿਲ੍ਹਾ ਬਾਗੜੀਆਂ 'ਚ ਫ਼ਿਲਮਾਏ ਗੀਤਾਂ ਵਿਰੁੱਧ ਪੰਡਤ ਰਾਓ ਧਰੇਨਵਰ ਨੇ ਖੋਲਿ੍ਹਆ ਮੋਰਚਾ ਹਿੰਸਾ ਤੇ ਹਥਿਆਰਬਾਜ਼ੀ ਨੂੰ ਹਲਾਸ਼ੇਰੀ ਦਿੰਦੇ ਗਾਣੇ ਨਾ ਫ਼ਿਲਮਾਏ ਜਾਣ - ਰਾਓ

ਅਮਰਗੜ੍ਹ, 21 ਜੁਲਾਈ (ਜਤਿੰਦਰ ਸਿੰਘ ਮੰਨਵੀ, ਸੁਖਜਿੰਦਰ ਸਿੰਘ ਝੱਲ) - ਪੰਜਾਬੀ ਮਾਂ ਬੋਲੀ ਲਈ ਜੱਦੋ ਜਹਿਦ ਕਰਨ ਵਾਲੇ ਪੰਡਿਤ ਰਾਓ ਧਰੇਨਵਰ ਨੇ ਪੰਜਾਬੀ ਗਾਇਕ ਸ੍ਰੀ ਬਰਾੜ ਦੇ ਗੀਤ 'ਜਾਨ' ਤੇ ਸਿੱਧੂ ਮੂਸੇਵਾਲਾ ਦੇ ਗੀਤ 'ਬਾਈ-ਬਾਈ' ਦੀ ਕਿਲ੍ਹਾ ਬਾਗੜੀਆਂ ਵਿਚ ਹੋਈ ...

ਪੂਰੀ ਖ਼ਬਰ »

ਨੰਦਗੜ੍ਹ ਅਤੇ ਗੋਗੀ ਨੂੰ ਸਰਕਲ ਪ੍ਰਧਾਨ ਬਣਾਉਣ 'ਤੇ ਆਗੂਆਂ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ

ਭਵਾਨੀਗੜ੍ਹ, 21 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਬਚਨ ਸਿੰਘ ਬਚੀ ਵਲੋਂ ਸਰਕਲ ਘਰਾਚੋਂ ਦੇ ਪ੍ਰਧਾਨ ਨਿਹਾਲ ਸਿੰਘ ਨੰਦਗੜ੍ਹ ਅਤੇ ਸਰਕਲ ਨਦਾਮਪੁਰ ਦੇ ਪ੍ਰਧਾਨ ਬਲਜਿੰਦਰ ਸਿੰਘ ਗੋਗੀ ਚੰਨੋਂ ਨੂੰ ...

ਪੂਰੀ ਖ਼ਬਰ »

ਲਖਮੀਰਵਾਲਾ ਬਣੇ ਸਰਕਲ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਪਾਰਟੀ ਦੇ ਸਰਗਰਮ ਆਗੂ ਮਨਿੰਦਰ ਸਿੰਘ ਲਖਮੀਰਵਾਲਾ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸਰਕਲ ਸੁਨਾਮ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX