ਤਾਜਾ ਖ਼ਬਰਾਂ


ਰਣਜੀਤ ਹੱਤਿਆ ਮਾਮਲੇ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਸੁਣਵਾਈ ਸ਼ੁਰੂ
. . .  11 minutes ago
ਪੰਚਕੂਲਾ, 18 ਅਕਤੂਬਰ - ਰਣਜੀਤ ਹੱਤਿਆ ਮਾਮਲੇ ਵਿਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿਚ ਸੁਣਵਾਈ ਸ਼ੁਰੂ ਹੋ ਗਈ ਹੈ। ਮਾਮਲੇ ਵਿਚ ਚਾਰ ਦੋਸ਼ੀ ਸਬਦਿਲ, ਅਵਤਾਰ, ਜਸਵੀਰ ਤੇ ਕ੍ਰਿਸ਼ਨ ਨੂੰ ਸੀ.ਬੀ.ਆਈ. ਅਦਾਲਤ ਵਿਚ ਲਿਆਂਦਾ ਗਿਆ ਹੈ। ਜਦਕਿ ਮਾਮਲੇ ਵਿਚ ਮੁੱਖ ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ...
ਜੰਡਿਆਲਾ ਗੁਰੂ ਨੇੜੇ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਕਿਸਾਨਾਂ ਵਲੋਂ ਧਰਨਾ
. . .  29 minutes ago
ਜੰਡਿਆਲਾ ਗੁਰੂ, 18 ਅਕਤੂਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਕਿਸਾਨਾਂ ਵਲੋਂ ਧਰਨਾ...
ਸੂਰਤ 'ਚ ਪੈਕੇਜਿੰਗ ਯੂਨਿਟ 'ਚ ਲੱਗੀ ਭਿਆਨਕ ਅੱਗ, 2 ਮੌਤਾਂ
. . .  34 minutes ago
ਸੂਰਤ, 18 ਅਕਤੂਬਰ - ਗੁਜਰਾਤ ਦੇ ਸੂਰਤ ਸਥਿਤ ਵੀਵਾ ਪੈਕੇਜਿੰਗ ਕੰਪਨੀ ਦੀ ਇਕ ਯੂਨਿਟ ਵਿਚ ਭਿਆਨਕ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ 70 ਲੋਕਾਂ ਨੂੰ ਬਚਾਇਆ ਗਿਆ ਹੈ...
ਉੱਤਰ ਤੋਂ ਦੱਖਣ ਭਾਰਤ ਤੱਕ ਮੀਂਹ ਦਾ ਕਹਿਰ, ਜਾਰੀ ਕੀਤਾ ਗਿਆ ਰੈੱਡ ਅਲਰਟ
. . .  50 minutes ago
ਨਵੀਂ ਦਿੱਲੀ, 18 ਅਕਤੂਬਰ - ਦੇਸ਼ ਦੇ ਕਈ ਰਾਜਾਂ ਵਿਚ ਮੀਂਹ ਆਫ਼ਤ ਬਣ ਕੇ ਪੈ ਰਿਹਾ ਹੈ। ਉੱਤਰ ਭਾਰਤ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਦਾ ਅਲਰਟ ਹੈ ਤਾਂ ਦੱਖਣੀ ਭਾਰਤ ਵਿਚ ਮੀਂਹ ਕਹਿਰ ਬਰਪਾ ਰਿਹਾ ਹੈ। ਦਿੱਲੀ ਦੇ ਨੇੜਲੇ ਇਲਾਕਿਆਂ ਤੇ ਦਿੱਲੀ ਵਿਚ ਅੱਜ ਵੀ ਮੀਂਹ ਪੈ ਰਿਹਾ ਹੈ ਅਤੇ ਦਿੱਲੀ ਦੇ ਹੇਠਲੇ ਇਲਾਕਿਆਂ...
ਦਿੱਲੀ ਦੇ ਐਲ.ਐਨ.ਜੇ.ਪੀ. ਹਸਪਤਾਲ 'ਚ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ ਦੇ ਐਲ.ਐਨ.ਜੇ.ਪੀ. ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਅੱਗ ਲੱਗ ਗਈ ਹੈ। ਜਿਸ ਨੂੰ ਬੁਝਾਉਣ ਲਈ ਬਹੁਤ ਸਾਰੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ ਹਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਰੋਕੀ ਰੇਲ ਗੱਡੀ
. . .  about 2 hours ago
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ) - ਯੂ.ਪੀ. ਦੇ ਲਮਖੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਫਿਰੋਜ਼ਪੁਰ ਸ਼ਹਿਰ ਦੇ ਖਾਈ ਵਾਲੇ ਅੱਡੇ 'ਤੇ ਪੈਂਦੇ ਫਾਟਕ 'ਤੇ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਨੂੰ ਜਾ ਰਹੀ ਰੇਲ ਗੱਡੀ ਨੂੰ ਰੋਕ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ...
ਕੇਂਦਰੀ ਮੰਤਰੀ ਟੇਨੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਅੱਜ ਰੋਕਣਗੇ ਰੇਲਾਂ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ - ਲਖੀਮਪੁਰ ਖੇਰੀ ਹਿੰਸਾ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲ ਰੋਕੋ ਅੰਦੋਲਨ ਚਲਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਟੇਨੀ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ...
⭐ਮਾਣਕ - ਮੋਤੀ⭐
. . .  about 1 hour ago
ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਬਠਿੰਡਾ

ਐੱਮ. ਆਰ. ਐੱਸ. ਪੀ. ਟੀ. ਯੂ. ਤੇ ਸੀ. ਯੂ. ਪੀ. ਦੇ ਪ੍ਰੋਫੈਸਰਾਂ ਵਲੋਂ ਆਕਸੀਜਨ ਦੀ ਸਪਲਾਈ ਨਾਲ ਨਜਿੱਠਣ ਲਈ ਮੈਟਲ-ਆਰਗੈਨਿਕ ਫਰੇਮਵਰਕ ਤਿਆਰ

ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੇ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਪ੍ਰੋਫੈਸਰਾਂ ਵਲੋਂ ਆਕਸੀਜਨ ਦੀ ਸਪਲਾਈ ਨਾਲ ਨਜਿੱਠਣ ਲਈ ਵਿਸ਼ੇਸ਼ ਖੋਜ ਕਾਰਜ ਰਾਹੀਂ ਮੈਟਲ-ਆਰਗੈਨਿਕ ...

ਪੂਰੀ ਖ਼ਬਰ »

ਨਸ਼ਿਆਂ ਦੇ ਵਿਰੋਧ 'ਚ ਪਿੰਡ ਰਾਏਖਾਨਾ ਵਾਸੀਆਂ ਨੇ ਮਤੇ ਪਾਏ

ਮੌੜ ਮੰਡੀ, 21 ਜੁਲਾਈ (ਗੁਰਜੀਤ ਸਿੰਘ ਕਮਾਲੂ)-ਪਿੰਡ ਰਾਏ ਖਾਨਾ ਤਹਿਸੀਲ ਮੌੜ ਜ਼ਿਲ੍ਹਾ ਬਠਿੰਡਾ ਦੇ ਲੋਕਾਂ ਨੇ ਗੁਰੂ ਘਰ ਵਿਚ ਸਾਂਝਾਂ ਇਕੱਠ ਰੱਖਿਆ, ਜਿਸ ਵਿਚ ਸਾਰੇ ਧਰਮਾਂ ਤੇ ਜਾਤਾਂ ਦੇ ਲੋਕਾਂ ਨੇ ਹਿੱਸਾ ਲਿਆ | ਪਿੰਡ ਦੀਆਂ ਔਰਤਾਂ ਵੀ ਵੱਡੀ ਗਿਣਤੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਦੇ ਵਫ਼ਦ ਦੀਆਂ ਮੰਗਾਂ ਸਬੰਧੀ ਥਰਮਲ ਲਹਿਰਾ ਮੈਨੇਜਮੈਂਟ ਨਾਲ ਮੀਟਿੰਗ

ਲਹਿਰਾ ਮੁਹੱਬਤ, 21 ਜੁਲਾਈ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਗਰਿੱਡ ਸਬ-ਸਟੇਸ਼ਨ ਇੰਪਲਾਇਜ਼ ਯੂਨੀਅਨ ਪੰਜਾਬ ਦੇ ਵਫ਼ਦ ਨੇ ਮੁੱਖ ਇੰਜੀਨੀਅਰ ਨੂੰ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ | ਇਸ ...

ਪੂਰੀ ਖ਼ਬਰ »

ਆਟੋਰਿਕਸ਼ਾ ਤੇ ਪਿੱਕਅੱਪ ਟਕਰਾਉਣ ਨਾਲ 2 ਜ਼ਖ਼ਮੀ

ਬਠਿੰਡਾ, 21 ਜੁਲਾਈ (ਵੀਰਪਾਲ ਸਿੰਘ)-ਸਥਾਨਕ ਬੀਬੀਵਾਲਾ ਰੋਡ 'ਤੇ ਆਟੋਰਿਕਸ਼ਾ ਅਚਾਨਕ ਫ਼ਿਸਲ ਜਾਣ 'ਤੇ ਪਿੱਕਅੱਪ ਨਾਲ ਟਕਰਾਉਣ ਤੇ ਆਟੋ ਚਾਲਕ ਤੇ ਇਕ ਸਵਾਰ ਸਮੇਤ 2 ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਆਟੋ ਰਿਕਸ਼ਾ ...

ਪੂਰੀ ਖ਼ਬਰ »

ਕੇਂਦਰੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਨੂੰ ਇਕ ਹੋਰ ਵੱਡਾ ਝਟਕਾ

ਬਠਿੰਡਾ, 21 ਜੁਲਾਈ (ਵੀਰਪਾਲ ਸਿੰਘ)-ਕੇਂਦਰ ਸਰਕਾਰ ਨੇ ਬੀਤੇ ਦਿਨੀਂ ਸੰਸਦ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਪ੍ਰਾਪਤ ਕਰ ਰਹੇ ਹਨ | ਦੇਸ਼ ਭਰ ਵਿਚੋਂ 42 ਲੱਖ ਦੇ ਕਰੀਬ ਕਿਸਾਨਾਂ ਨੂੰ ਆਯੋਗ ਦੱਸ ਕੇ 3000 ਕਰੋੜ ਦੀ ਵਸੂਲੀ ਕਰਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਜ਼ਖ਼ਮੀ

ਬਠਿੰਡਾ, 21 ਜੁਲਾਈ (ਵੀਰਪਾਲ ਸਿੰਘ)-ਸਥਾਨਕ ਸੰਤਪੁਰਾ ਰੋਡ 'ਤੇ ਦੋ ਮੋਟਰਸਾਈਕਲ ਸਵਾਰਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਤਪੁਰਾ ਰੋਡ 'ਤੇ ਮੋਟਰਸਾਈਕਲ ਸਵਾਰ ਦੇ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ਨਾਲ 2 ਵਿਅਕਤੀ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ 54ਏ ਲਈ ਜ਼ਮੀਨ ਐਕਵਾਇਰ ਦੇ ਮਾਮਲੇ 'ਚ ਜਾਂਚ ਦੇ ਹੁਕਮ

ਬਠਿੰਡਾ, 21 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ-ਡੱਬਵਾਲੀ ਰੋਡ 'ਤੇ ਨੈਸ਼ਨਲ ਹਾਈਵੇਅ 54-ਏ ਨੂੰ ਚੌੜਾ ਕਰਨ ਲਈ ਐਕਵਾਇਰ ਹੋਈਆਂ ਜ਼ਮੀਨਾਂ ਦੇ ਗ਼ਲਤ ਐਵਾਰਡ ਪਾਸ ਹੋਣ ਸਬੰਧੀ ਤੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਮਿਲਣ 'ਤੇ ਘਰਦਿਆਂ ਨੇ ਪ੍ਰਗਟਾਇਆ ਕਤਲ ਦਾ ਸ਼ੱਕ, ਥਾਣੇ ਅੱਗੇ ਲਗਾਇਆ ਧਰਨਾ

ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ)-ਪਿਛਲੇ ਦਿਨਾਂ ਤੋਂ ਲਾਪਤਾ ਨੇੜਲੇ ਪਿੰਡ ਮਾਹੀਨੰਗਲ ਦੇ ਨੌਜਵਾਨ ਦੀ ਬੀਤੀ ਸ਼ਾਮ ਇਕ ਰਜਬਾਹੇ ਵਿਚੋਂ ਲਾਸ਼ ਮਿਲਣ ਉਪਰੰਤ ਪਿੰਡ ਵਾਸੀਆਂ ਨੇ ਉਕਤ ਨੌਜਵਾਨ ਦਾ ਕਤਲ ਕੀਤੇ ਜਾਣ ਦਾ ਸ਼ੱਕ ਜਾਹਿਰ ਕਰਦਿਆਂ ਪੁਲਿਸ 'ਤੇ ...

ਪੂਰੀ ਖ਼ਬਰ »

ਬਕਰੀਦ (ਈਦ-ਉਲ-ਅਜ਼ਹਾ) ਨੂੰ ਮੁਸਲਿਮ ਭਾਈਚਾਰੇ ਨੇ ਧੂਮਧਾਮ ਨਾਲ ਮਨਾਇਆ

ਬਠਿੰਡਾ, 21 ਜੁਲਾਈ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਮੁੱਖ ਦਰਗਾਹ ਵਿਚ ਬਕਰੀਦ (ਈਦ-ਉਲ-ਅਜਹਾ) ਮੁਬਾਰਕ ਨੂੰ ਮੁਸਲਿਮ ਭਾਈਚਾਰੇ ਨੇ ਬੜੇ ਧੂਮ-ਧਾਮ ਨਾਲ ਮਨਾਇਆ | ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੇ ਕਾਰਨ ਈਦ ਨਹੀਂ ਮਨਾਈ ਗਈ ਸੀ | ਮੁਸਲਿਮ ਭਾਈਚਾਰੇ ...

ਪੂਰੀ ਖ਼ਬਰ »

ਰਜਬਾਹੇ 'ਚ ਪਾੜ ਪੈਣ ਕਾਰਨ 40 ਏਕੜ ਝੋਨੇ ਦੀ ਫ਼ਸਲ 'ਚ ਭਰਿਆ ਪਾਣੀ

ਭੁੱਚੋ ਮੰਡੀ, 21 ਜੁਲਾਈ (ਬਿੱਕਰ ਸਿੰਘ ਸਿੱਧੂ)-ਬੀਤੀ ਰਾਤ ਰਜਵਾਹਾ ਬੁਰਜ ਕਾਹਨ ਸਿੰਘ ਵਾਲਾ ਵਿਚ ਭੁੱਚੋ ਕਲਾਂ ਤੇ ਲਹਿਰਾ ਬੇਗਾ ਦੀ ਹੱਦ 'ਤੇ ਕਿਸਾਨ ਸਿਕੰਦਰ ਸਿੰਘ ਲਹਿਰਾ ਬੇਗਾ ਦੀ ਜ਼ਮੀਨ ਦੇ ਬਰਾਬਰ ਲਗਪਗ 20 ਫੁੱਟ ਚੌੜਾ ਪਾੜ ਪੈਣ ਕਾਰਨ ਕਿਸਾਨਾਂ ਦੀ 40 ਏਕੜ ਝੋਨੇ ...

ਪੂਰੀ ਖ਼ਬਰ »

ਜਲਘਰ ਦੇ ਕਰਮਚਾਰੀ ਵਲੋਂ ਪੰਚਾਇਤ ਨਾਲ ਦੁਰਵਿਹਾਰ ਕੀਤੇ ਜਾਣ ਕਾਰਨ ਐਕਸੀਅਨ ਦੇ ਦਫ਼ਤਰ ਅੱਗੇ ਧਰਨਾ

ਰਾਮਾਂ ਮੰਡੀ, 21 ਜੁਲਾਈ (ਤਰਸੇਮ ਸਿੰਗਲਾ)-ਨੇੜਲੇ ਪਿੰਡ ਮੱਲਵਾਲਾ ਵਿਖੇ ਜਲਘਰ ਵਿਚ ਤਾਇਨਾਤ ਬੋਹੜ ਸਿੰਘ ਪੰਪ ਓਪਰੇਟਰ ਵਲੋਂ ਪਿੰਡ ਵਿਚ ਪਾਣੀ ਦੀ ਸਪਲਾਈ ਨਾ ਛੱਡੇ ਜਾਣ ਤੇ ਪੰਚਾਇਤ ਵਲੋਂ ਕਾਰਨ ਪੁੱਛੇ ਜਾਣ 'ਤੇ ਪੰਚਾਇਤ ਨਾਲ ਦੁਰਵਿਵਹਾਰ ਕਰਨ ਤੋਂ ਪ੍ਰੇਸ਼ਾਨ ਹੋ ...

ਪੂਰੀ ਖ਼ਬਰ »

ਮੀਂਹ ਨਾਲ ਨਵੀਂ ਬਣੀ ਸੜਕ ਧਸੀ

ਬਠਿੰਡਾ, 21 ਜੁਲਾਈ (ਅਵਤਾਰ ਸਿੰਘ)-ਬਠਿੰਡਾ ਦੇ ਮਾਡਲ ਟਾਊਨ ਫੇਜ਼-1 ਦੇ ਨਿਵਾਸੀਆਂ ਸੰਜੀਵ ਗੋਇਲ ਨੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦੇ ਕਿਹਾ ਕਿ 25 ਦਿਨ ਪਹਿਲਾਂ ਬਣੀ ਸੜਕ ਥੋੜੀ ਜਿਹੀ ਬਾਰਿਸ਼ ਕਾਰਨ ਜ਼ਮੀਨ ਵਿਚ ਧੁੱਸ ਗਈ ਹੈ, ਜਿਸ ਕਾਰਨ ਕਿਸੇ ਵੀ ਵਿਅਕਤੀ ਦਾ ...

ਪੂਰੀ ਖ਼ਬਰ »

ਬੁਰਜ ਮਹਿਮਾ ਵਾਸੀਆਂ ਨੇ ਸਿਆਸੀ ਪਾਰਟੀਆਂ ਦਾ ਪਿੰਡ 'ਚ ਦਾਖ਼ਲਾ ਤੇ ਪੋਸਟਰ ਲਗਾਉਣ 'ਤੇ ਲਗਾਈ ਰੋਕ

ਬੱਲੂਆਣਾ, 21 ਜੁਲਾਈ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਬਲਕਰਨ ਸਿੰਘ ਗੋਰਾ ਤੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਪ੍ਰੀਤਾ ਨੇ ਪਿੰਡ ਵਿਚ ਇਕੱਠ ਕਰਕੇ ਐਲਾਨ ਕੀਤਾ ਕਿ ਅੱਜ ਤੋਂ ਬਾਅਦ ਅਕਾਲੀ, ਕਾਂਗਰਸ ਤੇ ਆਮ ਆਦਮੀ ਪਾਰਟੀ ਤੇ ਹੋਰ ...

ਪੂਰੀ ਖ਼ਬਰ »

ਰੇਲਵੇ ਵਿਭਾਗ ਤੋਂ ਮਾਸਿਕ ਟਿਕਟ ਚਾਲੂ ਕਰਨ ਤੇ ਕਿਸਾਨ ਐਕਸਪ੍ਰੈਸ ਰੇਲ ਗੱਡੀ ਦਾ ਸਮਾਂ ਬਦਲਣ ਦੀ ਮੰਗ

ਰਾਮਾਂ ਮੰਡੀ, 21 ਜੁਲਾਈ (ਅਮਰਜੀਤ ਸਿੰਘ ਲਹਿਰੀ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਕਰੀਬ ਇਕ ਸਾਲ ਤੋਂ ਬੰਦ ਪਈਆਂ ਰੇਲ ਗੱਡੀਆਂ ਨੂੰ ਪੁਰਾਣੇ ਟਾਇਮ ਅਨੁਸਾਰ ਚਲਾਉਣ ਦੀ ਮੰਗ ਨੂੰ ਲੈ ਕੇ ਡੇਲੀ ਰੇਲਵੇ ਯਾਤਰੀਆਂ ਨੇ ਰੇਲਵੇ ਬੀਕਾਨੇਰ ਮੰਡਲ ਦੇ ਡੀ. ਆਰ. ਐੱਮ. ਨੂੰ ਮੰਗ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ 'ਤੇ ਗੋਨਿਆਣਾ ਚਿ ਵੰਡੇ ਲੱਡੂ

ਗੋਨਿਆਣਾ, 21 ਜੁਲਾਈ (ਲਛਮਣ ਦਾਸ ਗਰਗ)-ਕਾਂਗਰਸ ਹਾਈ ਕਮਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁੱਕਤ ਕੀਤੇ ਜਾਣ 'ਤੇ ਅੱਜ ਗੋਨਿਆਣਾ ਮੰਡੀ ਵਿਚ ਕਾਂਗਰਸੀਆਂ ਵਲੋਂ ਲੱਡੂ ਵੰਡ ਕੇ ਕਾਂਗਰਸ ਦਾ ਸੂਬਾਈ ਪ੍ਰਧਾਨ ਬਣਨ ਦਾ ਜਸ਼ਨ ਮਨਾਇਆ ਗਿਆ | ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ 'ਤੇ ਕਾਂਗਰਸੀਆਂ ਨੇ ਲੱਡੂ ਵੰਡੇ

ਤਲਵੰਡੀ ਸਾਬੋ, 21 ਜੁਲਾਈ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਕਾਂਗਰਸ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਅੱਜ ਤਲਵੰਡੀ ਸਾਬੋ ਦੇ ਕਾਂਗਰਸੀਆਂ ਵਲੋਂ ਲੱਡੂ ਵੰਡੇ ਗਏ | ਸਥਾਨਕ ਨਗਰ ਪੰਚਾਇਤ ਦਫ਼ਤਰ ਵਿਖੇ ...

ਪੂਰੀ ਖ਼ਬਰ »

ਗੁਰਮੇਲ ਸਿੰਘ ਭੋਲਾ ਢਿਪਾਲੀ ਦੀ ਨਿਯੁਕਤੀ ਦਾ ਸਵਾਗਤ

ਭਾਈਰੂਪਾ, 21 ਜੁਲਾਈ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ (ਐੱਸ. ਸੀ. ਵਿੰਗ) ਬਠਿੰਡਾ ਵਲੋਂ ਲੰਘੇ ਦਿਨੀਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਸੀਨੀ: ਅਕਾਲੀ ਆਗੂ ਗੁਰਮੇਲ ਸਿੰਘ ਭੋਲਾ ਢਿਪਾਲੀ ਨੂੰ ਜ਼ਿਲ੍ਹਾ ਜਨ: ਸਕੱਤਰ ਨਿਯੁਕਤ ਕਰਨ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ 'ਚ ਨਵੇਂ ਉਤਸ਼ਾਹ ਦਾ ਸੰਚਾਰ ਹੋਇਆ- ਜੱਸੀ

ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ)-ਕਾਂਗਰਸ ਪਾਰਟੀ ਦੇ ਤੇਜ਼ ਤਰਾਰ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਆਲਾਕਮਾਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਜਿੱਥੇ ਕਾਂਗਰਸੀ ਵਰਕਰਾਂ ਵਲੋਂ ਖੁਸ਼ੀ ਵਿਚ ਲੱਡੂ ਵੰਡੇ ਜਾ ...

ਪੂਰੀ ਖ਼ਬਰ »

ਸਾਬਕਾ ਡੀ. ਆਈ. ਜੀ. ਹਰਿੰਦਰ ਸਿੰਘ ਚਾਹਲ ਨੇ ਕਿਸਾਨਾਂ ਦੀ ਕੀਤੀ ਵਕਾਲਤ

ਸੀਂਗੋ ਮੰਡੀ 21 ਜੁਲਾਈ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ ਦੇ ਜੰਮਪਲ ਸਾਬਕਾ ਡੀ.ਜੀ.ਆਈ. ਜੀ. ਹਰਿੰਦਰ ਸਿੰਘ ਚਾਹਲ ਨੇ ਪਿਛਲੇ ਛੇ-ਸੱਤ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ 'ਤੇ ਬੈਠੇ ਕਿਸਾਨਾਂ ਦੇ ਪੱਖ ਵਿਚ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ...

ਪੂਰੀ ਖ਼ਬਰ »

ਸਿੱਧੂ ਨੂੰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦੀ ਲਹਿਰ

ਮਹਿਮਾ ਸਰਜਾ, 21 ਜੁਲਾਈ (ਰਾਮਜੀਤ ਸ਼ਰਮਾ)-ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਕੁਲਵਿੰਦਰ ਸਿੰਘ ਸਰਪੰਚ ਆਕਲੀਆਂ ਕਲਾਂ, ਸੰਦੀਪ ਸਿੰਘ ...

ਪੂਰੀ ਖ਼ਬਰ »

ਮਾਨਸੂਨ ਦੀ ਪਹਿਲੀ ਬਰਸਾਤ ਨਾਲ ਮਹਿਰਾਜ ਹੋਇਆ ਜਲਥਲ

ਮਹਿਰਾਜ, 21 ਜੁਲਾਈ (ਸੁਖਪਾਲ ਮਹਿਰਾਜ)-ਲੰਮੇ ਇੰਤਜ਼ਾਰ ਤੋਂ ਬਾਅਦ ਹੋਈ ਪਹਿਲੀ ਬਰਸਾਤ ਨਾਲ ਲੋਕਾਂ ਨੇ ਭਾਂਵੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਤੇ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਸਨ, ਪਰ ਪਿੰਡ ਵਾਸੀਆਂ ਨੂੰ ਗਲੀਆਂ ਅਤੇ ਸੜਕਾਂ 'ਤੇ ਖੜੇ ਪਾਣੀ ਕਾਰਨ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਨਾ ਹੀ ਅਸਲ ਧਰਮ ਹੈ-ਖਾਲਸਾ

ਬਠਿੰਡਾ, 21 ਜੁਲਾਈ (ਅਵਤਾਰ ਸਿੰਘ)-ਅਜੋਕੇ ਸਮੇਂ 'ਚ ਸ਼ੋਸ਼ਲ ਮੀਡੀਆ ਜ਼ਿਆਦਾ ਫੈਲਣ ਕਾਰਨ ਜਿੱਥੇ ਕਈ ਬੱਚੇ ਇਸ ਮਾੜੀ ਕੁਰੀਤੀਆਂ ਦੇ ਸ਼ਿਕਾਰ ਹੋ ਰਹੇ ਹਨ, ਉੱਥੇ ਹੀ ਹਰਦੀਪਕ ਸਿੰਘ ਖਾਲਸਾ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਤੇ ਸ਼ਾਸ਼ਤਰ ਵਿੱਦਿਆ ਦਾ ਗਿਆਨ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ 9 ਮੈਂਬਰੀ ਕਮੇਟੀ ਦਾ ਗਠਨ

ਬਾਲਿਆਂਵਾਲੀ, 21 ਜੁਲਾਈ (ਕੁਲਦੀਪ ਮਤਵਾਲਾ)-ਪਟਿਆਲਾ ਵਿਖੇ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 9 ਤੋਂ 11 ਅਗਸਤ ਤੱਕ ਲਗਾਏ ਜਾ ਰਹੇ ਧਰਨੇ ਦੀ ਸਫ਼ਲਤਾ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਵਲੋਂ ਪਿੰਡ ਦੌਲਤਪੁਰਾ ਵਿਖੇ ...

ਪੂਰੀ ਖ਼ਬਰ »

ਵਾਅਦੇ ਪੂਰੇ ਨਾ ਕੀਤੇ ਤਾਂ ਮੁੱਖ ਮੰਤਰੀ ਦੇ ਸਿਸਵਾਂ ਫ਼ਾਰਮ ਦਾ ਘਿਰਾਓ ਕਰੇਗਾ ਮਸੀਹੀ ਭਾਈਚਾਰਾ-ਲਾਰੈਂਸ ਚੌਧਰੀ

ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਮਾਲਵੇ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਮਸੀਹੀ ਭਾਈਚਾਰੇ ਵਲੋਂ ਕੋਟਕਪੂਰਾ ਦੀ ਦਾਣਾ ਮੰਡੀ 'ਚ ਮਸੀਹੀ ਅਧਿਕਾਰ ਰੈਲੀ ਕੀਤੀ ਗਈ | ਰੈਲੀ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਦਸਵੀਂ, ਗਿਆਰਵੀਂ ਤੇ ਬਾਰਵੀਂ ਦੀਆਂ ਜਮਾਤਾਂ ਲਈ 26 ਤੋਂ ਸਕੂਲ ਖੋਲ੍ਹਣ ਦੇ ਹੁਕਮ ਜਾਰੀ

ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜਿਲ੍ਹਾ ਮੈਜਿਸਟ੍ਰੇਟ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਕੋਵਿਡ-19 ਦੀ ਮਹਾਂਮਾਰੀ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲੇਗਾ- ਚਾਨਣ ਸਿੰਘ

ਕੋਟਫੱਤਾ, 21 ਜੁਲਾਈ (ਰਣਜੀਤ ਸਿੰਘ ਬੁੱਟਰ)-ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਬਣਨ ਨਾਲ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲੇਗਾ ਕਿੳਾਕਿ ਸ: ਸਿੱਧੂ ਇਕ ਅਜਿਹੇ ਧੜੱਲੇਦਾਰ ਨੇਤਾ ਹਨ ਜੋ ਹਮੇਸ਼ਾ ਕਿਸਾਨ ਪੱਖੀ ਰਹੇ ਹਨ ਤੇ ਹੁਣ ਵੀ ਡੱਟਕੇ ...

ਪੂਰੀ ਖ਼ਬਰ »

ਮਾਂਊਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਗਤੀਵਿਧੀਆਂ 'ਚ ਭਾਗ ਲਿਆ

ਲਹਿਰਾ ਮੁਹੱਬਤ, 21 ਜੁਲਾਈ (ਸੁਖਪਾਲ ਸਿੰਘ ਸੁੱਖੀ)-ਮਾਂਊਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੂੰ ਕੋਵਿਡ-19 ਦੇ ਚੱਲਦਿਆਂ ਆਨਲਾਈਨ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਦੌਰਾਨ ਪਹਿਲੀ ਤੋਂ ਤੀਸਰੀ ਨੂੰ ਪੇਪਰ ਕਰਾਫਟ, ਚੌਥੀ ਤੇ ਪੰਜਵੀਂ ਨੂੰ ...

ਪੂਰੀ ਖ਼ਬਰ »

ਪੈਰਾਮੈਡੀਕਲ ਸਟਾਫ਼ ਕੋਰੋਨਾ ਵਲੰਟੀਅਰਾਂ ਦਾ ਵਫ਼ਦ ਸਿਕੰਦਰ ਸਿੰਘ ਮਲੂਕਾ ਨੂੰ ਮਿਲਿਆ

ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬੇ ਦੇ ਪੈਰਾ ਮੈਡੀਕਲ ਸਟਾਫ਼ ਕੋਰੋਨਾ ਵਲੰਟੀਅਰਾਂ ਦਾ ਵਫ਼ਦ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਕੋਆਰਡੀਨੇਟਰ, ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਸਥਾਨਕ ਗੁਰਦੁਆਰਾ ਹਾਜੀ ਰਤਨ ਸਾਹਿਬ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੀ ਮੀਟਿੰਗ ਹੋਈ

ਮੌੜ ਮੰਡੀ, 21 ਜੁਲਾਈ (ਗੁਰਜੀਤ ਸਿੰਘ ਕਮਾਲੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੇ ਪੰਜ ਬਲਾਕਾਂ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਮਾਈਸਰਖਾਨਾ ਵਿਖੇ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਬੇਲਰ ਮਾਲਕਾਂ ਵਲੋਂ ਭਾਅ ਨਾ ਮਿਲਣ ਦੇ ਰੋਸ ਵਜੋਂ ਝੋਨੇ ਦੀ ਵਾਢੀ ਸਮੇਂ ਬੇਲਰ ਨਾ ਚਲਾਉਣ ਦਾ ਫੈਸਲਾ

ਬਠਿੰਡਾ, 21 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ-ਹਰਿਆਣਾ ਨਾਲ ਸਬੰਧਿਤ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੇ ਬੇਲਰ ਮਾਲਕਾਂ ਦਾ ਇਜਲਾਸ ਸਥਾਨਕ ਗੁਰਦੁਆਰਾ ਹਾਜੀਰਤਨ ਸਾਹਿਬ ਵਿਖੇ ਹੋਇਆ, ਜਿਸ ਵਿਚ ਸਮੂਹ ਬੇਲਰ ਮਾਲਕਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ...

ਪੂਰੀ ਖ਼ਬਰ »

ਧਾਮੀ ਭਾਕਿਯੂ (ਡਕੌ ਾਦਾ) ਇਕਾਈ ਸੰਧੂ ਖੁਰਦ ਦੇ ਪ੍ਰਧਾਨ ਬਣੇ

ਭਾਈਰੂਪਾ, 21 ਜੁਲਾਈ (ਵਰਿੰਦਰ ਲੱਕੀ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਇਕ ਮੀਟਿੰਗ ਪਿੰਡ ਸੰਧੂ ਖੁਰਦ ਵਿਖੇ ਬਲਾਕ ਪ੍ਰਧਾਨ ਸਵਰਨ ਸਿੰਘ ਭਾਈਰੂਪਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ | ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੋਂ ਹਰ ਵਰਗ ਦੁਖੀ, ਨਹੀਂ ਮਿਲੀ ਲੋੜਵੰਦਾਂ ਨੂੰ ਕੋਈ ਰਾਹਤ- ਬਰਾੜ

ਬੱਲੂਆਣਾ, 21 ਜੁਲਾਈ (ਗੁਰਨੈਬ ਸਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹਰ ਵਰਗ ਦਾ ਮਾਣ ਵਧਾਉਣ ਲਈ ਪਿਛਲੀ ਸਰਕਾਰ ਸਮੇਂ ਵੱਡੀਆਂ ਸਕੀਮਾਂ ਉਲੀਕੀਆਂ ਤੇ ਹਰ ਵਰਗ ਨੂੰ ਰਾਹਤ ਦਿੱਤੀ ਪਰ ਅੱਜ ਕੈਪਟਨ ਸਰਕਾਰ ਦੀਆਂ ਪੰਜਾਬ ...

ਪੂਰੀ ਖ਼ਬਰ »

ਮੁਫ਼ਤ ਵਿੱਦਿਆ ਯੋਜਨਾ ਤਹਿਤ ਕੌ ਾਸਲਿੰਗ 28 ਨੂੰ

ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ, ਰਣਜੋਧ ਸਿੰਘ ਰਾਹੀਂ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਧਰਮ ਪ੍ਰਚਾਰ ਕਮੇਟੀ ਵਲੋਂ ਕੀਤੇ ਗਏ ਵੱਡੇ ਉਪਰਾਲੇ ਸਦਕਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਸੈਸ਼ਨ 2021-22 ਤੋਂ ਨਵੀਂ ਮੁਫ਼ਤ ਵਿੱਦਿਆ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਗੁਰਸਿੱਖ ਅੰਮਿ੍ਤਧਾਰੀ ਵਿਦਿਆਰਥਣਾਂ ਨੂੰ ਮੁਫ਼ਤ ਵਿੱਦਿਆ ਦਿੱਤੀ ਜਾਵੇਗੀ | ਇਸ ਯੋਜਨਾ ਲਈ ਵਿਦਿਆਰਥਣਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ 200 ਸੀਟਾਂ ਤੋਂ ਵਧਾ ਕੇ 400 ਸੀਟਾਂ ਕਰਨ ਦਾ ਐਲਾਨ ਕੀਤਾ ਗਿਆ ਹੈ | ਬੀਤੇ ਦਿਨ ਕਾਲਜ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਬੀਬੀ ਜਗੀਰ ਕੌਰ ਨੇ ਆਖਿਆ ਕਿ ਇਸ ਯੋਜਨਾ ਦਾ ਮੁੱਖ ਮੰਤਵ ਦੁਨਿਆਵੀ ਵਿੱਦਿਆ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ, ਧਰਮ, ਇਤਿਹਾਸ ਨਾਲ ਜੋੜਨਾ ਹੈ ਤੇ ਉੱਚ ਪਾਏ ਦੀਆਂ ਕਦਰਾਂ ਕੀਮਤਾਂ ਦੀ ਬਹਾਲੀ ਕਰਨਾ ਹੈ | ਕਾਲਜ ਪਿ੍ੰਸੀਪਲ ਡਾ: ਸਤਿੰਦਰ ਕੌਰ ਮਾਨ ਨੇ ਇਸ ਮੌਕੇ ਦੱਸਿਆ ਕਿ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਦਿਆਰਥੀਆਂ ਦੀ ਕੌਂਸਲਿੰਗ 28 ਜੁਲਾਈ 2021 ਨੂੰ ਕਾਲਜ ਕੈਂਪਸ ਵਿਖੇ ਕੀਤੀ ਜਾਵੇਗੀ | ਯੋਗ ਵਿਦਿਆਰਥੀਆਂ ਨੂੰ ਮੌਕੇ 'ਤੇ ਹੀ ਐਂਟਰੀ ਪੁਆਇੰਟ ਕੋਰਸਾਂ 10+1(ਸਾਇੰਸ, ਕਾਮਰਸ, ਆਰਟਸ) ਅਤੇ ਬੈਚੁਲਰ ਡਿਗਰੀ ਦੇ ਕੋਰਸਾਂ ਬੀ. ਏ., ਬੀ. ਕਾਮ, ਬੀ. ਸੀ. ਏ., ਬੀ. ਐੱਸ. ਸੀ. (ਨਾਨ ਮੈਡੀਕਲ) ਲਈ ਦਾਖ਼ਲਾ ਦਿੱਤਾ ਜਾਵੇਗਾ | ਗੁਰਸਿੱਖ ਵਿਦਿਆਰਥਣਾਂ ਲੋੜੀਂਦੇ ਦਸਤਾਵੇਜ਼ਾਂ (ਪਿਛਲੀ ਕਲਾਸ ਦਾ ਪਰੂਫ਼, ਆਧਾਰ ਕਾਰਡ, ਦੋ ਫੋਟੋਆਂ, ਤੇ ਕੋਟੇ ਨਾਲ ਸਬੰਧਿਤ ਦਸਤਾਵੇਜ਼) ਸਮੇਤ ਕਾਲਜ ਵਿਖੇ ਪਹੁੰਚ ਕੇ ਦਾਖ਼ਲਾ ਕਰਵਾ ਸਕਦੇ ਹਨ | ਕਾਲਜ ਦੀ ਦਾਖ਼ਲਾ ਕਮੇਟੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਕਾਲਜ ਫ਼ੀਸ, ਹੋਸਟਲ ਵਿਚ ਰਹਿਣ ਤੇ ਖਾਣੇ ਦਾ ਖਰਚਾ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਕੀਤਾ ਜਾਵੇਗਾ | ਇਸ ਯੋਜਨਾ ਦੀਆਂ ਕੁੱਲ 400 ਸੀਟਾਂ ਵਿਚ 10 ਫੀਸਦੀ ਸੀਟਾਂ ਰਾਗੀ, ਢਾਡੀ, ਪ੍ਰਚਾਰਕਾਂ, ਗ੍ਰੰਥੀਆਂ ਦੀਆਂ ਗੁਰਸਿੱਖ ਬੱਚੀਆਂ ਲਈ, 5 ਫੀਸਦੀ ਆਰਥਿਕ ਤੌਰ 'ਤੇ ਕਮਜ਼ੋਰ ਗੁਰਸਿੱਖ ਪਰਿਵਾਰਾਂ ਦੀਆਂ ਬੱਚੀਆਂ ਲਈ, 25 ਫੀਸਦੀ ਸੀਟਾਂ ਪੰਜਾਬ ਦੀਆਂ ਗੁਰਸਿੱਖ ਬੱਚੀਆਂ ਲਈ ਤੇ 60 ਫੀਸਦੀ ਸੀਟਾਂ ਹੋਰ ਸੂਬਿਆਂ ਦੀਆਂ ਗੁਰਸਿੱਖ ਬੱਚੀਆਂ ਲਈ ਰਾਖਵੀਆਂ ਕੀਤੀਆਂ ਗਈਆਂ ਹਨ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਸੁਖਵਰਸ਼ ਸਿੰਘ ਪੰਨੂ ਤੇ ਭਾਈ ਗੁਰਪ੍ਰੀਤ ਸਿੰਘ ਝੱਬਰ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਅਕਾਲੀ ਦਲ ਦੇ ਮੁਲਾਜ਼ਮ ਵਿੰਗ ਤੇ ਫ਼ਰੰਟ ਦੀ ਮੀਟਿੰਗ ਕੱਲ੍ਹ

ਬਠਿੰਡਾ, 17 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਤੇ ਮੁਲਾਜਮ ਫ਼ਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ ਬਠਿੰਡਾ ਵਿਖੇ 23 ਤਾਰੀਕ ਨੂੰ ਹੋਵੇਗੀ | ਮੁਲਾਜ਼ਮ ਵਿੰਗ ਦੀ ਮੀਟਿੰਗ 2 ਵਜੇ ਅਤੇ ਉਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX