ਤਾਜਾ ਖ਼ਬਰਾਂ


ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ , ਸਵੇਰੇ 9:00 ਵਜੇ ਅਧਿਕਾਰੀਆਂ ਨੂੰ ਆਪਣੀ ਹਾਜ਼ਰੀ ਯਕੀਨੀ ਬਣਾਉਣੀ ਹੋਵੇਗੀ
. . .  32 minutes ago
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  about 1 hour ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  about 1 hour ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  about 2 hours ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 2 hours ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  about 3 hours ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  about 3 hours ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  about 3 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 3 hours ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  about 4 hours ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  about 4 hours ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  about 4 hours ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  about 4 hours ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  about 4 hours ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  about 5 hours ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  about 5 hours ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  about 5 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  about 5 hours ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  about 6 hours ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਜਲਾਲਾਬਾਦ ਮੋਟਰ ਸਾਈਕਲ ਬਲਾਸਟ ਤੇ ਟਿਫ਼ਨ ਬੰਬ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੁਖਵਿੰਦਰ ਸਿੰਘ ਉਰਫ਼ ਸੁੱਖਾ, 27 ਸਤੰਬਰ ਤੱਕ ਪੁਲਿਸ ਰਿਮਾਂਡ 'ਤੇ
. . .  about 6 hours ago
ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ) ਬੀਤੇ ਦਿਨੀਂ 15 ਸਤੰਬਰ ਨੂੰ ਜਲਾਲਾਬਾਦ ਸ਼ਹਿਰ ਦੇ ਭੀੜ ਭੜਾਕੇ ਇਲਾਕੇ 'ਚ ਮੋਟਰ ਸਾਈਕਲ ਬਲਾਸਟ ਮਾਮਲੇ ਅਤੇ ਭਾਰਤ ਪਾਕਿਸਤਾਨ...
ਪੰਜ ਪਿਆਰੇ ਸਾਹਿਬਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਗ ਦਾ ਕੀਤਾ ਉਦਘਾਟਨ
. . .  about 6 hours ago
ਨਿਹਾਲ ਸਿੰਘ ਵਾਲਾ, 20 ਸਤੰਬਰ (ਮੋਗਾ) ਪਿੰਡ ਪੱਤੋ ਹੀਰਾ ਸਿੰਘ ਵਿਖੇ ਈਕੋਸਿੱਖ ਅਤੇ ਪੈਟਲਸ ਵਲੋਂ ਪਹਿਲੇ ਗੁਰਬਾਣੀ ਆਧਾਰਤ ਬਾਗ ਦਾ ਉਦਘਾਟਨ ਪੰਜ ਪਿਆਰੇ ਸਾਹਿਬਾਨ ਵਲੋਂ ਅਰਦਾਸ ਕਰਕੇ....
ਸਿੱਧੂ ਅਤੇ ਚੰਨੀ ਦੋਵੇਂ ਹੋਣਗੇ 2022 ਦੀਆਂ ਚੋਣਾਂ ਵਿਚ ਚਿਹਰਾ - ਰਣਦੀਪ ਸਿੰਘ ਸੁਰਜੇਵਾਲਾ
. . .  about 7 hours ago
ਨਵੀਂ ਦਿੱਲੀ, 20 ਸਤੰਬਰ - ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਚ ਕਾਂਗਰਸ ਦਾ ਚਿਹਰਾ...
ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ ਸਕਦੀ ਹੈ ਪਹਿਲੀ ਮੀਟਿੰਗ
. . .  about 7 hours ago
ਚੰਡੀਗੜ੍ਹ, 20 ਸਤੰਬਰ - ਸਿਵਲ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ। ਥੋੜ੍ਹੇ ਸਮੇਂ ਤੱਕ ਪੰਜਾਬ ਕੈਬਨਿਟ ਦੀ ਹੋ....
ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  about 7 hours ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਖੰਨਾ / ਸਮਰਾਲਾ

ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੁੱਟ-ਖੋਹ ਕਰਕੇ ਲੁਟੇਰੇ ਫਰਾਰ

ਬੀਜਾ, 21 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦੈਹਿੜੂ ਦੇ ਕੋਲ ਨੈਸ਼ਨਲ ਹਾਈਵੇ 'ਤੇ ਬਣੇ ਪੈਟਰੋਲ ਪੰਪ 'ਤੇ ਦੇਰ ਰਾਤ 3 ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਪੈਟਰੋਲ ਪੰਪ ਦੇ ਕਰਿੰਦਿਆਂ ਨੂੰ ਜ਼ਖ਼ਮੀ ਕਰ 24 ਹਜਾਰ ਦੇ ਕਰੀਬ ਨਗਦੀ, ਇਕ ਐਲ. ਈ. ਡੀ., ...

ਪੂਰੀ ਖ਼ਬਰ »

ਦਰਜਨ ਦੇ ਕਰੀਬ ਲੁਟੇਰਿਆਂ ਨੇ ਲੱਖਾਂ ਰੁਪਏ ਦੇ ਸਾਮਾਨ ਦੀ ਕੀਤੀ ਲੁੱਟ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਜੀ. ਟੀ. ਰੋਡ ਪਿੰਡ ਕੌੜੀ ਨੇੜੇ ਬਣੇ ਸ਼ਟਰਿੰਗ ਦੇ ਗੁਦਾਮ ਵਿਚ ਲੱਖਾਂ ਰੁਪਏ ਦੇ ਸਾਮਾਨ ਦੀ ਲੁੱਟ ਖੋਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਗੋਦਾਮ ਦੇ ਮਾਲਕ ਰਵਿੰਦਰ ਕੁਮਾਰ ਨੇ ਦੱਸਿਆ ਕਿ ਆਰ. ...

ਪੂਰੀ ਖ਼ਬਰ »

ਕੱਲ੍ਹ ਪੰਜਾਬ ਦੇ ਮੈਡੀਕਲ ਤੇ ਵੈਟਰਨਰੀ ਡਾਕਟਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਐਨ ਪੀ. ਏ. ਦੇ ਮਸਲੇ 'ਤੇ ਸੰਘਰਸ਼ ਨੂੰ ਤੇਜ ਕਰਕੇ 23 ਜੁਲਾਈ ਨੂੰ ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਤੇ ਮੈਡੀਕਲ ਤੇ ਵੈਟਰਨਰੀ ਡਾਕਟਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਸਮੈਕ ਸਮੇਤ 2 ਕਾਬੂ

ਸਮਰਾਲਾ, 21 ਜੁਲਾਈ (ਕੁਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ 55 ਗ੍ਰਾਮ ਸਮੈਕ ਸਣੇ 2 ਮੁਲਜ਼ਮਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਥਾਣੇ ਦੇ ਮੁੱਖ ਅਫ਼ਸਰ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਲੱਡੂ ਵੰਡੇ

ਦੋਰਾਹਾ, 21 ਜੁਲਾਈ (ਮਨਜੀਤ ਸਿੰਘ ਗਿੱਲ)-ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ 'ਚ ਪਿੰਡ ਰਾਣੋਂ ਵਿਖੇ ਸਰਪੰਚ ਰਮਨਦੀਪ ਕੌਰ ਦੇ ਪਤੀ ਭਿੰਦਰਜੀਤ ਸਿੰਘ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਲੱਡੂ ...

ਪੂਰੀ ਖ਼ਬਰ »

ਪੋਹੀੜ ਵਿਖੇ ਮੀਂਹ ਦਾ ਪਾਣੀ ਘਰਾਂ ਤੇ ਗੁਰਦੁਆਰਾ ਸਾਹਿਬ 'ਚ ਆਉਣ ਦੇ ਮਾਮਲੇ 'ਚ ਨਵਾਂ ਮੋੜ

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ ਦੇ ਪਿੰਡ ਪੋਹੀੜ ਵਿਖੇ ਬੀਤੇ ਦੋ ਦਿਨ ਪਹਿਲਾਂ ਹੋਈ ਭਾਰੀ ਬਾਰਿਸ਼ ਕਾਰਨ ਪਾਣੀ ਪਿੰਡ ਦੇ ਗੁਰਦੁਆਰਾ ਸਾਹਿਬ ਸਮੇਤ ਲੋਕਾਂ ਦੇ ਘਰਾਂ 'ਚ ਆ ਜਾਣ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ, ਕਿਉਂਕਿ ਗੰਦੇ ਪਾਣੀ ਦੀ ...

ਪੂਰੀ ਖ਼ਬਰ »

ਵਿਆਹੁਤਾ ਨੇ ਲਗਾਏ ਸਹੁਰਾ ਪਰਿਵਾਰ 'ਤੇ ਕੁੱਟਮਾਰ ਦੇ ਦੋਸ਼- ਪਤੀ ਨੇ ਦੋਸ਼ਾਂ ਨੂੰ ਝੂਠ ਦੱਸਿਆ

ਖੰਨਾ, 21 ਜੁਲਾਈ (ਮਨਜੀਤ ਧੀਮਾਨ)-ਸਹੁਰੇ ਪਰਿਵਾਰ ਵਲੋਂ ਵਿਆਹੁਤਾ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਚ ਦਾਖਲ ਸੁਮਨਦੀਪ ਕੌਰ ਵਾਸੀ ਮੰਡੋਫ਼ਲ ਹਾਲ ਵਾਸੀ ਇਕੋਲਾਹੀ ਨੇ ਆਪਣੇ ਸਹੁਰਾ ਪਰਿਵਾਰ 'ਤੇ ਕੁੱਟਮਾਰ ਕਰਨ ਦੇ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਕਿਸਾਨ-ਬੈਨੀਪਾਲ, ਇਕੋਲਾਹਾ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਨੌਜਵਾਨ ਵਰਗ ਨੂੰ ਅਪੀਲ ਹੈ ਕਿ ਉਹ ਪੰਜਾਬ ਦੇ ਕੁਦਰਤੀ ਸੋਮਿਆਂ ਨੂੰ ਬਚਾਉਂਦੇ ਹੋਏ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਤਾਂ ਜੋ ਧਰਤੀ ਹੇਠਲੇ ਬਹੁਮੁੱਲੇ ਪਾਣੀ ਨੂੰ ਬਚਾਇਆ ਜਾ ਸਕੇ ¢ ਇਨ੍ਹਾਂ ਗੱਲ ਅੱਜ ਇੱਥੇ ਭਾਰਤੀ ...

ਪੂਰੀ ਖ਼ਬਰ »

ਕਾਰ ਦਾ ਸ਼ੀਸ਼ਾ ਤੋੜ ਕੇ 2 ਲੱਖ ਰੁਪਏ ਦੀ ਨਕਦੀ ਚੋਰੀ

ਖੰਨਾ, 21 ਜੁਲਾਈ (ਮਨਜੀਤ ਧੀਮਾਨ)-ਸਿਵਲ ਹਸਪਤਾਲ ਦੇ ਨੇੜੇ ਜੀ. ਟੀ. ਰੋਡ 'ਤੇ ਕਾਰ 'ਚੋਂ ਦੋ ਲੱਖ ਰੁਪਏ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਰਹਿੰਦ ਤੋਂ ਰਮੇਸ਼ ਗੋਇਲ ਵਪਾਰੀ ਖੰਨਾ ਆਇਆ ਸੀ, ਜਿਸ ਦੀ ਇਨੋਵਾ ਗੱਡੀ 'ਚੋਂ ਦੋ ਲੱਖ ਰੁਪਏ ਦੀ ਨਗਦੀ ਰੱਖੀ ਹੋਈ ਸੀ | ...

ਪੂਰੀ ਖ਼ਬਰ »

ਐਨ.ਪੀ.ਏ. ਨੂੰ ਲੈ ਕੇ ਵੈਟਰਨਰੀ ਡਾਕਟਰ ਮੁੜ ਹੜਤਾਲ 'ਤੇ

ਦੋਰਾਹਾ, 21 ਜੁਲਾਈ (ਜਸਵੀਰ ਝੱਜ)-ਐਨ. ਪੀ. ਏ. ਵਿਚ ਕਟੌਤੀ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਡਾਕਟਰ ਮੁੜ ਤੋਂ ਅਣ-ਮਿਥੇ ਸਮੇਂ ਦੀ ਹੜਤਾਲ 'ਤੇ ਚਲੇ ਗਏ ਹਨ | ਪਸ਼ੂ ਹਸਪਤਾਲਾਂ ਅਤੇ ਵੈਟਰਨਰੀ ਪੌਲੀ ਕਲੀਨਿਕਾਂ ਵਿਖੇ ਸਿਰਫ ...

ਪੂਰੀ ਖ਼ਬਰ »

ਸੁੰਦਰ ਦਸਤਾਰ ਮੁਕਾਬਲੇ 25 ਨੂੰ

ਦੋਰਾਹਾ, 21 ਜੁਲਾਈ (ਮਨਜੀਤ ਸਿੰਘ ਗਿੱਲ)-ਗੁਰਦੁਆਰਾ ਭਗਤ ਰਵਿਦਾਸ ਸਾਹਿਬ ਪਿੰਡ ਅੜੈਚਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 25 ਜੁਲਾਈ ਨੂੰ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜ਼ੋਨ 3 ਦੇ ਮੀਡੀਆ ...

ਪੂਰੀ ਖ਼ਬਰ »

ਕੈਂਟਰ ਲਾਪਰਵਾਹੀ ਨਾਲ ਚਲਾਉਣ ਦੇ ਦੋਸ਼ 'ਚ ਚਾਲਕ ਖਿਲਾਫ਼ ਮਾਮਲਾ ਦਰਜ

ਖੰਨਾ, 21 ਜੁਲਾਈ (ਮਨਜੀਤ ਧੀਮਾਨ)-ਕੈਂਟਰ ਸਕੂਟਰੀ 'ਚ ਅਣਗਹਿਲੀ ਨਾਲ ਮਾਰਨ ਦੇ ਦੋਸ਼ ਵਿਚ ਖੰਨਾ ਪੁਲਿਸ ਨੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ 2 ਦੇ ਏ. ਐੱਸ. ਆਈ. ਜਗਦੀਪ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਕੋਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰੀ-ਐਸ.ਪੀ. ਸੰਧੂ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਕੋਰੋਨਾ ਵਾਇਰਸ ਦਾ ਖ਼ਤਰਾ ਅਜੇ ਟਲਿਆ ਨਹੀਂ ਤੇ ਨਾ ਹੀ ਕੋਰੋਨਾ ਵਾਇਰਸ ਖ਼ਤਮ ਹੋਇਆ ਹੈ, ਇਸ ਲਈ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਚੱਲਣਾ ਚਾਹੀਦਾ ਹੈ, ਤਾਂ ਜੋ ਕੋਰੋਨਾ ਵਾਇਰਸ ਦੀ ਤੀਸਰੀ ਲਹਿਰ ਨਾਲ ਨਿਪਟਿਆ ...

ਪੂਰੀ ਖ਼ਬਰ »

ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ਸਬੰਧੀ ਸੰਤ ਆਸ਼ਰਮ ਧਬਲਾਨ ਵਿਖੇ ਮੀਟਿੰਗ

ਜੌੜੇਪੁਲ ਜਰਗ, 21 ਜੁਲਾਈ (ਪਾਲਾ ਰਾਜੇਵਾਲੀਆ)-20ਵੀਂ ਸਦੀ ਦੇ ਮਹਾਨ ਯੁੱਗ ਪੁਰਸ਼ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਮਹਾਂਪੁਰਸ਼ਾਂ ਦੀ ਜਨਮ ਨਗਰੀ ਪਿੰਡ ਆਲੋਵਾਲ ਦੇ ਗੁਰਦੁਆਰਾ ਈਸ਼ਰਸਰ ਸਾਹਿਬ ਵਿਖੇ 3, 4 ਤੇ 5 ਅਗਸਤ ਨੂੰ ਰਾੜਾ ਸਾਹਿਬ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੇ ਮੰਦਿਰ 'ਚੋਂ ਮੂਰਤੀ ਕੀਤੀ ਚੋਰੀ- ਮਾਮਲਾ ਦਰਜ

ਖੰਨਾ, 21 ਜੁਲਾਈ (ਮਨਜੀਤ ਧੀਮਾਨ)- ਮੰਦਿਰ 'ਚੋਂ ਪਿੱਤਲ ਦੀ ਮੂਰਤੀ ਚੋਰੀ ਕਰਨ ਦੇ ਦੋਸ਼ 'ਚ ਖੰਨਾ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਧਾਰਾ 457, 380 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਖੰਨਾ ਵਿਖੇ ਸਿਵ ਸ਼ਕਤੀ ਮੰਦਿਰ ਸਮਰਾਲਾ ਰੋਡ ਮਾਡਲ ਟਾਊਨ ਖੰਨਾ ਦੇ ...

ਪੂਰੀ ਖ਼ਬਰ »

ਬੀਬੀ ਭੌਰਲਾ ਅਕਾਲੀ ਦਲ ਦੇ ਲੋਪੋਂ ਸਰਕਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ

ਬੀਜਾ, 21 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਹਲਕਾ ਸਮਰਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਵਲੋਂ ਬੀਬੀ ਦਲਜੀਤ ਕੌਰ ਪਵਾ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਨਾਲ ਸਲਾਹ ਕਰਕੇ ਹਲਕੇ 'ਚ ਪਾਰਟੀ ਨੂੰ ਮਜ਼ਬੂਤ ਕਰਨ ਤੇ ...

ਪੂਰੀ ਖ਼ਬਰ »

ਅੱਜ ਸੰਸਦ ਵੱਲ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨਾਂ ਦਾ ਜਥਾ ਹੋਵੇਗਾ ਰਵਾਨਾ-ਘੁਡਾਣੀ

ਮਲੌਦ, 21 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ ਸੰਸਦ ਭਵਨ ਘੇਰਨ ਦੇ ਫ਼ੈਸਲੇ ਤਹਿਤ 22 ਜੁਲਾਈ ਨੂੰ ਸਵੇਰੇ 9 ਵਜੇ ਸਿੰਘੂ ਬਾਰਡਰ ਤੋਂ ਦਿੱਲੀ ਸੰਸਦ ਭਵਨ ਵੱਲ 200 ਕਿਸਾਨਾਂ ਦਾ ਜਥਾ ਰਵਾਨਾ ਹੋਵੇਗਾ | ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਨੇ ਦੁੱਧ ਖਪਤਕਾਰ ਦੇ ਸੈਂਪਲ ਚੈੱਕ ਕੀਤੇ

ਬੀਜਾ, 21 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਅੱਜ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕਰਨੈਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦੇ ਅੰਤਰਗਤ ਮੋਬਾਈਲ ਦੁੱਧ ਟੈਸਟਿੰਗ ਵੈਨ ਦੁਆਰਾ ਬਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਜਥਾ ਦਿੱਲੀ ਲਈ ਰਵਾਨਾ

ਸਮਰਾਲਾ, 21 ਜੁਲਾਈ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਪੰਜ ਮੈਂਬਰੀ ਜਥੇ 'ਚ ਜ਼ਿਲ੍ਹਾ ਲੁਧਿਆਣਾ ਤੋਂ ਜਨਰਲ ਸਕੱਤਰ ਹਰਦੀਪ ਸਿੰਘ ਗਿਆਸਪੁਰਾ, ਮੋਹਣ ਸਿੰਘ ਬਾਲਿਉ ਬਲਾਕ ਮਾਛੀਵਾੜਾ ਸਾਹਿਬ, ਬਲਾਕ ...

ਪੂਰੀ ਖ਼ਬਰ »

ਸੜਕਾਂ 'ਤੇ ਪਿੰਡ ਵਾਸੀਆਂ ਨੇ ਝੋਨਾ ਲਗਾ ਕੇ ਕੀਤਾ ਰੋਸ ਜ਼ਾਹਿਰ

ਮਲੌਦ, 21 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਵਿਧਾਨ ਸਭਾ ਹਲਕਾ ਪਾਇਲ ਦੇ ਨਾਮਵਰ ਪਿੰਡ ਸਿਹੌੜਾ ਵਿਖੇ ਯੂਥ ਕਲੱਬ ਨਾਲ ਜੁੜੇ ਨੌਜਵਾਨਾਂ ਤੇ ਨਗਰ ਨਿਵਾਸੀਆਂ ਨੇ ਝੋਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਜ਼ਾਹਿਰ ਕੀਤਾ | ਜ਼ਿਕਰਯੋਗ ਹੈ ਕਿ ਸੱਚਖੰਡ ਵਾਸੀ ਸੰਤ ...

ਪੂਰੀ ਖ਼ਬਰ »

ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਡੁੱਬੀ-ਘਲੋਟੀ

ਰਾੜਾ ਸਾਹਿਬ, 21 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਰਾੜਾ ਸਾਹਿਬ ਵਿਖੇ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਬੰਦ ਹੋਈ ਡਰੇਨ ਕਾਰਨ ਜ਼ਿਆਦਾ ਪਾਣੀ ਆਉਣ ਕਾਰਨ ਕਿਸਾਨਾਂ ਦੀ ਫ਼ਸਲ ਡੁੱਬੀ ਹੈ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਦੋਰਾਹਾ ਦੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਜਾਗਰੂਕਤਾ ਨਾਟਕ ਖੇਡੇ

ਮਲੌਦ, 21 ਜੁਲਾਈ (ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨ-ਮਜ਼ਦੂਰ ਜਾਗਰੂਕ ਨਾਟਕਾਂ ਤੇ ਮੀਟਿੰਗਾਂ ਦੇ ਸਿਲਸਿਲੇ 'ਚ ਮਲੌਦ ਬਲਾਕ ਦੇ ਪਿੰਡ ਨਿਜ਼ਾਮਪੁਰ, ਦੌਲਤਪੁਰ ਤੇ ਟਿੰਬਰਵਾਲ ਵਿਖੇ ਕਰਵਾਏ ਗਏ | ਪੀਪਲਜ਼ ਆਰਟ ਪਟਿਆਲਾ ਦੀ ਟੀਮ ਨੇ ...

ਪੂਰੀ ਖ਼ਬਰ »

ਸਿਸਵਾਂ ਫਾਰਮ ਦੇ ਘਿਰਾਓ ਲਈ 10 ਬੱਸਾਂ 'ਚ ਅਧਿਆਪਕਾਂ ਦਾ ਜਥਾ ਰਵਾਨਾ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਅਧਿਆਪਕ ਆਗੂ ਹਰਦੀਪ ਸਿੰਘ ਬਾਹੋਮਾਜਰਾ ਤੇ ਹਰਬੰਸ ਸਿੰਘ ਪੱਪਾ ਨੇ ਦੱਸਿਆ ਕਿ ਸਿਸਵਾਂ ਫਾਰਮ ਦੇ ਘਿਰਾਓ ਲਈ ਖੰਨੇ ਤੋਂ 10 ਬੱਸਾਂ 'ਚ ਅਧਿਆਪਕਾਂ ਦਾ ਵੱਡਾ ਜਥਾ ਰਵਾਨਾ ਹੋਇਆ | ਜਿਸ 'ਚ ਵੱਡੀ ਗਿਣਤੀ ਵਿਚ ਔਰਤ ਅਧਿਆਪਕਾਵਾਂ ...

ਪੂਰੀ ਖ਼ਬਰ »

ਜਥੇਬੰਦੀਆਂ ਵਲੋਂ ਐੱਸ.ਐੱਚ.ਓ. ਸਦਰ ਖਿਲਾਫ਼ ਐੱਸ.ਐੱਸ.ਪੀ. ਨੂੰ ਮੰਗ ਪੱਤਰ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹੇ ਖੰਨਾ ਵਿਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਅਫ਼ਸੋਸ ਜਨਕ ਹੈ ਤੇ ਕਾਨੂੰਨ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ ਨਜਾਇਜ਼ ਪਰਚਿਆਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ¢ ਐੱਸ. ਐੱਚ. ਓ. ਸਦਰ ...

ਪੂਰੀ ਖ਼ਬਰ »

ਮੇਹਰ ਸਿੰਘ ਸੁਲਤਾਨਪੁਰ ਵਾਲਿਆਂ ਨੂੰ ਸ਼ਰਧਾਂਜਲੀਆਂ ਭੇਟ

ਬੀਜਾ, 21 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਬੈਂਕ ਮੁਲਾਜ਼ਮ ਸਰਵਜੀਤ ਸਿੰਘ ਦੇ ਸਤਿਕਾਰਯੋਗ ਪਿਤਾ ਮੇਹਰ ਸਿੰਘ (73) 13 ਜੁਲਾਈ ਦਿਨ ਮੰਗਲਵਾਰ ਨੂੰ ਸਵਰਗਵਾਸ ਹੋ ਗਏ ਸੀ | ਅੱਜ ਪਿੰਡ ਸਲਤਾਨਪੁੁਰ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸਮੂਹ ਪਰਿਵਾਰ ਵਲੋਂ ਸ਼ਰਧਾਂਜਲੀ ...

ਪੂਰੀ ਖ਼ਬਰ »

ਖੰਨਾ 'ਚ ਵੱਖ-ਵੱਖ ਮਸਜਿਦਾਂ 'ਚ ਈਦ ਦਾ ਤਿਉਹਾਰ ਮਨਾਇਆ

ਖੰਨਾ, 21 ਜੁਲਾਈ (ਮਨਜੀਤ ਧੀਮਾਨ)-ਮੁਸਲਿਮ ਭਾਈਚਾਰੇ ਵਲੋਂ ਈਦ ਦਾ ਸ਼ੁੱਭ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਖੰਨਾ ਸ਼ਹਿਰ ਦੀਆਂ ਵੱਖ ਵੱਖ ਮਸਜਿਦਾਂ ਵਿੱਚ ਈਦ ਉਲ ਅਜ਼ਹਾ ਦੀ ਨਮਾਜ਼ ਅਦਾ ਕੀਤੀ ਗਈ | ਜਾਮਾ ਮਸਜਿਦ ਵਿਚ ਮੁਲਾਨਾ ਮੁਹੰਮਦ ਫਾਰੁਕ, ਮਦੀਨਾ ਮਸਜਿਦ ...

ਪੂਰੀ ਖ਼ਬਰ »

ਜਰਖੜ ਹਾਕੀ ਲੀਗ ਦੇ ਦੂਸਰੇ ਗੇੜ ਦੇ ਮੈਚ

ਡੇਹਲੋਂ, 21 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਜਰਖੜ ਹਾਕੀ ਅਕੈਡਮੀ ਵਲੋਂ ਕੌਮੀ ਹਾਕੀ ਖਿਡਾਰੀ ਧਰਮਿੰਦਰ ਸਿੰਘ ਮਨੀ ਦੀ ਮਾਤਾ ਗੁਰਮੀਤ ਕੌਰ ਤੇ ਸਵਰਗੀ ਹਾਕੀ ਖਿਡਾਰੀ ਗੁਰਿੰਦਰਪਾਲ ਸਿੰਘ ਵੜੈਚ ਦੀ ਯਾਦ ਨੂੰ ਸਮਰਪਿਤ ਹਾਕੀ ਸਟੇਡੀਅਮ ਵਿਖੇ 7-ਏ-ਸਾਈਡ ਹਾਕੀ ਲੀਗ ਦੇ ਦੂਸਰੇ ਗੇੜ ਦੇ ਮੈਚਾਂ ਦੌਰਾਨ ਸੀਨੀਅਰ ਵਰਗ ਵਿਚ ਰਾਮਪੁਰ ਕਲੱਬ ਅਤੇ ਜੂਨੀਅਰ ਵਰਗ ਵਿਚ ਜਟਾਣਾ ਅਕੈਡਮੀ ਦੀਆਂ ਟੀਮਾਂ ਜੇਤੂ ਰਹੀਆਂ ¢ ਹਾਕੀ ਲੀਗ ਦੇ ਮੈਚਾਂ ਦੌਰਾਨ ਸੀਨੀਅਰ ਵਰਗ ਅਤੇ ਜੂਨੀਅਰ ਵਰਗ ਵਿਚ 16 ਟੀਮਾਂ ਹਿੱਸਾ ਲੈ ਰਹੀਆਂ ਹਨ, ਜਦਕਿ ਅੱਜ ਸੀਨੀਅਰ ਵਰਗ ਦੇ ਖੇਡੇ ਗਏ ਮੁਕਾਬਲੇ ਦੌਰਾਨ ਰਾਮਪੁਰ ਕਲੱਬ ਨੇ ਉਟਾਲਾਂ ਕਲੱਬ ਨੂੰ ਨਿਰਧਾਰਿਤ ਸਮੇਂ ਤੱਕ 5-5 ਗੋਲਾਂ ਦੀ ਬਰਾਬਰੀ ਤੋਂ ਬਾਅਦ ਪਨੈਲਟੀ ਸ਼ੂਟ ਆਊਟ ਵਿਚ 5-4 ਗੋਲਾ ਨਾਲ ਹਰਾਇਆ ¢ ਜੇਤੂ ਟੀਮ ਵਲੋਂ ਹਰਪ੍ਰੀਤ ਸਿੰਘ ਨੇ 3, ਸੱਜਣ ਸਿੰਘ ਨੇ 2 ਗੋਲ ਕੀਤੇ ¢ ਮੈਚਾਂ ਦੌਰਾਨ ਧਰਮਿੰਦਰ ਸਿੰਘ ਮਨੀ, ਹਰਵਿੰਦਰ ਸਿੰਘ ਕਾਲਾ ਘਵੱਦੀ, ਪ੍ਰੇਮ ਸਿੰਘ ਰਾਮਪੁਰ ਕੌਮੀ ਹਾਕੀ ਖਿਡਾਰੀ ਪਲਵਿੰਦਰ ਸਿੰਘ ਗੋਲੂ, ਗੁਰਸਤਿੰਦਰ ਸਿੰਘ ਪਰਗਟ, ਗੁਰਦੀਪ ਸਿੰਘ ਟੀਟੂ ਕਿਲਾ ਰਾਇਪੁਰ, ਨਰੈਣ ਸਿੰਘ ਕਿਲਾ ਰਾਇਪੁਰ, ਇੰਦਰਜੀਤ ਸਿੰਘ ਅਮਰਗੜ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨੰਬਰਦਾਰ ਯੂਨੀਅਨ ਮਲੌਦ ਵਲੋਂ ਥਾਣਾ ਮੁਖੀ ਨਾਲ ਮੀਟਿੰਗ

ਮਲੌਦ, 21 ਜੁਲਾਈ (ਦਿਲਬਾਗ ਸਿੰਘ ਚਾਪੜਾ)-ਨੰਬਰਦਾਰ ਯੂਨੀਅਨ ਮਲੌਦ ਵਲੋਂ ਸਰਪ੍ਰਸਤ ਜੰਗ ਸਿੰਘ ਦੌਲਤਪੁਰ ਅਤੇ ਪ੍ਰਧਾਨ ਜਗਦੀਪ ਸਿੰਘ ਲਹਿਲ ਦੀ ਅਗਵਾਈ ਹੇਠ ਥਾਣਾ ਮਲੌਦ ਦੇ ਐੱਸ. ਐੱਚ. ਓ. ਅੰਮਿ੍ਤਪਾਲ ਸਿੰਘ ਨਾਲ ਮੀਟਿੰਗ ਕੀਤੀ ਗਈ ਅਤੇ ਨੰਬਰਦਾਰਾਂ ਨੂੰ ਆਉਂਦੀਆਂ ...

ਪੂਰੀ ਖ਼ਬਰ »

ਡਾ. ਬੀਜਾ ਦੀ ਨਿਯੁਕਤੀ ਦਾ ਵੱਖ-ਵੱਖ ਆਗੂਆਂ ਵਲੋਂ ਸਵਾਗਤ

ਪਾਇਲ, 21 ਜੁਲਾਈ (ਰਾਜਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਡਾ. ਜਸਪ੍ਰੀਤ ਸਿੰਘ ਬੀਜਾ ਨੂੰ ਹਲਕਾ ਪਾਇਲ ਬਸਪਾ ਦੇ ਇੰਚਾਰਜ ਨਿਯੁਕਤ ਕੀਤਾ ਹੈ | ਜਾਰੀ ਕੀਤੇ ਲਿਖਤੀ ਪੱਤਰ 'ਚ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ...

ਪੂਰੀ ਖ਼ਬਰ »

ਪੈਨਸ਼ਨ ਮਹਾਂ ਸੰਘ ਦੀ ਮੀਟਿੰਗ

ਮਾਛੀਵਾੜਾ ਸਾਹਿਬ, 21 ਜੁਲਾਈ (ਸੁਖਵੰਤ ਸਿੰਘ ਗਿੱਲ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਇਕਾਈ ਮਾਛੀਵਾੜਾ ਸਾਹਿਬ ਦੀ ਮੀਟਿੰਗ ਹੱਕੀਂ ਮੰਗਾਂ ਨੂੰ ਲੈ ਕੇ ਪ੍ਰਧਾਨ ਪੇ੍ਰਮ ਸਿੰਘ ਸਰੋਏ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਸਰਕਾਰ ਵਲੋਂ ਮੁਲਾਜ਼ਮਾਂ ਤੇ ...

ਪੂਰੀ ਖ਼ਬਰ »

26 ਨੂੰ 200 ਕਿਸਾਨ ਬੀਬੀਆਂ ਦਾ ਜਥਾ ਸੰਸਦ ਵੱਲ ਮਾਰਚ ਕਰੇਗਾ-ਘੁਡਾਣੀ

ਖੰਨਾ, 21 ਜੁਲਾਈ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਗ਼ਦਰੀ ਬੀਬੀ ਗੁਲਾਬ ਕੌਰ ਦੀ ਸਟੇਜ 'ਤੇ ਬੋਲਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਰੋਜ਼ਾਨਾ 200 ਕਿਸਾਨਾਂ ਦਾ ...

ਪੂਰੀ ਖ਼ਬਰ »

ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਬ ਡਵੀਜ਼ਨ ਸ਼ਹਿਰੀ ਦੋਰਾਹਾ ਦੇ ਕਾਮਿਆਂ ਵਲੋਂ ਮੀਟਿੰਗ

ਦੋਰਾਹਾ, 21 ਜੁਲਾਈ (ਮਨਜੀਤ ਸਿੰਘ ਗਿੱਲ)-ਅੱਜ ਇੱਥੇ ਬਿਜਲੀ ਬੋਰਡ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੇ ਸਾਥੀ ਜਗਰੂਪ ਸਿੰਘ ਦੀ ਪ੍ਰਧਾਨਗੀ ਹੇਠ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਏ ਸੰਘਰਸ਼ ਪ੍ਰੋਗਰਾਮ ਲਾਗੂ ਕਰਨ ਲਈ ਮੀਟਿੰਗ ਕੀਤੀ | ਮੀਟਿੰਗ ਵਿਚ ਹਰਵਿੰਦਰ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਨੇ ਬੂਟੇ ਲਗਾਏ

ਬੀਜਾ, 21 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਜਟਾਣਾ ਵਿਖੇ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਦੋਰਾਹਾ ਦੇ ਮੈਨੇਜਰ ਅਬਨੀਤ ਕੌਰ ਦੇ ਉੱਦਮ ਸਦਕਾ ਸਰਪੰਚ ਛਿੰਦਰ ਕੌਰ ਦੀ ਦੇਖ-ਰੇਖ ਹੇਠ 250 ਬੂਟੇ ਲਗਾਏ ਗਏ | ਇਸ ਮੌਕੇ ਕਾਂਗਰਸੀ ਆਗੂ ਬਲਜੀਤ ਸਿੰਘ, ਮੈਨੇਜਰ ਅਬਨੀਤ ਕੌਰ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਇੰਸਪੈਕਟਰਾਂ ਦੀ ਮਨਮਾਨੀ ਸਕੱਤਰਾਂ ਲਈ ਬਣੀ ਸਿਰਦਰਦੀ

ਪਾਇਲ, 21 ਜੁਲਾਈ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਅੱਜ ਦੁੱਧ ਉਤਪਾਦਕ ਸਭਾਵਾਂ ਦੇ ਸੈਕਟਰੀ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪਾਇਲ ਵਿਖੇ ਪ੍ਰਧਾਨ ਗੁਰਮੀਤ ਸਿੰਘ ਜੱਸੋਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਪ੍ਰਧਾਨ ਜੱਸੋਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਗੱਠਜੋੜ ਨੇ ਵਿਰੋਧੀਆਂ ਦੀ ਨੀਂਦ ਉਡਾਈ-ਢਿੱਲੋਂ, ਰਾਏਪੁਰ

ਬੀਜਾ, 21 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਕਿਰਸਾਨੀ ਲਈ ਸੰਘਰਸ਼ ਕਰਦਾ ਆ ਰਿਹਾ ਹੈ, ਇਸ ਨੇ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਤੋਂ ਕਦੇ ਵੀ ਪਿੱਛੇ ਨਹੀਂ ਹਟਿਆ ¢ ਸੂਬੇ ਦੇ ਲੋਕਾਂ ਭਲੇ ਲਈ ਹਰ ਕੁਰਬਾਨੀ ਦੇਣ ਨੂੰ ਅਕਾਲੀ ਦਲ ਤਿਆਰ ...

ਪੂਰੀ ਖ਼ਬਰ »

ਜੱਜ ਸਾਬ੍ਹ ਨੇ ਚੋਰੀ ਦੇ ਮਾਮਲੇ ਵਿਚ ਪੁਲਿਸ ਨੂੰ ਦੁਬਾਰਾ ਤਫ਼ਤੀਸ਼ ਕਰਨ ਦੇ ਦਿੱਤੇ ਹੁਕਮ-ਬੈਨੀਪਾਲ

ਖੰਨਾ, 21 ਜੁਲਾਈ (ਪੱਤਰ ਪੇ੍ਰਰਕ)-ਪਿੰਡ ਰੋਹਣੋਂ ਖ਼ੁਰਦ 'ਚ 28 ਅਪੈ੍ਰਲ 2017 ਦੀ ਰਾਤ ਨੂੰ ਚੋਰ ਗੁਰਦੁਆਰਾ ਸਾਹਿਬ ਦੇ ਜਿੰਦਰੇ ਤੋੜ ਕੇ ਗੋਲਕ ਚੋਰੀ ਕਰਕੇ 22 ਹਜਾਰ ਦੇ ਕਰੀਬ ਨਕਦੀ ਲੈ ਗਏ ਸਨ | ਜਿਸ ਸਬੰਧੀ ਪੁਲਿਸ ਨੇ ਪਿੰਡ ਵਾਸੀ ਸੰਤੋਖ ਸਿੰਘ ਬੈਨੀਪਾਲ ਦੇ ਬਿਆਨਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX