ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  22 minutes ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  46 minutes ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 2 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 3 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਬਰਨਾਲਾ

23 ਨੂੰ ਹੋ ਰਹੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਪ੍ਰਸ਼ਾਸਨ ਨੇ ਨਹੀਂ ਕੀਤੀ ਰੀਵਿਊ ਮੀਟਿੰਗ-ਜਤਿੰਦਰ ਜਿੰਮੀ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਸ੍ਰੀ ਜਤਿੰਦਰ ਜਿੰਮੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ...

ਪੂਰੀ ਖ਼ਬਰ »

ਮੌਨਸੂਨ ਦੀ ਪਹਿਲੀ ਬਰਸਾਤ ਨਾਲ ਮੁੱਖ ਮਾਰਗ 'ਤੇ ਪਏ ਘਾਰੇ

ਮੁਸਾਫਿਰਾਂ ਨੂੰ ਕਰਨਾ ਪਿਆ ਭਾਰੀ ਮੁਸ਼ਕਿਲਾਂ ਦਾ ਸਾਹਮਣਾ

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)- ਬੀਤੇ ਦਿਨੀਂ ਸਾਉਣ ਦੇ ਪਹਿਲੇ ਭਾਰੀ ਮੌਸਮ ਨੇ ਜਿੱਥੇ ਮੌਸਮ ਠੰਢਾ ਕਰ ਕੇ ਰੱਖ ਦਿੱਤਾ ਉੱਥੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਪਾਣੀ ਖੜ੍ਹਨ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ | ਬਰਨਾਲਾ ...

ਪੂਰੀ ਖ਼ਬਰ »

ਲਵਪ੍ਰੀਤ ਦੀ ਖ਼ੁਦਕੁਸ਼ੀ ਲਈ ਜਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ- ਗੁਰਮੁੱਖ ਸਿੰਘ

ਧਨੌਲਾ, 21 ਜੁਲਾਈ (ਜਤਿੰਦਰ ਸਿੰਘ ਧਨੌਲਾ)- ਭਾਰੀ ਰਾਸ਼ੀ ਖ਼ਰਚ ਕਰਨ ਉਪਰੰਤ ਕੈਨੇਡਾ ਨਾ ਲਿਜਾਣ ਕਰ ਕੇ ਖ਼ੁਦਕੁਸ਼ੀ ਕਰ ਚੁੱਕੇ ਕੋਠੇ ਗੋਬਿੰਦਪੁਰਾ ਦੇ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਮਾਮਲੇ 'ਚ ਚਰਚਿਤ ਬੇਅੰਤ ਕੌਰ ਨਿਵਾਸੀ ਖੁੱਡੀ ਕਲਾਂ ਹਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਲਖਵੀਰ ਸਿੰਘ ਦੁੱਲਮਸਰ ਨੂੰ ਜਥੇਬੰਦੀ 'ਚੋਂ ਕੀਤਾ ਫ਼ਾਰਗ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ ਜਿਸ ਵਿਚ ਭੋਲਾ ਸਿੰਘ ਛੰਨਾ ਬਲਾਕ ਪ੍ਰਧਾਨ, ਕੁਲਵੰਤ ਸਿੰਘ ਮਾਨ ਜਨਰਲ ਸਕੱਤਰ, ਹਰਮੰਡਲ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਕਿਸਾਨ ਜਥੇਬੰਦੀਆਂ ਨੇ ਸਿਆਸੀ ਆਗੂਆਂ ਦਾ ਪਿੰਡ 'ਚ ਦਾਖ਼ਲਾ ਕੀਤਾ ਬੰਦ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)-ਸ਼ਹਿਣਾ ਦੇ ਗੁਰਦੁਆਰਾ ਤਿ੍ਵੇਣੀ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਭਾਕਿਯੂ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਸਾਂਝੀ ਮੀਟਿੰਗ ...

ਪੂਰੀ ਖ਼ਬਰ »

ਬਡਬਰ 'ਚ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ ਖ਼ੁਦਕੁਸ਼ੀ ਨੋਟ 'ਚ 6 ਜਣਿਆਂ ਦੇ ਲਿਖੇ ਨਾਂਅ

ਧਨੌਲਾ, 21 ਜੁਲਾਈ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਨਜ਼ਦੀਕੀ ਪਿੰਡ ਬਡਬਰ ਦੇ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜੱਸਾ ਸਿੰਘ ਕਰੀਬ 35 ਸਾਲ ਪੁੱਤਰ ਤੇਜਾ ਸਿੰਘ ਨੇ ਆਪਣੀ ਘਰ ਰਸੋਈ 'ਚ ਲੱਗੀ ਪਾਈਪ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਨੂੰ ਬਦਲਣ ਦੀ ਮੰਗ

ਧਨੌਲਾ, 21 ਜੁਲਾਈ (ਚੰਗਾਲ)- ਹਲਕਾ ਭਦੌੜ ਅੰਦਰ ਸ਼ੋ੍ਰਮਣੀ ਅਕਾਲੀ ਦਲ 'ਚ ਚੱਲ ਰਹੀ ਗੁੱਟਬੰਦੀ ਨੂੰ ਲੈ ਕੇ ਸਰਕਲ ਕਾਲੇਕੇ ਦੇ ਸੈਂਕੜੇ ਨੌਜਵਾਨਾਂ ਵਲੋਂ ਪਿੰਡ ਅਸਪਾਲ ਕਲਾਂ ਵਿਖੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਚਮਕੌਰ ਸਿੰਘ ਚਹਿਲ ਦੀ ...

ਪੂਰੀ ਖ਼ਬਰ »

ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 21 ਜੁਲਾਈ (ਰਾਜ ਪਨੇਸਰ)- ਇਕ ਵਿਅਕਤੀ ਨੂੰ ਘਰ ਬੁਲਾ ਕੇ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੀ ਔਰਤ ਸਣੇ ਦੋ ਖ਼ਿਲਾਫ਼ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 21 ਜੁਲਾਈ (ਰਾਜ ਪਨੇਸਰ)- ਥਾਣਾ ਸਿਟੀ-1 ਪੁਲਿਸ ਵਲੋਂ 9ਵੀਂ ਕਲਾਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਵਾਲੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ 9ਵੀਂ ਜਮਾਤ ...

ਪੂਰੀ ਖ਼ਬਰ »

ਗ੍ਰੰਥੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚੋਂ ਇਕ ਵਿਅਕਤੀ ਬਰੀ

ਬਰਨਾਲਾ, 21 ਜੁਲਾਈ (ਧਰਮਪਾਲ ਸਿੰਘ)- ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਸ੍ਰੀ ਵਿਨੀਤ ਕੁਮਾਰ ਨਰੰਗ ਦੀ ਅਦਾਲਤ ਨੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਗ੍ਰੰਥੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਨਾਮਜ਼ਦ ਜਗਤਾਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ 'ਚ ਅੱਜ ਵੰਡੀਆਂ ਜਾਣਗੀਆਂ ਪੁਸਤਕਾਂ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਲੋਂ 22 ਜੁਲਾਈ ਨੂੰ ਵਿਦਿਆਰਥੀਆਂ ਨੂੰ ਪੁਸਤਕਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ...

ਪੂਰੀ ਖ਼ਬਰ »

ਦੁਕਾਨਾਂ ਦਾ ਸਾਮਾਨ ਮਾਲਕੀ ਦੀ ਹੱਦ ਅੰਦਰ ਹੀ ਰੱਖਿਆ ਜਾਵੇ-ਜ਼ਿਲ੍ਹਾ ਮੈਜਿਸਟੇ੍ਰਟ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਮੈਜਿਸਟਰੇਟ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਦੁਕਾਨਦਾਰਾਂ ਵਲੋਂ ਦੁਕਾਨਾਂ ਦਾ ਸਾਮਾਨ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਯੂਥ ਕਾਂਗਰਸ ਆਗੂਆਂ ਨੇ ਵੰਡੇ 200 ਦੇ ਕਰੀਬ ਬੂਟੇ

ਮਹਿਲ ਕਲਾਂ, 21 ਜੁਲਾਈ (ਤਰਸੇਮ ਸਿੰਘ ਗਹਿਲ)-ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਸੂਬਾ ਆਗੂ ਬਨੀ ਖਹਿਰਾ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਯੂਥ ਵਿੰਗ ਦੇ ਆਗੂਆਂ ਅਤੇ ਵਰਕਰਾਂ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਖ਼ੁਸ਼ੀ ਵਿਚ ਬੂਟੇ ਅਤੇ ਲੱਡੂ ਵੰਡੇ ਗਏ | 200 ਦੇ ਕਰੀਬ ਬੂਟਿਆਂ ਦੀ ਵੰਡ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਆਗੂ ਬਨੀ ਖਹਿਰਾ ਨੇ ਕਿਹਾ ਕਿ ਪੰਜਾਬ ਨੂੰ ਬੇਦਾਗ਼ ਸ਼ਖ਼ਸੀਅਤ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜਿਹੇ ਨਿਧੜਕ ਆਗੂਆਂ ਦੀ ਵਧੇਰੇ ਲੋੜ ਹੈ | ਇਸ ਮੌਕੇ ਸੁਭਾਸ਼ ਕੁਮਾਰ ਕੁਰੜ ਵਾਲੇ, ਗਗਨ ਛੀਨੀਵਾਲ ਕਲਾਂ, ਹਰਗੁਣਪ੍ਰੀਤ ਸਿੰਘ ਗਾਗੇਵਾਲ, ਹਰਭਜਨ ਸਿੰਘ, ਮੇਵਾ ਸਿੰਘ, ਗਗਨ ਹੁੰਦਲ ਵਜੀਦਕੇ ਖ਼ੁਰਦ, ਸਰਬਜੀਤ ਸਿੰਘ ਮਹਿਲ ਕਲਾਂ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੈਨਸ਼ਨਰਜ਼ ਐਸੋਸੀਏਸ਼ਨ ਪੀ. ਐਸ. ਪੀ. ਸੀ. ਐਲ. ਸੂਬਾ ਕਮੇਟੀ ਦੇ ਸੱਦੇ 'ਤੇ ਮੀਟਿੰਗ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ. ਸੂਬਾ ਕਮੇਟੀ ਦੇ ਸੱਦੇ ਅਨੁਸਾਰ ਸਰਕਲ ਬਰਨਾਲਾ ਦੀ ਮੀਟਿੰਗ ਸਰਕਲ ਪ੍ਰਧਾਨ ਸਾਥੀ ਪਿਆਰਾ ਲਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾਈ ਪ੍ਰਧਾਨ ਸਾਥੀ ਅਵਿਨਾਸ਼ ਸ਼ਰਮਾ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਵਿਖੇ ਆਈਲਟਸ ਦਾ ਨਵਾਂ ਬੈਚ ਕੱਲ੍ਹ ਤੋਂ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ 23 ਜੁਲਾਈ ਤੋਂ ਆਈਲਟਸ ਦਾ ਨਵਾਂ ਬੈਚ ਸ਼ੁਰੂ ਹੋ ਰਿਹਾ ਹੈ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਤਪਾ ਮੰਡੀ, 21 ਜੁਲਾਈ (ਵਿਜੇ ਸ਼ਰਮਾ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਖ ਹੋਈ, ਜਿਸ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ

ਧਨੌਲਾ, 21 ਜੁਲਾਈ (ਚੰਗਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਰਨਾਲਾ ਰੋਡ ਧਨੌਲਾ ਵਿਖੇ ਸੂਬਾ ਆਗੂ ਮਹਿੰਦਰ ਸਿੰਘ ਵੜੈਚ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਜਥੇਬੰਦੀ ਵਲੋਂ ਅਹਿਮ ਮੁੱਦੇ ਵਿਚਾਰੇ ਗਏ ਤੇ ਦਿੱਲੀ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਰਕਰ ਬੂਟਾ ਸਿੰਘ ਭੋਤਨਾ ਦਾ ਦਿਹਾਂਤ

ਟੱਲੇਵਾਲ, 21 ਜੁਲਾਈ (ਸੋਨੀ ਚੀਮਾ)-ਕੈਂਸਰ ਦੀ ਨਾ-ਮੁਰਾਦ ਬਿਮਾਰੀ ਨੇ ਪਿੰਡ ਭੋਤਨਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੇ ਸਾਬਕਾ ਪ੍ਰਧਾਨ ਤੇ ਭਾਕਿਯੂ ਉਗਰਾਹਾਂ ਦੇ ਸਰਗਰਮ ਵਰਕਰ ਬੂਟਾ ਸਿੰਘ ਭੋਤਨਾ ਨੂੰ ਆਪਣੇ ਕਲਾਵੇ ਵਿਚ ਲੈ ਲਿਆ | ਇਸ ਹੋਈ ਬੇਵਕਤੀ ਮੌਤ 'ਤੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਭਗਤਪੁਰਾ ਦੀ ਅਗਵਾਈ 'ਚ ਪਿੰਡ ਵਾਸੀਆਂ ਨੇ ਸੜਕ ਕੀਤੀ ਜਾਮ

ਸ਼ਹਿਣਾ, 21 ਜੁਲਾਈ (ਸੁਰੇਸ਼ ਗੋਗੀ)- ਪਿੰਡ ਭਗਤਪੁਰਾ ਦੀ ਦਾਣਾ ਮੰਡੀ ਨੂੰ ਲੈ ਕੇ ਅੱਜ ਪਿੰਡ ਦੀ ਪੰਚਾਇਤ ਅਤੇ ਸਰਪੰਚ ਅੰਗਰੇਜ਼ ਸਿੰਘ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੇ ਧਰਨਾ ਲਾਇਆ | ਇਸ ਸਮੇਂ ਸਰਪੰਚ ਅੰਗਰੇਜ਼ ਸਿੰਘ ਨੇ ਕਿਹਾ ਕਿ ਜਦ ਤੱਕ ਨਵੀਂ ਮੰਡੀ ਦਾ ਕੰਮ ...

ਪੂਰੀ ਖ਼ਬਰ »

ਮਨਜੀਤ ਧਨੇਰ ਦੀ ਅਗਵਾਈ ਹੇਠ ਅੱਜ ਕਿਸਾਨਾਂ ਦਾ ਪਹਿਲਾ ਜਥਾ ਪਾਰਲੀਮੈਂਟ ਵੱਲ ਕਰੇਗਾ ਕੂਚ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)-ਸੰਘਰਸ਼ਸ਼ੀਲ ਸੰਗਰਾਮਾਂ ਦੀ ਧਰਤੀ ਬਰਨਾਲਾ ਦੇ ਵਾਰਸਾਂ ਨੂੰ 22 ਜੁਲਾਈ ਨੂੰ ਪਾਰਲੀਮੈਂਟ ਜਾਣ ਵਾਲੇ ਭਾਕਿਯੂ ਡਕੌਂਦਾ ਜ਼ਿਲ੍ਹਾ ਬਰਨਾਲਾ ਦੇ ਕਾਫ਼ਲੇ ਨੂੰ ਮਨਜੀਤ ਧਨੇਰ ਦੀ ਅਗਵਾਈ ਹੇਠ ਨੁਮਾਇੰਦਗੀ ਕਰਨ ਦੀ ...

ਪੂਰੀ ਖ਼ਬਰ »

ਕਿਸਾਨ ਆਗੂਆਂ 'ਤੇ ਦਰਜ ਕੀਤੇ ਦੇਸ਼ ਧ੍ਰੋਹ ਦੇ ਪਰਚੇ ਤੁਰੰਤ ਰੱਦ ਕੀਤੇ ਜਾਣ ਦੀ ਮੰਗ

ਮਹਿਲ ਕਲਾਂ, 21 ਜੁਲਾਈ (ਅਵਤਾਰ ਸਿੰਘ ਅਣਖੀ)- ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਟੋਲ ਪਲਾਜ਼ਾ ਮਹਿਲ ਕਲਾਂ ਉਪਰ ਚੱਲ ਰਹੇ ਕਿਸਾਨ ਮੋਰਚੇ ਵਿਚ 295ਵੇਂ ਦਿਨ ਵੀ ਇਲਾਕੇ ਭਰ ਦੇ ਵੱਖ-ਵੱਖ ਪਿੰਡਾਂ ਤੋਂ ...

ਪੂਰੀ ਖ਼ਬਰ »

ਸੁਰਜੀਤ ਕੌਰ ਸਹੌਰ ਦੀ ਮੌਤ 'ਤੇ ਦੁੱਖ ਪ੍ਰਗਟ

ਮਹਿਲ ਕਲਾਂ, 21 ਜੁਲਾਈ (ਤਰਸੇਮ ਸਿੰਘ ਗਹਿਲ)- ਸਤਿਕਰਤਾਰ ਸੋਨਾਲੀਕਾ ਟਰੈਕਟਰ ਏਜੰਸੀ ਬਰਨਾਲਾ ਦੇ ਮਾਲਕ ਕਰਮਜੀਤ ਸਿੰਘ ਗਿੱਲ ਤੇ ਸੁਖਵਿੰਦਰ ਸਿੰਘ ਗਿੱਲ ਦੇ ਮਾਤਾ ਸੁਰਜੀਤ ਕੌਰ ਸਹੌਰ ਪਤਨੀ ਸ: ਮਲਕੀਤ ਸਿੰਘ ਗਿੱਲ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਰਾਜਨੀਤਿਕ ਤੇ ...

ਪੂਰੀ ਖ਼ਬਰ »

ਲੋਕਾਂ ਵਲੋਂ ਲੋਕ ਨਿਰਮਾਣ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)- ਸ਼ਹਿਰ ਦਾ ਨਾਮਦੇਵ ਮਾਰਗ ਅਕਸਰ ਹੀ ਸੁਰਖ਼ੀਆਂ ਵਿਚ ਰਹਿੰਦਾ ਹੈ, ਜਿੱਥੇ ਲੋਕ ਨਿਰਮਾਣ ਵਿਭਾਗ ਵਲੋਂ ਪਿਛਲੇ ਕਰੀਬ ਦੋ ਕੁ ਸਾਲਾਂ ਦੇ ਵਕਫ਼ੇ 'ਚ ਕਰੋੜਾਂ ਰੁਪਏ ਖਰਚੇ ਜਾ ਚੁੱਕੇ ਹਨ, ਪਰ ਵਿਭਾਗ ਦੀ ਅਣਗਹਿਲੀ ਦਾ ਖ਼ਮਿਆਜ਼ਾ ਆਸ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ

ਮਹਿਲ ਕਲਾਂ, 21 ਜੁਲਾਈ (ਤਰਸੇਮ ਸਿੰਘ ਗਹਿਲ)- ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਛਾਪਾ ਵਿਖੇ ਗਲੀ ਵਿਚ ਪਾਣੀ ਵਾਲੀ ਪਾਈਪ ਰੱਖਣ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ ਵਿਚ ਪੁਲਿਸ ਥਾਣਾ ਠੁੱਲੀਵਾਲ ਵਾਲੋਂ ਪਿੰਡ ਛਾਪਾ ਦੀਆਂ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਆਗੂਆਂ ਤੇ ਕਾਰਪੋਰੇਟ ਘਰਾਨਿਆਂ ਦੇ ਅਦਾਰਿਆਂ ਅੱਗੇ ਲਗਾਤਾਰ ਧਰਨੇ ਜਾਰੀ

ਬਰਨਾਲਾ, 21 ਜੁਲਾਈ (ਧਰਮਪਾਲ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 294ਵੇਂ ਦਿਨ 'ਚ ਸ਼ਾਮਲ ਹੋ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬਲਵੰਤ ਸਿੰਘ ਉੱਪਲੀ, ਕਰਨੈਲ ਸਿੰਘ ਗਾਂਧੀ, ਮੇਲਾ ਸਿੰਘ ਕੱਟੂ, ਨਛੱਤਰ ਸਿੰਘ ਸਹੌਰ, ਨਰੈਣ ਦੱਤ, ਹਰਚਰਨ ...

ਪੂਰੀ ਖ਼ਬਰ »

ਮੁਲਾਜ਼ਮ 29 ਨੂੰ ਪਟਿਆਲਾ ਵਿਖੇ ਲਗਾਉਣਗੇ ਧਰਨਾ

ਲਹਿਰਾਗਾਗਾ, 21 ਜੁਲਾਈ (ਅਸ਼ੋਕ ਗਰਗ) - ਪੀ.ਐਸ.ਈ.ਬੀ. ਇੰਪਲਾਈਜ਼ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਲਹਿਰਾਗਾਗਾ ਦੀ ਇਕ ਮੀਟਿੰਗ ਗੁਰਮੇਲ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਡਵੀਜ਼ਨ ਦਫਤਰ ਲਹਿਰਾਗਾਗਾ ਵਿਖੇ ਹੋਈ ਜਿਸ ਵਿਚ ਸੀਤਾ ਰਾਮ ...

ਪੂਰੀ ਖ਼ਬਰ »

ਸਨਾਤਨ ਧਰਮ ਸਭਾ ਦੇ ਸਰਬਪੱਖੀ ਵਿਕਾਸ ਲਈ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ- ਬਾਂਸਲ

ਧਨੌਲਾ, 21 ਜੁਲਾਈ (ਜਤਿੰਦਰ ਸਿੰਘ ਧਨੌਲਾ)- 24 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਲੰਗਰ ਹਾਲ, ਰਸੋਈ ਘਰ ਤੇ ਕਮਰਿਆਂ ਦਾ ਰਸਮੀ ਆਰੰਭ ਸਨਾਤਨ ਧਰਮ ਸਭਾ ਕਮੇਟੀ ਦੇ ਪ੍ਰਧਾਨ ਸ੍ਰੀ ਜਨਕ ਰਾਜ ਬਾਂਸਲ, ਉੱਘੇ ਵਿਦਵਾਨ ਪੰਡਤ ਪੰਡਿਤ ਚੂਨੀ ਲਾਲ ਸ਼ਰਮਾ, ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਬਰਨਾਲਾ ਦੀ ਮੀਟਿੰਗ

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਪਾਸੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਯੂਨਿਟ ਪ੍ਰਧਾਨ ਟਹਿਲ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਜਗਵੰਤ ...

ਪੂਰੀ ਖ਼ਬਰ »

25 ਨੂੰ ਮਨਾਇਆ ਜਾਵੇਗਾ ਕਾਰਗਿਲ ਵਿਜੈ ਦਿਵਸ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਅਤੇ ਰਨਯੋਧੇ ਵੀਰ ਫਾਊਾਡੇਸ਼ਨ ਵਲੋਂ ਕਾਰਗਿਲ ਵਿਜੈ ਦਿਵਸ ਮਿਤੀ 25 ਜੁਲਾਈ ਨੂੰ ਸਵੇਰੇ 9 ਤੋਂ ਦੁਪਹਿਰ 12 ਵਜੇ ਤੱਕ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਪਿੰਡਾਂ 'ਚ ਮਜ਼ਦੂਰ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ

ਧਨੌਲਾ, 21 ਜੁਲਾਈ (ਚੰਗਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਰਨਾਲਾ ਦੀ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੀਆਂ 7 ਮਜ਼ਦੂਰ ਜਥੇਬੰਦੀਆਂ ਵਲੋਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ 9 ਤੋਂ 11 ਅਗਸਤ ਤੱਕ ਪਟਿਆਲਾ ਵਿਖੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਵੱਖ-ਵੱਖ ਥਾਵਾਂ 'ਤੇ ਮਨਾਇਆ ਈਦ ਦਾ ਦਿਹਾੜਾ

ਬਰਨਾਲਾ, 21 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਮੁਸਲਿਮ ਭਾਈਚਾਰੇ ਵਲੋਂ ਕੁਰਬਾਨੀ ਦਾ ਪ੍ਰਤੀਕ ਈਦ-ਉਲ-ਜੂਹਾ (ਬਕਰੀਦ) ਦਾ ਪਵਿੱਤਰ ਦਿਹਾੜਾ ਜ਼ਿਲ੍ਹ•ੇ 'ਚ ਸ਼ਰਧਾ ਨਾਲ ਮਨਾਇਆ ਗਿਆ | ਬਾਬਾ ਆਲਾ ਸਿੰਘ ਵੇਲੇ ਦੀ ਅਨੈਤ ਸ਼ਾਹ ਬਲੀ ਦੀ ਜਗ੍ਹ•ਾ 'ਤੇ ਗੱਦੀਨਸ਼ੀਨ ਹੰਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX