ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸਾਡੀ ਸਿਹਤ

ਬਰਸਾਤ ਦਾ ਮਜ਼ਾ ਲਓ ਪਰ ਬਚ ਕੇ

ਬਰਸਾਤ ਦਾ ਮੌਸਮ ਜਿਥੇ ਬਹੁਤ ਸਾਰੀਆਂ ਖੁਸ਼ੀਆਂ ਲੈ ਕੇ ਆਉਂਦਾ ਹੈ, ਉਥੇ ਇਸ ਮੌਸਮ ਵਿਚ ਅਨੇਕਾਂ ਤਰ੍ਹਾਂ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਆਓ ਜਾਣੀਏ, ਇਸ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ, ਉਨ੍ਹਾਂ ਦੇ ਕਾਰਨ ਅਤੇ ਇਸ ਤੋਂ ਬਚਣ ਦਾ ਉਪਾਅ: ਦੂਸ਼ਿਤ ਪਾਣੀ ...

ਪੂਰੀ ਖ਼ਬਰ »

ਸੌ ਰੋਗਾਂ ਦੀ ਇਕ ਦਵਾ : ਹਾਸਾ

ਅੱਜ ਦੀ ਭੱਜ-ਦੌੜ ਵਾਲੀ ਜ਼ਿੰਦਗੀ ਵਿਚ ਆਦਮੀ ਏਨਾ ਰੁਝਿਆ ਹੋਇਆ ਹੈ ਕਿ ਉਸ ਨੂੰ ਹੱਸਣ ਤੱਕ ਦੀ ਫੁਰਸਤ ਨਹੀਂ ਹੈ। ਪਰ ਨਾ ਹੱਸਣਾ ਵੀ ਜ਼ਿੰਦਗੀ ਵਿਚ ਪ੍ਰੇਸ਼ਾਨੀ ਦਾ ਸਬੱਬ ਬਣ ਸਕਦਾ ਹੈ। ਸਿਹਤ ਮਾਹਰਾਂ ਅਨੁਸਾਰ ਹੱਸਣਾ ਸਿਹਤ ਲਈ ਬਹੁਤ ਲਾਭਦਾਇਕ ਹੈ ਅਤੇ ਇਹ ਇਕ ਚੰਗੇ ...

ਪੂਰੀ ਖ਼ਬਰ »

ਹਮੇਸ਼ਾ ਚੁਸਤੀ-ਫੁਰਤੀ ਨਾਲ ਜਿਊਣਾ ਸਿੱਖੋ

ਭੁੱਖ ਲੱਗਣ 'ਤੇ ਹੀ ਖਾਓ : ਚੁਸਤੀ-ਫੁਰਤੀ ਲਈ ਭੋਜਨ ਉਦੋਂ ਹੀ ਕਰੋ ਜਦੋਂ ਤੁਹਾਨੂੰ ਭੁੱਖ ਮਹਿਸੂਸ ਹੋਵੇ। ਭੁੱਖ ਨਾ ਮਹਿਸੂਸ ਹੋਣ 'ਤੇ ਜ਼ਬਰਦਸਤੀ ਭੋਜਨ ਨਾ ਕਰੋ। ਇਸ ਨਾਲ ਸਰੀਰ ਆਲਸੀ ਹੁੰਦਾ ਹੈ ਅਤੇ ਪੇਟ ਖ਼ਰਾਬ ਹੁੰਦਾ ਹੈ। ਹਾਂ ਭੁੱਖ ਲੱਗਣ 'ਤੇ ਨਾ ਖਾਣ ਨਾਲ ਸਰੀਰ ਨੂੰ ...

ਪੂਰੀ ਖ਼ਬਰ »

ਟੈਟਨੈੱਸ ਤੋਂ ਬਚਾਅ ਲਈ ਜ਼ਰੂਰੀ ਸੁਝਾਅ

ਟੈਟਨੈੱਸ ਇਕ ਬਹੁਤ ਪੁਰਾਣਾ ਰੋਗ ਹੈ, ਜੋ ਇਕ ਸੂਖਮ ਬੈਕਟੀਰੀਆ 'ਸਲੋਸੀਟੂਡੀਅਮ ਟਿਟੈਨੀ' ਦੀ ਇਨਫੈਕਸ਼ਨ ਨਾਲ ਹੁੰਦਾ ਹੈ। ਇਸ ਕੀਟਾਣੂ ਦੇ ਬੀਜ ਜਦੋਂ ਜ਼ਖ਼ਮ ਜਾਂ ਖਰੋਚ 'ਚ ਜਾਂਦੇ ਹਨ ਤਾਂ ਇਹ ਬਿਮਾਰੀ ਲੱਗ ਜਾਂਦੀ ਹੈ। ਇਹ ਬੀਜਾਣੂ ਸੜਕ, ਖੇਤ, ਘਰ ਆਦਿ ਦੀ ਮਿਟੀ 'ਚ ਮਿਲੇ ...

ਪੂਰੀ ਖ਼ਬਰ »

ਅੱਖਾਂ ਦੀ ਰੌਸ਼ਨੀ ਲਈ ਵੀ ਖ਼ਤਰਨਾਕ ਹੈ ਸ਼ੂਗਰ

ਸ਼ੂਗਰ ਨੂੰ ਅੰਗਰੇਜ਼ੀ ਵਿਚ ਡਾਇਬਿਟੀਜ਼ ਕਹਿੰਦੇ ਹਨ। ਸ਼ੂਗਰ ਦਾ ਰੋਗੀ ਸਰੀਰਕ ਰੂਪ ਵਿਚ ਬੜੀ ਤੇਜ਼ੀ ਨਾਲ ਕਮਜ਼ੋਰ ਹੋਣ ਲਗਦਾ ਹੈ। ਮਦਰਾਸ ਸਥਿਤ ਇਕ ਡਾਇਬਿਟੀਜ਼ ਸਪੈਸ਼ਲਿਸਟ ਸੈਂਟਰ ਦੇ ਅਧਿਐਨ ਅਨੁਸਾਰ ਸਾਰੇ ਸ਼ੂਗਰ ਰੋਗੀਆਂ ਨੂੰ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਂਦੇ ...

ਪੂਰੀ ਖ਼ਬਰ »

ਬਹੁਤ ਗੁਣਕਾਰੀ ਹਨ ਕੌੜੀਆਂ ਮਿਰਚਾਂ

ਹਰੀ ਮਿਰਚ : ਹਰੀ ਮਿਰਚ ਵਿਚ ਵਿਟਾਮਿਨ 'ਏ' ਅਤੇ 'ਸੀ' ਪਾਇਆ ਜਾਂਦਾ ਹੈ। ਹਰੀ ਮਿਰਚ ਨੂੰ ਪੀਹ ਕੇ ਦਾਲ, ਕੜ੍ਹੀ, ਸਬਜ਼ੀ, ਸਾਂਭਰ ਆਦਿ ਵਿਚ ਵਰਤਿਆ ਜਾਂਦਾ ਹੈ। ਹਰੀ ਮਿਰਚ ਦੀਆਂ ਪਕੌੜੀਆਂ ਵੀ ਵੇਸਣ ਵਿਚ ਮਿਲਾ ਕੇ ਵਰਤੀਆਂ ਜਾ ਸਕਦੀਆਂ ਹਨ। ਇਸ ਦੀਆਂ ਪਕੌੜੀ ਖਾਣ ਨਾਲ ਜ਼ੁਕਾਮ ...

ਪੂਰੀ ਖ਼ਬਰ »

ਸਿਹਤ ਲਈ ਫ਼ਾਇਦੇਮੰਦ ਹਨ ਮਿੱਟੀ ਦੇ ਭਾਂਡੇ

ਇਕ ਪੁਰਾਣੀ ਪਰੰਪਰਾ ਹੈ ਮਿੱਟੀ ਦੇ ਭਾਂਡਿਆਂ ਵਿਚ ਬਣਿਆ ਭੋਜਨ। ਮਿੱਟੀ ਦੇ ਭਾਂਡਿਆਂ ਵਿਚ ਭੋਜਨ ਬਣਾਉਣਾ ਅੱਜ ਇਸ ਲਈ ਸੰਭਵ ਨਹੀਂ ਹੈ, ਕਿਉਂਕਿ ਇਸ ਲਈ ਸਾਨੂੰ ਜਿੰਨਾ ਸਮਾਂ ਚਾਹੀਦਾ ਹੈ, ਜਿੰਨਾ ਹੌਸਲਾ ਚਾਹੀਦਾ ਹੈ, ਜਿੰਨੀ ਊਰਜਾ ਚਾਹੀਦੀ ਹੈ ਅਤੇ ਜਿੰਨੀ ਬੇਫ਼ਿਕਰੀ ...

ਪੂਰੀ ਖ਼ਬਰ »

ਸਿਹਤ ਖ਼ਬਰਨਾਮਾ

ਬੰਦ ਕਮਰਿਆਂ ਵਿਚ ਹੁੰਦੀਆਂ ਹਨ ਜ਼ਿਆਦਾ ਬਿਮਾਰੀਆਂ

ਮਾਹਿਰਾਂ ਦਾ ਕਹਿਣਾ ਹੈ ਕਿ ਬਹੁਮੰਜ਼ਿਲਾ ਇਮਾਰਤਾਂ ਵਿਚ ਉਪਰਾਲੇ ਕਮਰਿਆਂ 'ਚ ਰਹਿਣ ਵਾਲੇ ਵਿਅਕਤੀਆਂ ਦੇ ਬਿਮਾਰ ਹੋਣ ਦੀ ਸੰਭਾਵਨਾ ਤਿੰਨ ਗੁਣਾ ਜ਼ਿਆਦਾ ਹੋ ਜਾਂਦੀ ਹੈ। ਇਸ ਦੇ ਅਨੁਸਾਰ ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਉੱਚੀਆਂ ਇਮਾਰਤਾਂ ਦੇ ਨਿਰਮਾਣ ਦੇ ਚਾਰੇ ਪਾਸੇ ਲੋਹੇ ਦੇ ਜਾਲ ਦੀ ਵਰਤੋਂ ਹੁੰਦੀ ਹੈ। ਇਨ੍ਹਾਂ ਦੀਆਂ ਤਰੰਗਾਂ ਦਾ ਵਧੇਰੇ ਅਸਰ ਉਨ੍ਹਾਂ ਦੇ ਰਹਿਣ ਵਾਲਿਆਂ 'ਤੇ ਹੁੰਦਾ ਹੈ ਅਤੇ ਉਨ੍ਹਾਂ ਦੇ ਬਿਮਾਰ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਵਿਅਕਤੀ ਜਿੰਨਾ ਜ਼ਮੀਨ ਨਾਲ ਜੁੜਿਆ ਹੋਵੇਗਾ, ਜਿੰਨਾ ਕੁਦਰਤ ਦੇ ਨੇੜੇ ਹੋਵੇਗਾ, ਓਨਾ ਹੀ ਉਹ ਤੰਦਰੁਸਤ ਰਹੇਗਾ।
ਬਿਜਲੀ ਦੇ ਆਧੁਨਿਕ ਉਪਕਰਨਾਂ ਜਿਵੇਂ ਮਾਈਕ੍ਰੋਵੇਵ ਅਤੇ ਸੈਲੂਲਰ ਫੋਨ ਨਾਲ ਪੈਦਾ ਹੋਣ ਵਾਲੀਆਂ ਤਰੰਗਾਂ ਅਣਜਾਣੇ ਵਿਚ ਮਾਨਸਿਕ ਅਸ਼ਾਂਤੀ ਅਤੇ ਚਿੜਚਿੜੇਪਨ ਤੋਂ ਲੈ ਕੇ ਦਿਮਾਗੀ ਕੈਂਸਰ ਤੱਕ ਪੈਦਾ ਕਰ ਸਕਦੇ ਹਨ। ਜੇ ਤੁਹਾਡੇ ਕਮਰੇ ਦੀਆਂ ਕੰਧਾਂ 'ਤੇ ਪਲਾਸਟਿਕ ਪੇਂਟ ਹੋਇਆ ਹੈ ਅਤੇ ਕਮਰੇ ਦੀ ਫਰਸ਼ 'ਤੇ ਕਾਲੀਨ ਵਿਛਿਆ ਹੋਇਆ ਹੈ ਤਾਂ ਇਹ ਵੀ ਤੰਦਰੁਸਤੀ ਲਈ ਖ਼ਤਰਨਾਕ ਹਨ।
ਮੋਟਾਪੇ ਨਾਲ ਵਧਦਾ ਹੈ ਕੈਂਸਰ ਦਾ ਖ਼ਤਰਾ

ਦਿਲ ਦੀਆਂ ਅਤੇ ਸ਼ੂਗਰ ਵਰਗੀਆਂ ਬਿਮਾਰੀਆਂ ਮੋਟਾਪੇ 'ਚ ਆਸਾਨੀ ਨਾਲ ਹੁੰਦੀਆਂ ਹਨ। ਇਸ ਤੋਂ ਇਲਾਵਾ ਮੋਟੇ ਲੋਕਾਂ ਨੂੰ ਕੈਂਸਰ ਦਾ ਖ਼ਤਰਾ ਵੀ ਵਧ ਜਾਂਦਾ ਹੈ। ਖੋਜ ਮਾਹਿਰਾਂ ਅਨੁਸਾਰ ਗਰਭ ਅਵਸਥਾ ਦੌਰਾਨ ਕੈਂਸਰ 'ਚ ਮੋਟਾਪਾ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਪਤਲੀਆਂ ਔਰਤਾਂ ਦੇ ਮੁਕਾਬਲੇ ਮੋਟੀਆਂ ਔਰਤਾਂ ਨੂੰ ਇਸ ਕੈਂਸਰ ਦਾ ਖ਼ਤਰਾ ਦੋ ਗੁਣਾਂ ਜ਼ਿਆਦਾ ਹੁੰਦਾ ਹੈ। ਖੋਜ ਮਾਹਿਰਾਂ ਨੇ ਆਪਣੇ ਅਧਿਐਨ 'ਚ ਇਹ ਵੀ ਦੇਖਿਆ ਕਿ ਮੋਟੇ ਲੋਕਾਂ ਨੂੰ ਕਿਡਨੀ ਦੇ ਕੈਂਸਰ ਦਾ ਖ਼ਤਰਾ ਵੀ ਤਿੰਨ ਗੁਣਾ ਜ਼ਿਆਦਾ ਹੁੰਦਾ ਹੈ।
ਮਾਹਿਰਾਂ ਅਨੁਸਾਰ ਮੋਟੇ ਲੋਕਾਂ ਵਿਚ ਟਿਊਮਰ ਦਾ ਸਮੇਂ ਸਿਰ ਪਤਾ ਲਗਾਉਣਾ ਮੁਸ਼ਕਿਲ ਹੁੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ 'ਚ ਟਿਊਮਰ ਦੇ ਵਾਰ-ਵਾਰ ਹੋਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ ਅਤੇ ਅਜਿਹੇ ਰੋਗੀਆਂ 'ਤੇ ਕੀਮੋਥੈਰੇਪੀ ਵੀ ਸਹੀ ਅਸਰ ਨਹੀਂ ਕਰਦੀ, ਜਿਸ ਕਰਕੇ ਉਨ੍ਹਾਂ ਦੀ ਮੌਤ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।
ਮਾਹਿਰਾਂ ਅਨੁਸਾਰ ਸਭ ਨੂੰ ਆਪਣੇ ਭਾਰ 'ਤੇ ਕਾਬੂ ਰੱਖਣਾ ਚਾਹੀਦਾ ਹੈ। ਇਸ ਦੇ ਲਈ ਜਿੰਨੀ ਕਸਰਤ ਤੁਸੀਂ ਕਰ ਸਕਦੇ ਹੋ ਕਰੋ, ਖੂਬ ਫਲ ਅਤੇ ਸਬਜ਼ੀਆਂ ਖਾਓ ਅਤੇ ਮਲਟੀ ਵਿਟਾਮਿਨ ਦੀ ਇਲਾਜ ਦੇ ਦੌਰਾਨ ਵਰਤੋਂ ਕਰੋ।
ਤਣਾਅ-ਪੀੜਤ ਵਿਅਕਤੀ ਨੂੰ ਅਲਜ਼ਾਈਮਰ ਦਾ ਖ਼ਤਰਾ

ਵਿਗਿਆਨੀਆਂ ਦਾ ਕਹਿਣਾ ਹੈ ਕਿ ਅਲਜ਼ਾਈਮਰ ਅਤੇ ਤਣਾਅ ਵਿਚ ਡੂੰਘਾ ਸਬੰਧ ਹੈ। ਮਾਨਸਿਕ ਤਣਾਅ ਜਾਂ ਚਿੰਤਾ 'ਚ ਰਹਿਣ ਵਾਲਿਆਂ ਨੂੰ ਅਲਜ਼ਾਈਮਰ ਦਾ ਖ਼ਤਰਾ ਵਧੇਰੇ ਰਹਿੰਦਾ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਚਿੰਤਾ, ਫ਼ਿਕਰ ਅਤੇ ਤਣਾਅ ਵਰਗੀਆਂ ਨਾਂਹ-ਪੱਖੀ ਭਾਵਨਾਵਾਂ ਦੇ ਸ਼ਿਕਾਰ ਲੋਕਾਂ ਨੂੰ ਸਾਧਾਰਨ ਲੋਕਾਂ ਦੇ ਮੁਕਾਬਲੇ ਅਲਜ਼ਾਈਮਰ ਤੋਂ ਪੀੜਤ ਹੋਣ ਦਾ ਖ਼ਤਰਾ ਦੁੱਗਣਾ ਰਹਿੰਦਾ ਹੈ। ਮਾਹਰਾਂ ਨੇ 797 ਵਡੇਰੀ ਉਮਰ ਦੇ ਲੋਕਾਂ ਦੇ ਮਾਨਸਿਕ ਅਤੇ ਮਨੋਵਿਗਿਆਨਕ ਤਣਾਅ ਦੀ ਖੋਜ ਕੀਤੀ। ਕਰੀਬ ਪੰਜ ਸਾਲ ਦੀ ਖੋਜ ਤੋਂ ਬਾਅਦ ਉਨ੍ਹਾਂ 'ਚੋਂ 140 ਅਲਜ਼ਾਈਮਰ ਦੇ ਸ਼ਿਕਾਰ ਪਏ ਗਏ। ਇਨ੍ਹਾਂ ਵਿਚੋਂ ਮਾਨਸਿਕ ਤਣਾਅ ਤੋਂ ਪੀੜਤ ਜਾਂ ਛੇਤੀ ਗੁੱਸੇ ਹੋਣ ਵਾਲਿਆਂ ਦੀ ਗਿਣਤੀ ਜ਼ਿਆਦਾ ਸੀ।
ਹਵਾ ਪ੍ਰਦੂਸ਼ਣ ਨਾਲ ਫੇਫੜੇ ਦੇ ਕੈਂਸਰ ਦਾ ਖ਼ਤਰਾ
ਵਾਤਾਵਰਨ ਪ੍ਰਦੂਸ਼ਣ ਨਾਲ ਕੈਂਸਰ ਤੋਂ ਪੀੜਤ ਹੋਣ ਦੀ ਸੰਭਾਵਨਾ ਰਹਿੰਦੀ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਹਵਾ ਪ੍ਰਦੂਸ਼ਣ ਵਾਲੇ ਇਲਾਕਿਆਂ ਵਿਚ ਰਹਿਣ ਵਾਲਿਆਂ ਨੂੰ ਫੇਫੜੇ ਦੇ ਕੈਂਸਰ ਦਾ ਖ਼ਤਰਾ ਬਣਿਆ ਰਹਿੰਦਾ ਹੈ। ਪਿਛਲੇ 30 ਸਾਲਾਂ ਤੋਂ 16 ਹਜ਼ਾਰ ਤੋਂ ਵਧੇਰੇ ਲੋਕਾਂ 'ਤੇ ਖੋਜ ਕਰ ਕੇ ਵਿਗਿਆਨੀਆਂ ਨੇ ਸਿੱਟਾ ਕੱਢਿਆ ਹੈ ਕਿ ਜਿਸ ਇਲਾਕੇ ਵਿਚ ਹਵਾ ਪ੍ਰਦੂਸ਼ਣ ਵਧੇਰੇ ਹੈ, ਉਥੇ ਰਹਿਣ ਵਾਲੇ ਲੋਕਾਂ ਨੂੰ ਫੇਫੜੇ ਦੇ ਕੈਂਸਰ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।

 

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX