ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸੰਪਾਦਕੀ

ਆਸ਼ਾਵਾਦੀ ਰੁਝਾਨ

ਕੋਰੋਨਾ ਮਹਾਂਮਾਰੀ ਦੇ ਮਾਮਲੇ ਵਿਚ ਕਾਫੀ ਸੰਤੁਸ਼ਟੀਜਨਕ ਖ਼ਬਰਾਂ ਮਿਲਣ ਲੱਗੀਆਂ ਹਨ। ਦੇਸ਼ ਭਰ ਵਿਚ ਜਿਥੇ ਨਵੇਂ ਕੇਸਾਂ ਦੀ ਗਿਣਤੀ ਘਟ ਰਹੀ ਹੈ, ਉਥੇ ਮੌਤਾਂ ਦੀ ਗਿਣਤੀ ਵਿਚ ਵੀ ਪਹਿਲਾਂ ਨਾਲੋਂ ਵੱਡਾ ਅੰਤਰ ਆਇਆ ਹੈ। ਪਿਛਲੇ 4 ਮਹੀਨਿਆਂ ਤੋਂ ਦਿਨ-ਪ੍ਰਤੀਦਿਨ ਇਸ ਦਾ ...

ਪੂਰੀ ਖ਼ਬਰ »

ਪੈਗਾਸਸ ਸਪਾਈਵੇਅਰ ਸਬੰਧੀ ਸਰਕਾਰ ਸਥਿਤੀ ਸਪੱਸ਼ਟ ਕਰੇ

ਜੇਕਰ ਧੂੰਆਂ ਦਿਖਾਈ ਦੇ ਰਿਹਾ ਹੈ ਤਾਂ ਅੱਗ ਵੀ ਕਿਤੇ ਜ਼ਰੂਰ ਲੱਗੀ ਹੋਵੇਗੀ। ਇਸ ਲਈ ਇਸ ਖ਼ਬਰ ਨੂੰ ਸਿਰੇ ਤੋਂ ਖ਼ਾਰਜ ਕਰਨਾ ਉਚਿਤ ਨਹੀਂ ਹੋਵੇਗਾ ਕਿ ਪੈਗਾਸਸ ਸਪਾਈਵੇਅਰ ਰਾਹੀਂ ਕਾਂਗਰਸੀ ਆਗੂ ਰਾਹੁਲ ਗਾਂਧੀ ਸਮੇਤ ਕਈ ਸਿਆਸਤਦਾਨਾਂ, ਮੰਤਰੀਆਂ, ਪੱਤਰਕਾਰਾਂ, ਕਾਰਕੁੰਨਾਂ ਅਤੇ ਇਕ ਸੁਪਰੀਮ ਕੋਰਟ ਦੇ ਜੱਜ ਦੀ ਜਾਸੂਸੀ ਕੀਤੀ ਗਈ ਸੀ (ਅਤੇ ਸ਼ਾਇਦ ਹੁਣ ਵੀ ਹੋ ਰਹੀ ਹੋਵੇ)। ਅਖ਼ਬਾਰਾਂ ਦੀਆਂ ਰਿਪੋਰਟਾਂ ਤੋਂ ਪਤਾ ਲਗਦਾ ਹੈ ਕਿ ਲਗਭਗ 1000 ਭਾਰਤੀ ਫੋਨ ਨੰਬਰਾਂ ਨੂੰ ਨਿਗਰਾਨੀ ਹੇਠ ਲਿਆਂਦਾ ਗਿਆ ਸੀ, ਜਿਨ੍ਹਾਂ ਵਿਚੋਂ ਕਰੀਬ 300 ਦੀ ਪੁਸ਼ਟੀ ਹੋ ਚੁੱਕੀ ਹੈ।
ਇਹ ਅਖ਼ਬਾਰੀ ਰਿਪੋਰਟ ਕਈ ਕਾਰਨਾਂ ਤੋਂ ਭਰੋਸੇਯੋਗ ਹੈ। ਇਕ, ਇਹ ਕੌਮਾਂਤਰੀ ਸਹਿਯੋਗਾਤਮਕ ਜਾਂਚ ਦਾ ਨਤੀਜਾ ਹੈ, ਜਿਸ ਵਿਚ ਅਮਨੈਸਟੀ ਇੰਟਰਨੈਸ਼ਨਲ ਅਤੇ ਫੋਰਬੀਡਨ ਸਟੋਰੀਜ਼ (ਪੈਰਿਸ ਵਿਖੇ ਗ਼ੈਰ-ਮੁਨਾਫ਼ੇ ਵਾਲਾ ਮੀਡੀਆ) ਸ਼ਾਮਿਲ ਹੈ। ਦੋ, ਇਨ੍ਹਾਂ ਰਿਪੋਰਟਾਂ ਦੀ ਦੁਨੀਆ ਭਰ ਦੀਆਂ 16 ਫ਼ੀਸਦੀ ਪ੍ਰਸਿੱਧ ਮੀਡੀਆ ਸੰਸਥਾਵਾਂ ਨੇ ਮੁੜ ਜਾਂਚ ਕੀਤੀ ਹੈ ਅਤੇ ਆਖ਼ਰੀ ਇਹ ਕਿ ਯੂਨੀਵਰਸਿਟੀ ਆਫ ਟੋਰਾਂਟੋ ਦੀ ਸਨਮਾਨਿਤ ਸਿਟੀਜ਼ਨ ਲੈਬ ਨੇ ਸਮਾਰਟ ਫੋਨਾਂ ਦੀ ਤਕਨੀਕੀ ਸਮੀਖਿਆ ਕਰਨ ਤੋਂ ਬਾਅਦ ਉਨ੍ਹਾਂ ਵਿਚ ਸਪਾਈਵੇਅਰ ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਹੈ ਅਤੇ ਉਸ ਦੇ ਕੰਮ ਕਰਨ ਦੇ ਤਰੀਕੇ ਦੀ ਵੀ ਵਿਆਖਿਆ ਕੀਤੀ ਹੈ। ਇਕ ਮਿਸ ਕਾਲ ਦੇ ਕੇ ਸਪਾਈਵੇਅਰ ਨੂੰ ਟਾਰਗੇਟਿਡ ਸਮਾਰਟ ਫੋਨ ਵਿਚ ਸਥਾਪਤ ਕਰ ਦਿੱਤਾ ਜਾਂਦਾ ਹੈ, ਇਸ ਤੋਂ ਬਾਅਦ ਸਬੰਧਿਤ ਵਿਅਕਤੀ ਦਾ ਪੂਰਾ ਡਾਟਾ, ਉਸ ਦੀ ਗੱਲਬਾਤ, ਉਹ ਕਿਥੇ ਆਉਂਦਾ ਜਾਂਦਾ ਹੈ, ਆਦਿ ਦੀ ਜਾਸੂਸੀ ਕਰਨਾ ਆਸਾਨ ਹੋ ਸਕਦਾ ਹੈ, ਜਿਸ ਤੋਂ ਇਹ ਪਤਾ ਲੱਗ ਜਾਂਦਾ ਹੈ ਕਿ ਉਹ ਵਿਅਕਤੀ ਕਿਸ ਨਾਲ ਕਿੱਥੇ ਮੁਲਾਕਾਤ ਕਰ ਰਿਹਾ ਹੈ।
ਇਸ ਲਈ ਇਸ ਸੰਦਰਭ ਵਿਚ ਇਲੈਕਟ੍ਰਾਨਿਕਸ ਅਤੇ ਇਨਫਰਮੇਸ਼ਨ ਟੈਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ, ਜੋ ਖ਼ੁਦ 2017 ਵਿਚ ਨਿਗਰਾਨੀ ਹੇਠ ਸਨ, ਦਾ ਲੋਕ ਸਭਾ ਵਿਚ ਦਿੱਤਾ ਬਿਆਨ ਸ਼ੱਕ ਨੂੰ ਘੱਟ ਕਰਨ ਦੀ ਥਾਂ ਹੋਰ ਵਧਾਉਂਦਾ ਹੈ। ਉਨ੍ਹਾਂ ਨੇ ਆਪਣੇ ਬਿਆਨ ਵਿਚ ਮੁੱਖ ਤੌਰ 'ਤੇ ਦੋ ਗੱਲਾਂ 'ਤੇ ਜ਼ੋਰ ਦਿੱਤਾ ਇਕ, 'ਇਹ ਭਾਰਤੀ ਲੋਕਤੰਤਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ, ਕਿਉਂਕਿ ਇਸ ਤਰ੍ਹਾਂ ਦੇ ਦਾਅਵੇ ਅਤੀਤ ਵਿਚ ਝੂਠੇ ਸਾਬਤ ਹੋਏ ਹਨ।' ਦੂਸਰਾ ਇਹ ਕਿ ਉਹ ਉਸੇ 'ਸਪੱਸ਼ਟੀਕਰਨ' ਨੂੰ ਦੁਹਰਾਉਂਦੇ ਰਹੇ ਜੋ ਮੀਡੀਆ ਰਿਪੋਰਟਾਂ ਦੇ ਸਿਲਸਿਲੇ ਵਿਚ ਪੈਗਾਸਸ ਸਪਾਈਵੇਅਰ ਬਣਾਉਣ ਵਾਲੀ ਕੰਪਨੀ ਨੇ ਦਿੱਤਾ ਹੈ। ਦਰਅਸਲ ਵੈਸ਼ਨਵ ਨੇ ਸਿਰਫ ਏਨਾ ਹੀ ਦੱਸਣਾ ਸੀ ਕਿ, ਕੀ ਭਾਰਤ ਸਰਕਾਰ ਨੇ ਪੈਗਾਸਸ ਸਪਾਈਵੇਅਰ ਖ਼ਰੀਦਿਆ ਹੈ ਜਾਂ ਨਹੀਂ ਪਰ ਉਨ੍ਹਾਂ ਨੇ ਇਹ ਨਹੀਂ ਦੱਸਿਆ। ਨਾਲ ਹੀ 'ਲੋਕਤੰਤਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼' ਵਰਗੀਆਂ ਗੱਲਾਂ ਕਿਸੇ ਸਵਾਲ ਦਾ ਜਵਾਬ ਨਹੀਂ ਹੁੰਦੀਆਂ, ਖ਼ਾਸ ਕਰਕੇ ਜਦੋਂ ਪੈਗਾਸਸ ਸਪਾਈਵੇਅਰ ਵਲੋਂ ਜਾਸੂਸੀ ਦੇ ਦੋਸ਼ ਲਗਭਗ 50 ਦੇਸ਼ਾਂ ਦੀਆਂ ਸਰਕਾਰਾਂ 'ਤੇ ਲੱਗੇ ਹੋਣ। ਫਿਰ ਜੇ ਕੋਈ 'ਦਾਅਵਾ ਅਤੀਤ ਵਿਚ ਝੂਠਾ ਸਾਬਤ ਹੋਇਆ' ਹੋਵੇ ਤਾਂ ਇਹ ਇਸ ਗੱਲ ਦੀ ਜ਼ਮਾਨਤ ਨਹੀਂ ਹੈ ਕਿ ਮੌਜੂਦਾ ਜਾਂ ਭਵਿੱਖ ਵਿਚ ਵੀ ਅਜਿਹਾ ਦਾਅਵਾ ਹੀ ਝੂਠਾ ਸਾਬਤ ਹੋਵੇਗਾ।
ਸੰਖੇਪ ਵਿਚ ਗੱਲ ਸਿਰਫ ਏਨੀ ਹੀ ਹੈ ਕਿ ਸਰਕਾਰ 2019 ਦੀ ਤਰ੍ਹਾਂ ਇਸ ਵਾਰ ਵੀ ਕੋਈ ਸਿੱਧਾ ਅਤੇ ਸਪੱਸ਼ਟ ਜਵਾਬ ਨਹੀਂ ਦੇ ਰਹੀ। ਧਿਆਨ ਦੇਣ ਵਾਲੀ ਗੱਲ ਹੈ ਕਿ ਪੈਗਾਸਸ ਸਪਾਈਵੇਅਰ ਬਣਾਉਣ ਵਾਲੀ ਇਜ਼ਰਾਈਲੀ ਕੰਪਨੀ ਐਨ.ਐਸ.ਓ. ਗਰੁੱਪ ਆਪਣਾ ਇਹ ਸਾਫਟਵੇਅਰ ਸਿਰਫ ਸਰਕਾਰਾਂ ਨੂੰ ਵੇਚਦੀ ਹੈ ਅਤੇ ਇਹ ਵੀ ਸਿਰਫ ਅੱਤਵਾਦੀ ਸਰਗਰਮੀਆਂ ਨੂੰ ਰੋਕਣ ਅਤੇ ਜਾਂਚ ਲਈ ਉਨ੍ਹਾਂ ਦੀ ਜਾਸੂਸੀ ਕਰਨ ਲਈ। ਇਸ ਦੀ ਵਰਤੋਂ ਕਰਨ ਲਈ ਇਜ਼ਰਾਈਲ ਦੇ ਰੱਖਿਆ ਮੰਤਰੀ ਦੀ ਮਨਜ਼ੂਰੀ ਲੈਣੀ ਹੁੰਦੀ ਹੈ, ਕਿਉਂਕਿ ਪੈਗਾਸਸ ਇਕ ਸਾਈਬਰ ਹਥਿਆਰ ਹੈ, ਜਿਸ ਲਈ ਆਰਮਜ਼ ਐਕਸਪੋਰਟ ਲਾਇਸੰਸ ਦੀ ਜ਼ਰੂਰਤ ਹੁੰਦੀ ਹੈ। ਪਰ ਬਹੁਤ ਸਾਰੀਆਂ ਸਰਕਾਰਾਂ ਇਸ ਦੀ ਦੁਰਵਰਤੋਂ ਰਾਜਨੀਤਕ ਅਤੇ ਹੋਰ ਜਾਸੂਸੀ ਕਰਨ ਲਈ ਕਰਦੀਆਂ ਹਨ, ਜਿਸ ਦਾ ਸੰਭਾਵਿਤ ਰਾਸ਼ਟਰੀ ਸੁਰੱਖਿਆ ਜਾਂਚ ਨਾਲ ਕੋਈ ਸਬੰਧ ਨਹੀਂ ਹੁੰਦਾ। ਇਸ ਲਈ ਪੈਗਾਸਸ ਸਪਾਈਵੇਰ ਨੂੰ ਲੈ ਕੇ ਵਾਰ-ਵਾਰ ਗੰਭੀਰ ਸਵਾਲ ਉੱਠਦੇ ਹਨ। ਪੈਗਾਸਸ 2019 ਵਿਚ ਵੀ ਸੁਰਖੀਆਂ ਵਿਚ ਸੀ। ਪਰ ਇਸ ਵਾਰ ਇਹ ਵੱਡਾ ਮੁੱਦਾ ਬਣ ਕੇ ਉੱਭਰਿਆ ਹੈ। ਪਹਿਲਾਂ ਵਾਂਗ ਇਸ ਵਾਰ ਵੀ ਭਾਰਤ ਉਸ ਦੀ ਬਦਨਾਮ ਸੂਚੀ ਵਿਚ ਸ਼ਾਮਿਲ ਹੈ। ਭਾਰਤ ਸਰਕਾਰ ਦੀਆਂ ਏਜੰਸੀਆਂ ਨੇ ਪੈਗਾਸਸ ਨੂੰ ਖ਼ਰੀਦਿਆ (ਅਤੇ ਵਰਤੋਂ ਕੀਤੀ) ਜਾਂ ਨਹੀਂ, ਇਹ ਗੱਲ ਇਕ ਭਰੋਸੇਯੋਗ ਜਾਂਚ ਰਾਹੀਂ ਤੈਅ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਦਾਅ 'ਤੇ ਇਕ ਅਹਿਮ ਸਵਾਲ ਹੈ ਕੀ ਸਿਆਸਤਦਾਨਾਂ, ਪੱਤਰਕਾਰਾਂ, ਕਾਰਕੁੰਨਾਂ ਆਦਿ ਦੀ ਸਰਕਾਰੀ ਤੌਰ 'ਤੇ ਜਾਸੂਸੀ ਕੀਤੀ ਗਈ?
ਸੰਤੁਸ਼ਟ ਕਰਨ ਵਾਲੇ ਜਵਾਬ ਦੀ ਗ਼ੈਰ-ਮੌਜੂਦਗੀ ਵਿਚ ਇਹ ਸਵਾਲ ਲਗਾਤਾਰ ਉੱਠਦਾ ਰਹੇਗਾ। ਧਿਆਨ ਰਹੇ ਕਿ ਅਕਤੂਬਰ 2019 ਵਿਚ ਇਹ ਗੱਲ ਰੌਸ਼ਨੀ ਵਿਚ ਆਈ ਸੀ ਕਿ ਭੀਮਾ ਕੋਰੇਗਾਉਂ ਜਾਂਚ ਨਾਲ ਜੁੜੇ ਕਈ ਕਾਰਕੁੰਨਾਂ ਨੂੰ ਪੈਗਾਸਸ ਸਪਾਈਵੇਅਰ ਰਾਹੀਂ ਟਾਰਗੈਟ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵਟਸਐਪ 'ਤੇ ਮਿਸ ਕਾਲ ਕੀਤੀ ਗਈ ਅਤੇ ਉਨ੍ਹਾਂ ਦੇ ਸਮਾਰਟ ਫੋਨ 'ਤੇ ਸਪਾਈਵੇਅਰ ਸਥਾਪਤ ਕਰ ਦਿੱਤਾ ਗਿਆ। ਜਦੋਂ ਇਸ 'ਤੇ ਕਾਫੀ ਰੌਲਾ ਪਿਆ ਤਾਂ ਸਰਕਾਰ ਨੇ ਜਾਂਚ ਦਾ ਭਰੋਸਾ ਦਿੱਤਾ ਸੀ। ਉਸ ਜਾਂਚ ਦਾ ਕੀ ਹੋਇਆ, ਕਿਸੇ ਨੂੰ ਕੁਝ ਪਤਾ ਨਹੀਂ। ਖੈਰ, ਉਹ ਸਰਕਾਰਾਂ ਵੀ ਇਮਾਨਦਾਰ ਨਹੀਂ ਹਨ, ਜੋ ਪੈਗਾਸਸ ਦੀ ਸੂਚੀ 'ਤੇ ਨਹੀਂ ਹਨ। ਤਕਨੀਕੀ ਤੌਰ 'ਤੇ ਵਿਕਸਿਤ ਦੇਸ਼ਾਂ ਕੋਲ ਜਾਸੂਸੀ ਕਰਨ ਲਈ ਕਈ ਸਾਫਟਵੇਅਰ ਯੰਤਰ ਹਨ। ਪਿਛਲੇ ਸਾਲ ਅਮਰੀਕਾ ਦੇ ਕੋਰਟ ਆਫ ਅਪੀਲਜ਼ ਨੇ ਕਿਹਾ ਕਿ ਉਸ ਦੀ ਕੌਮੀ ਸੁਰੱਖਿਆ ਏਜੰਸੀ ਨੇ ਜੋ ਵੱਡੀ ਗਿਣਤੀ ਵਿਚ ਘਰੇਲੂ ਫੋਨਾਂ ਨੂੰ ਨਿਗਰਾਨੀ ਹੇਠ 'ਤੇ ਰੱਖਿਆ, ਉਹ ਅਮਲ ਗ਼ੈਰ-ਸੰਵਿਧਾਨਕ ਸੀ। ਇਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਅਕਤੂਬਰ 2019 ਵਿਚ ਵਟਸਐਪ ਨੇ ਐਨ.ਐਸ.ਓ. ਗਰੁੱਪ, ਜਿਸ ਦਾ ਪੈਗਾਸਸ ਸਾਫਟਵੇਅਰ ਹੈ, ਦੇ ਵਿਰੁੱਧ ਅਮਰੀਕਾ ਵਿਚ ਮੁਕੱਦਮਾ ਜਿੱਤਿਆ ਸੀ, ਜਿਸ ਦਾ ਸਬੰਧ ਉਸ ਦੇ ਐਨਕ੍ਰਿਪਟਿਡ ਮੈਸੈਜਿੰਗ (ਸੁਨੇਹੇ ਦੀ ਗੁਪਤਤਾ ਕਾਇਮ ਰੱਖਣ ਵਾਲੀ) ਐਪ ਦੀ ਉਲੰਘਣਾ ਨਾਲ ਸੀ।
ਇਸ ਤੋਂ ਉਲਟ, ਮਾਈਕਰੋਸਾਫਟ ਨੇ ਐਲਾਨ ਕੀਤਾ ਹੈ ਕਿ ਉਸ ਨੇ ਆਪਣੇ ਉਤਪਾਦਾਂ ਵਿਚ ਉਸ ਮੈਲਵੇਅਰ ਵਿਰੁੱਧ ਸੁਰੱਖਿਆ ਕਵਚ ਵਿਕਸਿਤ ਕੀਤਾ ਹੈ, ਜਿਸ ਨਾਲ ਪੱਤਰਕਾਰਾਂ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਇਸ ਵਿਚ ਕੋਈ ਦੋ ਰਾਵਾਂ ਨਹੀਂ ਕਿ ਨਾਗਰਿਕਾਂ ਦੀ ਨਿੱਜਤਾ ਨੂੰ ਇਸ ਤਰ੍ਹਾਂ ਦੀ ਜਾਸੂਸੀ ਨਾਲ ਲੋਕਤੰਤਰ ਵਿਚ ਹੀ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਇਸ ਲਈ ਭਾਰਤ ਸਮੇਤ ਸਾਰੇ ਲੋਕਤੰਤਰਿਕ ਦੇਸ਼ਾਂ ਨੂੰ ਇਸ ਸਿਲਸਿਲੇ ਵਿਚ ਪਹਿਲ ਕਰਨੀ ਚਾਹੀਦੀ ਹੈ। ਲੋਕਤੰਤਰਿਕ ਦੇਸ਼ਾਂ ਨੂੰ ਮਿਲ ਕੇ ਪ੍ਰਾਈਵੇਟ ਸਪਾਈਵੇਅਰ ਦੀ ਵਰਤੋਂ 'ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਅਜਿਹਾ ਕਰਨ ਨਾਲ ਜਾਇਜ਼ ਸੁਰੱਖਿਆ ਜ਼ਰੂਰਤਾਂ ਨਾਲ ਸਮਝੌਤਾ ਨਹੀਂ ਹੋਵੇਗਾ, ਸਿਰਫ ਸੱਤਾ ਦੀ ਸ਼ੱਕੀ ਦੁਰਵਰਤੋਂ ਤੋਂ ਸੁਰੱਖਿਅਤ ਰਹਿਣ ਦੇ ਰਸਤੇ ਨਿਕਲਣਗੇ। ਭਾਰਤ ਵਿਚ ਨਿੱਜੀ ਡਾਟਾ ਸੁਰੱਖਿਆ ਕਾਨੂੰਨ ਦੀ ਲੋੜ ਹੈ, ਤਾਂ ਕਿ ਨਾਜਾਇਜ਼ ਘੁਸਪੈਠ ਤੋਂ ਕਾਨੂੰਨੀ ਸੁਰੱਖਿਆ ਮਿਲ ਸਕੇ। ਦਸੰਬਰ 2019 ਵਿਚ ਸੰਸਦ ਵਿਚ ਡਾਟਾ ਸੁਰੱਖਿਆ ਬਿੱਲ ਪੇਸ਼ ਕੀਤਾ ਗਿਆ ਸੀ, ਜੋ ਅਜੇ ਤੱਕ ਵਿਚਾਰ ਅਧੀਨ ਹੈ। ਇਸ ਬਿੱਲ ਵਿਚਲੀਆਂ ਕਮੀਆਂ ਨੂੰ ਦੂਰ ਕਰਕੇ ਪਾਸ ਕਰਨ ਦੀ ਲੋੜ ਹੈ।
ਕਿਉਂਕਿ ਇਹ ਬਿੱਲ ਪੀੜਤ ਨੂੰ ਕੋਈ ਰਾਹਤ ਨਹੀਂ ਦਿੰਦਾ, ਜਦੋਂ ਕਿ ਅੱਜ ਕਈ ਤਰ੍ਹਾਂ ਦੇ ਸਪਾਈਵੇਅਰ ਇਕ ਆਮ ਆਦਮੀ ਵੀ ਆਸਾਨੀ ਨਾਲ ਹਾਸਲ ਕਰ ਸਕਦਾ ਹੈ। ਇਸ ਬਿੱਲ ਵਿਚ ਕਿਹਾ ਗਿਆ ਹੈ ਕਿ ਡਾਟਾ ਉਲੰਘਣ ਦੀ ਸਥਿਤੀ ਵਿਚ ਸਰਵਿਸ ਪ੍ਰੋਵਾਈਡਰ ਨੂੰ ਰੈਗੂਲੇਟਰ ਨੂੰ ਸੂਚਿਤ ਕਰਨਾ ਹੋਵੇਗਾ। ਹੋਣ ਵਾਲੇ ਨੁਕਸਾਨ ਦੀ ਗੰਭੀਰਤਾ ਨੂੰ ਦੇਖਦਿਆਂ ਰੈਗੂਲੇਟਰ ਤੈਅ ਕਰੇਗਾ ਕਿ ਪੀੜਤ ਨੂੰ ਜਾਣਕਾਰੀ ਦਿੱਤੀ ਜਾਏ ਜਾਂ ਨਹੀਂ। ਨਾਲ ਹੀ ਬਿੱਲ ਵਿਚ ਰਾਸ਼ਟਰੀ ਸੁਰੱਖਿਆ ਦੀ ਦੁਹਾਈ ਦਿੰਦਿਆਂ ਸਰਕਾਰੀ ਏਜੰਸੀਆਂ ਨੂੰ ਵੀ ਵੱਖ ਰੱਖਿਆ ਗਿਆ ਹੈ। ਕੁੱਲ ਮਿਲਾ ਕੇ ਇਹ ਬਿੱਲ ਬਹੁਤ ਕਮਜ਼ੋਰ ਹੈ, ਇਸ ਦੀ ਥਾਂ ਨਵਾਂ ਬਿੱਲ ਲਿਆਉਣਾ ਚਾਹੀਦਾ ਹੈ, ਖ਼ਾਸ ਕਰਕੇ ਇਸ ਲਈ ਵੀ ਕਿਉਂਕਿ ਟੈਲੀਗ੍ਰਾਫ ਕਾਨੂੰਨ ਅਤੇ ਸੂਚਨਾ ਤਕਨੀਕੀ ਕਾਨੂੰਨ ਤਹਿਤ ਨਿਗਰਾਨੀ ਦੀਆਂ ਸ਼ਕਤੀਆਂ ਨੂੰ ਕੰਟਰੋਲ ਕਰਨ ਲਈ ਕੋਈ ਪ੍ਰਬੰਧ ਨਹੀਂ ਹੈ। ਪਰ ਇਸ ਤੋਂ ਪਹਿਲਾਂ ਸਰਕਾਰ ਦੀ ਤਰਜੀਹ 'ਪੈਗਾਸਸ ਪ੍ਰਾਜੈਕਟ' ਵਿਚ ਕੀਤੇ ਗਏ ਦਾਅਵਿਆਂ ਦੀ ਤਹਿ ਤੱਕ ਪਹੁੰਚਣਾ ਹੋਣਾ ਚਾਹੀਦਾ ਹੈ। ਨਾਲ ਹੀ ਸਰਕਾਰ ਨੂੰ ਇਸ ਸਬੰਧੀ ਵੀ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ ਕਿ ਉਸ ਨੇ ਪੈਗਾਸਸ ਸਪਾਈਵੇਅਰ ਖ਼ਰੀਦ ਕੇ ਇਸਤੇਮਾਲ ਕੀਤਾ ਹੈ ਜਾਂ ਨਹੀਂ।
(ਇਮੇਜ ਰਿਫਲੈਕਸ਼ਨ ਸੈਂਟਰ)

ਖ਼ਬਰ ਸ਼ੇਅਰ ਕਰੋ

 

ਜਾਗਰੂਕ ਲੋਕ ਹੀ ਜੁਰਮ ਰੋਕ ਸਕਦੇ ਹਨ

ਜਿਉਂ ਹੀ ਸਵੇਰ ਹੁੰਦੀ ਹੈ, ਅਖ਼ਬਾਰ ਦੇ ਵਰਕੇ ਦੇਖਦੇ ਹਾਂ ਤਾਂ ਜੁਰਮਾਂ 'ਤੇ ਨਜ਼ਰ ਜਾਂਦੇ ਹੀ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਉੱਭਰ ਆਉਂਦੀਆਂ ਹਨ। ਵਧਦੇ ਜੁਰਮਾਂ ਦੀ ਚਿੰਤਾ ਨਾਲ ਮਨੁੱਖ ਨੂੰ ਭਵਿੱਖ ਧੁੰਦਲਾ ਜਿਹਾ ਨਜ਼ਰ ਆਉਂਦਾ ਹੈ। ਇਕ ਥਾਂ ਪੜ੍ਹ ਰਿਹਾ ਸੀ ਕਿ ਇਕ ...

ਪੂਰੀ ਖ਼ਬਰ »

ਸਿਹਤ, ਸਿੱਖਿਆ ਤੇ ਰੁਜ਼ਗਾਰ ਦੀ ਮੰਗ ਕਰਨ ਲੋਕ

(ਕੱਲ੍ਹ ਤੋਂ ਅੱਗੇ) ਦੂਸਰੀ ਅਹਿਮ ਸਹੂਲਤ ਜੋ ਦੇਸ਼ ਦੇ ਹਰ ਕਿਸਾਨ ਨੂੰ ਲੋੜੀਂਦੀ ਹੈ ਉਹ ਹੈ ਦਰਾਮਦ-ਬਰਾਮਦ ਲਈ ਸਿਖਲਾਈ ਅਤੇ ਲੋੜੀਂਦੀ ਪ੍ਰਵਾਨਗੀ ਮੁਹੱਈਆ ਕਰਵਾਉਣਾ। ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿਚੋਂ ਬਾਹਰ ਕੱਢਣ ਅਤੇ ਉਨ੍ਹਾਂ ਦੀ ਮਾਲੀ ਹਾਲਤ ਸੁਧਾਰਨ ਲਈ ਇਸ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX