ਤਾਜਾ ਖ਼ਬਰਾਂ


ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  15 minutes ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  20 minutes ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  26 minutes ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  35 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  40 minutes ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  about 1 hour ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  about 1 hour ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  about 2 hours ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  about 2 hours ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  about 2 hours ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  about 3 hours ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  about 3 hours ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  about 3 hours ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 minute ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  about 4 hours ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  about 4 hours ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  about 4 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਪੰਜਾਬ ਨੂੰ ਵੀ ਮਿਲਿਆ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਦੇਸ਼ ਦੇ ਰਾਸ਼ਟਰਪਤੀ ਵਲੋਂ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਇਕ ਸਮਾਗਮ ਵਿਚ ਸਾਲ 2019-20 ਲਈ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ ਪੇਸ਼ ਕੀਤੇ ਗਏ...
ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  about 5 hours ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਵਾਰ ਫਿਰ ਬੁਲਾਇਆ ਗਿਆ ਦਿੱਲੀ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  about 6 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਗੋਰੇ ਵਲੋਂ ਸਿੱਖ ਟਰੱਕ ਡਰਾਈਵਰ 'ਤੇ ਨਸਲੀ ਹਮਲਾ

ਐਬਟਸਫੋਰਡ, 21 ਜੁਲਾਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਸਰੀ ਵਿਖੇ ਇਕ ਨਸਲਵਾਦੀ ਗੋਰੇ ਨੇ ਨੌਜਵਾਨ ਸਿੱਖ ਟਰੱਕ ਡਰਾਈਵਰ ਜਗਦੀਪ ਸਿੰਘ ਦੀ ਦਸਤਾਰ ਲਾਹ ਦਿੱਤੀ | ਮਿਲੀ ਖਬਰ ਅਨੁਸਾਰ ਜਗਦੀਪ ਸਿੰਘ ਸਸਕੈਚਵਨ ਤੋਂ ਟਰੱਕ ਦਾ ਲੋਡ ਲੈ ਕੇ ਸਰੀ ਆਇਆ ਸੀ ਤੇ ਜਦੋਂ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਟਰੱਕ ਦੁਰਘਟਨਾ 'ਚ ਪੰਜਾਬੀ ਡਰਾਈਵਰ ਦੀ ਮੌਤ

ਸਾਨ ਫਰਾਂਸਿਸਕੋ, 21 ਜੁਲਾਈ (ਐੱਸ.ਅਸ਼ੋਕ ਭੌਰਾ)-ਪਿਛਲੇ ਥੋੜੇ ਅਰਸੇ 'ਚ ਵੱਖ-ਵੱਖ ਟਰੱਕ ਦੁਰਘਟਨਾਵਾਂ 'ਚ ਮਾਰੇ ਗਏ ਪੰਜਾਬੀ ਨੌਜਵਾਨ ਡਰਾਈਵਰਾਂ ਦੀਆਂ ਬੇਵਕਤ ਮੌਤਾਂ 'ਤੇ ਪੰਜਾਬੀ ਭਾਈਚਾਰੇ 'ਚ ਡੂੰਘੀ ਚਿੰਤਾ ਹੈ ਕਿਉਂਕਿ ਟਰੱਕਿੰਗ ਕਾਰੋਬਾਰ 'ਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਉੱਘੇ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਾਟ ਹੈਕ

ਲੈਸਟਰ/ਲੰਡਨ, 21ਜੁਲਾਈ (ਸੁਖਜਿੰਦਰ ਸਿੰਘ ਢੱਡੇ, ਮਨਪ੍ਰੀਤ ਸਿੰਘ ਬੱਧਨੀ)-ਬਰਤਾਨੀਆ ਦੀ ਮਹਾਰਾਣੀ ਅਲਿਜਬੈਥ ਪਾਸੋਂ ਸਨਮਾਨ ਪ੍ਰਾਪਤ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ ਇੰਗਲੈਂਡ ਨਿਵਾਸੀ 'ਗੋਲਡਨ ਸਟਾਰ'  ਮਲਕੀਤ ਸਿੰਘ ਦਾ ਇੰਸਟਾਗ੍ਰਾਮ ਅਤੇ ਫੇਸਬੁਕ ...

ਪੂਰੀ ਖ਼ਬਰ »

ਮਾਪਿਆਂ ਨੂੰ ਮਿਲਿਆ ਕੈਨੇਡਾ ਦੀ ਪੱਕੀ ਇਮੀਗ੍ਰੇਸ਼ਨ ਦਾ ਮੌਕਾ

ਟੋਰਾਂਟੋ, 21 ਜੁਲਾਈ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਦੇ ਇਕ ਵਿਸ਼ੇਸ਼ ਐਲਾਨ ਮੁਤਾਬਿਕ ਕੈਨੇਡਾ ਦੇ ਨਗਰਿਕਾਂ ਅਤੇ ਪੱਕੇ ਵਾਸੀਆਂ ਨੂੰ ਉਨ੍ਹਾਂ ਦੇ ਵਿਦੇਸ਼ਾਂ 'ਚ ਰਹਿ ਰਹੇ ਮਾਪਿਆਂ/ ਦਾਦਕਿਆਂ/ ਨਾਨਕਿਆਂ ਦੀ ਪੱਕੀ ਇਮੀਗ੍ਰੇਸ਼ਨ ਅਪਲਾਈ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ | 20 ਸਤੰਬਰ 2021 ਤੋਂ ਬਾਅਦ 30,000 ਅਰਜੀਆਂ ਦਾਖਲ ਕਰਨਾ ਸੰਭਵ ਹੋਵੇਗਾ | ਜਿਨ੍ਹਾਂ ਲੋਕਾਂ ਨੇ ਪਿਛਲੇ ਸਾਲ ਇਮੀਗ੍ਰੇਸ਼ਨ ਦੇ 'ਲਾਟਰੀ ਸਿਸਟਮ' 'ਚ ਆਪਣਾ ਨਾਮ (ਐਕਸਪ੍ਰੈਸ਼ਨ ਆਫ ਇੰਟ੍ਰਸਟ) ਦਾਖਲ ਕੀਤਾ ਸੀ ਉਨ੍ਹਾਂ ('ਚੋਂ ਲਟਰੀ ਮੁਤਾਬਿਕ ਚੋਣਵੇਂ) ਨੂੰ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਣ ਦੀ ਸੰਭਾਵਨਾ ਬਣੀ ਹੈ | ਇਸ ਵਾਸਤੇ ਅਰਜੀਕਰਤਾ ਕੈਨੇਡਾ ਵਾਸੀ ਨੂੰ 2018, 2019 ਅਤੇ 2020 ਦੀ ਆਮਦਨ ਸਾਬਤ ਕਰਨ ਸਮੇਤ ਅਗਲੇ 20 ਸਾਲ ਆਪਣੇ ਸਪਾਂਸਰ ਕੀਤੇ ਮਾਪਿਆਂ/ ਦਾਦਕਿਆਂ/ ਨਾਨਕਿਆਂ ਦੇ ਖਰਚਿਆਂ ਲਈ ਵੀ ਜਿੰਮੇਵਾਰੀ ਲੈਣੀ ਪਵੇਗੀ ਜਦਕਿ ਕਿਊਬਕ 'ਚ (ਉੱਥੇ ਦੇ ਕੈਨੇਡਾ ਨਾਲੋਂ ਵੱਖਰੇ ਇਮਗ੍ਰੇਸ਼ਨ ਸਿਸਟਮ ਅਨੁਸਾਰ) ਸਿਰਫ ਇਕ ਸਾਲ ਦੀ ਆਮਦਨ ਦੀ ਸ਼ਰਤ ਅਤੇ 10 ਸਾਲਾਂ ਦੀ ਜਿੰਮੇਵਾਰੀ ਲੈਣਾ ਤੈਅ ਕੀਤਾ ਗਿਆ ਹੈ | ਤਾਜਾ ਜਾਣਕਾਰੀ ਅਨੁਸਾਰ ਅਗਲੇ ਦਿਨਾਂ 'ਚ ਅਫਗਾਨਿਸਤਾਨ 'ਚੋਂ ਨਾਟੋ ਫੌਜਾਂ ਕੱਢੇ ਜਾਣ ਤੋਂ ਬਾਅਦ ਬਣ ਰਹੇ ਖਤਰਨਾਕ ਹਾਲਾਤ ਦੇ ਮੱਦੇਨਜ਼ਰ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਉੱਥੋਂ ਕੈਨੇਡੀਅਨ ਫੌਜਾਂ ਨਾਲ (ਉਲਥਾਕਾਰ, ਗਾਈਡ, ਡਰਾਈਵਰ ਵਗੈਰਾ ਵਜੋਂ) ਕੰਮ ਕਰਦੇ ਰਹੇ ਅਫਗਾਨੀਆਂ ਨੂੰ ਪੱਕੀ ਇਮੀਗ੍ਰੇਸ਼ਨ ਦੇਣ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਬਣੀ ਹੋਈ ਹੈ ਜਦ ਕਿ ਅਮਰੀਕਾ ਵਲੋਂ ਉਨ੍ਹਾਂ ਦੀ ਫੌਜ ਨਾਲ਼ ਕੰਮ ਕਰਦੇ ਰਹੇ ਅਫਗਾਨੀਆਂ ਨੂੰ ਅਫ਼ਗਾਨਿਸਤਾਨ 'ਚੋਂ ਕੱਢ ਕੇ ਸੁਰਿੱਖਅਤ ਥਾਵਾਂ ਤੇ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੇ ਪੱਕੇ ਵੀਜ਼ਾ ਦੀ ਅਰਜੀਆਂ ਉਪਰ ਕੰਮ ਕੀਤਾ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਅਮਰੀਕਾ ਨੇ ਭਾਰਤ ਦੀ ਯਾਤਰਾ ਵਾਸਤੇ ਦਿੱਤੀ ਢਿੱਲ

ਸੈਕਰਾਮੈਂਟੋ, 21 ਜੁਲਾਈ (ਹੁਸਨ ਲੜੋਆ ਬੰਗਾ)- ਅਮਰੀਕਾ ਨੇ ਭਾਰਤ 'ਚ ਕੋਵਿਡ-19 ਦੇ ਮਾਮਲੇ ਘਟਣ ਦੇ ਮੱਦੇਨਜ਼ਰ ਆਪਣੇ ਸ਼ਹਿਰੀਆਂ ਨੂੰ ਕਿਹਾ ਹੈ ਕਿ ਉਹ ਭਾਰਤ ਜਾਣ ਵਾਸਤੇ ਸੋਚ ਸਕਦੇ ਹਨ | ਅਮਰੀਕਾ ਨੇ ਭਾਰਤ ਨੂੰ 4 ਸ਼੍ਰੇਣੀ ਪੱਧਰ ਤੋਂ ਘਟਾ ਕੇ ਤਿੰਨ ਸ਼੍ਰੇਣੀ ਪੱਧਰ 'ਚ ...

ਪੂਰੀ ਖ਼ਬਰ »

ਜਰਮਨੀ 'ਚ ਹੜ੍ਹਾਂ ਤੋਂ ਬਾਅਦ ਵੱਡੀ ਪੱਧਰ 'ਤੇ ਸਫਾਈ ਦਾ ਕੰਮ ਜਾਰੀ

ਫਰੈਂਕਫਰਟ, 21 ਜੁਲਾਈ (ਸੰਦੀਪ ਕੌਰ ਮਿਆਣੀ)- ਜਰਮਨ ਦੀ ਚਾਂਲਰ ਐਂਜੇਲਾ ਮੇਰਕਲ ਨੇ ਵੱਧ ਪ੍ਰਭਾਵਿਤ ਹੋਏ ਸ਼ਹਿਰ ਬਾਡ ਮੋਂਸਟੀਰੀਫਲ ਦਾ ਦੌਰਾ ਕੀਤਾ ਅਤੇ ਕੁਝ ਦਿਨਾਂ ਦੇ ਅੰਦਰ-ਅੰਦਰ ਸਰਕਾਰੀ ਸਹਾਇਤਾ ਦਾ ਵਾਅਦਾ ਕੀਤਾ | ਜਰਮਨੀ ਦੇ ਇਸ ਖੇਤਰ 'ਚ 700 ਸਾਲਾਂ ਤੋਂ ਬਾਅਦ ਸਭ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਨੇ ਡਾਟਾ ਜ ਾਂਚ ਤੋਂ ਬਾਅਦ ਸੈਂਕੜੇ ਲੋਕਾਂ ਨੂੰ ਜਰਮਨੀ 'ਚ ਗਿ੍ਫ਼ਤਾਰ ਕੀਤਾ

ਫਰੈਂਕਫਰਟ, 21 ਜੁਲਾਈ (ਸੰਦੀਪ ਕੌਰ ਮਿਆਣੀ)-ਫਰੈਂਕਫਰਟ ਦੇ ਸਰਕਾਰੀ ਵਕੀਲ ਅਤੇ ਦੇਸ਼ ਦੇ ਸੰਘੀ ਅਪਰਾਧਿਕ ਪੁਲਿਸ ਦਫ਼ਤਰ (ਬੀ.ਕੇ.ਏ.) ਨੇ ਇਕ ਬਿਆਨ 'ਚ ਕਿਹਾ ਕਿ ਉਨ੍ਹਾਂ ਨੇ ਐਨਕਿ੍ਪਟਡ ਮੋਬਾਈਲ ਫੋਨ ਚੈਟ ਦੇ ਡਾਟਾ ਤੋਂ ਪ੍ਰਾਪਤ ਜਾਣਕਾਰੀ ਤੋਂ ਬਾਅਦ ਮੰਗਲਵਾਰ ਨੂੰ 750 ...

ਪੂਰੀ ਖ਼ਬਰ »

ਐਮ.ਪੀ. ਪ੍ਰੀਤ ਕੌਰ ਗਿੱਲ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਪੋਤੀ ਸੋਫੀਆ ਦਲੀਪ ਸਿੰਘ ਦਾ ਬੁੱਤ ਲਗਾਉਣ ਦੀ ਮੰਗ

ਲੰਡਨ, 21 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਲਈ ਯੋਗਦਾਨ ਪਾਉਣ ਵਾਲੇ ਲੋਕਾਂ ਨੂੰ ਬਣਦਾ ਸਤਿਕਾਰ ਦੇਣ ਦੀ ਮੰਗ ਕਰਦਿਆਂ ਵੁਈ ਟੂ ਬੁਲਿਟ ਬਿ੍ਟੇਨ ਅਤੇ 'ਹਿਡਨ ਹੀਰੋਜ਼' ਮੁਹਿੰਮ ਦਾ ਯੂ.ਕੇ. 'ਚ ਆਗਾਜ਼ ਕੀਤਾ ਗਿਆ | ਜਿਸ ਤਹਿਤ ਸਰਕਾਰ ਤੋਂ ਮੰਗ ਕੀਤੀ ਗਈ ਹੈ ...

ਪੂਰੀ ਖ਼ਬਰ »

ਕਦੋਂ ਚੁਣੀ ਜਾਵੇਗੀ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਨਵੀਂ ਪ੍ਰਬੰਧਕ ਕਮੇਟੀ – ਅਮਰਜੀਤ ਸਿੰਘ ਢਿੱਲੋਂ

ਲੰਡਨ, 21 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਚੋਣ ਪਿਛਲੇ ਵਰ੍ਹੇ ਕੋਰੋਨਾ ਮਹਾਂਮਾਰੀ ਕਾਰਨ ਨਹੀਂ ਹੋ ਸਕੀ, ਜਿਸ ਕਰਕੇ ਕਮੇਟੀ ਦੀ ਸਮਾਂ ਸੀਮਾ 'ਚ ਇਕ ਸਾਲ ਦਾ ਵਾਧਾ ਕਰ ਦਿੱਤਾ ਗਿਆ ਸੀ | ਉਸ ਸਮੇਂ ਲੰਡਨ ਮੇਅਰ ਅਤੇ ਲੰਡਨ ...

ਪੂਰੀ ਖ਼ਬਰ »

ਈਦ-ਉਲ-ਅਜ਼ਹਾ ਦਾ ਤਿਉਹਾਰ ਮਨਾਇਆ

ਟੋਰਾਂਟੋ, 21 ਜੁਲਾਈ (ਹਰਜੀਤ ਸਿੰਘ ਬਾਜਵਾ)- ਈਦ-ਉਲ-ਅਜ਼ਹਾ ਦਾ ਤਿਉਹਾਰ ਇੱਥੇ ਮੁਸਲਮਾਨ ਭਾਈਚਾਰੇ ਵਲੋਂ ਮਨਾਇਆ ਗਿਆ | ਕੋਰੋਨਾ ਕਾਰਨ ਭਾਵੇਂ ਮਸਜਿਦਾਂ ਅੰਦਰ ਕੋਈ ਇਕੱਠ ਵੇਖਣ ਨੂੰ ਨਹੀਂ ਮਿਲਿਆ ਪਰ ਮੁਸਲਮਾਨ ਭਾਈਚਾਰੇ ਦੇ ਲੋਕਾਂ ਵਲੋਂ ਜਿੱਥੇ ਘਰਾਂ 'ਚ ਰਹਿ ਕੇ ਹੀ ...

ਪੂਰੀ ਖ਼ਬਰ »

ਗੁਰਬਾਣੀ ਪੜ੍ਹਨੀ ਅਤੇ ਗੁਰਮੁਖੀ ਲਿਖਣ ਲਈ 'ਏਕ ਤੂੰ ਹੀ' ਐਪ ਤਿਆਰ

ਸਿਆਟਲ, 21 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਬੁੱਧੀਜੀਵੀ ਤੇ ਧਾਰਮਿਕ ਬਿਰਤੀ ਵਾਲੇ ਸਤਪਾਲ ਸਿੰਘ ਪੁਰੇਵਾਲ ਨੇ ਬੱਚਿਆਂ ਵਾਸਤੇ 'ਏਕ ਤੂੰ ਹੀ' ਐਪ ਤਿਆਰ ਕੀਤੀ ਹੈ | ਸਤਪਾਲ ਸਿੰਘ ਪੁਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਪ 'ਚ ਗੁਰਬਾਣੀ ਦਾ ਫੌਂਟ ...

ਪੂਰੀ ਖ਼ਬਰ »

ਭਾਰਤ ਇਕ ਅਰਬ ਕੋਰੋਨਾ ਟੀਕੇ ਤਿਆਰ ਕਰੇਗਾ-ਭਾਰਤੀ ਰਾਜਦੂਤ ਸੰਧੂ

ਸੈਕਰਾਮੈਂਟੋ, 21 ਜੁਲਾਈ (ਹੁਸਨ ਲੜੋਆ ਬੰਗਾ)- ਭਾਰਤੀ-ਅਮਰੀਕੀ ਭਾਈਚਾਰੇ ਦੀ ਇਕੱਤਰਤਾ ਦੌਰਾਨ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਭਾਰਤ ਵਲੋਂ ਡਾਕਟਰੀ ਖੇਤਰ 'ਚ ਕੀਤੀ ਜਾ ਰਹੀ ਪ੍ਰਗਤੀ ਬਾਰੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਭਾਰਤ 'ਕੁਐਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX