ਤਾਜਾ ਖ਼ਬਰਾਂ


ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  3 minutes ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  10 minutes ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  0 minutes ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  18 minutes ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  38 minutes ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 6 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਮਾਨਸਾ

ਬੁਢਲਾਡਾ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਇੰਤਜ਼ਾਮ ਕਰਨ ਵੱਲ ਵੀ ਪਹਿਲਕਦਮੀ ਕਰਨ ਦੀ ਲੋੜ

ਸਵਰਨ ਸਿੰਘ ਰਾਹੀ ਬੁਢਲਾਡਾ, 21 ਜੁਲਾਈ- ਸਥਾਨਕ ਸਿਵਲ ਪ੍ਰਸ਼ਾਸਨ ਵਲੋਂ ਕੁਝ ਸਮਾਂ ਪਹਿਲਾਂ ਬੁਢਲਾਡਾ ਸ਼ਹਿਰ ਦੀ ਸੁੰਦਰਤਾ ਅਤੇ ਸੜਕਾਂ ਬਣਾਉਣ ਦੇ ਆਰੰਭੇ ਕਾਰਜਾਂ ਦਰਮਿਆਨ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਸੀ, ਪਰ ਹੁਣ ਗੰਦੇ ਪਾਣੀ ਦੀ ਸਹੀ ਨਿਕਾਸੀ ਲਈ ...

ਪੂਰੀ ਖ਼ਬਰ »

143 ਬੋਤਲਾਂ ਸ਼ਰਾਬ, 1700 ਨਸ਼ੀਲੀਆਂ ਗੋਲੀਆਂ ਤੇ ਚੂਰਾ ਪੋਸਤ ਬਰਾਮਦ, 9 ਗਿ੍ਫ਼ਤਾਰ

ਮਾਨਸਾ, 21 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸ਼ਰਾਬ, ਨਸ਼ੀਲੀਆਂ ਗੋਲੀਆਂ ਤੇ ਭੁੱਕੀ ਚੂਰਾ ਪੋਸਤ ਬਰਾਮਦ ਕਰ ਕੇ 9 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਡਾ. ਨਰਿੰਦਰ ਭਾਰਗਵ ਐੱਸ. ਐੱਸ. ਪੀ. ਮਾਨਸਾ ਨੇ ...

ਪੂਰੀ ਖ਼ਬਰ »

ਸੜਕ ਬਣਾਉਣ ਦੀ ਮੰਗ

ਸਰਦੂਲਗੜ੍ਹ, 21 ਜੁਲਾਈ (ਨਿ.ਪ.ਪ.)-ਪਿੰਡ ਖੈਰਾ ਕਲਾਂ ਤੋਂ ਝੰਡਾ ਕਲਾਂ ਨੂੰ ਜਾਣ ਵਾਲੇ ਕੱਚੇ ਰਸਤੇ ਤੇ ਨੇੜਲੇ ਪਿੰਡਾਂ ਦੇ ਲੋਕਾ ਨੇ ਸਰਕਾਰ ਤੋਂ ਸੜਕ ਬਣਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਪਿੰਡ ਖੈਰਾ ਕਲਾਂ ਦੇ ਸਰਪੰਚ ਸੁਰਿੰਦਰ ਕੁਮਾਰ ਤੇ ਖੈਰਾ ਖੁਰਦ ਦੇ ਸਰਪੰਚ ...

ਪੂਰੀ ਖ਼ਬਰ »

ਖੀਵਾ ਸਜਾਦੇ ਵਾਲਾ ਦੀ ਸਰਪੰਚ ਨੇ ਆਪਣੀ ਹੀ ਸਰਕਾਰ 'ਤੇ ਲਗਾਏ ਦੋਸ਼

ਭੀਖੀ, 21 ਜੁਲਾਈ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਖੀਵਾ ਸਜਾਦੇ ਵਾਲਾ ਦੀ ਸਰਪੰਚ ਕੁਲਵਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਕਾਂਗਰਸ ਆਗੂ ਬਲਜੀਤ ਸ਼ਰਮਾ ਨੇ ਆਪਣੀ ਹੀ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਪੰਚਾਇਤੀ ਵਿਭਾਗ ਦੇ ਮੁਲਾਜ਼ਮਾਂ ਨਾਲ ਚੋਣਾਂ ...

ਪੂਰੀ ਖ਼ਬਰ »

ਭਾਕਿਯੂ (ਡਕੌਂਦਾ) ਪਿੰਡ ਕਮੇਟੀ ਦੀ ਚੋਣ

ਮਾਨਸਾ, 21 ਜੁਲਾਈ (ਵਿ. ਪ੍ਰਤੀ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਪਿੰਡ ਕਰਮਗੜ੍ਹ ਔਤਾਂਵਾਲੀ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਨਾਇਬ ਸਿੰਘ ਪ੍ਰਧਾਨ, ਭੰਗਾ ਸਿੰਘ ਸੀਨੀਅਰ ਮੀਤ ਪ੍ਰਧਾਨ, ਅੰਗਰੇਜ਼ ਸਿੰਘ ਜਨਰਲ ਸਕੱਤਰ, ਸਹਾਇਕ ਸਕੱਤਰ ਅੰਗਰੇਜ਼ ਸਿੰਘ, ...

ਪੂਰੀ ਖ਼ਬਰ »

ਅਕਾਲੀ-ਕਾਂਗਰਸੀ ਰਲ ਕੇ ਰਾਜਨੀਤਿਕ ਪਾਰੀਆਂ ਖੇਡਦੇ ਹਨ- ਵਿਧਾਇਕ ਬੁੱਧ ਰਾਮ

ਬੁਢਲਾਡਾ, 21 ਜੁਲਾਈ (ਸਵਰਨ ਸਿੰਘ ਰਾਹੀ)-'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ 300 ਯੂਨਿਟ ਮੁਆਫ਼, 24 ਘੰਟੇ ਬਿਜਲੀ ਤੇ ਹੋਰ ਰਿਆਇਤਾਂ ਦੀ ਗਰੰਟੀ ਸਬੰਧੀ ਵਿਚਾਰ ਚਰਚਾ ਕਰਨ ਲਈ ਇੱਥੇ ਪਾਰਟੀ ਦੇ ਸਰਕਲ ਬਰ੍ਹੇ ਤੇ ਭੱਠਲਾਂ ਦੇ ...

ਪੂਰੀ ਖ਼ਬਰ »

ਨਿਕਾਸੀ ਨਾਲੇ ਬੰਦ ਕਰਨ ਦੀ ਮੰਗ

ਸਰਦੂਲਗੜ੍ਹ, 21 ਜੁਲਾਈ (ਨਿ.ਪ.ਪ.)-ਸਥਾਨਕ ਸ਼ਹਿਰ ਵਿਚ ਭਾਵੇਂ ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚ ਕੇ ਸੀਵਰੇਜ ਪਾਇਆ ਗਿਆ ਹੈ ਪਰ ਫਿਰ ਵੀ ਅੱਜ ਤੱਕ ਨਗਰ ਪੰਚਾਇਤ ਵਲੋਂ ਘਰਾਂ ਦੇ ਪਾਣੀ ਲਈ ਬਣੇ ਨਿਕਾਸੀ ਨਾਲੇ ਬੰਦ ਨਹੀਂ ਕੀਤੇ ਗਏ, ਜਿਸ ਦੀ ਸਫ਼ਾਈ ਨਾ ਹੋਣ ਕਾਰਨ ਉਨ੍ਹਾਂ ...

ਪੂਰੀ ਖ਼ਬਰ »

ਮੁਆਵਜ਼ਾ ਦਿਵਾਉਣ ਲਈ ਤੇਲ ਪੰਪ 'ਤੇ ਧਰਨਾ ਦੂਜੇ ਦਿਨ 'ਚ ਦਾਖ਼ਲ

ਮਾਨਸਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪਿਛਲੇ ਦਿਨੀਂ ਸਥਾਨਕ ਸ਼ਹਿਰ ਦੇ ਤੇਲ ਪੰਪ 'ਤੇ ਸੀ. ਐੱਨ. ਜੀ. ਗੈਸ ਭਰਨ ਸਮੇਂ ਹੋਏ ਧਮਾਕੇ 'ਚ ਜਾਨ ਗਵਾਉਣ ਵਾਲੇ ਕਰਿੰਦੇ ਵਿਕਰਮ ਸਿੰਘ ਦੇ ਪਰਿਵਾਰ ਨੂੰ ਮੁਆਵਜ਼ੇ ਦਿਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਦਾ ਧਰਨਾ ਦੂਜੇ ਦਿਨ ਵੀ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਈਦ-ਉੱਲ-ਅਜ਼ਹਾ (ਬਕਰੀਦ) ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਮਾਨਸਾ, 21 ਜੁਲਾਈ (ਰਾਵਿੰਦਰ ਸਿੰਘ ਰਵੀ)-ਈਦ-ਉੱਲ-ਅਜਹਾ (ਬਕਰੀਦ) ਦਾ ਤਿਉਹਾਰ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ | ਮੁਸਲਿਮ ਭਾਈਚਾਰੇ ਵਲੋਂ ਇਕ-ਦੂਜੇ ਨੂੰ ਮੁਬਾਰਕਬਾਦ ਦਿੱਤੀ ਤੇ ਅਮਨ ਸ਼ਾਂਤੀ, ਭਾਈਚਾਰਕ ਸਾਂਝ ਲਈ ਦੁਆ ਕੀਤੀ | ਸਥਾਨਕ ਮਸਜਿਦ ਕਬਰਸਤਾਨ ਵਾਲੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਪਿ੍ੰਸੀਪਲਾਂ ਵਲੋਂ ਛੇਵੇਂ ਪੇਅ ਕਮਿਸ਼ਨ ਦੀਆਂ ਕਾਪੀਆਂ ਸਾੜਨ ਦਾ ਫ਼ੈਸਲਾ

ਮਾਨਸਾ, 21 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਦੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਜੁੜੇ ਪਿ੍ੰਸੀਪਲਾਂ ਨੇ ਇਕੱਤਰਤਾ ਕਰ ਕੇ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕਰ ਕੇ ਤਿੱਖਾ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ | ਸਥਾਨਕ ਮਿੰਨੀ ...

ਪੂਰੀ ਖ਼ਬਰ »

ਬੋਹਾ ਰਜਵਾਹੇ 'ਚ ਜਲਬੂਟੀ ਦੇ ਚੱਲਣ ਕਾਰਨ ਕਿਸਾਨ ਪ੍ਰੇਸ਼ਾਨ

ਬਰੇਟਾ, 21 ਜੁਲਾਈ (ਪ. ਪ.)-ਨੇੜਿਉਂ ਲੰਘਦੇ ਬੋਹਾ ਰਜਵਾਹੇ ਵਿਚ ਜਲਬੂਟੀ ਵੱਡੇ ਪੱਧਰ 'ਤੇ ਚੱਲਣ ਕਾਰਨ ਕਿਸਾਨਾਂ ਨੂੰ ਵਧੇਰੇ ਪ੍ਰੇਸ਼ਾਨੀ ਪੇਸ਼ ਆ ਰਹੀ ਹੈ | ਕਿਸਾਨ ਆਗੂ ਵਸਾਵਾ ਸਿੰਘ, ਜੀਵਨ ਸਿੰਘ ਨੇ ਦੱਸਿਆ ਕਿ ਇਸ ਰਜਵਾਹੇ ਵਿਚ ਜਲਬੂਟੀ ਦੇ ਆ ਜਾਣ ਕਾਰਨ ਫ਼ਸਲਾਂ ਨੂੰ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਆਯੁਰਵੈਦਿਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 21 ਜੁਲਾਈ (ਪ. ਪ.)-ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਵਲੋਂ ਐਲਾਨੇ ਬੀ. ਏ. ਐੱਮ. ਐੱਸ. ਭਾਗ-ਤੀਸਰਾ ਦੇ ਨਤੀਜੇ 'ਚ ਸ਼ਿਵ ਸ਼ਕਤੀ ਆਯੁਰਵੈਦਿਕ ਕਾਲਜ ਤੇ ਹਸਪਤਾਲ ਭੀਖੀ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ | ਅਮੀਸ਼ਾ ਰਾਣੀ ਨੇ 72 ...

ਪੂਰੀ ਖ਼ਬਰ »

ਬੁਢਲਾਡਾ ਇਲਾਕੇ ਦੇ ਪਿੰਡਾਂ 'ਚੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਬੁਢਲਾਡਾ, 21 ਜੁਲਾਈ (ਸੁਨੀਲ ਮਨਚੰਦਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਸੰਯੁਕਤ ਕਿਸਾਨ ਮੋਰਚਾ ਵਲੋਂ ਭਲਕੇ ਸੰਸਦ ਵੱਲ ਰੋਸ ਪ੍ਰਦਰਸ਼ਨ ਸਬੰਧੀ ਕਿਸਾਨਾਂ ਦਾ ਵੱਡਾ ਜਥਾ ਦਿੱਲੀ ਵੱਲ ਰਵਾਨਾ ਹੋਇਆ | ਕਿਸਾਨ ਆਗੂ ਮਲਕੀਤ ਸਿੰਘ ਮੰਦਰਾਂ, ਸਵਰਨਜੀਤ ਸਿੰਘ ਦਲਿਓ, ਰੂਪ ਸਿੰਘ ...

ਪੂਰੀ ਖ਼ਬਰ »

ਬੁਰਜ ਮਹਿਮਾ ਵਾਸੀਆਂ ਨੇ ਸਿਆਸੀ ਪਾਰਟੀਆਂ ਦਾ ਪਿੰਡ 'ਚ ਦਾਖ਼ਲਾ ਤੇ ਪੋਸਟਰ ਲਗਾਉਣ 'ਤੇ ਲਗਾਈ ਰੋਕ

ਬੱਲੂਆਣਾ, 21 ਜੁਲਾਈ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਬਲਕਰਨ ਸਿੰਘ ਗੋਰਾ ਤੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਪ੍ਰੀਤਾ ਨੇ ਪਿੰਡ ਵਿਚ ਇਕੱਠ ਕਰਕੇ ਐਲਾਨ ਕੀਤਾ ਕਿ ਅੱਜ ਤੋਂ ਬਾਅਦ ਅਕਾਲੀ, ਕਾਂਗਰਸ ਤੇ ਆਮ ਆਦਮੀ ਪਾਰਟੀ ਤੇ ਹੋਰ ਵੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੇ ਪਿੰਡ ਵਿਚ ਦਾਖ਼ਲੇ ਉਪਰ ਰੋਕ ਲਗਾ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਇਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪਿੰਡਾਂ ਵਿਚ ਲਿਆਵੇਗਾ ਤਾਂ ਉਸ ਦਾ ਵੀ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੀਡੀਏ ਰਾਹੀਂ ਸੂਚਿਤ ਕੀਤਾ ਜਾਂਦਾ ਹੈ ਕਿ ਅੱਜ ਤੋਂ ਬਾਅਦ ਉਹ ਬੁਰਜ ਮਹਿਮਾ ਪਿੰਡ ਵਿਚ ਦਾਖ਼ਲ ਨਾ ਹੋਣ | ਜੇਕਰ ਉਹ ਪਿੰਡ ਵਿਚ ਆਉਂਦੇ ਹਨ ਤਾਂ ਪਿੰਡ ਦੇ ਲੋਕਾ ਵਲੋਂ ਕਿਸੇ ਤਰ੍ਹਾਂ ਦੇ ਵੀ ਹੋਏ ਨੁਕਸਾਨ ਦੇ ਆਪ ਜ਼ਿੰਮੇਵਾਰ ਹੋਣਗੇ | ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਵਿਚ ਕਿਸੇ ਵੀ ਸਿਆਸੀ ਪਾਰਟੀਆਂ ਦੇ ਪੋਸਟਰ ਜਾਂ ਫਲੈਕਸ ਨਹੀਂ ਲਗਾਏ ਜਾਣਗੇ | ਜਿਹੜੇ ਪੋਸਟਰ ਪਹਿਲਾਂ ਲੱਗੇ ਹੋਏ ਹਨ ਉਨ੍ਹਾਂ ਨੂੰ ਵੀ ਉਤਾਰਿਆ ਜਾਵੇਗਾ ਤੇ ਜੇਕਰ ਕੋਈ ਨਵਾਂ ਪੋਸਟਰ ਲਾਉਂਦਾ ਹੈ, ਉਸ ਦਾ ਵੀ ਵਿਰੋਧ ਕੀਤਾ ਜਾਵੇਗਾ | ਪਿੰਡ ਦੀ ਵੱਡੀ ਸੱਥ ਵਿਚ ਹੋਏ ਇਕੱਠ ਵਿਚ ਸੈਂਕੜਿਆਂ ਦੀ ਗਿਣਤੀ ਪਿੰਡ ਦੇ ਲੋਕ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਰੇਲਵੇ ਵਿਭਾਗ ਤੋਂ ਮਾਸਿਕ ਟਿਕਟ ਚਾਲੂ ਕਰਨ ਤੇ ਕਿਸਾਨ ਐਕਸਪ੍ਰੈਸ ਰੇਲ ਗੱਡੀ ਦਾ ਸਮਾਂ ਬਦਲਣ ਦੀ ਮੰਗ

ਰਾਮਾਂ ਮੰਡੀ, 21 ਜੁਲਾਈ (ਅਮਰਜੀਤ ਸਿੰਘ ਲਹਿਰੀ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਕਰੀਬ ਇਕ ਸਾਲ ਤੋਂ ਬੰਦ ਪਈਆਂ ਰੇਲ ਗੱਡੀਆਂ ਨੂੰ ਪੁਰਾਣੇ ਟਾਇਮ ਅਨੁਸਾਰ ਚਲਾਉਣ ਦੀ ਮੰਗ ਨੂੰ ਲੈ ਕੇ ਡੇਲੀ ਰੇਲਵੇ ਯਾਤਰੀਆਂ ਨੇ ਰੇਲਵੇ ਬੀਕਾਨੇਰ ਮੰਡਲ ਦੇ ਡੀ. ਆਰ. ਐੱਮ. ਨੂੰ ਮੰਗ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ 'ਤੇ ਗੋਨਿਆਣਾ ਚਿ ਵੰਡੇ ਲੱਡੂ

ਗੋਨਿਆਣਾ, 21 ਜੁਲਾਈ (ਲਛਮਣ ਦਾਸ ਗਰਗ)-ਕਾਂਗਰਸ ਹਾਈ ਕਮਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁੱਕਤ ਕੀਤੇ ਜਾਣ 'ਤੇ ਅੱਜ ਗੋਨਿਆਣਾ ਮੰਡੀ ਵਿਚ ਕਾਂਗਰਸੀਆਂ ਵਲੋਂ ਲੱਡੂ ਵੰਡ ਕੇ ਕਾਂਗਰਸ ਦਾ ਸੂਬਾਈ ਪ੍ਰਧਾਨ ਬਣਨ ਦਾ ਜਸ਼ਨ ਮਨਾਇਆ ਗਿਆ | ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ 'ਤੇ ਕਾਂਗਰਸੀਆਂ ਨੇ ਲੱਡੂ ਵੰਡੇ

ਤਲਵੰਡੀ ਸਾਬੋ, 21 ਜੁਲਾਈ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਕਾਂਗਰਸ ਹਾਈਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਅੱਜ ਤਲਵੰਡੀ ਸਾਬੋ ਦੇ ਕਾਂਗਰਸੀਆਂ ਵਲੋਂ ਲੱਡੂ ਵੰਡੇ ਗਏ | ਸਥਾਨਕ ਨਗਰ ਪੰਚਾਇਤ ਦਫ਼ਤਰ ਵਿਖੇ ...

ਪੂਰੀ ਖ਼ਬਰ »

ਗੁਰਮੇਲ ਸਿੰਘ ਭੋਲਾ ਢਿਪਾਲੀ ਦੀ ਨਿਯੁਕਤੀ ਦਾ ਸਵਾਗਤ

ਭਾਈਰੂਪਾ, 21 ਜੁਲਾਈ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ (ਐੱਸ. ਸੀ. ਵਿੰਗ) ਬਠਿੰਡਾ ਵਲੋਂ ਲੰਘੇ ਦਿਨੀਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਸੀਨੀ: ਅਕਾਲੀ ਆਗੂ ਗੁਰਮੇਲ ਸਿੰਘ ਭੋਲਾ ਢਿਪਾਲੀ ਨੂੰ ਜ਼ਿਲ੍ਹਾ ਜਨ: ਸਕੱਤਰ ਨਿਯੁਕਤ ਕਰਨ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਸਿੱਧੂ ਨੂੰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦੀ ਲਹਿਰ

ਮਹਿਮਾ ਸਰਜਾ, 21 ਜੁਲਾਈ (ਰਾਮਜੀਤ ਸ਼ਰਮਾ)-ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਕੁਲਵਿੰਦਰ ਸਿੰਘ ਸਰਪੰਚ ਆਕਲੀਆਂ ਕਲਾਂ, ਸੰਦੀਪ ਸਿੰਘ ...

ਪੂਰੀ ਖ਼ਬਰ »

ਮਾਨਸੂਨ ਦੀ ਪਹਿਲੀ ਬਰਸਾਤ ਨਾਲ ਮਹਿਰਾਜ ਹੋਇਆ ਜਲਥਲ

ਮਹਿਰਾਜ, 21 ਜੁਲਾਈ (ਸੁਖਪਾਲ ਮਹਿਰਾਜ)-ਲੰਮੇ ਇੰਤਜ਼ਾਰ ਤੋਂ ਬਾਅਦ ਹੋਈ ਪਹਿਲੀ ਬਰਸਾਤ ਨਾਲ ਲੋਕਾਂ ਨੇ ਭਾਂਵੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਤੇ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਸਨ, ਪਰ ਪਿੰਡ ਵਾਸੀਆਂ ਨੂੰ ਗਲੀਆਂ ਅਤੇ ਸੜਕਾਂ 'ਤੇ ਖੜੇ ਪਾਣੀ ਕਾਰਨ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਨਾ ਹੀ ਅਸਲ ਧਰਮ ਹੈ-ਖਾਲਸਾ

ਬਠਿੰਡਾ, 21 ਜੁਲਾਈ (ਅਵਤਾਰ ਸਿੰਘ)-ਅਜੋਕੇ ਸਮੇਂ 'ਚ ਸ਼ੋਸ਼ਲ ਮੀਡੀਆ ਜ਼ਿਆਦਾ ਫੈਲਣ ਕਾਰਨ ਜਿੱਥੇ ਕਈ ਬੱਚੇ ਇਸ ਮਾੜੀ ਕੁਰੀਤੀਆਂ ਦੇ ਸ਼ਿਕਾਰ ਹੋ ਰਹੇ ਹਨ, ਉੱਥੇ ਹੀ ਹਰਦੀਪਕ ਸਿੰਘ ਖਾਲਸਾ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਤੇ ਸ਼ਾਸ਼ਤਰ ਵਿੱਦਿਆ ਦਾ ਗਿਆਨ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ 9 ਮੈਂਬਰੀ ਕਮੇਟੀ ਦਾ ਗਠਨ

ਬਾਲਿਆਂਵਾਲੀ, 21 ਜੁਲਾਈ (ਕੁਲਦੀਪ ਮਤਵਾਲਾ)-ਪਟਿਆਲਾ ਵਿਖੇ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 9 ਤੋਂ 11 ਅਗਸਤ ਤੱਕ ਲਗਾਏ ਜਾ ਰਹੇ ਧਰਨੇ ਦੀ ਸਫ਼ਲਤਾ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਵਲੋਂ ਪਿੰਡ ਦੌਲਤਪੁਰਾ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX