ਤਾਜਾ ਖ਼ਬਰਾਂ


ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  6 minutes ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਗੜ੍ਹਸ਼ੰਕਰ ਨੇੜੇ ਸੜਕ ਹਾਦਸੇ ਨੇ ਲਈ 2 ਨੌਜਵਾਨਾਂ ਦੀ ਜਾਨ
. . .  8 minutes ago
ਗੜ੍ਹਸ਼ੰਕਰ, 22 ਸਤੰਬਰ - ਮੰਗਲਵਾਰ ਦੀ ਦੇਰ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਨੇ ਮੋਟਰਸਾਈਕਲ ਸਵਾਰ ਪਿੰਡ ਚੱਕ ਗੁਰੂ ਦੇ ਦੋਵੇਂ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  25 minutes ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  49 minutes ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  55 minutes ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 1 hour ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 2 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਪਹਿਲਾ ਸਫ਼ਾ

'ਰਾਸ਼ਟਰ ਪਹਿਲਾਂ, ਹਮੇਸ਼ਾ ਪਹਿਲਾਂ' ਦੇ ਮੰਤਰ ਨਾਲ ਅੱਗੇ ਵਧਣਾ ਹੈ-ਮੋਦੀ

ਭਾਰਤ ਜੋੜੋ ਅੰਦੋਲਨ ਦੀ ਅਗਵਾਈ ਕਰੇ ਹਰੇਕ ਨਾਗਰਿਕ
ਨਵੀਂ ਦਿੱਲੀ, 25 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਰਾਸ਼ਟਰ ਪਹਿਲਾਂ ਹਮੇਸ਼ਾ ਪਹਿਲਾਂ' ਦੇ ਮੰਤਰ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਆਜ਼ਾਦੀ ਦੇ 75ਵੇਂ ਵਰ੍ਹੇ 'ਚ ਦਾਖ਼ਲ ਹੋ ਰਿਹਾ ਹੈ, ਹਰ ਨਾਗਰਿਕ ਨੂੰ ਉਸੇ ਤਰਾਂ 'ਭਾਰਤ ਜੋੜੋ ਅੰਦੋਲਨ' ਦੀ ਅਗਵਾਈ ਕਰਨੀ ਚਾਹੀਦੀ ਹੈ ਜਿਸ ਤਰਾਂ ਮਹਾਤਮਾ ਗਾਂਧੀ ਨੇ 'ਭਾਰਤ ਛੱਡੋ ਅੰਦੋਲਨ' ਦੀ ਅਗਵਾਈ ਕੀਤੀ | ਆਪਣੀ ਮਹੀਨਾਵਾਰ 'ਮਨ ਕੀ ਬਾਤ' 'ਚ ਉਨ੍ਹਾਂ ਕਿਹਾ ਕਿ ਆ ਰਹੀ 15 ਅਗਸਤ ਨੂੰ ਭਾਰਤ ਆਪਣੀ ਆਜ਼ਾਦੀ ਦੇ 75ਵੇਂ ਵਰ੍ਹੇ 'ਚ ਦਾਖ਼ਲ ਹੋ ਜਾਵੇਗਾ ਤੇ ਦੇਸ਼ ਭਰ 'ਚ ਇਸ ਵਰ੍ਹੇ ਨੂੰ ਮਨਾਉਣ ਲਈ ਅੰਮਿ੍ਤ ਮਹਾਂਉਤਸਵ ਮਨਾਇਆ ਜਾ ਰਿਹਾ ਹੈ | ਮੋਦੀ ਨੇ ਕਿਹਾ ਕਿ ਰਾਸ਼ਟਰ ਨੂੰ ਇਕਜੁੱਟ ਹੋ ਕੇ ਰਾਸ਼ਟਰ ਦੇ ਵਿਕਾਸ ਦੀ ਦਿਸ਼ਾ ਵੱਲ ਕੰਮ ਕਰਨ ਦੀ ਜ਼ਰੂਰਤ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਅਜਿਹੇ ਤਰੀਕੇ ਨਾਲ ਆਪਣਾ ਕੰਮ ਕਰੀਏ ਜੋ ਕਿ ਸਾਡੇ ਦੇਸ਼, ਜੋ ਕਿ ਵਿਭਿੰਨਤਾਵਾਂ ਨਾਲ ਭਰਪੂਰ ਹੈ, ਨੂੰ ਇਕਜੁੱਟ ਕਰਨ 'ਚ ਮਦਦ ਕਰੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਨੂੰ 'ਰਾਸ਼ਟਰ ਪਹਿਲਾਂ, ਹਮੇਸ਼ਾ ਪਹਿਲਾਂ' ਨਾਲ ਅੱਗੇ ਵਧਣਾ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮਿ੍ਤ ਮਹਾਂਉਤਸਵ ਦੇ ਨਾਲ ਕਈ ਪ੍ਰੋਗਰਾਮ ਕੀਤੇ ਜਾ ਰਹੇ ਹਨ, ਉਨ੍ਹਾਂ ਅੱਗੇ ਕਿਹਾ ਕਿ ਸਭਿਆਚਾਰ ਮੰਤਰਾਲੇ ਨੇ ਵੱਧ ਤੋਂ ਵੱਧ ਭਾਰਤੀਆਂ ਵਲੋਂ ਇਕੱਠੇ ਰਾਸ਼ਟਰ ਗੀਤ ਗਾਉਣ ਦੀ ਪਹਿਲ ਸ਼ੁਰੂ ਕੀਤੀ ਹੈ | ਇਸ ਲਈ ਬਣਾਈ ਗਈ ਵੈੱਬਸਾਈਟ ਰਾਸ਼ਟਰਗਾਨ ਡਾਟ ਇਨ ਦੀ ਮਦਦ ਨਾਲ ਤੁਸੀਂ ਰਾਸ਼ਟਰ ਗੀਤ ਪੇਸ਼ ਕਰ ਸਕਦੇ ਹੋ ਅਤੇ ਰਿਕਾਰਡ ਕਰ ਸਕਦੇ ਹੋ, ਇਸ ਤਰਾਂ ਮੁਹਿੰਮ ਨਾਲ ਜੁੜ ਸਕਦੇ ਹੋ | ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਟੋਕੀਓ ਉਲੰਪਿਕ 'ਚ ਹਿੱਸਾ ਲੈ ਰਹੇ ਖਿਡਾਰੀਆਂ ਦਾ ਉਤਸ਼ਾਹ ਵਧਾਉਂਦੇ ਰਹਿਣ ਅਤੇ ਉਨ੍ਹਾਂ ਦਾ ਸਮਰਥਨ ਕਰਨ ਲਈ ਕਿਹਾ | ਉਨ੍ਹਾਂ ਵਿਕਟਰੀ ਪੰਚ ਮੁਹਿੰਮ ਨਾਲ ਜੁੜ ਕੇ ਭਾਰਤੀ ਉਲੰਪਿਕਸ ਟੀਮ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ | 26 ਜੁਲਾਈ ਨੂੰ ਮਨਾਏ ਜਾ ਰਹੇ ਕਾਰਗਿਲ ਵਿਜੇ ਦਿਵਸ ਮੌਕੇ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ 1999 'ਚ ਦੇਸ਼ ਲਈ ਕੁਰਬਾਨ ਹੋਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਕਿਹਾ | ਮੋਦੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਖੇਤੀ ਖੇਤਰ 'ਚ ਕੀਤੇ ਜਾ ਰਹੇ ਨਵੀਨਤਾਕਾਰੀ ਪ੍ਰਯੋਗਾਂ ਤੇ ਖੇਤੀ ਰਹਿੰਦ-ਖੂੰਹਦ ਨੂੰ ਨਵੇਂ ਰੂਪ 'ਚ ਪੇਸ਼ ਕਰ ਕੇ ਆਮਦਨੀ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਲੀਕ ਤੋਂ ਹਟ ਕੇ ਜਦੋਂ ਵੀ ਕੋਸ਼ਿਸ਼ਾਂ ਹੁੰਦੀਆਂ ਹਨ, ਮਨੁੱਖਤਾ ਲਈ ਨਵੇਂ ਦਰਵਾਜ਼ੇ ਖੁਲ੍ਹਦੇ ਹਨ ਤੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ | ਮਨ ਕੀ ਬਾਤ ਪ੍ਰੋਗਰਾਮ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰੋਗਰਾਮ ਲਈ ਪ੍ਰਾਪਤ ਹੁੰਦੇ ਸਾਰੇ ਸੁਝਾਵਾਂ ਨੂੰ ਲੈਣ 'ਚ ਅਸਮਰੱਥ ਹਨ ਪਰ ਉਨ੍ਹਾਂ 'ਚੋਂ ਬਹੁਤੇ ਉਹ ਸਬੰਧਿਤ ਮੰਤਰਾਲਿਆਂ ਨੂੰ ਭੇਜ ਦਿੰਦੇ ਹਨ |
ਸਿੰਗਾਪੁਰ 'ਚ ਗੁਰਦੁਆਰਾ ਸਾਹਿਬ ਦੇ ਉਦਘਾਟਨ ਦਾ ਜ਼ਿਕਰ

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੇਨ ਲੁੰਗ ਨੇ ਹਾਲ ਹੀ 'ਚ ਨਵੀਨੀਕਰਨ ਕੀਤੇ ਸਿਲਾਟ ਰੋਡ ਗੁਰਦੁਆਰੇ ਦਾ ਉਦਘਾਟਨ ਕੀਤਾ | ਉਨ੍ਹਾਂ ਨੇ ਇਸ ਮੌਕੇ ਦਸਤਾਰ ਵੀ ਸਜਾਈ ਸੀ | ਉਨ੍ਹਾਂ ਕਿਹਾ ਕਿ ਦੋ ਦੇਸ਼ਾਂ ਦਰਮਿਆਨ ਲੋਕਾਂ ਦਾ ਲੋਕਾਂ ਨਾਲ ਸੰਪਰਕ, ਉਸ ਨੂੰ ਮਜ਼ਬੂਤੀ, ਅਜਿਹੀਆਂ ਦੀ ਗੱਲਾਂ ਤੇ ਯਤਨਾਂ ਨਾਲ ਮਿਲਦੀ ਹੈ |

ਖ਼ਬਰ ਸ਼ੇਅਰ ਕਰੋ

 

ਕਿਨੌਰ 'ਚ ਢਿਗਾਂ ਡਿਗਣ ਕਾਰਨ 9 ਮੌਤਾਂ

ਸ਼ਿਮਲਾ, 25 ਜੁਲਾਈ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਵਿਚ ਐਤਵਾਰ ਨੰੂ ਢਿਗਾਂ ਡਿਗਣ ਦੀਆਂ ਕਈ ਘਟਨਾਵਾਂ 'ਚ 9 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖ਼ਮੀ ਹੋ ਗਏ | ਇਸ ਦੀ ਜਾਣਕਾਰੀ ਪੁਲਿਸ ਵਲੋਂ ਦਿੱਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਸਾਂਗਲਾ-ਛਿਤਕੁਲ ...

ਪੂਰੀ ਖ਼ਬਰ »

2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਖੇਤਰੀ ਪਾਰਟੀਆਂ ਕੌਮੀ ਮੋਰਚਾ ਬਣਾਉਣ-ਸੁਖਬੀਰ

ਖੇਤੀ ਕਾਨੂੰਨਾਂ ਨੂੰ ਪੰਜਾਬ 'ਚ ਲਾਗੂ ਨਹੀਂ ਹੋਣ ਦੇਵਾਂਗੇ ਨਵੀਂ ਦਿੱਲੀ, 25 ਜੁਲਾਈ (ਪੀ.ਟੀ.ਆਈ.)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਟੱਕਰ ਦੇਣ ਲਈ ਖੇਤਰੀ ਪਾਰਟੀਆਂ ਨੂੰ ਇਕ ਮੰਚ 'ਤੇ ...

ਪੂਰੀ ਖ਼ਬਰ »

10ਵੀਂ ਤੋਂ 12ਵੀਂ ਜਮਾਤਾਂ ਲਈ ਅੱਜ ਤੋਂ ਮੁੜ ਖੁੱਲ੍ਹਣਗੇ ਸਰਕਾਰੀ ਸਕੂਲ

ਐੱਸ. ਏ. ਐੱਸ. ਨਗਰ, 25 ਜੁਲਾਈ (ਕੇ. ਐੱਸ. ਰਾਣਾ)-ਕੋਰੋਨਾ ਦੀ ਦੂਸਰੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲਾਂ ਨੂੰ ਪੜਾਅਵਾਰ ਖੋਲ੍ਹਣ ਦੀ 26 ਜੁਲਾਈ ਨੂੰ ਸ਼ੁਰੂਆਤ ਹੋਰ ਰਹੀ ਹੈ, ਜਿਸ ਤਹਿਤ ਦਸਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕੋਰੋਨਾ ਨਿਯਮਾਂ ਦੇ ...

ਪੂਰੀ ਖ਼ਬਰ »

ਕੁਲਗਾਮ ਮੁਕਾਬਲੇ 'ਚ ਅੱਤਵਾਦੀ ਹਲਾਕ

ਸ੍ਰੀਨਗਰ, 25 ਜਲਾਈ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਹੋਏ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ | ਪੁਲਿਸ ਅਨੁਸਾਰ ਐਤਵਾਰ ਤੜਕੇ ਕੁਲਗਾਮ ਦੇ ਮੁਨੰਦ ਇਲਾਕੇ 'ਚ ਫੌਜ, ਪੁਲਿਸ ਅਤੇ ਸੀ.ਆਰ.ਪੀ.ਐਫ. ਵਲੋਂ ਅੱਤਵਾਦੀਆਂ ਦੀ ਮੌਜੂਦਗੀ ਦੀ ...

ਪੂਰੀ ਖ਼ਬਰ »

ਮਕਬੂਜ਼ਾ ਕਸ਼ਮੀਰ 'ਚ ਚੋਣਾਂ ਦੌਰਾਨ ਹਿੰਸਾ-2 ਮੌਤਾਂ

ਅੰਮਿ੍ਤਸਰ, 25 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਮਕਬੂਜ਼ਾ ਕਸ਼ਮੀਰ) 'ਚ ਅੱਜ ਹੋਈਆਂ ਵਿਧਾਨ ਸਭਾ ਚੋਣਾਂ 'ਚ ਕਈ ਜਗ੍ਹਾ ਗੋਲੀਬਾਰੀ ਤੇ ਝੜਪਾਂ ਹੋਣ ਦੇ ਮਾਮਲੇ ਸਾਹਮਣੇ ਆਏ ਅਤੇ ਹਿੰਸਾ 'ਚ 2 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ | ਪੋਲਿੰਗ ...

ਪੂਰੀ ਖ਼ਬਰ »

ਤਾਲਿਬਾਨ ਨੂੰ ਰੋਕਣ ਲਈ ਅਫ਼ਗ਼ਾਨਿਸਤਾਨ 'ਚ ਕਰਫ਼ਿਊ

ਅੰਮਿ੍ਤਸਰ, 25 ਜੁਲਾਈ (ਸੁਰਿੰਦਰ ਕੋਛੜ)-ਅਫ਼ਗ਼ਾਨਿਸਤਾਨ ਸਰਕਾਰ ਵਲੋਂ ਤਾਲਿਬਾਨ ਦੇ ਸ਼ਹਿਰੀ ਇਲਾਕਿਆਂ 'ਤੇ ਜਾਰੀ ਹਮਲਿਆਂ ਨੂੰ ਰੋਕਣ ਲਈ ਦੇਸ਼ ਭਰ 'ਚ ਕਰਫ਼ਿਊ ਲਗਾ ਦਿੱਤਾ ਗਿਆ ਹੈ | ਸਰਕਾਰ ਵਲੋਂ ਜਾਰੀ ਆਦੇਸ਼ਾਂ ਦੇ ਚਲਦਿਆਂ ਰਾਜਧਾਨੀ ਕਾਬੁਲ ਅਤੇ ਦੋ ਹੋਰ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 149 ਹੋਈ

ਮੁੰਬਈ, 25 ਜੁਲਾਈ (ਏਜੰਸੀ)-ਮਹਾਰਾਸ਼ਟਰ ਸਰਕਾਰ ਵਲੋਂ ਦੱਸਿਆ ਗਿਆ ਹੈ ਕਿ ਮੌਨਸੂਨ ਦੌਰਾਨ ਆਏ ਹੜ੍ਹਾਂ, ਢਿਗਾਂ ਡਿਗਣ ਤੇ ਬਾਰਿਸ਼ ਨਾਲ ਸਬੰਧਿਤ ਘਟਨਾਵਾਂ ਦੇ ਚਲਦੇ ਸੂਬੇ 'ਚ 149 ਲੋਕਾਂ ਦੀ ਮੌਤ ਹੋ ਗਈ ਅਤੇ 64 ਲੋਕ ਅਜੇ ਵੀ ਲਾਪਤਾ ਹਨ, ਜਦਕਿ 50 ਦੇ ਕਰੀਬ ਜ਼ਖ਼ਮੀ ਹੋਏ ਹਨ | ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾ ਦੇ 39,742 ਨਵੇਂ ਮਾਮਲੇ, 535 ਹੋਰ ਮੌਤਾਂ

ਨਵੀਂ ਦਿੱਲੀ, 25 ਜੁਲਾਈ (ਏਜੰਸੀ)-ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਅੱਜ ਫਿਰ ਵਾਧਾ ਦਰਜ ਕੀਤਾ ਗਿਆ ਤੇ ਪਿਛਲੇ 24 ਘੰਟਿਆਂ ਦੌਰਾਨ 39,742 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਮਾਮਲਿਆਂ ਦੀ ਗਿਣਤੀ 3,13,71,901 ਹੋ ਗਈ ਹੈ | ਜਦਕਿ 535 ਹੋਰ ਕੋਰੋਨਾ ਮਰੀਜ਼ਾਂ ਦੀ ...

ਪੂਰੀ ਖ਼ਬਰ »

ਰਾਸ਼ਟਰਪਤੀ ਜੰਮੂ-ਕਸ਼ਮੀਰ ਤੇ ਲੱਦਾਖ ਦੇ 4 ਦਿਨਾ ਦੌਰੇ 'ਤੇ ਸ੍ਰੀਨਗਰ ਪੁੱਜੇ

ਸ੍ਰੀਨਗਰ ,25 ਜੁਲਾਈ (ਮਨਜੀਤ ਸਿੰਘ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਐਤਵਾਰ ਨੂੰ ਆਪਣੇ 4 ਰੋਜ਼ਾ ਜੰਮੂ-ਕਸ਼ਮੀਰ ਤੇ ਲੱਦਾਖ ਦੇ ਦੌਰੇ 'ਤੇ ਸ੍ਰੀਨਗਰ ਪਹੁੰਚ ਗਏ ਹਨ, ਸ੍ਰੀਨਗਰ ਹਵਾਈ ਅੱਡੇ 'ਤੇ ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨਹਾ ਅਤੇ ਸੈਨਾ, ਪੁਲਿਸ ਤੇ ਉੱਚ ...

ਪੂਰੀ ਖ਼ਬਰ »

ਰਾਮੱਪਾ ਮੰਦਰ ਨੂੰ ਮਿਲਿਆ ਯੂਨੈਸਕੋ ਦੀ ਵਿਸ਼ਵ ਵਿਰਾਸਤ ਦਾ ਦਰਜਾ

ਹੈਦਰਾਬਾਦ, 25 ਜੁਲਾਈ (ਏਜੰਸੀ)-ਤੇਲੰਗਾਨਾ ਦੇ ਵਾਰੰਗਲ ਨਜ਼ਦੀਕ ਸਥਿਤ ਮਸ਼ਹੂਰ ਰਾਮੱਪਾ ਮੰਦਰ ਨੂੰ ਯੂਨੈਸਕੋ ਵਲੋਂ ਵਿਸ਼ਵ ਵਿਰਾਸਤ ਦਾ ਦਰਜਾ ਦਿੱਤਾ ਗਿਆ ਹੈ | ਸੰਸਥਾ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੈਸਕੋ ਵਲੋਂ ਕਾਕਤੀਆ ਰੁਦਰੇਸ਼ਵਰ ...

ਪੂਰੀ ਖ਼ਬਰ »

ਕੁਪਵਾੜਾ 'ਚ ਮਿਲੀਆਂ ਤਿੰਨ ਬਾਰੂਦੀ ਸੁਰੰਗਾਂ

ਸ੍ਰੀਨਗਰ, 25 ਜੁਲਾਈ (ਮਨਜੀਤ ਸਿੰਘ)-ਐਤਵਾਰ ਨੂੰ ਸੁਰੱਖਿਆ ਬਲਾਂ ਨੇ ਸਰਹੱਦੀ ਕੁਪਵਾੜਾ ਜ਼ਿਲ੍ਹੇ ਦੇ ਨਦਰਨਾਗ-ਆਵੋਰਾ ਇਲਾਕੇ 'ਚ ਤਲਾਸ਼ੀ ਕਾਰਵਾਈ ਦੌਰਾਨ ਇਕ ਭਾਰੀ ਪੱਥਰ ਹੇਠ ਲੁਕਾ ਕੇ ਰੱਖੀਆਂ 3 ਬਾਰੂਦੀ ਸੁਰੰਗਾਂ (ਆਈ.ਈ.ਡੀ.) ਦਾ ਪਤਾ ਲਗਾਇਆ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਬਾਰੇ ਕੋਈ ਫ਼ੈਸਲਾ ਨਹੀਂ-'ਆਪ'

ਨਵੀਂ ਦਿੱਲੀ, 25 ਜੁਲਾਈ (ਏਜੰਸੀ)-ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨਾਲ ਸੰਭਾਵਿਤ ਗੱਠਜੋੜ ਦੀਆਂ ਚਲ ਰਹੀਆਂ ਚਰਚਾਵਾਂ ਸਬੰਧੀ ਕਿਹਾ ਕਿ ਇਸ ਬਾਰੇ ਕੋਈ ਫੈਸਲਾ ...

ਪੂਰੀ ਖ਼ਬਰ »

ਪਾਕਿ 'ਚ ਨਿਆਂਪਾਲਿਕਾ ਨੂੰ ਅਧਿਕਾਰ 'ਚ ਲੈਣ ਦੀਆਂ ਕੋਸ਼ਿਸ਼ਾਂ ਕਰ ਰਹੀ ਫ਼ੌਜ

ਅੰਮਿ੍ਤਸਰ, 25 ਜੁਲਾਈ (ਸੁਰਿੰਦਰ ਕੋਛੜ)-ਇਕ ਵਿਦੇਸ਼ੀ ਡਿਜੀਟਲ ਪੋਰਟਲ 'ਤੇ ਪ੍ਰਕਾਸ਼ਿਤ ਹੋਈ ਰਿਪੋਰਟ 'ਚ ਬਿਲਾਲ ਬਲੋਚ ਨਾਮੀ ਵਿਅਕਤੀ ਨੇ ਲਿਖਿਆ ਹੈ ਕਿ ਪਾਕਿਸਤਾਨੀ ਫ਼ੌਜ ਪਾਕਿ ਸਰਕਾਰ 'ਤੇ ਆਪਣਾ ਦਬਾਅ ਬਣਾਉਣ ਤੋਂ ਬਾਅਦ ਹੁਣ ਦੇਸ਼ ਦੀਆਂ ਸਾਰੀਆਂ ਉੱਚ ਅਦਾਲਤਾਂ 'ਚ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਨੇ ਇਮਰਾਨ ਨੂੰ ਦੱਸਿਆ 'ਨਾਲਾਇਕ'

ਅੰਮਿ੍ਤਸਰ, 25 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਬਰਖ਼ਾਸਤ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਮੌਜੂਦਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ 'ਨਾਲਾਇਕ' ਤੇ 'ਬੇਕਾਰ' ਦੱਸਿਆ ਹੈ | ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਦੇ ਦੌਰ 'ਚ ਦੇਸ਼ 'ਚ ਮਹਿੰਗਾਈ, ਗਰੀਬੀ ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਛੋਲੇ ਭਟੂਰੇ ਖਿਲਾਉਣ ਵਾਲੇ ਦਾ ਜ਼ਿਕਰ

ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਦੇ ਛੋਲੇ ਭਟੂਰੇ ਵੇਚਣ ਵਾਲੇ ਵਿਅਕਤੀ ਦਾ ਉਚੇਚਾ ਜ਼ਿਕਰ ਕੀਤਾ, ਜੋ ਕਿ ਕੋਰੋਨਾ ਰੋਕੂ ਟੀਕਾ ਲਗਵਾਉਣ ਵਾਲੇ ਲੋਕਾਂ ਨੂੰ ਮੁਫ਼ਤ 'ਚ ਛੋਲੇ ਭਟੂਰੇ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਸੈਕਟਰ 29 'ਚ ਸੰਜੇ ਰਾਣਾ ਸਾਈਕਲ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX