ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  10 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  22 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  34 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਪਹਿਲਾ ਸਫ਼ਾ

ਖੇਤੀ ਕਾਨੂੰਨਾਂ ਤੇ ਪੈਗਾਸਸ ਮੁੱਦੇ 'ਤੇ ਸੰਸਦ 'ਚ ਕੰਮਕਾਜ ਠੱਪ

• ਵਿਰੋਧੀ ਧਿਰ ਵਲੋਂ ਭਾਰੀ ਹੰਗਾਮਾ • ਲੋਕ ਸਭਾ 9 ਵਾਰ ਕਰਨੀ ਪਈ ਮੁਲਤਵੀ ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਵਿਰੋਧੀ ਧਿਰਾਂ ਵਲੋਂ ਸੰਸਦ 'ਚ ਪੈਗਾਸਸ ਜਾਸੂਸੀ ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਲਗਾਤਾਰ ਪ੍ਰਦਰਸ਼ਨ ਕਾਰਨ ਕੰਮਕਾਜ ਲਗਪਗ ਠੱਪ ਪਿਆ ...

ਪੂਰੀ ਖ਼ਬਰ »

ਕਿਸਾਨਾਂ ਲਈ ਚਿੰਤਤ ਹੋ ਤਾਂ ਸੰਸਦ ਚੱਲਣ ਦਿਓ-ਤੋਮਰ

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵਿਰੋਧੀ ਧਿਰਾਂ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਹੀ ਕਿਸਾਨਾਂ ਲਈ ਚਿੰਤਤ ਹਨ ਤਾਂ ਸਦਨ ਦੀ ਕਾਰਵਾਈ 'ਚ ਵਿਘਨ ਨਾ ਪਾਉਣ | ਉਨ੍ਹਾਂ ਇਹ ਟਿੱਪਣੀ ਉਸ ਵੇਲੇ ਕੀਤੀ ਜਦੋਂ ਪ੍ਰਸ਼ਨ ਕਾਲ ਦੌਰਾਨ ਉਹ ...

ਪੂਰੀ ਖ਼ਬਰ »

ਵਿਰੋਧੀ ਆਗੂਆਂ ਦੇ ਰਵੱਈਏ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਪਾਰਟੀ ਦੇ ਸੰਸਦ ਮੈਂਬਰ-ਮੋਦੀ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਆਪਣੇ ਹਲਕੇ ਦੇ ਹਰੇਕ ਪਿੰਡ 'ਚ ਪ੍ਰੋਗਰਾਮ ਕਰ ਕੇ ਮਨਾਉਣ | ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ...

ਪੂਰੀ ਖ਼ਬਰ »

ਕੈਪਟਨ ਨੂੰ ਮਿਲੇ ਸਿੱਧੂ ਅਤੇ ਚਾਰੇ ਕਾਰਜਕਾਰੀ ਪ੍ਰਧਾਨ

5 ਬਿੰਦੂਆਂ 'ਤੇ ਸਰਕਾਰ ਨੂੰ ਤੁਰੰਤ ਕੰਮ ਕਰਨ ਦੀ ਅਪੀਲ ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 27 ਜੁਲਾਈ-ਪੰਜਾਬ ਕਾਂਗਰਸ 'ਚ ਮਚੇ ਘਮਸਾਣ ਨੂੰ ਸ਼ਾਂਤ ਕਰਨ ਲਈ ਪਾਰਟੀ ਹਾਈਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਸੂਬੇ ਦੀ ਕਮਾਨ ਸੌਂਪ ਦਿੱਤੀ ਹੈ ਪਰ ਜਿਸ ਤਰ੍ਹਾਂ ਕਾਰਜਭਾਰ ...

ਪੂਰੀ ਖ਼ਬਰ »

ਲੋਕ ਸਭਾ 'ਚ ਧਰਨੇ 'ਤੇ ਬੈਠੇ ਬਿੱਟੂ ਤੇ ਔਜਲਾ

ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਗੁਰਜੀਤ ਸਿੰਘ ਔਜਲਾ ਅੱਜ ਸਦਨ ਦੀ ਕਾਰਵਾਈ ਤੋਂ ਬਾਅਦ ਲੋਕ ਸਭਾ ਦੇ ਚੈਂਬਰ 'ਚ ਧਰਨੇ 'ਤੇ ਬੈਠ ਗਏ | ਅੱਜ ਜਿਉਂ ਹੀ ਸ਼ਾਮ 4.45 ਵਜੇ ਲੋਕ ਸਭਾ ਦੀ ਕਾਰਵਾਈ ਮੁਲਤਵੀ ਹੋਈ ਤਾਂ ਔਜਲਾ ਤੇ ਬਿੱਟੂ ਲੋਕ ਸਭਾ ਦੇ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਦੀ ਏਕਤਾ ਆਪਣੇ-ਆਪ ਰੂਪ ਧਾਰਨ ਕਰ ਲਵੇਗੀ-ਮਮਤਾ ਬੈਨਰਜੀ

ਨਵੀਂ ਦਿੱਲੀ, 27 ਜੁਲਾਈ (ਏਜੰਸੀ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤਿ੍ਣਮੂਲ ਕਾਂਗਰਸ ਦੀ ਨੇਤਾ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਦੀ ਏਕਤਾ ਆਪਣੇ-ਆਪ ਰੂਪ ਧਾਰਨ ਕਰ ਲਵੇਗੀ | ਰਾਸ਼ਟਰੀ ਰਾਜਧਾਨੀ ਵਿਖੇ 3 ਦਿਨਾਂ ਦੌਰੇ 'ਤੇ ਆਈ ਮਮਤਾ ...

ਪੂਰੀ ਖ਼ਬਰ »

ਰਾਸ਼ਟਰਪਤੀ ਸਰਕਾਰ ਨੂੰ ਕਿਸਾਨ ਮੁੱਦਿਆਂ, ਪੈਗਾਸਸ 'ਤੇ ਸੰਸਦ 'ਚ ਚਰਚਾ ਕਰਵਾਉਣ ਦਾ ਨਿਰਦੇਸ਼ ਦੇਣ

ਅਕਾਲੀ ਦਲ ਸਮੇਤ 7 ਵਿਰੋਧੀ ਧਿਰ ਦੀਆਂ ਪਾਰਟੀਆਂ ਨੇ ਲਿਖੀ ਚਿੱਠੀ ਨਵੀਂ ਦਿੱਲੀ, 27 ਜੁਲਾਈ (ਏਜੰਸੀ)- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ. ਸੀ. ਪੀ.) ਦੀ ਨੇਤਾ ਸੁਪਰਿਆ ਸੁਲੇ ਨੇ ਮੰਗਲਵਾਰ ਨੂੰ ਦੱਸਿਆ ਕਿ ਵਿਰੋਧੀ ਧਿਰ ਦੀਆਂ 7 ਪਾਰਟੀਆਂ ਨੇ ਰਾਸ਼ਟਰਪਤੀ ਰਾਮ ਨਾਥ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਦੇ ਬਣੇ ਦੋ 'ਪਾਵਰ ਸੈਂਟਰਾਂ' ਕਾਰਨ ਅਨਿਸਚਿਤਤਾ ਦਾ ਮਾਹੌਲ

ਹਰਕਵਲਜੀਤ ਸਿੰਘ
ਚੰਡੀਗੜ੍ਹ, 27 ਜੁਲਾਈ-ਪੰਜਾਬ ਕਾਂਗਰਸ ਦੇ ਪੁਨਰਗਠਨ ਤੋਂ ਬਾਅਦ ਪਾਰਟੀ ਅੰਦਰ ਸੱਤਾ ਦੇ ਬਣੇ ਦੋ ਕੇਂਦਰਾਂ ਨੇ ਸੂਬੇ ਅੰਦਰ ਅਨਿਸ਼ਚਿਤਤਾ ਦਾ ਮਾਹੌਲ ਬਣਾ ਦਿੱਤਾ ਹੈ, ਜਿਸ ਕਾਰਨ ਉੱਚ ਅਧਿਕਾਰੀ ਅਤੇ ਕਾਂਗਰਸੀ ਵਿਧਾਇਕ ਵੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਚੋਣਾਂ ਨੂੰ ਮੁੱਖ ਰੱਖ ਕੇ ਵਿਧਾਇਕਾਂ 'ਚ ਆਪਣੇ ਹਲਕੇ ਦੇ ਕੰਮਾਂ ਨੂੰ ਪੂਰਾ ਕਰਵਾਉਣ ਦੀ ਦੌੜ ਲੱਗੀ ਹੋਈ ਹੈ, ਜਿਸ ਲਈ ਗਰਾਂਟਾਂ ਰਿਲੀਜ਼ ਕਰਵਾਉਣ ਅਤੇ ਦੂਜੇ ਕੰਮਾਂ ਲਈ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਦਖ਼ਲ ਜਾਂ ਸਿਫ਼ਾਰਸ਼ ਦੀ ਲੋੜ ਪੈਂਦੀ ਹੈ, ਜਦੋਂਕਿ ਮਗਰਲੇ ਦਿਨਾਂ ਵਿਚ ਬਹੁਤੇ ਵਿਧਾਇਕਾਂ ਵਲੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਸਾਥ ਦੇਣ ਕਾਰਨ ਉਨ੍ਹਾਂ ਨੂੰ ਮੁੱਖ ਮੰਤਰੀ ਵਿਰੋਧੀ ਕੈਂਪ ਵਿਚ ਸਮਝਿਆ ਜਾਣਾ ਸ਼ੁਰੂ ਕਰ ਦਿੱਤਾ ਗਿਆ ਹੈ | ਇਸੇ ਤਰ੍ਹਾਂ ਮੁੱਖ ਮੰਤਰੀ ਦਾ ਸਾਥ ਦੇਣ ਵਾਲੇ ਵਿਧਾਇਕਾਂ ਵਿਚ ਵੀ ਆਉਂਦੀਆਂ ਚੋਣਾਂ ਨੂੰ ਲੈ ਕੇ ਟਿਕਟਾਂ ਸਬੰਧੀ ਕਈ ਤਰ੍ਹਾਂ ਦੇ ਖ਼ਦਸ਼ੇ ਤੇ ਪ੍ਰੇਸ਼ਾਨੀਆਂ ਚੱਲ ਰਹੀਆਂ ਹਨ | ਪਾਰਟੀ ਪ੍ਰੋਗਰਾਮਾਂ ਨੂੰ ਅਮਲ ਹੇਠ ਲਿਆਉਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੁੰਦੀ ਹੈ ਅਤੇ ਕਾਂਗਰਸ ਦਾ 18 ਨੁਕਾਤੀ ਪ੍ਰੋਗਰਾਮ ਲਾਗੂ ਕਰਨਾ ਵੀ ਮੁੱਖ ਮੰਤਰੀ ਦੇ ਅਧਿਕਾਰ ਖੇਤਰ ਵਿਚ ਹੀ ਹੈ ਪਰ ਜਿਵੇਂ ਦੇ ਸਬੰਧ ਇਸ ਵੇਲੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਮੁੱਖ ਮੰਤਰੀ ਦਰਮਿਆਨ ਹਨ ਉਸ 'ਤੇ ਕਿੰਨਾ ਕੁ ਅਤੇ ਕਿਵੇਂ ਦਾ ਅਮਲ ਹੋ ਸਕੇਗਾ, ਇਹ ਵੀ ਵੇਖਣ ਵਾਲੀ ਗੱਲ ਹੋਵੇਗੀ | ਇਕ ਪਾਸੇ ਸ੍ਰੀ ਸੁਨੀਲ ਜਾਖੜ ਕਾਂਗਰਸ ਲਈ ਸੱਤਾ ਦਾ ਰਸਤਾ ਬਰਗਾੜੀ ਅਤੇ ਕੋਟਕਪੂਰਾ ਰਾਹੀਂ ਦੱਸ ਰਹੇ ਹਨ ਪਰ ਦੂਜੇ ਪਾਸੇ ਸਰਕਾਰੀ ਮਸ਼ੀਨਰੀ ਜਿਸ ਢੰਗ ਨਾਲ ਇਨ੍ਹਾਂ ਕੇਸਾਂ ਨਾਲ ਪੇਸ਼ ਆ ਰਹੀ ਹੈ ਅਤੇ ਡੇਰਾ ਮੁਖੀ ਦਾ ਨਾਂਅ ਦੋਵਾਂ ਚਲਾਨਾਂ 'ਚੋਂ ਕੱਢਣ ਤੋਂ ਇਲਾਵਾ ਬੇਅਦਬੀਆਂ ਦੇ ਦੋਸ਼ੀਆਂ ਨੂੰ ਜ਼ਮਾਨਤਾਂ ਮਿਲ ਰਹੀਆਂ ਹਨ |, ਉਸ ਤੋਂ ਸਰਕਾਰ ਦੀ ਇਨ੍ਹਾਂ ਕੇਸਾਂ ਪ੍ਰਤੀ ਸੁਹਿਰਦਤਾ ਸਪਸ਼ਟ ਹੈ | ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਭਾਵੇਂ ਮਗਰਲੇ ਦਿਨਾਂ ਦੌਰਾਨ ਰਾਜ ਦੇ ਐਡਵੋਕੇਟ ਜਨਰਲ ਤੇ ਡੀ.ਜੀ.ਪੀ ਆਦਿ ਦੀ ਕਾਫ਼ੀ ਨੁਕਤਾਚੀਨੀ ਕਰਦਿਆਂ ਹਾਈਕਮਾਨ ਅਤੇ ਮੁੱਖ ਮੰਤਰੀ ਤੋਂ ਬਿਹਤਰ ਅਗਵਾਈ ਦੀ ਵੀ ਮੰਗ ਕੀਤੀ ਪਰ ਮੁੱਖ ਮੰਤਰੀ ਆਪਣੀ ਟੀਮ ਦੇ ਕਿਸੇ ਅਧਿਕਾਰੀ ਵਿਰੁੱਧ ਕੁਝ ਸੁਨਣ ਲਈ ਤਿਆਰ ਨਹੀਂ ਹਨ ਅਤੇ ਇਹੋ ਕਾਰਨ ਹੈ ਕਿ ਹੁਣ ਤੱਕ ਬਿਜਲੀ ਸਮਝੌਤਿਆਂ ਨਾਲ ਸਬੰਧਿਤ ਨਾ ਵਾਈਟ ਪੇਪਰ ਜਾਰੀ ਹੋ ਸਕਿਆ ਹੈ ਅਤੇ ਨਾ ਹੀ ਇਨ੍ਹਾਂ ਸਮਝੌਤਿਆਂ 'ਤੇ ਦਸਤਖ਼ਤ ਕਰਨ ਵਾਲੇ ਕਿਸੇ ਅਧਿਕਾਰੀ ਦੀ ਜਵਾਬ ਤਲਬੀ ਹੀ ਹੋ ਸਕੀ ਹੈ | ਬੇਅਦਬੀਆਂ ਅਤੇ ਬਿਜਲੀ ਸਮਝੌਤਿਆਂ 'ਤੇ ਸਰਕਾਰ ਅਤੇ ਪਾਰਟੀ ਦੀ ਵੱਖਰੀ ਸੋਚ ਕਾਰਨ ਆਉਂਦੇ ਦਿਨਾਂ ਦੌਰਾਨ ਇਨ੍ਹਾਂ ਮੁੱਦਿਆਂ ਵਿਵਾਦ ਵੀ ਪੈਦਾ ਹੋ ਸਕਦਾ ਹੈ | ਜਨਤਕ ਤੌਰ 'ਤੇ ਨਵਜੋਤ ਸਿੰਘ ਸਿੱਧੂ ਅਤੇ ਦੋ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਤਿ੍ਪਤ ਰਜਿੰਦਰ ਸਿੰਘ ਬਾਜਵਾ 'ਤੇ ਇਸ ਗੱਲ ਲਈ ਵੀ ਉਂਗਲਾਂ ਉੱਠ ਰਹੀਆਂ ਹਨ ਕਿ ਡੇਰਾ ਮੁਖੀ ਦਾ ਨਾਂਅ ਹੁਣ ਦੋਵਾਂ ਚਲਾਨਾਂ 'ਚੋਂ ਕੱਢ ਦਿੱਤੇ ਜਾਣ ਦੇ ਬਾਵਜੂਦ ਇਹ ਸਭ ਖ਼ਾਮੋਸ਼ ਕਿਉਂ ਹਨ | ਸਰਕਾਰੀ ਤੇ ਪਾਰਟੀ ਦੀ ਸੋਚ ਵਿਚਲੇ ਇਸ ਪਾੜੇ ਨੂੰ ਕੀ ਖ਼ਤਮ ਕੀਤਾ ਜਾ ਸਕੇਗਾ, ਇਹ ਕਾਂਗਰਸ ਲਈ ਸਭ ਤੋਂ ਵੱਡਾ ਸਵਾਲ ਬਣਿਆ ਹੋਇਆ | ਇਸੇ ਅਨਿਸ਼ਚਿਤਤਾ ਕਾਰਨ ਮਗਰਲੇ ਕਈ ਹਫ਼ਤਿਆਂ ਤੋਂ ਮੰਤਰੀ ਮੰਡਲ ਦੀ ਬੈਠਕ ਨਹੀਂ ਹੋ ਰਹੀ, ਕਿਉਂਕਿ ਮੰਤਰੀ ਮੰਡਲ ਵੀ ਧੜੇਬੰਦੀ ਦਾ ਸ਼ਿਕਾਰ ਹੋ ਚੁੱਕਾ ਹੈ | ਇਸ ਦਾ ਅਸਰ ਸਰਕਾਰੀ ਕੰਮਕਾਜ 'ਤੇ ਵੀ ਨਜ਼ਰ ਆਵੇਗਾ | ਇਸੇ ਤਰ੍ਹਾਂ ਮਗਰਲੇ ਸਮੇਂ ਤੋਂ ਮੰਤਰੀ ਮੰਡਲ 'ਚ ਰੱਦੋਬਦਲ ਨੂੰ ਲੈ ਕੇ ਜੋ ਚਰਚਾਵਾਂ ਚੱਲ ਰਹੀਆਂ ਸਨ, ਉਸ ਸਬੰਧੀ ਵੀ ਕਿਸੇ ਨੂੰ ਕੁਝ ਸਪਸ਼ਟ ਨਹੀਂ ਹੈ | ਕਿਉਂਕਿ ਅਜਿਹਾ ਕੋਈ ਵੀ ਰੱਦੋਬਦਲ ਹੁਣ ਪਾਰਟੀ ਹਾਈਕਮਾਨ ਦੀ ਰਜ਼ਾਮੰਦੀ ਨਾਲ ਹੀ ਸੰਭਵ ਹੋ ਸਕੇਗਾ ਅਤੇ ਕੀ ਮੁੱਖ ਮੰਤਰੀ ਅਜਿਹੇ ਮਾਹੌਲ ਵਿਚ ਪਾਰਟੀ ਹਾਈਕਮਾਨ ਕੋਲ ਇਹ ਮੁੱਦਾ ਉਠਾਉਣਾ ਚਾਹੁਣਗੇ ਕਿਸੇ ਨੂੰ ਵੀ ਸਪਸ਼ਟ ਨਹੀਂ | ਕਾਂਗਰਸ ਵਿਚ ਸੱਤਾ ਦੇ ਬਣੇ ਇਨ੍ਹਾਂ ਦੋ ਕੇਂਦਰਾਂ ਜਿੱਥੇ ਕਾਂਗਰਸ ਵਿਧਾਇਕਾਂ ਨੂੰ ਸ਼ਸ਼ੋਪੰਜ ਵਿਚ ਪਾਇਆ ਹੋਇਆ ਹੈ ਕਿ ਉਹ ਕਿਸ ਪਾਸੇ ਜਾਣ ਉਥੇ ਅਫ਼ਸਰਸ਼ਾਹੀ ਨੂੰ ਵੀ ਸਪਸ਼ਟ ਨਹੀਂ ਹੋ ਰਿਹਾ ਕਿ ਕਾਂਗਰਸ ਸਿਆਸਤ ਕੀ ਕਰਵਟ ਲੈ ਸਕਦੀ ਹੈ | ਪੰਜਾਬ ਸਿਵਲ ਸਕੱਤਰੇਤ 'ਚ ਚਰਚੇ ਇਹ ਵੀ ਹਨ ਅਜਿਹੇ ਮਾਹੌਲ ਦੌਰਾਨ ਕੁਝ ਉੱਚ ਅਧਿਕਾਰੀ ਕੇਂਦਰ ਵਿਚ ਡੈਪੂਟੇਸ਼ਨ 'ਤੇ ਜਾਣ ਦਾ ਫ਼ੈਸਲਾ ਵੀ ਲੈ ਸਕਦੇ ਹਨ | ਰਾਜ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿਚ ਅਜਿਹੀ ਅਨਿਸ਼ਚਿਤਤਾ ਦਾ ਸੂਬੇ ਨੂੰ ਨੁਕਸਾਨ ਹੋ ਵੀ ਰਿਹਾ ਹੈ ਅਤੇ ਹੋਰ ਵੀ ਹੋ ਸਕਦਾ ਹੈ |

ਖ਼ਬਰ ਸ਼ੇਅਰ ਕਰੋ

 

ਤਾਲਿਬਾਨ ਦੇ ਹਮਲਿਆਂ ਕਾਰਨ ਭਾਰਤ-ਅਫ਼ਗਾਨ ਵਪਾਰ ਠੱਪ

ਅਫ਼ਗ਼ਾਨਿਸਤਾਨ 'ਚ ਭਾਰਤ ਕਰ ਚੁੱਕਿਆ ਹੈ 23 ਹਜ਼ਾਰ ਕਰੋੜ ਦਾ ਨਿਵੇਸ਼ ਸੁਰਿੰਦਰ ਕੋਛੜ ਅੰਮਿ੍ਤਸਰ, 27 ਜੁਲਾਈ-ਅਫ਼ਗਾਨਿਸਤਾਨ 'ਚ ਤਾਲਿਬਾਨ ਅੱਤਵਾਦੀਆਂ ਦੇ ਜਾਰੀ ਹਮਲਿਆਂ ਨਾਲ ਵਾਹਗਾ ਸਰਹੱਦ ਰਾਹੀਂ ਅਫ਼ਗਾਨਿਸਤਾਨ-ਪਾਕਿਸਤਾਨ ਟਰਾਂਜ਼ਿਟ ਵਪਾਰ ਸਮਝੌਤੇ (ਏ. ਪੀ. ...

ਪੂਰੀ ਖ਼ਬਰ »

ਪੰਜਾਬ 'ਚ ਲੰਮੇ ਸਮੇਂ ਬਾਅਦ ਕੋਰੋਨਾ ਨਾਲ ਕੋਈ ਮੌਤ ਨਹੀਂ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਹੋਰ ਮੌਤ ਨਹੀਂ ਹੋਈ | ਉਥੇ 93 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਸੂਬੇ 'ਚ ਵੱਖ-ਵੱਖ ਥਾਵਾਂ ਤੋਂ 45 ਨਵੇਂ ਮਾਮਲੇ ਸਾਹਮਣੇ ਆਏ ਹਨ | ਲੁਧਿਆਣਾ ਤੋਂ 6, ਜਲੰਧਰ 4, ਐਸ.ਏ.ਐਸ. ਨਗਰ 1, ਅੰਮਿ੍ਤਸਰ 2, ...

ਪੂਰੀ ਖ਼ਬਰ »

ਦੇਸ਼ 'ਚ 132 ਦਿਨਾਂ ਬਾਅਦ 30 ਹਜ਼ਾਰ ਤੋਂ ਘਟੇ ਨਵੇਂ ਕੇਸ

ਨਵੀਂ ਦਿੱਲੀ, 27 ਜੁਲਾਈ (ਜਗਤਾਰ ਸਿੰਘ)-ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਦੇ ਖਦਸ਼ੇ ਦਰਮਿਆਨ ਕੋਰੋਨਾ ਦੀ ਰਫ਼ਤਾਰ ਹੋਰ ਮੱਠੀ ਹੋਣ ਦੇ ਸੰਕੇਤ ਵੀ ਨਜ਼ਰ ਆ ਰਹੇ ਹਨ | ਦਰਅਸਲ ਪਿਛਲੇ 24 ਘੰਟਿਆਂ 'ਚ ਦੇਸ਼ 'ਚ 30 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ ਦੇਸ਼ ...

ਪੂਰੀ ਖ਼ਬਰ »

ਨਹੀਂ ਰਹੇ ਫ਼ਾਜ਼ਿਲਕਾ ਤੋਂ ਚਾਰ ਵਾਰ ਵਿਧਾਇਕ ਤੇ ਸਾਬਕਾ ਮੰਤਰੀ ਚੌਧਰੀ ਰਾਧਾ ਕ੍ਰਿਸ਼ਨ

ਮੁੱਖ ਮੰਤਰੀ ਵਲੋਂ ਅਫ਼ਸੋਸ ਫ਼ਾਜ਼ਿਲਕਾ, 27 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ 4 ਵਾਰ ਵਿਧਾਇਕ ਰਹੇ ਸਾਬਕਾ ਮੰਤਰੀ ਚੌ. ਰਾਧਾ ਕ੍ਰਿਸ਼ਨ ਦਾ ਅੱਜ ਦਿਹਾਂਤ ਹੋ ਗਿਆ | ਸੁਤੰਤਰਤਾ ਸੈਨਾਨੀ ਚੌ. ਰਾਧਾ ਕ੍ਰਿਸ਼ਨ ਦਾ ਜਨਮ ਇਕ ਜਨਵਰੀ 1930 ਨੂੰ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਦੇ ਹੁਕਮ 'ਤੇ ਬੈਂਕਾਂ ਵਲੋਂ ਚਾਲੂ ਖਾਤੇ ਸੀਲ

ਲੁਧਿਆਣਾ, 27 ਜੁਲਾਈ (ਪੁਨੀਤ ਬਾਵਾ)-ਭਾਰਤੀ ਰਿਜ਼ਰਵ ਬੈਂਕ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੈਂਕਾਂ ਨੇ ਵੱਡੀ ਗਿਣਤੀ 'ਚ ਚਾਲੂ ਖਾਤਿਆਂ ਨੂੰ ਸੀਲ ਕਰ ਦਿੱਤਾ ਹੈ | ਰਿਜ਼ਰਵ ਬੈਂਕ ਦੇ ਨਵੇਂ ਨਾਦਰਸ਼ਾਹੀ ਫ਼ਰਮਾਨ ਨੇ ਕੋਰੋਨਾ ਮਹਾਂਮਾਰੀ ਕਰਕੇ ਆਰਥਿਕ ਮੰਦਹਾਲੀ ...

ਪੂਰੀ ਖ਼ਬਰ »

ਬਾਸਵਰਾਜ ਬੋਮਈ ਹੋਣਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

ਕਰਨਾਟਕ, 27 ਜੁਲਾਈ (ਏਜੰਸੀ)-ਬਾਸਵਰਾਜ ਬੋਮਈ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਹੋਣਗੇ | ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅੱਜ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ, ਜੋ 28 ਜੁਲਾਈ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ | ਇਹ ਜਾਣਕਾਰੀ ਪਾਰਟੀ ਦੇ ...

ਪੂਰੀ ਖ਼ਬਰ »

ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ 'ਚ ਵੀ ਚਾਰ ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

ਫ਼ਰੀਦਕੋਟ, 27 ਜੁਲਾਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਇਥੋਂ ਦੇ ਇਲਾਕਾ ਮੈਜਿਸਟਰੇਟ ਤਰਜਨੀ ਨੇ ਪਿੰਡ ਬਰਗਾੜੀ 'ਚ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਚਾਰ ਡੇਰਾ ਪ੍ਰੇਮੀਆਂ ਨੂੰ ਅੱਜ ਚੱਲਦੇ ਮੁਕੱਦਮੇ ਤੱਕ ਜ਼ਮਾਨਤ 'ਤੇ ਰਿਹਾਅ ਕਰਨ ...

ਪੂਰੀ ਖ਼ਬਰ »

ਹੜੱਪਾ ਯੁੱਗ ਦਾ ਧੋਲਾਵੀਰਾ ਸ਼ਹਿਰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ 'ਚ ਸ਼ਾਮਿਲ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਗੁਜਰਾਤ 'ਚ ਹੜੱਪਾ ਯੁੱਗ ਦਾ ਧੋਲਾਵੀਰਾ ਸ਼ਹਿਰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ 'ਚ ਸ਼ਾਮਿਲ ਕੀਤਾ ਗਿਆ ਹੈ, ਇਸ ਦੀ ਜਾਣਕਾਰੀ ਮੰਗਲਵਾਰ ਨੂੰ ਸੰਗਠਨ ਵਲੋਂ ਦਿੱਤੀ ਗਈ ਹੈ | ਯੂਨੈਸਕੋ ਵਲੋਂ ਟਵੀਟ ਕਰਕੇ ਵਧਾਈ ਦਿੰਦਿਆਂ ਕਿਹਾ ਗਿਆ ...

ਪੂਰੀ ਖ਼ਬਰ »

ਕਿਸਾਨ ਸੰਸਦ ਦੌਰਾਨ ਜ਼ਰੂਰੀ ਵਸਤਾਂ ਸੋਧ ਕਾਨੂੰਨ 'ਤੇ ਹੋਈ ਚਰਚਾ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨੇ ਅੱਜ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਦੌਰਾਨ ਤਿੰਨ ਖੇਤੀ ਕਾਨੂੰਨਾਂ 'ਚੋਂ ਇਕ ਜ਼ਰੂਰੀ ਵਸਤਾਂ ਸੋਧ ਕਾਨੂੰਨ 'ਤੇ ਚਰਚਾ ਕੀਤੀ ਤੇ ਕਿਹਾ ਕਿ ਇਸ ਨੂੰ ਰੱਦ ਕਰਵਾਉਣ ਲਈ ਕਿਸਾਨ ...

ਪੂਰੀ ਖ਼ਬਰ »

ਕੋਵਿਡ ਕਾਰਨ ਅਨਾਥ ਹੋਏ ਬੱਚਿਆਂ ਦੀ ਬਿਨਾਂ ਦੇਰ ਪਛਾਣ ਕੀਤੀ ਜਾਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਕੋਵਿਡ ਕਾਰਨ ਆਪਣੇ ਮਾਤਾ-ਪਿਤਾ ਗੁਆਉਣ ਵਾਲੇ ਬੱਚਿਆਂ ਦੀ ਬਿਨਾਂ ਦੇਰੀ ਪਛਾਣ ਕੀਤੀ ਜਾਵੇ, ਇਹ ਕਹਿੰਦਿਆਂ ਸੁਪਰੀਮ ਕੋਰਟ ਨੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਮਾਰਚ 2020 ਤੋਂ ਬਾਅਦ ਅਨਾਥ ਹੋਏ ਬੱਚਿਆਂ ...

ਪੂਰੀ ਖ਼ਬਰ »

ਅਮਰੀਕੀ ਵਿਦੇਸ਼ ਮੰਤਰੀ ਬਿਲੰਕਨ ਭਾਰਤ ਪੁੱਜੇ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਿਲੰਕਨ ਮੰਗਲਵਾਰ ਨੂੰ ਦੁਵੱਲੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਤੇ ਅਫ਼ਗਾਨਿਸਤਾਨ 'ਚ ਤੇਜ਼ੀ ਨਾਲ ਪੈਦਾ ਹੋ ਰਹੀ ਸੁਰੱਖਿਆ ਸਥਿਤੀ ਬਾਰੇ ਚਰਚਾ ਕਰਨ ਦੇ ਨਾਲ-ਨਾਲ ਕੁਆਡ ਦੇ ਢਾਂਚੇ ਤਹਿਤ ...

ਪੂਰੀ ਖ਼ਬਰ »

ਸੰਸਦ ਵਲੋਂ 'ਮੈਰੀਨ ਏਡਜ਼ ਟੂ ਨੈਵੀਗੇਸ਼ਨ ਬਿੱਲ 2021' ਪਾਸ

ਸੰਸਦ ਨੇ ਮੰਗਲਵਾਰ ਨੂੰ ਇਕ ਬਿੱਲ ਪਾਸ ਕੀਤਾ ਹੈ ਜੋ ਕਿ ਲਾਈਟ ਹਾਊਸਾਂ ਨੂੰ ਚਲਾਉਣ ਵਾਲੇ 9 ਦਹਾਕੇ ਪੁਰਾਣੇ ਕਾਨੂੰਨ ਦੀ ਥਾਂ ਲਵੇਗਾ ਤੇ ਸਮੁੰਦਰੀ ਜਹਾਜ਼ ਦੀਆਂ ਟ੍ਰੈਫਿਕ ਸੇਵਾਵਾਂ ਦੀ ਸਥਾਪਨਾ ਤੇ ਪ੍ਰਬੰਧਨ ਲਈ ਇਕ ਨਵਾਂ ਢਾਂਚਾ ਪ੍ਰਦਾਨ ਕਰੇਗਾ | ਪੈਗਾਸਸ ਤੇ ...

ਪੂਰੀ ਖ਼ਬਰ »

ਆਸਾਮ ਤੇ ਮਿਜ਼ੋਰਮ ਸਰਹੱਦ 'ਤੇ ਤਣਾਅ ਬਰਕਰਾਰ

ਆਸਾਮ ਵਲੋਂ 3 ਦਿਨਾ ਸੋਗ ਦਾ ਐਲਾਨ ਗੁਹਾਟੀ, 27 ਜੁਲਾਈ (ਏਜੰਸੀਆਂ)-ਆਸਾਮ ਸਰਕਾਰ ਨੇ ਮਿਜ਼ੋਰਮ ਨਾਲ ਸਰਹੱਦ 'ਤੇ ਵਿਵਾਦ ਨੂੰ ਲੈ ਕੇ ਸੰਘਰਸ਼ 'ਚ ਪੰਜ ਪੁਲਿਸ ਕਰਮੀਆਂ ਅਤੇ ਇਕ ਆਮ ਨਾਗਰਿਕ ਦੀ ਮੌਤ 'ਤੇ ਅੱਜ ਤਿੰਨ ਦਿਨਾਂ ਲਈ ਰਾਜਕੀ ਸੋਗ ਦਾ ਐਲਾਨ ਕਰ ਦਿੱਤਾ | ਇਸ ਦੌਰਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX