ਤਾਜਾ ਖ਼ਬਰਾਂ


ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  4 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  30 minutes ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  45 minutes ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  59 minutes ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  51 minutes ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 1 hour ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  1 minute ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 2 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 2 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 2 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 3 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 5 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 5 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 5 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਪਹਿਲਾ ਸਫ਼ਾ

ਖੇਤੀ ਕਾਨੂੰਨਾਂ ਤੇ ਪੈਗਾਸਸ ਮੁੱਦੇ 'ਤੇ ਸੰਸਦ 'ਚ ਕੰਮਕਾਜ ਠੱਪ

• ਵਿਰੋਧੀ ਧਿਰ ਵਲੋਂ ਭਾਰੀ ਹੰਗਾਮਾ • ਲੋਕ ਸਭਾ 9 ਵਾਰ ਕਰਨੀ ਪਈ ਮੁਲਤਵੀ ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਵਿਰੋਧੀ ਧਿਰਾਂ ਵਲੋਂ ਸੰਸਦ 'ਚ ਪੈਗਾਸਸ ਜਾਸੂਸੀ ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਲਗਾਤਾਰ ਪ੍ਰਦਰਸ਼ਨ ਕਾਰਨ ਕੰਮਕਾਜ ਲਗਪਗ ਠੱਪ ਪਿਆ ...

ਪੂਰੀ ਖ਼ਬਰ »

ਕਿਸਾਨਾਂ ਲਈ ਚਿੰਤਤ ਹੋ ਤਾਂ ਸੰਸਦ ਚੱਲਣ ਦਿਓ-ਤੋਮਰ

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵਿਰੋਧੀ ਧਿਰਾਂ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਹੀ ਕਿਸਾਨਾਂ ਲਈ ਚਿੰਤਤ ਹਨ ਤਾਂ ਸਦਨ ਦੀ ਕਾਰਵਾਈ 'ਚ ਵਿਘਨ ਨਾ ਪਾਉਣ | ਉਨ੍ਹਾਂ ਇਹ ਟਿੱਪਣੀ ਉਸ ਵੇਲੇ ਕੀਤੀ ਜਦੋਂ ਪ੍ਰਸ਼ਨ ਕਾਲ ਦੌਰਾਨ ਉਹ ...

ਪੂਰੀ ਖ਼ਬਰ »

ਵਿਰੋਧੀ ਆਗੂਆਂ ਦੇ ਰਵੱਈਏ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਪਾਰਟੀ ਦੇ ਸੰਸਦ ਮੈਂਬਰ-ਮੋਦੀ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਆਪਣੇ ਹਲਕੇ ਦੇ ਹਰੇਕ ਪਿੰਡ 'ਚ ਪ੍ਰੋਗਰਾਮ ਕਰ ਕੇ ਮਨਾਉਣ | ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ...

ਪੂਰੀ ਖ਼ਬਰ »

ਕੈਪਟਨ ਨੂੰ ਮਿਲੇ ਸਿੱਧੂ ਅਤੇ ਚਾਰੇ ਕਾਰਜਕਾਰੀ ਪ੍ਰਧਾਨ

5 ਬਿੰਦੂਆਂ 'ਤੇ ਸਰਕਾਰ ਨੂੰ ਤੁਰੰਤ ਕੰਮ ਕਰਨ ਦੀ ਅਪੀਲ ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 27 ਜੁਲਾਈ-ਪੰਜਾਬ ਕਾਂਗਰਸ 'ਚ ਮਚੇ ਘਮਸਾਣ ਨੂੰ ਸ਼ਾਂਤ ਕਰਨ ਲਈ ਪਾਰਟੀ ਹਾਈਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਸੂਬੇ ਦੀ ਕਮਾਨ ਸੌਂਪ ਦਿੱਤੀ ਹੈ ਪਰ ਜਿਸ ਤਰ੍ਹਾਂ ਕਾਰਜਭਾਰ ...

ਪੂਰੀ ਖ਼ਬਰ »

ਲੋਕ ਸਭਾ 'ਚ ਧਰਨੇ 'ਤੇ ਬੈਠੇ ਬਿੱਟੂ ਤੇ ਔਜਲਾ

ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਗੁਰਜੀਤ ਸਿੰਘ ਔਜਲਾ ਅੱਜ ਸਦਨ ਦੀ ਕਾਰਵਾਈ ਤੋਂ ਬਾਅਦ ਲੋਕ ਸਭਾ ਦੇ ਚੈਂਬਰ 'ਚ ਧਰਨੇ 'ਤੇ ਬੈਠ ਗਏ | ਅੱਜ ਜਿਉਂ ਹੀ ਸ਼ਾਮ 4.45 ਵਜੇ ਲੋਕ ਸਭਾ ਦੀ ਕਾਰਵਾਈ ਮੁਲਤਵੀ ਹੋਈ ਤਾਂ ਔਜਲਾ ਤੇ ਬਿੱਟੂ ਲੋਕ ਸਭਾ ਦੇ ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਦੀ ਏਕਤਾ ਆਪਣੇ-ਆਪ ਰੂਪ ਧਾਰਨ ਕਰ ਲਵੇਗੀ-ਮਮਤਾ ਬੈਨਰਜੀ

ਨਵੀਂ ਦਿੱਲੀ, 27 ਜੁਲਾਈ (ਏਜੰਸੀ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤਿ੍ਣਮੂਲ ਕਾਂਗਰਸ ਦੀ ਨੇਤਾ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਦੀ ਏਕਤਾ ਆਪਣੇ-ਆਪ ਰੂਪ ਧਾਰਨ ਕਰ ਲਵੇਗੀ | ਰਾਸ਼ਟਰੀ ਰਾਜਧਾਨੀ ਵਿਖੇ 3 ਦਿਨਾਂ ਦੌਰੇ 'ਤੇ ਆਈ ਮਮਤਾ ...

ਪੂਰੀ ਖ਼ਬਰ »

ਰਾਸ਼ਟਰਪਤੀ ਸਰਕਾਰ ਨੂੰ ਕਿਸਾਨ ਮੁੱਦਿਆਂ, ਪੈਗਾਸਸ 'ਤੇ ਸੰਸਦ 'ਚ ਚਰਚਾ ਕਰਵਾਉਣ ਦਾ ਨਿਰਦੇਸ਼ ਦੇਣ

ਅਕਾਲੀ ਦਲ ਸਮੇਤ 7 ਵਿਰੋਧੀ ਧਿਰ ਦੀਆਂ ਪਾਰਟੀਆਂ ਨੇ ਲਿਖੀ ਚਿੱਠੀ ਨਵੀਂ ਦਿੱਲੀ, 27 ਜੁਲਾਈ (ਏਜੰਸੀ)- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ. ਸੀ. ਪੀ.) ਦੀ ਨੇਤਾ ਸੁਪਰਿਆ ਸੁਲੇ ਨੇ ਮੰਗਲਵਾਰ ਨੂੰ ਦੱਸਿਆ ਕਿ ਵਿਰੋਧੀ ਧਿਰ ਦੀਆਂ 7 ਪਾਰਟੀਆਂ ਨੇ ਰਾਸ਼ਟਰਪਤੀ ਰਾਮ ਨਾਥ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਦੇ ਬਣੇ ਦੋ 'ਪਾਵਰ ਸੈਂਟਰਾਂ' ਕਾਰਨ ਅਨਿਸਚਿਤਤਾ ਦਾ ਮਾਹੌਲ

ਹਰਕਵਲਜੀਤ ਸਿੰਘ ਚੰਡੀਗੜ੍ਹ, 27 ਜੁਲਾਈ-ਪੰਜਾਬ ਕਾਂਗਰਸ ਦੇ ਪੁਨਰਗਠਨ ਤੋਂ ਬਾਅਦ ਪਾਰਟੀ ਅੰਦਰ ਸੱਤਾ ਦੇ ਬਣੇ ਦੋ ਕੇਂਦਰਾਂ ਨੇ ਸੂਬੇ ਅੰਦਰ ਅਨਿਸ਼ਚਿਤਤਾ ਦਾ ਮਾਹੌਲ ਬਣਾ ਦਿੱਤਾ ਹੈ, ਜਿਸ ਕਾਰਨ ਉੱਚ ਅਧਿਕਾਰੀ ਅਤੇ ਕਾਂਗਰਸੀ ਵਿਧਾਇਕ ਵੀ ਪ੍ਰੇਸ਼ਾਨ ਨਜ਼ਰ ਆ ਰਹੇ ...

ਪੂਰੀ ਖ਼ਬਰ »

ਤਾਲਿਬਾਨ ਦੇ ਹਮਲਿਆਂ ਕਾਰਨ ਭਾਰਤ-ਅਫ਼ਗਾਨ ਵਪਾਰ ਠੱਪ

ਅਫ਼ਗ਼ਾਨਿਸਤਾਨ 'ਚ ਭਾਰਤ ਕਰ ਚੁੱਕਿਆ ਹੈ 23 ਹਜ਼ਾਰ ਕਰੋੜ ਦਾ ਨਿਵੇਸ਼ ਸੁਰਿੰਦਰ ਕੋਛੜ ਅੰਮਿ੍ਤਸਰ, 27 ਜੁਲਾਈ-ਅਫ਼ਗਾਨਿਸਤਾਨ 'ਚ ਤਾਲਿਬਾਨ ਅੱਤਵਾਦੀਆਂ ਦੇ ਜਾਰੀ ਹਮਲਿਆਂ ਨਾਲ ਵਾਹਗਾ ਸਰਹੱਦ ਰਾਹੀਂ ਅਫ਼ਗਾਨਿਸਤਾਨ-ਪਾਕਿਸਤਾਨ ਟਰਾਂਜ਼ਿਟ ਵਪਾਰ ਸਮਝੌਤੇ (ਏ. ਪੀ. ...

ਪੂਰੀ ਖ਼ਬਰ »

ਪੰਜਾਬ 'ਚ ਲੰਮੇ ਸਮੇਂ ਬਾਅਦ ਕੋਰੋਨਾ ਨਾਲ ਕੋਈ ਮੌਤ ਨਹੀਂ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਹੋਰ ਮੌਤ ਨਹੀਂ ਹੋਈ | ਉਥੇ 93 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਸੂਬੇ 'ਚ ਵੱਖ-ਵੱਖ ਥਾਵਾਂ ਤੋਂ 45 ਨਵੇਂ ਮਾਮਲੇ ਸਾਹਮਣੇ ਆਏ ਹਨ | ਲੁਧਿਆਣਾ ਤੋਂ 6, ਜਲੰਧਰ 4, ਐਸ.ਏ.ਐਸ. ਨਗਰ 1, ਅੰਮਿ੍ਤਸਰ 2, ...

ਪੂਰੀ ਖ਼ਬਰ »

ਦੇਸ਼ 'ਚ 132 ਦਿਨਾਂ ਬਾਅਦ 30 ਹਜ਼ਾਰ ਤੋਂ ਘਟੇ ਨਵੇਂ ਕੇਸ

ਨਵੀਂ ਦਿੱਲੀ, 27 ਜੁਲਾਈ (ਜਗਤਾਰ ਸਿੰਘ)-ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਦੇ ਖਦਸ਼ੇ ਦਰਮਿਆਨ ਕੋਰੋਨਾ ਦੀ ਰਫ਼ਤਾਰ ਹੋਰ ਮੱਠੀ ਹੋਣ ਦੇ ਸੰਕੇਤ ਵੀ ਨਜ਼ਰ ਆ ਰਹੇ ਹਨ | ਦਰਅਸਲ ਪਿਛਲੇ 24 ਘੰਟਿਆਂ 'ਚ ਦੇਸ਼ 'ਚ 30 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ ਦੇਸ਼ ...

ਪੂਰੀ ਖ਼ਬਰ »

ਨਹੀਂ ਰਹੇ ਫ਼ਾਜ਼ਿਲਕਾ ਤੋਂ ਚਾਰ ਵਾਰ ਵਿਧਾਇਕ ਤੇ ਸਾਬਕਾ ਮੰਤਰੀ ਚੌਧਰੀ ਰਾਧਾ ਕ੍ਰਿਸ਼ਨ

ਮੁੱਖ ਮੰਤਰੀ ਵਲੋਂ ਅਫ਼ਸੋਸ ਫ਼ਾਜ਼ਿਲਕਾ, 27 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ 4 ਵਾਰ ਵਿਧਾਇਕ ਰਹੇ ਸਾਬਕਾ ਮੰਤਰੀ ਚੌ. ਰਾਧਾ ਕ੍ਰਿਸ਼ਨ ਦਾ ਅੱਜ ਦਿਹਾਂਤ ਹੋ ਗਿਆ | ਸੁਤੰਤਰਤਾ ਸੈਨਾਨੀ ਚੌ. ਰਾਧਾ ਕ੍ਰਿਸ਼ਨ ਦਾ ਜਨਮ ਇਕ ਜਨਵਰੀ 1930 ਨੂੰ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਦੇ ਹੁਕਮ 'ਤੇ ਬੈਂਕਾਂ ਵਲੋਂ ਚਾਲੂ ਖਾਤੇ ਸੀਲ

ਲੁਧਿਆਣਾ, 27 ਜੁਲਾਈ (ਪੁਨੀਤ ਬਾਵਾ)-ਭਾਰਤੀ ਰਿਜ਼ਰਵ ਬੈਂਕ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੈਂਕਾਂ ਨੇ ਵੱਡੀ ਗਿਣਤੀ 'ਚ ਚਾਲੂ ਖਾਤਿਆਂ ਨੂੰ ਸੀਲ ਕਰ ਦਿੱਤਾ ਹੈ | ਰਿਜ਼ਰਵ ਬੈਂਕ ਦੇ ਨਵੇਂ ਨਾਦਰਸ਼ਾਹੀ ਫ਼ਰਮਾਨ ਨੇ ਕੋਰੋਨਾ ਮਹਾਂਮਾਰੀ ਕਰਕੇ ਆਰਥਿਕ ਮੰਦਹਾਲੀ ...

ਪੂਰੀ ਖ਼ਬਰ »

ਬਾਸਵਰਾਜ ਬੋਮਈ ਹੋਣਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

ਕਰਨਾਟਕ, 27 ਜੁਲਾਈ (ਏਜੰਸੀ)-ਬਾਸਵਰਾਜ ਬੋਮਈ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਹੋਣਗੇ | ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅੱਜ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ, ਜੋ 28 ਜੁਲਾਈ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ | ਇਹ ਜਾਣਕਾਰੀ ਪਾਰਟੀ ਦੇ ...

ਪੂਰੀ ਖ਼ਬਰ »

ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ 'ਚ ਵੀ ਚਾਰ ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

ਫ਼ਰੀਦਕੋਟ, 27 ਜੁਲਾਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਇਥੋਂ ਦੇ ਇਲਾਕਾ ਮੈਜਿਸਟਰੇਟ ਤਰਜਨੀ ਨੇ ਪਿੰਡ ਬਰਗਾੜੀ 'ਚ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਚਾਰ ਡੇਰਾ ਪ੍ਰੇਮੀਆਂ ਨੂੰ ਅੱਜ ਚੱਲਦੇ ਮੁਕੱਦਮੇ ਤੱਕ ਜ਼ਮਾਨਤ 'ਤੇ ਰਿਹਾਅ ਕਰਨ ...

ਪੂਰੀ ਖ਼ਬਰ »

ਹੜੱਪਾ ਯੁੱਗ ਦਾ ਧੋਲਾਵੀਰਾ ਸ਼ਹਿਰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ 'ਚ ਸ਼ਾਮਿਲ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਗੁਜਰਾਤ 'ਚ ਹੜੱਪਾ ਯੁੱਗ ਦਾ ਧੋਲਾਵੀਰਾ ਸ਼ਹਿਰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ 'ਚ ਸ਼ਾਮਿਲ ਕੀਤਾ ਗਿਆ ਹੈ, ਇਸ ਦੀ ਜਾਣਕਾਰੀ ਮੰਗਲਵਾਰ ਨੂੰ ਸੰਗਠਨ ਵਲੋਂ ਦਿੱਤੀ ਗਈ ਹੈ | ਯੂਨੈਸਕੋ ਵਲੋਂ ਟਵੀਟ ਕਰਕੇ ਵਧਾਈ ਦਿੰਦਿਆਂ ਕਿਹਾ ਗਿਆ ...

ਪੂਰੀ ਖ਼ਬਰ »

ਕਿਸਾਨ ਸੰਸਦ ਦੌਰਾਨ ਜ਼ਰੂਰੀ ਵਸਤਾਂ ਸੋਧ ਕਾਨੂੰਨ 'ਤੇ ਹੋਈ ਚਰਚਾ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨੇ ਅੱਜ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਦੌਰਾਨ ਤਿੰਨ ਖੇਤੀ ਕਾਨੂੰਨਾਂ 'ਚੋਂ ਇਕ ਜ਼ਰੂਰੀ ਵਸਤਾਂ ਸੋਧ ਕਾਨੂੰਨ 'ਤੇ ਚਰਚਾ ਕੀਤੀ ਤੇ ਕਿਹਾ ਕਿ ਇਸ ਨੂੰ ਰੱਦ ਕਰਵਾਉਣ ਲਈ ਕਿਸਾਨ ...

ਪੂਰੀ ਖ਼ਬਰ »

ਕੋਵਿਡ ਕਾਰਨ ਅਨਾਥ ਹੋਏ ਬੱਚਿਆਂ ਦੀ ਬਿਨਾਂ ਦੇਰ ਪਛਾਣ ਕੀਤੀ ਜਾਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਕੋਵਿਡ ਕਾਰਨ ਆਪਣੇ ਮਾਤਾ-ਪਿਤਾ ਗੁਆਉਣ ਵਾਲੇ ਬੱਚਿਆਂ ਦੀ ਬਿਨਾਂ ਦੇਰੀ ਪਛਾਣ ਕੀਤੀ ਜਾਵੇ, ਇਹ ਕਹਿੰਦਿਆਂ ਸੁਪਰੀਮ ਕੋਰਟ ਨੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਮਾਰਚ 2020 ਤੋਂ ਬਾਅਦ ਅਨਾਥ ਹੋਏ ਬੱਚਿਆਂ ...

ਪੂਰੀ ਖ਼ਬਰ »

ਅਮਰੀਕੀ ਵਿਦੇਸ਼ ਮੰਤਰੀ ਬਿਲੰਕਨ ਭਾਰਤ ਪੁੱਜੇ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਿਲੰਕਨ ਮੰਗਲਵਾਰ ਨੂੰ ਦੁਵੱਲੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਤੇ ਅਫ਼ਗਾਨਿਸਤਾਨ 'ਚ ਤੇਜ਼ੀ ਨਾਲ ਪੈਦਾ ਹੋ ਰਹੀ ਸੁਰੱਖਿਆ ਸਥਿਤੀ ਬਾਰੇ ਚਰਚਾ ਕਰਨ ਦੇ ਨਾਲ-ਨਾਲ ਕੁਆਡ ਦੇ ਢਾਂਚੇ ਤਹਿਤ ...

ਪੂਰੀ ਖ਼ਬਰ »

ਸੰਸਦ ਵਲੋਂ 'ਮੈਰੀਨ ਏਡਜ਼ ਟੂ ਨੈਵੀਗੇਸ਼ਨ ਬਿੱਲ 2021' ਪਾਸ

ਸੰਸਦ ਨੇ ਮੰਗਲਵਾਰ ਨੂੰ ਇਕ ਬਿੱਲ ਪਾਸ ਕੀਤਾ ਹੈ ਜੋ ਕਿ ਲਾਈਟ ਹਾਊਸਾਂ ਨੂੰ ਚਲਾਉਣ ਵਾਲੇ 9 ਦਹਾਕੇ ਪੁਰਾਣੇ ਕਾਨੂੰਨ ਦੀ ਥਾਂ ਲਵੇਗਾ ਤੇ ਸਮੁੰਦਰੀ ਜਹਾਜ਼ ਦੀਆਂ ਟ੍ਰੈਫਿਕ ਸੇਵਾਵਾਂ ਦੀ ਸਥਾਪਨਾ ਤੇ ਪ੍ਰਬੰਧਨ ਲਈ ਇਕ ਨਵਾਂ ਢਾਂਚਾ ਪ੍ਰਦਾਨ ਕਰੇਗਾ | ਪੈਗਾਸਸ ਤੇ ...

ਪੂਰੀ ਖ਼ਬਰ »

ਆਸਾਮ ਤੇ ਮਿਜ਼ੋਰਮ ਸਰਹੱਦ 'ਤੇ ਤਣਾਅ ਬਰਕਰਾਰ

ਆਸਾਮ ਵਲੋਂ 3 ਦਿਨਾ ਸੋਗ ਦਾ ਐਲਾਨ
ਗੁਹਾਟੀ, 27 ਜੁਲਾਈ (ਏਜੰਸੀਆਂ)-ਆਸਾਮ ਸਰਕਾਰ ਨੇ ਮਿਜ਼ੋਰਮ ਨਾਲ ਸਰਹੱਦ 'ਤੇ ਵਿਵਾਦ ਨੂੰ ਲੈ ਕੇ ਸੰਘਰਸ਼ 'ਚ ਪੰਜ ਪੁਲਿਸ ਕਰਮੀਆਂ ਅਤੇ ਇਕ ਆਮ ਨਾਗਰਿਕ ਦੀ ਮੌਤ 'ਤੇ ਅੱਜ ਤਿੰਨ ਦਿਨਾਂ ਲਈ ਰਾਜਕੀ ਸੋਗ ਦਾ ਐਲਾਨ ਕਰ ਦਿੱਤਾ | ਇਸ ਦੌਰਾਨ ਆਸਾਮ-ਮਿਜ਼ੋਰਮ ਸਰਹੱਦ 'ਤੇ ਤਣਾਅ ਬਣਿਆ ਹੋਇਆ ਹੈ ਅਤੇ ਸਰਹੱਦ ਦੇ ਨਾਲ ਲਗਦੇ ਕਛਾਰ ਜ਼ਿਲ੍ਹੇ ਦੇ ਲੋਕਾਂ ਨੇ ਗੁਆਂਢੀ ਰਾਜ ਦੀ ਆਰਥਿਕ ਨਾਕੇਬੰਦੀ ਦੀ ਧਮਕੀ ਦਿੱਤੀ ਹੈ | ਆਸਾਮ ਸਰਕਾਰ ਵਲੋਂ ਹੁਕਮ ਜਾਰੀ ਕਰਨ ਤੋਂ ਬਾਅਦ ਰਾਜਕੀ ਸੋਗ ਦੇ ਸਮੇਂ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਕੋਈ ਵੀ ਸਰਕਾਰੀ ਮਨੋਰੰਜਨ ਦੇ ਕੋਈ ਵੀ ਕੰਮ ਨਹੀਂ ਕਰਵਾਏ ਜਾਣਗੇ | ਆਸਾਮ ਅਤੇ ਮਿਜ਼ੋਰਮ ਵਿਚਕਾਰ ਸਰਹੱਦੀ ਵਿਵਾਦ ਬੀਤੇ ਦਿਨ ਅਚਾਨਕ ਖ਼ੂਨੀ ਸੰਘਰਸ਼ 'ਚ ਤਬਦੀਲ ਹੋ ਜਾਣ ਨਾਲ ਘੱਟ ਤੋਂ ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਪੁਲਿਸ ਅਧਿਕਾਰੀ ਸਮੇਤ 60 ਹੋਰ ਜ਼ਖ਼ਮੀ ਹੋ ਗਏ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧ 'ਚ ਆਸਾਮ ਦੇ ਮੁੱਖ ਮੰਤਰੀ ਹਿੰਮਤ ਬਿਸਵ ਸਰਮਾ ਤੇ ਮਿਜ਼ੋਰਮ ਦੇ ਮੁੱਖ ਮੰਤਰੀ ਜੋਰਾਮਥੰਗਾ ਨਾਲ ਗੱਲਬਾਤ ਕੀਤੀ ਅਤੇ ਵਿਵਾਦਿਤ ਸਰਹੱਦ 'ਤੇ ਸ਼ਾਂਤੀ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਅਪੀਲ ਕੀਤੀ | ਇਸ ਤੋਂ ਪਹਿਲਾਂ ਸ਼ਾਹ ਨੇ ਪਿਛਲੇ ਹਫ਼ਤੇ ਵੀ ਪੂਰਬੀ-ਉੱਤਰ ਦੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰ ਕੇ ਸਰਹੱਦੀ ਵਿਵਾਦ ਨੂੰ ਹੱਲ ਕਰਨ ਦੀ ਅਪੀਲ ਕੀਤੀ ਸੀ | ਸਰਮਾ ਨੇ ਸਿਲਚਰ 'ਚ ਅੱਜ ਪੰਜਾਂ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਮੈਂ ਉਨ੍ਹਾਂ ਦੀ ਕੁਰਬਾਨੀ ਨੂੰ ਸਲਾਮ ਕਰਦਾ ਹਾਂ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX