ਤਾਜਾ ਖ਼ਬਰਾਂ


ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  22 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  29 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  32 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  34 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  37 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  40 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  43 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  45 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  48 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  51 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  54 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  56 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 1 hour ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 1 hour ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 1 hour ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 3 hours ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਪਹਿਲਾ ਸਫ਼ਾ

ਅਫ਼ਗਾਨਿਸਤਾਨ ਦੀ ਸਥਿਰਤਾ ਲਈ ਭਾਰਤ ਅਹਿਮ ਯੋਗਦਾਨ ਜਾਰੀ ਰੱਖੇਗਾ-ਬਲਿੰਕਨ

ਅਮਰੀਕੀ ਵਿਦੇਸ਼ ਮੰਤਰੀ ਵਲੋਂ ਪ੍ਰਧਾਨ ਮੰਤਰੀ ਮੋਦੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਗੱਲਬਾਤ ਨਵੀਂ ਦਿੱਲੀ, 28 ਜੁਲਾਈ (ਏਜੰਸੀ)-ਭਾਰਤ ਅਤੇ ਅਮਰੀਕਾ ਦਰਮਿਆਨ ਵਧਦੇ ਦੁਵੱਲੇ ਸਬੰਧਾਂ ਦੀ ਝਲਕ ਦੇ ਰੂਪ 'ਚ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਅਮਰੀਕੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ, ਹਿਮਾਚਲ ਤੇ ਲੱਦਾਖ 'ਚ ਬੱਦਲ ਫਟੇ-17 ਮੌਤਾਂ

ਸ਼ਿਮਲਾ/ਸ੍ਰੀਨਗਰ, 28 (ਏਜੰਸੀ, ਮਨਜੀਤ ਸਿੰਘ)-ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਲੱਦਾਖ 'ਚ ਆਏ ਹੜ੍ਹਾਂ ਕਾਰਨ 17 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕਾਂ ਦੇ ਲਾਪਤਾ ਹੋਣ ਦੀ ਖਬਰ ਹੈ | ਇਸ ਤੋਂ ਇਲਾਵਾ ਹੜ੍ਹਾਂ ਕਾਰਨ ਘਰਾਂ, ਫਸਲਾਂ ਤੇ ਬਿਜਲੀ ਦੇ ਪ੍ਰਾਜੈਕਟਾਂ ਨੂੰ ...

ਪੂਰੀ ਖ਼ਬਰ »

ਸੰਸਦ 'ਚ ਖੇਤੀ ਕਾਨੂੰਨ ਅਤੇ ਜਾਸੂਸੀ ਮੁੱਦੇ 'ਤੇ ਰੇੜਕਾ ਬਰਕਰਾਰ

• ਲਗਾਤਾਰ 7ਵੇਂ ਦਿਨ ਭਾਰੀ ਹੰਗਾਮਾ • ਸਪੀਕਰ ਦੀ ਕੁਰਸੀ ਵੱਲ ਸੁੱਟੇ ਕਾਗ਼ਜ਼ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 28 ਜੁਲਾਈ -ਪੈਗਾਸਸ ਜਾਸੂਸੀ ਕਾਂਡ ਅਤੇ ਕਿਸਾਨ ਮੁੱਦੇ 'ਤੇ ਹਮਲਾਵਰ ਹੋਈ ਵਿਰੋਧੀ ਧਿਰ ਨੇ ਬੁੱਧਵਾਰ ਨੂੰ ਵੀ ਸਰਕਾਰ ਨੂੰ ਘੇਰਨ ਦੀ ਕਵਾਇਦ ਜਾਰੀ ...

ਪੂਰੀ ਖ਼ਬਰ »

ਪੈਗਾਸਸ ਲੋਕਤੰਤਰ ਦੀ ਆਤਮਾ 'ਤੇ ਲੱਗਾ ਤੀਰ-ਰਾਹੁਲ ਗਾਂਧੀ

14 ਵਿਰੋਧੀ ਪਾਰਟੀਆਂ ਨੇ ਲਗਾਤਾਰ ਦੂਜੇ ਦਿਨ ਵੀ ਕੀਤੀ ਰਣਨੀਤਕ ਬੈਠਕ
ਨਵੀਂ ਦਿੱਲੀ, 28 ਜੁਲਾਈ (ਉਪਮਾ ਡਾਗਾ ਪਾਰਥ)-ਪੈਗਾਸਸ ਜਾਸੂਸੀ ਕਾਂਡ ਰਾਸ਼ਟਰਵਾਦ ਅਤੇ ਦੇਸ਼ ਧ੍ਰੋਹ ਨਾਲ ਜੁੜਿਆ ਮਾਮਲਾ ਹੈ | ਇਸ ਹਥਿਆਰ ਦੀ ਵਰਤੋਂ ਲੋਕਤੰਤਰ ਦੇ ਖ਼ਿਲਾਫ਼ ਕੀਤੀ ਗਈ ਹੈ ਅਤੇ ਇਹ ਲੋਕਤੰਤਰ ਦੀ ਆਤਮਾ 'ਤੇ ਲੱਗਾ ਤੀਰ ਹੈ | ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪੈਗਾਸਸ ਮੁੱਦੇ 'ਤੇ ਹਮਲਾਵਰ ਹੁੰਦਿਆਂ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਉਕਤ ਬਿਆਨ ਦਿੱਤਾ | ਰਾਹੁਲ ਗਾਂਧੀ ਨੇ 14 ਵਿਰੋਧੀ ਪਾਰਟੀਆਂ ਦੇ ਨਾਲ ਸੰਸਦ ਦੇ ਅੰਦਰ ਪੈਗਾਸਸ ਮੁੱਦੇ 'ਤੇ ਰਣਨੀਤਕ ਬੈਠਕ ਕਰਨ ਤੋਂ ਬਾਅਦ ਇਕ ਸਾਂਝੀ ਪੈ੍ਰੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਰੋਧੀ ਇਕਜੁੱਟਤਾ 'ਤੇ ਉਚੇਚਾ ਜ਼ੋਰ ਦਿੰਦਿਆਂ ਕਿਹਾ ਕਿ ਸਮੁੱਚੀ ਵਿਰੋਧੀ ਧਿਰ ਇੱਥੇ ਹੈ | ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਸੰਸਦ ਦੇ ਅੰਦਰ ਰਾਹੁਲ ਗਾਂਧੀ ਨੇ ਸਰਕਾਰ ਤੋਂ ਸਿੱਧੇ ਤੌਰ 'ਤੇ ਹਾਂ ਜਾਂ ਨਾਂਹ 'ਚ ਦੋ ਸਵਾਲ ਪੁੱਛਦਿਆਂ ਕਿਹਾ ਕਿ ਕੀ ਸਰਕਾਰ ਨੇ ਪੈਗਾਸਸ ਖ਼ਰੀਦਿਆ ਹੈ ਅਤੇ ਕੀ ਸਰਕਾਰ ਨੇ ਇਸ ਦੀ ਵਰਤੋਂ ਆਪਣੇ ਹੀ ਦੇਸ਼ ਦੇ ਲੋਕਾਂ ਖ਼ਿਲਾਫ਼ ਕੀਤੀ ਹੈ? ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੈਗਾਸਸ ਜਾਸੂਸੀ ਕਾਂਡ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਤੁਹਾਡੇ ਫ਼ੋਨਾਂ 'ਚ ਹਥਿਆਰ ਪਲਾਂਟ ਕੀਤਾ ਹੈ, ਜਿਸ ਦੀ ਵਰਤੋਂ ਵਿਰੋਧੀ ਧਿਰ ਦੇ ਨੇਤਾਵਾਂ, ਪੱਤਰਕਾਰਾਂ ਅਤੇ ਸਮਾਜਿਕ ਕਾਰਕੁੰਨਾਂ ਖ਼ਿਲਾਫ਼ ਕੀਤੀ ਜਾ ਰਹੀ ਹੈ | ਉਨ੍ਹਾਂ ਮੀਡੀਆ ਨੂੰ ਸਵਾਲੀਆ ਲਹਿਜੇ 'ਚ ਪੁੱਛਿਆ ਕਿ ਕੀ ਅਜਿਹੇ ਮੁੱਦੇ 'ਤੇ ਸੰਸਦ ਦੇ ਅੰਦਰ ਚਰਚਾ ਹੋਣੀ ਚਾਹੀਦੀ ਹੈ? ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰਾਂ ਇਸ 'ਤੇ ਰਾਜ਼ੀ ਹੋ ਜਾਣ ਕਿ ਪੈਗਾਸਸ 'ਤੇ ਕੋਈ ਚਰਚਾ ਨਹੀਂ ਹੋਵੇਗੀ ਤਾਂ ਇਹ ਮੁੱਦਾ ਇੱਥੇ ਹੀ ਦੱਬਿਆ ਜਾਵੇਗਾ | ਉਨ੍ਹਾਂ ਫਿਰ ਜ਼ੋਰ ਦਿੰਦਿਆਂ ਕਿਹਾ ਕਿ ਜਦੋਂ ਤੱਕ ਪੈਗਾਸਸ 'ਤੇ ਚਰਚਾ ਨਹੀਂ ਕਰਵਾਈ ਜਾਵੇਗੀ ਅਸੀਂ ਇੱਥੇ ਹੀ ਰਹਾਂਗੇ | ਵਿਰੋਧੀ ਧਿਰਾਂ ਨੇ ਸਾਂਝੀ ਪ੍ਰੈੱਸ ਕਾਨਫ਼ਰੰਸ ਤੋਂ ਪਹਿਲਾਂ ਬਾਰਿਸ਼ 'ਚ ਹੀ ਸੰਸਦ ਤੋਂ ਲੈ ਕੇ ਵਿਜੈ ਚੌਕ ਤੱਕ ਰੋਸ ਮਾਰਚ ਵੀ ਕੱਢਿਆ | ਵਿਰੋਧੀ ਧਿਰਾਂ ਦੀ ਸਾਂਝੀ ਪ੍ਰੈੱਸ ਕਾਨਫ਼ਰੰਸ 'ਚ ਮੌਜੂਦ ਆਰ.ਜੇ.ਡੀ. ਦੇ ਮਨੋਜ ਝਾਅ ਨੇ ਕਿਹਾ ਕਿ ਸਦਨ 'ਚ ਸੂਚਨਾ ਤਕਨੀਕੀ ਮੰਤਰੀ ਵਲੋਂ ਦਿੱਤੇ ਬਿਆਨ ਨੂੰ ਚਰਚਾ ਦਾ ਨਾਂਅ ਨਹੀਂ ਦਿੱਤਾ ਜਾ ਸਕਦਾ | ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਵੀ ਪੈਗਾਸਸ 'ਤੇ ਚਰਚਾ ਦਾ ਸਮਰਥਨ ਕਰਦਿਆਂ ਕਿਹਾ ਕਿ ਸਰਕਾਰ ਨੇ ਇਸ ਹਥਿਆਰ (ਪੈਗਾਸਸ) ਨਾਲ ਲੋਕਤੰਤਰ ਦੀ ਆਤਮਾ 'ਤੇ ਪਿੱਛੋਂ ਵਾਰ ਕੀਤਾ ਹੈ, ਜੋ ਕਿ ਲੋਕਾਂ ਨਾਲ ਕੀਤਾ ਧੋਖਾ ਕਰਾਰ ਦਿੱਤਾ ਜਾਵੇਗਾ |
ਕੀਤੀ ਰਣਨੀਤਕ ਬੈਠਕ
ਸਾਂਝੀ ਪ੍ਰੈੱਸ ਕਾਨਫ਼ਰੰਸ ਤੋਂ ਪਹਿਲਾਂ ਸੰਸਦ ਦੇ ਅੰਦਰ ਵਿਰੋਧੀ ਪਾਰਟੀਆਂ ਵਲੋਂ ਬੁੱਧਵਾਰ ਸਵੇਰੇ ਇਕ ਰਣਨੀਤਕ ਬੈਠਕ ਵੀ ਕੀਤੀ ਗਈ | ਮਲਿਕ ਅਰਜਨ ਖੜਗੇ ਦੇ ਕੈਬਿਨ 'ਚ ਹੋਈ ਇਸ ਬੈਠਕ ਦੀ ਪ੍ਰਧਾਨਗੀ ਰਾਹੁਲ ਗਾਂਧੀ ਵਲੋਂ ਕੀਤੀ ਗਈ, ਜਿਸ 'ਚ 14 ਪਾਰਟੀਆਂ ਵਲੋਂ ਸ਼ਿਰਕਤ ਕੀਤੀ ਗਈ, ਇਸ 'ਚ ਕਾਂਗਰਸ ਤੋਂ ਇਲਾਵਾ ਡੀ.ਐੱਮ.ਕੇ., ਸ਼ਿਵ ਸੈਨਾ, ਆਰ.ਜੇ.ਡੀ., 'ਆਪ', ਐੱਮ.ਸੀ.ਪੀ., ਨੈਸ਼ਨਲ ਕਾਨਫ਼ਰੰਸ, ਸੀ.ਪੀ.ਆਈ., ਸੀ.ਪੀ.ਆਈ. (ਐੱਮ), ਸਮਾਜਵਾਦੀ ਪਾਰਟੀ, ਮੁਸਲਿਮ ਲੀਗ, ਆਰ.ਐੱਸ.ਪੀ., ਕੇਰਲ ਕਾਂਗਰਸ ਅਤੇ ਵਿਧੂਥਾਲਾਈ ਚਿਰੂਥੈਗਲ ਕਾਚੀ ਸ਼ਾਮਿਲ ਸਨ | ਵਿਰੋਧੀ ਧਿਰ ਦੀ ਇਸ ਇਕਜੁੱਟਤਾ 'ਚ ਤਿ੍ਣਮੂਲ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਗ਼ੈਰ-ਹਾਜ਼ਰ ਸਨ | ਜਦਕਿ ਲੋਕ ਸਭਾ 'ਚ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ 'ਚ ਦੋਵੇਂ ਪਾਰਟੀਆਂ ਸ਼ਾਮਿਲ ਸਨ | ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਨੇ ਵਿਰੋਧੀ ਧਿਰਾਂ ਦਾ ਰੁਖ਼ ਸਪੱਸ਼ਟ ਕਰਦਿਆਂ ਕਿਹਾ ਕਿ ਪੈਗਾਸਸ ਜਾਸੂਸੀ ਕਾਂਡ, ਮਹਿੰਗਾਈ ਅਤੇ ਕਿਸਾਨਾਂ ਦੇ ਮੁੱਦੇ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਸਿੱਧੂ ਵਲੋਂ ਦਿੱਲੀ 'ਚ ਰਾਹੁਲ ਤੇ ਪਿ੍ਅੰਕਾ ਨਾਲ ਮੁਲਾਕਾਤ

• ਕਾਂਗਰਸ ਦੇ ਜਥੇਬੰਦਕ ਢਾਂਚੇ ਦਾ ਗਠਨ ਤੇ ਕੁਝ ਵਿਧਾਇਕਾਂ ਨੂੰ ਸਰਕਾਰ ਵਲੋਂ ਪ੍ਰੇਸ਼ਾਨ ਕਰਨਾ ਏਜੰਡੇ 'ਤੇ ਹੋਣ ਦੀ ਚਰਚਾ • ਮੁੱਖ ਮੰਤਰੀ ਅਗਲੇ ਹਫ਼ਤੇ ਦਿੱਲੀ ਜਾਣਗੇ, ਸੋਨੀਆ ਤੋਂ ਮੰਗਿਆ ਸਮਾਂ ਚੰਡੀਗੜ੍ਹ, 28 ਜੁਲਾਈ (ਹਰਕਵਲਜੀਤ ਸਿੰਘ)-ਅਚਾਨਕ ਦਿੱਲੀ ਪੁੱਜੇ ...

ਪੂਰੀ ਖ਼ਬਰ »

ਬੈਂਕ ਡੁੱਬਣ 'ਤੇ ਖਾਤਾਧਾਰਕਾਂ ਨੂੰ 90 ਦਿਨਾਂ 'ਚ ਮਿਲੇਗੀ 5 ਲੱਖ ਤੱਕ ਦੀ ਰਕਮ

ਨਵੀਂ ਦਿੱਲੀ, 28 ਜੁਲਾਈ (ਏਜੰਸੀ)-ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਬੈਂਕਾਂ 'ਚ ਪੈਸਾ ਜਮ੍ਹਾਂ ਕਰਨ ਵਾਲਿਆਂ ਨੂੰ ਬੈਂਕਾਂ ਦੇ ਡੁੱਬ ਜਾਣ ਦੀ ਸੂਰਤ 'ਚ ਸਮੇਂ ਸਿਰ ਵਿੱਤੀ ਮਦਦ ਦੇਣ ਲਈ 90 ਦਿਨਾਂ ਦੇ ਅੰਦਰ- ਅੰਦਰ ਖਾਤਾਧਾਰਕਾਂ ਨੂੰ 5 ਲੱਖ ਰੁਪਏ ਤੱਕ ਦੇ ਫੰਡ ਮੁਹੱਈਆ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਸਾਰੇ ਬਿਜਲੀ ਸਮਝੌਤੇ ਰੱਦ ਕਰਨ ਲਈ ਕਿਹਾ

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਨੂੰ ਉਨ੍ਹਾਂ ਨਿੱਜੀ ਕੰਪਨੀਆਂ ਨਾਲ ਕੀਤੇ ਸਾਰੇ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ. ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 117 ਹਲਕਿਆਂ 'ਚ ਆਪਣੇ ਉਮੀਦਵਾਰ ਉਤਾਰੇਗਾ-ਢੀਂਡਸਾ

ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ 'ਤੇ ਇਕੱਲਿਆਂ ਹੀ ਲੜੇਗੀ | ਇਸ ਸਬੰਧੀ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਰਹਿ ਰਹੇ ਸਿਰਫ਼ 20 ਸਿੱਖ ਪਰਿਵਾਰ

• ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਨਿਸ਼ਾਨੀਆਂ ਦੀ ਸੇਵਾ ਸੰਭਾਲ ਕਾਰਨ ਨਹੀਂ ਛੱਡ ਰਹੇ ਦੇਸ਼ • ਅਫ਼ਗਾਨ ਸਰਕਾਰ ਤੋਂ ਸੁਰੱਖਿਆ ਦੀ ਮੰਗ — ਸੁਰਿੰਦਰ ਕੋਛੜ — ਅੰਮਿ੍ਤਸਰ, 28 ਜੁਲਾਈ-ਅਫ਼ਗਾਨਿਸਤਾਨ 'ਚ ਪਿਛਲੇ ਲੰਬੇ ਸਮੇਂ ਤੋਂ ਜਾਰੀ ਹਿੰਸਕ ਘਟਨਾਵਾਂ ਦੇ ...

ਪੂਰੀ ਖ਼ਬਰ »

ਅਫ਼ਗਾਨ ਫ਼ੌਜ ਨੇ ਤਾਲਿਬਾਨ ਦਾ ਡਿਪਟੀ ਚੀਫ਼ ਮਾਰ ਮੁਕਾਇਆ

ਅੰਮਿ੍ਤਸਰ, 28 ਜੁਲਾਈ (ਸੁਰਿੰਦਰ ਕੋਛੜ)-ਅਫ਼ਗ਼ਾਨਿਸਤਾਨ 'ਚ ਤਾਲਿਬਾਨ ਅੱਤਵਾਦੀਆਂ ਅਤੇ ਅਫ਼ਗ਼ਾਨ ਫ਼ੌਜ ਵਿਚਾਲੇ ਚੱਲ ਰਹੀ ਲੜਾਈ 'ਚ ਪਿਛਲੇ 24 ਘੰਟਿਆਂ ਦੌਰਾਨ ਫ਼ੌਜ ਨੇ ਪਕਤਿਆ ਸੂਬੇ 'ਚ ਤਾਲਿਬਾਨ ਦੇ ਡਿਪਟੀ ਚੀਫ਼ ਅਬਦੁੱਲ ਹੱਕ ਉਮਰੀ ਨੂੰ ਮਾਰ ਦਿੱਤਾ ਹੈ | ਅਬਦੁੱਲ ...

ਪੂਰੀ ਖ਼ਬਰ »

ਪੰਜਵੇਂ ਦਿਨ ਬਾਰਿਸ਼ 'ਚ ਵੀ ਚੱਲਦੀ ਰਹੀ ਕਿਸਾਨ ਸੰਸਦ

ਨਵੀਂ ਦਿੱਲੀ, 28 ਜੁਲਾਈ (ਉਪਮਾ ਡਾਗਾ ਪਾਰਥ)-ਜੰਤਰ-ਮੰਤਰ ਵਿਖੇ ਕਿਸਾਨ ਸੰਸਦ ਭਾਰੀਂ ਮੀਂਹ ਦੇ ਬਾਵਜੂਦ ਪੰਜਵੇਂ ਦਿਨ ਵੀ ਜਾਰੀ ਰਹੀ | ਕਿਸਾਨਾਂ ਵਲੋਂ ਬੁੱਧਵਾਰ ਨੂੰ ਕੰਟਰੈਕਟ ਫਾਰਮਿੰਗ ਕਾਨੂੰਨ 'ਤੇ ਬਹਿਸ ਕੀਤੀ ਗਈ | ਕਿਸਾਨ ਸਾਂਸਦਾਂ ਨੇ ਇਸ ਕਾਨੂੰਨ ਨੂੰ ਕਿਸਾਨ ...

ਪੂਰੀ ਖ਼ਬਰ »

ਸੂਬੇ 'ਚ ਲਗਾਤਾਰ ਦੂਜੇ ਦਿਨ ਕੋਰੋਨਾ ਕਾਰਨ ਕੋਈ ਮੌਤ ਨਹੀਂ

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਅੱਜ ਲਗਾਤਾਰ ਦੂਜੇ ਦਿਨ ਕੋਰੋਨਾ ਕਾਰਨ ਕੋਈ ਹੋਰ ਮੌਤ ਨਹੀਂ ਹੋਈ | ਉੱਥੇ 84 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 65 ਨਵੇਂ ਮਾਮਲੇ ਸਾਹਮਣੇ ਆਏ ਹਨ | ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਫਿਰ ਪੇਸ਼ ਕੀਤਾ ਕੰਮ ਰੋਕੂ ਮਤਾ

ਨਵੀਂ ਦਿੱਲੀ/ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੰਗਰੇਜ਼ੀ ਹਕੂਮਤ ਦੀ 'ਫੁੱਟ ਪਾਓ ਤੇ ਰਾਜ ਕਰੋ' ਨੀਤੀ ਤੋਂ ਚਾਰ ਕਦਮ ਅੱਗੇ ਵਧਦੀ ਹੋਈ ਲੜਾਓ ਤੇ ਰਾਜ ਕਰੋ' ਦੀ ਨਫ਼ਰਤ ਭਰੀ ਨੀਤੀ 'ਤੇ ਉੱਤਰ ਆਈ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਲਿਜਾ ਰਹੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ-18 ਮੌਤਾਂ

ਬਾਰਾਬਾਂਕੀ, 28 ਜੁਲਾਈ (ਏਜੰਸੀ)-ਉੱਤਰ ਪ੍ਰਦੇਸ਼ ਦੇ ਲਖਨਊ-ਅਯੱੁਧਿਆ ਹਾਈਵੇਅ 'ਤੇ ਕੋਤਵਾਲੀ ਰਾਮਸਨੇਹੀਘਾਟ ਇਲਾਕੇ 'ਚ ਮੰਗਲਵਾਰ ਦੇਰ ਰਾਤ ਭਾਰੀ ਬਾਰਿਸ਼ ਦੌਰਾਨ ਇਕ ਟਰੱਕ ਦੇ ਡਬਲ-ਡੈੱਕਰ ਬੱਸ ਨੂੰ ਟੱਕਰ ਮਾਰਨ 'ਤੇ 18 ਲੋਕਾਂ ਦੀ ਮੌਤ ਹੋ ਗਈ ਤੇ 25 ਹੋਰ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX