ਤਾਜਾ ਖ਼ਬਰਾਂ


ਰਾਜ ਬੱਬਰ ਨੂੰ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸੁਣਾਈ ਸਜ਼ਾ
. . .  about 1 hour ago
ਲਖਨਊ , 7 ਜੁਲਾਈ-ਕਾਂਗਰਸ ਨੇਤਾ ਰਾਜ ਬੱਬਰ ਨੂੰ ਲਖਨਊ ਦੇ ਸੰਸਦ ਮੈਂਬਰ ਵਿਧਾਇਕ ਦੀ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਸ 'ਤੇ 8500 ਰੁਪਏ ਦਾ ...
ਅਸਮ: ਮੋਰੀਗਾਂਓ ਦੇ ਕੁਝ ਹਿੱਸਿਆਂ ਵਿਚ ਹੜ੍ਹ ਦੀ ਸਥਿਤੀ ਵਿਚ ਹੋਇਆ ਸੁਧਾਰ
. . .  about 1 hour ago
ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਅਦਾਲਤ ’ਚ ਪੇਸ਼
. . .  about 1 hour ago
ਅੰਮ੍ਰਿਤਸਰ, 7 ਜੁਲਾਈ (ਗਗਨਦੀਪ ਸ਼ਰਮਾ)-ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ।
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਦਿੱਤਾ ਅਸਤੀਫਾ
. . .  56 minutes ago
ਲੰਡਨ , 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਤੋਂ ਬਾਅਦ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਰਦਿਆਂ ਕਿਹਾ ਕਿ ...
ਜਦੋਂ ਦੇ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਉਦੋਂ ਤੋਂ ਬੇਅਦਬੀ ਦੇ ਕੇਸਾਂ 'ਚ ਤੇਜ਼ੀ ਆਈ ਹੈ - ਹਰਪਾਲ ਚੀਮਾ
. . .  about 2 hours ago
ਚੰਡੀਗੜ੍ਹ, 7 ਜੁਲਾਈ-ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 2017 ਤੋਂ ਪਹਿਲਾਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਸੀ, ਜਿਸ ਵਿਚ ਜਿੱਥੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਈ, ਉੱਥੇ ਹੀ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
. . .  about 2 hours ago
ਮਹਾਰਾਸ਼ਟਰ : ਮੁੱਖ ਮੰਤਰੀ ਸ਼ਿੰਦੇ ਨੇ ਅਹੁਦਾ ਸੰਭਾਲਿਆ
. . .  about 2 hours ago
ਮੁੰਬਈ, 7 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਮੁੱਖ ਮੰਤਰੀ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ |
ਭਾਰਤ ਨਾ ਸਿਰਫ ਕੋਵਿਡ ਮਹਾਂਮਾਰੀ ਤੋਂ ਤੇਜ਼ੀ ਨਾਲ ਉਭਰਿਆ, ਸਗੋਂ ਇਹ ਦੁਨੀਆ ਦੀ ਸਭ ਵੱਡੀ ਅਰਥਵਿਵਸਥਾ ’ਚੋਂ ਇਕ ਬਣ ਗਿਆ-ਪ੍ਰਧਾਨ ਮੰਤਰੀ ਮੋਦੀ
. . .  about 3 hours ago
ਜੁਗ-ਜੁਗ ਜੀਵੇ ਲਾਲ ਮੇਰਾ , ਮਾਂ ਨੇ ਦਿੱਤੀਆਂ ਦੁਆਵਾਂ
. . .  about 3 hours ago
ਪਾਵਰਕਾਮ ਦਾ ਅਧਿਕਾਰੀ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ ,5 ਜੁਲਾਈ (ਪਰਮਿੰਦਰ ਸਿੰਘ ਆਹੂਜਾ )- ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕੇਜਰੀਵਾਲ ਨੇ ਨਵ-ਵਿਆਹੀ ਜੋੜੀ ਨੂੰ ਭੇਟ ਕੀਤਾ ਕੀਮਤੀ ਤੋਹਫ਼ਾ
. . .  about 3 hours ago
ਚੰਡੀਗੜ੍ਹ, 7 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਰਿਹਾਇਸ਼ ...
ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 4 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ...
ਰਾਘਵ ਚੱਢਾ ਨੇ ਸੀ.ਐੱਮ.ਮਾਨ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕੀਤੀ ਕਾਮਨਾ
. . .  about 4 hours ago
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਆਪਣੀ ਮਾਤਾ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਪਹੁੰਚੇ ਹੋਏ ਸਨ, ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਸਮੇਂ ਦੀ ਫੋਟੋ ਟਵਿੱਟਰ 'ਤੇ ਸਾਂਝੀ ਕੀਤੀ ਹੈ...
ਬੇਅਦਬੀ ਦੇ ਮਾਮਲੇ 'ਚ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ
. . .  about 4 hours ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸਾਲ 2015 'ਚ ਸਵੇਰ ਵੇਲੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ ਅਤੇ ਇਸ ਬੇਅਦਬੀ ਦੇ ਮਾਮਲੇ 'ਚ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ...
ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
. . .  about 4 hours ago
ਖੇਮਕਰਨ, 7ਜੁਲਾਈ (ਬਿੱਲਾ, ਭੱਟੀ)-ਬੀਤੇ ਦਿਨੀਂ ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਹੋਣ ਦੀ ਘਟਨਾ ਨੂੰ ਪੁਲਿਸ ਨੇ 48 ਘੰਟਿਆਂ 'ਚ ਹੱਲ ਕਰਨ ਦਾ ਦਾਅਵਾ ਕੀਤਾ ਸੀ। ਸੰਬੰਧਿਤ ਥਾਣਾ ਵਲਟੋਹਾ ਪੁਲਿਸ ਨੇ ਇਸ ਸੰਬੰਧ 'ਚ ਕੁੱਲ ਚਾਰ ਦੋਸ਼ੀਆਂ ਵਿਰੁੱਧ ਕੇਸ ਦਰਜ...
ਸੀ.ਐੱਮ. ਭਗਵੰਤ ਮਾਨ ਦੀ ਮਾਤਾ ਨੇ ਦਿੱਤਾ ਜੋੜੀ ਨੂੰ ਆਸ਼ੀਰਵਾਦ
. . .  about 5 hours ago
ਚੰਡੀਗੜ੍ਹ, 7 ਜੁਲਾਈ-ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੰਨ 2015 'ਚ ਮਾਨ ਦਾ ਪਹਿਲੀ ਪਤਨੀ ਇੰਦਰਪ੍ਰੀਤ ਕੌਰ...
ਅਗਵਾ ਹੋਇਆ ਸਕੂਲੀ ਬੱਚਾ ਬਰਾਮਦ
. . .  about 5 hours ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਡੌਲੀ ਵਾਸੀ ਸਕੂਲ ਦਾ ਬੱਚਾ ਅਗਵਾ ਕਰ ਲਿਆ ਗਿਆ ਸੀ। ਇਸ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਖ ਨੇ ਦੱਸਿਆ ਕਿ ਬੱਚਾ ਬਰਾਮਦ ਕਰ ਲਿਆ ਗਿਆ ਹੈ। ਭਾਵੇਂ ਇਸ ਸੰਬੰਧ 'ਚ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ।
ਸੀ.ਐਮ. ਭਗਵੰਤ ਮਾਨ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਅਣਦੇਖੀਆਂ ਤਸਵੀਰਾਂ
. . .  about 5 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ...
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਦੇਣਗੇ ਅਸਤੀਫ਼ਾ
. . .  about 5 hours ago
ਲੰਡਨ, 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਸੂਤਰਾਂ ਅਨੁਸਾਰ ਨਵੀਂ ਬਣੀ ਸਿੱਖਿਆ ਮੰਤਰੀ ਮਿਸ਼ੇਲ ਡੋਨੇਲਨ ਵਲੋਂ 36 ਘੰਟਿਆਂ ਬਾਅਦ ਹੀ ਅਸਤੀਫ਼ਾ...
ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
. . .  about 6 hours ago
ਚੰਡੀਗੜ੍ਹ, 7 ਜੁਲਾਈ-ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
ਪਾਕਿਸਤਾਨ 'ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਅਟਾਰੀ, 7 ਜੁਲਾਈ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਹੋਈਆਂ ਪੂਰੀਆਂ
. . .  about 6 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੂਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਦੂਸਰੀ ਪਤਨੀ ਬਣ ਗਏ...
ਲੁਟੇਰਿਆਂ ਵਲੋਂ ਪਿੰਡ ਠਠਾ ਦੇ ਨੇੜੇ ਪੈਟਰੋਲ ਪੰਪ 'ਤੇ ਮਾਰਿਆ ਡਾਕਾ, ਲੁੱਟੀ ਨਕਦੀ
. . .  about 7 hours ago
ਫ਼ਤਿਹਗੜ੍ਹ ਚੂੜੀਆ, 7 ਜੁਲਾਈ (ਧਰਮਿੰਦਰ ਸਿੰਘ ਬਾਠ)-ਫ਼ਤਿਹਗੜ੍ਹ ਚੂੜੀਆ ਦੇ ਨਜ਼ਦੀਕੀ ਪਿੰਡ ਠੱਠਾ ਵਿਖੇ ਇਕ ਪੈਟਰੋਲ ਪੰਪ ਤੋਂ ਲੁਟੇਰਿਆਂ ਦੇ ਇਕ ਗਰੁੱਪ ਵਲੋਂ ਬੀਤੀ ਅੱਧੀ ਰਾਤ ਨੂੰ ਡਾਕਾ ਮਾਰ ਕੇ ਦੋ ਮੁਲਜ਼ਮਾਂ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ 'ਚ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਲੱਡੂ ਵੰਡਣੇ ਸ਼ੁਰੂ
. . .  about 7 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਲੱਡੂ ਵੰਡਣੇ ਸ਼ੁਰੂ ਹੋ ਗਏ ਹਨ ਅਤੇ ਢੋਲ ਦੀ ਥਾਪ ਤੇ ਭੰਗੜੇ ਪਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
. . .  about 7 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਅੰਮ੍ਰਿਤਸਰ / ਦਿਹਾਤੀ

ਜਲਾਲ ਉਸਮਾਂ ਦੀ ਪੰਚਾਇਤ ਵਲੋਂ ਰਾਜਪਾਲ ਉੱਤਰਾਖੰਡ ਦੇ ਸਹੁੰ ਚੁੱਕ ਸਮਾਗਮ 'ਚ ਸ਼ਮੂਲੀਅਤ

ਚੌਕ ਮਹਿਤਾ, 15 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਪਿੰਡ ਜਲਾਲ ਉਸਮਾਂ ਦੇ ਮਹੈਣ ਸਿੰਘ ਤੇ ਮਾਤਾ ਕੰਸ ਕੌਰ ਦੇ ਘਰ ਸੰਨ 1955 ਨੂੰ ਜਨਮ ਲੈ ਕੇ, ਕਪੂਰਥਲਾ ਦੇ ਸੈਨਿਕ ਸਕੂਲ 'ਚੋਂ ਪੜ੍ਹਾਈ ਕਰਕੇ ਤੇ ਫੌਜ ਦੀ ਨੌਕਰੀ ਕਰਦਿਆਂ ਉੱਚ ਅਹੁਦੇ ਤੋਂ ਸੇਵਾ ਮੁਕਤ ਹੋਏ, ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਜਿਨ੍ਹਾਂ ਨੇ ਅੱਜ ਉਰਤਾਖੰਡ ਦੇ ਰਾਜਪਾਲ ਵਜੋਂ ਸਹੁੰ ਚੁੱਕੀ ਹੈ, ਦੇ ਸਹੁੰ ਚੁੱਕ ਸਮਾਗਮ ਵਿਚ ਉਨ੍ਹਾਂ ਦੇ ਵਿਸ਼ੇਸ਼ ਸੱਦੇ 'ਤੇ ਪਿੰਡ ਜਲਾਲ ਉਸਮਾਂ ਦੇ ਮੌਜ਼ੂਦਾ ਸਰਪੰਚ ਗੁਰਬਖਸ਼ ਸਿੰਘ ਦੀ ਅਗਵਾਈ 'ਚ ਮੁਹਤਬਰ ਵਿਅਕਤੀਆਂ ਦੇ ਇਕ ਵਫ਼ਦ ਨੂੰ ਵੀ ਇਸ ਮਾਣ-ਮੱਤੇ ਸਮਾਗਮ ਵਿਚ ਸ਼ਮੂਲੀਅਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ | ਗੁਰਪ੍ਰੀਤ ਸਿੰਘ ਜਲਾਲ ਉਸਮਾਂ ਵਲੋਂ ਭੇਜੀ ਗਈ ਜਾਣਕਾਰੀ ਅਨੁਸਾਰ, ਇਸ ਵਫ਼ਦ ਨੂੰ ਸ੍ਰੀ ਵਿਜੇ ਚੌਹਾਨ ਪੀ. ਐਸ. ਸੀ. ਐਗਜ਼ੀਕਿਊਟਿਵ ਅਫਸਰ ਮਸੂਰੀ ਵਲੋਂ ਜੀ ਆਇਆਂ ਕਹਿ ਕੇ ਰਾਜ ਭਵਨ ਲਿਜਾਇਆ ਗਿਆ | ਨਵ-ਨਿਯੁਕਤ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਗੁਰਮੀਤ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਪਿੰਡ ਨਾਲ ਜੁੜੀਆਂ ਆਪਣੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ | ਇਸ ਮੌਕੇ ਸਰਪੰਚ ਗੁਰਬਖਸ਼ ਸਿੰਘ ਤੇ ਨਾਲ ਗਏ ਪਿੰਡ ਵਾਸੀਆਂ ਨੇ ਆਪਣੇ ਪਿਆਰ ਦਾ ਪ੍ਰਗਟਾਵਾ ਕਰਦਿਆਂ ਇਕ ਯਾਦਗਾਰੀ ਚਿੰਨ੍ਹ ਰਾਜਪਾਲ ਨੂੰ ਭੇਟ ਕੀਤਾ ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਆਪਣੀ ਮਿਹਨਤ ਨਾਲ ਇਸ ਵਕਾਰੀ ਅਹੁਦੇ 'ਤੇ ਪਹੁੰਚ ਕੇ ਸਾਰੇ ਪਿੰਡ ਤੇ ਇਲਾਕੇ ਦਾ ਮਾਣ ਵਧਾਇਆ ਹੈ | ਇਸ ਮੌਕੇ ਮੋਹਣ ਸਿੰਘ, ਮਾ: ਸੁਖਦੇਵ ਸਿੰਘ, ਸੁਖਜੀਤ ਸਿੰਘ ਮਾਨ, ਡਾ: ਬਲਦੇਵ ਸਿੰਘ, ਡਾ: ਅਜੈਪਾਲ ਸਿੰਘ, ਮਾ: ਗੁਰਪ੍ਰੀਤ ਸਿੰਘ, ਡਾ: ਅਮਰਜੀਤ ਸਿੰਘ, ਹਰਮੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਡੈਨੀ ਬੰਡਾਲਾ ਰਿਕਾਰਡ ਤੋੜ ਵਿਕਾਸ ਕਰਵਾ ਰਹੇ ਹਨ-ਗਦਲੀ

ਜੰਡਿਆਲਾ ਗੁਰੂ, 15 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਸੀਨੀਅਰ ਕਾਂਗਰਸੀ ਆਗੂ ਤੇ ਕੋਆਪਰੇਟਿਵ ਸੁਸਾਇਟੀ ਗਦਲੀ ਦੇ ਪ੍ਰਧਾਨ ਤੇ ਮਾਰਕੀਟਿੰਗ ਸੁਸਾਇਟੀ ਗਹਿਰੀ ਮੰਡੀ ਦੇ ਵਾਈਸ ਚੇਅਰਮੈਨ ਪਵਿੱਤਰ ਸਿੰਘ ਗਦਲੀ ਨੇ ਕਿਹਾ ਹੈ ਕਿ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ...

ਪੂਰੀ ਖ਼ਬਰ »

ਸੱਪ ਲੜਨ ਨਾਲ ਕਿਸਾਨ ਦੀ ਮੌਤ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਝੋਨੇ ਨੂੰ ਸਪਰੇਅ ਕਰਨ ਗਏ ਇੱਕ ਕਿਸਾਨ ਦੀ ਅੱਜ ਅਚਾਨਕ ਸੱਪ ਲੜਨ ਕਾਰਨ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਧੁੱਪਸੜੀ ਦੇ ਸਰਪੰਚ ਬਲਵਿੰਦਰ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨ ਤੇ ਮਜ਼ਦੂਰ ਪ੍ਰਤੀ ਅੰਕੜਿਆਂ ਤੋਂ ਅਣਜਾਣ- ਤਿ੍ਪਤ ਬਾਜਵਾ

ਕੱਥੂਨੰਗਲ, 15 ਸੰਤਬਰ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਣਕ ਦੀ ਐਮ. ਐਸ. ਪੀ. 'ਤੇ ਕੀਤੇ ਗਏ 40 ਰੁਪਏ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਦਿਆਂ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਵਲੋਂ ਕਾਹਨਾ ਗਊਸ਼ਾਲਾ ਨੂੰ 11 ਲੱਖ ਦਾ ਚੈੱਕ ਭੇਟ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਾਹਨਾ ਗਊਸ਼ਾਲਾ ਅਜਨਾਲਾ ਅਤੇ ਸ਼ਹਿਰ ਦੀਆਂ ਸਮੂਹ ਮੰਦਰ ਪ੍ਰਬੰਧਕ ਕਮੇਟੀ ਤੇ ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਕਰਵਾਏ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਦੌਰਾਨ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਉਨ੍ਹਾਂ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ ਦੇਣ ਤੋਂ ਦੁਖੀ ਵਿਅਕਤੀ ਵਲੋਂ ਖੁਦਕੁਸ਼ੀ

ਲੋਪੋਕੇ, 15 ਸਤੰਬਰ (ਗੁੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਵਿਖੇ ਪੈਸਿਆਂ ਦੇ ਲੈਣ ਦੇਣ ਤੋਂ ਦੁਖੀ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮਿ੍ਤਕ ਹਰਪਾਲ ਸਿੰਘ ਦੀ ਪਤਨੀ ਨੇ ਪੁਲਿਸ ...

ਪੂਰੀ ਖ਼ਬਰ »

ਡਿਊਟੀ ਤੋਂ ਪਰਤ ਰਹੇ ਹੋਮਗਾਰਡ ਦੇ ਜਵਾਨ ਨੂੰ ਲੁੱਟ ਦੀ ਨੀਅਤ ਨਾਲ ਕੀਤਾ ਜ਼ਖ਼ਮੀ

ਲੋਪੋਕੇ, 15 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੁੁਲਿਸ ਥਾਣਾ ਘਰਿੰਡਾ ਅਧੀਨ ਆਉਂਦੀ ਕਾਨਗੜ੍ਹ ਚੌਂਕੀ ਦੇ ਹੋਮਗਾਰਡ ਦੇ ਜਵਾਨ ਨੂੰ ਬੀਤੀ ਰਾਤ ਲੁੁਟੇਰਿਆਂ ਵਲੋਂ ਲੁੱਟ ਦੀ ਨੀਅਤ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਖਬਰ ਹੈ | ਸਰਕਾਰੀ ਹਸਪਤਾਲ ਲੋਪੋਕੇ ਵਿਖੇ ਜੇਰੇ ...

ਪੂਰੀ ਖ਼ਬਰ »

ਦਲਜੀਤ ਕੌਰ ਕੋਹਾਲਾ ਨੂੰ ਸ਼ਰਧਾਂਜਲੀਆਂ ਭੇਟ

ਚੋਗਾਵਾਂ, 15 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਐਨ. ਆਰ. ਆਈ. ਮਨਜੀਤ ਸਿੰਘ ਕੋਹਾਲਾ, ਕੋਮਲਜੀਤ ਕੌਰ, ਪਰਮਜੀਤ ਕੌਰ ਦੀ ਮਾਤਾ ਦਲਜੀਤ ਕੌਰ ਜਿਨ੍ਹਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਪਿੰਡ ਕੋਹਾਲਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਬਿਆਸ ਪੁਲਿਸ ਤੇ ਨਾਰਕੋਟਿਕ ਸੈੱਲ ਵਲੋਂ 7 ਕਿੱਲੋ ਅਫੀਮ ਸਣੇ 2 ਕਾਬੂ

ਬਿਆਸ, 15 ਸਤੰਬਰ (ਪਰਮਜੀਤ ਸਿੰਘ ਰੱਖੜਾ)-ਬਿਆਸ ਪੁਲਿਸ ਤੇ ਨਾਰਕੋਟਿਕ ਸੈੱਲ ਇੰਚਾਰਜ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਭਾਰੀ ਮਾਤਰਾ 'ਚ ਅਫੀਮ ਸਣੇ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਬਾਬਾ ਬਕਾਲਾ ਸਾਹਿਬ ਹਰਕਿ੍ਸ਼ਨ ਸਿੰਘ ਨੇ ...

ਪੂਰੀ ਖ਼ਬਰ »

ਵਿਧਵਾ ਨੇ ਰਿਸ਼ਵਤ ਲੈ ਕੇ ਵੀ ਇੰਤਕਾਲ ਨਾ ਕਰਨ ਦੇ ਲਗਾਏ ਪਟਵਾਰੀ 'ਤੇ ਦੋਸ਼

ਗੱਗੋਮਾਹਲ, 15 ਸਤੰਬਰ (ਬਲਵਿੰਦਰ ਸਿੰਘ ਸੰਧੂ)-ਕਸਬਾ ਗੱਗੋਮਾਹਲ ਦੀ ਸੁਰਿੰਦਰ ਕੌਰ ਵਿਧਵਾ ਸਰਬਜੀਤ ਸਿੰਘ ਨੇ ਇਕ ਹਲਫੀਆ ਬਿਆਨ ਰਾਹੀਂ ਸਰਕਲ ਪਟਵਾਰੀ ਜਤਿੰਦਰ ਸਿੰਘ 'ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਉਸ ਦੇ ਪਤੀ ਸਰਬਜੀਤ ਸਿੰਘ ਪੁੱਤਰ ਦਲੀਪ ਸਿੰਘ ਤੇ ਸਹੁਰੇ ਦਲੀਪ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ- ਸੰਤ ਕਿ੍ਪਾਲ ਦਾਸ

ਜੈਂਤੀਪੁਰ, 15 ਸਤੰਬਰ (ਭੁਪਿੰਦਰ ਸਿੰਘ ਗਿੱਲ)-ਡੇਰਾ ਸੰਤ ਸਰਹਾਲੇ ਵਿਖੇ ਬਾਬਾ ਸ੍ਰੀ ਚੰਦ ਜੀ ਦਾ 527ਵਾਂ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 16 ਸਤੰਬਰ ਨੂੰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਪਾਣੀ ਦੀ ਵਰਤੋਂ ਦਾ ਰੁਝਾਨ ਇਹੀ ਰਿਹਾ ਤਾਂ ਡੇਢ ਦਹਾਕੇ ਬਾਅਦ ਜੂਝਣਾ ਪਵੇਗਾ ਪਾਣੀ ਦੀ ਜੰਗ ਨਾਲ -ਵਿਧਾਇਕ ਹਰਪ੍ਰਤਾਪ

ਅਜਨਾਲਾ, 15 ਸਤੰਬਰ (ਐਸ. ਪ੍ਰਸ਼ੋਤਮ)-ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਬਹੁਤ ਨੀਂਵੇਂ ਡਿੱਗ ਚੁੱਕੇ ਪੱਧਰ ਨੂੰ ਉੱਚਾ ਚੁੱਕਣ ਲਈ ਗਠਿਤ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਵਿਧਾਨਕਾਰ ਸੰਸਦੀ ਕਮੇਟੀ ਵਲੋਂ ਨਿਰਧਾਰਿਤ ਸਮੇਂ 'ਚ ਤਿਆਰ ਕੀਤੀ ਗਈ ਤੱਥ ਖੋਜ਼ ਰਿਪੋਰਟ ਨੂੰ ...

ਪੂਰੀ ਖ਼ਬਰ »

ਪੰਜਾਬ ਬਸਪਾ ਦੇ ਪ੍ਰਧਾਨ ਗੜ੍ਹੀ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਹੋਏ ਨਤਮਸਤਕ

ਚੌਕ ਮਹਿਤਾ, 15 ਸਤੰਬਰ (ਧਰਮਿੰਦਰ ਸਿੰਘ ਭੰਮਰ੍ਹਾ)-ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅੱਜ ਅਚਨਚੇਤ ਦਮਦਮੀ ਟਕਸਾਲ ਦੇ ਹੈੱਡ ਕੁਆਂਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਚÏਕ ਵਿਖੇ ਪੁੱਜੇ ਤੇ ਦਮਦਮੀ ਟਕਸਾਲ ਦੇ ਮੱੁਖੀ ਅਤੇ ਸੰਤ ...

ਪੂਰੀ ਖ਼ਬਰ »

ਬਾਬਾ ਦੀਦਾਰ ਸਿੰਘ ਕੱਥੂਨੰਗਲ ਵਾਲਿਆਂ ਨੇ ਸੰਗਤਾਂ ਨਾਲ ਚੌਕੀ ਦਾ ਕੀਤਾ ਸਵਾਗਤ

ਕੱਥੂਨੰਗਲ, 15 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਤੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨੀ ...

ਪੂਰੀ ਖ਼ਬਰ »

ਪਾਵਰਕਾਮ ਵਧੀਕ ਨਿਗਰਾਨ ਇੰਜੀਨੀਅਰ ਤੇ ਪੈਨਸ਼ਨਰਾਂ ਦੇ ਵਫ਼ਦ ਦਰਮਿਆਨ ਮੀਟਿੰਗ

ਅਜਨਾਲਾ, 15 ਸਤੰਬਰ (ਐਸ. ਪ੍ਰਸ਼ੋਤਮ)-ਪਾਵਰਕਾਮ ਡਵੀਜ਼ਨ ਅਜਨਾਲਾ ਦੇ ਮੁੱਖ ਦਫ਼ਤਰ ਵਿਖੇ ਵਧੀਕ ਨਿਗਰਾਨ ਇੰਜੀਨੀਅਰ ਅਨੀਸ਼ਦੀਪ ਸਿੰਘ ਵਲੋਂ ਲੇਖਾਕਾਰ ਸੁਰਿੰਦਰ ਸਿੰਘ, ਆਡੀਟਰ ਪਰਮਬੀਰ ਸਿੰਘ ਆਦਿ ਅਧਿਕਾਰੀਆਂ 'ਤੇ ਆਧਾਰਿਤ ਪੈਨਲ ਵਲੋਂ ਪੈਨਸ਼ਨਰਾਂ ਦੀਆਂ ...

ਪੂਰੀ ਖ਼ਬਰ »

ਹਰਿਆਣਾ ਦੇ ਰਾਜਪਾਲ ਨੇ ਕੀਤਾ ਅਟਾਰੀ ਸਰਹੱਦ ਦਾ ਦੌਰਾ

ਅਟਾਰੀ, 15 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ, ਗੁਰਦੀਪ ਸਿੰਘ ਅਟਾਰੀ)-ਅੱਜ ਹਰਿਅਣਾ ਦੇ ਰਾਜਪਾਲ ਬੰਡਾਰੂ ਦੱਤਾਤਰਆ ਆਪਣੀ ਪਤਨੀ ਤੇ ਪਰਿਵਾਰ ਸਮੇਤ ਅਟਾਰੀ ਸਰਹੱਦ 'ਤੇ ਪਹੁੰਚੇ ਜਿਥੇ ਉਨ੍ਹਾਂ ਨੇ ਜੇ. ਸੀ. ਪੀ. ਦਾ ਦੌਰਾ ਕੀਤਾ ਤੇ ਬੀ.ਐੱਸ.ਐੱਫ ਦਾ ਮਿਊਜ਼ੀਅਮ ...

ਪੂਰੀ ਖ਼ਬਰ »

ਓਟ ਸੈਂਟਰ ਅੱਗੇ ਨਸ਼ਾ ਛੱਡਣ ਵਾਲੀ ਦਵਾਈ ਲੈਣ ਆਏ ਨੌਜਵਾਨਾਂ ਵਲੋਂ ਡਾਕਟਰਾਂ ਵਿਰੁੱਧ ਨਾਅਰੇਬਾਜ਼ੀ

ਮਜੀਠਾ, 15 ਸਤੰਬਰ (ਸਹਿਮੀ)-ਸਰਕਾਰੀ ਹਸਪਤਾਲ ਮਜੀਠਾ 'ਚ ਬਣੇ ਨਸ਼ਾ ਛੁਡਾਓ ਕੇਂਦਰ (ਓਟ ਸੈਂਟਰ) ਵਿਖੇ ਨਸ਼ਾ ਛੱਡਣ ਦੀ ਦਵਾਈ ਲੈਣ ਲਈ ਆਏ ਨੌਜਵਾਨਾਂ ਨੇ ਡਾਕਟਰੀ ਸਟਾਫ ਦੇ ਸਮੇਂ ਸਿਰ ਨਾ ਆਉਣ 'ਤੇ ਰੋਸ 'ਚ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਸਬੰਧ ਵਿਚ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX