ਤਾਜਾ ਖ਼ਬਰਾਂ


ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  3 minutes ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  6 minutes ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  12 minutes ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  26 minutes ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਤੇ ਉਸ ਦਾ ਭਰਾ ਦੋਸ਼ੀ ਕਰਾਰ
. . .  29 minutes ago
ਲਖਨਊ, 28 ਮਾਰਚ- ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਅਹਿਮਦ ਨੂੰ ਉਮੇਸ਼ ਪਾਲ ਅਗਵਾ ਮਾਮਲੇ ਵਿਚ ਦੋਸ਼ੀ ਕਰਾਰ...
ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਹਥਿਆਰ ਬਰਾਮਦ
. . .  39 minutes ago
ਫ਼ਾਜ਼ਿਲਕਾ,28 ਮਾਰਚ (ਪ੍ਰਦੀਪ ਕੁਮਾਰ)- ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਟਲ 8 ਜ਼ਿੰਦਾ ਰੌਂਦ ਨਾਲ ਭਰੀ ਬੀ.ਐਸ.ਐਫ਼. ਵਲੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਵਿਚ ਜਲਾਲਾਬਾਦ ਦੇ ਕੋਲ ਐਨ.ਐਸ. ਵਾਲਾ....
ਸਰਕਾਰੀ ਬੰਗਲਾ ਖ਼ਾਲੀ ਕਰਨ ਸੰਬੰਧੀ ਰਾਹੁਲ ਗਾਂਧੀ ਨੇ ਲਿਖਿਆ ਪੱਤਰ
. . .  43 minutes ago
ਨਵੀਂ ਦਿੱਲੀ, 28 ਮਾਰਚ-ਰਾਹੁਲ ਗਾਂਧੀ ਨੇ ਆਪਣਾ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ ਬਾਰੇ ਲੋਕ ਸਭਾ ਸਕੱਤਰੇਤ ਦੀ ਐਮ.ਐਸ. ਸ਼ਾਖ਼ਾ ਦੇ ਡਿਪਟੀ ਸਕੱਤਰ ਨੂੰ ਇਕ ਪੱਤਰ ਲਿਖਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੀਆਂ 4 ਵਾਰ ਲੋਕ ਸਭਾ ਦੇ ਚੁਣੇ ਗਏ ਮੈਂਬਰ ਵਜੋਂ, ਇਹ ਲੋਕਾਂ ਦਾ ਫ਼ਤਵਾ ਹੈ, ਜਿਸ ਲਈ ਮੈਂ ਇੱਥੇ...
ਸੁਪਰੀਮ ਕੋਰਟ ਵਲੋਂ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 28 ਮਾਰਚ- ਸੁਪਰੀਮ ਕੋਰਟ ਨੇ ਸੁਰੱਖਿਆ ਦੀ ਮੰਗ ਕਰਨ ਵਾਲੀ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਉਸ ਵਲੋਂ ਕਿਹਾ ਗਿਆ ਸੀ ਕਿ ਉਹ ਯੂ.ਪੀ. ਜੇਲ੍ਹ ’ਚ ਤਬਦੀਲ ਨਹੀਂ ਹੋਣਾ ਚਾਹੁੰਦੇ। ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੇ ਵਕੀਲ....
ਕਾਂਗਰਸ ਵਲੋਂ ਅੱਜ ਕੱਢਿਆ ਜਾਵੇਗਾ ਮਸ਼ਾਲ ਮਾਰਚ
. . .  about 1 hour ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਅੱਜ ਸ਼ਾਮ ਦਿੱਲੀ ਦੇ ਲਾਲ ਕਿਲੇ ਤੋਂ ਟਾਊਨ ਹਾਲ ਤੱਕ ਮਸ਼ਾਲ ਮਾਰਚ ਕੱਢੇਗੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਸਦ ਮੈਂਬਰ ਪਾਰਟੀ....
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 6 ਜ਼ਖ਼ਮੀ
. . .  about 1 hour ago
ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)- ਅੱਜ ਸਵੇਰੇ 8 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਦੋਹਲਰੋਂ ਕੋਲ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਰੇਹੜੀ ’ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੇ ਇਕੋ ਪਰਿਵਾਰ ਦੇ ਚਾਰ ਬੱਚਿਆ ਸਮੇਤ 6 ਜ਼ਖ਼ਮੀ ਹੋ ਗਏ। ਇਨ੍ਹਾਂ ਜ਼ਖ਼ਮੀਆਂ ਨੂੰ.....
ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਐਡਵੋਕੇਟ ਧਾਮੀ
. . .  about 1 hour ago
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ, ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ....
ਪੀ.ਐਫ਼. ’ਤੇ ਵਿਆਜ ਦਰ ’ਚ ਹੋਇਆ ਵਾਧਾ
. . .  about 1 hour ago
ਨਵੀਂ ਦਿੱਲੀ, 28 ਮਾਰਚ- ਈ.ਪੀ.ਐਫ਼.ਓ. ਈ.ਪੀ.ਐਫ਼ ਦੀ ਵਿਆਜ ਦਰ ਦਾ ਫ਼ੈਸਲਾ ਕਰਦਾ ਹੈ। ਵਿੱਤ ਸਾਲ-23 ਲਈ ਪੀ.ਐਫ਼. ’ਤੇ ਵਿਆਜ ਦੀ ਦਰ 8.15% ਕੀਤੀ ਜਾਵੇਗੀ। ਕਿਰਤ ਮੰਤਰਾਲੇ ਵਲੋਂ ਇਸ ਪ੍ਰਸਤਾਵ ਨੂੰ.....
ਅੰਮ੍ਰਿਤਪਾਲ ਸੰਬੰਧੀ ਪਟੀਸ਼ਨਾਂ ’ਤੇ ਹਾਈਕੋਰਟ ਵਿਚ ਸੁਣਵਾਈ ਅੱਜ
. . .  about 1 hour ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਲੋਂ ਪਾਈਆਂ ਸਾਰੀਆਂ ਪਟੀਸ਼ਨਾ ’ਤੇ ਹਾਈਕੋਰਟ ਵਿਚ ਅੱਜ ਸੁਣਵਾਈ ਕੀਤੀ ਜਾਵੇਗੀ।
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ
. . .  about 2 hours ago
ਚੰਡੀਗੜ੍ਹ, 28 ਮਾਰਚ-ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ...
ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਘੁਸਪੈਠ
. . .  about 2 hours ago
ਅੰਮ੍ਰਿਤਸਰ, 28 ਮਾਰਚ-ਕੱਲ੍ਹ ਰਾਤ ਕਰੀਬ 10:30 ਵਜੇ, ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸੈਕਟਰ ਬੀ.ਓ.ਪੀ. ਰਾਜਾਤਾਲ ਦੇ ਖੇਤਰ ਵਿਚ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਘੁਸਪੈਠ ਦਾ ਪਤਾ ਲਗਾਇਆ। ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ...
ਰਾਹੁਲ ਗਾਂਧੀ ਪ੍ਰਤੀ ਸਰਕਾਰ ਦੇ ਰਵੱਈਏ ਦੀ ਨਿੰਦਾ-ਖੜਗੇ
. . .  about 2 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇnਕਿਹਾ ਕਿ ਉਹ ਉਸ (ਰਾਹੁਲ ਗਾਂਧੀ) ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਕਰਨਗੇ, ਪਰ ਜੇਕਰ ਉਹ ਬੰਗਲਾ ਖਾਲੀ ਕਰ ਦਿੰਦਾ ਹੈ ਤਾਂ ਉਹ ਆਪਣੀ ਮਾਂ ਨਾਲ ਰਹਿਣ ਜਾਵੇਗਾ ਜਾਂ ਉਹ ਮੇਰੇ ਕੋਲ ਆ ਸਕਦਾ...
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 2 hours ago
ਨਵੀਂ ਦਿੱਲੀ, 28 ਮਾਰਚ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦੀ ਦਲ ਦੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜਾਅ 'ਚ ਹੋਣ ਵਾਲੀ ਭਾਜਪਾ ਦੀ ਇਹ ਪਹਿਲੀ...
ਵਿਰੋਧੀ ਧਿਰ ਦੇ ਨਾਲ ਰਹਾਂਗੇ, ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ ਉਸ ਦੀ ਪਾਲਣਾ ਕਰਾਂਗੇ-ਸੰਜੇ ਰਾਊਤ
. . .  about 3 hours ago
ਮੁੰਬਈ, 28 ਮਾਰਚ-ਊਧਵ ਠਾਕਰੇ ਧੜੇ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਦੇ ਨਾਲ ਰਹਾਂਗੇ। ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ, ਅਸੀਂ ਉਸ ਦੀ ਪਾਲਣਾ ਕਰਾਂਗੇ। ਸੰਸਦ...
ਕਾਂਗਰਸ ਨੇ 10:30 ਵਜੇ ਬੁਲਾਈ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ
. . .  about 3 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਨੇ ਸਦਨ ਦੀ ਰਣਨੀਤੀ ਉਲੀਕਣ ਲਈ ਅੱਜ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ ਸਵੇਰੇ 10:30 ਵਜੇ ਸੰਸਦ ਵਿਚ ਕਾਂਗਰਸ ਸੰਸਦੀ ਦਲ...
ਮਨੀਸ਼ ਤਿਵਾੜੀ ਵਲੋਂ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 3 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ ਦਿੱਤਾ...
ਇਸਲਾਮਿਕ ਸਟੇਟ ਜੇਹਾਦੀ ਸਮੂਹ ਨੇ ਲਈ ਆਤਮਘਾਤੀ ਬੰਬ ਧਮਾਕੇ ਦੀ ਜ਼ਿੰਮੇਵਾਰੀ
. . .  about 3 hours ago
ਕਾਬੁਲ, 28 ਮਾਰਚ-ਨਿਊਜ਼ ਏਜੰਸੀ ਨੇ ਗ੍ਰਹਿ ਮੰਤਰਾਲੇ ਦੇ ਹਵਾਲੇ ਨਾਲ ਦੱਸਿਆ ਕਿ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਬੁੱਧਵਾਰ ਨੂੰ ਇਕ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਜੇਹਾਦੀ ਸਮੂਹ...
ਸਾਊਦੀ ਅਰਬ:ਬੱਸ ਹਾਦਸੇ 'ਚ 20 ਸ਼ਰਧਾਲੂਆਂ ਦੀ ਮੌਤ,29 ਜ਼ਖ਼ਮੀ
. . .  about 3 hours ago
ਰਿਆਦ, 28 ਮਾਰਚ-ਸਾਊਦੀ ਅਰਬ ਦੇ ਆਸੀਰ ਵਿਚ ਇਕ ਬੱਸ ਹਾਦਸੇ ਵਿਚ ਘੱਟੋ-ਘੱਟ 20 ਉਮਰਾਹ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖ਼ਮੀ ਹੋ ਗਏ। ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਬ੍ਰੇਕ ਫੇਲ ਹੋਣ ਕਾਰਨ ਬੱਸ ਇਕ ਪੁਲ...
ਮਨੀਸ਼ ਤਿਵਾੜੀ ਦੁਆਰਾ ਵਿੱਤ ਚੇਅਰਪਰਸਨ ਦੀ ਸਥਾਈ ਕਮੇਟੀ ਨੂੰ ਪੱਤਰ ਲਿਖ ਅਡਾਨੀ ਗਰੁੱਪ 'ਤੇ ਲੱਗੇ ਦੋਸ਼ਾਂ ਦੀ ਜਾਂਚ ਕਰਨ ਦਾ ਸੁਝਾਅ
. . .  about 4 hours ago
ਨਵੀਂ ਦਿੱਲੀ, 28 ਮਾਰਚ -ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿੱਤ ਬਾਰੇ ਸੰਸਦੀ ਸਥਾਈ ਕਮੇਟੀ ਦੇ ਮੈਂਬਰ, ਮਨੀਸ਼ ਤਿਵਾੜੀ ਨੇ ਕਮੇਟੀ ਦੇ ਚੇਅਰਪਰਸਨ ਜਯੰਤ ਸਿਨਹਾ ਨੂੰ "ਹਿੰਡਨਬਰਗ ਰਿਸਰਚ ਦੁਆਰਾ...
ਸਰਹੱਦੀ ਪਿੰਡ ਮੂਲੇਕੋਟ 'ਚ ਡਰੋਨ ਦੀ ਹਲਚਲ, ਤਿੰਨ ਪੈਕਟ ਹੈਰੋਇਨ ਬਰਾਮਦ
. . .  about 4 hours ago
ਚੋਗਾਵਾਂ, 28 ਮਾਰਚ (ਗੁਰਵਿੰਦਰ ਸਿੰਘ ਕਲਸੀ)-ਬੀਤੀ ਰਾਤ ਬੀ.ਪੀ.ਉ ਚੌਕੀ ਮੂਲਾਕੋਟ ਵਿਖੇ ਬੀ.ਐਸ.ਐਫ. ਦੇ ਜਵਾਨਾਂ ਨੂੰ ਗੁਆਂਢੀ ਮੁੁਲਕ ਪਾਕਿਸਤਾਨ ਤੋਂ ਆਏ ਡਰੋਨ ਦੀ ਹਲਚਲ ਦਿਖਾਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਪਟਿਆਲਾ

ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਮੁਜ਼ਾਹਰਾ

ਸ਼ੁਤਰਾਣਾ, 15 ਸਤੰਬਰ (ਬਲਦੇਵ ਸਿੰਘ ਮਹਿਰੋਕ)-ਕੇਂਦਰ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਪਰ ਕੇਂਦਰ ਸਰਕਾਰ ਆਪਣੇ ਰੁਖ 'ਤੇ ਅੜੀ ਹੋਈ ਹੈ | ...

ਪੂਰੀ ਖ਼ਬਰ »

ਸਿੱਖ ਜਥੇਬੰਦੀ ਤੇ ਮੁਸਲਿਮ ਆਗੂਆਂ ਵਲੋਂ ਸਾਂਝੇ ਤੌਰ 'ਤੇ ਡੀ.ਐੱਸ.ਪੀ. ਨੂੰ ਮੰਗ ਪੱਤਰ

ਰਾਜਪੁਰਾ, 15 ਸਤੰਬਰ (ਜੀ.ਪੀ. ਸਿੰਘ)-ਅੱਜ ਅਕਾਲ ਯੂਥ ਦੇ ਸਿੱਖ ਆਗੂਆਂ ਤੇ ਮੁਸਲਿਮ ਜਥੇਬੰਦੀ ਦੇ ਆਗੂਆਂ ਵਲੋਂ ਕੁਝ ਫ਼ਿਰਕਾਪ੍ਰਸਤ ਲੋਕਾਂ ਵਲੋਂ ਧਰਮ ਦੀ ਆੜ 'ਚ ਕੀਤੇ ਜਾ ਰਹੇ ਗਲਤ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਲਈ ਡੀ.ਐੱਸ.ਪੀ. ਰਾਜਪੁਰਾ ...

ਪੂਰੀ ਖ਼ਬਰ »

ਪਟਾਕਿਆਂ ਦੇ ਧਮਾਕੇ ਕਾਰਨ ਜ਼ਖ਼ਮੀ ਤੀਜੀ ਲੜਕੀ ਦੀ ਹੋਈ ਮੌਤ

ਰਾਜਪੁਰਾ, 15 ਸਤੰਬਰ (ਰਣਜੀਤ ਸਿੰਘ)-ਇੱਥੋਂ ਦੇ ਪਿੰਡ ਜੰਡੋਲੀ ਨੇੜੇ ਸੰਤ ਨਗਰ ਦੇ ਇਕ ਘਰ 'ਚ ਨਾਜਾਇਜ਼ ਤੌਰ 'ਤੇ ਬਣ ਰਹੇ ਪਟਾਕਿਆਂ ਦੇ ਹੋਏ ਜ਼ਬਰਦਸਤ ਧਮਾਕੇ ਕਾਰਨ ਚਾਰ ਬੱਚੇ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ ਸਨ ਜਿਨ੍ਹਾਂ 'ਚੋਂ ਦੋ ਸਕੇ ਭੈਣ ਭਰਾਵਾਂ ਦੀ ਪਹਿਲਾਂ ਹੀ ...

ਪੂਰੀ ਖ਼ਬਰ »

ਸ਼ੈਰੀ ਰਿਆੜ ਵਲੋਂ ਇਕਾਈ ਦੇ ਅਹੁਦੇਦਾਰਾਂ ਦੀ ਨਿਯੁਕਤੀ

ਸਨੌਰ, 15 ਸਤੰਬਰ (ਸੋਖਲ)-ਹਲਕਾ ਸਨੌਰ ਤੋਂ ਨੌਜਵਾਨ ਕਾਂਗਰਸੀ ਆਗੂ ਅਤੇ ਪੰਜਾਬ ਯੂਥ ਕਾਂਗਰਸ ਦੇ ਜੁਆਇੰਟ ਸਕੱਤਰ ਮਨਸਿਮਰਤ ਸਿੰਘ ਸ਼ੈਰੀ ਰਿਆੜ ਵਲੋਂ ਹਲਕੇ ਅੰਦਰ ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਹਲਕੇ ਦੇ ਲੋਕ ਵੀ ਉਨ੍ਹਾਂ ਦੇ ਦਫ਼ਤਰ ਆਪਣੀਆਂ ...

ਪੂਰੀ ਖ਼ਬਰ »

ਅਨੰਦਪੁਰ ਸਾਹਿਬ ਦੀ ਘਟਨਾ ਵਿਰੁੱਧ ਸਿੱਖ ਜਥੇਬੰਦੀਆਂ ਵਲੋਂ ਸਮਾਣਾ-ਪਟਿਆਲਾ ਸੜਕ ਜਾਮ

ਸਮਾਣਾ, 15 ਸਤੰਬਰ (ਗੁਰਦੀਪ ਸ਼ਰਮਾ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੇ ਹਿਰਦੇ ਵਲੰੂਧਰਨ ਵਾਲੀ ਘਟਨਾ ਦੇ ਰੋਸ ਵਜੋਂ ਸਮਾਣਾ ਦੇ ਅੰਬੇਡਕਰ ਚੌਕ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਤਿੰਨ ਘੰਟੇ ਲਈ ਸਮਾਣਾ-ਪਟਿਆਲਾ ਸੜਕ ਜਾਮ ਕੀਤੀ ...

ਪੂਰੀ ਖ਼ਬਰ »

ਸਿੱਖਿਆ ਖੇਤਰ 'ਤੇ ਲਗਾਏ ਜੀ.ਐੱਸ.ਟੀ. ਤੇ ਫ਼ੀਸ ਵਾਧੇ ਵਿਰੁੱਧ ਦਿੱਤਾ ਧਰਨਾ

ਪਟਿਆਲਾ, 15 ਸਤੰਬਰ (ਗੁਰਵਿੰਦਰ ਸਿੰਘ ਔਲਖ)-ਵਿਦਿਆਰਥੀ ਮੰਗਾਂ ਨੂੰ ਲੈ ਕੇ ਪੀ.ਐੱਸ.ਯੂ. ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਮਾਰਚ ਤੋਂ ਬਾਅਦ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਅਮਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ...

ਪੂਰੀ ਖ਼ਬਰ »

ਬਜ਼ੁਰਗ ਦੀ ਕੁੱਟਮਾਰ ਦੇ ਦੋਸ਼ 'ਚ ਪੁੱਤਰਾਂ ਤੇ ਨੂੰ ਹਾਂ ਖ਼ਿਲਾਫ਼ ਕੇਸ ਦਰਜ

ਪਾਤੜਾਂ, 15 ਸਤੰਬਰ (ਖ਼ਾਲਸਾ)-ਥਾਣਾ ਘੱਗਾ ਵਿਖੇ ਇਕ ਬਜ਼ੁਰਗ ਦੀ ਕੁੱਟਮਾਰ ਕੀਤੇ ਜਾਣ ਦੇ ਦੋਸ਼ ਵਿਚ ਉਸ ਦੇ ਪੁੱਤਰਾਂ ਅਤੇ ਨੂੰ ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਜ਼ਖਮੀ ਹਾਲਤ ਵਿਚ ਇਸ ਬਜ਼ੁਰਗ ਨੂੰ ਇਲਾਜ ਲਈ ਪਾਤੜਾਂ ਦੇ ਸਰਕਾਰੀ ਹਸਪਤਾਲ ਵਿਚ ਦਾਖਿਲ ਕਰਵਾਇਆ ...

ਪੂਰੀ ਖ਼ਬਰ »

150 ਗਰਾਮ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਦੇਵੀਗੜ੍ਹ, 15 ਸਤੰਬਰ (ਰਾਜਿੰਦਰ ਸਿੰਘ ਮੌਜੀ)-ਥਾਣਾ ਜੁਲਕਾਂ ਅਧੀਨ ਆਉਂਦੀ ਪੁਲਿਸ ਚੌਕੀ ਰੌਹੜ ਜਗੀਰ ਵਲੋਂ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਪਾਸੋਂ 150 ਗਰਾਮ ਅਫ਼ੀਮ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਗਿਆ | ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਰੌਹੜ ਜਗੀਰ ਦੇ ...

ਪੂਰੀ ਖ਼ਬਰ »

20 ਕਿੱਲੋ ਭੁੱਕੀ ਤੇ 15 ਪੇਟੀਆਂ ਹਰਿਆਣਾ ਦੀ ਸ਼ਰਾਬ ਸਮੇਤ ਤਸਕਰ ਗਿ੍ਫ਼ਤਾਰ

ਪਟਿਆਲਾ, 15 ਸਤੰਬਰ (ਮਨਦੀਪ ਸਿੰਘ ਖਰੌੜ)-ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ 20 ਕਿੱਲੋ ਭੁੱਕੀ ਤੇ 15 ਪੇਟੀਆਂ ਹਰਿਆਣਾ ਦੀ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪਹਿਲੇ ਕੇਸ 'ਚ ਸਹਾਇਕ ਥਾਣੇਦਾਰ ਭਾਰਤ ਭੂਸ਼ਨ ਨੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਸੈਫਦੀਪੁਰ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਬਹਾਦਰਗੜ੍ਹ, 15 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਤੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅੱਜ ਹੋਏ ਇਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਸੈਫਦੀਪੁਰ ਦਾ ਪੁੱਤਰ ਸ਼੍ਰੋਮਣੀ ਅਕਾਲੀ ਦਲ ਬਾਦਲ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਮੌਕੇ ਖਨੌੜਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਭਾਦਸੋਂ, 15 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ, ਉਦਾਸੀਨ ਪੰਥ ਦੇ ਬਾਨੀ ਬਾਬਾ ਸ੍ਰੀ ਚੰਦ ਜੀ ਦੇ 527ਵੇਂ ਜਨਮ ਦਿਹਾੜੇ ਮੌਕੇ ਜਲ ਸ੍ਰੋਤ ਨਿਗਮ ਪੰਜਾਬ ਦੇ ਚੇਅਰਮੈਨ ਮਹੰਤ ਹਰਵਿੰਦਰ ਸਿੰਘ ਖਨੌੜਾ ਦੇ ਗ੍ਰਹਿ ...

ਪੂਰੀ ਖ਼ਬਰ »

ਪਿੰਡ ਭੂਤਗੜ੍ਹ ਵਿਖੇ ਨਾਲੀ 'ਚੋਂ ਮਿਲਿਆ ਭਰੂਣ

ਪਾਤੜਾਂ, 15 ਸਤੰਬਰ (ਖ਼ਾਲਸਾ)-ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਭੂਤਗੜ੍ਹ ਵਿਖੇ ਨਾਲੀ ਵਿਚ ਸੁੱਟਿਆ ਹੋਇਆ ਭਰੂਣ ਮਿਲਿਆ ਹੈ | ਇਸ ਬਾਰੇ ਪਿੰਡ ਦੇ ਸਰਪੰਚ ਵਲੋਂ ਦਿੱਤੀ ਗਈ ਇਤਲਾਹ 'ਤੇ ਥਾਣਾ ਪਾਤੜਾਂ ਵਿਚ ਕੇਸ ਦਰਜ ਕਰਕੇ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਰਾਜਪੁਰਾ, 15 ਸਤੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਬਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਹਾਈਵੇ ਸ਼ੱਕੀ ਵਿਅਕਤੀਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪੈਰਾਲੰਪਿਕ ਜੇਤੂ ਖਿਡਾਰੀ ਹਰਵਿੰਦਰ ਸਿੰਘ ਦੇ ਸਵਾਗਤ 'ਚ ਸਮਾਗਮ

ਪਟਿਆਲਾ, 15 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ੀ ਦੇ ਖਿਡਾਰੀ ਹਰਵਿੰਦਰ ਸਿੰਘ ਵਲੋਂ ਜਪਾਨ ਦੇ ਟੋਕੀਓ ਵਿਖੇ ਆਯੋਜਿਤ ਪੈਰਾਲੰਪਿਕ ਖੇਡਾਂ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤ, ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਦਾ ਨਾਮ ...

ਪੂਰੀ ਖ਼ਬਰ »

ਡਾਇਰੈਕਟਰ ਮਹਿਕ ਰਣਜੀਤ ਨੈਣਾਂ ਨੇ ਕਰਜ਼ ਮੇਲੇ ਦੌਰਾਨ ਲਾਭਪਾਤਰੀਆਂ ਨੂੰ ਵੰਡੇ ਚੈੱਕ

ਡਕਾਲਾ, 15 ਸਤੰਬਰ (ਪਰਗਟ ਸਿੰਘ ਬਲਬੇੜਾ)-ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਵਲੋਂ ਲੋੜਵੰਦਾਂ ਨੂੰ ਕਰਜ਼ ਮੁਹੱਈਆ ਕਰਵਾਉਣ ਲਈ ਪਟਿਆਲਾ ਅਤੇ ਸੰਗਰੂਰ ਜ਼ਿਲੇ੍ਹ ਦੀਆਂ ਵੱਖ-ਵੱਖ ਤਹਿਸੀਲਾਂ ਅਧੀਨ ਆਉਂਦੀਆਂ ਸਹਿਕਾਰੀ ਬੈਂਕ ਦੀਆਂ ਬਰਾਂਚਾਂ ਵਲੋਂ ਕਰਜ਼ਾ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਸੰਘਰਸ਼ ਮੁੜ ਭਖਾਇਆ-ਲੁਬਾਣਾ

ਪਟਿਆਲਾ, 15 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਚੌਥਾ ਦਰਜਾ ਮੁਲਾਜ਼ਮਾਂ ਸਮੇਤ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਚਿਰਾਂ ਤੋਂ ਲਮਕਾ ਅਵਸਥਾ ਵਿੱਚ ਚੱਲ ਰਹੀਆਂ ਮੰਗਾਂ ਨੂੰ ਲੈ ਕੇ 23 ਸਤੰਬਰ ਤੱਕ ਵੱਖੋ-ਵੱਖ ਵਿਭਾਗਾਂ ਅੱਗੇ ਗੇਟ ...

ਪੂਰੀ ਖ਼ਬਰ »

ਟਿਕਟ ਮਿਲਣ ਮਗਰੋਂ ਹਲਕੇ 'ਚ ਆਏ ਬੀਬੀ ਲੂੰਬਾ ਦਾ ਅਕਾਲੀ ਦਲ-ਬਸਪਾ ਆਗੂਆਂ ਤੇ ਵਰਕਰਾਂ ਨੇ ਕੀਤਾ ਸਵਾਗਤ

ਪਾਤੜਾਂ, 15 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਟਿਕਟ ਦੇ ਕੇ ਤੀਜੀ ਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਬੀਬੀ ਵਨਿੰਦਰ ਕੌਰ ਲੂੰਬਾ ਦਾ ਭਾਰੀ ਗਿਣਤੀ ਵਿਚ ਇਕੱਤਰ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਆਗੂਆਂ ਤੇ ਵਰਕਰਾਂ ਨੇ ਇੱਕਜੁੱਟਤਾ ਦਿਖਾਉਂਦਿਆਂ ਬੜੇ ਹੀ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ | ਇਸ ਵਾਰ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਉਮੀਦਵਾਰ ਬਣੇ ਬੀਬੀ ਲੂੰਬਾ ਨੇ ਪਾਤੜਾਂ ਦੇ ਸਾਰੇ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ | ਇਸ ਮੌਕੇ ਬੀਬੀ ਲੂੰਬਾ ਨੇ ਕਿਹਾ ਕਿ ਜਿੱਥੇ ਉਨ੍ਹਾਂ ਨੂੰ ਇਸ ਹਲਕੇ ਤੋਂ ਤੀਜੀ ਵਾਰ ਸ਼੍ਰੋਮਣੀ ਅਕਾਲੀ ਵਲੋਂ ਟਿਕਟ ਮਿਲਣ 'ਤੇ ਜਿੱਥੇ ਮੈਂ ਤੇ ਪਰਿਵਾਰ ਅਕਾਲ ਪੁਰਖ ਦਾ ਸ਼ੁਕਰ ਗੁਜ਼ਾਰ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਦਲ ਅਤੇ ਬਸਪਾ ਦੀ ਹਾਈਕਮਾਨ ਦਾ ਧੰਨਵਾਦ ਕਰਦੀ ਹੈ ਜਿਨ੍ਹਾਂ ਨੇ ਮੇਰੇ 'ਤੇ ਭਰੋਸਾ ਕਰਕੇ ਹਲਕਾ ਸ਼ੁਤਰਾਣਾ ਤੋਂ ਲੋਕ ਕਚਹਿਰੀ ਵਿਚ ਭੇਜਿਆ ਹੈ | ਉਨ੍ਹਾਂ 2012 ਤੋਂ 2017 ਵਿਚ ਜਿੱਥੇ ਹਲਕੇ ਦੇ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਕਰਵਾਏ ਵਿਕਾਸ ਬਾਰੇ ਜਿੱਥੇ ਦੱਸਿਆ ਉੱਥੇ ਹੀ ਇਕ ਬੇਟੀ ਵਾਂਗ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਹੱਲ ਕਰਨ ਦਾ ਯਕੀਨ ਦਿਵਾਇਆ | ਕਿਸਾਨੀ ਸੰਘਰਸ਼ ਦਾ ਹਰ ਤਰ੍ਹਾਂ ਸਾਥ ਦਿੱਤੇ ਜਾਣ ਅਤੇ 17 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਗੁਰਦੁਆਰਾ ਰਕਾਬਗੰਜ ਤੋਂ ਪਾਰਲੀਮੈਂਟ ਤੱਕ ਰੋਸ ਮਾਰਚ ਕਰਨ ਲਈ 16 ਸਤੰਬਰ ਨੂੰ ਦਿੱਲੀ ਪੁੱਜਣ ਲਈ ਲਾਮਬੰਦ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਦੇਸ਼ ਦੇ ਹਰ ਨਾਗਰਿਕ ਦਾ ਸੰਘਰਸ਼ ਹੈ ਇਸ ਲਈ ਅਕਾਲੀ ਦਲ ਦਾ ਹਰ ਵਰਕਰ ਇਸ ਲਈ ਹਰ ਤਰ੍ਹਾਂ ਦੀ ਕੁਰਬਾਨੀ ਕਰੇਗਾ | ਇਸ ਮੌਕੇ ਮਹਿੰਦਰ ਸਿੰਘ ਲਾਲਵਾ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਉ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ ਮਵੀ ਅਤੇ ਗੁਰਦੀਪ ਸਿੰਘ ਡਰੌਲੀ ਸਾਰੇ ਸਰਕਲਾਂ ਪਾਤੜਾਂ ਸਰਕਲ ਪ੍ਰਧਾਨ ਗੁਰਦੀਪ ਸਿੰਘ ਖਾਂਗ, ਗੋਬਿੰਦ ਸਿੰਘ ਸਿੰਘ ਵਿਰਦੀ ਸ਼ਹਿਰੀ ਪ੍ਰਧਾਨ, ਸੁਖਵਿੰਦਰ ਸਿੰਘ ਬਰਾਸ ਪ੍ਰਧਾਨ ਘੱਗਾ ਦਿਹਾਤੀ, ਰਣਜੀਤ ਸਿੰਘ ਸ਼ਾਹੀ ਪ੍ਰਧਾਨ ਸ਼ਹਿਰੀ, ਜੋਗਿੰਦਰ ਸਿੰਘ ਬਾਵਾ ਪ੍ਰਧਾਨ ਠਰੂਆ, ਸੁਖਵਿੰਦਰ ਸਿੰਘ ਝੱਬਰ ਸਾਬਕਾ ਪ੍ਰਧਾਨ, ਤਰਲੋਕ ਸਿੰਘ ਚੁਪਕੀ ਪ੍ਰਧਾਨ ਧਨੇਠਾ, ਗੁਰਿੰਦਰ ਸਿੰਘ ਭੰਗੂ ਪ੍ਰਧਾਨ ਬਾਦਸ਼ਾਹਪੁਰ, ਡਾ. ਮੁਕੇਸ਼ ਕੁਮਾਰ ਪ੍ਰਧਾਨ ਕੁਲਾਰਾਂ ਅਤੇ ਗੁਰਮੁਖ ਸਿੰਘ ਪ੍ਰਧਾਨ ਸ਼ੁਤਰਾਣਾ ਅਕਾਲੀ ਦਲ ਦੇ ਪਛੜੀਆਂ ਸ਼੍ਰੇਣੀਆਂ ਵਿੰਗ ਦੇ ਹਲਕਾ ਮੁਖੀ ਅਮਰੀਕ ਸਿੰਘ ਠੇਕੇਦਾਰ, ਐੱਸ.ਸੀ. ਵਿੰਗ ਦੇ ਮੁਖੀ ਕਿ੍ਸ਼ਨ ਸਿੰਘ ਦੁਗਾਲ, ਯੂਥ ਅਕਾਲੀ ਦਲ ਦੇ ਹਲਕਾ ਮੁਖੀ ਕੁਲਦੀਪ ਸਿੰਘ ਕਕਰਾਲਾ, ਬੰਟੀ ਘੱਗਾ, ਐੱਸ.ਓ.ਆਈ. ਦੇ ਮੁਖੀ ਬਿੱਟੂ ਘੱਗਾ ਦੀ ਅਗਵਾਈ 'ਚ ਅਕਾਲੀ ਦਲ ਤੇ ਆਗੂਆਂ ਤੇ ਵਰਕਰਾਂ ਜਦੋਂ ਕਿ ਬਸਪਾ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਘੱਗਾ, ਹਲਕਾ ਸ਼ੁਤਰਾਣਾ ਇੰਚਾਰਜ ਸਤਵੀਰ ਸਿੰਘ ਨਾਈਵਾਲਾ ਅਤੇ ਮੀਤ ਪ੍ਰਧਾਨ ਸਰਦੀਪ ਸਿੰਘ ਗਾਂਗਟ ਦੀ ਅਗਵਾਈ 'ਚ ਬਸਪਾ ਦੇ ਆਗੂਆਂ ਤੇ ਵਰਕਰਾਂ ਅਤੇ ਇਸਤਰੀ ਅਕਾਲੀ ਦਲ ਵਲੋਂ ਬੀਬੀ ਲੂੰਬਾ ਦਾ ਸਵਾਗਤ ਕਰਦਿਆਂ ਟਿਕਟ ਦਿੱਤੇ ਜਾਣ 'ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਬੀਬੀ ਲੂੰਬਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਯਕੀਨ ਦਿਵਾਇਆ | ਜੋਗਾ ਸਿੰਘ ਸਿੱਧੂ ਸਾਬਕਾ ਡਾਇਰੈਕਟਰ ਖਾਦੀ ਬੋਰਡ, ਜ਼ਿਲ੍ਹਾ ਸੀਨੀਅਰ ਮੀਤ ਰਣਧੀਰ ਸਿੰਘ ਮਵੀ, ਬਲਜਿੰਦਰ ਸਿੰਘ ਤੇਈਪੁਰ, ਲਖਵਿੰਦਰ ਸਿੰਘ ਮੌਲਵੀਵਾਲਾ, ਗੁਰਬਚਨ ਸਿੰਘ ਮੌਲਵੀਵਾਲਾ, ਗੁਰਦੁਆਰਾ ਕਮੇਟੀ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ, ਵਪਾਰੀ ਵਰਗ ਦੇ ਆਗੂ ਫਰਿੰਦਰ ਸ਼ਰਮਾ, ਫਕੀਰ ਚੰਦ ਗੋਇਲ ਕੌਂਸਲਰ, ਬਰਜਿੰਦਰ ਸਿੰਘ ਸੋਨੀ ਕੌਂਸਲਰ, ਸਾਬਕਾ ਕੌਂਸਲਰ ਤਰਸੇਮ ਸਿੰਘ, ਅਮਰੀਕ, ਹਰਚਰਨ ਸਿੰਘ ਬਜਾਜ, ਸੁਰਜੀਤ ਸਿੰਘ ਮਾਹਲ, ਕੁਲਦੀਪ ਸਿੰਘ ਰੇਡੂ, ਕੁਲਦੀਪ ਸਿੰਘ ਰੱਲਣ, ਅਜੈਬ ਸਿੰਘ ਮੱਲ੍ਹੀ, ਦਵਿੰਦਰ ਸਿੰਘ ਗੋਗੀ, ਸੁਖਦੇਵ ਸਿੰਘ ਜਿਉਣਪੁਰਾ, ਨਾਜ਼ਰ ਸਿੰਘ ਕਕਰਾਲਾ, ਅੰਬਾਂ ਠੇਕੇਦਾਰ, ਜੋਗਿੰਦਰ ਸਿੰਘ ਭੁੱਲਰ, ਕੁਲਵਿੰਦਰ ਸਿੰਘ, ਪ੍ਰਕਾਸ਼ ਸਿੰਘ ਸ਼ੇਰਗੜ੍ਹ, ਮਦਨਪਾਲ ਖਟਕੜ, ਦਰਸ਼ਨ ਸ਼ੇਰਗੜ੍ਹ, ਬਲਦੇਵ ਸਿੰਘ ਖਾਨੇਵਾਲ, ਮਾਸਟਰ ਗੁਰਮੇਜ ਸਿੰਘ, ਬੂਟਾ ਸਿੰਘ ਬੱਤਰਾ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਕੱਲ੍ਹ ਅਕਾਲੀ ਵਰਕਰਾਂ ਦਾ ਜਥਾ ਕਰੇਗਾ ਦਿੱਲੀ ਨੂੰ ਮਾਰਚ-ਚੰਦੂਮਾਜਰਾ

ਦੇਵੀਗੜ੍ਹ, 15 ਸਤੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ 17 ਸਤੰਬਰ ਨੂੰ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ | ਇਸ ਦਿਨ ਅਕਾਲੀ ਵਰਕਰਾਂ ਦਾ ਵੱਡਾ ਜਥਾ ਇਤਿਹਾਸਕ ਗੁਰਦੁਆਰਾ ਬਹਾਦਰਗੜ੍ਹ ਤੋਂ ਸਵੇਰੇ 10 ਵਜੇ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ 1446 ਕਰੋੜ ਰੁਪਏ ਰਿਕਾਰਡ ਮੁਨਾਫ਼ਾ ਕਮਾਇਆ-ਏ. ਵੇਨੂ ਪ੍ਰਸਾਦ

ਪਟਿਆਲਾ, 15 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸੀ.ਐਮ.ਡੀ. ਪੀ.ਐਸ.ਪੀ.ਸੀ.ਐਲ. ਏ. ਵੇਨੂ ਪ੍ਰਸ਼ਾਦ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਸਾਲ 2020-21 ਲਈ 1446 ਕਰੋੜ ਰੁਪਏ ਦਾ ਰਿਕਾਰਡ ਮੁਨਾਫ਼ਾ ਕਮਾਇਆ ਹੈ ਜਦੋਂ ਕਿ ਸਾਲ 2019-20 'ਚ 1158 ਕਰੋੜ ਰੁਪਏ ਦਾ ਘਾਟਾ ਸੀ | ਉਨ੍ਹਾਂ ...

ਪੂਰੀ ਖ਼ਬਰ »

ਵਿਅਕਤੀ ਦੀ ਕੱੁਟਮਾਰ ਕਰਨ 'ਤੇ ਤਿੰਨ ਖ਼ਿਲਾਫ਼ ਪਰਚ ਦਰਜ

ਪਟਿਆਲਾ, 15 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਭਗਤ ਕਾਲੋਨੀ 'ਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਘਰ 'ਚ ਦਾਖਲ ਹੋ ਕੇ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਵੱਲ ਕੀਤਾ ਰੋਸ ਮਾਰਚ

ਪਟਿਆਲਾ, 15 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਮੰਗਾਂ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਸ਼ਹਿਰ ਦੇ ਸੇਵਾ ਸਿੰਘ ਠੀਕਰੀ ਵਾਲਾ ਚੌਕ 'ਚ 'ਪੱਕਾ ਮੋਰਚੇ' ਦੇ 9ਵੇਂ ਦਿਨ ਠੇਕਾ ਮੁਲਾਜ਼ਮਾਂ ਵਲੋਂ ਮੋਤੀ ...

ਪੂਰੀ ਖ਼ਬਰ »

ਸਰਪੰਚ ਤੇ ਪੰਚਾਇਤ ਯੂਨੀਅਨ ਨੇ ਕੀਤਾ ਮੁੱਖ ਮੰਤਰੀ ਦੇ ਮੋਤੀ ਮਹਿਲ ਦਾ ਘਿਰਾਓ

ਪਟਿਆਲਾ, 15 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਪੰਚ ਪੰਚਾਇਤ ਯੂਨੀਅਨ ਦੇ ਮੈਂਬਰਾਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ ਤੇ ਸਰਕਾਰ ਵਿਰੋਧੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਪੁਲਿਸ ਨੇ ਭਾਰੀ ਬੈਰੀਕੇਡਿੰਗ ਕੀਤੀ ਹੋਈ ਸੀ ...

ਪੂਰੀ ਖ਼ਬਰ »

ਹਰਿੰਦਰਪਾਲ ਸਿੰਘ ਚੰਦੂਮਾਜਰਾ ਪਿਤਾ ਸਮੇਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਨਤਮਸਤਕ

ਬਹਾਦਰਗੜ੍ਹ, 15 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਆਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਸਨੌਰ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਟਿਕਟ ਦਿੱਤੇ ਜਾਣ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਵਿਖੇ ਲਗਾਇਆ ਗਿਆ ਕਰਜ਼ ਮੇਲਾ

ਨਾਭਾ, 15 ਸਤੰਬਰ (ਕਰਮਜੀਤ ਸਿੰਘ)-ਸਥਾਨਕ ਕਾਲਜ ਸਟੇਡੀਅਮ ਸਾਹਮਣੇ ਸਥਿਤ ਖੇਤੀਬਾੜੀ ਵਿਕਾਸ ਬੈਂਕ 'ਚ ਵਿਖੇ ਇਕ ਵਿਸ਼ੇਸ਼ ਕਰਜ਼ ਮੇਲਾ ਲਗਾਇਆ ਗਿਆ | ਇਸ ਸਮਾਗਮ 'ਚ ਮਹਿਕ ਰਣਜੀਤ ਸਿੰਘ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ ਚੰਡੀਗੜ੍ਹ, ਸ਼ਾਮ ਲਾਲ ਜ਼ਿਲ੍ਹਾ ਮੈਨੇਜਰ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX