ਸ਼ੁਤਰਾਣਾ, 15 ਸਤੰਬਰ (ਬਲਦੇਵ ਸਿੰਘ ਮਹਿਰੋਕ)-ਕੇਂਦਰ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਪਰ ਕੇਂਦਰ ਸਰਕਾਰ ਆਪਣੇ ਰੁਖ 'ਤੇ ਅੜੀ ਹੋਈ ਹੈ | ...
ਰਾਜਪੁਰਾ, 15 ਸਤੰਬਰ (ਜੀ.ਪੀ. ਸਿੰਘ)-ਅੱਜ ਅਕਾਲ ਯੂਥ ਦੇ ਸਿੱਖ ਆਗੂਆਂ ਤੇ ਮੁਸਲਿਮ ਜਥੇਬੰਦੀ ਦੇ ਆਗੂਆਂ ਵਲੋਂ ਕੁਝ ਫ਼ਿਰਕਾਪ੍ਰਸਤ ਲੋਕਾਂ ਵਲੋਂ ਧਰਮ ਦੀ ਆੜ 'ਚ ਕੀਤੇ ਜਾ ਰਹੇ ਗਲਤ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਲਈ ਡੀ.ਐੱਸ.ਪੀ. ਰਾਜਪੁਰਾ ...
ਰਾਜਪੁਰਾ, 15 ਸਤੰਬਰ (ਰਣਜੀਤ ਸਿੰਘ)-ਇੱਥੋਂ ਦੇ ਪਿੰਡ ਜੰਡੋਲੀ ਨੇੜੇ ਸੰਤ ਨਗਰ ਦੇ ਇਕ ਘਰ 'ਚ ਨਾਜਾਇਜ਼ ਤੌਰ 'ਤੇ ਬਣ ਰਹੇ ਪਟਾਕਿਆਂ ਦੇ ਹੋਏ ਜ਼ਬਰਦਸਤ ਧਮਾਕੇ ਕਾਰਨ ਚਾਰ ਬੱਚੇ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ ਸਨ ਜਿਨ੍ਹਾਂ 'ਚੋਂ ਦੋ ਸਕੇ ਭੈਣ ਭਰਾਵਾਂ ਦੀ ਪਹਿਲਾਂ ਹੀ ...
ਸਨੌਰ, 15 ਸਤੰਬਰ (ਸੋਖਲ)-ਹਲਕਾ ਸਨੌਰ ਤੋਂ ਨੌਜਵਾਨ ਕਾਂਗਰਸੀ ਆਗੂ ਅਤੇ ਪੰਜਾਬ ਯੂਥ ਕਾਂਗਰਸ ਦੇ ਜੁਆਇੰਟ ਸਕੱਤਰ ਮਨਸਿਮਰਤ ਸਿੰਘ ਸ਼ੈਰੀ ਰਿਆੜ ਵਲੋਂ ਹਲਕੇ ਅੰਦਰ ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਹਲਕੇ ਦੇ ਲੋਕ ਵੀ ਉਨ੍ਹਾਂ ਦੇ ਦਫ਼ਤਰ ਆਪਣੀਆਂ ...
ਸਮਾਣਾ, 15 ਸਤੰਬਰ (ਗੁਰਦੀਪ ਸ਼ਰਮਾ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੇ ਹਿਰਦੇ ਵਲੰੂਧਰਨ ਵਾਲੀ ਘਟਨਾ ਦੇ ਰੋਸ ਵਜੋਂ ਸਮਾਣਾ ਦੇ ਅੰਬੇਡਕਰ ਚੌਕ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਤਿੰਨ ਘੰਟੇ ਲਈ ਸਮਾਣਾ-ਪਟਿਆਲਾ ਸੜਕ ਜਾਮ ਕੀਤੀ ...
ਪਟਿਆਲਾ, 15 ਸਤੰਬਰ (ਗੁਰਵਿੰਦਰ ਸਿੰਘ ਔਲਖ)-ਵਿਦਿਆਰਥੀ ਮੰਗਾਂ ਨੂੰ ਲੈ ਕੇ ਪੀ.ਐੱਸ.ਯੂ. ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਮਾਰਚ ਤੋਂ ਬਾਅਦ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਅਮਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ...
ਪਾਤੜਾਂ, 15 ਸਤੰਬਰ (ਖ਼ਾਲਸਾ)-ਥਾਣਾ ਘੱਗਾ ਵਿਖੇ ਇਕ ਬਜ਼ੁਰਗ ਦੀ ਕੁੱਟਮਾਰ ਕੀਤੇ ਜਾਣ ਦੇ ਦੋਸ਼ ਵਿਚ ਉਸ ਦੇ ਪੁੱਤਰਾਂ ਅਤੇ ਨੂੰ ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਜ਼ਖਮੀ ਹਾਲਤ ਵਿਚ ਇਸ ਬਜ਼ੁਰਗ ਨੂੰ ਇਲਾਜ ਲਈ ਪਾਤੜਾਂ ਦੇ ਸਰਕਾਰੀ ਹਸਪਤਾਲ ਵਿਚ ਦਾਖਿਲ ਕਰਵਾਇਆ ...
ਦੇਵੀਗੜ੍ਹ, 15 ਸਤੰਬਰ (ਰਾਜਿੰਦਰ ਸਿੰਘ ਮੌਜੀ)-ਥਾਣਾ ਜੁਲਕਾਂ ਅਧੀਨ ਆਉਂਦੀ ਪੁਲਿਸ ਚੌਕੀ ਰੌਹੜ ਜਗੀਰ ਵਲੋਂ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਪਾਸੋਂ 150 ਗਰਾਮ ਅਫ਼ੀਮ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਗਿਆ | ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਰੌਹੜ ਜਗੀਰ ਦੇ ...
ਪਟਿਆਲਾ, 15 ਸਤੰਬਰ (ਮਨਦੀਪ ਸਿੰਘ ਖਰੌੜ)-ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ 20 ਕਿੱਲੋ ਭੁੱਕੀ ਤੇ 15 ਪੇਟੀਆਂ ਹਰਿਆਣਾ ਦੀ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪਹਿਲੇ ਕੇਸ 'ਚ ਸਹਾਇਕ ਥਾਣੇਦਾਰ ਭਾਰਤ ਭੂਸ਼ਨ ਨੇ ...
ਬਹਾਦਰਗੜ੍ਹ, 15 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਤੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅੱਜ ਹੋਏ ਇਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਸੈਫਦੀਪੁਰ ਦਾ ਪੁੱਤਰ ਸ਼੍ਰੋਮਣੀ ਅਕਾਲੀ ਦਲ ਬਾਦਲ ...
ਭਾਦਸੋਂ, 15 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ, ਉਦਾਸੀਨ ਪੰਥ ਦੇ ਬਾਨੀ ਬਾਬਾ ਸ੍ਰੀ ਚੰਦ ਜੀ ਦੇ 527ਵੇਂ ਜਨਮ ਦਿਹਾੜੇ ਮੌਕੇ ਜਲ ਸ੍ਰੋਤ ਨਿਗਮ ਪੰਜਾਬ ਦੇ ਚੇਅਰਮੈਨ ਮਹੰਤ ਹਰਵਿੰਦਰ ਸਿੰਘ ਖਨੌੜਾ ਦੇ ਗ੍ਰਹਿ ...
ਪਾਤੜਾਂ, 15 ਸਤੰਬਰ (ਖ਼ਾਲਸਾ)-ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਭੂਤਗੜ੍ਹ ਵਿਖੇ ਨਾਲੀ ਵਿਚ ਸੁੱਟਿਆ ਹੋਇਆ ਭਰੂਣ ਮਿਲਿਆ ਹੈ | ਇਸ ਬਾਰੇ ਪਿੰਡ ਦੇ ਸਰਪੰਚ ਵਲੋਂ ਦਿੱਤੀ ਗਈ ਇਤਲਾਹ 'ਤੇ ਥਾਣਾ ਪਾਤੜਾਂ ਵਿਚ ਕੇਸ ਦਰਜ ਕਰਕੇ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ...
ਰਾਜਪੁਰਾ, 15 ਸਤੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਬਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਹਾਈਵੇ ਸ਼ੱਕੀ ਵਿਅਕਤੀਆਂ ...
ਪਟਿਆਲਾ, 15 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ੀ ਦੇ ਖਿਡਾਰੀ ਹਰਵਿੰਦਰ ਸਿੰਘ ਵਲੋਂ ਜਪਾਨ ਦੇ ਟੋਕੀਓ ਵਿਖੇ ਆਯੋਜਿਤ ਪੈਰਾਲੰਪਿਕ ਖੇਡਾਂ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤ, ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਦਾ ਨਾਮ ...
ਡਕਾਲਾ, 15 ਸਤੰਬਰ (ਪਰਗਟ ਸਿੰਘ ਬਲਬੇੜਾ)-ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਵਲੋਂ ਲੋੜਵੰਦਾਂ ਨੂੰ ਕਰਜ਼ ਮੁਹੱਈਆ ਕਰਵਾਉਣ ਲਈ ਪਟਿਆਲਾ ਅਤੇ ਸੰਗਰੂਰ ਜ਼ਿਲੇ੍ਹ ਦੀਆਂ ਵੱਖ-ਵੱਖ ਤਹਿਸੀਲਾਂ ਅਧੀਨ ਆਉਂਦੀਆਂ ਸਹਿਕਾਰੀ ਬੈਂਕ ਦੀਆਂ ਬਰਾਂਚਾਂ ਵਲੋਂ ਕਰਜ਼ਾ ...
ਪਟਿਆਲਾ, 15 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਚੌਥਾ ਦਰਜਾ ਮੁਲਾਜ਼ਮਾਂ ਸਮੇਤ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਚਿਰਾਂ ਤੋਂ ਲਮਕਾ ਅਵਸਥਾ ਵਿੱਚ ਚੱਲ ਰਹੀਆਂ ਮੰਗਾਂ ਨੂੰ ਲੈ ਕੇ 23 ਸਤੰਬਰ ਤੱਕ ਵੱਖੋ-ਵੱਖ ਵਿਭਾਗਾਂ ਅੱਗੇ ਗੇਟ ...
ਪਾਤੜਾਂ, 15 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਟਿਕਟ ਦੇ ਕੇ ਤੀਜੀ ਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਬੀਬੀ ਵਨਿੰਦਰ ਕੌਰ ਲੂੰਬਾ ਦਾ ਭਾਰੀ ਗਿਣਤੀ ਵਿਚ ਇਕੱਤਰ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਆਗੂਆਂ ਤੇ ...
ਦੇਵੀਗੜ੍ਹ, 15 ਸਤੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ 17 ਸਤੰਬਰ ਨੂੰ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ | ਇਸ ਦਿਨ ਅਕਾਲੀ ਵਰਕਰਾਂ ਦਾ ਵੱਡਾ ਜਥਾ ਇਤਿਹਾਸਕ ਗੁਰਦੁਆਰਾ ਬਹਾਦਰਗੜ੍ਹ ਤੋਂ ਸਵੇਰੇ 10 ਵਜੇ ...
ਪਟਿਆਲਾ, 15 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸੀ.ਐਮ.ਡੀ. ਪੀ.ਐਸ.ਪੀ.ਸੀ.ਐਲ. ਏ. ਵੇਨੂ ਪ੍ਰਸ਼ਾਦ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਸਾਲ 2020-21 ਲਈ 1446 ਕਰੋੜ ਰੁਪਏ ਦਾ ਰਿਕਾਰਡ ਮੁਨਾਫ਼ਾ ਕਮਾਇਆ ਹੈ ਜਦੋਂ ਕਿ ਸਾਲ 2019-20 'ਚ 1158 ਕਰੋੜ ਰੁਪਏ ਦਾ ਘਾਟਾ ਸੀ | ਉਨ੍ਹਾਂ ...
ਪਟਿਆਲਾ, 15 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਭਗਤ ਕਾਲੋਨੀ 'ਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਘਰ 'ਚ ਦਾਖਲ ਹੋ ਕੇ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ...
ਪਟਿਆਲਾ, 15 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਮੰਗਾਂ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਸ਼ਹਿਰ ਦੇ ਸੇਵਾ ਸਿੰਘ ਠੀਕਰੀ ਵਾਲਾ ਚੌਕ 'ਚ 'ਪੱਕਾ ਮੋਰਚੇ' ਦੇ 9ਵੇਂ ਦਿਨ ਠੇਕਾ ਮੁਲਾਜ਼ਮਾਂ ਵਲੋਂ ਮੋਤੀ ...
ਪਟਿਆਲਾ, 15 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਪੰਚ ਪੰਚਾਇਤ ਯੂਨੀਅਨ ਦੇ ਮੈਂਬਰਾਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ ਤੇ ਸਰਕਾਰ ਵਿਰੋਧੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਪੁਲਿਸ ਨੇ ਭਾਰੀ ਬੈਰੀਕੇਡਿੰਗ ਕੀਤੀ ਹੋਈ ਸੀ ਜਿਸ ਕਾਰਨ ਇਨ੍ਹਾਂ ਮੁਜ਼ਾਹਰਾਕਾਰੀਆਂ ਨੂੰ ਵਾਈ ਪੀ ਐਸ ਚੌਂਕ ਤੋਂ ਪਿੱਛੇ ਹੀ ਰੋਕ ਲਿਆ ਗਿਆ | ਬਾਅਦ 'ਚ ਪਟਿਆਲਾ ਦੇ ਡੀ.ਆਈ.ਜੀ. ਨੇ ਮੁਜ਼ਾਹਰਾਕਾਰੀਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਤੇ ਕੱਲ੍ਹ 16 ਸਤੰਬਰ ਨੰੂ ਸਵੇਰੇ 11.00 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨਾਲ ਮੀਟਿੰਗ ਤੈਅ ਕਰਵਾਈ | ਇਸ ਮੌਕੇ ਡੀ ਐਸ ਪੀ ਜਸਵਿੰਦਰ ਸਿੰਘ ਟਿਵਾਣਾ ਨੇ ਮੰਗ ਪੱਤਰ ਪ੍ਰਾਪਤ ਕੀਤਾ | ਇਸ ਮਗਰੋਂ ਇਹਨਾਂ ਦਾ ਵਫ਼ਦ ਮੋਤੀ ਮਹਿਲ ਵਿਚ ਮਹਾਰਾਣੀ ਪ੍ਰਨੀਤ ਕੌਰ ਦੇ ਓ.ਐਸ.ਡੀ. ਬਲਵਿੰਦਰ ਸਿੰਘ ਨੰੂ ਮਿਲਿਆ ਜਿਸ ਨੇ ਇਨ੍ਹਾਂ ਦੀ ਪ੍ਰਨੀਤ ਕੌਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੁਆਇਆ ਤੇ ਬਾਅਦ ਵਿਚ ਮੁੱਖ ਮੰਤਰੀ ਨਾਲ ਮੀਟਿੰਗ ਦਾ ਭਰੋਸਾ ਦੁਆਇਆ ਜਿਸ ਮਗਰੋਂ ਮੁਜ਼ਾਹਰਾਕਾਰੀਆਂ ਨੇ ਆਪਣਾ ਸੰਘਰਸ਼ ਸਮਾਪਤ ਕਰ ਦਿੱਤਾ | ਇਸ ਮੌਕੇ ਗੁਰਮੀਤ ਸਿੰਘ ਫ਼ਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਸਾਡੀਆਂ 25 ਦੇ ਕਰੀਬ ਮੰਗਾਂ ਹਨ ਜਿਨ੍ਹਾਂ 'ਚੋਂ 22 ਤਾਂ ਅਜਿਹੀਆਂ ਹਨ ਜਿਨ੍ਹਾਂ ਲਈ ਸਰਕਾਰ ਨੂੰ ਇਕ ਪੈਸਾ ਵੀ ਖਰਚ ਕਰਨ ਦੀ ਜ਼ਰੂਰਤ ਨਹੀਂ ਹੈ ਤੇ ਸਿਰਫ ਲਿਖਤੀ ਹੁਕਮ ਹੀ ਜਾਰੀ ਕਰਨੇ ਹਨ ਪਰ ਹਾਲੇ ਤੱਕ ਸਰਕਾਰ ਨੇ ਇਹ ਮੰਗਾਂ ਨਹੀਂ ਮੰਨੀਆਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਪ੍ਰਧਾਨ ਗੁਰਮੀਤ ਸਿੰਘ ਫਤਿਹਗੜ੍ਹ ਸਾਹਿਬ, ਮੀਤ ਪ੍ਰਧਾਨ ਰਵਿੰਦਰ ਸਿੰਘ ਰਿੰਕੂ, ਰੋਹੀਰਾਮ ਖ਼ਜਾਨਚੀ, ਚਮਕੌਰ ਸਿੰਘ ਐਗਜ਼ੈਕਟਿਵ ਮੈਂਬਰ ਪੰਜਾਬ, ਬਠਿੰਡਾ ਪ੍ਰਧਾਨ ਹਰਦੀਪ ਸਿੰਘ ਝੂਬਾ, ਕੁਲਦੀਪ ਬਾਬਲਾ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ, ਮਨੋਜ ਕੁਮਾਰ ਫਾਜ਼ਿਲਕਾ ਅਤੇ ਹੋਰ ਜ਼ਿਲਿ੍ਹਆਂ ਵਿਚੋਂ ਸਰਪੰਚ ਪੰਚਾਇਤ ਯੂਨੀਅਨ ਦੇ ਮੈਂਬਰ ਵੱਡੀ ਗਿਣਤੀ ਵਿਚ ਪਹੁੰਚੇ ਸਨ |
ਬਹਾਦਰਗੜ੍ਹ, 15 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਆਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਸਨੌਰ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਟਿਕਟ ਦਿੱਤੇ ਜਾਣ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ...
ਨਾਭਾ, 15 ਸਤੰਬਰ (ਕਰਮਜੀਤ ਸਿੰਘ)-ਸਥਾਨਕ ਕਾਲਜ ਸਟੇਡੀਅਮ ਸਾਹਮਣੇ ਸਥਿਤ ਖੇਤੀਬਾੜੀ ਵਿਕਾਸ ਬੈਂਕ 'ਚ ਵਿਖੇ ਇਕ ਵਿਸ਼ੇਸ਼ ਕਰਜ਼ ਮੇਲਾ ਲਗਾਇਆ ਗਿਆ | ਇਸ ਸਮਾਗਮ 'ਚ ਮਹਿਕ ਰਣਜੀਤ ਸਿੰਘ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ ਚੰਡੀਗੜ੍ਹ, ਸ਼ਾਮ ਲਾਲ ਜ਼ਿਲ੍ਹਾ ਮੈਨੇਜਰ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX