ਤਾਜਾ ਖ਼ਬਰਾਂ


ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 2 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  1 day ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  1 day ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  1 day ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  1 day ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  1 day ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  1 day ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  1 day ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਪੰਜਾਬ / ਜਨਰਲ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ

ਅੰਮਿ੍ਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)-ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪਣੀਆਂ ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ...

ਪੂਰੀ ਖ਼ਬਰ »

ਐਨ.ਸੀ.ਓ.ਸੀ. ਵਲੋਂ ਪਹਿਲੀ ਪਾਤਸ਼ਾਹੀ ਦਾ ਜੋਤੀ ਜੋਤਿ ਦਿਹਾੜਾ ਮਨਾਉਣ ਦੀ ਮਨਜ਼ੂਰੀ

ਅੰਮਿ੍ਤਸਰ, 15 ਸਤੰਬਰ (ਸੁਰਿੰਦਰ ਕੋਛੜ)-ਲਾਹੌਰ 'ਚ ਅੱਜ ਸਵੇਰੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਦਫ਼ਤਰ ਵਿਖੇ ਚੇਅਰਮੈਨ ਡਾ: ਆਮਿਰ ਅਹਿਮਦ ਦੀ ਪ੍ਰਧਾਨਗੀ ਹੇਠ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਹੋਈ ਬੈਠਕ 'ਚ ਦੱਸਿਆ ਗਿਆ ਕਿ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹੀ ਰੱਖੀ ਸੀ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੀ ਨੀਂਹ-ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ, 15 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਬਣਨ ਮਗਰੋਂ ਨਵਜੋਤ ਸਿੰਘ ਸਿੱਧੂ ਅੱਜ ਪਹਿਲੀ ਵਾਰ ਮੀਡੀਆ ਦੇ ਰੂਬਰੂ ਹੋਏ | ਉਨ੍ਹਾਂ ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਤੇ ਬਾਦਲ ਪਰਿਵਾਰ ਨੂੰ ਨਿਸ਼ਾਨੇ 'ਤੇ ਲਿਆ | ਬਾਦਲ ਪਰਿਵਾਰ 'ਤੇ ਸਿਆਸੀ ...

ਪੂਰੀ ਖ਼ਬਰ »

ਪੰਜਾਬ ਕਾਂਗਰਸ 'ਚ ਮੁੜ ਹਲਚਲ

ਹਰਕਵਲਜੀਤ ਸਿੰਘ ਚੰਡੀਗੜ੍ਹ, 15 ਸਤੰਬਰ-ਪੰਜਾਬ ਕਾਂਗਰਸ ਦੇ ਹਲਕਿਆਂ 'ਚ ਅੱਜ ਦੇਰ ਸ਼ਾਮ ਭਾਰੀ ਹਲਚਲ ਦੇਖੀ ਗਈ | ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਥੇ ਪ੍ਰੈਸ ਕਾਨਫ਼ਰੰਸ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਪਰਗਟ ਸਿੰਘ ਦੇ ਫਲੈਟ 'ਤੇ ਕੁਝ ...

ਪੂਰੀ ਖ਼ਬਰ »

ਦੁਬਈ ਦੇ ਪ੍ਰਮੁੱਖ ਕਾਰੋਬਾਰੀ ਕੁਲਵਿੰਦਰ ਸਿੰਘ ਬਾਸੀ ਨਮਿਤ ਅੰਤਿਮ ਅਰਦਾਸ ਅੱਜ

ਫਗਵਾੜਾ, 15 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਨਾਲ ਸਬੰਧਿਤ ਦੁਬਈ ਦੇ ਪ੍ਰਸਿੱਧ ਕਾਰੋਬਾਰੀ ਕੁਲਵਿੰਦਰ ਸਿੰਘ ਬਾਸੀ ਚੇਅਰਮੈਨ ਕਾਰ ਫ਼ੇਅਰ ਗਰੁੱਪ ਆਫ਼ ਕੰਪਨੀ ਦੁਬਈ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ...

ਪੂਰੀ ਖ਼ਬਰ »

ਨਿਮਰਤ ਖਹਿਰਾ ਨੇ ਫ਼ਿਲਮ 'ਗ਼ਦਰ-2' 'ਚ ਕੰਮ ਕਰਨ ਤੋਂ ਕੀਤਾ ਇਨਕਾਰ

ਚੰਡੀਗੜ੍ਹ, 15 ਸਤੰਬਰ (ਅਜਾਇਬ ਸਿੰਘ ਔਜਲਾ)- ਕਿਸਾਨ ਅੰਦੋਲਨ ਦੇ ਚੱਲਦਿਆਂ ਗਾਇਕਾ ਤੇ ਅਦਾਕਾਰਾ ਨਿਮਰਤ ਖਹਿਰਾ ਨੇ ਉੱਘੇ ਫ਼ਿਲਮ ਨਿਰਮਾਤਾ ਤੇ ਨਿਰਦੇਸ਼ਕ ਅਨਿਲ ਸ਼ਰਮਾ ਦੁਆਰਾ ਬਣਾਈ ਜਾ ਰਹੀ ਫ਼ਿਲਮ 'ਗਦਰ-2' 'ਚ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਪੰਜਾਬ ਜਲਦ ਸ਼ੁਰੂ ਕਰੇਗਾ ਇਕ ਹੋਰ ਵਿਸ਼ਾਲ ਭਰਤੀ ਮੁਹਿੰਮ-ਮੁੱਖ ਸਕੱਤਰ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ) - ਸੂਬੇ 'ਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿਚ ਖ਼ਾਲੀ ਪਈਆਂ ਅਸਾਮੀਆਂ ਨੂੰ ...

ਪੂਰੀ ਖ਼ਬਰ »

ਨੈਸ਼ਨਲ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ 12ਵੀਂ ਦੇ ਵਿਦਿਆਰਥੀ

ਐੱਸ. ਏ. ਐੱਸ. ਨਗਰ, 15 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਿੱਖਿਆ ਮੰਤਰਾਲਾ ਨਵੀਂ ਦਿੱਲੀ ਦੀ ਸੈਂਟਰਲ ਸੈਕਟਰ ਸਕਾਲਰਸ਼ਿਪ ਸਕੀਮ ਫਾਰ ਕਾਲਜ ਐਂਡ ਯੂਨੀਵਰਸਿਟੀ ਸਟੂਡੈਂਟਸ ਅਧੀਨ ਦਿੱਤੇ ਜਾਣ ਵਾਲੇ ਵਜੀਫ਼ੇ ਲਈ ਯੋਗ ...

ਪੂਰੀ ਖ਼ਬਰ »

ਜਲਾਲਾਬਾਦ 'ਚ ਭੇਦਭਰੇ ਹਾਲਾਤ 'ਚ ਮੋਟਰਸਾਈਕਲ 'ਚ ਧਮਾਕਾ-ਚਾਲਕ ਤੇ ਹੋਰ ਗੰਭੀਰ ਜ਼ਖ਼ਮੀ

ਜਲਾਲਾਬਾਦ, 15 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਸ਼ਹਿਰ ਦੇ ਪੰਜਾਬ ਨੈਸ਼ਨਲ ਬੈਂਕ ਦੇ ਸਾਹਮਣੇ ਭੇਦਭਰੀ ਹਾਲਾਤ 'ਚ ਇਕ ਚੱਲਦੇ ਮੋਟਰਸਾਈਕਲ 'ਚ ਧਮਾਕਾ ਹੋ ਗਿਆ, ਜਿਸ ਨਾਲ ਮੋਟਰਸਾਈਕਲ ਦੇ ਚੀਥੜੇ ਉਡ ਗਏ ਤੇ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਸਥਾਨਕ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ 'ਚ ਖਾਨਾਪੂਰਤੀ ਲਈ ਕੀਤੀ ਜਾ ਰਹੀ ਹੈ ਜਾਂਚ-ਬੀਬੀ ਜਗੀਰ ਕੌਰ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਤੇ ਇਸ ਤੋਂ ਪਹਿਲਾਂ ਵਾਪਰੀਆਂ ਅਜਿਹੀਆਂ ਘਟਨਾਵਾਂ ਪਿੱਛੇ ਕੰਮ ਕਰ ...

ਪੂਰੀ ਖ਼ਬਰ »

ਜੈਪੁਰ 'ਚ ਕਿਸਾਨ ਸੰਸਦ ਦੌਰਾਨ ਖੇਤੀ ਕਾਨੂੰਨਾਂ 'ਤੇ ਭਖਵੀਂ ਬਹਿਸ

ਜਲੰਧਰ, 15 ਸਤੰਬਰ (ਜਸਪਾਲ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਜੈਪੁਰ 'ਚ ਕਿਸਾਨ ਸੰਸਦ ਕਰਵਾਈ ਗਈ, ਜਿਸ 'ਚ ਤਿੰਨ ਖੇਤੀ ਕਾਨੂੰਨਾਂ 'ਤੇ ਗੰਭੀਰ ਵਿਚਾਰ ਚਰਚਾ ਕੀਤੀ ਗਈ | ਸੰਸਦ ਦੇ ਪਹਿਲੇ ਸੈਸ਼ਨ 'ਚ ਏ.ਪੀ.ਐਮ.ਸੀ. ਮੰਡੀਆਂ ਤੋੜਨ ਵਾਲੇ ਕਾਨੂੰਨ 'ਤੇ ਕਿਸਾਨ ਸੰਸਦ ...

ਪੂਰੀ ਖ਼ਬਰ »

ਸਾਢੇ ਤਿੰਨ ਲੱਖ ਦੀ ਫਿਰੌਤੀ ਖ਼ਾਤਰ ਬੱਚੇ ਦਾ ਕਤਲ

ਅੰਮਿ੍ਤਸਰ, 15 ਸਤੰਬਰ (ਗਗਨਦੀਪ ਸ਼ਰਮਾ)-ਅੰਮਿ੍ਤਸਰ 'ਚ ਸਾਢੇ ਤਿੰਨ ਲੱਖ ਦੀ ਫਿਰੌਤੀ ਖ਼ਾਤਰ ਨਾਬਾਲਗ ਬੱਚੇ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਬੋਰੀ 'ਚ ਪਾ ਕੇ ਅਪਰ ਦੁਆਬ ਨਹਿਰ 'ਚ ਸੁੱਟ ਦਿੱਤਾ ਗਿਆ | ਪੁਲਿਸ ਵਲੋਂ ਕਾਤਲ ਨੂੰ ਕਾਬੂ ਕਰ ਲਿਆ ਗਿਆ ਹੈ | ਮਿ੍ਤਕ ਦੀ ਪਹਿਚਾਣ ...

ਪੂਰੀ ਖ਼ਬਰ »

ਵਿਧਾਇਕ ਬੈਂਸ ਖ਼ਿਲਾਫ਼ ਦਰਜ ਕੇਸ 'ਚ ਨਵੀਂ ਐਸ.ਆਈ.ਟੀ. ਬਣਾਈ

ਚੰਡੀਗੜ੍ਹ, 15 ਸਤੰਬਰ (ਬਿ੍ਜੇਂਦਰ ਗੌੜ)-ਵਿਧਵਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਫਸੇ ਲੁਧਿਆਣਾ ਦੇ ਆਤਮ ਨਗਰ ਇਲਾਕੇ ਤੋਂ ਵਿਧਾਇਕ ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਦਰਜ ਕੇਸ 'ਚ ਢਿੱਲੀ ਜਾਂਚ ਦੇ ਦੋਸ਼ ਲਾਉਂਦੀ ਪੀੜਤਾ ਦੀ ਅਰਜ਼ੀ 'ਚ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਆਗੂ ਹਰਿੰਦਰ ਸਿੰਘ ਕਾਹਲੋਂ ਦੇ ਘਰ ਦੇ ਬਾਹਰ ਧਰਨਾ

ਜਲੰਧਰ ਛਾਉਣੀ, 15 ਸਤੰਬਰ (ਪਵਨ ਖਰਬੰਦਾ)-ਕਿਸਾਨਾਂ ਖਿਲਾਫ ਦਿੱਤੇ ਵਿਵਾਦਤ ਬਿਆਨ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਵਲੋਂ ਅੱਜ ਭਾਜਪਾ ਪੰਜਾਬ ਦੇ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਦੇ ਘਰ ਬਾਹਰ ਧਰਨਾ ਦਿੱਤਾ ਗਿਆ | ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ...

ਪੂਰੀ ਖ਼ਬਰ »

ਅਮੀਰ ਸਿੰਘ ਬਣੇ ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਅੰਮਿ੍ਤਸਰ, 15 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) ਦੇ ਪ੍ਰਧਾਨ ਸਤਵੰਤ ਸਿੰਘ ਦੀ ਜਗ੍ਹਾ ਕਮੇਟੀ ਦੇ ਜਨਰਲ ਸਕੱਤਰ ਅਮੀਰ ਸਿੰਘ ਨੂੰ ਪ੍ਰਧਾਨ ਤੇ ਵਿਕਾਸ ਸਿੰਘ ਖ਼ਾਲਸਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਈ.ਟੀ.ਪੀ.ਬੀ. ਦੇ ਲਾਹੌਰ ਸਥਿਤ ਹੈੱਡ ਆਫ਼ਿਸ 'ਚ ਅੱਜ ਸਵੇਰੇ ਹੋਈ ਬੈਠਕ ਦੌਰਾਨ ਉਕਤ ਐਲਾਨ ਚੇਅਰਮੈਨ ਡਾ: ਆਮਿਰ ਅਹਿਮਦ ਵਲੋਂ ਕੀਤਾ ਗਿਆ | ਇਸ ਮੌਕੇ ਬੋਰਡ ਦੇ ਵਧੀਕ ਸਕੱਤਰ ਮੁਹੰਮਦ ਤਾਰਿਕ ਵਜ਼ੀਰ, ਡਿਪਟੀ ਸਕੱਤਰ ਇਮਰਾਨ ਗੌਂਦਲ, ਕਰਤਾਰਪੁਰ ਲਾਂਘਾ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਨਵ-ਨਿਯੁਕਤ ਸੀ. ਈ. ਓ. ਮੁਹੰਮਦ ਲਤੀਫ਼ ਸਮੇਤ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ | ਇਸ ਮੌਕੇ ਸਾਬਕਾ ਪ੍ਰਧਾਨ ਸਤਵੰਤ ਸਿੰਘ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਆਪਣੀ ਸਵੈ-ਇੱਛਾ ਤੇ ਬਿਨਾ ਕਿਸੇ ਦਬਾਅ ਦੇ ਇਹ ਅਹੁਦੇ ਛੱਡਿਆ ਹੈ | ਹਾਲਾਂਕਿ ਪਾਕਿ ਸਿੱਖ ਆਗੂਆਂ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਸਤਵੰਤ ਸਿੰਘ ਵਲੋਂ ਕਮੇਟੀ ਮੈਂਬਰਾਂ 'ਤੇ ਧੋਖਾਧੜੀ ਤੇ ਹੋਰ ਦੋਸ਼ ਲਗਾਏ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਦਬਾਅ ਹੇਠ ਇਹ ਅਹੁਦਾ ਛੱਡਣਾ ਪਿਆ | ਦੱਸਣਯੋਗ ਹੈ ਕਿ ਕਮੇਟੀ ਦਾ ਕਾਰਜਕਾਲ ਨਵੰਬਰ ਮਹੀਨੇ 'ਚ ਖ਼ਤਮ ਹੋ ਰਿਹਾ ਹੈ ਜਦਕਿ ਨਵੇਂ ਪ੍ਰਧਾਨ ਤੇ ਹੋਰ ਮੈਂਬਰਾਂ ਦੀ ਨਿਯੁਕਤੀ ਅਗਲੇ ਵਰ੍ਹੇ ਮਈ-ਜੂਨ 'ਚ ਹੋਣੀ ਸੀ |

ਖ਼ਬਰ ਸ਼ੇਅਰ ਕਰੋ

 

ਬੀ.ਐੱਸ.ਐੱਫ਼. ਵਲੋਂ ਪਾਕਿ ਡਰੋਨ 'ਤੇ ਫਾਇਰਿੰਗ

ਖੇਮਕਰਨ, 15 ਸਤੰਬਰ (ਰਾਕੇਸ਼ ਬਿੱਲਾ)-ਖੇਮਕਰਨ ਸੈਕਟਰ 'ਚ ਹਿੰਦ-ਪਕਿ ਸਰਹੱਦ 'ਤੇ ਸੀਮਾ ਚੌਕੀ ਨੂਰਵਾਲਾ ਅਧੀਨ ਪੈਂਦੇ ਖੇਤਰ 'ਚ ਬੀਤੀ ਰਾਤ ਕਰੀਬ ਸਾਢੇ 12 ਵਜੇ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ਼ ਜਵਾਨਾਂ ਨੇ ਪਕਿਸਤਾਨੀ ਡਰੋਨ 'ਤੇ ਕਰੀਬ 14 ਰਾਊਾਡ ਫਾਇਰ ਕੀਤੇ, ਜਿਸ ਕਾਰਨ ...

ਪੂਰੀ ਖ਼ਬਰ »

ਮੁੱਖ ਮੰਤਰੀ 'ਤੇ ਹਾਵੀ ਹੋਣ ਦੇ ਚੱਕਰ 'ਚ ਸਿੱਧੂ, ਕਿਸਾਨਾਂ ਦੀ ਮਦਦ ਕਰਨ ਦਾ ਕੋਈ ਇਰਾਦਾ ਨਹੀਂ-ਅਕਾਲੀ ਦਲ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੰੂ ਆਖਿਆ ਹੈ ਕਿ ਉਹ ਪੁਰਾਣੇ ਮੁੱਦੇ ਚੁੱਕ ਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਨਾ ਕਰੇ ਤੇ ਚੁਣੌਤੀ ਦਿੱਤੀ ਕਿ ਜੇਕਰ ਉਹ ਕਿਸਾਨਾਂ ਦੀ ਮਦਦ ...

ਪੂਰੀ ਖ਼ਬਰ »

ਐਕਸਯੂਵੀ 700 ਮਹਿੰਦਰਾ ਫ੍ਰੀਡਮ ਡਰਾਈਵ ਚੰਡੀਗੜ੍ਹ ਸਮੇਤ ਵੱਖ-ਵੱਖ ਸ਼ਹਿਰਾਂ 'ਚ ਘੁੰਮੀ

ਜਲੰਧਰ, 15 ਸਤੰਬਰ (ਅ.ਬ.)- ਨਵੀਂ ਲਾਂਚ ਹੋਈ ਮਹਿੰਦਰਾ ਐਕਸਯੂਵੀ 700 ਫਰੀਡਮ ਡਰਾਈਵ ਦਾ ਕਾਫ਼ਲਾ ਚੰਡੀਗੜ੍ਹ, ਪੰਚਕੂਲਾ, ਮੋਹਾਲੀ, ਅੰਬਾਲਾ ਦੇ ਸ਼ਹਿਰ 'ਚ ਪੂਰੀ ਸ਼ਾਨ ਨਾਲ ਆਪਣੀ ਝਲਕ ਵਿਖਾ ਰਿਹਾ ਹੈ | ਫਰੀਡਮ ਡਰਾਈਵ ਦੀ ਸੰਕਲਪਨਾ ਐਕਸਯੂਵੀ 700 ਦਾ ਜਸ਼ਨ ਮਨਾਉਣ ਲਈ ਕੀਤੀ ...

ਪੂਰੀ ਖ਼ਬਰ »

ਤੁਸੀਂ ਕਿਸਾਨੀ ਸੰਕਟ ਨੂੰ ਸ਼ੁਰੂਆਤ 'ਚ ਹੀ ਸੌਖਿਆਂ ਟਾਲ ਸਕਦੇ ਸੀ- ਮੁੱਖ ਮੰਤਰੀ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਅਕਾਲੀ ਨੇਤਾ ਖ਼ਾਸ ਕਰਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਖੇਤੀ ਕਾਨੂੰਨਾਂ ਨਾਲ ਪੈਦਾ ਹੋਏ ਸੰਕਟ 'ਤੇ ਬੋਲਣ ਦਾ ਨੈਤਿਕ ਹੱਕ ਨਹੀਂ ਹੈ ਕਿਉਂਕਿ ...

ਪੂਰੀ ਖ਼ਬਰ »

ਪਿਰਾਮਿਡ ਦੇ ਕੈਨੇਡਾ ਸਿੱਖਿਆ ਮੇੇਲੇ ਵਿਚ ਵਿਦਿਆਰਥੀਆਂ ਦੀ ਉਮੜੀ ਭੀੜ

ਜਲੰਧਰ, 15 ਸਤੰਬਰ (ਅ.ਬ)-ਭਾਰਤ ਦੇ ਪ੍ਰਸਿੱਧ ਸਿੱਖਿਆ ਸਲਾਹਕਾਰ ਪਿਰਾਮਿਡ ਈ-ਸਰਵਿਸਜ਼ ਨੇ 15 ਸਤੰਬਰ ਨੂੰ ਆਪਣੀ ਮੋਗਾ ਬ੍ਰਾਂਚ ਵਿਖੇ ਸਿੱਖਿਆ ਮੇਲੇ ਦਾ ਆਯੋਜਨ ਕੀਤਾ, ਜਿਸ ਵਿਚ ਵਿਦੇਸ਼ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ 250 ਤੋਂ ਵੱਧ ਵਿਦੇਸ਼ੀ ਸਿੱਖਿਆ ...

ਪੂਰੀ ਖ਼ਬਰ »

ਡਾ. ਪ੍ਰਭਲੀਨ ਸਿੰਘ ਦੀ ਕਿਤਾਬ 'ਸ਼ਾਈਨਿੰਗ ਸਿੱਖ ਯੂਥ ਆਫ਼ ਇੰਡੀਆ' ਦੀ ਘੁੰਡ ਚੁਕਾਈ 17 ਨੂੰ

ਜਲੰਧਰ, 15 ਸਤੰਬਰ (ਅ.ਬ.)- ਡਾ. ਪ੍ਰਭਲੀਨ ਸਿੰਘ ਵਲੋਂ ਰਚਿਤ ਤੀਜੀ ਕਿਤਾਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ 'ਸ਼ਾਈਨਿੰਗ ਸਿੱਖ ਯੂਥ ਆਫ਼ ਇੰਡੀਆ' ਦੀ ਘੁੰਡ ਚੁਕਾਈ 17 ਸਤੰਬਰ ਨੂੰ ਦਿੱਲੀ ਵਿਖੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਮਜ਼ਬੂਤੀ ਲਈ 23 ਦੇ ਮਾਰਚ ਸਬੰਧੀ ਸੰਤ ਸਮਾਜ ਦੀ ਇਕੱਤਰਤਾ 17 ਨੂੰ - ਭਾਈ ਰੋਡੇ

ਜਲੰਧਰ, 15 ਸਤੰਬਰ (ਅ.ਬ.)- ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਨੇ ਕਿਹਾ ਹੈ ਕਿ ਸੰਤ ਸਮਾਜ ਵਲੋਂ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਮਜਬੂਤ ਕਰਨ ਲਈ 23 ਸਤੰਬਰ ਨੂੰ ਪੰਜਾਬ ਤੋਂ ਦਿੱਲੀ ਤੱਕ ਕੀਤੇ ਜਾ ਰਹੇ ਬਾਬਾ ਬੰਦਾ ਸਿੰਘ ...

ਪੂਰੀ ਖ਼ਬਰ »

ਸੰਤ ਬਾਬਾ ਵਿਸਾਖਾ ਸਿੰਘ ਦੀ ਬਰਸੀ ਸਬੰਧੀ ਨਗਰ ਕੀਰਤਨ ਸਜਾਇਆ

ਕਿਸ਼ਨਪੁਰਾ ਕਲਾਂ, 15 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ)-ਬਾਬਾ ਵਿਸਾਖਾ ਸਿੰਘ ਦੀ 53ਵੀਂ ਬਰਸੀ ਸਬੰਧੀ ਪੰਥਕ ਗੁਰਦੁਆਰਾ ਸਾਹਿਬ ਕਿਸ਼ਨਪੁਰਾ ਕਲਾਂ (ਮੋਗਾ) ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ਦੌਰਾਨ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਦੌਰਾਨ ਪੂਰੇ ...

ਪੂਰੀ ਖ਼ਬਰ »

ਜਲਾਲਾਬਾਦ 'ਚ ਭੇਦਭਰੇ ਹਾਲਾਤ 'ਚ ਮੋਟਰਸਾਈਕਲ 'ਚ ਧਮਾਕਾ-ਚਾਲਕ ਤੇ ਹੋਰ ਗੰਭੀਰ ਜ਼ਖ਼ਮੀ

ਜਲਾਲਾਬਾਦ, 15 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਸ਼ਹਿਰ ਦੇ ਪੰਜਾਬ ਨੈਸ਼ਨਲ ਬੈਂਕ ਦੇ ਸਾਹਮਣੇ ਭੇਦਭਰੀ ਹਾਲਾਤ 'ਚ ਇਕ ਚੱਲਦੇ ਮੋਟਰਸਾਈਕਲ 'ਚ ਧਮਾਕਾ ਹੋ ਗਿਆ, ਜਿਸ ਨਾਲ ਮੋਟਰਸਾਈਕਲ ਦੇ ਚੀਥੜੇ ਉਡ ਗਏ ਤੇ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਸਥਾਨਕ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਮੁੰਡੇ ਤੇ ਕੁੜੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭੂੰਦੜ ਦੇ ਖੇਤਾਂ 'ਚੋਂ ਨੌਜਵਾਨ ਮੁੰਡੇ ਤੇ ਕੁੜੀ ਦੀ ਲਾਸ਼ ਮਿਲੀ ਹੈ | ਦੋਵੇਂ ਮਿ੍ਤਕਾਂ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕੀਤੀ ਗਈ ਹੈ | ਗਿੱਦੜਬਾਹਾ ...

ਪੂਰੀ ਖ਼ਬਰ »

ਸੁਖਬੀਰ ਵਲੋਂ 17 ਨੂੰ ਦਿੱਲੀ ਜਾਣ ਸੰਬੰਧੀ ਮਾਲਵੇ ਦੇ ਪਾਰਟੀ ਉਮੀਦਵਾਰਾਂ ਨਾਲ ਮੀਟਿੰਗ

ਲੰਬੀ, 15 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਵਲੋਂ 17 ਜਨਵਰੀ ਨੰੂ ਦਿੱਲੀ ਜਾਣ ਲਈ ਮਾਲਵੇ ਦੇ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜਪੁਰ, ਮਾਨਸਾ ਤੇ ਫ਼ਰੀਦਕੋਟ ਆਦਿ ਜ਼ਿਲਿ੍ਹਆਂ ਦੇ ਐਲਾਨੇ ਗਏ ਉਮੀਦਵਾਰਾਂ ਤੇ ਸੀਨੀਅਰ ਆਗੂਆਂ ਨਾਲ ...

ਪੂਰੀ ਖ਼ਬਰ »

ਅਵਤਾਰ ਸਿੰਘ ਮੰਡ ਹਿਮਾਚਲ ਤੇ ਜੰਮੂ ਕਸ਼ਮੀਰ ਦੇ ਭਾਜਪਾ ਵਲੋਂ ਇੰਚਾਰਜ ਨਿਯੁਕਤ

ਫਗਵਾੜਾ, 15 ਸਤੰਬਰ (ਤਰਨਜੀਤ ਸਿੰਘ ਕਿੰਨੜਾ, ਅਸ਼ੋਕ ਕੁਮਾਰ ਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪੰਜਾਬ ਭਾਜਪਾ ਦੇ ਬੁਲਾਰੇ ਤੇ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਸਕੱਤਰ ਅਵਤਾਰ ਸਿੰਘ ਮੰਡ ਨੂੰ ਇਕ ਹੋਰ ਅਹਿਮ ਜ਼ਿੰਮੇਵਾਰੀ ਦਿੰਦਿਆਂ ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX