ਤਾਜਾ ਖ਼ਬਰਾਂ


ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  10 minutes ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  8 minutes ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  33 minutes ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  40 minutes ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  46 minutes ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  49 minutes ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 1 hour ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 1 hour ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 1 hour ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  1 minute ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 1 hour ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 2 hours ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 3 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 3 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 3 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 3 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 3 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  1 day ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  1 day ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਮੋਗਾ

ਬੱਸ ਸਟੈਂਡ 'ਤੇ ਕੁੱਟਮਾਰ ਕਰਨ ਵਾਲੇ ਨੌਜਵਾਨ ਬਾਘਾ ਪੁਰਾਣਾ ਪੁਲਿਸ ਵਲੋਂ ਕਾਬੂ

ਬਾਘਾ ਪੁਰਾਣਾ, 15 ਸਤੰਬਰ (ਕਿ੍ਸ਼ਨ ਸਿੰਗਲਾ)-ਧਰੁਮਨ ਐਚ. ਨਿੰਬਾਲੇ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਨੂੰ ਨੱਥ ਪਾਉਣ ਦੀ ਵਿੱਢੀ ਮੁਹਿੰਮ ਦੇ ਤਹਿਤ ਡੀ.ਐਸ.ਪੀ. ਜਸਬਿੰਦਰ ਸਿੰਘ ਖਹਿਰਾ ਬਾਘਾ ਪੁਰਾਣਾ ਦੀ ਯੋਗ ਅਗਵਾਈ ਹੇਠ ਥਾਣਾ ਮੁਖੀ ਹਰਮਨਜੀਤ ਸਿੰਘ ਬਲ ਬਾਘਾ ਪੁਰਾਣਾ ਵਲੋਂ ਆਪਣੀ ਪੁਲਿਸ ਪਾਰਟੀ ਸਮੇਤ ਦੋਸ਼ੀ ਹਰਕੀਰਤ ਸਿੰਘ ਅਤੇ ਸੁਖਜਿੰਦਰ ਸਿੰਘ ਵਾਸੀ ਰੋਡੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਅੱਜ ਥਾਣਾ ਬਾਘਾ ਪੁਰਾਣਾ ਵਿਖੇ ਡੀ.ਐਸ.ਪੀ. ਜਸਬਿੰਦਰ ਸਿੰਘ ਖਹਿਰਾ ਵਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਜਿਸ ਵਿਚ ਥਾਣਾ ਮੁਖੀ ਹਰਮਨਜੀਤ ਸਿੰਘ ਬਲ ਵੀ ਹਾਜ਼ਰ ਸਨ ਵਲੋਂ ਨੇ ਦੱਸਿਆ ਗਿਆ ਕਿ ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ ਇਕ ਕਿਰਪਾਨ ਅਤੇ ਇਕ ਖੰਡਾ ਬਰਾਮਦ ਕੀਤਾ ਗਿਆ ਅਤੇ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ 5 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 13 ਸਤੰਬਰ ਦੀ ਸਵੇਰ 10:30 ਵਜੇ ਕੋਮਲਪ੍ਰੀਤ ਸਿੰਘ ਵਾਸੀ ਸਮਾਲਸਰ ਆਪਣੇ ਦੋਸਤ ਹਰਪ੍ਰੀਤ ਸ਼ਰਮਾ ਵਾਸੀ ਮਾਣੂੰਕੇ ਗਿੱਲ ਨਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਫ਼ਰੀਦਕੋਟ ਤੋਂ ਲੁਧਿਆਣਾ ਨੂੰ ਜਾ ਰਹੇ ਸਨ ਤਾਂ ਕੋਮਲਪ੍ਰੀਤ ਸਿੰਘ ਆਪਣੇ ਨਿੱਜੀ ਕੰਮ ਲਈ ਬੱਸ ਸਟੈਂਡ ਬਾਘਾ ਪੁਰਾਣਾ ਵਿਖੇ ਰੁਕ ਗਿਆ | ਉਸ ਸਮੇਂ ਹਰਕੀਰਤ ਸਿੰਘ ਵਾਸੀ ਰੋਡੇ, ਭਿੰਦਾ ਵਾਸੀ ਚੰਨੂਵਾਲਾ, ਹਰਮਨ ਸਿੰਘ ਰੋਡੇ, ਸੁਖਜਿੰਦਰ ਸਿੰਘ ਰੋਡੇ, ਜੱਸੂ ਸਿੰਘ ਰੋਡੇ ਕ੍ਰਿਪਾਨ, ਬੇਸਬਾਲ, ਖੰਡੇ ਨਾਲ ਲੈਸ ਹੋ ਕੇ ਆ ਗਏ ਤੇ ਇਨ੍ਹਾਂ ਨਾਲ ਹੋਰ ਅਣਪਛਾਤੇ ਨੌਜਵਾਨ ਸਨ ਜਿਨ੍ਹਾਂ ਕੋਲ ਵੀ ਬੇਸਬਾਲ ਅਤੇ ਡਾਂਗਾਂ ਸਨ ਨੇ ਨੌਜਵਾਨ ਕੋਮਲਪ੍ਰੀਤ ਸਿੰਘ ਉਰਫ਼ ਵਿੱਕੀ ਵਾਸੀ ਸਮਾਲਸਰ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਖੰਡੇ ਦੇ ਕੁਝ ਵਾਰ ਕੋਮਲਪ੍ਰੀਤ ਸਿੰਘ ਦੇ ਸਿਰ ਵਿਚ ਲੱਗੇ ਤੇ ਜਦੋਂ ਕੋਮਲਪ੍ਰੀਤ ਸਿੰਘ ਦਾ ਸਾਥੀ ਹਰਪ੍ਰੀਤ ਸ਼ਰਮਾ ਉਸ ਨੂੰ ਛੁਡਾਉਣ ਲੱਗਾ ਤਾਂ ਹਰਕੀਰਤ ਸਿੰਘ ਵਗ਼ੈਰਾ ਨੇ ਉਸ ਦੀ ਕੁੱਟਮਾਰ ਵੀ ਕੀਤੀ | ਇਸ ਮੌਕੇ ਬੱਸ ਅੱਡੇ ਵਿਚ ਮੌਜੂਦ ਲੋਕ ਜਦੋਂ ਛੁਡਾਉਣ ਲਈ ਅੱਗੇ ਹੋਏ ਤਾਂ ਹਰਕੀਰਤ ਸਿੰਘ, ਭਿੰਦਾ, ਹਰਮਨ, ਸੁਖਜਿੰਦਰ ਸਿੰਘ, ਜੱਸੂ ਸਿੰਘ ਅਤੇ ਹੋਰ ਅਣਪਛਾਤੇ ਨੌਜਵਾਨ ਹਥਿਆਰਾਂ ਸਮੇਤ ਫ਼ਰਾਰ ਹੋ ਗਏ ਤੇ ਫੱਟੜ ਹੋਏ ਕੋਮਲਪ੍ਰੀਤ ਸਿੰਘ ਨੂੰ ਉਸ ਦੇ ਦੋਸਤ ਖੁਸ਼ਦੀਪ ਸਿੰਘ ਵਾਸੀ ਸਮਾਲਸਰ ਨੇ ਇਲਾਜ ਲਈ ਸਿਵਲ ਹਸਪਤਾਲ ਬਾਘਾ ਪੁਰਾਣਾ ਵਿਖੇ ਦਾਖਲ ਕਰਵਾਇਆ | ਡੀ.ਐਸ.ਪੀ. ਖਹਿਰਾ ਨੇ ਦੱਸਿਆ ਕਿ ਵਜਾ ਰੰਜਿਸ਼ ਇਹ ਹੈ ਕਿ ਦੋਵੇਂ ਧਿਰਾਂ ਅਕਾਲੀ ਦਲ ਬਾਦਲ ਪਾਰਟੀ ਨਾਲ ਸਬੰਧਿਤ ਹਨ ਤੇ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਕੋਮਲਪ੍ਰੀਤ ਸਿੰਘ ਵਗ਼ੈਰਾ ਨੇ ਅਕਾਲੀ ਦਲ ਦਾ ਪੋਸਟਰ ਰੋਡੇ ਕਾਲਜ ਵਿਚ ਲਗਾਇਆ ਸੀ ਜਿਸ ਦਾ ਹਰਕੀਰਤ ਸਿੰਘ ਵਲੋਂ ਵਿਰੋਧ ਕੀਤਾ ਗਿਆ ਸੀ | ਇਸੇ ਰੰਜਿਸ਼ ਨੂੰ ਲੈ ਕੇ ਹਰਕੀਰਤਨ ਸਿੰਘ ਵਗ਼ੈਰਾ ਵਲੋਂ ਕੋਮਲਪ੍ਰੀਤ ਸਿੰਘ ਦੀ ਕੁੱਟਮਾਰ ਕੀਤੀ ਗਈ | ਪੁਲਿਸ ਵਲੋਂ ਕੋਮਲਪ੍ਰੀਤ ਸਿੰਘ ਵਾਸੀ ਸਮਾਲਸਰ ਦੇ ਬਿਆਨਾਂ 'ਤੇ ਥਾਣਾ ਬਾਘਾ ਪੁਰਾਣਾ ਵਿਖੇ ਮੁਕੱਦਮਾ ਨੰਬਰ 208 ਮਿਤੀ 13 ਸਤੰਬਰ 2021 ਅਧੀਨ ਧਾਰਾ 307, 324, 323, 148, 148 ਭ:ਦ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਡੀ.ਐਸ.ਪੀ. ਖਹਿਰਾ ਨੇ ਕਿਹਾ ਕਿ ਬਾਘਾ ਪੁਰਾਣਾ ਵਿਚ ਸਮਾਜ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ | ਇਸ ਮੌਕੇ ਏ.ਐਸ.ਆਈ. ਗੁਰਮੇਜ ਸਿੰਘ, ਕਾਂਸਟੇਬਲ ਸੁਨੀਲ ਸ਼ਰਮਾ, ਹੈੱਡ ਕਾਂਸਟੇਬਲ ਪ੍ਰਗਟ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮੋਦੀ ਦੇ ਕਾਲੇ ਕਾਨੂੰਨਾਂ ਨੇ ਪਿੰਡਾਂ ਅਤੇ ਸ਼ਹਿਰਾਂ 'ਚ ਭਾਈਵਾਲ ਸਾਂਝ ਖ਼ਤਮ ਕੀਤੀ-ਨੰਬਰਦਾਰ ਯੂਨੀਅਨ

ਫ਼ਤਿਹਗੜ੍ਹ ਪੰਜਤੂਰ, 15 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਕੇਂਦਰ ਵਿਚ ਕਾਂਗਰਸ ਅਤੇ ਭਾਜਪਾ ਦੀਆਂ ਸਰਕਾਰਾਂ ਆਉਂਦੀਆਂ ਅਤੇ ਜਾਂਦੀਆਂ ਰਹਿੰਦੀਆਂ ਸਨ ਪਰ ਜਦੋਂ ਤੋਂ ਦੇਸ਼ ਦੀ ਰਾਜਧਾਨੀ ਵਿਚ ਭਾਜਪਾ ਦੀ ਮੋਦੀ ਸਰਕਾਰ ਤਿੰਨੇ ਕਾਲੇ ਕਾਨੂੰਨ ਲੈ ਕੇ ਆਈ ਹੈ ਉਸ ਦਿਨ ਤੋਂ ...

ਪੂਰੀ ਖ਼ਬਰ »

ਕੌਂਸਲਰ ਅਰਵਿੰਦਰ ਕਾਹਨਪੁਰੀਆ ਨੇ ਵਾਰਡ ਨੰਬਰ 6 'ਚ ਪ੍ਰੀਮੈਕਸ ਦਾ ਕੰਮ ਸ਼ੁਰੂ ਕਰਵਾਇਆ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)- ਵਾਰਡ ਨੰਬਰ 6 ਅਪੈਕਸ ਕਲੌਨੀ ਦੁਸਾਂਝ ਰੋਡ ਮੋਗਾ ਇਲਾਕਾ ਨਿਵਾਸੀਆਂ 'ਚ ਖ਼ੁਸ਼ੀ ਦੀ ਲਹਿਰ ਪਾਈ ਗਈ ਜਦੋਂ ਅਰਵਿੰਦਰ ਸਿੰਘ ਕਾਹਨਪੁਰੀਆ ਕੌਂਸਲਰ ਵਾਰਡ ਨੰਬਰ 6 ਦੀ ਮਿਹਨਤ ਸਦਕਾ ਸੜਕ ਉੱਪਰ ਪ੍ਰੀਮੈਕਸ ਦਾ ਕੰਮ ਸ਼ੁਰੂ ਹੋ ਗਿਆ | ...

ਪੂਰੀ ਖ਼ਬਰ »

ਪਤੀ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਵਾਲੀ ਪਤਨੀ ਨੂੰ ਹੋਈ 5 ਸਾਲ ਕੈਦ ਤੇ ਜੁਰਮਾਨਾ

ਮੋਗਾ, 15 ਸਤੰਬਰ (ਗੁਰਤੇਜ ਸਿੰਘ)-ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਤੀ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਵਾਲੀ ਪਤਨੀ ਨੂੰ ਅੱਜ ਜ਼ਿਲ੍ਹਾ ਸੈਸ਼ਨ ਜੱਜ ਮਨਦੀਪ ਪੰਨੂ ਦੀ ਅਦਾਲਤ ਨੇ ਦੋਸ਼ੀ ਮੰਨਦੇ ਹੋਏ ਪੰਜ ਸਾਲ ਕੈਦ ਤੇ ਪੰਜ ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਣ ਦੇ ਦੋਸ਼ਾਂ 'ਚ ਮਾਮਲਾ ਦਰਜ

ਫ਼ਰੀਦਕੋਟ, 15 ਸਤੰਬਰ (ਸਰਬਜੀਤ ਸਿੰਘ)-ਇੱਥੋਂ ਦੇ ਇਕ ਪ੍ਰਵਾਸੀ ਪਰਿਵਾਰ ਨਾਲ ਸਬੰਧਿਤ 17 ਸਾਲਾ ਲੜਕੀ ਨੂੰ ਜੈਤੋ ਵਸਨੀਕ ਇਕ ਨੌਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਲੜਕੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ...

ਪੂਰੀ ਖ਼ਬਰ »

ਬੀ.ਕੇ.ਯੂ. ਉਗਰਾਹਾਂ ਦੀ 30 ਪਿੰਡਾਂ ਦੀ ਮੀਟਿੰਗ ਹੋਈ

ਅਜੀਤਵਾਲ, 15 ਸਤੰਬਰ (ਹਰਦੇਵ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੋਗਾ ਬਲਾਕ-1 ਦੀ ਅਹਿਮ ਮੀਟਿੰਗ ਪਿੰਡ ਮਹਿਰੋਂ ਵਿਖੇ ਕੀਤੀ ਗਈ, ਜਿਸ ਵਿਚ ਬਲਾਕ ਦੇ 30 ਪਿੰਡਾਂ ਨੇ ਹਾਜ਼ਰੀ ਲਗਵਾਈ, ਇਸ ਮੌਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਕੱਠ ...

ਪੂਰੀ ਖ਼ਬਰ »

ਇਨਕਮ ਟੈਕਸ ਵਿਭਾਗ ਵਲੋਂ ਸੋਨੂੰ ਸੂਦ ਦੇ ਘਰ ਛਾਪੇਮਾਰੀ ਕਾਰਨ ਚਹੇਤਿਆਂ 'ਚ ਰੋਸ ਦੀ ਲਹਿਰ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬਾਲੀਵੁੱਡ ਦੇ ਪ੍ਰਸਿੱਧ ਅਭਿਨੇਤਾ ਮੋਗਾ ਨਿਵਾਸੀ ਸੋਨੂੰ ਸੂਦ ਦੇ ਮੁੰਬਈ ਘਰ ਤੇ ਉਨ੍ਹਾਂ ਦੇ ਨਿੱਜੀ ਸਥਾਨਾਂ 'ਤੇ ਪਏ ਇਨਕਮ ਟੈਕਸ ਦੇ ਛਾਪਿਆਂ ਨਾਲ ਮੋਗਾ ਨਿਵਾਸੀਆਂ ਵਿਚ ਨਿਰਾਸ਼ਾ ਦਾ ਆਲਮ ਹੈ ਕਿਉਂਕਿ ਉਹ ...

ਪੂਰੀ ਖ਼ਬਰ »

ਹਰਪਾਲ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਜਨਰਲ ਸਕੱਤਰ ਬਣੇ

ਫ਼ਤਿਹਗੜ੍ਹ ਪੰਜਤੂਰ, 15 ਸਤੰਬਰ (ਜਸਵਿੰਦਰ ਸਿੰਘ ਪੋਪਲੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਹਰੇਕ ਵਫ਼ਾਦਾਰ ਵਰਕਰ ਵਲੋਂ ਨਿਭਾਈਆਂ ਜਾ ਰਹੀਆਂ ਨਿਰਸਵਾਰਥ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਪਾਰਟੀ ਵਰਕਰਾਂ ਦਾ ਮਾਣ ਸਤਿਕਾਰ ਕੀਤਾ ਜਾਂਦਾ ਹੈ | ਇਸੇ ਹੀ ਕੜੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਘੋਲੀਆ ਖ਼ੁਰਦ 'ਚ ਪਿੰਡ ਪੱਧਰ 'ਤੇ ਇਕਾਈ ਦੀ ਕੀਤੀ ਚੋਣ

ਬਾਘਾਪੁਰਾਣਾ, 15 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਿੰਡ ਘੋਲੀਆ ਖ਼ੁਰਦ ਵਿਖੇ ਇਕਾਈ ਦੀ ਚੋਣ ਕੀਤੀ ਗਈ | ਇਸ ਮੌਕੇ ਬਲਾਕ ਬਾਘਾਪੁਰਾਣਾ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਨੇ ਦੱਸਿਆ ਕਿ ਯੂਨੀਅਨ ਦੀ ਮਜ਼ਬੂਤੀ ਅਤੇ ...

ਪੂਰੀ ਖ਼ਬਰ »

ਬਰਾਈਟ ਫਿਊਚਰ ਕਿਸ਼ਨਪੁਰਾ ਕਲਾਂ ਦੀ ਵਿਦਿਆਰਥਣ ਨੇ ਲਿਸਨਿੰਗ 'ਚ 9 ਬੈਂਡ ਹਾਸਲ ਕੀਤੇ

ਕਿਸ਼ਨਪੁਰਾ, 15 ਸਤੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਬਰਾਈਟ ਫਿਊਚਰ ਆਈਲਟਸ ਅਕੈਡਮੀ ਜੋ ਕਿ ਡਾਕਟਰ ਢਿੱਲੋਂ ਦੇ ਕਲੀਨਿਕ ਨੇੜੇ ਹੈ, ਦੇ ਹਮੇਸ਼ਾ ਬਹੁਤ ਵਧੀਆ ਨਤੀਜੇ ਆ ਰਹੇ ਹਨ ਜੋ ਕਿ ਇਲਾਕੇ ਦੀ ਨੰਬਰ ਇਕ ਸੰਸਥਾ ਬਣ ਚੁੱਕੀ ਹੈ, ਦੀ ...

ਪੂਰੀ ਖ਼ਬਰ »

ਹਾਰਵਰਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਨੂੰ 'ਬੈਸਟ ਇਨਫਰਾਸਟਰੱਕਚਰ' ਸਟੇਟ ਐਵਾਰਡ ਮਿਲਿਆ

ਬਾਘਾ ਪੁਰਾਣਾ, 15 ਸਤੰਬਰ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਜੋ ਹਮੇਸ਼ਾ ਹੀ ਬੁਲੰਦੀਆਂ ਵੱਲ ਵੱਧ ਰਿਹਾ ਹੈ, ਨੇ ਇਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ | ਫੈਡਰੇਸ਼ਨ ਆਫ਼ ਪ੍ਰਾਈਵੇਟ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 9 ਬੈਂਡ

ਬਾਘਾਪੁਰਾਣਾ, 15 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਆਈਲਟਸ ਸੰਸਥਾ ਇੰਗਲਿਸ਼ ਸਕੂਲ ਜਿਸ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦੇ ਸੁਪਨੇ ਸਾਕਾਰ ਕਰ ਰਹੇ ਹਨ | ਇਸ ਮੌਕੇ ਸੰਸਥਾ ...

ਪੂਰੀ ਖ਼ਬਰ »

ਸ੍ਰੀ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਸ੍ਰੀ ਅਖੰਡ ਪਾਠਾਂ ਦੀ 8ਵੀਂ ਲੜੀ ਦੇ ਭੋਗ ਪਾਏ

ਬਾਘਾ ਪੁਰਾਣਾ, 15 ਸਤੰਬਰ (ਕਿ੍ਸ਼ਨ ਸਿੰਗਲਾ)-ਧੰਨ ਧੰਨ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲੇ ਮਹਾਂਪੁਰਖਾਂ ਦੀ ਸਾਲਾਨਾ ਬਰਸੀ ਸਮਾਗਮ ਸਬੰਧੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾ ਵਾਲਾ ਨਵਾਂ ਵਿਖੇ 61 ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭੀ ਗਈ ਹੈ, ...

ਪੂਰੀ ਖ਼ਬਰ »

ਦਰਜਾਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਦੀ ਮੀਟਿੰਗ ਹੋਈ

ਮੋਗਾ, 15 ਸਤੰਬਰ (ਗੁਰਤੇਜ ਸਿੰਘ)- ਦਰਜਾਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ | ਜਿਸ ਵਿਚ ਦਰਜਾਚਾਰ ਕਰਮਚਾਰੀਆਂ ਦੀਆਂ ਮੰਗਾਂ ਅਤੇ ਸਕੂਲਾਂ ਦਫ਼ਤਰਾਂ ਵਿਚ ਆ ਰਹੀਆਂ ਮੁਸ਼ਕਲਾਂ ਦੇ ਸਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਅਤੇ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਨੇ ਬੀ.ਐੱਡ. ਰਜਿਸਟਰੇਸ਼ਨ 2021 ਲਈ ਮੁਫ਼ਤ ਹੈਲਪ ਡੈਸਕ ਸ਼ੁਰੂ ਕੀਤਾ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)- ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਮੋਗਾ ਨੇ ਸੰਯੁਕਤ ਬੀ.ਐਡ. ਕਾੳਾੂਸਲਿੰਗ ਤਹਿਤ ਆਨ ਲਾਈਨ ਰਜਿਸਟ੍ਰੇਸ਼ਨ ਫਾਰਮ ਭਰਨ ਲਈ ਹੈਲਪ ਡੈਸਕ ਦੀ ਸਹੂਲਤ ਸ਼ੁਰੂ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਬੀ.ਐਡ. ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਏ. ਬੀ. ਮੋਟੈਸਰੀ ਸਕੂਲ ਨੂੰ ਮਿਲਿਆ ਏ+ ਰੇਟਿੰਗ ਨਾਲ ''ਬੈੱਸਟ ਈਕੋ-ਫਰੈਂਡਲੀ ਸਕੂਲ'' ਅਵਾਰਡ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਏ. ਬੀ. ਸੀ. ਮੋਂਟੈਸਰੀ ਸਕੂਲ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX