ਤਾਜਾ ਖ਼ਬਰਾਂ


ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  5 minutes ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  27 minutes ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  41 minutes ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  53 minutes ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  about 1 hour ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਕੀਤਾ ਪਾਸ
. . .  about 1 hour ago
ਵਾਸ਼ਿੰਗਟਨ, 1 ਅਪ੍ਰੈਲ- ਇਕ ਇਤਿਹਾਸਕ ਕਦਮ ਵਿਚ ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਪਾਸ ਕੀਤਾ ਹੈ ਅਤੇ ਅਜਿਹਾ ਕਰਨ ਵਾਲਾ ਇਹ ਪਹਿਲਾ ਅਮਰੀਕੀ ਰਾਜ ਬਣ ਗਿਆ ਹੈ। ਉੱਤਰੀ ਅਮਰੀਕਾ ਦੇ ਹਿੰਦੂਆਂ ਦੇ ਗੱਠਜੋੜ ਦੇ ਅਧਿਕਾਰਤ...
ਅੱਜ ਸਾਰਾ ਪੰਜਾਬ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਆਉਣ ਦੀ ਉਡੀਕ ’ਚ- ਮੀਡੀਆ ਸਲਾਹਕਾਰ ਨਵਜੋਤ ਸਿੰਘ ਸਿੱਧੂ
. . .  about 2 hours ago
ਪਟਿਆਲਾ, 1 ਆਪ੍ਰੈਲ- ਅੱਜ ਜੇਲ੍ਹ ਤੋਂ ਰਿਹਾਅ ਹੋ ਰਹੇ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਦਿਨ ਵੀ ਜੇਲ੍ਹ ਤੋਂ ਛੁੱਟੀ ਨਹੀਂ ਲਈ ਅਤੇ ਉਹ ਅਨੁਸ਼ਾਸਿਤ ਰਹੇ। ਉਨ੍ਹਾਂ ਕਿਹਾ ਕਿ ਅੱਜ ਸਾਰਾ ਪੰਜਾਬ ਉਸ ਦੇ ਸਾਹਮਣੇ ਆਉਣ ਦੀ ਉਡੀਕ....
ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਭਾਜਪਾ ’ਚ ਹੋਏ ਸ਼ਾਮਿਲ
. . .  about 3 hours ago
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਪੁਲਿਸ ਦੇ ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਬਾਰੇ ਇਹ ਵੀ ਕਿਆਸ....
ਪੰਜਾਬ ਵਿਚ ਨਸ਼ਿਆਂ ਤੇ ਬੰਦੂਕਾਂ ਦਾ ਮਾਫ਼ੀਆ ਹਾਵੀ- ਗਜੇਂਦਰ ਸਿੰਘ ਸ਼ੇਖ਼ਾਵਤ
. . .  about 3 hours ago
ਚੰਡੀਗੜ੍ਹ, 1 ਅਪ੍ਰੈਲ- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਕਿਹਾ ਕਿ ਪੰਜਾਬ ਵਿਚ ਗੀਤ-ਸੰਗੀਤ ਅਤੇ ਧੁਨ ਫ਼ੈਲਾਉਣ ਵਾਲੇ ਲੋਕਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਇੱਥੇ ਨਸ਼ਿਆਂ....
ਭਾਰਤ ਵਿਚ ਕੋਰੋਨਾ ਦੇ 2,994 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 2,994 ਨਵੇਂ ਮਾਮਲੇ ਸਾਹਮਣੇ ਆਏ ਹਨ, ਹੁਣ ਸਰਗਰਮ ਮਰੀਜ਼ਾਂ ਦੀ ਕੁੱਲ ਗਿਣਤੀ...
ਜੰਮੂ-ਕਸ਼ਮੀਰ: ਪਾਕਿਸਤਾਨ ਵਲੋਂ ਆਇਆ ਡਰੋਨ
. . .  about 3 hours ago
ਸ੍ਰੀਨਗਰ, 1 ਅਪ੍ਰੈਲ- ਬੀ.ਐਸ.ਐਫ਼. ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ 12.15 ਵਜੇ ਜਵਾਨਾਂ ਨੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਵਿਚ ਅੰਤਰਰਾਸ਼ਟਰੀ ਸਰਹੱਦ ’ਤੇ ਉਨ੍ਹਾਂ ਵਲੋਂ ਦੇਖੀ ਗਈ ਇਕ ਝਪਕਦੀ ਰੌਸ਼ਨੀ ਵੱਲ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਇਕ ਡਰੋਨ ਪਾਕਿਸਤਾਨ....
ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  about 5 hours ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  about 6 hours ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 6 hours ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 6 hours ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 6 hours ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 7 hours ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 7 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਦਿੱਲੀ / ਹਰਿਆਣਾ

ਦਿੱਲੀ ਜਲ ਬੋਰਡ ਦੇ ਚੇਅਰਮੈਨ ਰਾਘਵ ਚੱਢਾ ਵਲੋਂ ਇੰਦਰਪੁਰੀ ਵਿਖੇ ਪਾਣੀ ਦੀ ਪਾਈਪ ਲਾਈਨ ਦਾ ਉਦਘਾਟਨ

ਨਵੀਂ ਦਿੱਲੀ,15 ਸਤੰਬਰ (ਜਗਤਾਰ ਸਿੰਘ)-ਦਿੱਲੀ ਜਲ ਬੋਰਡ ਦੇ ਵਾਈਸ ਚੇਅਰਮੈਨ ਅਤੇ ਰਜਿੰਦਰ ਨਗਰ ਹਲਕੇ ਤੋਂ ਵਿਧਾਇਕ ਰਾਘਵ ਚੱਢਾ ਨੇ ਇੰਦਰਪੁਰੀ ਇਲਾਕੇ 'ਚ ਪਾਣੀ ਦੀ ਲਾਈਨ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਲੋਕਾਂ ਨੂੰ ਹੁਣ ਪਾਣੀ ਦੀ ...

ਪੂਰੀ ਖ਼ਬਰ »

ਦਿਨੋ-ਦਿਨ ਸਕੂਲਾਂ 'ਚ ਵਧ ਰਹੀ ਹੈ ਬੱਚਿਆਂ ਦੀ ਗਿਣਤੀ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ 9ਵੀਂ ਕਲਾਸ ਤੋਂ ਲੈ ਕੇ 12ਵੀਂ ਕਲਾਸ ਦੇ ਬੱਚਿਆਂ ਲਈ ਪਿਛਲੇ ਦਿਨੀਂ ਸਕੂਲ ਖੋਲ੍ਹ ਦਿੱਤੇ ਗਏ ਸਨ ਪਰ ਸ਼ੁਰੂ ਵਿਚ ਬੱਚਿਆਂ ਦੀ ਹਾਜ਼ਰੀ ਘੱਟ ਸੀ ਅਤੇ ਹੁਣ ਦਿਨ-ਬ-ਦਿਨ ਸਕੂਲ ਆਉਣ ਵਾਲੇ ਬੱਚਿਆਂ ਦੀ ਗਿਣਤੀ ...

ਪੂਰੀ ਖ਼ਬਰ »

ਜੇਕਰ ਨੰਬਰ ਪਲੇਟ ਸਾਫ਼ ਨਜ਼ਰ ਨਹੀਂ ਆਵੇਗੀ ਤਾਂ ਹੋਵੇਗਾ ਚਲਾਨ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਆਮ ਤੌਰ 'ਤੇ ਵੇਖਿਆ ਹੈ ਕਿ ਲੋਕ ਆਪਣੀਆਂ ਗੱਡੀਆਂ ਦੇ ਅੱਗੇ-ਪਿੱਛੇ ਨੰਬਰ ਪਲੇਟ 'ਤੇ ਪਰਾਂਦੀਆਂ, ਮਿਰਚਾ ਨਿੰਬੂ, ਕਾਲਾ ਕੱਪੜਾ ਲਗਾ ਦਿੰਦੇ ਹਨ, ਜਿਸ ਪਿੱਛੇ ਉਨ੍ਹਾਂ ਦੀ ਵੱਖ-ਵੱਖ ਥਿਊਰੀ ਹੈ | ਇਸ ਤਰ੍ਹਾਂ ਕਰਨ ਨਾਲ ...

ਪੂਰੀ ਖ਼ਬਰ »

ਯਮੁਨਾ 'ਚ ਪ੍ਰਦੂਸ਼ਣ ਘੱਟ ਕਰਨ ਸਬੰਧੀ ਮੁੱਦਿਆਂ 'ਤੇ ਜਲ ਮੰਤਰੀ ਜੈਨ ਵਲੋਂ ਵੱਖ- ਵੱਖ ਵਿਭਾਗਾਂ ਨਾਲ ਚਰਚਾ

ਨਵੀਂ ਦਿੱਲੀ, 15 ਸਤੰਬਰ (ਜਗਤਾਰ ਸਿੰਘ)- ਦਿੱਲੀ ਦੇ ਜਲ ਤੇ ਉਦਯੋਗ ਮੰਤਰੀ ਸਤਿੰਦਰ ਜੈਨ ਨੇ ਡੀ. ਐਸ. ਆਈ. ਆਈ. ਡੀ. ਸੀ., ਦਿੱਲੀ ਜਲ ਬੋਰਡ ਅਤੇ ਕੌਮੀ ਵਾਤਾਵਰਨ ਇੰਜੀਨੀਅਰਿੰਗ ਖੋਜ ਸੰਸਥਾਨ ਦੇ ਨਾਲ ਵਿਸ਼ੇਸ਼ ਬੈਠਕ ਕੀਤੀ | ਇਸ ਬੈਠਕ 'ਚ ਬਰਸਾਤੀ ਨਾਲਿਆਂ ਰਾਹੀਂ ਯਮੁਨਾ 'ਚ ...

ਪੂਰੀ ਖ਼ਬਰ »

ਸਿੱਖ ਸੈੱਲ ਨੇ ਵਿਸ਼ੇਸ਼ ਪ੍ਰੋਗਰਾਮ ਰਾਹੀਂ ਕੀਤਾ ਮੋਦੀ ਸਰਕਾਰ ਦਾ ਧੰਨਵਾਦ

ਨਵੀਂ ਦਿੱਲੀ, 15 ਸਤੰਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਸਿੱਖ ਸੈੱਲ ਵਲੋਂ ਦਿੱਲੀ ਭਾਜਪਾ ਦਫ਼ਤਰ ਵਿਖੇ 'ਆਭਾਰ ਮੋਦੀ ਜੀ' ਨਾਂਅ ਦਾ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਭਾਜਪਾ ਦੇ ਕੌਮੀ ਬੁਲਾਰੇ ਸਰਦਾਰ ਆਰ.ਪੀ. ਸਿੰਘ, ਦਿੱਲੀ ਪ੍ਰਦੇਸ਼ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਨਵੇਂ ਬੋਰਡ ਦਾ ਗਠਨ 9 ਅਕਤੂਬਰ ਤੱਕ ਹੋਣ ਦੀ ਸੰਭਾਵਨਾ-ਇੰਦਰਮੋਹਨ

ਨਵੀਂ ਦਿੱਲੀ, 15 ਸਤੰਬਰ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਚੋਣਾਂ ਦੇ ਜਾਣਕਾਰ ਇੰਦਰਮੋਹਨ ਸਿੰਘ ਨੇ ਸੰਭਾਵਨਾ ਜਤਾਈ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦਾ ਗਠਨ ਅਗਲੇ ਮਹੀਨੇ 9 ਅਕਤੂਬਰ ਤੱਕ ਹੋ ਸਕਦਾ ਹੈ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਬਾਦਲ ਦਲ ਮੈਂਬਰਾਂ ਵਲੋਂ ਸਰਨਾ ਧੜੇ 'ਤੇ ਲਾਇਆ ਇਲਜ਼ਾਮ, ਦਬਾਅ ਬਣਾ ਕੇ ਪਾਰਟੀ ਨੂੰ ਤੋੜਨ ਕੀਤੀ ਜਾ ਰਹੀ ਕੋਸ਼ਿਸ਼

ਨਵੀਂ ਦਿੱਲੀ, 15 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਚੋਣਵੇਂ ਮੈਂਬਰਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਹੈ ਕਿ ਸਰਨਾ ਧੜੇ ਵਲੋਂ ਉਨ੍ਹਾਂ 'ਤੇ ਦਬਾਅ ਬਣਾ ਕੇ ਪਾਰਟੀ ਨਾਲੋ ਤੋੜਨ ਦੀ ਕੋਸ਼ਸ਼ ਕੀਤੀ ਜਾ ਰਹੀ ਹੈ | ਬਾਦਲ ਦਲ ਨਾਲ ਸਬੰਧਿਤ ...

ਪੂਰੀ ਖ਼ਬਰ »

'ਰਾਵੀ ਤੋਂ ਯਮੁਨਾ ਤੀਕ' ਪੁਸਤਕ ਦਾ ਹੋਇਆ ਲੋਕ ਅਰਪਣ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸੱਭਿਆਚਾਰ ਕੇਂਦਰ ਇੰਡੀਆ ਇੰਟਰਨੈਸ਼ਨਲ ਸੈਂਟਰ ਲੋਧੀ ਰੋਡ ਵਿਖੇ ਉਦਭਵ ਸਮਾਜਿਕ, ਸੱਭਿਆਚਾਰਕ ਤੇ ਸਾਹਿਤਕ ਸੰਸਥਾ ਵਲੋਂ ਸਾਹਿਤਕਾਰ ਸ਼ੈਲੇਂਦਰ ਸ਼ੈਲ ਦੀ ਪੁਸਤਕ (ਨਾਵਲ) 'ਰਾਵੀ ਤੋਂ ਯਮੁਨਾ ਤੀਕ' ਲੋਕ ...

ਪੂਰੀ ਖ਼ਬਰ »

ਦਿੱਲੀ 'ਚ ਅਜੇ ਡੇਂਗੂ ਕੰਟਰੋਲ 'ਚ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਬਾਰਿਸ਼ ਦਾ ਪਾਣੀ ਅਨੇਕਾਂ ਥਾਵਾਂ 'ਤੇ ਜਮ੍ਹਾਂ ਹੋਣ ਦੇ ਕਾਰਨ ਕੁਝ ਮਾਮਲੇ ਡੇਂਗੂ ਦੇ ਆਏ ਜ਼ਰੂਰ ਹਨ ਪਰ ਦਿੱਲੀ 'ਚ ਅਜੇ ਤੱਕ ਡੇਂਗੂ ਕੰਟਰੋਲ 'ਚ ਹੈ | ਹਸਪਤਾਲਾਂ ਦੇ ਡਾਕਟਰ ਵਾਰ-ਵਾਰ ਲੋਕਾਂ ਨੂੰ ਅਪੀਲ ਕਰ ...

ਪੂਰੀ ਖ਼ਬਰ »

ਏਮਜ਼ ਹਸਪਤਾਲ ਮਾਨਸਿਕ ਰੋਗਾਂ ਦੇ ਮਰੀਜ਼ਾਂ ਲਈ ਤਿਆਰ ਕਰ ਰਿਹੈ 2 ਐਪ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਵਿਚ ਕੁਝ ਲੋਕ ਮਾਨਸਿਕ ਰੋਗਾਂ ਦਾ ਸ਼ਿਕਾਰ ਹੋ ਗਏ ਹਨ, ਜਿਨ੍ਹਾਂ ਨੇ ਵੱਖ-ਵੱਖ ਡਾਕਟਰਾਂ ਤੇ ਹਸਪਤਾਲਾਂ ਵਿਚੋਂ ਇਲਾਜ ਤਾਂ ਕਰਵਾਇਆ ਪਰ ਫਿਰ ਵੀ ਉਨ੍ਹਾਂ ਨੂੰ ਤਸੱਲੀ ਨਹੀਂ ਹੋਈ | ਇਸ ਸਮੱਸਿਆ ...

ਪੂਰੀ ਖ਼ਬਰ »

ਸੰਤ ਦਰਸ਼ਨ ਸਿੰਘ ਮਹਾਰਾਜ ਦੀ ਜਨਮ ਸ਼ਤਾਬਦੀ ਮਨਾਈ

ਨਵੀਂ ਦਿੱਲੀ, 15 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸੰਤ ਦਰਸ਼ਨ ਸਿੰਘ ਮਹਾਰਾਜ ਦੀ ਜਨਮ ਸ਼ਤਾਬਦੀ ਪ੍ਰਤੀ ਇਕ ਆਨਲਾਈਨ ਪ੍ਰੋਗਰਾਮ ਕੀਤਾ ਗਿਆ, ਜਿਸ ਵਿਚ ਸੰਤ ਦਰਸ਼ਨ ਸਿੰਘ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਵਿਰਾਸਤ ਦੇ ਰੂਪ ਵਿਚ ਜੋ ਉਹ ਸਾਨੂੰ ਦੇ ਗਏ, ਉਨ੍ਹਾਂ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਕੇ ਚੋਰ ਨਕਦੀ ਲੈ ਕੇ ਹੋਏ ਫ਼ਰਾਰ

ਨਡਾਲਾ, 15 ਸਤੰਬਰ (ਪ.ਪ.)-ਬੀਤੀ ਰਾਤ ਚੋਰਾਂ ਵਲੋਂ ਨਡਾਲਾ ਦੇ ਮੁੱਖ ਬਾਜ਼ਾਰ 'ਚ ਇਕ ਮਨਿਆਰੀ ਦੀ ਦੁਕਾਨ ਦੇ ਤਾਲੇ ਤੋੜ ਕੇ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ | ਗੁਲਸ਼ਨ ਗਿਫ਼ਟ ਸੈਂਟਰ ਦੇ ਮਾਲਕ ਗੁਰਮੇਜ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ...

ਪੂਰੀ ਖ਼ਬਰ »

ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਇਆ ਤਾਂ ਵਿਧਾਨ ਸਭਾ ਚੋਣਾਂ 'ਚ ਜਨਤਾ ਦੇਵੇਗੀ ਮਾਕੂਲ ਜਵਾਬ-ਲੱਕੀ ਸਰਵਟਾ

ਫਗਵਾੜਾ, 15 ਸਤੰਬਰ (ਹਰਜੋਤ ਸਿੰਘ ਚਾਨਾ)-ਡਾ. ਅੰਬੇਡਕਰ ਮੂਲ ਨਿਵਾਸੀ ਮੁਕਤੀ ਮੋਰਚਾ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਸ ਤਰ੍ਹਾਂ ਪਿਛਲੇ ਸਮੇਂ ਦੌਰਾਨ ਮਲੇਰਕੋਟਲਾ ਨੂੰ ਜ਼ਿਲੇ੍ਹ ਦਾ ਦਰਜਾ ਦਿੱਤਾ ਗਿਆ ਹੈ ਉਸੇ ਤਰਜ਼ 'ਤੇ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ 'ਚ 86 ਹਜ਼ਾਰ ਤੋਂ ਵੱਧ ਲੋਕਾਂ ਦੇ ਕਾਰਡ ਬਣੇ-ਦੀਪਤੀ ਉੱਪਲ

ਕਪੂਰਥਲਾ, 15 ਸਤੰਬਰ (ਵਿ.ਪ੍ਰ.)-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦੇਣ ਲਈ ਜ਼ਿਲ੍ਹੇ ਵਿਚ 1 ਲੱਖ 24175 ਪਰਿਵਾਰਾਂ ਨੂੰ ਕਾਰਡ ਜਾਰੀ ਕੀਤੇ ਜਾਣੇ ਹਨ, ਜਿਸ ਵਿਚੋਂ 86516 ਵਿਅਕਤੀਆਂ ਨੂੰ ਇਸ ਯੋਜਨਾ ਤਹਿਤ ਕਾਰਡ ...

ਪੂਰੀ ਖ਼ਬਰ »

ਸੰਤ ਬਾਬਾ ਗੋਪਾਲ ਦਾਸ ਦੀ ਬਰਸੀ 'ਤੇ ਲਾਇਆ ਖ਼ੂਨਦਾਨ ਕੈਂਪ

ਸਿਰਸਾ, 15 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਭੰਗੂ ਸਥਿਤ ਡੇਰਾ ਬਾਬਾ ਗੋਪਾਲ ਦਾਸ ਵਿਚ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀਮਾਨ ਸੰਤ ਬਾਬਾ ਗੋਪਾਲ ਦਾਸ ਦੀ ਬਰਸੀ ਦੇ ਸਬੰਧ 'ਚ ਮਾਂ ਦੀ ਗੋਦ ਵੈਲਫੇਅਰ ਟਰੱਸਟ ਪਹਿਲਾ ਖ਼ੂਨਦਾਨ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚਾ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ

ਸਿਰਸਾ, 15 ਸਤੰਬਰ (ਭੁਪਿੰਦਰ ਪੰਨੀਵਾਲੀਆ)- ਭਾਜਪਾ ਕਿਸਾਨ ਮੋਰਚਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤੇ ਗਏ ਬਿਆਨ ਉੱਤੇ ਇਤਰਾਜ਼ ਕਰਦੇ ਹੋਏ ਪ੍ਰਦਰਸ਼ਨ ਕੀਤਾ ਅਤੇ ਪੁਤਲਾ ਫੂਕਿਆ | ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਅਮਰ ਸਿੰਘ ਨੇ ਕੀਤ | ਇਸ ਮੌਕੇ ਪ੍ਰਧਾਨ ਅਮਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨ ਇਕ ਪ੍ਰੋਗਰਾਮ ਵਿਚ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਦਿੱਤੇ ਗਏ ਬਿਆਨ ਉੱਤੇ ਇਤਰਾਜ਼ ਪ੍ਰਗਟ ਕਰਦੇ ਹੋਏ ਕਿਹਾ ਕਿ ਅੰਦੋਲਨ ਦੇ ਨਾਂ ਉੱਤੇ ਉਨ੍ਹਾਂ ਕਿਸਾਨਾਂ ਤੋਂ ਬਹੁਤ ਕੁੱਝ ਲੈ ਲਿਆ ਹੈ ਪਰ ਬਦਲੇ ਵਿੱਚ ਕਿਸਾਨਾਂ ਨੂੰ ਦਿੱਤਾ ਕੀ ਹੈ? ਨਾ ਤਾਂ ਕਿਸਾਨਾਂ ਨੂੰ ਖ਼ਰਾਬ ਹੋਈ ਫਸਲਾਂ ਦਾ ਮੁਆਵਜਾ ਮਿਲ ਰਿਹਾ ਹੈ ਅਤੇ ਨਾ ਹੀ ਫਸਲਾਂ ਦੇ ਸਹੀ ਭਾਅ ਮਿਲ ਰਹੇ ਹਨ | ਪੰਜਾਬ ਵਿੱਚ 113 ਸਥਾਨਾਂ ਉੱਤੇ ਕਿਸਾਨਾਂ ਦੇ ਧਰਨੇ ਚੱਲ ਰਹੇ ਹਨ, ਜਿਸ 'ਤੇ ਮੁੱਖਮੰਤਰੀ ਨੇ ਬਿਆਨ ਦਿੱਤਾ ਸੀ ਕਿ ਧਰਨਿਆਂ ਦੇ ਕਾਰਨ ਸਾਰੇ ਪ੍ਰਬੰਧ ਖਰਾਬ ਹੋ ਰਹੇ ਹਨ | ਇਸ ਲਈ ਕਿਸਾਨ ਹਰਿਆਣਾ ਵਿੱਚ ਜਾਕੇ ਧਰਨਾ ਦੇਣ | ਜਿਸ 'ਤੇ ਸਖ਼ਤ ਇਤਰਾਜ਼ ਕਰਦੇ ਹੋਏ ਭਾਜਪਾ ਕਿਸਾਨ ਮੋਰਚਾ ਨੇ ਇਹ ਮੁਜ਼ਾਹਰਾ ਕੀਤਾ ਹੈ | ਉਹਨਾਂ ਦਾਅਵਾ ਕੀਤਾ ਕਿ ਕਿਸਾਨਾਂ ਦਾ ਭਲਾ ਸਿਰਫ ਭਾਰਤੀ ਜਨਤਾ ਪਾਰਟੀ ਹੀ ਕਰ ਸਕਦੀ ਹੈ | ਇਸ ਮੌਕੇ ਉੱਤੇ ਸਾਬਕਾ ਵਿਧਾਇਕ ਬਲਕੌਰ ਸਿੰਘ ਕਾਲਾਂਵਾਲੀ, ਜ਼ਿਲ੍ਹਾ ਉਪ-ਪ੍ਰਧਾਨ ਸੁਰੇਸ਼ ਕੁਮਾਰ ਪਵਾਰ, ਕਿ੍ਸ਼ਨ ਗੜਵਾਲ, ਸੁਨੀਲ ਬਾਮਨੀਆ, ਕਪਿਲ ਸੋਨੀ, ਭੁਪਿੰਦਰ ਯਾਦਵ ਐਡਵੋਕੇਟ, ਰਜਿੰਦਰ ਲੋਹੀਆ, ਨਰਾਇਣ ਸਿੰਘ ਪਾਲ, ਵਿਕਰਮ ਸਿੰਘ ਵਾਲਮੀਕ, ਅਮਿਤ ਗਾਬਾ, ਭੂਰਾ ਰਾਮ ਡੂਡੀ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਸੜਕ 'ਤੇ ਜਮ੍ਹਾਂ ਬਰਸਾਤੀ ਪਾਣੀ ਲੋਕਾਂ ਲਈ ਬਣਿਆ ਪ੍ਰੇਸ਼ਾਨੀ ਦਾ ਸਬੱਬ

ਸਿਰਸਾ, 15 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਦੇਸੂ ਮਲਕਾਣਾ ਰੋਡ 'ਤੇ ਪੁਰਾਣਾ ਪਟਵਾਰ ਭਵਨ ਦੇ ਕੋਲ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਜਿੱਥੇ ਵਾਹਨ ਚਾਲਕਾਂ ਨੂੰ ਮੁਸ਼ਕਿਲ ਪੇਸ਼ ਆ ਰਹੀ ਹੈ ਉਥੇ ਹੀ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਖਰਕਾਂ ਤੋਂ ਡੇਰਾ ਮੱਖਣ ਸਿੰਘ ਪੰਜਾਬ ਸਰਹੱਦ ਤੱਕ ਸੜਕ ਨੂੰ ਮਜ਼ਬੂਤ ਕਰਨ ਲਈ 1 ਕਰੋੜ 24 ਲੱਖ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ- ਈਸ਼ਵਰ ਸਿੰਘ

ਗੁਹਲਾ-ਚੀਕਾ, 15 ਸਤੰਬਰ (ਓ.ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਦੱਸਿਆ ਕਿ ਉਹ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਬਹੁਤ ਗੰਭੀਰ ਹਨ ਅਤੇ ਹਲਕੇ ਨਾਲ ਸਬੰਧਿਤ ਸਾਰੀਆਂ ਮੰਗਾਂ ਨੂੰ ਸਮੇਂ ਸਮੇਂ 'ਤੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਸਾਹਮਣੇ ਰੱਖਦੇ ਹਨ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਗੰਭੀਰ ਜ਼ਖ਼ਮੀ

ਏਲਨਾਬਾਦ, 15 ਸਤੰਬਰ (ਜਗਤਾਰ ਸਮਾਲਸਰ)-ਸ਼ਹਿਰ ਦੇ ਡੱਬਵਾਲੀ ਰੋਡ 'ਤੇ ਸਥਿਤ ਅਨੁਪਮ ਸਕੂਲ ਦੇ ਕੋਲ ਅੱਜ ਇਕ ਮੋਟਰ ਸਾਈਕਲ ਦੇ ਅੱਗੇ ਕੁੱਤਾ ਆ ਜਾਣ ਨਾਲ ਮੋਟਰ ਸਾਈਕਲ ਸਵਾਰ ਸੜਕ ਤੇ ਡਿੱਗ ਪਿਆ ਜਿਸ ਕਾਰਨ ਉਸਦੇ ਸਿਰ ਵਿੱਚ ਗੰਭੀਰ ਸੱਟ ਲੱਗ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੁੰਨੇ ਪਏ ਘਰ 'ਚ ਦਿਨ-ਦਿਹਾੜੇ ਚੋਰੀ

ਏਲਨਾਬਾਦ,15 ਸਤੰਬਰ (ਜਗਤਾਰ ਸਮਾਲਸਰ)-ਸ਼ਹਿਰ ਦੇ ਵਾਰਡ ਨੰਬਰ 12 ਵਿਚ ਅੱਜ ਦੁਪਹਿਰ ਸਮੇਂ ਇਕ ਸੁੰਨੇ ਪਏ ਘਰ ਵਿਚ ਚੋਰ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਰਿਸ਼ਪਾਲ ਪੁੱਤਰ ਅਰਜੁਨ ਦਾਸ ਦਾ ਪਰਿਵਾਰ ਕਿਸੇ ਭੋਗ 'ਤੇ ਗਿਆ ਹੋਇਆ ਸੀ ਜਦੋਂਕਿ ਖੁਦ ਰਿਸ਼ਪਾਲ ...

ਪੂਰੀ ਖ਼ਬਰ »

ਕਿਸਾਨਾਂ ਦੀ ਹੜਤਾਲ 275ਵੇਂ ਦਿਨ ਵੀ ਜਾਰੀ

ਗੁਹਲਾ ਚੀਕਾ, 15 ਸਤੰਬਰ (ਓ.ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਚੱਲ ਰਹੇ ਧਰਨੇ ਦੇ 275ਵੇਂ ਦਿਨ ਪਿੰਡ ਇਕਾਈ ਮਹਿਮੂਦਪੁਰ ਦੇ ਕਿਸਾਨਾਂ ਨੇ ਆਪਣੀ ਹਾਜ਼ਰੀ ਲਗਵਾਈ | ਅੱਜ ਦੇ ...

ਪੂਰੀ ਖ਼ਬਰ »

ਕੌ ਾਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਗੁਪਤ ਐਕਸ਼ਨ ਮੁਲਤਵੀ

ਐੱਸ. ਏ. ਐੱਸ. ਨਗਰ, 15 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ 15 ਸਤੰਬਰ ਨੂੰ ਇੰਜੀਨੀਅਰਿੰਗ ਦਿਵਸ ਮੌਕੇ ਪੰਜਾਬ ਸਰਕਾਰ ਵਿਰੁੱਧ 6ਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਚਲੀਆਂ ਤਰੁੱਟੀਆਂ 'ਚ ਸੋਧ ਕਰਵਾਉਣ ਲਈ ਉਲੀਕਿਆ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਕਾਰ ਚੋਰੀ

ਐੱਸ. ਏ. ਐੱਸ. ਨਗਰ, 15 ਸਤੰਬਰ (ਜੱਸੀ)-ਥਾਣਾ ਬਲੌਂਗੀ ਤੇ ਥਾਣਾ ਫੇਜ-1 ਵਿਚਲੇ ਇਲਾਕਿਆਂ 'ਚ ਮੋਟਰਸਾਈਕਲ ਤੇ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮਨਪ੍ਰੀਤ ਸਿੰਘ ਵਾਸੀ ਪਿੰਡ ਚੱਪੜਚਿੜੀ ਖੁਰਦ ਨੇ ਥਾਣਾ ਬਲੌਂਗੀ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਫੇਸਬੁੱਕ 'ਤੇ ਦੋਸਤ ਬਣੇ ਨੌਜਵਾਨ ਨੇ ਕੈਨੇਡਾ ਦਾ ਵੀਜ਼ਾ ਲਗਵਾਉਣ ਦੀ ਆੜ 'ਚ 9 ਲੱਖ ਦੀ ਮਾਰੀ ਠੱਗੀ

ਐੱਸ. ਏ. ਐੱਸ. ਨਗਰ, 15 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ 9 ਲੱਖ ਰੁ. ਦੀ ਠੱਗੀ ਮਾਰਨ ਦੇ ਮਾਮਲੇ 'ਚ 4 ਮੁਲਜ਼ਮਾਂ ਖ਼ਿਲਾਫ਼ ਧਾਰਾ 420, 406, 120ਬੀ ਤੇ 24 ਇੰਮੀਗ੍ਰੇਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »

ਮੁਹਾਲੀ ਨਗਰ ਨਿਗਮ ਦੀ ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਮੀਟਿੰਗ 'ਚ ਪੇਸ਼ ਸਾਰੇ ਮਤੇ ਪਾਸ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੀ ਹੋਈ ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਸਾਰੇ ਮਤੇ ਪਾਸ ਕਰ ਦਿੱਤੇ ਗਏ | ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਦੌਰਾਨ ਇਕ-ਇਕ ਕਰਕੇ ਸਾਰੇ ਮਤੇ ਪਾਸ ...

ਪੂਰੀ ਖ਼ਬਰ »

ਦੇਰ ਰਾਤ ਮੋਰਨੀ ਟੀ-ਪੁਆਇੰਟ ਨੇੜੇ ਕਤਲ ਦਾ ਮਾਮਲਾ ਆਇਆ ਸਾਹਮਣੇ

ਪੰਚਕੂਲਾ, 15 ਸਤੰਬਰ (ਕਪਿਲ)-ਦੇਰ ਰਾਤ ਪੰਚਕੂਲਾ ਦੇ ਮੋਰਨੀ ਟੀ-ਪੁਆਇੰਟ ਨੇੜੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਦੱਸਿਆ ਕਿ ਜਿਸ ਨੌਜਵਾਨ ਦਾ ਕਤਲ ਕੀਤਾ ਗਿਆ ਸੀ ਉਸ ਦੀ ਪਛਾਣ ਰਾਜੀਵ (34) ਵਾਸੀ ਡੇਰਾਬੱਸੀ ਵਜੋਂ ਹੋਈ ਹੈ ਤੇ ਜਿਸ ਗੱਡੀ 'ਚ ਦੋਸ਼ੀ ਸਫਰ ਕਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਮਾਗਮ 'ਚ ਮੁਹਾਲੀ ਦੀ ਸੰਗਤ ਨੇ ਲੁਆਈ ਹਾਜ਼ਰੀ

ਐੱਸ. ਏ. ਐੱਸ. ਨਗਰ, 15 ਸਤੰਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਵਿਆਹ 1487 ਈ. 'ਚ ਬਟਾਲਾ ਦੇ ਮੂਲ ਚੰਦ ਦੀ ਸਪੁੱਤਰੀ ਮਾਤਾ ਸੁਲੱਖਣੀ ਨਾਲ ਹੋਇਆ ਸੀ | ਇਹ ਇਕ ਵਿਲੱਖਣ ਵਿਆਹ ਸੀ ਕਿਉਂਕਿ ਉਸ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬ੍ਰਾਹਮਣਾਂ ਦੇ ...

ਪੂਰੀ ਖ਼ਬਰ »

ਰੀਹੈਬੀਲਿਟੇਸ਼ਨ ਸੈਂਟਰ 'ਚ ਭਰਤੀ ਵਿਅਕਤੀ ਨੂੰ ਦੂਜੀ ਜਗ੍ਹਾ ਦਿਖਾ ਪੁਲਿਸ ਨੇ ਹੱਤਿਆ ਦਾ ਕੇਸ ਕੀਤਾ ਦਰਜ

ਚੰਡੀਗੜ੍ਹ, 15 ਸਤੰਬਰ (ਬਿ੍ਜੇਂਦਰ ਗੌੜ)-ਕੀ ਕੋਈ ਵਿਅਕਤੀ ਇਕੋ ਸਮੇਂ 'ਚ ਦੋ ਜਗ੍ਹਾ 'ਤੇ ਹਾਜ਼ਰ ਹੋ ਸਕਦਾ ਹੈ? ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਹੱਤਿਆ ਦੇ ਇਕ ਮਾਮਲੇ 'ਚ ਇਹ ਮੁੱਦਾ ਸਾਹਮਣੇ ਆਇਆ | ਜਲੰਧਰ ਜ਼ਿਲ੍ਹੇ 'ਚ ਇਕ ਸਲੂਨ ਵਿਚ ਹੋਏ ਗੋਲੀਕਾਂਡ ਮਾਮਲੇ ਵਿਚ ਪੁਲਿਸ ...

ਪੂਰੀ ਖ਼ਬਰ »

ਪੰਜਾਬ ਬੋਰਡ ਤੇ ਕਾਰਪੋਰੇਸ਼ਨ ਮਹਾਂਸੰਘ ਦੇ ਆਗੂਆਂ ਵਲੋਂ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਮਿਲਣ 'ਤੇ ਮੀਟਿੰਗ

ਚੰਡੀਗੜ੍ਹ, 15 ਸਤੰਬਰ (ਔਜਲਾ)-ਪੰਜਾਬ ਬੋਰਡ ਤੇ ਕਾਰਪੋਰੇਸ਼ਨ ਮਹਾਂਸੰਘ ਦੇ ਆਗੂਆਂ ਵਲੋਂ ਸੈਂਟਰ ਆਫ ਰਿਸਰਚ ਇੰਨ ਰੂਲਰ ਐਂਡ ਇੰਡਸਟਰੀਅਲ ਡਿਵਲਪਮੈਂਟ ਬੋਰਡ ਚੰਡੀਗੜ੍ਹ ਵਿਖੇ ਕਰਮਚਾਰੀਆਂ/ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

5000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕਾਬੂ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਤਹਿਸੀਲ ਨਵਾਂਸ਼ਹਿਰ ਜ਼ਿਲ੍ਹਾ ਐਸ. ਬੀ. ਐਸ. ਨਗਰ ਵਿਖੇ ਤਾਇਨਾਤ ਵਲੋਂ ਕਾਨੂੰਗੋ ਓਮ ਪ੍ਰਕਾਸ਼ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ | ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ...

ਪੂਰੀ ਖ਼ਬਰ »

ਦੋ ਚਚੇਰੇ ਭਰਾਵਾਂ 'ਚ ਟੱਕਰ ਸੰਭਵ, ਦਲਜੀਤ ਤੇ ਸੰਧਵਾਂ ਹੋ ਸਕਦੇ ਨੇ ਆਹਮੋ-ਸਾਹਮਣੇ

ਚੰਡੀਗੜ੍ਹ, 15 ਸਤੰਬਰ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ 'ਆਪ' ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਮਰਹੂਮ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਰਾ ਜੋ ਕੋਟਕਪੂਰਾ ਤੋਂ ਰਾਜ ਵਿਧਾਨ ਦੀ ਚੋਣ ਲੜਦਾ ਹੈ ਤਾਂ ਮੈਂ ਉਸ ਦਾ ਸਵਾਗਤ ਕਰਾਂਗਾ | ਦਲਜੀਤ ...

ਪੂਰੀ ਖ਼ਬਰ »

ਪੋਲੈਂਡ ਦੇ ਰਾਜਦੂਤ ਵਲੋਂ ਪੰਜਾਬ ਯੂਨੀਵਰਸਿਟੀ ਦਾ ਦੌਰਾ

ਚੰਡੀਗੜ੍ਹ, 15 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੋਲੈਂਡ ਦੇ ਰਾਜਦੂਤ ਐਡਮ ਬੁਰਕੋਵਸਕੀ ਦੀ ਅਗਵਾਈ 'ਚ ਪੋਲੈਂਡ ਦਾ ਇਕ ਵਫ਼ਦ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਾਈਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ ਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀਆਂ ਨੂੰ ਮਿਲਿਆ | ਇਸ ਮੌਕੇ ...

ਪੂਰੀ ਖ਼ਬਰ »

ਹੋਟਲ ਦੇ ਬਾਹਰ ਖੜ੍ਹੀ ਕਾਰ ਚੋਰੀ

ਜ਼ੀਰਕਪੁਰ, 15 ਸਤੰਬਰ (ਅਵਤਾਰ ਸਿੰਘ)-ਅਣਪਛਾਤੇ ਚੋਰ ਬਲਟਾਣਾ ਖੇਤਰ 'ਚ ਪੈਂਦੇ ਇਕ ਹੋਟਲ ਦੇ ਬਾਹਰ ਖੜ੍ਹੀ ਸਵਿਫਟ ਕਾਰ ਚੋਰੀ ਕਰਕੇ ਲੈ ਗਏ | ਜ਼ੀਰਕਪੁਰ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX