ਤਾਜਾ ਖ਼ਬਰਾਂ


ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  12 minutes ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  21 minutes ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  11 minutes ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  30 minutes ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  53 minutes ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  55 minutes ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  1 day ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਬਠਿੰਡਾ

ਪਿੰਡ ਚੱਕ ਫ਼ਤਹਿ ਸਿੰਘ ਵਾਲਾ ਵਾਸੀਆਂ ਦੇ ਏਕੇ ਨੇ ਨਸ਼ਾ ਸੌਦਾਗਰਾਂ ਦੇ ਹੱਥ ਖੜ੍ਹੇ ਕਰਵਾਏ

ਭੁੱਚੋ ਮੰਡੀ, 16 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੱਕ ਫਤਿਹ ਸਿੰਘ ਵਾਲਾ ਦੇ ਜਨਤਕ ਦਬਾਅ ਨੇ ਨਸ਼ਿਆਂ ਦੇ ਸੌਦਾਗਰਾਂ ਦੇ ਹੱਥ ਖੜ੍ਹੇ ਕਰਵਾ ਦਿੱਤੇ ਜੋ ਕੰਮ ਪੁਲਿਸ ਅਤੇ ਕਾਨੂੰਨ ਦਾ ਡਰ ਵਰਿ੍ਹਆਂ ਤੱਕ ਨਾ ਕਰਵਾਇਆ ਸਕਿਆ, ਉਹ ਲੋਕਾਂ ਦੇ ਏਕੇ ਨੇ ਸਿਰਫ਼ 48 ਘੰਟਿਆਂ 'ਚ ...

ਪੂਰੀ ਖ਼ਬਰ »

-ਜੇ.ਈ.ਈ. ਮੇਨ-2021-

ਬਠਿੰਡਾ ਦੇ ਪੁਲਕਿਤ ਨੂੰ ਕੈਪਟਨ, ਹਰਸਿਮਰਤ ਤੇ ਮਨਪ੍ਰੀਤ ਵਲੋਂ ਵਧਾਈ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਸ਼ਹਿਰ ਦੇ ਪੁਲਕਿਤ ਗੋਇਲ ਨੇ ਜੇ.ਈ.ਈ. ਮੇਨ (2021) ਦੇ ਬੀਤੇ ਦਿਨੀਂ ਐਲਾਨੇ ਨਤੀਜੇ ਵਿਚ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੇਸ਼ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਪ੍ਰਾਪਤੀ 'ਤੇ ਉਨ੍ਹਾਂ ਨੂੰ ਸੂਬੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖਮੀ

ਰਾਮਾਂ ਮੰਡੀ, 16 ਸਤੰਬਰ (ਤਰਸੇਮ ਸਿੰਗਲਾ)- ਬੀਤੀ ਦੇਰ ਸ਼ਾਮ ਬੰਗੀ ਰੋਡ 'ਤੇ ਦੋ ਮੋਟਰ-ਸਾਈਕਲ ਦੀ ਹੋਈ ਭਿੜੰਤ ਵਿਚ ਇਕ ਵਿਅਕਤੀ ਗੱਗੂ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕੈਲੇਵਾਂਦਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜ਼ਖ਼ਮੀ ਵਿਅਕਤੀ ਨੂੰ ਹੈਲਪ ਲਾਈਨ ਵੈੱਲਫੇਅਰ ...

ਪੂਰੀ ਖ਼ਬਰ »

ਬੈ-ਨਾਮਾ ਘੱਟ ਰਕਬਿਆਂ ਦੀਆਂ ਰਜਿਸਟਰੀਆਂ ਸਬੰਧੀ ਐਨ.ਓ.ਸੀ. ਨੂੰ ਲੈ ਕੇ ਪਿੰਡਾਂ ਦੇ ਲੋਕ ਦੁਬਿਧਾ 'ਚ

ਸੀਂਗੋ ਮੰਡੀ, 16 ਸਤੰਬਰ(ਪਿ੍ੰਸ ਗਰਗ)- ਪਿਛਲੇ ਦਿਨਾਂ 'ਚ ਬੈ ਨਾਮਾ ਦੀਆਂ ਰਜਿਸਟਰੀਆਂ ਦੀਆਂ ਐਨ.ਓ.ਸੀ. ਨੂੰ ਲੈ ਕੇ ਅਦਾਲਤ ਦੇ ਹੁਕਮਾਂ ਉਪਰੰਤ ਸਰਕਾਰ ਵਲੋਂ ਕੋਈ ਵਿਧੀ ਨਾ ਲਾਗੂ ਕਰਨ 'ਤੇ ਜਿੱਥੇ ਸੂਬੇ ਭਰ ਅੰਦਰ ਹੀ ਰਜਿਸਟਰੀਆਂ ਦੇ ਕੰਮਕਾਜ 'ਤੇ ਕਾਫੀ ਪ੍ਰਭਾਵ ਪਿਆ ਹੈ ...

ਪੂਰੀ ਖ਼ਬਰ »

ਜ਼ਲਿ੍ਹਆਂਵਾਲਾ ਬਾਗ ਅੰਦਰ ਦਾਖ਼ਲ ਹੋਣ ਲਈ ਟਿਕਟ ਲਗਾਉਣਾ ਸ਼ਹੀਦਾਂ ਦਾ ਅਪਮਾਨ- ਕਮਾਲੂ

ਰਾਮਾਂ ਮੰਡੀ, 16 ਸਤੰਬਰ (ਤਰਸੇਮ ਸਿੰਗਲਾ)- ਸਰਕਾਰ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸਥਿਤ ਜਲਿ੍ਹਆਂਵਾਲਾ ਬਾਗ ਅੰਦਰ ਦਾਖਲ ਹੋਣ ਲਈ ਟਿਕਟ ਲਗਾਏ ਜਾਣ ਦੇ ਫ਼ੈਸਲੇ ਦੀ ਨਿੰਦਾ ਕਰਦੇ ਹੋਏ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਾਬਕਾ ਪ੍ਰਧਾਨ ਮੇਜਰ ਸਿੰਘ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਡੇਂਗੂ ਦਾ ਪ੍ਰਕੋਪ ਲਗਾਤਾਰ ਜਾਰੀ, ਸਿਹਤ ਵਿਭਾਗ ਦੇ ਪ੍ਰਬੰਧ ਅਧੂਰੇ

ਬਠਿੰਡਾ, 16 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਾਅਦ ਹੁਣ ਬਠਿੰਡਾ ਜ਼ਿਲੇ੍ਹ 'ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਲਗਾਤਾਰ ਵਧਣੀ ਸ਼ੁਰੂ ਹੋ ਚੁੱਕੀ ਹੈ | ਸਿਹਤ ਵਿਭਾਗ ਦੇ ਅੰਕੜੇ ਅਨੁਸਾਰ ਡੇਂਗੂ ਦੇ ਮਰੀਜ਼ਾਂ ਦੀ ...

ਪੂਰੀ ਖ਼ਬਰ »

ਪੰਜਾਬ ਦਾ ਭੱਠਾ ਲਘੂ ਉਦਯੋਗ ਆਖ਼ਰੀ ਸਾਹਾਂ 'ਤੇ - ਭੱਠਾ ਮਾਲਕ ਐਸੋਸੀਏਸ਼ਨ

ਬਠਿੰਡਾ, 16 ਸਤੰਬਰ (ਵੀਰਪਾਲ ਸਿੰਘ)- ਭੱਠਾ ਮਾਲਕ ਐਸੋਸੀਏਸ਼ਨ ਬਠਿੰਡਾ ਵਲੋਂ ਘੋੜੇ ਦੀ ਰਫ਼ਤਾਰ ਨਾਲ ਵੱਧ ਰਹੀ ਮਹਿੰਗਾਈ ਨਾਲ ਲਘੂ ਉਦਯੋਗ 'ਤੇ ਪੈ ਰਹੇ ਬੋਝ ਨੂੰ ਲੈ ਕੇ ਬਠਿੰਡਾ ਵਿਖੇ ਮੀਟਿੰਗ ਰੱਖੀ ਗਈ | ਭੱਠਾ ਮਾਲਕ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਸੰਧੂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਸੰਗਤ ਮੰਡੀ, 16 ਸਤੰਬਰ (ਰੁਪਿੰਦਰਜੀਤ ਸਿੰਘ/ਅੰਮਿ੍ਤਪਾਲ ਸ਼ਰਮਾ)- ਪੰਜਾਬ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ 13 ਤੋਂ 30 ਸਤੰਬਰ ਤੱਕ ਪੰਜਾਬ ਸਰਕਾਰ ਦੇ ਫੂਕੇ ਜਾ ਰਹੇ ਪੁਤਲਿਆਂ ਦੀ ਲੜੀ ਤਹਿਤ ਅੱਜ ਸੰਗਤ ਬਲਾਕ ਦੇ ਪਿੰਡ ਪੱਕਾ ਕਲਾਂ ਵਿਖੇ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਤੇ ਟੈਕਨਾਲੋਜੀ 'ਚ 'ਰਾਸ਼ਟਰੀ ਇੰਜੀਨੀਅਰ ਦਿਵਸ' ਮਨਾਇਆ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਬਾ ਫ਼ਰੀਦ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਵਿਖੇ 'ਰਾਸ਼ਟਰੀ ਇੰਜੀਨੀਅਰ ਦਿਵਸ' ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ | ਇਸ ਸਾਲ ਇੰਜੀਨੀਅਰਿੰਗ ਦਿਵਸ ਦਾ ਮੁੱਖ ਥੀਮ 'ਸਿਹਤਮੰਦ ਗ੍ਰਹਿ ਲਈ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ

ਰਾਮਪੁਰਾ ਫੂਲ, 16 ਸਤੰਬਰ (ਗੁਰਮੇਲ ਸਿੰਘ ਵਿਰਦੀ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਵੱਖ-ਵੱਖ ਪਿੰਡਾਂ ਵਿਚ ਮਜ਼ਦੂਰਾਂ ਦੀ ਰੈਲੀ ਕੀਤੀ ਗਈ | ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਸੇਲਬਰਾਹ, ਜਗਸੀਰ ਸਿੰਘ, ਗੁਰਸੇਵਕ ਸਿੰਘ, ਬੱਗਾ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦਾ ਕਾਫ਼ਲਾ ਸਾਬਕਾ ਵਿਧਾਇਕ ਸਿੰਗਲਾ ਦੀ ਅਗਵਾਈ 'ਚ ਦਿੱਲੀ ਰਵਾਨਾ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ 17 ਸਤੰਬਰ ਨੂੰ ਦਿੱਲੀ ਵਿਚ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਥਾਨਕ ਰੇਲਵੇ ਸਟੇਸ਼ਨ 'ਤੇ ਲੱਗਿਆ ਪੱਕਾ ਮੋਰਚਾ ਜਾਰੀ

ਰਾਮਪੁਰਾ ਫੂਲ, 16 ਸਤੰਬਰ (ਗੁਰਮੇਲ ਸਿੰਘ ਵਿਰਦੀ)- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਮੋਰਚੇ ਦੇ ਸੱਦੇ 'ਤੇ ਭਾਕਿਯੂ ਏਕਤਾ ਡਕੌਂਦਾ ਦੀ ਅਗਵਾਈ ਵਿਚ ਸਥਾਨਕ ਰੇਲਵੇ ਸਟੇਸ਼ਨ 'ਤੇ ਲੱਗਿਆ ਪੱਕਾ ਮੋਰਚਾ ਅੱਜ 348ਵੇਂ ਦਿਨ ਵੀ ਜਾਰੀ ...

ਪੂਰੀ ਖ਼ਬਰ »

ਬਠਿੰਡਾ ਦੇ ਕਮਲ ਸਿੰਗਲਾ ਐਸੋਸੀਏਟ ਦੇ 2 ਸਟੂਡੈਂਟ ਬਣੇ ਸੀ.ਏ.

ਬਠਿੰਡਾ, 16 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਦੇ ਕਮਲ ਸਿੰਗਲਾ ਐਸੋਸੀਏਟ ਦੇ 2 ਸਟੂਡੈਂਟਸ ਵਲੋਂ ਸੀ.ਏ. ਦੀ ਪ੍ਰੀਖਿਆ ਪਾਸ ਕਰਕੇ ਛੋਟੀ ਉਮਰ ਵਿਚ ਸੀ.ਏ. ਬਣਨ ਦਾ ਮਾਣ ਹਾਸਲ ਕੀਤਾ | ਅਵਿਨਾਸ਼ ਗਰਗ ਸਪੁੱਤਰ ਤਰਸੇਮ ਚੰਦ ਵਾਸੀ ਕਾਲਿਆਂ ਵਾਲੀ ਵਲੋਂ ਆਲ ਇੰਡੀਆ ਸੀ.ਏ. ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਮੇਂ ਹਮੇਸ਼ਾ ਟਰੱਕ ਆਪ੍ਰਟੇਰਾਂ ਦਾ ਨੁਕਸਾਨ ਹੋਇਆ- ਮਹਿਰਾਜ

ਰਾਮਪੁਰਾ ਫੂਲ, 16 ਸਤੰਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਬਾਬਾ ਇੰਦਰ ਦਾਸ ਟਰੱਕ ਯੂਨੀਅਨ ਵਿਚ ਹੋ ਰਹੀਂ ਲੁੱਟ ਦਾ ਖ਼ੁਲਾਸਾ ਕਰਦਿਆਂ ਟਰਾਂਸਪੋਟਰ ਨਿਰਮਲ ਸਿੰਘ ਗਿੱਲ ਮਹਿਰਾਜ ਨੇ ਖ਼ਾਲਸਾ ਮਾਰਕੀਟ ਵਿਚ ਰੱਖੀ ਪੈੱ੍ਰਸ ਕਾਨਫ਼ਰੰਸ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਚੇਤਕ ਕੋਰ ਸੈਨਾ ਵਲੋਂ 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਬਠਿੰਡਾ, 16 ਸਤੰਬਰ (ਵੀਰਪਾਲ ਸਿੰਘ)- ਸੈਨਾ ਪਰਬਤਾਰੋਹੀ ਟੀਮ ਨੇ ਕੈਪਟਨ ਮਨੋਜ ਕੁਮਾਰ ਅਤੇ ਨਾਇਬ ਸੂਬੇਦਾਰ ਮਾਲਾ ਰਾਮ ਦੀ ਅਗਵਾਈ ਵਿਚ ਮਾਊਾਟ ਭਾਗੀਰਥੀ-2 ਦੀ '6521 ਮੀਟਰ-21365 ਫੁੱਟ' ਉੱਚੀ ਪਹਾੜੀ ਦੀ ਚੜ੍ਹਾਈ ਨੂੰ ਸਫ਼ਲਤਾ ਪੂਰਵਕ ਸਰ ਕੀਤਾ | ਭਾਰਤੀ ਫੌਜ ਵਲੋਂ ਕੀਤਾ ਗਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਕਾਨਵੈਂਟ ਸਕੂਲ ਨੂੰ ਮਿਲਿਆ ਬੈਸਟ ਸਕੂਲ ਐਵਾਰਡ

ਨਥਾਣਾ, 16 ਸਤੰਬਰ (ਗੁਰਦਰਸ਼ਨ ਲੁੱਧੜ)- ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਵਲੋਂ ਯੂਨੀਵਰਸਿਟੀ ਕੈਂਪਸ ਘੜੰੂਆਂ ਵਿਖੇ ਕਰਵਾਏ ਸਮਾਗਮ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਕਾਨਵੈਂਟ ਸਕੂਲ ਨਥਾਣਾ ਨੂੰ ਬੈਸਟ ਸਕੂਲ ਦਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮੂਹਰੇ ਹੋ ਕੇ ਪੰਜਾਬ ਦੇ ਮਸਲਿਆ ਦੀ ਲੜਾਈ ਲੜੀ- ਬਰਾੜ

ਮੌੜ ਮੰਡੀ, 16 ਸਤੰਬਰ (ਗੁਰਜੀਤ ਸਿੰਘ ਕਮਾਲੂ)- ਤਿੰਨ ਖੇਤੀ ਕਾਨੂੰਨ ਜੋ ਕਿ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਤਿਆਰੀ ਵਾਲੇ ਕਾਨੂੰਨ ਹਨ | ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਹਰਿਆਣਾ ਤੇ ਯੂ. ਪੀ. ਦੇ ਕਿਸਾਨ ਪਿਛਲੇ ਕਾਫੀ ਮਹੀਨਿਆਂ ਤੋਂ ਦਿੱਲੀ ਦੀਆਂ ...

ਪੂਰੀ ਖ਼ਬਰ »

ਸਵਾਮੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਦੇ ਬੀ. ਐਡ ਦਾ ਨਤੀਜਾ ਸੌ ਫ਼ੀਸਦੀ ਰਿਹਾ

ਲਹਿਰਾ ਮੁਹੱਬਤ, 16 ਸਤੰਬਰ (ਸੁਖਪਾਲ ਸਿੰਘ ਸੁੱਖੀ) - ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ 'ਚੋਂ ਸਿੱਖਿਆ ਸੰਸਥਾ ਸਵਾਮੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਲਹਿਰਾ ਬੇਗਾ (ਬਠਿੰਡਾ) ਦੇ ਵਿਦਿਆਰਥੀਆਂ ਨੇ ਬੀ. ਐਡ. ਭਾਗ ਦੂਜਾ ਸਮੈਸਟਰ ਚੌਥਾ 'ਚੋਂ ਵਧੀਆ ...

ਪੂਰੀ ਖ਼ਬਰ »

ਰਵੀਪ੍ਰੀਤ ਸਿੰਘ ਸਿੱਧੂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਤਲਵੰਡੀ ਸਾਬੋ, 16 ਸਤੰਬਰ (ਰਵਜੋਤ ਸਿੰਘ ਰਾਹੀ) - 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਲਵੰਡੀ ਸਾਬੋ ਦੇ ਯੂਥ ਰਾਜਨੀਤਿਕ ਆਗੂ ਤੇ ਸਮਾਜ ਸੇਵੀ ਰਵੀਪ੍ਰੀਤ ਸਿੰਘ ਨੇ ਹਲਕੇ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਗਤੀਵਿਧੀਆਂ ਵਿਚ ਤੇਜ਼ੀ ...

ਪੂਰੀ ਖ਼ਬਰ »

ਜ਼ਿਲ੍ਹਾ ਕਬੱਡੀ ਟੀਮਾਂ ਜੂਨੀਅਰ ਸੀਨੀਅਰ ਵਰਗ ਲੜਕੇ-ਲੜਕੀਆਂ ਦੇ ਚੋਣ ਟਰਾਇਲ 19 ਨੂੰ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ. ਸਿਕੰਦਰ ਸਿੰਘ ਮਲੂਕਾ ਜ਼ਿਲ੍ਹਾ ਪ੍ਰਧਾਨ ਕਬੱਡੀ ਐਸੋਸੀਏਸ਼ਨ ਬਠਿੰਡਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਬੱਡੀ ਟੀਮਾਂ ਜੂਨੀਅਰ ਸੀਨੀਅਰ ਵਰਗ ਲੜਕੇ-ਲੜਕੀਆਂ ਅਤੇ ਸੀਨੀਅਰ ਵਰਗ ਲੜਕੀਆਂ ਦੇ ਚੋਣ ਟਰਾਇਲ 19 ...

ਪੂਰੀ ਖ਼ਬਰ »

ਪੱਕਾ ਕਲਾਂ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਬਣਨਗੇ ਸਾਂਝੇ ਪਖ਼ਾਨੇ

ਸੰਗਤ ਮੰਡੀ, 16 ਸਤੰਬਰ (ਰੁਪਿੰਦਰਜੀਤ ਸਿੰਘ)- ਨਜ਼ਦੀਕੀ ਪਿੰਡ ਪੱਕਾ ਕਲਾਂ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਸਾਂਝੇ ਪਖਾਨੇ ਬਣਾਉਣ ਦੇ ਕੰਮ ਦੀ ਸ਼ੁਰੂਆਤ ਸਰਪੰਚ ਅੰਗਰੇਜ਼ ਸਿੰਘ ਸੰਧੂ ਨੇ ਕਹੀ ਨਾਲ ਟੱਕ ਲਗਾ ਕੇ ਕੀਤੀ | ਉਕਤ ਪਖਾਨੇ ਕਮਿਊਨਿਟੀ ਹਾਲ (ਨਜ਼ਦੀਕ ਗੁਰਥੜੀ ...

ਪੂਰੀ ਖ਼ਬਰ »

ਪੋਸ਼ਣ ਹਫ਼ਤੇ ਸੰਬੰਧੀ ਸੈਮੀਨਾਰ ਕਰਵਾਇਆ

ਬੱਲੂਆਣਾ, 16 ਸਤੰਬਰ (ਗੁਰਨੈਬ ਸਾਜਨ)- ਬਠਿੰਡਾ ਦੇ ਪਿੰਡ ਚੁੱਘੇ ਕਲਾਂ ਦੇ ਸੈਂਟਰ ਨੰਬਰ 220 ਵਿਖੇ ਸਮਾਜਿਕ ਸੁਰੱਖਿਆ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਲਾਕ ਬਠਿੰਡਾ ਵਲੋਂ ਪੋਸ਼ਣ ਮਾਹ ...

ਪੂਰੀ ਖ਼ਬਰ »

ਕਿਸਾਨ ਫ਼ਸਲੀ ਵਿਭਿੰਨਤਾ ਲਿਆਉਣ ਲਈ ਬਾਗ਼ਬਾਨੀ ਕਿੱਤੇ ਨਾਲ ਜੁੜਣ- ਗਿੱਲ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਾਇਰੈਕਟਰ ਬਾਗ਼ਬਾਨੀ ਪੰਜਾਬ ਗੁਲਾਬ ਸਿੰਘ ਗਿੱਲ ਵਲੋਂ ਖੇਤੀ ਭਵਨ ਬਠਿੰਡਾ ਵਿਖੇ ਬਾਗ਼ਬਾਨੀ ਨਾਲ ਜੁੜੇ ਕਿਸਾਨਾਂ / ਬਾਗ਼ਬਾਨਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਜ਼ਿਲ੍ਹਾ ਬਠਿੰਡਾ ਤੇ ਮਾਨਸਾ ਦੇ ...

ਪੂਰੀ ਖ਼ਬਰ »

ਨਿਸ਼ਕਾਮ ਨਿਰੋਲ ਧਾਰਮਿਕ ਸੁਸਾਇਟੀ ਵਲੋਂ ਗੁਰਮਤਿ ਸਮਾਗਮ

ਬਠਿੰਡਾ, 16 ਸਤੰਬਰ (ਅਵਤਾਰ ਸਿੰਘ)- ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਨਿਸ਼ਕਾਮ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਅਤੇ ਇਲਾਕੇ ਦੀ ਸੰਗਤ ਦੇ ਸਾਂਝੇ ਉੱਦਮ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਬਾਲ ਵਿਕਾਸ ਵਿਭਾਗ ਵਲੋਂ ਪੋਸ਼ਣ ਮਾਹ ਮੁਹਿੰਮ ਦੀ ਸ਼ੁਰੂਆਤ

ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ)- ਬਲਾਕ ਬਠਿੰਡਾ ਦੇ ਸਰਕਲ ਗੋਨਿਆਣਾ ਮੰਡੀ ਵਿਖੇ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਊਸ਼ਾ ਰਾਣੀ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਠਿੰਡਾ ਵਲੋਂ ਪੋਸ਼ਣ ਮਹੀਨਾ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਹਿੰਦੀ ਤੇ ਇੰਜੀਨੀਅਰ ਦਿਵਸ ਮਨਾਇਆ

ਤਲਵੰਡੀ ਸਾਬੋ, 16 ਸਤੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ ਬੇਸਿਕ ਸਾਇੰਸਿਜ਼ ਐਂਡ ਹਿਊਮੈਨਟੀਜ਼ ਤੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਲੋਂ ਡਾ: ਨੀਲਮ ਗਰੇਵਾਲ (ਉੱਪ ਕੁਲਪਤੀ) ਦੇ ਦਿਸ਼ਾ ...

ਪੂਰੀ ਖ਼ਬਰ »

ਕਵਿਤਾ ਗਾਇਨ ਮੁਕਾਬਲਾ ਕਰਵਾਇਆ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਕਾਰੀ ਪੌਲੀਟੈਕਨਿਕ ਕਾਲਜ, ਬਠਿੰਡਾ ਵਲੋਂ ਕਾਲਜ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਇਸ ਮੌਕੇ ਅੰਤਰ ਵਿਭਾਗੀ ਹਿੰਦੀ ਕਵਿਤਾ ਗਾਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦਾ ਥੀਮ ਆਜ਼ਾਦੀ ਦਾ ਅੰਮਿ੍ਤ ਮਹਾਂ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਲਗਾਇਆ ਜਾਗਰੂਕਤਾ ਕੈਂਪ

ਸੰਗਤ ਮੰਡੀ, 16 ਸਤੰਬਰ (ਅੰਮਿ੍ਤਪਾਲ ਸ਼ਰਮਾ)- ਸੰਗਤ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਸਿਹਤ ਵਿਭਾਗ ਵੱਲੋਂ ਪੋਸ਼ਣ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਏ ਗਏ | ਐੱਸ.ਐੱਮ.ਓ. ਡਾ. ਅੰਜੂ ਕਾਂਸਲ ਨੇ ਦੱਸਿਆ ਕਿ ਚੱਲ ਰਹੇ ਪੋਸ਼ਣ ਅਭਿਆਨ ਮਹੀਨੇ ਤਹਿਤ ਪਿੰਡ ਸੰਗਤ ਕਲਾਂ, ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੂੰ ਕੁਪੋਸ਼ਣ ਵਾਲੇ ਬੱਚੇ ਦੀ ਪਛਾਣ ਸਬੰਧੀ ਜਾਗਰੂਕਤਾ ਸਮਾਗਮ

ਮਹਿਰਾਜ, 16 ਸਤੰਬਰ (ਸੁਖਪਾਲ ਮਹਿਰਾਜ)- ਪੰਜਾਬ ਸਟੇਟ ਰੂਲ ਲਾਇਵ ਹੁੱਡ ਮਿਸ਼ਨ ਵਲੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਫੂਲ ਦੇ ਸਹਿਯੋਗ ਨਾਲ ਆਂਗਣਵਾੜੀ ਸੈਟਰਾਂ ਵਿਚ ਕੁਪੋਸ਼ਣ ਵਾਲੇ ਬੱਚਿਆਂ ਦੀ ਪਛਾਣ ਕਰਨ ਲਈ ਪਿੰਡ ਮਹਿਰਾਜ ਵਿਖੇ ਇਕ ਜਾਗਰੂਕਤਾ ਸਮਾਗਮ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਸੰਗਤ ਮੰਡੀ, 16 ਸਤੰਬਰ (ਅੰਮਿ੍ਤਪਾਲ ਸ਼ਰਮਾ)- ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਮੱਲਾਂ ਮਾਰੀਆਂ ਹਨ | ਕਾਲਜ ਪ੍ਰੋਫੈਸਰ ਸੰਦੀਪ ਅਰੋੜਾ ਨੇ ਦੱਸਿਆ ਕਿ ਪਿਛਲੇ ਦਿਨੀਂ ਐੱਸ.ਐੱਸ.ਡੀ. ਕਾਲਜ ਬਠਿੰਡਾ ਵਿਖੇ ...

ਪੂਰੀ ਖ਼ਬਰ »

ਨਸ਼ਾ ਇਕੱਲੇ ਨਸ਼ੇੜੀ ਦਾ ਨਹੀਂ ਪੂਰੇ ਪਰਿਵਾਰ ਦੀ ਬਰਬਾਦੀ ਦਾ ਕਾਰਨ ਬਣਦਾ - ਗੁਰਜੰਟ ਸਿੰਘ

ਰਾਮਾਂ ਮੰਡੀ, 16 ਸਤੰਬਰ (ਤਰਸੇਮ ਸਿੰਗਲਾ) - ਰਿਫਾਇਨਰੀ ਪੁਲਿਸ ਚੌਕੀ ਇੰਚਾਰਜ ਗੁਰਜੰਟ ਸਿੰਘ ਐਸ.ਆਈ. ਵਲੋਂ ਪੁਲਿਸ ਟੀਮ ਦੇ ਸਹਿਯੋਗ ਨਾਲ ਆਟੋ ਰਿਕਸ਼ਾ ਸਟੈਂਡ ਵਿਖੇ ਆਟੋ ਚਾਲਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਹਨੀ ਭੁੱਚੋਂ ਖ਼ੁਰਦ ਵਲੋਂ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ

ਭੁੱਚੋ ਮੰਡੀ, 16 ਸਤੰਬਰ (ਪਰਵਿੰਦਰ ਸਿੰਘ ਜੌੜਾ) - ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਸਿੰਘ ਹਨੀ ਭੁੱਚੋ ਖ਼ੁਰਦ ਵਲੋਂ ਲਹਿਰਾ ਬੇਗਾ ਵਿਖੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਗੁਰਦੁਆਰਾ ਸਹਿਬ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਵਲੋਂ ਵਰਕਰ ਮਿਲਣੀ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੇ ਹਲਕੇ ਦੇ ਅੱਧਾ ਦਰਜਨ ਪਿੰਡਾਂ 'ਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਤੇ ਸਭਨਾਂ ਨੂੰ ...

ਪੂਰੀ ਖ਼ਬਰ »

ਮੋਟਰ-ਸਾਈਕਲ 'ਤੇ ਪਿੰਡ ਜਾ ਰਹੇ ਵਿਅਕਤੀ ਦੀ ਦੌਰਾ ਪੈਣ ਨਾਲ ਮੌਤ

ਰਾਮਾਂ ਮੰਡੀ, 16 ਸਤੰਬਰ (ਤਰਸੇਮ ਸਿੰਗਲਾ)- ਅੱਜ ਦੇਰ ਸ਼ਾਮ ਇਕ ਮੋਟਰ ਸਾਈਕਲ ਸਵਾਰ ਜਸਵੀਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਬੰਗੀ ਦੀਪਾ ਸਿੰਘ ਦੀ ਉਸ ਸਮੇਂ ਮੌਤ ਹੋ ਗਈ ਜਦ ਉਹ ਆਪਣੇ ਮੋਟਰਸਾਈਕਲ ਰਾਹੀਂ ਆਪਣੇ ਪਿੰਡ ਬੰਗੀ ਦੀਪਾ ਸਿੰਘ ਜਾ ਰਿਹਾ ਸੀ ਤੇ ਰਾਹ ...

ਪੂਰੀ ਖ਼ਬਰ »

ਤਿੰਨ ਨੌਜਵਾਨਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ

ਗੋਨਿਆਣਾ, 16 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਇਕ ਪਿੰਡ ਵਿਚ ਤਿੰਨ ਨੌਜਵਾਨਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕੀਤੀ ਗਈ | ਸਰਬਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਵਾੜਾ ਕਿ੍ਸ਼ਨਪੁਰਾ (ਸ੍ਰੀ ਮੁਕਤਸਰ ਸਾਹਿਬ) ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਔਰਤਾਂ ਨੂੰ ਸਵੈ ਰੁਜ਼ਗਾਰ ਦੀ ਸਹੂਲਤ ਲਈ ਈ-ਵੈਂਡਿੰਗ ਕਾਰਟ ਮਿਸ਼ਨ ਤਹਿਤ ਆਟੋ ਰਿਕਸ਼ਾ ਵੰਡੇ

ਬਠਿੰਡਾ, 16 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਔਰਤਾਂ ਨੂੰ ਸਵੈ-ਰੁਜ਼ਗਾਰ ਦੀਆ ਸਹੂਲਤਾਂ ਦੇਣ ਲਈ ਤਿੰਨ ਇਲੈਕਟਿ੍ਕ ਆਟੋ ਰਿਕਸ਼ਾ (ਈ-ਵੈਂਡਿੰਗ ਕਾਰਟ) ਆਜੀਵਕਾ ਮਿਸ਼ਨ ਤਹਿਤ ਏ.ਡੀ.ਸੀ.ਡੀ. ਪਰਮਵੀਰ ਸਿੰਘ ਦੀ ਅਗਵਾਈ 'ਚ ਵੰਡੇ ਗਏ | ...

ਪੂਰੀ ਖ਼ਬਰ »

ਘਟਨਾ ਲਈ ਟਾਸਕ ਫੋਰਸ ਮੁਲਾਜ਼ਮਾਂ ਦੀ ਨਲਾਇਕੀ ਦੀ ਸਖ਼ਤ ਨਿੰਦਿਆ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਤਖ਼ਤ ਸ੍ਰੀ ਅਨੰਦਪੁਰ ਸਾਹਿਬ 'ਚ ਬੇਅਦਬੀ ਮਾਮਲੇ 'ਤੇ ਸਿੱਖ ਜਥੇਬੰਦੀਆਂ ਨੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਤੇ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਘਟਨਾ ਲਈ ਮੌਕੇ ਦੀ ਟਾਸਕ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਕਾਰਨ ਸ਼ਹਿਰ ਦੀ ਹਾਲਤ ਬਣੀ ਤਰਸਯੋਗ

ਰਾਮਪੁਰਾ ਫੂਲ, 16 ਸਤੰਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਸ਼ਹਿਰ ਅੰਦਰ ਬਣੀਆਂ ਸੜਕਾਂ ਦੀ ਹਾਲਤ ਇੰਨੀ ਕੁ ਖਸਤਾ ਹੈ ਕਿ ਥਾਂ-ਥਾ ਖੱਡੇ ਬਣੇ ਹੋਏ ਹਨ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਫ਼ੈਕਟਰੀ ਰੋਡ, ਰੇਲਵੇ ਰੋਡ, ਆਰੀਆ ਸਕੂਲ ਰੋਡ ਆਦਿ ਸੜਕਾਂ ਦਾ ...

ਪੂਰੀ ਖ਼ਬਰ »

ਰੋਜ਼ਗਾਰ ਮੇਲੇ ਦੌਰਾਨ 2500 ਤੋਂ ਵਧੇਰੇ ਬੇਰੁਜ਼ਗਾਰਾਂ ਨੇ ਕੀਤੀ ਸ਼ਮੂਲੀਅਤ

ਰਾਮਪੁਰਾ ਫੂਲ, 16 ਸਤੰਬਰ (ਗੁਰਮੇਲ ਸਿੰਘ ਵਿਰਦੀ)- ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ੍ਹ 'ਚ 7ਵੇਂ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ ਟੀ.ਪੀ.ਡੀ. ਮਾਲਵਾ ਕਾਲਜ ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਰਾਮਪੁਰਾ ਫੂਲ ਵਿਖੇ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਦੌਰਾਨ 2500 ਤੋਂ ਵਧੇਰੇ ਬੇਰੁਜ਼ਗਾਰ ਨੌਜਵਾਨ ਲੜਕੇ ਤੇ ਲੜਕੀਆਂ ਵਲੋਂ ਸ਼ਮੂਲੀਅਤ ਕੀਤੀ ਗਈ ਜਿਨ੍ਹਾਂ ਦੀ ਵੱਖ-ਵੱਖ ਪਹੁੰਚੀਆਂ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਉਮੀਦਵਾਰਾਂ ਦੀ ਯੋਗਤਾ ਅਨੁਸਾਰ ਚੋਣ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਮੁੱਖ ਮਕਸਦ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ 'ਤੇ ਕਾਰੋਬਾਰ ਮਿਸ਼ਨ ਅਧੀਨ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣਾ ਹੈ | ਇਸ ਮੌਕੇ ਡਿਪਟੀ ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤੀਰਥਪਾਲ ਸਿੰਘ ਦੱਸਿਆ ਕਿ ਇਸ ਮੇਲੇ ਵਿਚ 8ਵੀਂ, 10ਵੀਂ, 12ਵੀਂ, ਗ੍ਰੇਜੂਏਸ਼ਨ, ਪੋਸਟ ਗ੍ਰੇਜੂਏਸ਼ਨ, ਆਈ.ਟੀ.ਆਈ, ਇੰਜੀਨੀਅਰਿੰਗ ਡਿਗਰੀ 'ਤੇ ਡਿਪਲੋਮਾ ਆਦਿ ਦੇ ਪ੍ਰਾਰਥੀਆਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਮੇਲੇ ਵਿਚ ਨਰਿਆਨੀ ਹਰਬਲ, ਮੈਕਸ ਲਾਈਫ਼ ਇੰਸ਼ੋਰੈਂਸ, ਸਪੋਰਟਕਿੰਗ, ਵਰਧਮਾਨ, ਟ੍ਰਾਈਡੈਂਟ, ਪੁਖਰਾਜ, ਐਸ.ਬੀ.ਆਈ. ਲਾਈਫ਼ ਇੰਸ਼ੋਰੈਂਸ, ਜੀਓ ਮੋਬਾਈਲ, ਏਅਰਟੈਲ, ਚੈਕਮੇਟ ਸਕਿਉਰਿਟੀ, ਬਜਾਜ ਅਲਾਇੰਸ, ਐਕਸਾਈਡ ਇੰਸ਼ੋਰੈਂਸ, ਜਮੈਟੋ, ਜਸਟ ਡਾਇਲ ਆਦਿ ਨਾਮਵਰ ਕੰਪਨੀਆਂ ਵਲੋਂ ਪ੍ਰਾਰਥੀਆਂ ਦੀ ਸਿਲੈਕਸ਼ਨ ਕੀਤੀ ਗਈ |

ਖ਼ਬਰ ਸ਼ੇਅਰ ਕਰੋ

 

ਪੌਸ਼ਟਿਕਤਾ ਦੀ ਸਿੱਖਿਆ ਸਬੰਧੀ ਜਾਣਕਾਰੀ ਦੇਣ ਲਈ ਪੋਸ਼ਣ ਮਹੀਨਾ ਮਨਾਇਆ

ਭੁੱਚੋ ਮੰਡੀ, 16 ਸਤੰਬਰ (ਬਿੱਕਰ ਸਿੰਘ ਸਿੱਧੂ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਥਾਣਾ ਅਤੇ ਭੁੱਚੋ ਕਲਾਂ ਵਲੋਂ ਪੋਸ਼ਣ ਮਾਹ ਸਤੰਬਰ 2021 ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਮੰਤਵ ...

ਪੂਰੀ ਖ਼ਬਰ »

ਬੀ.ਸੀ.ਆਈ ਵਲੋਂ ਪਿੰਡਾਂ 'ਚ ਕਿਸਾਨ ਸਿਖਲਾਈ ਕੈਂਪ ਲਗਾਇਆ

ਰਾਮਾਂ ਮੰਡੀ, 16 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ) - ਅੰਬੂਜਾ ਸੀਮਿੰਟ ਫਾਊਡੇਸ਼ਨ ਦੇ ਬੀ.ਸੀ.ਆਈ ਪ੍ਰੋਜੈਕਟ ਵਲੋਂ ਪ੍ਰੋਡਿਊਸਰ ਯੂਨਿਟ 11 ਦੇ ਮੈਨੇਜਰ ਪ੍ਰੀਤਪਾਲ ਸਿੰਘ ਦੀ ਅਗਵਾਈ ਹੇਠ ਸਟਾਫ਼ ਵਲੋਂ ਪ੍ਰੋਡਿਊਸਰ ਯੂਨਿਟ 11 ਦੇ ਵੱਖ-ਵੱਖ ਪਿੰਡਾਂ ਵਿਚ ਗੁਲਾਬੀ ਸੁੰਡੀ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ

ਰਾਮਾਂ ਮੰਡੀ, 16 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਿਫ਼ਾਇੰਨਰੀ ਚੌਂਕੀ ਪੁਲਿਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਐਸ.ਐਸ.ਪੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾ ਹੇਠ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਦੀ ਅਗਵਾਈ ਵਿਚ ਰਿਫ਼ਾਇੰਨਰੀ ਚੌਂਕੀ ਪੁਲਿਸ ਇੰਚਾਰਜ਼ ...

ਪੂਰੀ ਖ਼ਬਰ »

ਲੋਕ ਡਾਕ ਵਿਭਾਗ ਦੀਆਂ ਸਕੀਮਾਂ ਦਾ ਭਰਵਾਂ ਲਾਭ ਉਠਾਉਣ - ਮਨੀਸ਼ਾ ਬਾਂਸਲ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਡਾਕ ਵਿਭਾਗ ਦੇ ਪੋਸਟ ਮਾਸਟਰ ਜਨਰਲ ਸ੍ਰੀਮਤੀ ਮੁਨੀਸ਼ਾ ਬਾਂਸਲ ਬਾਦਲ ਅੱਜ ਬਠਿੰਡਾ ਡਾਕ ਡਵੀਜ਼ਨ ਵਿਖੇ ਪੁੱਜੇ, ਜਿਥੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਡਾਕ ਵਿਭਾਗ ਦੇ ਕੰਮਾਂ ਸਬੰਧੀ ਵਿਸਥਾਰ ...

ਪੂਰੀ ਖ਼ਬਰ »

ਇੰਜ: ਕਮਲਜੀਤ ਸਿੰਘ ਮਾਨ 20 ਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ

ਰਾਮਾਂ ਮੰਡੀ, 16 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਮੋੜ ਇੰਜ. ਕਮਲਜੀਤ ਸਿੰਘ ਮਾਨ ਮਿਤੀ 20 ਸਤੰਬਰ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਉਪ ਮੰਡਲ ਰਾਮਾਂ ਵਿਖੇ ਬਿਜਲੀ ਸਬੰਧੀ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ | ਸਮੂਹ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਛੱਡ ਕੇ ਡੇਢ ਦਰਜਨ ਪਰਿਵਾਰ 'ਆਪ' 'ਚ ਸ਼ਾਮਿਲ

ਰਾਮਪੁਰਾ ਫੂਲ, 16 ਸਤੰਬਰ (ਗੁਰਮੇਲ ਸਿੰਘ ਵਿਰਦੀ) - ਵਿਧਾਨ ਸਭਾ ਹਲਕਾ ਰਾਮਪੁਰਾ ਫੂਲ 'ਚ ਆਮ ਆਦਮੀ ਪਾਰਟੀ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਵੱਖ-ਵੱਖ ਪਾਰਟੀਆਂ ਛੱਡ ਕੇ ਸ਼ਹਿਰ ਦੇ ਗਾਂਧੀ ਨਗਰ ਗਲੀ ਨੰਬਰ ਵਿਚ ਕੀਤੀ ਗਈ ਵਲੰਟੀਅਰ ਮੀਟਿੰਗ ਦੌਰਾਨ ਤਕਰੀਬਨ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾ ਕੇ ਗੁਲਾਬੀ ਸੁੰਡੀ ਦੀ ਰੋਕਥਾਮ ਪ੍ਰਤੀ ਕੀਤਾ ਜਾਵੇ ਜਾਗਰੂਕ -ਡਾ. ਸਿੱਧੂ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਖੇਤੀ ਭਵਨ ਬਠਿੰਡਾ ਵਿਖੇ ਨਰਮੇ ਦੀ ਫ਼ਸਲ ਸਬੰਧੀ ਤੀਜੀ ਅੰਤਰਰਾਜੀ ਸਲਾਹਕਾਰ ਅਤੇ ਮੋਨਟਰਿੰਗ ਕਮੇਟੀ ਦੀ ...

ਪੂਰੀ ਖ਼ਬਰ »

ਪੇਂਡੂ ਬੱਸ ਰੂਟ ਚਲਾਉਣ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਐੱਸ.ਡੀ.ਐਮ. ਨੂੰ ਮੰਗ ਪੱਤਰ

ਸਰਦੂਲਗੜ੍ਹ, 16 ਸਤੰਬਰ (ਜੀ.ਐਮ.ਅਰੋੜਾ)- ਪੰਜਾਬ ਸਟੂਡੈਂਟਸ ਫੈਡਰੇਸ਼ਨ ਇਕਾਈ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਦੇ ਵਿਦਿਆਰਥੀਆਂ ਨੇ ਪੇਂਡੂ ਰੂਟ 'ਤੇ ਸਰਕਾਰੀ ਬੱਸਾਂ ਚਲਾਉਣ ਅਤੇ ਕਾਲਜ ਦੇ ਨਜ਼ਦੀਕ ਰਤੀਆ ਮੁੱਖ ਸੜਕ 'ਤੇ ਬੱਸ ਸਟਾਪ ...

ਪੂਰੀ ਖ਼ਬਰ »

ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮਾਜ ਸੇਵੀ ਸਨਮਾਨਿਤ

ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸ੍ਰੀ ਪ੍ਰੇਮ ਕੁਮਾਰ ਅਰੋੜਾ ਨੇ ਗੁਰਦੁਆਰਾ ਸਿੰਘ ਸਭਾ ਮਾਨਸਾ ਵਿਖੇ ਨਤਮਸਤਕ ਹੋ ਕੇ ਗੁਰੂ ਦਾ ਸ਼ੁਕਰਾਨਾ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੂੰ ਨਾਲ ਲੈ ਕੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਕਰਮ ਸਿੰਘ ਗਿੱਲ

ਬੁਢਲਾਡਾ, 16 ਸਤੰਬਰ- ਕਰਮ ਸਿੰਘ ਗਿੱਲ ਦਾ ਜਨਮ 1940 'ਚ ਮਾਤਾ ਪ੍ਰਸਿੰਨ ਕੌਰ ਦੀ ਕੁੱਖੋਂ ਪਿਤਾ ਸੂਬੇਦਾਰ ਬਿਹਾਰਾ ਸਿੰਘ ਗਿੱਲ ਦੇ ਘਰ ਈਪੂ (ਮਲੇਸ਼ੀਆ) ਵਿਖੇ ਹੋਇਆ | ਉਨ੍ਹਾਂ ਆਪਣੀ ਪੜ੍ਹਾਈ ਵੀ ਵਿਦੇਸ਼ੀ ਧਰਤੀ ਮਲੇਸ਼ੀਆ ਦੇ ਕੈਂਬਰਿਜ ਸਕੂਲ ਤੋਂ ਕੀਤੀ | ਉਹ ਸਾਲ 1958 'ਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਧਾਰਾ 295 'ਚ ਬਦਲਾਅ ਕਰਨ ਲਈ ਚੁੱਕੇ ਕਦਮ-ਐਡ. ਖਾਰਾ

ਬਠਿੰਡਾ, 16 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਦਿਨੋਂ ਦਿਨ ਵਧ ਰਹੀਆਂ ਘਟਨਾਵਾਂ ਇਕ ਚਿੰਤਾ ਦਾ ਵਿਸ਼ਾ ਹੈ | ਇਸ ਬਹੁਤ ਹੀ ਗੰਭੀਰ ਮਸਲੇ 'ਤੇ ਗੰਭੀਰ ਵਿਚਾਰ ਕਰਨ ਦੀ ਲੋੜ ਹੈ | ਇਸੇ ਕਰਕੇ ਧਾਰਾ-295 ਵਿਚ ਸੋਧ ਕਰਨ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX