ਤਾਜਾ ਖ਼ਬਰਾਂ


ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  6 minutes ago
ਨਵੀਂ ਦਿੱਲੀ, 21 ਮਾਰਚ- ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ।
‘ਆਪ’ ਦੇ ਪ੍ਰਦੀਪ ਚੌਪੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  11 minutes ago
ਚੰਡੀਗੜ੍ਹ, 21 ਮਾਰਚ (ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਚੋਪੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ....
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  14 minutes ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  37 minutes ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  40 minutes ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 1 hour ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਪਹੁੰਚੇ ਵਿਜੀਲੈਂਸ ਦਫ਼ਤਰ
. . .  1 minute ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ)- ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਜੀਲੈਂਸ ਦਫ਼ਤਰ ਪਹੁੰਚੇ ਹਨ।ਦੋ ਤਿੰਨ ਪਹਿਲਾਂ ਵੀ ਉਨ੍ਹਾਂ ਨੂੰ ਸੱਦਿਆ ਗਿਆ ਸੀ, ਪਰ ਉਦੋਂ ਉਹ ਪਹੁੰਚੇ ਨਹੀਂ ਸਨ। ਅੱਜ ਅਚਾਨਕ ਉਹ...
ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ
. . .  about 1 hour ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ....
ਸੰਸਦ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 21 ਮਾਰਚ- ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ.....
ਸੁਰੱਖ਼ਿਆ ਦੇ ਮੱਦੇਨਜ਼ਰ ਅਜਨਾਲਾ ‘ਚ ਪੈਰਾ ਮਿਲਟਰੀ ਫ਼ੋਰਸ ਤਾਇਨਾਤ
. . .  about 2 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾਂ ਤੋਂ ਬਾਅਦ ਚਾਰ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੱਲ ਰਹੀਆਂ ਕਾਰਵਾਈਆਂ......
ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ-ਬਲਜੀਤ ਸਿੰਘ ਦਾਦੂਵਾਲ
. . .  about 2 hours ago
ਕਰਨਾਲ, 21 ਮਾਰਚ-ਬਰਤਾਨੀਆ ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੁਆਰਾ ਹਾਲ ਹੀ ਵਿਚ ਕੀਤੀ ਹਿੰਸਾ 'ਤੇ ਬੋਲਦਿਆਂ ਹਰਿਆਣਾ ਹਰਿਆਣਾ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ...
ਰਾਹੁਲ ਗਾਂਧੀ ਨਹੀਂ ਮੰਗਣਗੇ ਮਾਫੀ-ਖੜਗੇ
. . .  about 3 hours ago
ਨਵੀਂ ਦਿੱਲੀ, 21 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਮਾਫੀ ਨਹੀਂ ਮੰਗਣਗੇ। ਸਾਡੇ ਦੂਤਾਵਾਸਾਂ 'ਤੇ ਹਮਲੇ ਹੋ ਰਹੇ ਹਨ, ਪਰ ਉਹ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਨ ਲਈ ਕੁਝ ਨਹੀਂ ਕਹਿ ਰਹੇ...
ਰੈੱਡ ਕਾਰਨਰ ਨੋਟਿਸ ਰੱਦ ਕਰਨ ਨਾਲ ਮੇਹੁਲ ਚੋਕਸੀ ਦੇ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ-ਸਰਕਾਰੀ ਸੂਤਰ
. . .  about 3 hours ago
ਨਵੀਂ ਦਿੱਲੀ, 21 ਮਾਰਚ-ਸਰਕਾਰੀ ਸੂਤਰਾਂ ਅਨੁਸਾਰ ਮੇਹੁਲ ਚੋਕਸੀ ਵਿਰੁੱਧਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਨੂੰ ਰੱਦ ਕਰਨ ਨਾਲ ਉਸ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ ਜੋ ਪਹਿਲਾਂ ਹੀ ਐਡਵਾਂਸ ਪੜਾਅ 'ਤੇ ਹੈ। ਜਿਸ ਸਮੇਂ ਚੋਕਸੀ ਨੂੰ ਗ੍ਰਿਫ਼ਤਾਰ ਕੀਤਾ...
ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ
. . .  about 3 hours ago
ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਪੁੱਤਰ ਗੋਪੀ ਰਾਮ ਵਾਸੀ ਜੱਗੂਸ਼ਾਹ ਡੇਰਾ ਜੋ ਕਿ ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ...
4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਅਜੇ ਬੰਦ ਰਹੇਗਾ ਇੰਟਰਨੈੱਟ
. . .  about 1 hour ago
ਚੰਡੀਗੜ੍ਹ, 21 ਮਾਰਚ(ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਸੰਗਰੂਰ, ਅੰਮ੍ਰਿਤਸਰ ਦੀ ਸਬ ਡਿਵੀਜ਼ਨ ਅਜਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਈ.ਪੀ.ਐਸ. ਚੌਂਕ ਅਤੇ ਹਵਾਈ ਅੱਡਾ ਮਾਰਗ 'ਤੇ ਇੰਟਰਨੈੱਟ ਸੇਵਾਵਾਂ...
ਹਰਜੀਤ ਸਿੰਘ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਪੁਲਿਸ
. . .  about 4 hours ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਹੈ। 19 ਮਾਰਚ ਦੀ ਰਾਤ ਨੂੰ ਉਨ੍ਹਾਂ ਵਲੋਂ ਆਤਮ ਸਮਰਪਣ ਕੀਤਾ ਗਿਆ ਸੀ। ਇਸ ਤੋਂ ਪਹਿਲਾ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਕਈ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  about 4 hours ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  about 4 hours ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  about 4 hours ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 5 hours ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਬਰਨਾਲਾ

ਵਿਕਾਸ ਕਾਰਜਾਂ 'ਚ ਅੜਿੱਕਾ ਬਣ ਰਹੇ ਅਧਿਕਾਰੀਆਂ ਖ਼ਿਲਾਫ਼ ਮਹਿਲਾ ਸਰਪੰਚ ਨੇ ਖੋਲਿ੍ਹਆ ਮੋਰਚਾ

ਮਹਿਲ ਕਲਾਂ, 16 ਸਤੰਬਰ (ਤਰਸੇਮ ਸਿੰਘ ਗਹਿਲ)-ਬਲਾਕ ਦੇ ਪਿੰਡ ਗਾਗੇਵਾਲ ਦੀ ਦਲਿਤ ਮਹਿਲਾ ਸਰਪੰਚ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਵਿਚ ਪਿਛਲੇ ਇਕ ਸਾਲ ਤੋਂ ਅੜਿੱਕਾ ਬਣ ਰਹੇ ਬਲਾਕ ਤੇ ਜ਼ਿਲ੍ਹਾ ਪੱਧਰ ਦੇ ਕੁੱਝ ਅਧਿਕਾਰੀਆਂ ਖ਼ਿਲਾਫ਼ ਮੋਰਚਾ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਕੀਤੇ ਗਏ ਟੈਂਡਰਾਂ ਅਨੁਸਾਰ ਅਜੇ ਸ਼ਹਿਰ 'ਚ 535 ਬੋਰਡ ਹੋਰ ਲਾਉਣੇ ਬਾਕੀ-ਰਾਮਣਵਾਸੀਆ, ਮੱਖਣ ਸ਼ਰਮਾ

ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਵਲੋਂ ਸ਼ਹਿਰ ਬਰਨਾਲਾ ਵਿਖੇ ਲਾਏ ਗਏ ਸਾਈਨ ਬੋਰਡਾਂ ਵਿਚ ਕਥਿਤ ਘਪਲੇਬਾਜ਼ੀ ਦੀ ਹੋ ਰਹੀ ਚਰਚਾ ਦੇ ਚਲਦਿਆਂ ਅੱਜ ਨਗਰ ਕੌਂਸਲ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਈ ਥਾਣਾ ਮੁਖੀਆਂ ਤੇ ਪੁਲਿਸ ਚੌਕੀ ਇੰਚਾਰਜਾਂ ਦੇ ਤਬਾਦਲੇ

ਬਰਨਾਲਾ, 16 ਸਤੰਬਰ (ਰਾਜ ਪਨੇਸਰ)-ਜਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਦੇ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਕਈ ਥਾਣਾ ਮੁਖੀਆਂ ਅਤੇ ਪੁਲਿਸ ਚੌਕੀਆਂ ਦੇ ਇੰਚਾਰਜਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ | ਇਨ੍ਹਾਂ ਤਬਾਦਲਿਆਂ ਤਹਿਤ ਸਬ-ਇੰਸਪੈਕਟਰ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਨੇ ਕੰਮ ਨਾ ਮਿਲਣ ਕਾਰਨ ਕੀਤੀ ਨਾਅਰੇਬਾਜ਼ੀ

ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)-ਬੀ.ਡੀ.ਪੀ.ਓ. ਬਲਾਕ ਦਫ਼ਤਰ ਬਰਨਾਲਾ ਵਿਖੇ ਕੋਠੇ ਰਾਮਸਰ ਦੇ ਮਨਰੇਗਾ ਮਜ਼ਦੂਰਾਂ ਨੇ ਕੰਮ ਨਾ ਮਿਲਣ ਕਾਰਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੀਤ ਸਿੰਘ ਪੱਖੋਂ ਕਲਾਂ, ...

ਪੂਰੀ ਖ਼ਬਰ »

ਐਸ.ਐਚ.ਓ. ਸ਼ਹਿਣਾ ਤੇ ਕਿਸਾਨ ਜਥੇਬੰਦੀਆਂ ਨੇ ਸੇਵਾ ਕੇਂਦਰ ਦਾ ਲਿਆ ਜਾਇਜ਼ਾ

ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਲੰਬੇ ਸਮੇਂ ਤੋਂ ਬੰਦ ਸੇਵਾ ਕੇਂਦਰ ਸ਼ੁਰੂ ਕਰਨ ਦੇ ਚੱਲ ਰਹੇ ਕਾਰਜਾਂ ਦਾ ਐਸ.ਐਚ.ਓ. ਸ਼ਹਿਣਾ ਨਿਰਦੇਵ ਸਿੰਘ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਜਾਇਜ਼ਾ ਲਿਆ | ਜ਼ਿਕਰਯੋਗ ਹੈ ਕਿ 2017 ਵਿਚ ਕਾਂਗਰਸ ਸਰਕਾਰ ਆਉਣ ...

ਪੂਰੀ ਖ਼ਬਰ »

ਕੁੱਟਮਾਰ ਦਾ ਸ਼ਿਕਾਰ ਹੋਏ ਮਹਿਲ ਖ਼ੁਰਦ ਦੇ ਨੌਜਵਾਨ ਨੇ 27ਵੇਂ ਦਿਨ ਤੋੜਿਆ ਦਮ

ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ ਨਿੱਜੀ ਰੰਜਿਸ਼ ਕਾਰਨ ਕੁੱਟਮਾਰ ਦਾ ਸ਼ਿਕਾਰ ਹੋਏ ਇਕ ਨੌਜਵਾਨ ਦੀ ਪਟਿਆਲਾ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੇ ਦੌਰਾਨ ਮੌਤ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ 20 ਅਗਸਤ ਨੂੰ ਨੌਜਵਾਨ ...

ਪੂਰੀ ਖ਼ਬਰ »

ਅੰਡਰ ਗਰਾਊਾਡ ਪਾਈਪ ਪਾਉਣ ਤੇ ਪੁਰਾਣੇ ਖਾਲਾਂ ਦੀ ਮੁਰੰਮਤ ਲਈ ਖ਼ਰਚੇ ਜਾਣਗੇ 59 ਕਰੋੜ-ਜੀਵਨ ਕੁਮਾਰ ਬਾਂਸਲ

ਧਨੌਲਾ, 16 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸ: ਕੇਵਲ ਸਿੰਘ ਢਿੱਲੋਂ ਦੀ ਯੋਗ ਰਹਿਨੁਮਾਈ ਹੇਠ ਹਲਕਾ ਬਰਨਾਲਾ ਦੇ ਖੇਤਾਂ ਦੇ ਟੁੱਟ ਚੁੱਕੇ ਖਾਲਾਂ ਅਤੇ ਅੰਡਰ ਗਰਾਊਾਡ ਪਾਈਪਾਂ ਪਵਾਉਣ ਸਬੰਧੀ 59 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕਰਵਾਈ ਜਾ ਚੁੱਕੀ ਹੈ | ਜਿਸ ਵਿਚੋਂ 90 ...

ਪੂਰੀ ਖ਼ਬਰ »

ਅੱਜ ਬਰਨਾਲਾ ਵਿਖੇ ਰੋਸ ਮਾਰਚ ਕਰ ਕੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ-ਆਗੂ

ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 351ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ | ਇਸ ਮੌਕੇ ਕਰਨੈਲ ਸਿੰਘ ਗਾਂਧੀ, ਉਜਾਗਰ ਸਿੰਘ ਬੀਹਲਾ, ਗੁਰਦੇਵ ਸਿੰਘ ਮਾਂਗੇਵਾਲ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਦੋ ਵਿਅਕਤੀ ਨਸ਼ੀਲੇ ਪਾਊਡਰ ਸਮੇਤ ਪੁਲਿਸ ਅੜਿੱਕੇ

ਬਰਨਾਲਾ, 16 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਟੇਕ ਚੰਦ ਨੇ ਦੱਸਿਆ ਕਿ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਦੀਆਂ ਸਖ਼ਤ ਹਦਾਇਤਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ

ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਦੇ ਰਾਮ ਬਾਗ਼ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਪਾ ਤੋਂ ਆਪਣੇ ਪਿੰਡ ਜਾ ਰਿਹਾ ਸੀ, ਜਦੋਂ ਉਹ ...

ਪੂਰੀ ਖ਼ਬਰ »

ਮਹਿਲਾ ਕੌ ਾਸਲਰ ਦੇ ਗਹਿਣੇ ਲੁੱਟਣ, ਕੁੱਟਮਾਰ ਕਰਨ ਵਾਲੇ ਦੋ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 16 ਸਤੰਬਰ (ਰਾਜ ਪਨੇਸਰ)-ਮਹਿਲਾ ਕੌਂਸਲਰ ਨਾਲ ਕੁੱਟਮਾਰ ਕਰਨ ਅਤੇ ਗਹਿਣੇ ਲੁੱਟਣ ਦੇ ਮਾਮਲੇ ਵਿਚ ਥਾਣਾ ਸਿਟੀ-1 ਪੁਲਿਸ ਵਲੋਂ ਦੋ ਨਾਮਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ 'ਚ ਸੰਤੁਲਿਤ ਭੋਜਨ ਖਾਣ ਸਬੰਧੀ ਵਰਕਸ਼ਾਪ ਕਰਵਾਈ

ਮਹਿਲ ਕਲਾਂ, 16 ਸਤੰਬਰ (ਤਰਸੇਮ ਸਿੰਘ ਗਹਿਲ)- ਕਸਬੇ ਦੀ ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਆਯੁਰਵੈਦਿਕ ਯੂਨਾਨੀ ਅਫ਼ਸਰ ਡਾ: ਮਨੀਸ਼ਾ ਅਗਰਵਾਲ ਦੀ ਅਗਵਾਈ ਹੇਠ ਪੋਸ਼ਣ ਮਹੀਨੇ ਦੇ ਤਹਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਵਸਦੇ ਪੰਜਾਬੀ ਇਸ ਵਾਰ ਝੂਠੇ ਇਨਕਲਾਬੀਆਂ ਦੇ ਝਾਂਸੇ 'ਚ ਨਹੀਂ ਆਉਣਗੇ-ਢਿੱਲੋਂ

ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਆਮ ਆਦਮੀ ਪਾਰਟੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਵਿਦੇਸ਼ਾਂ 'ਚ ਬੈਠੇ ਐਨ.ਆਰ.ਆਈਜ਼ ਭਰਾਵਾਂ ਨੂੰ ਗੁਮਰਾਹ ਕਰ ਕੇ ਕਰੋੜਾਂ ਰੁਪਏ ਇਕੱਠੇ ਕਰ ਲਏ ਗਏ ਸਨ ਪਰ ਇਸ ਵਾਰ ਵਿਦੇਸ਼ਾਂ ਵਿਚ ਵਸਦੇ ਪੰਜਾਬੀ ...

ਪੂਰੀ ਖ਼ਬਰ »

ਸਟੈਨਫੋਰਡ ਚੰਨਣਵਾਲ ਨੂੰ ਮਿਲਿਆ ਸਰਬੋਤਮ ਸਕੂਲ ਐਵਾਰਡ

ਮਹਿਲ ਕਲਾਂ, 16 ਸਤੰਬਰ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਦੇ ਪਿੰਡ ਚੰਨਣਵਾਲ ਦੀ ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਨੰੂ ਸਰਵੋਤਮ ਸਕੂਲ ਐਵਾਰਡ ਦਾ ਖ਼ਿਤਾਬ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਆਫ਼ ਐਸੋਸੀਏਸ਼ਨ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਬਰਨਾਲਾ, 16 ਸਤੰਬਰ (ਰਾਜ ਪਨੇਸਰ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਜੱਗਾ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਬ੍ਰਾਹਮਣ ਸਭਾ ਧਰਮਸ਼ਾਲਾ ਬਰਨਾਲਾ ਵਿਖੇ ਹੋਈ | ਇਸ ਮੌਕੇ ਡਾ: ਜੱਗਾ ਸਿੰਘ ਮੌੜ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਉਤਸਵ ਸ਼ਾਨੋ ਸ਼ੌਕਤ ਨਾਲ ਹੋਇਆ ਸਮਾਪਤ

ਤਪਾ ਮੰਡੀ, 16 ਸਤੰਬਰ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਗਲੀ ਨੰਬਰ 7 ਦੇ ਸਾਹਮਣੇ ਸ੍ਰੀ ਗਣੇਸ਼ ਉਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਅਨਿਲ ਕੁਮਾਰ ਕਾਲਾ, ਖੁਆਇਸ਼ ਗਰਗ, ਦੀਪੂ ਮਿੱਤਲ ਆਦਿ ਨੇ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਮੌਕੇ ਪਾਠ ਦੇ ਭੋਗ ਪਾਏ

ਹੰਡਿਆਇਆ, 16 ਸਤੰਬਰ (ਗੁਰਜੀਤ ਸਿੰਘ ਖੁੱਡੀ)-ਡੇਰਾ ਬਾਬਾ ਮਾਨ ਦਾਸ ਪਿੰਡ ਖੁੱਡੀ ਕਲਾਂ ਵਿਖੇ ਮੁੱਖ ਸੇਵਾਦਾਰ ਮਹੰਤ ਮੱਘਰ ਦਾਸ ਦੀ ਅਗਵਾਈ ਵਿਚ ਬਾਬਾ ਸ੍ਰੀ ਚੰਦ ਜੀ ਦੇ ਜਨਮ ਉਤਸਵ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਪਾਠਕ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦਾ ਕਾਰਡ ਜਾਰੀ

ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ)-ਤਪਾ ਢਿਲਵਾਂ ਰੋਡ 'ਤੇ ਸਥਿਤ ਸ੍ਰੀ ਨੈਣਾਂ ਦੇਵੀ ਮੰਦਰ ਵਿਖੇ ਨੈਣਾਂ ਦੇਵੀ ਲੰਗਰ ਕਮੇਟੀ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ 7 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ 7 ਰੋਜ਼ਾ ਧਾਰਮਿਕ ਸਮਾਗਮ ਦਾ ਕਾਰਡ ਸੰਤ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਜਸਵਿੰਦਰ ਸਿੰਘ ਨੇ ਥਾਣਾ ਸਦਰ ਤਪਾ ਵਿਖੇ ਅਹੁਦਾ ਸੰਭਾਲਿਆ

ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਭਾਗੀਰਥ ਸਿੰਘ ਮੀਨਾ (ਆਈ.ਪੀ.ਐਸ) ਵਲੋਂ ਬਰਨਾਲਾ ਜ਼ਿਲ੍ਹੇ ਦੇ ਸਮੂਹ ਥਾਣਾ ਮੁਖੀਆਂ 'ਚ ਵੱਡਾ ਫੇਰਬਦਲ ਕਰਦੇ ਹੋਏ ਥਾਣਾ ਮੁਖੀ ਤਪਾ ਦੇ ਇੰਸਪੈਕਟਰ ਜਗਜੀਤ ਸਿੰਘ ਘੁਮਾਣ ਦੀ ਬਦਲੀ ...

ਪੂਰੀ ਖ਼ਬਰ »

ਸ੍ਰੀ ਰਾਧਾ ਰਾਣੀ ਮੰਡਲ ਵਲੋਂ ਰਾਧਾ ਅਸ਼ਟਮੀ ਧੂਮਧਾਮ ਨਾਲ ਮਨਾਈ

ਤਪਾ ਮੰਡੀ, 16 ਸਤੰਬਰ (ਵਿਜੇ ਸ਼ਰਮਾ)-ਸਥਾਨਕ ਅੰਦਰਲੀ ਗਊਸ਼ਾਲਾ ਵਿਖੇ ਸ੍ਰੀ ਰਾਧਾ ਰਾਣੀ ਪ੍ਰਭਾਤ ਫੇਰੀ ਮੰਡਲ ਵਲੋਂ ਸ੍ਰੀ ਰਾਧਾ ਅਸ਼ਟਮੀ ਬੜੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਮਹਾਂਵੀਰ ਸੰਕੀਰਤਨ ਭਜਨ ਮੰਡਲ ਵਲੋਂ ਪ੍ਰਭੂ ਸ੍ਰੀ ਕਿ੍ਸ਼ਨ ਜੀ ਦਾ ਗੁਣਗਾਨ ਕਰ ਕੇ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਮਨੀਸ਼ ਕੁਮਾਰ ਨੇ ਸੰਭਾਲਿਆ ਥਾਣਾ ਟੱਲੇਵਾਲ ਦਾ ਚਾਰਜ

ਟੱਲੇਵਾਲ, 16 ਸਤੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਵਿਖੇ ਪਹਿਲਾਂ ਤੋਂ ਤਾਇਨਾਤ ਸ: ਕਿ੍ਸ਼ਨ ਸਿੰਘ ਸਿੱਧੂ ਦੀ ਬਦਲੀ ਪੁਲਿਸ ਲਾਇਨ ਬਰਨਾਲਾ ਵਿਚ ਹੋ ਜਾਣ ਉਪਰੰਤ ਥਾਣਾ ਭਦੌੜ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਬ-ਇੰਸਪੈਕਟਰ ਮਨੀਸ਼ ਕੁਮਾਰ ਵਲੋਂ ਥਾਣਾ ਟੱਲੇਵਾਲ ਦਾ ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ ਚੇਅਰਮੈਨ ਬਾਬੂ ਅਜੈ ਕੁਮਾਰ ਦਾ ਸਨਮਾਨ

ਟੱਲੇਵਾਲ, 16 ਸਤੰਬਰ (ਸੋਨੀ ਚੀਮਾ)-ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਬਾਬੂ ਅਜੈ ਕੁਮਾਰ ਦਾ ਪਿੰਡ ਪੱਖੋਕੇ ਦੇ ਪਿੰਡ ਵਾਲਾ ਡੇਰਾ ਬਾਬਾ ਭੂਰੀ ਵਾਲਾ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਨੌਵੀਂ ਦਾਸ ਦੀ ਅਗਵਾਈ ਪਿੰਡ ਵਾਸੀਆਂ ਵਲੋਂ ਪਿੰਡ ਵਿਚ ਕਰਵਾਏ ਜਾ ਰਹੇ ਵਿਕਾਸ ...

ਪੂਰੀ ਖ਼ਬਰ »

ਭਾਜਪਾ 'ਚ ਸ਼ਾਮਿਲ ਹੋਏ ਸਰਪੰਚ ਕੋਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਵੀ ਨਹੀਂ-ਸੱਦੋਵਾਲ

ਟੱਲੇਵਾਲ, 16 ਸਤੰਬਰ (ਸੋਨੀ ਚੀਮਾ)-ਪਿਛਲੇ ਦਿਨੀਂ ਪਿੰਡ ਚੰਨਣਵਾਲ ਨਾਲ ਸਬੰਧਿਤ ਮੌਜੂਦਾ ਸਰਪੰਚ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ ਪਾਰਟੀ ਭਾਜਪਾ 'ਚ ਸ਼ਾਮਿਲ ਹੋਣ ਉਪਰੰਤ ਜਿੱਥੇ ਉਕਤ ਸਰਪੰਚ ਦੇ ਪਿੰਡ 'ਚ ਰੋਸ ਪਾਇਆ ਜਾ ਰਿਹਾ ਹੈ, ਉੱਥੇ ਉਕਤ ਸਰਪੰਚ ...

ਪੂਰੀ ਖ਼ਬਰ »

ਲੋੜਵੰਦ ਲੜਕੀਆਂ ਦੇ ਵਿਆਹ ਲਈ ਡੇਰੇ ਦੇ ਮਹੰਤਾਂ ਕੀਤੀ ਆਰਥਿਕ ਮਦਦ

ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜ ਲੋੜਵੰਦ ਗ਼ਰੀਬ ਲੜਕੀਆਂ ਦੇ ਵਿਆਹ ਕਰਵਾਏ ਜਾ ਰਹੇ ਹਨ, ਜਿਸ ਸਬੰਧੀ ਡੇਰਾ ਠਾਕੁਰ ਦੁਆਰਾ ਰੋਮਾਣਾ ਬਾਹਰਲਾ ਡੇਰੇ ਦੇ ਪ੍ਰਬੰਧਕਾਂ ਮਹੰਤ ਬੁੱਕਣ ਦਾਸ, ਰਘਵੀਰ ...

ਪੂਰੀ ਖ਼ਬਰ »

ਨਾਨਕਸਰ ਠਾਠ ਮਹਿਲ ਕਲਾਂ 'ਚ 7 ਰੋਜ਼ਾ ਸਾਲਾਨਾ ਸੰਤ ਸਮਾਗਮ ਸਮਾਪਤ

ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਮਹਾਨ ਤਪੱਸਵੀ ਅਤੇ ਮਹਾਨ ਤਿਆਗੀ ਸੰਤ ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ਦੇ ਸ਼ੁੱਭ ਆਗਮਨ ਦਿਵਸ ਨੂੰ ਸਮਰਪਿਤ ਸੱਤ ਰੋਜ਼ਾ 56ਵਾਂ ਸੰਤ ਸਮਾਗਮ ਮੁੱਖ ਸੇਵਾਦਾਰ ਸੰਤ ਕੇਹਰ ਸਿੰਘ ਦੀ ਸਰਪ੍ਰਸਤੀ ਹੇਠ ਨਾਨਕਸਰ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਹੋਈ ਚੋਣ

ਰਣਜੀਤ ਸਿੰਘ ਚੀਮਾ ਪ੍ਰਧਾਨ ਤੇ ਰਾਕੇਸ਼ ਗੁਪਤਾ ਜਨਰਲ ਸਕੱਤਰ ਨਿਯੁਕਤ ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਨਏਡਿਡ ਚੈਪਟਰ ਬਰਨਾਲਾ ਸਕੂਲਾਂ ਦੀ ਐਸੋਸੀਏਸ਼ਨ ਦੀ ਮੀਟਿੰਗ ਰੇਡੀਏਾਟ ਪਲਾਜ਼ਾ ਵਿਚ ਹੋਈ | ਮੀਟਿੰਗ ਵਿਚ ਸਾਰੇ ਮੈਂਬਰਾਂ ਦੀ ਸਹਿਮਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨੀ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ-ਦਵਿੰਦਰ ਸਿੰਘ ਬੀਹਲਾ

ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ ਅਤੇ ਕਿਸਾਨੀ ਖ਼ਾਤਰ ਨਾ ਕੇਵਲ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜਾਰਤ ਤੋਂ ਅਸਤੀਫ਼ਾ ਦਿੱਤਾ ਬਲਕਿ ਸ: ਪ੍ਰਕਾਸ਼ ਸਿੰਘ ਬਾਦਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਾ ਭਾਜਪਾ 'ਚ ਜਾਣ 'ਤੇ ਕੀਤਾ ਸਮਾਜਿਕ ਬਾਈਕਾਟ

ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਸੰਯੁਕਤ ਮੋਰਚੇ ਅਧੀਨ ਭਾਰਤੀ ਕਿਸਾਨ ਜਥੇਬੰਦੀਆਂ ਵਲੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਿੰਦਰ ਦਾਸ ਤੋਤਾ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦੇ ਵਿਰੋਧ ਵਿਚ ਉਸ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਉਸ ਦਾ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਨੇ ਲੋੜਵੰਦ ਪਰਿਵਾਰਾਂ ਦੀ ਪੀਣ ਵਾਲੇ ਪਾਣੀ ਦੀ ਘਾਟ ਕੀਤੀ ਪੂਰੀ

ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਉਗੋਕੇ ਵਿਖੇ ਮਜ਼ਦੂਰ ਵਰਗ ਦੀ ਬਸਤੀ ਵਿਚ ਪੀਣ ਵਾਲੇ ਪਾਣੀ ਦੀ ਘਾਟ ਪਾਈ ਜਾ ਰਹੀ ਸੀ, ਜਿਸ ਲਈ ਬਲਾਕ ਸੰਮਤੀ ਦੇ ਸਾਬਕਾ ਵਾਇਸ ਚੇਅਰਮੈਨ ਡੋਗਰ ਸਿੰਘ ਉਗੋਕੇ ਨੇ ਆਪਣੇ ਯਤਨਾਂ ਸਦਕਾ ਬਸਤੀ ਵਿਚ ਮੋਟਰ ਲਵਾ ਕੇ ਪੀਣ ਵਾਲੇ ਪਾਣੀ ਦੀ ਲੋੜ ਪੂਰੀ ਕੀਤੀ ਅਤੇ ਇਸ ਮੌਕੇ ਬਸਤੀ ਵਾਸੀਆਂ ਨੇ ਸਾਬਕਾ ਚੇਅਰਮੈਨ ਨੂੰ ੂ ਸਨਮਾਨਿਤ ਕਰਨ ਉਪਰੰਤ ਲੱਡੂ ਵੰਡੇ | ਇਸ ਮੌਕੇ ਰਾਜਿੰਦਰ ਸਿੰਘ ਰਾਜਾ ਸਾਬਕਾ ਪੰਚ, ਪਰਮਜੀਤ ਸਿੰਘ ਪੰਚ, ਡਾ: ਜਗਸੀਰ ਸਿੰਘ, ਸੁਖਦੀਪ ਸਿੰਘ ਮੀਤ ਪ੍ਰਧਾਨ, ਗੁਰਤੇਜ ਸਿੰਘ ਨੰਬਰਦਾਰ, ਸੈਂਬਰ ਸਿੰਘ, ਪ੍ਰਗਟ ਸਿੰਘ, ਭਜਨ ਸਿੰਘ, ਕੁਲਦੀਪ ਸਿੰਘ, ਜੀਤ ਸਿੰਘ ਨੰਬਰਦਾਰ, ਬਸੰਤ ਸਿੰਘ ਫ਼ੌਜੀ, ਬਾਜ ਸਿੰਘ ਰਟੋਲ, ਅਮਨਦੀਪ ਸਿੰਘ ਪੰਚ, ਜਗਸੀਰ ਸਿੰਘ ਬੱਬੂ ਕਲੱਬ ਪ੍ਰਧਾਨ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਾਬਾ ਬੁੱਲ੍ਹੇ ਸ਼ਾਹ ਯਾਦਗਾਰ ਦੀ ਤੋੜੀ ਗੋਲਕ

ਧਨੌਲਾ, 16 ਸਤੰਬਰ (ਜਤਿੰਦਰ ਸਿੰਘ ਧਨੌਲਾ)-ਬਾਬਾ ਬੁੱਲ੍ਹੇ ਸ਼ਾਹ ਸਪੋਰਟਸ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਧਨੌਲਾ ਵਲੋਂ ਜਸ਼ਨ ਪੁੱਤਰ ਸੁਖਪਾਲ ਸਿੰਘ ਹੈਪੀ ਪੁੱਤਰ ਜੱਸਾ ਸਿੰਘ ਨੂਰ ਪੁੱਤਰ ਮੋਖਾ ਸਿੰਘ ਵਾਸੀ ਬਡਬਰ ਦੇ ਵਿਰੁੱਧ ਪਰਚਾ ਦਰਜ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਕੇਸ 'ਚੋਂ ਦੋ ਬਰੀ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਗੁਰਪ੍ਰਤਾਪ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਅਸ਼ਵਨੀ ਚੌਧਰੀ, ਰਾਜ ਕੁਮਾਰ ਗੋਇਲ ਅਤੇ ਹੋਰਨਾਂ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ 'ਤੇ ਨਸ਼ੀਲੀਆਂ ਦਵਾਈਆਂ ਦੇ ਇਕ ਕੇਸ ਵਿਚ ਦੋ ...

ਪੂਰੀ ਖ਼ਬਰ »

ਬਿਜਲੀ ਸਬੰਧੀ ਸਮੱਸਿਆਵਾਂ ਦੇ ਨਿਪਟਾਰੇ ਲਈ ਕੈਂਪ ਅੱਜ

ਖਨੌਰੀ, 16 ਸਤੰਬਰ (ਰਮੇਸ਼ ਕੁਮਾਰ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ ਵਲੋਂ ਪੰਜਾਬ ਦੇ ਵਿਚ ਹਰ ਰੋਜ਼ ਖਪਤਕਾਰਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਨਿਪਟਾਰਾ ਕਰਨ ਦੇ ਲਈ ਕੈਂਪ ਲਗਾਏ ਜਾ ਰਹੇ ਹਨ | ਐਸ.ਡੀ.ਓ ਖਨੌਰੀ ਦਵਿੰਦਰ ਕੁਮਾਰ ਨੇ ਪ੍ਰੈੱਸ ਨੂੰ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਕੌਹਰੀਆਂ, 16 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਭਜਨਸਰ ਸਾਹਿਬ ਪਿੰਡ ਹਰੀਗੜ ਵਿੱਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਗੁਰਜੀਤ ਸਿੰਘ ਹਰੀਗੜ ਵਾਲਿਆਂ ਨੇ ਕਿਹਾ ਕਿ ਕਿਸਾਨ ਗਰਮੀ, ਸਰਦੀ, ...

ਪੂਰੀ ਖ਼ਬਰ »

ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾਉਣ ਦੀ ਆਰੰਭਤਾ

ਅਮਰਗੜ੍ਹ, 16 ਸਤੰਬਰ (ਸੁਖਜਿੰਦਰ ਸਿੰਘ ਝੱਲ)-ਸ਼ਹਿਰ ਅਮਰਗੜ੍ਹ ਵਿਖੇ ਜਿਨ੍ਹਾਂ ਇਲਾਕਿਆਂ ਵਿਚ ਸੀਵਰੇਜ ਦਾ ਕੰਮ ਮੁਕੰਮਲ ਹੋਇਆ, ਉਨ੍ਹਾਂ ਵਿਚ ਇੰਟਰਲਾਕ ਲਗਾਉਣ ਦੇ ਕੰਮ ਦਾ ਰਸਮੀ ਉਦਘਾਟਨ ਨਗਰ ਪੰਚਾਇਤ ਅਮਰਗੜ੍ਹ ਵਲੋਂ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਿੰਕੂ ਜਵੰਧਾ ਗੁਰਦਿਆਂ ਦੀ ਬਿਮਾਰੀ ਨਾਲ ਪੀੜਤ ਬਜ਼ੁਰਗ ਦਾ ਬਣੇ ਆਸਰਾ

ਭਵਾਨੀਗੜ੍ਹ, 16 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰਾਮਪੁਰਾ ਦੀ ਲੋੜਵੰਦ ਬਿਮਾਰ ਬਜ਼ੁਰਗ ਸੁਰਜੀਤ ਕੌਰ ਨੂੰ ਜਪਹਰ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਮਿੰਕੂ ਜਵੰਧਾ ਨੇ ਆਸਰਾ ਦਿੰਦਿਆਂ ਉਸ ਦੇ ਇਲਾਜ ਕਰਾਉਣ ਤੇ ਹਰ ਸੰਭਵ ਸਹਾਇਤਾ ਦਿੱਤੀ | ਜਾਣਕਾਰੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸੈਮੀਨਾਰ

ਚੀਮਾ ਮੰਡੀ, 16 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)-ਪੰਜਾਬ ਸਿੱਖਿਆ ਵਿਭਾਗ ਵਲੋਂ ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਵਿਖੇ ਇਕ ਸੈਮੀਨਾਰ ਕਰਵਾਇਆ, ਜਿਸ ਦਾ ਮੁੱਖ ਵਿਸ਼ਾ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) 2021 ਜੋ ਕਿ ਨਵੰਬਰ 'ਚ ਹੋਣਾ ਹੈ, ਉਸ ਦੀ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਦਿੱਲੀ ਵਿਖੇ ਮਹਿਲਾ ਕਾਂਗਰਸ ਦੇ ਸਥਾਪਨਾ ਦਿਵਸ 'ਤੇ ਬੀਬੀ ਸੈਣੀ ਨੇ ਸੰਗਰੂਰ ਦੀ ਕੀਤੀ ਪ੍ਰਤੀਨਿਧਤਾ

ਸੰਗਰੂਰ, 16 ਸਤੰਬਰ (ਅਮਨਦੀਪ ਸਿੰਘ ਬਿੱਟਾ)-ਦਿੱਲੀ ਵਿਖੇ ਆਲ ਇੰਡੀਆ ਮਹਿਲਾ ਕਾਂਗਰਸ ਦੇ 38ਵੇਂ ਸਥਾਪਨਾ ਦਿਵਸ ਉੱਤੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਨੇ ਜ਼ਿਲ੍ਹੇ ਦੀ ਪ੍ਰਤੀਨਿਧਤਾ ਕਰਦਿਆਂ ਇਕ ਜਥੇ ਸਮੇਤ ਇਸ ਸਮਾਗਮ 'ਚ ਸ਼ਮੂਲੀਅਤ ...

ਪੂਰੀ ਖ਼ਬਰ »

ਇੰਸ. ਬਲਜੀਤ ਸਿੰਘ ਢਿੱਲੋਂ ਨੇ ਐਸ.ਐਚ.ਓ. ਮਹਿਲ ਕਲਾਂ ਵਜੋਂ ਚਾਰਜ ਸੰਭਾਲਿਆ

ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਪੁਲਿਸ ਦੇ ਇੰਸਪੈਕਟਰ ਬਲਜੀਤ ਸਿੰਘ ਢਿੱਲੋਂ ਨੇ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਵਜੋਂ ਚਾਰਜ ਸੰਭਾਲ ਲਿਆ ਹੈ | ਅੱਜ ਚਾਰਜ ਸੰਭਾਲਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਢਿੱਲੋਂ ਨੇ ਕਿਹਾ ਕਿ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਸਿੱਖਿਆ ਸਕੱਤਰ ਦੇ ਵਿਰੋਧ ਦਾ ਐਲਾਨ

ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)-ਸਕੂਲ ਸਿੱਖਿਆ ਵਿਭਾਗ ਦੀ ਉੱਚ ਅਫ਼ਸਰਸ਼ਾਹੀ ਨੇ ਪੰਜਾਬ ਦੀ ਸਿੱਖਿਆ ਦਾ ਬੇੜਾ ਗ਼ਰਕ ਕਰ ਦਿੱਤਾ ਹੈ | ਅਧਿਆਪਕ ਅਤੇ ਵਿਦਿਆਰਥੀ ਲਗਾਤਾਰ ਮਾਨਸਿਕ ਪੀੜਾ ਵਿਚੋਂ ਲੰਘ ਰਹੇ ਹਨ | ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX