• ਸੀਨੀਅਰ ਲੀਡਰਸ਼ਿਪ ਨੇ ਦਿੱਤੀਆਂ ਗਿ੍ਫ਼ਤਾਰੀਆਂ • ਸੱਤਾ 'ਚ ਆਉਣ 'ਤੇ ਪੰਜਾਬ 'ਚ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦਿਆਂਗੇ-ਸੁਖਬੀਰ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 17 ਸਤੰਬਰ - ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਦੇ ਸਾਬਕਾ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ...
ਨਵੀਂ ਦਿੱਲੀ, 17 ਸਤੰਬਰ (ਉਪਮਾ ਡਾਗਾ ਪਾਰਥ)-ਵਧ ਰਿਹਾ ਅੱਤਵਾਦ ਅਤੇ ਕੱਟੜਤਾ ਆਪਸੀ ਸ਼ਾਂਤੀ ਦੀ ਰਾਹ 'ਚ ਸਭ ਤੋਂ ਵੱਡੀਆਂ ਰੁਕਾਵਟਾਂ ਹਨ ਅਫ਼ਗਾਨਿਸਤਾਨ ਦੇ ਹਾਲੀਆ ਘਟਨਾਕ੍ਰਮ ਨੇ ਕੱਟੜਪੁਣੇ ਤੋਂ ਪੈਦਾ ਹੋਣ ਵਾਲੀ ਚੁਣੌਤੀ ਨੂੰ ਹੋਰ ਵੀ ਜ਼ਿਆਦਾ ਸਪੱਸ਼ਟ ਕਰ ਦਿੱਤਾ ...
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ)- ਚੋਣਾਂ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵਲੋਂ ਪਿਛਲੇ ਚੋਣ ਵਾਅਦੇ ਪੂਰੇ ਕਰ ਦੇਣ ਲਈ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਘਰ-ਘਰ ਨੌਕਰੀ ਦਾ ਵਾਅਦਾ ਸਰਕਾਰ ਕਿਸੇ ਨਵੇਂ ਪੈਰਾਮੀਟਰ ਨਾਲ ਪੂਰਾ ਕਰਨਾ ਚਾਹੁੰਦੀ ਹੈ, ਜਿਸ ਤਹਿਤ ਕਾਂਗਰਸੀ ਆਗੂਆਂ ਦੇ ਕਾਕਿਆਂ ਨੂੰ ਸਰਕਾਰੀ ਨੌਕਰੀ ਵੰਡਣ ਦਾ ਕੰਮ ਜਾਰੀ ਹੈ | ਇਸੇ ਲੋਕ ਭਲਾਈ ਸਕੀਮ ਤਹਿਤ ਅੱਜ ਮੰਤਰੀ ਮੰਡਲ ਵਲੋਂ ਮਾਲ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਨੌਕਰੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ | ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਦੋ ਵਿਧਾਇਕਾਂ ਫਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦੀ ਪੇਸ਼ਕਸ਼ ਕੀਤੀ ਸੀ | ਇਸ ਵਿਚਾਲੇ ਅੱਜ ਮਾਲ ਮੰਤਰੀ ਦੇ ਜਵਾਈ ਨੂੰ ਵੀ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦੇ ਫੈਸਲੇ 'ਤੇ ਸਰਕਾਰ ਨੇ ਸਫ਼ਾਈ ਦਿੱਤੀ ਕਿ ਗੁਰਸ਼ੇਰ ਦੀ ਬਤੌਰ ਆਬਕਾਰੀ ਤੇ ਕਰ ਇੰਸਪੈਕਟਰ ਦੀ ਨਿਯੁਕਤੀ ਨੂੰ ਇਕੋ ਵਾਰ ਦਿੱਤੀ ਰਾਹਤ ਸਮਝਿਆ ਜਾਵੇਗਾ ਅਤੇ ਇਸ ਮਾਮਲੇ ਨੂੰ ਪ੍ਰਥਾ ਨਹੀਂ ਬਣਾਇਆ ਜਾਵੇਗਾ | ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਗੁਰਸ਼ੇਰ ਦੇ ਪਿਤਾ ਭੁਪਜੀਤ ਸਿੰਘ ਨੇ ਰਵੀ ਸਿੱਧੂ ਸਮੇਂ ਹੋਏ ਪੀ.ਪੀ.ਐਸ.ਸੀ. ਘੋਟਾਲੇ ਦਾ ਪਰਦਾਫਾਸ਼ ਕਰਦੇ ਹੋਏ ਪੰਜਾਬ ਲੋਕ ਸੇਵਾ ਕਮਿਸ਼ਨ ਵਿਚ ਪਾਰਦਰਸ਼ਤਾ ਲਿਆਉਣ 'ਚ ਅਹਿਮ ਭੂਮਿਕਾ ਨਿਭਾਈ ਸੀ | ਇਸ ਨਿਯੁਕਤੀ ਦਾ ਵਿਰੋਧ ਸ਼ੁਰੂ ਹੋ ਗਿਆ ਹੈ ਤੇ ਸਰਕਾਰ ਦੇ ਕੁਝ ਆਪਣੇ ਮੰਤਰੀਆਂ ਦਾ ਕਹਿਣਾ ਸੀ ਕਿ ਮੰਤਰੀ ਦੇ ਜਿਹੜੇ ਜਵਾਈ ਨੂੰ ਨੌਕਰੀ ਦਿੱਤੀ ਜਾ ਰਹੀ ਹੈ ਉਹ ਆਰਥਿਕ ਤੌਰ 'ਤੇ ਕਾਫੀ ਮਜਬੂਤ ਹੈ | ਇਕ ਹੋਰ ਫ਼ੈਸਲੇ ਤਹਿਤ ਸੂਬੇ ਦੀਆਂ ਤਹਿਸੀਲਾਂ ਵਿਚ ਸਥਾਪਤ ਕੀਤੇ 18 ਨਵੇਂ ਸਰਕਾਰੀ ਕਾਲਜਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ 160 ਅਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਤੇ ਇਸ ਨੂੰ ਵਿਭਾਗੀ ਚੋਣ ਕਮੇਟੀ ਰਾਹੀਂ ਭਰਨ ਦਾ ਫ਼ੈਸਲਾ ਕੀਤਾ ਗਿਆ | ਮੰਤਰੀ ਮੰਡਲ ਨੇ ਵਿਭਾਗੀ ਚੋਣ ਕਮੇਟੀ ਦੇ ਗਠਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਜਿਸ ਦੇ ਚੇਅਰਮੈਨ ਪ੍ਰੋ. ਵੇਦ ਪ੍ਰਕਾਸ਼ ਹੋਣਗੇ | ਇਸ ਦੇ ਨਾਲ ਹੀ ਕੈਬਨਿਟ ਨੇ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਤੇ ਇਨ੍ਹਾਂ ਵਿਚ 117 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ | ਇਹ ਅਦਾਲਤਾਂ ਅੰਮਿ੍ਤਸਰ, ਬਠਿੰਡਾ, ਫ਼ਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਮੋਗਾ, ਪਟਿਆਲਾ ਤੇ ਐਸ.ਏ.ਐਸ. ਨਗਰ ਵਿਖੇ ਸਥਾਪਤ ਕੀਤੀਆਂ ਜਾਣਗੀਆਂ | ਮੰਤਰੀ ਮੰਡਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਬਲਾਚੌਰ ਦੇ ਪਿੰਡ ਰੈਲਮਾਜਰਾ ਵਿਖੇ ਨਿੱਜੀ ਸਵੈ-ਵਿੱਤੀ 'ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ' ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਮੰਤਰੀ ਮੰਡਲ ਨੇ ਆਈ.ਟੀ. ਸਿਟੀ ਮੋਹਾਲੀ 'ਚ ਸਵੈ-ਵਿੱਤੀ 'ਪਲਾਕਸ਼ਾ ਯੂਨੀਵਰਸਿਟੀ' ਦੀ ਸਥਾਪਨਾ ਲਈ ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਆਰਡੀਨੈਂਸ-2021 ਨੂੰ ਮੁੜ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ | ਮੰਤਰੀ ਮੰਡਲ ਨੇ ਲੁਧਿਆਣਾ ਜ਼ਿਲ੍ਹੇ ਦੀ ਤਹਿਸੀਲ ਸਮਰਾਲਾ 'ਚ ਪੈਂਦੇ ਨੈਸ਼ਨਲ ਕਾਲਜ ਫਾਰ ਵੁਮੈਨ, ਮਾਛੀਵਾੜਾ ਨੂੰ ਸਰਕਾਰੀ ਕਾਲਜ (ਔਰਤਾਂ), ਮਾਛੀਵਾੜਾ ਵਜੋਂ ਆਪਣੇ ਹੱਥਾਂ ਵਿਚ ਲੈਣ ਦੀ ਪ੍ਰਵਾਨਗੀ ਦੇ ਦਿੱਤੀ | ਮੰਤਰੀ ਮੰਡਲ ਨੇ ਸਾਉਣੀ ਮਾਰਕੀਟਿੰਗ ਸੀਜ਼ਨ 2021-22 ਲਈ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਦੀਆਂ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਨੂੰ ਕਸਟਮ ਮਿਲਡ ਚੌਲਾਂ ਵਿਚ ਤਬਦੀਲ ਕਰਕੇ ਇਸ ਨੂੰ ਕੇਂਦਰੀ ਪੂਲ ਵਿਚ ਭੇਜਿਆ ਜਾ ਸਕੇ | ਇਕ ਹੋਰ ਫ਼ੈਸਲੇ 'ਚ ਸੂਬਾ ਸਰਕਾਰ ਦੇ ਅਲਾਟਮੈਂਟ ਆਫ਼ ਬਿਜ਼ਨੈੱਸ ਰੂਲਜ਼, 2007 'ਚ ਸੀਰੀਅਲ ਨੰਬਰ 37 'ਚ ਸੂਚੀਬੱਧ ਮਾਲ ਅਤੇ ਮੁੜ ਵਸੇਬਾ ਵਿਭਾਗ ਦੇ ਨਿਯਮ 10 (ਈ) 'ਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਇਸ ਸੋਧ ਨਾਲ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਦੁਰਗਿਆਣਾ ਮੰਦਰ, ਅੰਮਿ੍ਤਸਰ ਅਤੇ ਵਾਲਮੀਕਿ ਸਥਲ ਰਾਮ ਤੀਰਥ, ਅੰਮਿ੍ਤਸਰ ਦੇ ਲੰਗਰ ਦੀਆਂ ਵਸਤਾਂ ਦੀ ਖ਼ਰੀਦਦਾਰੀ 'ਤੇ ਜੀ.ਐਸ.ਟੀ ਦੇ ਸੂਬਾਈ ਹਿੱਸੇ ਦੀ ਅਦਾਇਗੀ ਲਈ ਰਾਹ ਪੱਧਰਾ ਹੋ ਗਿਆ ਹੈ | ਮੰਤਰੀ ਮੰਡਲ ਨੇ 15 ਲੱਖ ਪਰਿਵਾਰਾਂ ਨੂੰ ਵੀ ਮੁਫ਼ਤ ਸਿਹਤ ਬੀਮੇ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ ਜੋ ਇਸ ਤੋਂ ਪਹਿਲਾਂ ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿਚ ਸ਼ਾਮਿਲ ਨਹੀਂ ਸਨ |
ਘਰ-ਘਰ ਨੌਕਰੀ ਸਿਰਫ਼ ਕਾਂਗਰਸ ਦੇ ਮੰਤਰੀਆਂ ਲਈ- ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮਾਲ ਮੰਤਰੀ ਦੇ ਜਵਾਈ ਨੂੰ ਆਬਕਾਰੀ ਤੇ ਕਰ ਅਫ਼ਸਰ ਲਗਾਉਣ ਦੀ ਪ੍ਰਵਾਨਗੀ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਦੀ 'ਘਰ ਘਰ ਨੌਕਰੀ' ਸਕੀਮ ਕੇਵਲ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਤੇ ਆਗੂਆਂ ਦੇ ਪਰਿਵਾਰਕ ਮੈਂਬਰਾਂ ਤੱਕ ਸੀਮਤ ਹੈ | ਗੁਰਸ਼ੇਰ ਸਿੰਘ ਦੀ ਨਿਯੁਕਤੀ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਇਹ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਨਾਲ ਭੱਦਾ ਮਜ਼ਾਕ ਹੈ ਜਿਹੜੇ 'ਹਰ ਘਰ ਨੌਕਰੀ' ਦੇ ਵਾਅਦੇ ਨੂੰ ਪੂਰਾ ਕੀਤੇ ਜਾਣ ਦੀ ਉਡੀਕ ਕਰ ਰਹੇ ਹਨ |
ਕਰੋੜਪਤੀ ਜਵਾਈ ਨੂੰ ਨੌਕਰੀ 'ਬੇਸ਼ਰਮੀ ਤੇ ਸੱਤਾ ਦੀ ਦੁਰਵਰਤੋਂ' ਦਾ ਸਿਖਰ- 'ਆਪ'
ਵਿਰੋਧੀ ਧਿਰ ਦੇ ਨੇਤਾ ਤੇ 'ਆਪ' ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵਲੋਂ ਵਜ਼ੀਰ ਕਾਂਗੜ ਦੇ ਕਰੋੜਪਤੀ ਜਵਾਈ ਨੂੰ ਤਰਸ ਦੇ ਆਧਾਰ 'ਤੇ ਨੌਕਰੀ 'ਬੇਸ਼ਰਮੀ ਅਤੇ ਸੱਤਾ ਦੀ ਦੁਰਵਰਤੋਂ' ਦਾ ਸਿਖਰ ਹੈ | ਕੈਪਟਨ ਨੂੰ ਵਿਧਾਇਕਾਂ ਤੇ ਵਜ਼ੀਰਾਂ ਦੇ ਪੁੱਤ-ਪੋਤਿਆਂ ਨੂੰ ਨੌਕਰੀ ਦੇਣ ਦੀ ਥਾਂ ਉਨ੍ਹਾਂ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ, ਜੋ ਧਰਨੇ ਮੁਜ਼ਾਹਰੇ ਕਰ ਰਹੇ ਹਨ |
ਹਰਕਵਲਜੀਤ ਸਿੰਘ
ਚੰਡੀਗੜ੍ਹ, 17 ਸਤੰਬਰ -ਪੰਜਾਬ ਕਾਂਗਰਸ ਵਿਚ ਚੱਲ ਰਹੀ ਖਿੱਚੋਤਾਣ ਅਤੇ ਵਿਧਾਇਕਾਂ ਦੇ ਇਕ ਧੜੇ ਵਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਪੱਤਰ ਲਿਖਕੇ ਵਿਧਾਇਕ ਦਲ ਦੀ ਮੀਟਿੰਗ ਸੱਦਣ ਸਬੰਧੀ ਕੀਤੀ ਗਈ ਮੰਗ ਤੋਂ ਬਾਅਦ ਪਾਰਟੀ ਹਾਈਕਮਾਨ ਦੇ ...
ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਸਿਹਤ ਮੰਤਰਾਲੇ ਵਲੋਂ ਇਕ ਦਿਨ 'ਚ ਦੇਸ਼ ਭਰ 'ਚ 2.5 ਕਰੋੜ ਤੋਂ ਵੱਧ ਕੋਰੋਨਾ ਰੋਕੂ ਖੁਰਾਕਾਂ ਦੇ ਕੇ ਮਿਸਾਲੀ ਰਿਕਾਰਡ ਕਾਇਮ ਗਿਆ | ਅੰਕੜਿਆਂ ਮੁਤਾਬਿਕ ਸ਼ਾਮ ਤੱਕ ਕਰੀਬ 2,50,10,390 ...
ਲਖਨਊ, 17 ਸਤੰਬਰ (ਏਜੰਸੀ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ 'ਚ ਅੱਜ ਇਥੇ ਹੋਈ ਜੀ. ਐਸ. ਟੀ. ਕੌਂਸਲ ਦੀ ਮੀਟਿੰਗ 'ਚ ਪੈਟਰੋਲ ਅਤੇ ਡੀਜ਼ਲ ਨੂੰ ਜੀ. ਐਸ. ਟੀ. ਦੇ ਘੇਰੇ 'ਚ ਲਿਆਉਣ ਸੰਬੰਧੀ ਚਰਚਾ ਹੋਈ ਪਰ ਸੂਬਿਆਂ ਨੇ ਇਸ ਦਾ ਵਿਰੋਧ ਕੀਤਾ | ਵਿੱਤ ਮੰਤਰੀ ਨੇ ਕਿਹਾ ...
ਚੰਡੀਗੜ੍ਹ, 17 ਸਤੰਬਰ (ਏਜੰਸੀ)-ਕੁੰਡਲੀ-ਸਿੰਘੂ ਬਾਰਡਰ 'ਤੇ ਰਾਸ਼ਟਰੀ ਰਾਜਮਾਰਗ-44 ਤੋਂ ਨਾਕਾਬੰਦੀ ਹਟਾਉਣ ਲਈ ਹਰਿਆਣਾ ਸਰਕਾਰ ਵਲੋਂ ਗਠਿਤ ਉੱਚ ਪੱਧਰੀ ਕਮੇਟੀ ਵਲੋਂ ਕਿਸਾਨ ਆਗੂਆਂ ਨਾਲ ਐਤਵਾਰ ਨੂੰ ਗੱਲਬਾਤ ਕੀਤੀ ਜਾਵੇਗੀ | ਅਧਿਕਾਰਤ ਬਿਆਨ ਅਨੁਸਾਰ ਮੀਟਿੰਗ ...
ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਕਾਂਗਰਸ ਦੇ ਅਨੁਸੂਚਿਤ ਜਾਤੀਆਂ (ਐਸ.ਸੀ.) ਵਿਭਾਗ ਨੇ ਸ਼ੁੱਕਰਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਪਾਰਟੀ ਦਾ ਪ੍ਰਧਾਨ ਨਿਯੁਕਤ ਕਰਨ ਦੀ ਮੰਗ ਕਰਦਾ ਮਤਾ ਪਾਸ ਕੀਤਾ ਹੈ, ਇਹ ਮਤਾ ਕਾਂਗਰਸ ਦੇ ਐਸ.ਸੀ. ਵਿਭਾਗ ਦੀ ...
ਨਵੀਂ ਦਿੱਲੀ, 17 ਸਤੰਬਰ (ਬਲਵਿੰਦਰ ਸਿੰਘ ਸੋਢੀ)- ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ 'ਸ਼ਾਈਨਿੰਗ ਸਿੱਖ ਯੂਥ ਆਫ ਇੰਡੀਆ' ਦਾ ਅੱਜ ਡੀ.ਆਰ.ਡੀ.ਓ. ਭਵਨ ਨਵੀਂ ਦਿੱਲੀ ਵਿਖੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ, ਤਰਲੋਚਨ ...
ਵਾਸ਼ਿੰਗਟਨ, 17 ਸਤੰਬਰ (ਏ.ਪੀ.)- ਪੈਂਟਾਗਨ ਨੇ ਪਿਛਲੇ ਮਹੀਨੇ ਅਫਗਾਨਿਸਤਾਨ 'ਚ ਕਈ ਆਮ ਨਾਗਰਿਕਾਂ ਦੀ ਜਾਨ ਲੈਣ ਵਾਲੇ ਆਪਣੇ ਡਰੋਨ ਹਮਲੇ ਦਾ ਬਚਾਅ ਕਰਨ ਤੋਂ ਪਿੱਛੇ ਹਟਦਿਆਂ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ ਕਿ ਇਕ ਅੰਦਰੂਨੀ ਸਮੀਖਿਆ ਦੌਰਾਨ ਪਤਾ ਲੱਗਾ ਹੈ ਕਿ ਉਸ ...
ਨਵੀਂ ਦਿੱਲੀ, 17 ਸਤੰਬਰ (ਏਜੰਸੀ)-ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਲੱਖਾ ਸਿਧਾਣਾ ਨੂੰ ਅਗਾਊਾ ਜ਼ਮਾਨਤ ਦੇ ਦਿੱਤੀ ਹੈ | ਵਧੀਕ ਸੈਸ਼ਨ ਜੱਜ ਜਗਦੀਸ਼ ਕੁਮਾਰ ਨੇ ਲੱਖਾ ...
ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਆਪਣੇ ਰਿਸ਼ਤੇਦਾਰ ਨੂੰ ਨੌਕਰੀ ਦਿੱਤੇ ਜਾਣ ਦੇ ਮਸਲੇ 'ਤੇ ਕਿਹਾ ਕਿ ਜੇਕਰ ਮੇਰੀ ਰਿਸ਼ਤੇਦਾਰੀ ਨਾ ਵੀ ਹੁੰਦੀ ਤਾਂ ਉਸ ਉਮੀਦਵਾਰ ਨੂੰ ਸਰਕਾਰੀ ਨੌਕਰੀ ਮਿਲਣੀ ਸੀ ਕਿਉਂਕਿ ਉਸ ਦੇ ਪਿਤਾ ਨੇ ਪੀ.ਪੀ.ਐਸ.ਸੀ. ਦਾ ਘਪਲਾ ...
ਮੰਤਰੀ ਮੰਡਲ ਨੇ ਅੱਤਵਾਦ/ਦੰਗਾ ਪੀੜਤ ਪਰਿਵਾਰਾਂ ਨੂੰ ਦਿੱਤੇ ਜਾਂਦੇ ਗੁਜ਼ਾਰਾ ਭੱਤਿਆਂ 'ਚ ਵਾਧਾ ਕਰਦਿਆਂ 5000 ਰੁਪਏ ਤੋਂ ਵਧਾ ਕੇ 6000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਜਦੋਂ ਕਿ ਕਸ਼ਮੀਰੀ ਹਿਜਰਤਕਾਰੀਆਂ ਨੂੰ ਰਾਸ਼ਨ ਵਾਸਤੇ ਦਿੱਤੀ ਜਾਂਦੀ ਵਿੱਤੀ ਸਹਾਇਤਾ 2000 ਰੁਪਏ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX