• ਸੀਨੀਅਰ ਲੀਡਰਸ਼ਿਪ ਨੇ ਦਿੱਤੀਆਂ ਗਿ੍ਫ਼ਤਾਰੀਆਂ • ਸੱਤਾ 'ਚ ਆਉਣ 'ਤੇ ਪੰਜਾਬ 'ਚ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦਿਆਂਗੇ-ਸੁਖਬੀਰ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 17 ਸਤੰਬਰ - ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਦੇ ਸਾਬਕਾ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਾਸ ਕੀਤੇ ਵਿਵਾਦਿਤ ਖੇਤੀ ਕਾਨੂੰਨਾਂ ਦੇ 17 ਸਤੰਬਰ ਨੂੰ ਇਕ ਸਾਲ ਪੂਰਾ ਹੋਣ 'ਤੇ ਸ਼ੁੱਕਰਵਾਰ ਨੂੰ ਵਿਰੋਧ ਵਿਚ 'ਕਾਲਾ ਦਿਵਸ' ਮਨਾਉਂਦਿਆਂ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹਜ਼ਾਰਾਂ ਵਰਕਰਾਂ ਵਲੋਂ ਦਿੱਲੀ ਸਥਿਤ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਵਲੋਂ ਰੋਸ ਮਾਰਚ ਕੀਤਾ ਗਿਆ ਪਰ ਪੁਲਿਸ ਵਲੋਂ ਕੀਤੇ ਗਏ ਭਾਰੀ ਬੰਦੋਬਸਤ ਕਾਰਨ ਉਹ ਅਜਿਹਾ ਨਹੀਂ ਕਰ ਸਕੇ, ਜਦੋਂਕਿ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ 15 ਨੇਤਾਵਾਂ ਨੂੰ ਪੁਲਿਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ, ਜਿਨ੍ਹਾਂ ਨੂੰ ਬਾਅਦ 'ਚ ਸੰਸਦ ਮਾਰਗ ਪੁਲਿਸ ਥਾਣੇ ਲਿਜਾਇਆ ਗਿਆ |
'ਬਲੈਕ ਫ੍ਰਾਈਡੇ'
ਸ਼੍ਰੋਮਣੀ ਅਕਾਲੀ ਦਲ ਨੇ 17 ਸਤੰਬਰ 2020 ਨੂੰ ਪਾਸ ਹੋਏ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ 'ਬਲੈਕ ਫ੍ਰਾਈਡੇ' ਭਾਵ ਕਾਲਾ ਦਿਵਸ ਮਨਾਇਆ | ਕਾਲੀਆਂ ਪੱਟੀਆਂ ਅਤੇ ਕਾਲੇ ਰੰਗ ਦੇ ਬੈਨਰ ਫੜ ਕੇ ਪਾਰਟੀ ਦੇ ਵਰਕਰਾਂ ਨੇ ਸਰਕਾਰ ਦੇ ਖ਼ਿਲਾਫ਼ ਅਤੇ ਕਿਸਾਨ ਪੱਖੀ ਜੰਮ ਕੇ ਨਾਅਰੇਬਾਜ਼ੀ ਕੀਤੀ | ਗੁਰਦੁਆਰਾ ਰਕਾਬ ਗੰਜ ਤੋਂ ਅਰਦਾਸ ਨਾਲ ਸ਼ੁਰੂ ਕੀਤੇ ਮਾਰਚ ਦੀ ਅਗਵਾਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਕੀਤੀ ਗਈ | ਇਸ 'ਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ ਸਮੇਤ ਸਾਰੇ ਅਕਾਲੀ ਆਗੂ ਵਰਕਰਾਂ 'ਚ ਜੋਸ਼ ਭਰਨ ਦੇ ਨਾਲ-ਨਾਲ ਵਾਰ-ਵਾਰ ਉਨ੍ਹਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦੇ ਨਜ਼ਰ ਆਏ | ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰੇ ਤੋਂ ਸੰਸਦ ਭਵਨ ਅਨੈਕਸੀ ਤੱਕ ਦੇ ਸੰਖੇਪ ਜਿਹੇ ਰੋਸ ਮਾਰਚ 'ਚ ਕਈ ਵਾਰ ਅਨੁਸਾਸ਼ਨ 'ਚ ਰਹਿਣ ਦੀ ਤਾਗੀਦ ਕਰਦੇ ਨਜ਼ਰ ਆਏ | ਅਨੈਕਸੀ ਦੇ ਕੋਲ ਸਮੁੱਚੀ ਲੀਡਰਸ਼ਿਪ ਨੇ ਵਾਰੋ-ਵਾਰੀ ਵਰਕਰਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਜਗਮੀਤ ਸਿੰਘ ਬਰਾੜ, ਭਾਈ ਗੋਬਿੰਦ ਸਿੰਘ ਲੌ ਾਗੋਵਾਲ, ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਪਰਮਬੰਸ ਸਿੰਘ ਬੰਟੀ ਰੋਮਾਣਾ, ਜਤਿੰਦਰ ਸਿੰਘ ਲਾਲੀ ਬਾਜਵਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮਨਪ੍ਰੀਤ ਸਿੰਘ ਇਯਾਲੀ, ਅਨਿਲ ਜੋਸ਼ੀ, ਰਵੀਕਰਨ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਕਮਲਜੀਤ ਸਿੰਘ ਭਾਟੀਆ, ਗੋਲਡੀ ਭਾਟੀਆ, ਸਰਵਣ ਸਿੰਘ ਕੁਲਾਰ, ਤਲਬੀਰ ਸਿੰਘ ਗਿੱਲ, ਜੋਧ ਸਿੰਘ ਸਮਰਾ, ਭਗਵੰਤ ਸਿੰਘ ਸਿਆਲਕਾ, ਡਾ. ਦਲਬੀਰ ਸਿੰਘ ਵੇਰਕਾ, ਰਾਣਾ ਧਾਲੀਵਾਲ, ਰਣਜੀਤ ਸਿੰਘ ਖੁਰਾਣਾ, ਤਰਲੋਕ ਸਿੰਘ ਬਾਠ, ਡਾ: ਜਗਬੀਰ ਸਿੰਘ ਧਰਮਸੋਤ, ਪਰਮਿੰਦਰ ਸਿੰਘ ਪੱਡਾ, ਕੁਲਦੀਪ ਸਿੰਘ ਲਾਹੌਰੀਆ, ਗੁਰਮਿੰਦਰ ਸਿੰਘ ਕਿਸ਼ਨਪੁਰ, ਕੁਲਦੀਪ ਸਿੰਘ ਔਲਖ ਤੇ ਹੋਰ ਵੱਡੀ ਗਿਣਤੀ 'ਚ ਅਕਾਲੀ ਦਲ, ਸੋਈ ਅਤੇ ਯੂਥ ਦਲ ਦੇ ਵਰਕਰ ਮੌਜੂਦ ਸਨ |
ਪੁਲਿਸ ਨੇ ਕੀਤੇ ਪੁਖਤਾ ਇੰਤਜ਼ਾਮ
ਸੰਸਦ ਵੱਲ ਮਾਰਚ ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ | ਗੁਰਦੁਆਰੇ ਤੱਕ ਪਹੁੰਚਣ ਵਾਲੇ ਸਾਰੇ ਰਸਤਿਆਂ 'ਤੇ ਸਭ ਤਰ੍ਹਾਂ ਦੇ ਵਾਹਨਾਂ ਦੇ ਜਾਣ ਦੀ ਪਾਬੰਦੀ ਲਾਈ ਗਈ ਸੀ, ਇਸ ਤੋਂ ਇਲਾਵਾ ਦਿੱਲੀ 'ਚ ਥਾਂ-ਥਾਂ 'ਤੇ ਬੈਰੀਕੇਡਿੰਗ ਕੀਤੀ ਗਈ ਸੀ | ਨਵੀਂ ਦਿੱਲੀ 'ਚ ਤਾਂ ਧਾਰਾ 144 ਲਾਗੂ ਕਰ ਦਿੱਤੀ ਗਈ ਸੀ | ਦਿੱਲੀ ਪੁਲਿਸ ਵਲੋਂ ਥਾਂ-ਥਾਂ 'ਤੇ ਕੀਤੀ ਬੈਰੀਕੇਡਿੰਗ ਕਾਰਨ ਦਿੱਲੀ ਵਾਸੀਆਂ ਨੂੰ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪਿਆ |
ਸੰਸਦ ਮਾਰਗ ਪੁਲਿਸ ਥਾਣੇ ਲਿਜਾਇਆ ਗਿਆ
ਬਿਨਾਂ ਇਜਾਜ਼ਤ ਰੋਸ ਮਾਰਚ ਕੱਢਣ 'ਤੇ ਦਿੱਲੀ ਪੁਲਿਸ ਵਲੋਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਨੇਤਾਵਾਂ ਨੂੰ ਹਿਰਾਸਤ 'ਚ ਲਿਆ ਗਿਆ | ਪਾਰਟੀ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਸੰਸਦ ਮਾਰਗ ਪੁਲਿਸ ਸਟੇਸ਼ਨ ਲਿਜਾਇਆ ਗਿਆ |
ਹਰਸਿਮਰਤ ਦੇ ਗਾਏ ਸੋਹਲੇ
ਰੋਸ ਮਾਰਚ 'ਚ ਅਕਾਲੀ ਆਗੂਆਂ ਵਲੋਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਇਕ ਸਾਲ ਪਹਿਲਾਂ ਮੰਤਰੀ ਦੇ ਅਹੁਦੇ ਦੇ ਦਿੱਤੇ 'ਬਲੀਦਾਨ' ਦੇ ਵੀ ਖੂਬ ਸੋਹਲੇ ਗਾਏ ਗਏ | ਅਕਾਲੀ ਆਗੂਆਂ ਨੇ ਹਰਸਿਮਰਤ ਦੇ ਅਸਤੀਫ਼ੇ ਦਾ ਵਾਰ-ਵਾਰ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ (ਹਰਸਿਮਰਤ) ਨੇ ਅਹੁਦੇ ਦੀ ਪ੍ਰਵਾਹ ਨਾ ਕਰਦਿਆਂ, ਕਿਸਾਨਾਂ ਦੇ ਹਿੱਤਾਂ 'ਚ ਅੱਗੇ ਹੁੰਦਿਆਂ ਆਪਣਾ ਮੰਤਰੀ ਦਾ ਅਹੁਦਾ ਅਤੇ ਪਾਰਟੀ ਨੇ ਭਾਜਪਾ ਨਾਲ ਗੱਠਜੋੜ ਤੋੜਨ ਤੋਂ ਗੁਰੇਜ਼ ਨਹੀਂ ਕੀਤਾ |
ਨਵੀਂ ਦਿੱਲੀ, 17 ਸਤੰਬਰ (ਉਪਮਾ ਡਾਗਾ ਪਾਰਥ)-ਵਧ ਰਿਹਾ ਅੱਤਵਾਦ ਅਤੇ ਕੱਟੜਤਾ ਆਪਸੀ ਸ਼ਾਂਤੀ ਦੀ ਰਾਹ 'ਚ ਸਭ ਤੋਂ ਵੱਡੀਆਂ ਰੁਕਾਵਟਾਂ ਹਨ ਅਫ਼ਗਾਨਿਸਤਾਨ ਦੇ ਹਾਲੀਆ ਘਟਨਾਕ੍ਰਮ ਨੇ ਕੱਟੜਪੁਣੇ ਤੋਂ ਪੈਦਾ ਹੋਣ ਵਾਲੀ ਚੁਣੌਤੀ ਨੂੰ ਹੋਰ ਵੀ ਜ਼ਿਆਦਾ ਸਪੱਸ਼ਟ ਕਰ ਦਿੱਤਾ ...
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ)- ਚੋਣਾਂ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵਲੋਂ ਪਿਛਲੇ ਚੋਣ ਵਾਅਦੇ ਪੂਰੇ ਕਰ ਦੇਣ ਲਈ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਘਰ-ਘਰ ਨੌਕਰੀ ਦਾ ਵਾਅਦਾ ਸਰਕਾਰ ਕਿਸੇ ਨਵੇਂ ਪੈਰਾਮੀਟਰ ਨਾਲ ਪੂਰਾ ਕਰਨਾ ਚਾਹੁੰਦੀ ਹੈ, ਜਿਸ ...
ਹਰਕਵਲਜੀਤ ਸਿੰਘ
ਚੰਡੀਗੜ੍ਹ, 17 ਸਤੰਬਰ -ਪੰਜਾਬ ਕਾਂਗਰਸ ਵਿਚ ਚੱਲ ਰਹੀ ਖਿੱਚੋਤਾਣ ਅਤੇ ਵਿਧਾਇਕਾਂ ਦੇ ਇਕ ਧੜੇ ਵਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਪੱਤਰ ਲਿਖਕੇ ਵਿਧਾਇਕ ਦਲ ਦੀ ਮੀਟਿੰਗ ਸੱਦਣ ਸਬੰਧੀ ਕੀਤੀ ਗਈ ਮੰਗ ਤੋਂ ਬਾਅਦ ਪਾਰਟੀ ਹਾਈਕਮਾਨ ਦੇ ...
ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਸਿਹਤ ਮੰਤਰਾਲੇ ਵਲੋਂ ਇਕ ਦਿਨ 'ਚ ਦੇਸ਼ ਭਰ 'ਚ 2.5 ਕਰੋੜ ਤੋਂ ਵੱਧ ਕੋਰੋਨਾ ਰੋਕੂ ਖੁਰਾਕਾਂ ਦੇ ਕੇ ਮਿਸਾਲੀ ਰਿਕਾਰਡ ਕਾਇਮ ਗਿਆ | ਅੰਕੜਿਆਂ ਮੁਤਾਬਿਕ ਸ਼ਾਮ ਤੱਕ ਕਰੀਬ 2,50,10,390 ...
ਲਖਨਊ, 17 ਸਤੰਬਰ (ਏਜੰਸੀ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ 'ਚ ਅੱਜ ਇਥੇ ਹੋਈ ਜੀ. ਐਸ. ਟੀ. ਕੌਂਸਲ ਦੀ ਮੀਟਿੰਗ 'ਚ ਪੈਟਰੋਲ ਅਤੇ ਡੀਜ਼ਲ ਨੂੰ ਜੀ. ਐਸ. ਟੀ. ਦੇ ਘੇਰੇ 'ਚ ਲਿਆਉਣ ਸੰਬੰਧੀ ਚਰਚਾ ਹੋਈ ਪਰ ਸੂਬਿਆਂ ਨੇ ਇਸ ਦਾ ਵਿਰੋਧ ਕੀਤਾ | ਵਿੱਤ ਮੰਤਰੀ ਨੇ ਕਿਹਾ ...
ਚੰਡੀਗੜ੍ਹ, 17 ਸਤੰਬਰ (ਏਜੰਸੀ)-ਕੁੰਡਲੀ-ਸਿੰਘੂ ਬਾਰਡਰ 'ਤੇ ਰਾਸ਼ਟਰੀ ਰਾਜਮਾਰਗ-44 ਤੋਂ ਨਾਕਾਬੰਦੀ ਹਟਾਉਣ ਲਈ ਹਰਿਆਣਾ ਸਰਕਾਰ ਵਲੋਂ ਗਠਿਤ ਉੱਚ ਪੱਧਰੀ ਕਮੇਟੀ ਵਲੋਂ ਕਿਸਾਨ ਆਗੂਆਂ ਨਾਲ ਐਤਵਾਰ ਨੂੰ ਗੱਲਬਾਤ ਕੀਤੀ ਜਾਵੇਗੀ | ਅਧਿਕਾਰਤ ਬਿਆਨ ਅਨੁਸਾਰ ਮੀਟਿੰਗ ...
ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਕਾਂਗਰਸ ਦੇ ਅਨੁਸੂਚਿਤ ਜਾਤੀਆਂ (ਐਸ.ਸੀ.) ਵਿਭਾਗ ਨੇ ਸ਼ੁੱਕਰਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਪਾਰਟੀ ਦਾ ਪ੍ਰਧਾਨ ਨਿਯੁਕਤ ਕਰਨ ਦੀ ਮੰਗ ਕਰਦਾ ਮਤਾ ਪਾਸ ਕੀਤਾ ਹੈ, ਇਹ ਮਤਾ ਕਾਂਗਰਸ ਦੇ ਐਸ.ਸੀ. ਵਿਭਾਗ ਦੀ ...
ਨਵੀਂ ਦਿੱਲੀ, 17 ਸਤੰਬਰ (ਬਲਵਿੰਦਰ ਸਿੰਘ ਸੋਢੀ)- ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ 'ਸ਼ਾਈਨਿੰਗ ਸਿੱਖ ਯੂਥ ਆਫ ਇੰਡੀਆ' ਦਾ ਅੱਜ ਡੀ.ਆਰ.ਡੀ.ਓ. ਭਵਨ ਨਵੀਂ ਦਿੱਲੀ ਵਿਖੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ, ਤਰਲੋਚਨ ...
ਵਾਸ਼ਿੰਗਟਨ, 17 ਸਤੰਬਰ (ਏ.ਪੀ.)- ਪੈਂਟਾਗਨ ਨੇ ਪਿਛਲੇ ਮਹੀਨੇ ਅਫਗਾਨਿਸਤਾਨ 'ਚ ਕਈ ਆਮ ਨਾਗਰਿਕਾਂ ਦੀ ਜਾਨ ਲੈਣ ਵਾਲੇ ਆਪਣੇ ਡਰੋਨ ਹਮਲੇ ਦਾ ਬਚਾਅ ਕਰਨ ਤੋਂ ਪਿੱਛੇ ਹਟਦਿਆਂ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ ਕਿ ਇਕ ਅੰਦਰੂਨੀ ਸਮੀਖਿਆ ਦੌਰਾਨ ਪਤਾ ਲੱਗਾ ਹੈ ਕਿ ਉਸ ...
ਨਵੀਂ ਦਿੱਲੀ, 17 ਸਤੰਬਰ (ਏਜੰਸੀ)-ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਲੱਖਾ ਸਿਧਾਣਾ ਨੂੰ ਅਗਾਊਾ ਜ਼ਮਾਨਤ ਦੇ ਦਿੱਤੀ ਹੈ | ਵਧੀਕ ਸੈਸ਼ਨ ਜੱਜ ਜਗਦੀਸ਼ ਕੁਮਾਰ ਨੇ ਲੱਖਾ ...
ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਆਪਣੇ ਰਿਸ਼ਤੇਦਾਰ ਨੂੰ ਨੌਕਰੀ ਦਿੱਤੇ ਜਾਣ ਦੇ ਮਸਲੇ 'ਤੇ ਕਿਹਾ ਕਿ ਜੇਕਰ ਮੇਰੀ ਰਿਸ਼ਤੇਦਾਰੀ ਨਾ ਵੀ ਹੁੰਦੀ ਤਾਂ ਉਸ ਉਮੀਦਵਾਰ ਨੂੰ ਸਰਕਾਰੀ ਨੌਕਰੀ ਮਿਲਣੀ ਸੀ ਕਿਉਂਕਿ ਉਸ ਦੇ ਪਿਤਾ ਨੇ ਪੀ.ਪੀ.ਐਸ.ਸੀ. ਦਾ ਘਪਲਾ ...
ਮੰਤਰੀ ਮੰਡਲ ਨੇ ਅੱਤਵਾਦ/ਦੰਗਾ ਪੀੜਤ ਪਰਿਵਾਰਾਂ ਨੂੰ ਦਿੱਤੇ ਜਾਂਦੇ ਗੁਜ਼ਾਰਾ ਭੱਤਿਆਂ 'ਚ ਵਾਧਾ ਕਰਦਿਆਂ 5000 ਰੁਪਏ ਤੋਂ ਵਧਾ ਕੇ 6000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਜਦੋਂ ਕਿ ਕਸ਼ਮੀਰੀ ਹਿਜਰਤਕਾਰੀਆਂ ਨੂੰ ਰਾਸ਼ਨ ਵਾਸਤੇ ਦਿੱਤੀ ਜਾਂਦੀ ਵਿੱਤੀ ਸਹਾਇਤਾ 2000 ਰੁਪਏ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX