ਤਾਜਾ ਖ਼ਬਰਾਂ


ਤੰਜਾਵੁਰ ਜ਼ਿਲ੍ਹੇ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਕੂਲ ਅਤੇ ਕਾਲਜ ਬੰਦ
. . .  41 minutes ago
ਤਾਮਿਲਨਾਡੂ, 4 ਫਰਵਰੀ-ਜ਼ਿਲ੍ਹਾ ਕੁਲੈਕਟਰ, ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ 'ਚ ਭਾਰੀ ਮੀਂਹ ਦੇ ਮੱਦੇਨਜ਼ਰ, ਜ਼ਿਲ੍ਹੇ 'ਚ ਸਕੂਲ ਅਤੇ ਕਾਲਜ ਸ਼ਨੀਵਾਰ ਨੂੰ ਬੰਦ ਰਹਿਣਗੇ।
ITA ਨੇ ਭਾਰਤੀ ਜਿਮਨਾਸਟ ਦੀਪਾ ਕਰਮਾਕਰ 'ਤੇ 21 ਮਹੀਨਿਆਂ ਲਈ ਲਗਾਈ ਪਾਬੰਦੀ
. . .  about 1 hour ago
ਨਵੀਂ ਦਿੱਲੀ, 4 ਫਰਵਰੀ - ਅੰਤਰਰਾਸ਼ਟਰੀ ਟੈਸਟਿੰਗ ਏਜੰਸੀ ਨੇ ਭਾਰਤੀ ਜਿਮਨਾਸਟ ਦੀਪਾ ਕਰਮਾਕਰ 'ਤੇ 21 ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ...
ਚਿਲੀ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਕਾਰਨ 13 ਲੋਕਾਂ ਦੀ ਮੌਤ ਹੋ ਗਈ
. . .  about 1 hour ago
ਚਿਲੀ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਕਾਰਨ 13 ਲੋਕਾਂ ਦੀ ਮੌਤ ਹੋ ਗਈ
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਤੋਂ ਚਾਰ ਅੰਤਰ-ਰਾਜੀ ਹਥਿਆਰਾਂ ਦੇ ਗਰੋਹ ਦਾ ਕੀਤਾ ਪਰਦਾਫਾਸ਼
. . .  1 day ago
ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  1 day ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  1 day ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  1 day ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  1 day ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  1 day ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  1 day ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਪੀ.ਏ.ਡੀ. ਬੈਂਕ ਦਿੜ੍ਹਬਾ ਦੀ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ
. . .  1 day ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਨੂੰ ਸਨਮਾਨਤ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
. . .  1 day ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਸਿਹਤ ਮੁਲਾਜਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ
. . .  1 day ago
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
. . .  1 day ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਗੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
ਕਾਂਜਲੀ ਵੇਈਂ ਵਿਚੋਂ ਬਰਾਮਦ ਹੋਈ ਲਾਸ਼ ਦੇ ਮਾਮਲੇ ’ਚ ਆਇਆ ਨਵਾਂ ਮੌੜ, ਪਰਿਵਾਰ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ
. . .  1 day ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
110 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
. . .  1 day ago
ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਅੰਮ੍ਰਿਤਸਰ

ਕੰਧਾਂ ਕੋਠੇ ਟੱਪ ਕੇ ਪੁਲਿਸ ਅਧਿਕਾਰੀਆਂ ਨੇ ਆਖਰ ਜਾ ਫੜੇ ਲੁਟੇਰੇ

ਅੰਮਿ੍ਤਸਰ, 17 ਸੰਤਬਰ (ਰੇਸ਼ਮ ਸਿੰਘ)-ਲਗਾਤਾਰ ਅੱਧੀ ਦਰਜਨ ਤੋਂ ਵਧੇਰੇ ਕਰਿਆਨੇ ਦੀਆਂ ਦੁਕਾਨਾਂ 'ਤੇ ਪਿਸਤੋਲ ਵਿਖਾ ਕੇ ਲੁੱਟਣ ਨਾਲ ਪੁਲਿਸ ਦੀ ਨੀਂਦ ਉਡਾਉਣ ਵਾਲੇ ਲੁਟੇਰੇ ਆਖਰ ਪੁਲਿਸ ਨੇ ਕਾਬੂ ਕਰ ਲਏ ਹਨ | ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰਨ ਲਈ ਖ਼ੁਦ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਕੈਂਪ

ਅੰਮਿ੍ਤਸਰ, 17 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਡੀ. ਏ. ਵੀ. ਕਾਲਜ ਵਿਖੇ ਅੱਜ ਕੋਵਿਡ ਵਿਰੋਧੀ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਰਾਜੇਸ਼ ਕੁਮਾਰ ਨੇ ਕਿਹਾ ਕਿ ਇਹ ਚÏਥਾ ਕੈਂਪ ਹੈ, ਜਿਸ 'ਚ ਨਾਨ ਟੀਚਿੰਗ ਸਟਾਫ਼ ਤੇ ਵਿਦਿਆਰਥੀਆਂ ਨੂੰ ਟੀਕੇ ...

ਪੂਰੀ ਖ਼ਬਰ »

ਮਜੀਠੀਆ ਨੇ ਸਾਬਕਾ ਵਿਧਾਇਕ ਡਾ: ਵੇਰਕਾ ਨੂੰ ਦਿੱਤਾ ਥਾਪੜਾ

ਛੇਹਰਟਾ, 17 ਸਤੰਬਰ (ਵਡਾਲੀ)-ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਨੂੰ ਥਾਪੜਾ ਦਿੰਦਿਆਂ ਹੋਇਆਂ ਕਿਹਾ ਕਿ ਡਾ: ਦਲਬੀਰ ...

ਪੂਰੀ ਖ਼ਬਰ »

ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਜੋੜ ਮੇਲੇ ਸਬੰਧੀ ਤਿਆਰੀਆਂ ਮੁਕੰਮਲ-ਮੈਨੇਜਰ ਭਗਵੰਤ ਸਿੰਘ, ਜਥੇ: ਖਾਪੜਖੇੜੀ

ਛੇਹਰਟਾ, 17 ਸਤੰਬਰ (ਵਡਾਲੀ)-ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਪਹੁੰਚੇ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਬੱਚੇ ਨੂੰ ਅਗਵਾ ਕਰਨ ਉਪਰੰਤ ਮੋਬਾਈਲ ਫ਼ੋਨ ਲੁੱਟ ਕੇ ਫਰਾਰ

ਵੇਰਕਾ, 17 ਸਤੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਸਦਰ ਅਧੀਨ ਆਉਂਦੇ ਇਲਾਕੇ 'ਚ ਅੱਜ ਸ਼ਾਮ ਮੋਟਰਸਾਈਕਲ ਸਵਾਰ 2 ਨੌਜਵਾਨਾਂ ਵਲੋਂ ਨਾਨਕੇ ਘਰ ਰਹਿਣ ਆਏ ਇਕ 11 ਸਾਲਾ ਬੱਚੇ ਨੂੰ ਅਗਵਾ ਕਰਨ ਉਪਰੰਤ ਉਸ ਦੇ ਹੱਥੋਂ ਮੋਬਾਈਲ ਫ਼ੋਨ ਲੁੱਟਣ ਉਪਰੰਤ ਰਸਤੇ ਵਿਚ ਛੱਡਕੇ ਫਰਾਰ ਹੋ ਗਏ ...

ਪੂਰੀ ਖ਼ਬਰ »

ਪਿ੍ੰਸੀਪਲ ਚੀਫ਼ ਕਮਿਸ਼ਨਰ ਆਮਦਨ ਕਰ ਵਿਭਾਗ ਵਲੋਂ ਸੀ ਏ ਤੇ ਵਕੀਲਾਂ ਨਾਲ ਮੀਟਿੰਗ

ਅੰਮਿ੍ਤਸਰ, 17 ਸਤਬੰਰ (ਰਾਜੇਸ਼ ਕੁਮਾਰ ਸ਼ਰਮਾ)-ਆਮਦਨ ਕਰ ਵਿਭਾਗ ਦੇ ਪਿੰ੍ਰਸੀਪਲ ਚੀਫ਼ ਕਮਿਸ਼ਨਰ (ਨਾਰਥ-ਵੇਸਟ ਰੀਜ਼ਨ) ਸ੍ਰੀ ਕ੍ਰਿਸ਼ਨਾ ਵਲੋਂ ਆਪਣੀ ਅੰਮਿ੍ਤਸਰ ਫ਼ੇਰੀ ਦੌਰਾਨ ਸੀਏ, ਵਕੀਲਾਂ ਤੇ ਵਪਾਰਕ ਸੰਗਠਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

5 ਹਜ਼ਾਰ ਦੀ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਵਲੋਂ ਕਾਬੁੂ

ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਥਾਣਾ ਛਾਉਣੀ ਅਧੀਨ ਪੈਂਦੀ ਚੌਕੀ ਲੋਹਾਰਕਾ ਰੋਡ 'ਚ ਤਾਇਨਾਤ ਇਕ ਏ.ਐਸ.ਆਈ. ਨੂੰ ਵਿਜੀਲੈਂਸ ਪੁਲਿਸ ਵਲੋਂ 5 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਹੈ | ਵਿਜੀਲੈਂਸ ਪੁਲਿਸ ਰੇਂਜ ਅੰਮਿ੍ਤਸਰ ਵਲੋਂ ...

ਪੂਰੀ ਖ਼ਬਰ »

ਸ਼ਹਿਰ 'ਚ 3 ਥਾਵਾਂ 'ਤੇ ਚਲੀਆਂ ਗੋਲੀਆਂ

ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਤਿੰਨ ਵੱਖ-ਵੱਖ ਥਾਵਾਂ 'ਤੇ ਗੋਲੀਆਂ ਚੱਲਣ ਦੀਆਂ ਘਟਨਾਵਾ ਵਾਪਰੀਆਂ ਹਨ ਜਿਨ੍ਹਾਂ 'ਚ ਇਕ ਪਿਤਾ ਵਲੋਂ ਜਾਇਦਾਦੀ ਝਗੜੇ 'ਚ ਆਪਣੀ ਧੀ 'ਤੇ ਗੋਲੀ ਚਲਾਉਣ ਵੀ ਸ਼ਾਮਿਲ ਹੈ | ਥਾਣਾ ਸਦਰ ਦੀ ਪੁਲਿਸ ਨੂੰ ਹਰਕੀਰਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਮਹਿੰਗਾਈ ਤੇ ਬੇਰੁਜ਼ਗਾਰੀ ਖ਼ਿਲਾਫ ਯੂਥ ਕਾਂਗਰਸ ਨੇ ਫੂਕਿਆ ਮੋਦੀ ਦਾ ਪੁਤਲਾ

ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਯੂਥ ਕਾਂਗਰਸ ਵਲੋਂ ਕਾਲੇ ਦਿਨ ਵਜੋਂ ਮਨਾਇਆ ਗਿਆ ਜਿਸ ਤਹਿਤ ਉਨ੍ਹਾਂ ਦੇ ਵੱਖ -ਵੱਖ ਥਾਵਾਂ 'ਤੇ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਗਏ ਹਨ | ਇਸੇ ਤਹਿਤ ਹੀ ਵੱਧ ਰਹੀ ਮਹਿੰਗਾਈ ...

ਪੂਰੀ ਖ਼ਬਰ »

ਗਾਂਧੀ ਸ਼ਿਲਪ ਬਾਜ਼ਾਰ ਦਾ ਰਸਮੀ ਉਦਘਾਟਨ ਅੱਜ

ਅੰਮਿ੍ਤਸਰ, 17 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮ: ਵਲੋਂ ਟੈਕਸਟਾਈਲ ਮਿਨੀਸਟਰੀ ਐਂਡ ਡਿਪਾਰਟਮੈਂਟ ਕਮਿਸ਼ਨਰ ਹੈਂਡ ਕਰਾਫ਼ਟ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਥਾਨਕ ਰਣਜੀਤ ਐਵੀਨਿਊ ਵਿਖੇ ਨਗਰ ਸੁਧਾਰ ਦੀ ...

ਪੂਰੀ ਖ਼ਬਰ »

ਗੋਲਡਨ ਗੇਟ ਵਿਖੇ ਲੋਕ ਇਨਸਾਫ ਪਾਰਟੀ ਨੇ ਸੁਖਬੀਰ ਦਾ ਪੁਤਲਾ ਫੂਕਿਆ

ਸੁਲਤਾਨਵਿੰਡ, 17 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਕਾਲਾ ਦਿਵਸ ਮਨਾਉਣ ਦਾ ਵਿਰੋਧ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਆਗੂਆਂ ਵਲੋਂ ਮਾਝਾ ਜ਼ੋਨ ਦੇ ਇੰਚਾਰਜ ਅਮਰੀਕ ਸਿੰਘ ਵਰਪਾਲ ਦੀ ਅਗਵਾਈ ਹੇਠ ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਹਰਨਾਮ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ ਭੇਟ

ਅੰਮਿ੍ਤਸਰ, 15 ਸਤੰਬਰ (ਰੇਸ਼ਮ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਇੰਜੀ: ਬਾਰਡਰ ਜ਼ੋਨ ਇੰਜੀ: ਸਕੱਤਰ ਸਿੰਘ ਢਿੱਲੋਂ ਦੇ ਪਿਤਾ ਹਰਨਾਮ ਸਿੰਘ ਢਿੱਲੋਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਅੱਜ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਜ਼ੋਨਲ ਤੇ ਮੁੱਖ ਦਫ਼ਤਰ

ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਾਲ 2020-21 ਦੇ ਪ੍ਰਾਪਰਟੀ ਟੈਕਸ 'ਚ 30 ਸਤੰਬਰ ਤੱਕ 10 ਫੀਸਦੀ ਰਿਆਇਤ ਦਿੱਤੇ ਜਾਣ ਦਾ ਲਾਹਾ ਵੱਧ ਤੋਂ ਵੱਧ ਲੋਕਾਂ ਨੂੰ ਦੇਣ ਦੇ ਮਕਸਦ ਨਾਲ ਨਗਰ ਨਿਗਮ ਵਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲਿਆਂ ਦੀ ...

ਪੂਰੀ ਖ਼ਬਰ »

ਸਤੰਬਰ ਮਹੀਨੇ 'ਚ ਲੱਗੇ ਮੈਗਾ ਰੋਜ਼ਗਾਰ ਮੇਲਿਆਂ 'ਚ 11524 ਨੌਜਵਾਨਾਂ ਦੀ ਨੌਕਰੀ ਲਈ ਚੋਣ

ਅੰਮਿ੍ਤਸਰ, 17 ਸੰਤਬਰ (ਰੇਸ਼ਮ ਸਿੰਘ)-ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਤੰਬਰ 'ਚ ਰਾਜ ਪੱਧਰੀ 7ਵਾਂ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ 11524 ਨੌਜਵਾਨਾਂ ਦੀ ਨੌਕਰੀ ਲਈ ਚੋਣ ਹੋ ਗਈ ਹੈ | ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਵਪਾਰੀਆਂ ਦੀਆਂ ਮੰਗਾਂ ਦਾ ਤੁਰੰਤ ਲਿਆ ਜਾਵੇ ਨੋਟਿਸ-ਅਗਰਵਾਲ

ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਭਾਰਤੀ ਵਪਾਰ ਮੰਡਲ ਦੇ ਸੂਬਾਈ ਜਥੇਬੰਦਕ ਸਕੱਤਰ ਕਪਿਲ ਅਗਰਵਾਲ ਨੇ ਵਪਾਰੀਆਂ ਦੀਆਂ ਮੰਗਾਂ ਦਾ ਤੁਰੰਤ ਨੋਟਿਸ ਲਏ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਜੀ. ਐਸ. ਟੀ. ਨੂੰ ਤੁਰੰਤ ਸਰਲ ਬਣਾਵੇ ਤੇ ਦਿੱਲੀ 'ਚ ਆਧੁਨਿਕ ਵਪਾਰੀ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਨਿਗਮ ਦੇ ਸਿਹਤ ਵਿਭਾਗ ਵਲੋਂ ਯਤਨ ਤੇਜ

ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)-ਬੀਤੇ ਦਿਨ ਮੇਅਰ ਤੇ ਕਮਿਸ਼ਨਰ ਵਲੋਂ ਸ਼ਹਿਰ 'ਚ ਦਿਨ-ਪ੍ਰਤੀ-ਦਿਨ ਵਧ ਰਹੇ ਡੇਂਗੂ ਮਲੇਰੀਏ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਕੀਤੀ ਮੀਟਿੰਗ ਉਪਰੰਤ ਸ਼ਹਿਰ ਦੀਆਂ 32 ...

ਪੂਰੀ ਖ਼ਬਰ »

ਕਾਲੇ ਖੇਤੀ ਕਾਨੂੰਨ ਦੇ ਪੁਆੜੇ ਦੀ ਅਸਲ ਜੜ੍ਹ ਬਾਦਲ ਪਰਿਵਾਰ- ਜਥੇ: ਬ੍ਰਹਮਪੁਰਾ

ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਸੰਸਦ ਵੱਲ ਮਾਰਚ ਕਰਨ 'ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਬਾਦਲ ਪਰਿਵਾਰ ਮੌਕਾਪ੍ਰਸਤ ਤੇ ਕਾਲੇ ਖੇਤੀ ਕਾਨੂੰਨਾਂ ਦੇ ਪੁਆੜੇ ਦੀ ਅਸਲ ਜੜ ਹੈ, ਜੋ ਕਿਸਾਨੀ ਰੋਹ ਨੂੰ ਭਾਂਪਦਿਆਂ ਹੀ ਹੁਣ ਸੰਸਦ ਵਲੋਂ ਮਾਰਚ ਕਰਨ ਦੇ ਡਰਾਮੇ ਕਰ ਰਿਹਾ ਹੈ | ਅੱਜ ਇਥੇ ਜਾਰੀ ਬਿਆਨ 'ਚ ਜਥੇ: ਬ੍ਰਹਮਪੁਰਾ ਨੇ ਕਿਹਾ ਕਿ ਇਹੀ ਬਾਦਲ ਪਰਿਵਾਰ ਹੈ ਜਿਸਨੇ ਪਹਿਲਾਂ ਕਾਲੇ ਖੇਤੀ ਕਾਨੂੰਨਾਂ ਦੀ ਰੱਜ ਕੇ ਹਮਾਇਤ ਕੀਤੀ ਸੀੇ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸੁਖਬੀਰ ਸਿੰਘ ਬਾਦਲ ਦੀਆਂ ਰੈਲੀਆਂ ਦਾ ਹਸ਼ਰ ਪੰਜਾਬ 'ਚ ਹੋਇਆ ਹੈ, ਉਸ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕ ਉਨ੍ਹਾਂ ਦੀ ਅਸਲ ਸ਼ਖ਼ਸੀਅਤ ਤੋਂ ਜਾਣੂ ਹੋ ਗਏ ਹਨ | ਉਨ੍ਹਾਂ ਆਰ. ਐੱਸ. ਐੱਸ. ਦੇ ਇਸ਼ਾਰਿਆਂ 'ਤੇ ਚੱਲ ਰਹੀ ਮੋਦੀ ਸਰਕਾਰ ਖਿਲਾਫ ਦੋਸ਼ ਲਾਇਆ ਕਿ ਉਹ ਘੱਟ ਗਿਣਤੀਆਂ 'ਤੇ ਤਸ਼ੱਦਦ ਅਤੇ ਘੋਰ ਵਿਤਕਰਾ ਕਰ ਰਹੀ ਹੈ, ਜਿਸ ਦੀ ਮਿਸਾਲ ਕਿਸਾਨ ਅੰਦੋਲਨ ਅਤੇ ਸਿੱਖ ਸੰਸਦ ਸ਼੍ਰੋਮਣੀ ਕਮੇਟੀ ਦੀਆਂ ਚੋਣ ਜਾਣ-ਬੁੱਝ ਕੇ ਨਾ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਘੱਟ ਗਿਣਤੀਆਂ ਆਪਣੇ ਆਪ ਨੂੰ ਅਸੁਰੱਖਿਅਤ ਸਮਝ ਰਹੀਆਂ ਹਨ |

ਖ਼ਬਰ ਸ਼ੇਅਰ ਕਰੋ

 

ਗੁ: ਪਲਾਹ ਸਾਹਿਬ ਦਾ ਜੋੜ ਮੇਲਾ 20 ਨੂੰ

ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦਆਰਾ ਸ੍ਰੀ ਪਲਾਹ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ 20 ਸਤੰਬਰ ਨੂੰ ਸ਼ੋ੍ਰਮਣੀ ਕਮੇਟੀ, ਧਾਰਮਿਕ ਸਭਾ ਸੁਸਾਇਟੀਆਂ ਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੋਮਬੱਤੀ ਮਾਰਚ

ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮੋਰਚੇ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਆਮ ਆਦਮੀ ਪਾਰਟੀ ਅੰਮਿ੍ਤਸਰ ਦੀ ਜ਼ਿਲ੍ਹਾ ਇਕਾਈ ਵਲੋਂ ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਸ਼ਹਿਰੀ ਪ੍ਰਧਾਨ ਮੈਡਮ ਜੀਵਨ ਜੋਤ ਕੌਰ ਅਤੇ ...

ਪੂਰੀ ਖ਼ਬਰ »

ਮੈਡੀਕਲ ਕਾਲਜ 'ਚ ਟੀ. ਬੀ. ਰੋਗ ਦੇ ਮਾਹਿਰ ਸਹਾਇਕ ਪ੍ਰੋਫੈਸਰ ਡਾ: ਵਿਸ਼ਾਲ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਟੀ. ਬੀ. ਤੇ ਛਾਤੀ ਰੋਗ ਦੇ ਮਾਹਿਰ ਡਾ: ਵਿਸ਼ਾਲ ਸ਼ਰਮਾ ਨੇ ਇਥੇ ਸਰਕਾਰੀ ਮੈਡੀਕਲ ਕਾਲਜ ਦੇ ਟੀ. ਬੀ. ਤੇ ਛਾਤੀ ਰੋਗ ਵਿਭਾਗ 'ਚ ਬਤੌਰ ਸਹਾਇਕ ਪ੍ਰੋਫੈਸਰ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਤਰਨਤਾਰਨ ਵਿਖੇ ਤਾਇਨਾਤ ...

ਪੂਰੀ ਖ਼ਬਰ »

ਵਿਦਿਆਰਥਣ ਜਪਨੂਰ ਕੌਰ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਚੀਫ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਜਪਨੂਰ ਕੌਰ ਨੇ ਲੀਡਰਜ਼ ਆਫ ਟੁਮਾਰੋ ਫਾਊਾਡੇਸ਼ਨ, ਪ੍ਰੈੱਸ ਕਲੱਬ ਆਫ ਇੰਡੀਆ ...

ਪੂਰੀ ਖ਼ਬਰ »

ਵਿਦਿਆਰਥਣ ਆਂਚਲ ਸ਼ਰਮਾ ਨੇ ਹਾਈ ਜੰਪ ਮੁਕਾਬਲੇ 'ਚ ਜਿੱਤਿਆ ਕਾਂਸੀ ਦਾ ਤਮਗ਼ਾ

ਅੰਮਿ੍ਤਸਰ, 17 ਸਤੰਬਰ (ਜੱਸ)¸ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਆਂਚਲ ਸ਼ਰਮਾ ਨੇ ਪਹਿਲੇ ਓਪਨ ਪੰਜਾਬ ਅੰਡਰ-23 ਅਥਲੈਟਿਕ ਚੈਂਪੀਅਨਸ਼ਿਪ ਟੂਰਨਾਮੈਂਟ 'ਚ ਹਾਈ ਜੰਪ ਮੁਕਾਬਲੇ 'ਚ ...

ਪੂਰੀ ਖ਼ਬਰ »

ਘਰੇਲੂ ਝਗੜਿਆਂ ਦੀ ਕਮਾਨ ਵੀ ਜੁਆਇੰਟ ਕਮਿਸ਼ਨਰ ਪੁਲਿਸ ਸੁਡਰਵਿੱਜੀ ਨੇ ਸੰਭਾਲੀ

ਅੰਮਿ੍ਤਸਰ, 17 ਸਤੰਬਰ (ਰੇਸ਼ਮ ਸਿੰਘ)-ਪੁਲਿਸ ਕਮਿਸ਼ਨਰੇਟ ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਜੁਆਇੰਟ ਕਮਿਸ਼ਨਰ ਪੁਲਿਸ ਦੀ ਕਾਰਗੁਜ਼ਾਰੀ ਵੀ ਚਰਚਾ 'ਚ ਹੈ | ਇਥੇ ਹੁਣ ਤੱਕ ਪੁਲਿਸ ਕਮਿਸ਼ਨਰ ਦੇ ਅਹੁਦੇ ਦੀ ਹੀ ਚਰਚਾ ਰਹੀ ਹੈ ਜਦੋਂ ਕਿ ਜੁਆਇੰਟ ਕਮਿਸ਼ਨਰ ਜਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਐਨ. ਸੀ. ਸੀ. ਨੇਵੀ ਵਿੰਗ ਵਲੋਂ ਸਿਲਖਾਈ ਲਈ 100 ਵਿਦਿਆਰਥੀਆਂ ਦੀ ਚੋਣ

ਅੰਮਿ੍ਤਸਰ, 17 ਸਤੰਬਰ (ਜੱਸ)¸ਖ਼ਾਲਸਾ ਕਾਲਜ ਵਿਖੇ ਇੰਡੀਅਨ ਨੇਵੀ ਵਲੋਂ ਐਨ. ਸੀ. ਸੀ. ਵਿੰਗ (ਨੇਵਲ) 'ਚ 100 ਤੋਂ ਵਧੇਰੇ ਵਿਦਿਆਰਥੀਆਂ ਦੀ ਚੋਣ ਉਪਰੰਤ ਉਨ੍ਹਾਂ ਨੂੰ ਨੇਵੀ ਦੀਆਂ ਮੁੱਢਲੀਆਂ ਸਿੱਖਿਆਵਾਂ ਤੇ ਸਿਖਲਾਈ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਡਾ: ਮਹਿਲ ਸਿੰਘ ਨੇ ...

ਪੂਰੀ ਖ਼ਬਰ »

ਕੌਮੀ ਸਰਵੇਖਣ ਨੂੰ ਲੈ ਕੇ ਪ੍ਰਾਈਵੇਟ ਤੇ ਏਡਿਡ ਸਕੂਲ ਅਧਿਆਪਕਾਂ ਦੀ ਕਰਵਾਈ ਸਿਖਲਾਈ ਵਰਕਸ਼ਾਪ

ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ 'ਚ ਕਰਵਾਏ ਜਾ ਰਹੇ ਕੌਮੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਨੂੰ ਲੈ ਕੇ ਸਿੱਖਿਆ ਵਿਭਾਗ ਪੰਜਾਬ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸੰਬੰਧੀ ਜ਼ਿਲ੍ਹਾ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਸੋਨੀ ਦੀ ਅਗਵਾਈ ਹੇਠ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ

ਅੰਮਿ੍ਤਸਰ, 17 ਸੰਤਬਰ (ਰੇਸ਼ਮ ਸਿੰਘ)-ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਅਗਵਾਈ ਹੇਠ ਇਥੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਦੀ ਮੀਟਿੰਗ 'ਚ ਸ਼ਹਿਰ 'ਚ ਹੋ ਰਹੀਆਂ ਲੁੱਟਾਂ ਖੋਹਾਂ, ਆਰ. ਟੀ. ਓ. ਤੇ ਫੂਡ ਸਪਲਾਈ ਵਿਭਾਗ 'ਚ ਫੈਲਿਆ ...

ਪੂਰੀ ਖ਼ਬਰ »

ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਕੋਈ ਕਸਰ ਨਹੀ ਛੱਡਾਗੇ: ਰੰਧਾਵਾ

ਵੇਰਕਾ, 17 ਸਤੰਬਰ (ਪਰਮਜੀਤ ਸਿੰਘ ਬੱਗਾ)- ਵਿਧਾਨ ਸਭਾ ਹਲਕਾ ਪੂਰਬੀ ਦੀ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਹੋਂਦ 'ਚ ਆਉਣ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ...

ਪੂਰੀ ਖ਼ਬਰ »

ਭਾਜਪਾਈਆਂ ਨੇ ਮੋਦੀ ਦਾ ਜਨਮ ਦਿਨ ਮਨਾਇਆ

ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਵੱਖ- ਵੱਖ ਥਾਂਵਾ 'ਤੇ ਮਨਾਇਆ ਗਿਆ | ਇਸ ਸਬੰਧ ਵਿਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਖੰਨਾ ਸਮਾਰਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ...

ਪੂਰੀ ਖ਼ਬਰ »

ਬਾਗਬਾਨੀ ਲਈ ਡਰਿੱਪ ਸਿਸਟਮ ਦੁਆਰਾ ਕੁਨੈਕਸ਼ਨ ਲੈਣ ਲਈ 5 ਸਾਲਾਂ ਤੋਂ ਭਟਕ ਰਿਹਾ ਕਿਸਾਨ ਦਲਬੀਰ ਸਿੰਘ

ਗੱਗੋਮਾਹਲ, 17 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸਮੇਂ ਦੀਆਂ ਸਰਕਾਰਾਂ ਲੋਕ ਲਭਾਉਣੇ ਲਾਰੇ ਲਗਾ ਕੇ ਆਮ ਲੋਕਾਂ ਨੂੰ ਕਿਸ ਤਰ੍ਹਾਂ ਖੱਜਲ ਖੁਆਰ ਕਰਕੇ ਉਨ੍ਹਾਂ ਦਾ ਆਰਥਿਕ ਨੁਕਸਾਨ ਕਰਦੇ ਹਨ ਜਿਸ ਦੀ ਤਾਜਾ ਮਿਸਾਲ ਕਸਬਾ ਗੱਗੋਮਾਹਲ ਤੋਂ ਕੁਝ ਦੂਰੀ 'ਤੇ ਪੈਂਦੇ ਪਿੰਡ ...

ਪੂਰੀ ਖ਼ਬਰ »

ਬਾਬਾ ਜਿੰਦਾ ਸ਼ਾਹ ਨੂੰ ਸਮਰਪਿਤ ਸੱਭਿਆਚਾਰਕ ਮੇਲਾ 23 ਨੂੰ

ਹਰਸਾ ਛੀਨਾ, 17 ਸਤੰਬਰ (ਕੜਿਆਲ਼)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਦਾਲਮ ਵਿਖੇ ਪੀਰ ਬਾਬਾ ਜਿੰਦੇ ਸ਼ਾਹ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ 23 ਸਤੰਬਰ ਨੂੰ ਸਵਰਗੀ ਕਿਰਪਾਲ ਸਿੰਘ ਛੀਨਾ ਦਾਲਮ ਦੇ ਪਰਿਵਾਰ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਿੰਨ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ...

ਪੂਰੀ ਖ਼ਬਰ »

ਹੁਣ ਟਿਕਰੀ ਤੇ ਸਿੰਘੂ ਮੋਰਚੇ 'ਚ ਜ਼ਿਲ੍ਹਾ ਪੱਧਰੀ ਵੱਡੇ ਜਥੇ ਭੇਜਣ ਦੀ ਜੇ. ਪੀ. ਐਮ. ਓ. ਨੇ ਸੰਭਾਲੀ ਕਮਾਨ-ਡਾ: ਸਤਨਾਮ

ਅਜਨਾਲਾ, 17 ਸਤੰਬਰ (ਐਸ. ਪ੍ਰਸ਼ੋਤਮ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇ. ਪੀ. ਐਮ. ਓ.) ਵਲੋਂ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮ. ਐਸ. ਪੀ. ਦੀ ਭਖਦੀ ਮੰਗ ਮਨਵਾਉਣ ਲਈ ਪਿਛਲੇ ਕਰੀਬ 10 ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ 'ਤੇ ਸਿੰਘੂ ਤੇ ਟਿਕਰੀ ਵਿਖੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੋਮਬੱਤੀ ਮਾਰਚ

ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਵਿਖੇ ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਵਲੋਂ ਕਿਸਾਨ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਪ੍ਰਧਾਨ ਟਰਾਂਸਪੋਰਟ ਵਿੰਗ ਤੇ ਹਲਕਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX