ਤਾਜਾ ਖ਼ਬਰਾਂ


ਰਾਹੁਲ ਗਾਂਧੀ ਕਦੇ ਸਾਵਰਕਰ ਨਹੀਂ ਬਣ ਸਕਦੇ- ਅਨੁਰਾਗ ਠਾਕੁਰ
. . .  13 minutes ago
ਨਵੀਂ ਦਿੱਲੀ, 27 ਮਾਰਚ- ਰਾਹੁਲ ਗਾਂਧੀ ਵਲੋਂ ਵੀਰ ਸਾਵਰਕਰ ਵਲੋਂ ਦਿੱਤੀ ਗਏ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਕਦੇ ਸਾਵਰਕਰ ਨਹੀਂ ਬਣ ਸਕਦੇ। ਸਾਵਰਕਰ ਜੀ ਕਦੇ ਵੀ 6 ਮਹੀਨੇ ਵਿਦੇਸ਼ ਨਹੀਂ ਜਾਂਦੇ ਸਨ। ਉਹ ਹਰ ਸੈਸ਼ਨ ਤੋਂ ਬਾਅਦ ਬਰੇਕ ਨਹੀਂ ਚਾਹੁੰਦੇ ਸਨ, ਉਹ....
ਛੱਤੀਸਗੜ੍ਹ: ਨਕਸਲੀਆਂ ਵਲੋਂ ਲਗਾਏ ਗਏ ਆਈ.ਈ.ਡੀ. ’ਚ ਹੋਏ ਧਮਾਕੇ ਵਿਚ ਇਕ ਜਵਾਨ ਦੀ ਮੌਤ
. . .  20 minutes ago
ਰਾਏਪੁਰ, 27 ਮਾਰਚ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਛੱਤੀਸਗੜ੍ਹ ਆਰਮਡ ਫ਼ੋਰਸ ਦੇ ਇਕ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ.....
ਪ੍ਰਧਾਨ ਮੰਤਰੀ ਵਲੋਂ ਆਪਣੀ ਸਰਕਾਰ ਦੇ ਪ੍ਰਮੁੱਖ ਮੰਤਰੀਆਂ ਨਾਲ ਮੀਟਿੰਗ
. . .  37 minutes ago
ਨਵੀਂ ਦਿੱਲੀ, 27 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਵਿਚ ਆਪਣੀ ਸਰਕਾਰ ਦੇ ਪ੍ਰਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਕਾਨੂੰਨ ਮੰਤਰੀ ਕਿਰਨ ਰਿਜਿਜੂ, ਵਣਜ ਮੰਤਰੀ ਪੀਯੂਸ਼ ਗੋਇਲ, ਸੂਚਨਾ.....
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਹੋਵੇਗੀ ਮੌਜੂਦਾ ਹਾਲਾਤ ਸੰਬੰਧੀ ਸਿੱਖ ਜਥੇਬੰਦੀਆਂ ਦੀ ਇਕੱਤਰਤਾ
. . .  36 minutes ago
ਅੰਮ੍ਰਿਤਸਰ, 27 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਦੁਪਹਿਰ 12 ਵਜੇ ਹੋਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ.....
ਸੰਸਦ ’ਚ ਵਿਰੋਧੀ ਪਾਰਟੀ ਵਲੋਂ ਕਾਲੇ ਕੱਪੜੇ ਪਾ ਕੇ ਰੋਸ ਪ੍ਰਦਰਸ਼ਰਨ
. . .  55 minutes ago
ਨਵੀਂ ਦਿੱਲੀ, 27 ਮਾਰਚ- ਅਡਾਨੀ ਮੁੱਦੇ ਨੂੰ ਲੈ ਕੇ ਵਿਰੋਧੀ ਪਾਰਟੀ ਦੇ ਸੰਸਦ ਮੈਂਬਰਾਂ ਵਲੋਂ ਅੱਜ ਸੰਸਦ ਵਿਚ ਮਹਾਤਮਾ ਗਾਂਧੀ ਦੇ ਬੁੱਤ ਨੇੜੇ ਕਾਲੇ ਕੱਪੜੇ ਪਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ....
ਦੋਵਾਂ ਸਦਨਾਂ ਦੀ ਕਾਰਵਾਈ ਮੁੜ ਹੋਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 27 ਮਾਰਚ- ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਣ ਦੇ ਕੁਝ ਮਿੰਟਾਂ ਦੇ ਅੰਦਰ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਅਤੇ ਲੋਕ ਸਭਾ ਅੱਜ ਸ਼ਾਮ 4 ਵਜੇ ਤੱਕ ਮੁਲਤਵੀ.....
ਰਾਹੁਲ ਗਾਂਧੀ ਨਾਲ ਜੋ ਹੋਇਆ ਉਹ ਬੇਇਨਸਾਫ਼ੀ- ਮਨੀਸ਼ ਤਿਵਾੜੀ
. . .  about 1 hour ago
ਨਵੀਂ ਦਿੱਲੀ, 27 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਵਾਪਿਸ ਲੈਣ ਸੰਬੰਧੀ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੋਹੀ ਗਈ ਹੈ, ਉਹ ਪੂਰੀ ਤਰ੍ਹਾਂ ਗ਼ੈਰ-ਲੋਕਤੰਤਰੀ ਹੈ। ਉਸ ਨੂੰ ਅਦਾਲਤ ਵਿਚ ਅਪੀਲ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ.....
ਭਾਰਤ ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਥਾਣਾ ਭਿੰਡੀਸੈਦਾਂ ਅਧੀਨ ਆਉਂਦੀ ਚੌਂਕੀ ਬੁਰਜ ਵਿਖੇ ਬੀਤੀ ਰਾਤ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ। ਇਸ ਤੋਂ ਬਾਅਦ ਬੀ.ਐਸ. ਐਫ਼. ਦੀ 183 ਬਟਾਲਿਅਨ ਵਲੋਂ ਚਲਾਏ ਤਲਾਸ਼ੀ ਅਭਿਆਨ ਦੌਰਾਨ ਇਕ ਸ਼ੱਕੀ ਬੈਗ ਮਿਲਿਆ ਹੈ। ਹਾਲਾਂਕਿ....
ਲੰਡਨ ਗੈਟਵਿੱਕ- ਅੰਮ੍ਰਿਤਸਰ ਵਿਚਕਾਰ ਸਿੱਧੀ ਉਡਾਣ ਸ਼ੁਰੂ
. . .  about 2 hours ago
ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਤੋਂ ਲੰਡਨ ਗੈਟਵਿੱਕ ਵਿਚਾਲੇ ਏਅਰ ਇੰਡੀਆ ਵਲੋਂ ਉਡਾਣ ਸ਼ੁਰੂ ਕਰ ਦਿੱਤੀ ਗਈ ਹੈ , ਜਿਸ ਤਹਿਤ ਲੰਡਨ ਦੇ ਗੈਟਵਿੱਕ ਹਵਾਈ ਅੱਡੇ ਤੋਂ ਪਹਿਲੀ ਉਡਾਣ ਅੰਮ੍ਰਿਤਸਰ ਪਹੁੰਚ....
ਅੰਮ੍ਰਿਤਪਾਲ ਸਿੰਘ ਦੇ ਸਮਰਥਕ ਵਰਿੰਦਰ ਸਿੰਘ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 2 hours ago
ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਨੌਜਵਾਨ ਸਮਰਥਕ ਤੇ ਨੇੜਲੇ ਸਾਥੀ ਦੱਸੇ ਜਾਂਦੇ ਵਰਿੰਦਰ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਗੋਆ ਦੀ ਉਡਾਣ.....
ਕਾਂਗਰਸ ਪਾਰਟੀ ਨੂੰ ਨਾ ਸੰਵਿਧਾਨ ’ਤੇ ਭਰੋਸਾ ਤੇ ਨਾ ਹੀ ਨਿਆਂਪਾਲਿਕਾ ’ਤੇ - ਗਜੇਂਦਰ ਸਿੰਘ ਸ਼ੇਖ਼ਾਵਤ
. . .  about 2 hours ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੁੱਸਣ ਨੂੰ ਲੈ ਕੇ ਸਾਰੇ ਕਾਂਗਰਸੀ ਨੇਤਾ ਪੂਰੇ ਦੇਸ਼ ’ਚ ਹਾਹਾਕਾਰ ਮਚਾ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ੈਸਲੇ ਤੋਂ ਬਾਅਦ ਜਿਸ ਤਰ੍ਹਾਂ ਕਾਂਗਰਸੀ ਨੇਤਾਵਾਂ ਨੇ ਨਿਆਂਪਾਲਿਕਾ ਅਤੇ ਜੱਜਾਂ ’ਤੇ...
ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਵਲੋਂ ਅੱਜ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਕਰਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਕਰਨ ਵਾਲੇ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਗੁਜਰਾਤ ਸਰਕਾਰ.....
ਕੋਵਿਡ-19: 10-11 ਅ੍ਰਪੈਲ ਨੂੰ ਦੇਸ਼ ਭਰ ’ਚ ਕੀਤੀ ਜਾਵੇਗੀ ਮੌਕ ਡਰਿੱਲ
. . .  about 3 hours ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅੱਜ ਸ਼ਾਮ ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਰਾਜਾਂ ਦੇ ਸਿਹਤ ਸਕੱਤਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਨਗੇ। ਦੱਸ ਦਈਏ ਕਿ 10-11 ਅਪ੍ਰੈਲ ਨੂੰ ਦੇਸ਼ ਵਿਆਪੀ ਮੌਕ ਡਰਿੱਲ.....
ਸੁਪਰੀਮ ਕੋਰਟ ਦੇ ਵਕੀਲ ਨੇ ਪੁਲਿਸ ਕੋਲ ਦਰਜ ਕਰਵਾਈ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਐਫ਼.ਆਰ.ਆਈ.
. . .  about 3 hours ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਦੇ ਇਕ ਵਕੀਲ ਨੇ ਵਾਸ਼ਿੰਗਟਨ, ਅਮਰੀਕਾ ਵਿਚ ਭਾਰਤੀ ਦੂਤਾਵਾਸ ਵਿਚ ਪ੍ਰਦਰਸ਼ਨ ਕਰ ਰਹੇ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਵਕੀਲ ਨੇ ਦਿੱਲੀ ਪੁਲਿਸ ਨੂੰ ਬੇਨਤੀ ਕੀਤੀ ਹੈ ਕਿ ਉਹ.....
ਮੁੰਬਈ: ਸਟੋਰ ਵਿਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 3 hours ago
ਮਹਾਰਾਸ਼ਟਰ, 27 ਮਾਰਚ- ਮੁੰਬਈ ਦੇ ਅੰਧੇਰੀ (ਪੂਰਬੀ) ਵਿਚ ਸਾਕੀ ਨਾਕਾ ਮੈਟਰੋ ਸਟੇਸ਼ਨ ਨੇੜੇ ਇਕ ਇਲੈਕਟ੍ਰੋਨਿਕ ਅਤੇ ਹਾਰਡਵੇਅਰ ਸਟੋਰ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ.....
ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਰਨਗੇ ਮੀਟਿੰਗ
. . .  about 3 hours ago
ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਕਾਂਗਰਸੀ ਸੰਸਦ ਮੈਂਬਰ ਵਲੋਂ ਅੱਜ ਸਵੇਰੇ 10.30 ਵਜੇ ਸੰਸਦ ਵਿਖੇ ਕਾਂਗਰਸ ਸੰਸਦੀ ਦਲ ਦੇ ਦਫ਼ਤਰ ’ਚ ਮੀਟਿੰਗ...
ਅਤੀਕ ਅਹਿਮਦ ਨੂੰ ਲੈ ਝਾਂਸੀ ਪਹੁੰਚੀ ਪ੍ਰਯਾਗਰਾਜ ਪੁਲਿਸ
. . .  about 3 hours ago
ਲਖਨਊ, 27 ਮਾਰਚ- ਉਮੇਸ਼ ਪਾਲ ਹੱਤਿਆਕਾਂਡ ਵਿਚ ਸ਼ਾਮਿਲ ਅਤੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਜੇਲ੍ਹ ਲਿਜਾ ਰਹੀ ਪ੍ਰਯਾਗਰਾਜ ਪੁਲਿਸ ਦੀ ਵੈਨ ਝਾਂਸੀ ਪੁਲਿਸ ਲਾਈਨਜ਼ ਪਹੁੰਚ ਗਈ ਹੈ। ਯੂ.ਪੀ. ਕੋਰਟ ਦੇ ਹੁਕਮਾਂ ਅਨੁਸਾਰ ਅਗਵਾ...
ਅਮਰੀਕਾ: ਦੋ ਵਿਅਕਤੀਆਂ ਵਿਚਕਾਰ ਹੋਈ ਗੋਲੀਬਾਰੀ
. . .  about 4 hours ago
ਕੈਲੀਫ਼ੋਰਨੀਆ, 27 ਮਾਰਚ- ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੋਂ ਦੇ ਇਕ ਗੁਰਦੁਆਰੇ ਵਿਚ ਦੋ ਵਿਅਕਤੀਆਂ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੋਵਾਂ ਪੀੜਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ.....
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਤਰਨਤਾਰਨ

ਐਕਸਾਈਜ਼ ਵਿਭਾਗ ਫ਼ਿਰੋਜ਼ਪੁਰ ਅਤੇ ਤਰਨ ਤਾਰਨ ਨੇ ਸ਼ਰਾਬ ਤਸਕਰਾਂ ਖਿਲਾਫ਼ ਬੋਲਿਆ ਹੱਲਾ

ਹਰੀਕੇ ਪੱਤਣ, 17 ਸਤੰਬਰ (ਸੰਜੀਵ ਕੁੰਦਰਾ)¸ਐਕਸਾਈਜ਼ ਵਿਭਾਗ ਫ਼ਿਰੋਜ਼ਪੁਰ ਅਤੇ ਤਰਨ ਤਾਰਨ ਨੇ ਅੱਜ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੇ ਸਹਿਯੋਗ ਨਾਲ ਸ਼ਰਾਬ ਤਸਕਰਾਂ ਖਿਲਾਫ਼ ਹੱਲਾ ਬੋਲਦਿਆਂ ਹਰੀਕੇ ਝੀਲ ਦੇ ਮੰਡ ਖੇਤਰ ਵਿਚ ਛਾਪੇਮਾਰੀ ਕੀਤੀ ਅਤੇ ਲਗਪਗ 6 ਘੰਟੇ ...

ਪੂਰੀ ਖ਼ਬਰ »

ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਨੌਜਵਾਨਾਂ ਦੇ ਹਰੇਕ ਬਲਾਕ 'ਚੋਂ ਕਾਫਲੇ ਪੁੱਜਣਗੇ-ਮਹੇਸ਼ਰੀ, ਸੋਹਲ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)-ਸਰਬ ਭਾਰਤ ਨੌਜਵਾਨ ਸਭਾ ਜ਼ਿਲ੍ਹਾ ਤਰਨ ਤਾਰਨ ਦੀ ਬਾਬਾ ਅਰਜਨ ਸਿੰਘ ਗੜਗੱਜ ਭਵਨ ਬਾਠ ਰੋਡ ਤਰਨ ਤਾਰਨ ਵਿਖੇ ਗੁਰਚਰਨ ਸਿੰਘ ਕੰਡਾ ਫਤਿਆਬਾਦ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਬ ਭਾਰਤ ...

ਪੂਰੀ ਖ਼ਬਰ »

ਬ੍ਰਹਮਪੁਰਾ ਵਲੋਂ ਰੌਣਕ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਖਡੂਰ ਸਾਹਿਬ, 17 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਦੀਨੇਵਾਲ ਦੇ ਸਾਬਕਾ ਸਰਪੰਚ ਰੌਣਕ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਪਰਿਵਾਰ ਨਾਲ ਅਫਸੋਸ ਦਾ ਪ੍ਰਗਟਾਵਾ ਕਰਨ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸੀਨੀਅਰ ਆਗੂ ਸ਼੍ਰੋਮਣੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਟਵਾਰੀ ਹਰਦੀਪ ਸਿੰਘ ਭੱਠਲ ਦਾ ਸਨਮਾਨ

ਚੋਹਲਾ ਸਾਹਿਬ, 17 ਸਤੰਬਰ (ਬਲਵਿੰਦਰ ਸਿੰਘ ਚੋਹਲਾ)-ਪਟਵਾਰਖਾਨਾ ਚੋਹਲਾ ਸਾਹਿਬ ਵਿਖੇ ਹਲਕਾ ਪੱਟੀ ਦੇ ਸਰਕਲ ਭਿੱਖੀਵਿੰਡ ਤੋਂ ਬਦਲ ਕੇ ਇੱਥੇ ਨਵ ਨਿਯੁਕਤ ਹੋਏ ਪਟਵਾਰੀ ਹਰਦੀਪ ਸਿੰਘ ਭੱਠਲ ਨੂੰ ਸਰਕਲ ਰਾਣੀਵਲਾਹ ਅਤੇ ਪੱਖੋਪੁਰ ਦਾ ਚਾਰਜ ਸੰਭਾਲਣ ਮੌਕੇ ਕਿਸਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ-ਗਿੱਲ ਕਾਜੀਕੋਟ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ ਅਤੇ ਹਰੇਕ ਵਰਗ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਪਰਿਵਾਰ ਨਾਲ ਕੀਤੀ ਕੁੱਟਮਾਰ

ਤਰਨ ਤਾਰਨ, 17 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਵੈਰੋਂਵਾਲ ਵਿਖੇ ਜੋਗਿੰਦਰ ਸਿੰਘ ਪੁੱਤਰ ਵਧਾਵਾ ਸਿੰਘ ਵਾਸੀ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)-ਥਾਣਾ ਖੇਮਕਰਨ ਅਤੇ ਥਾਣਾ ਖਾਲੜਾ ਦੀ ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਖੇਮਕਰਨ ਦੇ ਏ.ਐੱਸ.ਆਈ. ਰਵੀਸ਼ੰਕਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਕਸਬਾ ਖੇਮਕਰਨ ਵਿਚ ਗਸ਼ਤ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਦਾ ਕੋਈ ਵੀ ਪਿੰਡ ਗ੍ਰਾਂਟ ਪੱਖੋਂ ਵਾਂਝਾ ਨਹੀਂ ਰਹੇਗਾ- ਵਿਧਾਇਕ ਭਲਾਈਪੁਰ

ਮੀਆਂਵਿੰਡ, 17 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਵਿਧਾਇਕ ਸੰਤੋਖ ਸਿੰਘ ਭਲਾਈਪੁਰ ਹਲਕੇ ਦੇ ਵਿਕਾਸ ਲਈ ਹਮੇਸ਼ਾਂ ਯਤਨਸ਼ੀਲ ਰਹਿੰਦੇ ਹਨ | ਉਨ੍ਹਾਂ ਵਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ...

ਪੂਰੀ ਖ਼ਬਰ »

ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਐੱਸ.ਐੱਚ.ਓ. ਭਿੱਖੀਵਿੰਡ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ-ਦਰਾਜਕੇ

ਭਿੱਖੀਵਿੰਡ, 17 ਸਤੰਬਰ (ਬੌਬੀ)-ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਸਕੱਤਰ ਸਵਿੰਦਰ ਸਿੰਘ ਚੱਕ, ਅੰਗਰੇਜ਼ ਸਿੰਘ ਨਵਾਂਪਿੰਡ, ਹਰਪਿੰਦਰ ਸਿੰਘ ਨੰਬਰਦਾਰ ਸਿੰਘਪੁਰਾ, ਗੁਰਲਾਲ ਸਿੰਘ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਐੱਸ. ਡੀ.ਓ. ਪਾਵਰਕਾਮ ਨੌਸ਼ਹਿਰਾ ਪੰਨੂੰਆਂ ਦੇ ਦਫ਼ਤਰ ਅੱਗੇ ਦਿੱਤਾ ਧਰਨਾ

ਤਰਨ ਤਾਰਨ, 17 ਸਤੰਬਰ (ਪਰਮਜੀਤ ਜੋਸ਼ੀ)-ਸਬ ਡਵੀਜ਼ਨ ਨੌਸ਼ਹਿਰਾ ਪੰਨੰੂਆਂ ਦੇ ਆਸ-ਪਾਸ ਬਿਜਲੀ ਦੀ ਸਪਲਾਈ ਨਾ ਆਉਣ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ ਐੱਸ.ਡੀ.ਓ. ਪਾਵਰ ਕਾਮ ਨੌਸ਼ਹਿਰਾ ਪੰਨੰੂਆਂ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਧਰਨਾਕਾਰੀਆਂ ਨੂੰ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਲੁਟੇਰਿਆਂ ਨੇ ਦੁਕਾਨ 'ਚ ਕੀਤੀ ਲੁੱਟਖੋਹ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਦੁਕਾਨ 'ਚ ਦਾਖਲ ਹੋ ਕੇ ਲੁੱਟਖੋਹ ਕਰਨ ਦੇ ਦੋਸ਼ ਹੇਠ 2 ਅਣਪਛਾਤੇ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਭੁਪਿੰਦਰ ਸਿੰਘ ਚਾਵਲਾ ਪੁੱਤਰ ਮਨਿੰਦਰ ਸਿੰਘ ...

ਪੂਰੀ ਖ਼ਬਰ »

ਅਦਾਲਤ ਨੇ 4 ਵਿਅਕਤੀਆਂ ਨੂੰ ਭਗੌੜਾ ਐਲਾਨਿਆ

ਤਰਨ ਤਾਰਨ, 17 ਸਤੰਬਰ (ਪਰਮਜੀਤ ਜੋਸ਼ੀ)-ਅਦਾਲਤ ਵਿਚ ਪੇਸ਼ ਨਾ ਹੋਣ 'ਤੇ ਅਦਾਲਤ ਨੇ ਚਾਰ ਵਿਅਕਤੀਆਂ ਨੂੰ ਭਗੌੜਾ ਐਲਾਨ ਦਿੱਤਾ ਹੈ ਅਤੇ ਪੁਲਿਸ ਵਲੋਂ ਭਗੌੜਿਆ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਉਪਿੰਦਰਜੀਤ ਘੁੰਮਣ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰੇ-ਸੱਗੂ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)-ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਇਕ ਸਾਲ ਪਹਿਲਾ ਪਾਸ ਕੀਤੇ ਗਏ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਪੰਜਾਬ ਤੋਂ ਇਲਾਵਾ ਦੇਸ਼ ਭਰ ਦੇ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਪਿਛਲੇ ਇਕ ਸਾਲ ਤੋਂ ਇਨ੍ਹਾਂ ਖੇਤੀ ...

ਪੂਰੀ ਖ਼ਬਰ »

ਨੰਬਰਦਾਰਾਂ ਦਾ ਮਾਣ ਭੱਤਾ ਬੈਂਕ ਖਾਤਿਆਂ 'ਚ ਪੁੱਜਾ

ਖਡੂਰ ਸਾਹਿਬ, 17 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਨੰਬਰਦਾਰਾਂ ਨੂੰ ਪਿਛਲੇ ਨੌਂ ਮਹੀਨਿਆਂ ਤੋਂ ਮਾਣ ਭੱਤਾ ਨਾ ਮਿਲਣ ਸਬੰਧੀ 'ਅਜੀਤ' ਅਖਬਾਰ ਵਿਚ ਖਬਰ ਪ੍ਰਕਾਸ਼ਿਤ ਹੋਣ ਤੋਂ ਚੰਦ ਘੰਟਿਆਂ ਵਿਚ ਹੀ ਮਾਣ ਭੱਤਾ ਮਿਲ ਗਿਆ ਅਤੇ ਨੰਬਰਦਾਰ ਬਾਗੋਬਾਗ ਹੋ ਗਏ | ਇਸ ਮੌਕੇ ਸੂਬਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰੇ-ਸੱਗੂ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)-ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਇਕ ਸਾਲ ਪਹਿਲਾ ਪਾਸ ਕੀਤੇ ਗਏ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਪੰਜਾਬ ਤੋਂ ਇਲਾਵਾ ਦੇਸ਼ ਭਰ ਦੇ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਪਿਛਲੇ ਇਕ ਸਾਲ ਤੋਂ ਇਨ੍ਹਾਂ ਖੇਤੀ ...

ਪੂਰੀ ਖ਼ਬਰ »

ਛਾਪੜੀ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਵਲੋਂ ਮੀਟਿੰਗ

ਫਤਿਆਬਾਦ, 17 ਸਤੰਬਰ (ਹਰਵਿੰਦਰ ਸਿੰਘ ਧੂੰਦਾ)-­ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪਿੰਡ ਛਾਪੜੀ ਸਾਹਿਬ ਵਿਖੇ ਸੁਖਵੰਤ ਸਿੰਘ ਦੋਧੀ ਦੀ ਅਗਵਾਈ ਹੇਠ ਮੀਟਿੰਗ ਕਰਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਖੁਵਾਸਪੁਰ ਵਲੋਂ ਏ.ਐੱਸ.ਆਈ. ਨਰੇਸ਼ ਕੁਮਾਰ ਦਾ ਸਨਮਾਨ

ਫਤਿਆਬਾਦ, 17 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸਾ. ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ਵਲੋਂ ਚੌਕੀ ਇੰਚਾਰਜ ਨਰੇਸ ਕੁਮਾਰ ਦੀ ਫਤਿਆਬਾਦ ਤੋਂ ਬਦਲੀ ਹੋਣ 'ਤੇ ਸਨਮਾਨ ਕੀਤਾ ਗਿਆ | ਖੁਵਾਸਪੁਰ ਨੇ ਕਿਹਾ ਕਿ ਕੰਮ ਕਰਨ ਵਾਲੇ ਅਫਸਰ ...

ਪੂਰੀ ਖ਼ਬਰ »

ਦਿਵਿਆਂਗਜਨ ਬੱਚਿਆਂ ਦਾ ਮੈਡੀਕਲ ਅਸੈਸਮੈਂਟ ਕੈਂਪ ਲਗਾਇਆ

ਚੋਹਲਾ ਸਾਹਿਬ, 17 ਸਤੰਬਰ (ਬਲਵਿੰਦਰ ਸਿੰਘ)-ਬਲਾਕ ਚੋਹਲਾ ਸਾਹਿਬ ਦੇ ਸਰਕਾਰੀ ਐਲੀਮੈਂਟਰੀ ਸਕੂਲ ਚੋਹਲਾ ਸਾਹਿਬ (ਕੰਨਿਆ) ਵਿਖੇ ਦਿਵਿਆਂਗਜਨ ਬੱਚਿਆਂ ਵਾਸਤੇ ਮੈਡੀਕਲ ਅਸੈਸਮੈਂਟ ਕੈਂਪ ਲਗਾਇਆ ਗਿਆ | ਕੈਂਪ ਵਿਚ ਮਾਹਿਰ ਡਾਕਟਰਾਂ ਦੀ ਟੀਮ ਨੇ ਅਨੇਕਾਂ ਦਿਵਿਆਂਗਜਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਝਬਾਲ ਵਿਖੇ ਕਰਵਾਈ ਪੰਜ ਰੋਜ਼ਾ ਐੱਨ.ਏ.ਐੱਸ. ਟਰੇਨਿੰਗ

ਝਬਾਲ, 17 ਸਤੰਬਰ (ਸਰਬਜੀਤ ਸਿੰਘ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਝਬਾਲ ਵਿਖੇ ਬੀਤੇ ਦਿਨੀਂ 13 ਸਤੰਬਰ ਤੋਂ 17 ਸਤੰਬਰ ਤੱਕ ਬਲਾਕ ਗੰਡੀਵਿੰਡ ਵਿਚ ਸਥਿਤ ਸ੍ਰੀ ਗੁਰੂ ਹਰਿਕ੍ਰਸ਼ਨ ਪਬਲਿਕ ਸਕੂਲ ਝਬਾਲ ...

ਪੂਰੀ ਖ਼ਬਰ »

ਬਾਮਣੀਵਾਲਾ ਰੋਡ 'ਤੇ ਨਹਿਰੀ ਪੁਲ 'ਤੇ ਰੇਿਲੰਗ ਨਾ ਹੋਣ ਕਾਰਨ ਵਾਪਰ ਸਕਦੈ ਹਾਦਸਾ-ਬਾਠ

ਪੱਟੀ, 17 ਸਤੰਬਰ (ਖਹਿਰਾ, ਕਾਲੇਕੇ)-ਪੱਟੀ ਸ਼ਹਿਰ ਤੋਂ ਬਾਹਮਣੀ ਰੋਡ 'ਤੇ ਨਹਿਰੀ ਪੁਲ ਦੇ ਦੋਵੇਂ ਪਾਸੀਂ ਕੋਈ ਵੀ ਰੇਿਲੰਗ ਨਾ ਹੋਣ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਇੰਸ. ਸੁਖਚੈਨ ਸਿੰਘ ਬਾਠ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਵਲੋਂ ਦਵਾਈਆਂ ਦਾ ਮੁਫ਼ਤ ਲੰਗਰ 19-20 ਨੂੰ

ਫਤਿਆਬਾਦ, 17 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਬਾਬਾ ਦੀਪ ਸਿੰਘ ਜੀ ਲੋਕ ਭਲਾਈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਫਤਿਆਬਾਦ ਨੇ ਦੱਸਿਆ ਕਿ ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲੇ ਦੇ ਸਬੰਧ ਵਿਚ ਆਪਣੇ ਸਵ. ਪਿਤਾ ਜਥੇ. ਪੂਰਨ ਸਿੰਘ ਸਪਾਰੀਵਿੰਡੀਆ ਦੀ ...

ਪੂਰੀ ਖ਼ਬਰ »

ਖਪਤਕਾਰਾਂ ਦੇ ਬਿੱਲਾਂ ਅਤੇ ਬਿਜਲੀ ਸਪਲਾਈ ਸਬੰਧੀ ਸਮੱਸਿਆਵਾਂ ਦੇ ਨਿਪਟਾਰੇ ਲਈ ਕੈਂਪ ਅੱਜ ਤੋਂ

ਚੋਹਲਾ ਸਾਹਿਬ, 17 ਸਤੰਬਰ (ਬਲਵਿੰਦਰ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਆਪਣੇ ਖਪਤਕਾਰਾਂ ਦੇ ਬਿੱਲਾਂ ਅਤੇ ਬਿਜਲੀ ਸਪਲਾਈ ਸਬੰਧੀ ਸਮੱਸਿਆਵਾਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਕਰ ਦਿੱਤਾ ਗਿਆ ਹੈ | ਉੱਪ ਮੰਡਲ ਅਫ਼ਸਰ ਸਰਹਾਲੀ ...

ਪੂਰੀ ਖ਼ਬਰ »

ਪਿੰਡ ਮੱਲ੍ਹਾ ਵਿਖੇ ਕਿਸਾਨ ਸੰਘਰਸ਼ ਕਮੇਟੀ ਦਾ ਗਠਨ

ਖਡੂਰ ਸਾਹਿਬ, 17 ਸਤੰਬਰ (ਕੁਲਾਰ)-ਪਿੰਡ ਮੱਲ੍ਹਾ ਵਿਖੇ ਕਿਸਾਨ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ, ਜਿਸ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਰਿਤਿਕ ਅਰੋੜਾ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਨਾਲ ਮੁਲਾਕਾਤ

ਤਰਨ ਤਾਰਨ, 17 ਸਤੰਬਰ (ਵਿਕਾਸ ਮਰਵਾਹਾ)-ਕਾਂਗਰਸ ਦੀ ਵਿਦਿਆਰਥੀ ਵਿੰਗ ਐਨ.ਐੱਸ.ਯੂ.ਆਈ. ਦੇ ਪੰਜਾਬ ਸੂਬਾ ਸਕੱਤਰ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਇੰਚਾਰਜ ਰਿਤਿਕ ਅਰੋੜਾ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਆਵਾਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ...

ਪੂਰੀ ਖ਼ਬਰ »

ਪਿੰਡ ਬਾਠ ਵਿਖੇ ਲਗਾਇਆ ਮੈਗਾ ਕੋਰੋਨਾ ਟੀਕਾਕਰਨ ਕੈਂਪ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਸਿਵਲ ਸਰਜਨ ਡਾ.ਰੋਹਿਤ ਮਹਿਤਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਵਰਿੰਦਰਪਾਲ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ.ਅੰਮਿ੍ਤਪਾਲ ਸਿੰਘ ਨਿੱਬਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਸੂਰਜ ਪਾਲ ਸਿੰਘ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਸੰਘਾ ਵਲੋਂ ਡੀ.ਆਈ.ਜੀ. ਜੇਲ੍ਹ ਦਾ ਸਨਮਾਨ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)-ਜਦੋਂ ਤੋਂ ਤੇਜਿੰਦਰ ਸਿੰਘ ਮੋੜ ਹੋਰਾਂ ਬਤੌਰ ਡੀ.ਆਈ.ਜੀ. ਜੇਲ੍ਹਾ ਫਿਰੋਜਪੁਰ ਰੇਂਜ ਦਾ ਅਹੁਦਾ ਸੰਭਾਲਿਆ ਹੈ ਉਦੋਂ ਤੋਂ ਜੇਲ੍ਹਾ ਦੇ ਪ੍ਰਬੰਧਾਂ ਵਿਚ ਬਹੁਤ ਸੁਧਾਰ ਹੋਇਆ ਹੈ ਅਤੇ ਇਨ੍ਹਾਂ ਅਧੀਨ ਆਉਣ ਵਾਲੀਆਂ 8 ਜੇਲ੍ਹਾ ਵਿਚ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪਿੰਡ ਪੱਧਰ 'ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਤਰਨ ਤਾਰਨ, 17 ਸਤੰਬਰ (ਪਰਮਜੀਤ ਜੋਸ਼ੀ)-ਪਿੰਡ ਮੱਲਮੋਹਰੀ ਵਿਖੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮਯੂਨੀਅਨ ਦੀ ਆਗੂ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ | ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਈ.ਜੀ.ਐੱਸ ਵਲੰਟੀਅਰ ਨੂੰ ਸਰਕਾਰੀ ਟੀਚਰ ਦਾ ਦਰਜਾ ਦੇ ਦਿੱਤਾ ਗਿਆ ਹੈ ਜਦਕਿ ਆਂਗਣਵਾੜੀ ਵਰਕਰਾਂ ਨੇ ਨਰਸਰੀ ਟੀਚਰ ਦਾ ਦਰਜਾ ਲੈਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ 2 ਅਕਤੂਬਰ ਨੂੰ ਚੰਡੀਗੜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਤੋਂ 6 ਸਾਲ ਦੇ ਬੱਚੇ ਜੋ ਸਰਕਾਰ ਨੇ 2017 ਵਿਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਭੇਜ ਦਿੱਤੇ ਸਨ ਨੂੰ ਹੋਏ ਸਮਝੌਤੇ ਅਨੁਸਾਰ ਸੈਂਟਰਾਂ ਵਿਚ ਭੇਜੇ ਜਾਣ ਅਤੇ ਸਰਕਾਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਵਰਕਰਾਂ ਅਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ 'ਤੇ ਮਾਣ ਭੱਤਾ ਦਿੱਤਾ ਜਾਵੇ |

ਖ਼ਬਰ ਸ਼ੇਅਰ ਕਰੋ

 

ਬਾਬਾ ਸੁਬੇਗ ਸਿੰਘ ਨੇ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਚਾਂਦੀ ਦੇ ਬਣੇ ਮੁੱਖ ਦਰਵਾਜ਼ੇ ਦੀ ਸੇਵਾ ਕਰਾਈ

ਸਰਾਏ ਅਮਾਨਤ ਖਾਂ, 17 ਸਤੰਬਰ (ਨਰਿੰਦਰ ਸਿੰਘ ਦੋਦੇ)-ਗੁਰੂ ਅਮਰਦਾਸ ਸਾਹਿਬ ਦੇ ਜਨਮ ਸਥਾਨ ਪਿੰਡ ਬਾਸਰਕੇ ਗਿੱਲਾਂ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸੰਨ੍ਹ ਸਾਹਿਬ ਦੇ ਮੁੱਖ ਚਾਂਦੀ ਦੇ ਦਰਵਾਜ਼ੇ ਦੀ ਸੇਵਾ ਕਾਰ ਸੇਵਾ ਵਾਲੇ ਬਾਬਾ ਸੁਬੇਗ ਸਿੰਘ ਡੇਰਾ ਚਰਨ ਬਾਗ਼ ...

ਪੂਰੀ ਖ਼ਬਰ »

ਆਈ.ਟੀ. ਕਾਲਜ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਭਿੱਖੀਵਿੰਡ, 17 ਸਤੰਬਰ (ਬੌਬੀ )-ਆਈ.ਟੀ. ਕਾਲਜ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਲਾਇਆ ਗਿਆ ਤੇ ਨਾਲ ਉਨ੍ਹਾਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਬੱਚਿਆਂ ਨੇ ...

ਪੂਰੀ ਖ਼ਬਰ »

ਫੋਰ.ਐੱਸ. ਸਕੂਲ ਬੂਹ ਹਰੀਕੇ ਦੇ ਵਿਦਿਆਰਥੀਆਂ ਨੇ ਪੰਜਾਬ ਸਟੇਟ ਸਕੂਲ ਚੈਂਪੀਅਨਸ਼ਿਪ 'ਚ ਮਾਰੀਆਂ ਮੱਲਾਂ

ਹਰੀਕੇ ਪੱਤਣ, 17 ਸਤੰਬਰ (ਸੰਜੀਵ ਕੁੰਦਰਾ)-ਪਿਛਲੇ ਦਿਨੀਂ ਗੁਰਦਾਸਪੁਰ ਵਿਚ ਹੋਈ ਪੰਜਾਬ ਸਟੇਟ ਸਕੂਲ ਚੈਂਪੀਅਨਸਸ਼ਿਪ ਵਿਚ ਫੋਰ ਐੱਸ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਸਕੂਲ ਦੇ ਐੱਮ.ਡੀ ਸਤੀਸ਼ ਕੁਮਾਰ ਨੇ ...

ਪੂਰੀ ਖ਼ਬਰ »

ਸ੍ਰੀ ਸ਼ਨੀਧਾਮ ਮੰਦਰ 'ਚ ਕਥਾ ਸਮਾਗਮ ਚੌਥੇ ਦਿਨ ਵੀ ਜਾਰੀ

ਤਰਨ ਤਾਰਨ, 17 ਸਤੰਬਰ (ਪਰਮਜੀਤ ਜੋਸ਼ੀ)-ਸ੍ਰੀ ਸ਼ਨੀਧਾਮ ਮੰਦਰ ਤਰਨ ਤਾਰਨ ਵਿਖੇ ਸ੍ਰੀ ਮਦ ਭਗਵਤ ਪੁਰਾਣ ਕਥਾ ਜੋ ਕਿ ਚੌਥੇ ਦਿਨ ਵੀ ਜਾਰੀ ਹੈ | ਇਸ ਸਮਾਗਮ ਦੌਰਾਨ ਪ੍ਰਮੁੱਖ ਅਚਾਰਿਆ ਸੁਨੀਲ ਨਿਕੁੰਜ ਭਾਰਦਵਾਜ ਵਰਿੰਦਰਾਵਨ ਵਾਲਿਆਂ ਨੇ ਸ੍ਰੀ ਕ੍ਰਿਸ਼ਨ ਜੀ ਦੇ ਬਚਪਨ ...

ਪੂਰੀ ਖ਼ਬਰ »

ਵਿਧਾਇਕ ਗਿੱਲ ਨੇ 10 ਪਿੰਡਾਂ ਦੇ ਵਿਕਾਸ ਲਈ 1 ਕਰੋੜ 57 ਲੱਖ ਦੀ ਗ੍ਰਾਂਟ ਦਿੱਤੀ

ਪੱਟੀ, 17 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਹਲਕੇ ਅਧੀਨ ਪੈਂਦੇ ਪਿੰਡਾਂ ਦੇ ਬਹੁਪੱਖੀ ਵਿਕਾਸ ਲਈ ਲਗਾਤਾਰ ਗ੍ਰਾਟਾਂ ਵੰਡਣ ਦਾ ਸਿਲਸਿਲਾ ਜਾਰੀ ਹੈ, ਜਿਸ ਤਹਿਤ ਵਿਧਾਇਕ ...

ਪੂਰੀ ਖ਼ਬਰ »

ਮਾਤਾ ਸੰਤੋਸ਼ ਰਾਣੀ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ

ਫਤਿਆਬਾਦ, 17 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਪ੍ਰਦੇਸ਼ ਕਾਂਗਰਸ ਵਰਕਿੰਗ ਗਰੁੱਪ ਦੇ ਆਗੂ ਪ੍ਰਦੀਪ ਕੁਮਾਰ ਚੋਪੜਾ ਅਤੇ ਉੱਘੇ ਕਾਰੋਬਾਰੀ ਭੂਸ਼ਣ ਕੁਮਾਰ ਚੋਪੜਾ ਦੇ ਸਤਿਕਾਰਯੋਗ ਮਾਤਾ ਅਤੇ ਫਤਿਆਬਾਦ ਕਸਬੇ ਦੀ ਸਰਪੰਚ ਸ੍ਰੀਮਤੀ ਸੁਨੈਨਾ ਚੌਪੜਾ ਦੀ ਦਾਦੀ ...

ਪੂਰੀ ਖ਼ਬਰ »

ਸੰਸਦ ਤੱਕ ਰੋਸ ਮਾਰਚ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਆਗੂਆਂ ਨੂੰ ਪੁਲਿਸ ਵਲੋਂ ਬੈਰੀਗੇਟ 'ਤੇ ਰੋਕਣਾ ਮੰਦਭਾਗਾ-ਕੰਵਲਜੀਤ ਸਿੰਘ ਮੁਰਾਦਪੁਰਾ

ਤਰਨ ਤਾਰਨ, 17 ਸਤੰਬਰ (ਪਰਮਜੀਤ ਜੋਸ਼ੀ)-ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਲੀ ਵਿਖੇ ਸੰਸਦ ਭਵਨ ਤੱਕ ਰੋਸ ਮਾਰਚ ਕਰਨ ਦੇ ਦਿੱਤੇ ਸੱਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਚੋਹਲਾ ਪਰਿਵਾਰ, ਗੋਲਣ ਅਤੇ ਬਲਦੇਵ ਸਿੰਘ ਭੋਰਸ਼ੀ ਨਾਲ ਮੰਨਾ, ਹਰਜੀਤ ਮੀਆਂਵਿੰਡ ਵਲੋਂ ਦੁੱਖ ਪ੍ਰਗਟ

ਮੀਆਂਵਿੰਡ, 17 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਦਿਨੀਂ ਸਾਬਕਾ ਥਾਣੇਦਾਰ ਸੁਰਿੰਦਰਪਾਲ ਸਿੰਘ ਅਤੇ ਏ.ਐੱਸ. ਆਈ. ਬਲਜਿੰਦਰ ਸਿੰਘ ਦੇ ਪਿਤਾ ਅਤੇ ਅਕਾਲੀ ਦਲ ਦੇ ਵਪਾਰ ਸੈੱਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਗੋਲਣ ਅਤੇ ਸਾਬਕਾ ਚੀਫ ...

ਪੂਰੀ ਖ਼ਬਰ »

ਝਬਾਲ-ਮੰਨਣ ਵਿਚਕਾਰ ਅਧੂਰੇ ਟੋਲ ਪਲਾਜ਼ੇ ਕਾਰਨ ਵਾਪਰ ਰਹੇ ਸੜਕ ਹਾਦਸੇ

ਝਬਾਲ, 17 ਸਤੰਬਰ (ਸਰਬਬਜੀਤ ਸਿੰਘ)-ਅੰਮਿ੍ਤਸਰ-ਖੇਮਕਰਨ ਮੁੱਖ ਮਾਰਗ ਦੀ ਸੜਕ ਤੇ ਝਬਾਲ-ਮੰਨਣ ਵਿਚਕਾਰ ਸੜਕ ਬਣਾਉਣ ਵਾਲੀ ਕੰਪਨੀ ਵਲੋਂ ਬਣਾਏ ਜਾ ਰਹੇ ਟੋਲ ਪਲਾਜ਼ੇ ਦੇ ਅਧੂਰੇ ਨਿਰਮਾਣ ਨਾਲ ਕਈ ਸੜਕ ਹਾਦਸੇ ਵਾਪਰ ਰਹੇ ਹਨ | ਜਿਸ ਲਈ ਇਲਾਕੇ ਦੇ ਆਗੂਆਂ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸ਼ਹਾਬਪੁਰ ਡਿਆਲ ਵਿਖੇ ਹਿੰਦੀ ਦਿਵਸ ਮਨਾਇਆ

ਤਰਨ ਤਾਰਨ, 17 ਸਤੰਬਰ (ਪਰਮਜੀਤ ਜੋਸ਼ੀ)-ਸਰਕਾਰੀ ਹਾਈ ਸਕੂਲ ਸ਼ਹਾਬਪੁਰ ਡਿਆਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਗਿਆ | ਵਿਦਿਆਰਥੀਆਂ ਨੇ ਗੀਤਾਂ, ਕਵਿਤਾਵਾਂ ਅਤੇ ਨਾਟਕਾਂ ਦੁਆਰਾ ਬਹੁਤ ਵਧੀਆ ਪੇਸ਼ਕਾਰੀ ...

ਪੂਰੀ ਖ਼ਬਰ »

ਸੀ.ਐੱਚ.ਸੀ. ਕਸੇਲ ਦੇ ਮੁਲਾਜ਼ਮਾਂ ਨੂੰ ਸਹੁੰ ਚੁਕਾਈ

ਸਰਾਏ ਅਮਾਨਤ ਖਾਂ, 17 ਸਤੰਬਰ (ਨਰਿੰਦਰ ਸਿੰਘ ਦੋਦੇ)-ਸੀ.ਐੱਚ.ਸੀ. ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਦੀਪਕ ਸਿੰਘ ਰਿਆੜ ਦੀ ਰਹਿਨੁਮਾਈ ਹੇਠ ਸੀ.ਐਚ.ਸੀ. ਕਸੇਲ ਦੇ ਮੁਲਾਜ਼ਮਾਂ ਨੂੰ ਸਹੁੰ ਚੁਕਾਈ ਗਈ | ਇਸ ਸਬੰਧੀ ਡਾ. ਰਿਆੜ ਨੇ ਕਿਹਾ ਕਿ ਸੀ.ਐਚ.ਸੀ. ਕਸੇਲ ਦੇ ਸਮੂਹ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ

ਹਰੀਕੇ ਪੱਤਣ, 17 ਸਤੰਬਰ (ਸੰਜੀਵ ਕੁੰਦਰਾ)-ਕਿਸਾਨ ਮਜਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਵਲੋਂ 25 ਸਤੰਬਰ ਨੂੰ ਦਿੱਲੀ ਅੰਦੋਲਨ ਵਿਚ ਸ਼ਮੂਲੀਅਤ ਕਰਨ ਲਈ ਪਿੰਡ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ, ਜਿਸ ਤਹਿਤ ਪਿੰਡ ਜੌਣੇਕੇ, ਬੁਰਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX