ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  1 day ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 1 hour ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 1 hour ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 1 hour ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  4 minutes ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  2 days ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਪੰਜਾਬ / ਜਨਰਲ

ਕਿਸਾਨ ਅੰਦੋਲਨ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਲਈ 'ਆਪ' ਵਲੋਂ ਪੰਜਾਬ ਭਰ 'ਚ ਮੋਮਬੱਤੀ ਮਾਰਚ

ਜਲੰਧਰ, 17 ਸਤੰਬਰ (ਸ਼ਿਵ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ 650 ਤੋਂ ਵੱਧਕਿਸਾਨਾਂ ਦੇ ਹੱਕ 'ਚ ਆਮ ਆਦਮੀ ਪਾਰਟੀ ਨੇ ਰੋਸ ਜ਼ਾਹਿਰ ਕਰਦੇ ਹੋਏ ਰਾਜ ਭਰ 'ਚ ਮੋਮਬੱਤੀ ਮਾਰਚ ਕੱਢ ਕੇ ਸ਼ਰਧਾਂਜਲੀ ਭੇਟ ਕੀਤੀ | ਆਮ ਆਦਮੀ ਪਾਰਟੀ ਨੇ ...

ਪੂਰੀ ਖ਼ਬਰ »

ਨੀਦਰਲੈਂਡ ਦੇ ਰਾਜਦੂਤ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਨੀਦਰਲੈਂਡ ਦੇ ਭਾਰਤ 'ਚ ਰਾਜਦੂਤ ਮਿਸਟਰ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉਹ ਆਪਣੀ ਪਤਨੀ ਤੇ ਬੇਟੀ ਸਮੇਤ ਲੰਗਰ ਗੁਰੂ ਰਾਮਦਾਸ ਜੀ ਵਿਖੇ ...

ਪੂਰੀ ਖ਼ਬਰ »

ਸੰਵਿਧਾਨ 'ਚ 128ਵੀਂ ਸੋਧ ਕਰਕੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰੇ ਕੇਂਦਰ-ਕੈਪਟਨ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ 'ਕਰੀਏ ਪਰਾਲੀ ਦੀ ਸੰਭਾਲ, ਧਰਤੀ ਮਾਂ ਹੋਵੇ ਖੁਸ਼ਹਾਲ' ਦੇ ਨਾਅਰੇ ਨੂੰ ਲੈ ਕੇ ਅੱਜ ਦੋ ਦਿਨਾਂ ਵਰਚੂਅਲ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ...

ਪੂਰੀ ਖ਼ਬਰ »

ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ.

ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-8 ਅਗਸਤ ਨੂੰ ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ. ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐੱਨ.ਐੱਸ.ਜੀ. ਦੀ ਟੀਮ ਅਜਨਾਲਾ ਪਹੁੰਚੀ | ਸੂਤਰਾਂ ਅਨੁਸਾਰ ਐਨ.ਐੱਸ.ਜੀ. ਵਲੋਂ ਸਭ ਤੋਂ ਪਹਿਲਾਂ ਸ਼ਰਮਾ ...

ਪੂਰੀ ਖ਼ਬਰ »

ਪਾਕਿ 'ਚ ਟੀ.ਟੀ.ਪੀ. ਦੇ ਅੱਤਵਾਦੀਆਂ ਨੂੰ 5-5 ਸਾਲ ਦੀ ਸਜ਼ਾ

ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਅੱਜ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਨਾਲ ਸਬੰਧਿਤ ਪੰਜ ਅੱਤਵਾਦੀਆਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਤੇ ਨਾਲ ਹੀ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਵਲੋਂ ਜਾਅਲੀ ਸਰਟੀਫਿਕੇਟ ਲਗਾਉਣ ਦੇ ਮਾਮਲੇ 'ਚ ਰਿਪੋਰਟ ਚੇਅਰਮੈਨ ਨੂੰ ਭੇਜੀ

ਐੱਸ. ਏ. ਐੱਸ. ਨਗਰ, 17 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 9ਵੀਂ ਤੇ 11ਵੀਂ ਸ਼ੇ੍ਰਣੀ ਪਾਸ ਦੇ ਜਾਅਲੀ ਸਰਟੀਫਿਕੇਟ ਲਗਾ ਕੇ ਤੇ ਦਾਖਲਾ ਖਾਰਜ ਰਜਿਸਟਰਾਂ 'ਚ ਟੈਂਪਰਿੰਗ ਕਰ ਕੇ 10ਵੀਂ ਤੇ 12ਵੀਂ ਸ਼ੇ੍ਰਣੀ ਪਾਸ ਕਰਵਾਉਣ ਦੀ ਕੋਸ਼ਿਸ਼ ਕਰਨ ...

ਪੂਰੀ ਖ਼ਬਰ »

ਅੰਮਿ੍ਤਸਰ ਜ਼ਿਲ੍ਹੇ 'ਚ ਪਰਾਲੀ ਸਾੜਨ ਦਾ ਪਹਿਲਾ ਮਾਮਲਾ- ਕਿਸਾਨ ਨੂੰ 15 ਹਜ਼ਾਰ ਜੁਰਮਾਨਾ

ਮਜੀਠਾ, 17 ਸਤੰਬਰ (ਮਨਿੰਦਰ ਸਿੰਘ ਸੋਖੀ)- ਮਜੀਠਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਸੂਬੇ 'ਚ ਪਹਿਲਾ ਮਾਮਲਾ ਸਾਹਮਣੇ ਆਇਆ ਹੈ | ਇਥੋਂ ਨੇੜਲੇ ਪਿੰਡ ਨਾਗ ਖੁਰਦ ਦੇ ਕਿਸਾਨ ਨਰਿੰਦਰ ਸਿੰਘ ਵਲੋਂ ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਲਗਾਈ ਅੱਗ ਬਾਰੇ ਪ੍ਰਸ਼ਾਸਨ ...

ਪੂਰੀ ਖ਼ਬਰ »

ਮਜੀਠੀਆ ਮਾਣਹਾਨੀ ਮਾਮਲੇ 'ਚ ਸੰਜੇ ਸਿੰਘ ਲੁਧਿਆਣਾ ਅਦਾਲਤ 'ਚ ਪੇਸ਼

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ 'ਚ 'ਆਪ' ਸੰਸਦ ਮੈਂਬਰ ਸੰਜੇ ਸਿੰਘ ਅੱਜ ਅਦਾਲਤ 'ਚ ਪੇਸ਼ ਹੋਏ | ਇਕ ਤਰੀਕ ਤੋਂ ਪਹਿਲਾਂ ਅਦਾਲਤ 'ਚ ਪੇਸ਼ ਨਾ ਹੋਣ ਕਰਕੇ ...

ਪੂਰੀ ਖ਼ਬਰ »

40 ਕਰੋੜ ਦੀ ਹੈਰੋਇਨ ਬਰਾਮਦ

ਫ਼ਾਜ਼ਿਲਕਾ 17 ਸਤੰਬਰ(ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਸੀਮਾ ਸੁਰੱਖਿਆ ਬਲ ਵਲ਼ੋਂ 40 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ | ਜਾਣਕਾਰੀ ਮੁਤਾਬਿਕ ਮੋਜਮ ਬੇਸ ਚੌਕੀ ਨੇੜੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਜਵਾਨਾਂ ਨੇ ਕੰਡਿਆਲੀ ਤਾਰ ਨੇੜੇ ...

ਪੂਰੀ ਖ਼ਬਰ »

ਸਿੱਧੂ ਪੰਜਾਬ ਦੀ ਸਿਆਸਤ ਦਾ ਰਾਖੀ ਸਾਵੰਤ- ਰਾਘਵ ਚੱਢਾ

ਜਲੰਧਰ, 17 ਸਤੰਬਰ (ਜਸਪਾਲ ਸਿੰਘ)-ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕੀਤੀ ਜਾ ਰਹੀ ਬਿਆਨਬਾਜੀ 'ਤੇ ਆਪਣਾ ਪ੍ਰਤੀਕਰਮ ਜ਼ਾਹਿਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਨਵਜੋਤ ਸਿੰਘ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਤੋਂ

ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ-ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਮੰਤਰੀ ਬਣਨ ਤੋਂ ਨਾਂਹ

ਹਰਕਵਲਜੀਤ ਸਿੰਘ ਚੰਡੀਗੜ੍ਹ, 17 ਸਤੰਬਰ-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮੁਖ ਮੰਤਰੀ ਵਲੋਂ ਮਿਲੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ | ਉੱਚ-ਰਾਜਸੀ ਸੂਤਰਾਂ ਅਨੁਸਾਰ ਇਹ ਪੇਸ਼ਕਸ਼ ਕੁਝ ਦਿਨ ਪਹਿਲਾਂ ਸਪੀਕਰ ...

ਪੂਰੀ ਖ਼ਬਰ »

ਭਾਰਤ 'ਚ ਵੇਚਿਆ ਜਾਂਦਾ ਹੈ ਨਕਲੀ ਤੇ ਮਿਲਾਵਟੀ ਦੁੱਧ

ਰਾਮਪੁਰਾ ਫੂਲ, 17 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)-ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਅਨੁਸਾਰ ਭਾਰਤ 'ਚ ਰੋਜ਼ਾਨਾ ਵੇਚੇ ਜਾਂਦੇ 64 ਕਰੋੜ ਲੀਟਰ ਦੁੱਧ 'ਚੋਂ 50 ਕਰੋੜ ਲੀਟਰ ਮਿਲਾਵਟੀ ਤੇ ਨਕਲੀ ਹੋਣ ਦੇ ਖ਼ਦਸ਼ੇ ਪਾਏ ਗਏ ਹਨ | ਵਿਸ਼ਵ ਸਿਹਤ ਸੰਗਠਨ ਨੇ ਭਾਰਤ ਸਰਕਾਰ ਨੂੰ ...

ਪੂਰੀ ਖ਼ਬਰ »

ਪਾਕਿ 'ਚ ਜਨਾਜ਼ਾ ਲਿਜਾ ਰਹੇ ਲੋਕਾਂ ਵਿਚਾਲੇ ਗੋਲੀਬਾਰੀ-8 ਮਰੇ

ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਪ੍ਰਾਂਤ ਦੇ ਹੇਠਲੇ ਧੀਰ ਜ਼ਿਲ੍ਹੇ 'ਚ ਜਨਾਜ਼ਾ ਲੈ ਕੇ ਜਾ ਰਹੇ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ 8 ਲੋਕ ਮਾਰੇ ਗਏ ਹਨ | ਦੱਸਿਆ ਜਾ ਰਿਹਾ ਹੈ ਕਿ ਇਕ ਸਮੂਹ ਦਫ਼ਨਾਉਣ ਲਈ ਕਿਸੇ ਦਾ ਜਨਾਜ਼ਾ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 29 ਨਵੇਂ ਮਾਮਲੇ- ਕੋਈ ਮੌਤ ਨਹੀਂ

ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਮੌਤ ਨਹੀਂ ਹੋਈ ਹੈ ਜਦਕਿ 31 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਇਸ ਤੋਂ ਇਲਾਵਾ 29 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਅੰਮਿ੍ਤਸਰ ਤੋਂ 6, ਪਠਾਨਕੋਟ ਤੋਂ 5, ਜਲੰਧਰ ਤੋਂ 4, ਐਸ.ਏ.ਐਸ. ਨਗਰ ...

ਪੂਰੀ ਖ਼ਬਰ »

ਰਾਜ ਰਾਣੀ ਨਮਿਤ ਅੰਤਿਮ ਅਰਦਾਸ ਭਲਕੇ

ਫਗਵਾੜਾ, 17 ਸਤੰਬਰ (ਹਰਜੋਤ ਸਿੰਘ ਚਾਨਾ)-ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦੀ ਪਤਨੀ ਤੇ ਸਾਬਕਾ ਵਿਧਾਇਕ ਚੌਧਰੀ ਮੋਹਣ ਸਿੰਘ ਬੰਗਾ ਦੀ ਮਾਤਾ ਸ੍ਰੀਮਤੀ ਰਾਜ ਰਾਣੀ, ਜਿਨ੍ਹਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ 19 ਸਤੰਬਰ ਐਤਵਾਰ ਨੂੰ ...

ਪੂਰੀ ਖ਼ਬਰ »

ਮੈਨੇਜਰ ਵਲੋਂ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ ਬਣਿਆ ਚਰਚਾ ਦਾ ਵਿਸ਼ਾ!

ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਕੇਸਗ ੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਤੇ ਪੰਜਾਬ ਸਰਕਾਰ ਵਲੋਂ ਸੂਬੇ 'ਚ ਜਾਰੀ ਕੀਤੇ ਹਾਈ ਅਲਰਟ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਲੋਂ ਪੁਲਿਸ ਕਮਿਸ਼ਨਰ ਅੰਮਿ੍ਤਸਰ ਨੂੰ ਪੱਤਰ ਲਿਖ ਕੇ ਸ੍ਰੀ ...

ਪੂਰੀ ਖ਼ਬਰ »

ਅਟਾਰੀ-ਵਾਹਗਾ ਸਰਹੱਦ 'ਤੇ ਰੀਟ੍ਰੀਟ ਸੈਰੇਮਨੀ ਲਈ ਦਰਸ਼ਕਾਂ ਨੂੰ ਮਿਲੀ ਇਜਾਜ਼ਤ

ਅਟਾਰੀ, 17 ਸਤੰਬਰ (ਗੁਰਦੀਪ ਸਿੰਘ ਅਟਾਰੀ)-ਅਟਾਰੀ ਵਾਹਗਾ ਸਰਹੱਦ 'ਤੇ ਰੀਟ੍ਰੀਟ ਸੈਰੇਮਨੀ ਵਾਲੇ ਸਥਾਨ 'ਤੇ ਝੰਡਾ ਉਤਾਰਨ ਦੀ ਰਸਮ ਵੇਖਣ ਲਈ ਅੱਜ 300 ਲੋਕਾਂ ਨੂੰ ਆਗਿਆ ਦਿੱਤੀ ਗਈ ਗਈ | ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਸ਼ਵੇਤ ਮਲਿਕ ਦੇ ਘਰ ਬਾਹਰ ਚੱਲ ਰਹੇ ਮੋਰਚੇ 'ਚ ਕਿਸਾਨ ਦੀ ਮੌਤ

ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਲਗਾਏ ਪੱਕੇ ਮੋਰਚੇ 'ਚ ਅੱਜ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅੰਗਰੇਜ਼ ਸਿੰਘ ...

ਪੂਰੀ ਖ਼ਬਰ »

ਤਾਲਿਬਾਨ ਨੇ ਔਰਤਾਂ ਲਈ ਬਣਾਏ ਮੰਤਰਾਲੇ 'ਚ ਉਨ੍ਹਾਂ ਦੇ ਜਾਣ 'ਤੇ ਲਗਾਈ ਰੋਕ

ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਤਾਲਿਬਾਨ ਜਨਤਕ ਤੌਰ 'ਤੇ ਅਫ਼ਗਾਨ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰ ਦੇਣ ਦੇ ਕੀਤੇ ਵਾਅਦੇ ਤੋਂ ਪੂਰੀ ਤਰ੍ਹਾਂ ਨਾਲ ਮੁਕਰ ਗਿਆ ਹੈ | ਇਸ ਦੀ ਤਾਜ਼ਾ ਉਦਾਹਰਣ ਲੰਘੇ ਦਿਨ ਸਾਹਮਣੇ ਆਈ | ਦੱਸਿਆ ਜਾ ਰਿਹਾ ਹੈ ਕਿ ਤਾਲਿਬਾਨ ਨੇ ਔਰਤਾਂ ਲਈ ਬਣਾਏ ਮੰਤਰਾਲੇ 'ਚ ਉਨ੍ਹਾਂ ਦੇ ਦਾਖ਼ਲੇ 'ਤੇ ਰੋਕ ਲਗਾ ਦਿੱਤੀ ਹੈ ਤੇ ਮਹਿਲਾ ਮਾਮਲਿਆਂ ਦੇ ਮੰਤਰਾਲੇ 'ਚ ਸਿਰਫ਼ ਪੁਰਸ਼ ਕਰਮਚਾਰੀਆਂ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ | ਤਾਲਿਬਾਨ ਸ਼ਾਸਨ ਦੇ ਐਲਾਨ ਵੇਲੇ ਤੇ ਉਸ ਤੋਂ ਬਾਅਦ ਕਈ ਵਾਰ ਤਾਲਿਬਾਨ ਬੁਲਾਰੇ ਸਪੱਸ਼ਟ ਤੌਰ 'ਤੇ ਕਹਿ ਚੁਕੇ ਹਨ ਕਿ ਔਰਤਾਂ ਨੂੰ ਭਾਵੇਂ ਕਿ ਮੰਤਰੀ ਮੰਡਲ 'ਚ ਜਗ੍ਹਾ ਨਹੀਂ ਦਿੱਤੀ ਗਈ ਹੈ ਪਰ ਉਹ ਪਹਿਲਾਂ ਵਾਂਗ ਹੀ ਮੰਤਰਾਲਿਆਂ 'ਚ ਕੰਮ ਕਰਦੀਆਂ ਰਹਿਣਗੀਆਂ | ਦੱਸਿਆ ਜਾ ਰਿਹਾ ਹੈ ਕਿ ਲੰਘੇ ਦਿਨ ਜਦੋਂ ਚਾਰ ਮਹਿਲਾ ਕਰਮਚਾਰੀ ਮਹਿਲਾ ਮਾਮਲਿਆਂ ਦੇ ਮੰਤਰਾਲੇ 'ਚ ਜਾਣ ਲੱਗੀਆਂ ਤਾਂ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ | ਹਾਲਾਂਕਿ, ਉਨ੍ਹਾਂ ਦੇ ਕੋਲ ਉਨ੍ਹਾਂ ਦੇ ਆਈ. ਡੀ. ਕਾਰਡ ਵੀ ਸਨ ਤੇ ਉਨ੍ਹਾਂ ਨੇ ਬੁਰਕਾ ਵੀ ਪਹਿਨਿਆ ਹੋਇਆ ਸੀ, ਜਦਕਿ ਪੁਰਸ਼ ਕਰਮਚਾਰੀਆਂ ਨੂੰ ਅੰਦਰ ਜਾਣ ਤੋਂ ਨਹੀਂ ਰੋਕਿਆ ਗਿਆ | ਇਸ ਘਟਨਾ ਤੋਂ ਬਾਅਦ ਮਹਿਲਾ ਕਰਮਚਾਰੀਆਂ ਨੇ ਗ਼ੁੱਸਾ ਜ਼ਾਹਿਰ ਕੀਤਾ ਅਤੇ ਬਾਅਦ 'ਚ ਹੋਰਨਾਂ ਮਹਿਲਾ ਕਰਮਚਾਰੀਆਂ ਨੇ ਵੀ ਇਕਠੇ ਹੋ ਕੇ ਉਥੇ ਮੌਜੂਦ ਤਾਲਿਬਾਨੀਆਂ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ | ਬਾਅਦ 'ਚ ਉਨ੍ਹਾਂ ਨਾਲ ਬਦਸਲੂਕੀ ਕਰਕੇ ਉਨ੍ਹਾਂ ਨੂੰ ਉਥੋਂ ਹਟਾ ਦਿੱਤਾ ਗਿਆ | ਦੂਜੇ ਪਾਸੇ, ਤਾਲਿਬਾਨ ਸਰਕਾਰ 'ਚ ਸ਼ਾਮਿਲ ਅੱਤਵਾਦੀ ਸੰਗਠਨ ਹੱਕਾਨੀ ਨੈੱਟਵਰਕ ਦੀ ਭਾਰਤ ਬਾਰੇ ਸੋਚ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ | ਹੱਕਾਨੀ ਨੈੱਟਵਰਕ ਦੇ ਮੁਖੀ ਸਿਰਾਜੁਦੀਨ ਹੱਕਾਨੀ ਦੇ ਭਰਾ ਅਨਸ ਹੱਕਾਨੀ ਨੇ ਇਕ ਇੰਟਰਵਿਊ 'ਚ ਕਿਹਾ ਹੈ ਕਿ ਅਫ਼ਗਾਨਿਸਤਾਨ ਦੇ ਲੋਕ ਭਾਰਤ ਨੂੰ ਸੱਚਾ ਮਿੱਤਰ ਨਹੀਂ ਮੰਨਦੇ ਤੇ ਭਾਰਤ ਨੂੰ ਅਫ਼ਗਾਨਿਸਤਾਨ ਦੇ ਬਾਰੇ ਆਪਣੀ ਨੀਤੀ ਬਦਲਣੀ ਚਾਹੀਦੀ ਹੈ | ਉਸ ਨੇ ਨਾਲ ਹੀ ਕਿਹਾ ਕਿ ਇਹ ਮੰਦਭਾਗਾ ਹੈ ਕਿ ਭਾਰਤ ਪੱਖਪਾਤੀ ਹੈ ਤੇ ਪਿਛਲੇ 20 ਸਾਲਾਂ ਤੋਂ ਜੰਗ ਨੂੰ ਭੜਕਾਉਣ 'ਚ ਲੱਗਾ ਹੋਇਆ ਹੈ | ਹੱਕਾਨੀ ਨੇ ਦੋਸ਼ ਲਗਾਇਆ ਕਿ ਭਾਰਤ ਨੇ ਅਫ਼ਗਾਨਿਸਤਾਨ 'ਚ ਸ਼ਾਂਤੀ ਲਈ ਕੁਝ ਨਹੀਂ ਕੀਤਾ ਤੇ ਹੁਣ ਤੱਕ ਉਸ ਦੀ ਭੂਮਿਕਾ ਨਕਾਰਾਤਮਿਕ ਰਹੀ ਹੈ | ਅਨਸ ਹੱਕਾਨੀ ਨੇ ਤਾਲਿਬਾਨ ਵਿਚਾਲੇ ਚੱਲ ਰਹੇ ਮਤਭੇਦ ਅਫ਼ਵਾਹਾਂ ਦਾ ਵੀ ਖੰਡਨ ਕੀਤਾ ਹੈ | ਉੱਧਰ, ਤਾਲਿਬਾਨ ਦੇ ਅਫ਼ਗਾਨਿਸਤਾਨ 'ਤੇ ਕਬਜ਼ੇ ਤੋਂ ਬਾਅਦ ਲਗਾਤਾਰ ਖ਼ੁਸ਼ੀਆਂ ਮਨਾ ਰਹੇ ਪਾਕਿਸਤਾਨ ਨੂੰ ਉਸ ਦੇ ਹੀ ਸਾਬਕਾ ਰਾਜਦੂਤ ਹੁਸੈਨ ਹੱਕਾਨੀ ਨੇ ਸਖ਼ਤ ਚਿਤਾਵਨੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਅਫ਼ਗਾਨ ਤਾਲਿਬਾਨ ਤੇ ਪਾਕਿਸਤਾਨ ਤਾਲਿਬਾਨ (ਟੀ. ਟੀ. ਪੀ.) 'ਚ ਕੋਈ ਅੰਤਰ ਨਹੀਂ ਹੈ | ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ 'ਚ ਤਾਲਿਬਾਨ ਦੀ ਜਿੱਤ ਤੋਂ ਬਾਅਦ ਟੀ. ਟੀ. ਪੀ. ਨੂੰ ਉਥੇ ਪੂਰਾ ਸਮਰਥਨ ਮਿਲ ਰਿਹਾ ਹੈ | ਹੁਸੈਨ ਨੇ ਸਾਫ਼ ਤੌਰ 'ਤੇ ਕਿਹਾ ਕਿ ਟੀ. ਟੀ. ਪੀ. ਹੁਣ ਪਾਕਿਸਤਾਨ 'ਚ ਉਹੀ ਸਭ ਕਰੇਗਾ ਜੋ ਅਫ਼ਗਾਨ ਤਾਲਿਬਾਨ ਨੇ ਆਪਣੇ ਹੀ ਦੇਸ਼ 'ਚ ਕੀਤਾ ਹੈ |
ਆਈ. ਐਮ. ਐਫ. ਨੇ ਅਫ਼ਗਾਨਿਸਤਾਨ ਨਾਲ ਮੁਅੱਤਲ ਕੀਤੇ ਸੰਬੰਧ
ਅੰਤਰਰਾਸ਼ਟਰੀ ਮੁਦਰਾ ਫੰਡ (ਆਈ. ਐਮ. ਐਫ.) ਨੇ ਅਫ਼ਗਾਨਿਸਤਾਨ ਨਾਲ ਆਪਣੇ ਸਬੰਧਾਂ ਨੂੰ ਮੁਅੱਤਲ ਕਰ ਦਿੱਤਾ ਹੈ | ਤਾਲਿਬਾਨ ਸਰਕਾਰ ਦੀ ਮਾਨਤਾ ਬਾਰੇ ਅਸਪਸ਼ਟਤਾ ਹੋਣ ਕਾਰਨ ਇਹ ਕਦਮ ਚੁੱਕਿਆ ਗਿਆ ਹੈ | ਆਈ. ਐਮ. ਐਫ. ਨੇ ਕਿਹਾ ਕਿ ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ਦੀ ਮਾਨਤਾ 'ਤੇ ਕੌਮਾਂਤਰੀ ਭਾਈਚਾਰੇ ਦੀ ਸਥਿਤੀ ਸਾਫ਼ ਹੋਣ ਤੱਕ ਅਫ਼ਗਾਨਿਸਤਾਨ ਦੇ ਨਾਲ ਉਸ ਦੇ ਸਬੰਧ ਮੁਅੱਤਲ ਰਹਿਣਗੇ | ਹਾਲਾਂਕਿ, ਆਈ. ਐਮ. ਐਫ. ਨੇ ਆਲਮੀ ਭਾਈਚਾਰੇ ਨੂੰ ਇਸ ਦੇਸ਼ 'ਚ ਕਿਸੇ ਵੀ ਮਾਨਵਤਾਵਾਦੀ ਸੰਕਟ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ |

ਤਾਲਿਬਾਨ ਵਲੋਂ ਪੁਰਸ਼ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੱਜ ਤੋਂ ਸਕੂਲ ਜਾਣ ਦਾ ਆਦੇਸ਼
ਇਸਤਾਂਬੁਲ (ਤੁਰਕੀ), 17 ਸਤੰਬਰ (ਏਜੰਸੀ)-ਤਾਲਿਬਾਨ ਦੇ ਸਿੱਖਿਆ ਮੰਤਰਾਲੇ ਨੇ ਸ਼ਨਿਚਰਵਾਰ ਤੋਂ ਸਾਰੇ ਪੁਰਸ਼ ਵਿਦਿਆਰਥੀਆਂ (6ਵੀਂ ਤੋਂ 12ਵੀਂ ਤੱਕ) ਤੇ ਅਧਿਆਪਕਾਂ ਨੂੰ ਸਕੂਲ ਜਾਣ ਲਈ ਕਿਹਾ ਹੈ ਤਾਂ ਜੋ ਜਮਾਤਾਂ ਨੂੰ ਸ਼ੁਰੂ ਕੀਤਾ ਜਾ ਸਕੇ | ਸ਼ੁੱਕਰਵਾਰ ਨੂੰ ਫੇਸਬੁੱਕ 'ਤੇ ਪਾਏ ਬਿਆਨ 'ਚ ਲੜਕੀਆਂ ਨੂੰ ਸਕੂਲ ਜਾਣ ਬਾਰੇ ਕੁਝ ਨਹੀਂ ਦੱਸਿਆ ਗਿਆ, ਜਿਸ ਕਾਰਨ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ ਕਿ ਤਾਲਿਬਾਨ ਲੜਕੀਆਂ ਤੇ ਔਰਤਾਂ ਦੇ ਸਕੂਲ ਜਾਣ 'ਤੇ ਪਾਬੰਦੀ ਲਗਾ ਸਕਦਾ ਹੈ | ਜ਼ਿਕਰਯੋਗ ਹੈ ਕਿ ਤਾਲਿਬਾਨ ਵਲੋਂ ਪਿਛਲੀ ਸਰਕਾਰ ਵੇਲੇ ਲੜਕੀਆਂ ਨੂੰ ਕੇਵਲ ਪਹਿਲੀ ਤੋਂ ਛੇਵੀਂ ਤੱਕ ਸਕੂਲ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ |

ਖ਼ਬਰ ਸ਼ੇਅਰ ਕਰੋ

 

ਇੰਟੈਲੀਜੈਂਸ ਵਿੰਗ ਵਲੋਂ ਛਾਪੇਮਾਰੀ ਦੌਰਾਨ ਤਿੰਨ ਨੌਜਵਾਨ ਗਿ੍ਫ਼ਤਾਰ

ਐਸ. ਏ. ਐਸ. ਨਗਰ , 17 ਸਤੰਬਰ (ਜਸਬੀਰ ਸਿੰਘ ਜੱਸੀ)-ਦੋਰਾਹਾ ਨਾਲ ਲਗਦੇ ਪਿੰਡ ਰਾਮਪੁਰ 'ਚ ਇੰਟੈਲੀਜੈਂਸ ਵਿੰਗ ਦੇ ਅਧਿਕਾਰੀਆਂ ਵਲੋਂ ਛਾਪੇਮਾਰੀ ਦੌਰਾਨ ਗੁਰਵਿੰਦਰ ਸਿੰਘ ਗੁੱਗੂ ਸਮੇਤ ਜਗਵਿੰਦਰ ਸਿੰਘ ਤੇ ਸੁਖਦੇਵ ਸਿੰਘ ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਦੇਰ ਰਾਤ ...

ਪੂਰੀ ਖ਼ਬਰ »

ਲਾਹੌਰ ਦੇ ਫ਼ਕੀਰਖਾਨਾ ਮਿਊਜ਼ੀਅਮ ਪਹੁੰਚਿਆ ਸ਼ੇਰ-ਏ-ਪੰਜਾਬ ਦਾ ਨੁਕਸਾਨਿਆ ਬੁੱਤ

ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮੌਕੇ ਲਾਹੌਰ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ 'ਚ ਤਬਦੀਲ ਕੀਤੀ ਜਾ ਚੁੱਕੀ ਮਾਈ ਜਿੰਦਾ ਦੀ ਹਵੇਲੀ ਦੇ ਬਾਹਰ ਸਥਾਪਿਤ ਮਹਾਰਾਜਾ ਦੇ ਆਦਮ-ਕੱਦ ਬੁੱਤ ਦੀ ਲਗਾਤਾਰ ...

ਪੂਰੀ ਖ਼ਬਰ »

ਬਸਪਾ ਵਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

ਜਲੰਧਰ, 17 ਸਤੰਬਰ (ਜਸਪਾਲ ਸਿੰਘ)- ਬਹੁਜਨ ਸਮਾਜ ਪਾਰਟੀ ਵਲੋਂ ਆਉਂਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ | ਬਸਪਾ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਦੱਸਿਆ ਕਿ ਪਾਰਟੀ ਸੁਪਰੀਮੋ ਮਾਇਆਵਤੀ ਦੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਸਿੱਖ ਕੌਮ ਲਈ ਵੰਗਾਰ-ਭਾਈ ਹਵਾਰਾ ਕਮੇਟੀ

ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਸਰਬੱਤ ਖ਼ਾਲਸਾ ਵਲੋਂ ਨਿਯੁਕਤ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਭਾਈ ਹਵਾਰਾ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਸਿੱਖ ਕੌਮ ਲਈ ...

ਪੂਰੀ ਖ਼ਬਰ »

-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਮਾਮਲਾ -

ਪੁਲਿਸ ਜਾਂਚ 'ਚ ਸ਼ਾਮਿਲ ਸੰਗਤ ਦੀ 7 ਮੈਂਬਰੀ ਕਮੇਟੀ ਨੇ ਕੀਤਾ ਖੁਦ ਨੂੰ ਵੱਖ

ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ. ਐਸ. ਨਿੱਕੂਵਾਲ/ ਕਰਨੈਲ ਸਿੰਘ ਸੈਣੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ 'ਚ ਪੁਲਿਸ ਦੀ ਚੱਲ ਰਹੀ ਤਫ਼ਤੀਸ਼ ਪ੍ਰਕਿਰਿਆ 'ਤੇ ਸਵਾਲ ਖੜ੍ਹੇ ਕਰਦਿਆਂ ਪੁਲਿਸ ਜਾਂਚ 'ਚ ਸ਼ਾਮਿਲ ਸੱਤ ਮੈਂਬਰੀ ਸੰਗਤ ਦੀ ...

ਪੂਰੀ ਖ਼ਬਰ »

ਗਿਆਨੀ ਇਕਬਾਲ ਸਿੰਘ ਦੀ ਜਥੇਦਾਰੀ ਦਾ ਮਾਮਲਾ

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਹਾਈਕੋਰਟ ਜਾਣ ਦੀ ਤਿਆਰੀ

ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)¸ਪਟਨਾ ਦੀ ਜ਼ਿਲ੍ਹਾ ਅਦਾਲਤ ਵਲੋਂ ਦੋ ਦਿਨ ਪਹਿਲਾਂ ਮਨਮੀਤ ਸਿੰਘ ਨਾਂਅ ਦੇ ਇਕ ਵਿਅਕਤੀ ਵਲੋਂ ਦਾਖਲ ਪਟੀਸ਼ਨ 'ਤੇ ਫੈਸਲਾ ਸੁਣਾਉਂਦਿਆਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਦੀ ਪ੍ਰਬੰਧਕ ਕਮੇਟੀ ਨੂੰ ਤਤਕਾਲੀ ...

ਪੂਰੀ ਖ਼ਬਰ »

- ਅੱਜ ਮੇਲੇ 'ਤੇ ਵਿਸ਼ੇਸ਼ -

ਗੁਰਦੁਆਰਾ ਗੁਰੂ ਕੀ ਢਾਬ

ਜੈਤੋ-ਜੈਤੋ ਤੋਂ 5 ਕਿਲੋਮੀਟਰ ਦੂਰ ਕੋਟਕਪੂਰਾ (ਫ਼ਰੀਦਕੋਟ) ਮਾਰਗ 'ਤੇ ਸਥਿਤ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਹਰ ਸਾਲ ਲੱਗਣ ਵਾਲਾ ਇਤਿਹਾਸਕ ਮੇਲਾ 'ਮਾਲਵਾ ਖੇਤਰ ਦੇ ਦੂਜੇ ਮੇਲਿਆਂ' 'ਚ ਅਹਿਮ ਸਥਾਨ ਰੱਖਦਾ ਹੈ | ...

ਪੂਰੀ ਖ਼ਬਰ »

- ਮਾਮਲਾ ਮਹਾਰਾਜਾ ਫ਼ਰੀਦਕੋਟ ਦੀ ਜਾਇਦਾਦ ਦਾ -

ਬੇਟੀ ਅੰਮਿ੍ਤ ਕੌਰ ਵਲੋਂ ਫ਼ਰੀਦਕੋਟ ਅਦਾਲਤ 'ਚ ਅਰਜ਼ੀ ਦਾਇਰ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)-ਸਵ: ਮਹਾਰਾਜਾ ਫ਼ਰੀਦਕੋਟ ਹਰਿੰਦਰ ਸਿੰਘ ਬਰਾੜ ਦੀ 25 ਹਜ਼ਾਰ ਕਰੋੜ ਰੁਪਏ ਦੀ ਜਾਇਦਾਦ ਦੇ ਵਿਵਾਦ ਸਬੰਧੀ ਉਸ ਵਕਤ ਨਵਾਂ ਮੋੜ ਆਇਆ ਜਦੋਂ ਇਸ ਮਾਮਲੇ ਸਬੰਧੀ ਦਰਜ ਇਕ ਹੋਰ ਐਫ਼.ਆਈ.ਆਰ. ਬਾਰੇ ਮਹਾਰਾਜਾ ਦੀ ਦੂਸਰੀ ਬੇਟੀ ...

ਪੂਰੀ ਖ਼ਬਰ »

ਹੈਰੋਇਨ ਤਸਕਰੀ ਨਾਲ ਜੁੜਨ ਲੱਗੀਆਂ ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਤਾਰਾਂ

ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨੇੜੇ ਹਿੰਦ-ਪਾਕਿ ਸਰਹੱਦ ਤੋਂ ਫੜ੍ਹੀ ਗਈ ਬਹੁ-ਕਰੋੜੀ ਹੈਰੋਇਨ ਦੇ ਮਾਮਲੇ ਦੀਆਂ ਤਾਰਾਂ ਹੁਣ ਜਲਾਲਾਬਾਦ ਵਿਖੇ ਹੋਏ ਮੋਟਰਸਾਈਕਲ ਧਮਾਕੇ ਨਾਲ ਜੁੜਦੀਆਂ ਨਜ਼ਰ ਆ ਰਹੀਆਂ ਹਨ | ਨਾਰਕੋਟਿਕਸ ਵਿੰਗ ਤੇ ਸੀ.ਆਈ.ਏ. ...

ਪੂਰੀ ਖ਼ਬਰ »

ਬਹਿਬਲ ਗੋਲੀ ਕਾਂਡ ਕੇਸ ਦੀ ਸੁਣਵਾਈ 8 ਤੱਕ ਟਲ਼ੀ

ਫ਼ਰੀਦਕੋਟ, 17 ਸਤੰਬਰ (ਸਰਬਜੀਤ ਸਿੰਘ)-ਬਹਿਬਲ ਗੋਲੀਕਾਂਡ 'ਚ ਅੱਜ ਇੱਥੇ ਵਧੀਕ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ 'ਚ ਸੁਣਵਾਈ ਦੌਰਾਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਦਾਲਤ 'ਚ ਹਾਜ਼ਰ ਸਨ | ਹਾਲਾਂਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਵਾਲੰਟੀਅਰ ਮੁੜ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ 'ਤੇ ਪਹੁੰਚਣ ਲੱਗੇ

ਸੰਗਰੂਰ, 17 ਸਤੰਬਰ (ਧੀਰਜ ਪਸੌਰੀਆ) -ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਅੰਤਿਮ ਫ਼ੈਸਲਾ ਕਰਨਾ ਬੇਸ਼ੱਕ ਅਜੇ ਬਾਕੀ ਹੈ, ਪਰ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਦਿੱਤੀ 15 ਸਤੰਬਰ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਕਾਲਜੀਅਮ ਵਲੋਂ 8 ਹਾਈਕੋਰਟਾਂ ਦੇ ਚੀਫ਼ ਜਸਟਿਸਾਂ ਦੇ ਨਾਂਵਾਂ ਦੀ ਸਿਫਾਰਸ਼

ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਚੀਫ਼ ਜਸਟਿਸ ਐਨ.ਵੀ. ਰਮਨਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਕਾਲਜੀਅਮ ਵਲੋਂ ਵੀਰਵਾਰ ਤੇ ਸ਼ੁੱਕਰਵਾਰ ਨੂੰ ਲੰਬੀਆਂ ਬੈਠਕਾਂ ਬਾਅਦ ਇਲਾਹਾਬਾਦ, ਕਲਕੱਤਾ, ਆਂਧਰਾ ਪ੍ਰਦੇਸ਼, ਕਰਨਾਟਕ, ਤਿਲੰਗਾਨਾ, ਮੇਘਾਲਿਆ, ਗੁਜਰਾਤ ਤੇ ਮੱਧ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਸੁਰੱਖਿਆ ਹਾਲਾਤ ਨੂੰ ਲੈ ਕੇ ਖੁਫੀਆ ਏਜੰਸੀਆਂ ਨਾਲ ਬੈਠਕ

ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਦਿੱਲੀ ਤੇ ਗੁਆਂਢੀ ਰਾਜਾਂ ਦੇ ਪੁਲਿਸ ਬਲਾਂ ਤੇ ਖੁਫੀਆ ਏਜੰਸੀਆਂ ਵਿਚਾਲੇ ਇਕ ਬੈਠਕ ਦੌਰਾਨ ਪਾਕਿਸਤਾਨ ਸਮਰਥਿਤ ਅੱਤਵਾਦ ਮਡਿਊਲ ਦਾ ਪਰਦਾਫਾਸ਼ ਕਰਨ ਦੇ ਪਿਛੋਕੜ 'ਚ ਸੁਰੱਖਿਆ ਹਾਲਾਤ 'ਤੇ ਚਰਚਾ ਕੀਤੀ ਗਈ | ਇਕ ਪੁਲਿਸ ਅਧਿਕਾਰੀ ਨੇ ...

ਪੂਰੀ ਖ਼ਬਰ »

ਪੈਨ-ਆਧਾਰ ਨੂੰ ਜੋੜਨ ਦੀ ਮਿਤੀ 'ਚ 31 ਮਾਰਚ 2022 ਤੱਕ ਵਾਧਾ

ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਸਰਕਾਰ ਨੇ ਸ਼ੁੱਕਰਵਾਰ ਨੂੰ ਪੈਨ ਨੂੰ ਬਾਇਓਮੀਟਰਕ ਆਈ.ਡੀ. ਆਧਾਰ ਨਾਲ ਜੋੜਨ (ਲਿੰਕ) ਦੀ ਮਿਤੀ 31 ਮਾਰਚ 2022 ਤੱਕ ਵਧਾ ਦਿੱਤੀ ਹੈ | ਕੇਂਦਰੀ ਪ੍ਰਤੱਖ ਟੈਕਸਾਂ ਬਾਰੇ ਬੋਰਡ (ਸੀ.ਬੀ.ਡੀ.ਟੀ.) ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ...

ਪੂਰੀ ਖ਼ਬਰ »

27 ਨੂੰ ਭਾਰਤ ਬੰਦ ਸ਼ਾਂਤੀਪੂਰਨ ਹੋਵੇਗਾ- ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, 17 ਸਤੰਬਰ (ਏਜੰਸੀ)-ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ 27 ਸਤੰਬਰ ਨੂੰ 'ਭਾਰਤ ਬੰਦ' ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕਿਹਾ ਕਿ ਇਹ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੋਵੇਗਾ ਅਤੇ ਕਿਸਾਨ ਇਹ ਯਕੀਨੀ ...

ਪੂਰੀ ਖ਼ਬਰ »

ਕੁਲਗਾਮ 'ਚ ਅੱਤਵਾਦੀਆਂ ਵਲੋਂ ਪੁਲਿਸ ਮੁਲਾਜ਼ਮ ਤੇ ਮਜ਼ਦੂਰ ਦੀ ਹੱਤਿਆ

ਸ੍ਰੀਨਗਰ, 17 ਸਤੰਬਰ (ਮਨਜੀਤ ਸਿੰਘ)– ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਰੇਲਵੇ ਪੁਲਿਸ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਸ਼ੁੱਕਰਵਾਰ ਸ਼ਾਮ 6 ਕੁ ਵਜੇ ਕੁਲਗਾਮ 'ਚ ਸ੍ਰੀਨਗਰ-ਜੰਮੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX