ਤਾਜਾ ਖ਼ਬਰਾਂ


ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਰਾਮ ਗੋਪਾਲ ਦਾ ਕਤਲ
. . .  47 minutes ago
ਜੰਡਿਆਲਾ ਮੰਜਕੀ, 29ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਆਗੂ ਲੰਬੜਦਾਰ ਰਾਮ ਗੋਪਾਲ ਤੇ ਹਮਲਾ...
ਈਰਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 7 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 29 ਜਨਵਰੀ- ਤੁਰਕੀ-ਈਰਾਨ ਸਰਹੱਦ 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਈਰਾਨ ਦੀ ਆਈ.ਆਰ.ਐੱਨ.ਏ. ਨਿਊਜ਼ ਏਜੰਸੀ ਦੀ...
ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ
. . .  about 1 hour ago
ਨਵੀਂ ਦਿੱਲੀ, 29 ਜਨਵਰੀ- ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਇਕ ਅਸਫ਼ਲ ਡਰੋਨ ਹਮਲਾ ਸੀ। ਈਰਾਨ ਦੇ ਮੀਡੀਆ ਨੇ ਰੱਖਿਆ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਕੀਤੀ ਹੈ।
ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ
. . .  about 1 hour ago
ਫਿਰੋਜ਼ਪੁਰ, 29 ਜਨਵਰੀ (ਰਾਕੇਸ਼ ਚਾਵਲਾ)- ਥਾਣਾ ਕੈਂਟ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਰਾਤ ਸ਼ੇਰ ਸ਼ਾਹ ਵਾਲੀ ਚੌਕ ਫਿਰੋਜ਼ਪੁਰ ਵਿਖੇ ਇਕ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ (ਸਵੈਟ ਟੀਮ) ਵਲੋਂ ਗੋਲੀ ਮਾਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ 'ਮਨ ਕੀ ਬਾਤ' ਪ੍ਰੋਗਰਾਮ
. . .  about 2 hours ago
ਨਵੀਂ ਦਿੱਲੀ, 29 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 2023 ਦੀ ਪਹਿਲੀ 'ਮਨ ਕੀ ਬਾਤ' 'ਚ ਅੱਜ ਸਵੇਰੇ 11 ਵਜੇ ਦੇਸ਼ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਕਾਂਗਰਸ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 28 ਜਨਵਰੀ-ਕਾਂਗਰਸ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ ਕੀਤਾ...
ਰਾਖੀ ਸਾਵੰਤ ਨੂੰ ਸਦਮਾ, ਮਾਂ ਜਯਾ ਸਾਵੰਤ ਦਾ ਦਿਹਾਂਤ
. . .  1 day ago
ਮੁੰਬਈ, 28 ਜਨਵਰੀ-ਬ੍ਰੇਨ ਟਿਊਮਰ ਦੇ ਲੰਬੇ ਇਲਾਜ ਤੋਂ ਬਾਅਦ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਸਾਵੰਤ ਦਾ ਦਿਹਾਂਤ ਹੋ ਗਿਆ। ਜਯਾ ਸਾਵੰਤ ਨੇ ਮੁੰਬਈ ਦੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ...
ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਭਾਰਤ ਨੇ ਹਾਕੀ ਵਿਸ਼ਵ ਕੱਪ 'ਚ ਕੀਤਾ 9ਵਾਂ ਸਥਾਨ ਹਾਸਲ
. . .  1 day ago
ਭੁਵਨੇਸ਼ਵਰ, 28 ਜਨਵਰੀ-ਭਾਰਤ ਨੇ ਵਰਗੀਕਰਨ ਮੈਚ 'ਚ ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਪੁਰਸ਼ ਹਾਕੀ ਵਿਸ਼ਵ ਕੱਪ 'ਚ ਨੌਵਾਂ ਸਥਾਨ ਹਾਸਲ ਕੀਤਾ...
ਭਾਜਪਾ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ-ਭਾਜਪਾ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ...
ਲਾਸ ਏਂਜਲਸ:ਗੋਲੀਬਾਰੀ ਦੀ ਘਟਨਾ 'ਚ ਵਿਚ 3 ਮੌਤਾਂ, 4 ਜ਼ਖ਼ਮੀ
. . .  1 day ago
ਲਾਸ ਏਂਜਲਸ, 28 ਜਨਵਰੀ-ਐਸੋਸੀਏਟਡ ਪ੍ਰੈਸ ਦੀ ਰਿਪੋਰਟ ਅਨੁਸਾਰ ਅੱਜ ਸਵੇਰੇ ਲਾਸ ਏਂਜਲਸ ਵਿਚ ਇਕ ਗੋਲੀਬਾਰੀ ਦੀ ਘਟਨਾ ਵਿਚ ਵਿਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ...
ਬੀ.ਸੀ.ਸੀ.ਆਈ. ਵਲੋਂ ਮਹਿਲਾ ਪ੍ਰੀਮੀਅਰ ਲੀਗ ਵਾਸਤੇ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ
. . .  1 day ago
ਮੁੰਬਈ, 28 ਜਨਵਰੀ-ਬੀ.ਸੀ.ਸੀ.ਆਈ. ਨੇ ਮਹਿਲਾ ਪ੍ਰੀਮੀਅਰ ਲੀਗ ਲਈ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ ਦਿੱਤਾ...
ਕੋਟ ਮਿੱਤ ਸਿੰਘ ਪੁਲਿਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਸੁਲਤਾਨਵਿੰਡ, 28 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੋਟ ਮਿੱਤ ਸਿੰਘ ਵਿਖੇ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਏ.ਐਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ...
ਸਪੈਸ਼ਲ ਨਾਕੇ ਦੌਰਾਨ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲਾ 2 ਪਿਸਤੌਲਾਂ ਤੇ ਜ਼ਿੰਦਾ ਗੋਲੀ ਬਾਰੂਦ ਸਮੇਤ ਕਾਬੂ
. . .  1 day ago
ਲੋਹੀਆਂ ਖਾਸ, 28 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)- ਥਾਣਾ ਲੋਹੀਆਂ ਖ਼ਾਸ ਦੇ ਮੁੱਖੀ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਲੋਹੀਆਂ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸਪੈਸ਼ਲ ਸਿਫ਼ਟਿੰਗ ਨਾਕਾ ਲਗਾ ਕੇ ਖੜੀ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲੇ ਵਿਅਕਤੀ ’ਤੇ ਥਾਣਾ ਮੁੱਖੀ...
ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਤੱਕ ਭਾਰਤ ਦੌਰੇ ’ਤੇ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਦੇਸ਼ ਮੰਤਰੀ ਦੇ ਸੱਦੇ ’ਤੇ ਸੰਯੁਕਤ ਰਾਸ਼ਟਰ ਮਹਾਸਭਾ (ਪੀ.ਜੀ.ਏ.) ਦੇ 77ਵੇਂ ਸੈਸ਼ਨ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਜਨਵਰੀ ਤੱਕ ਭਾਰਤ ਦਾ ਦੌਰਾ ਕਰਨਗੇ। ਸਤੰਬਰ 2022 ਤੋਂ ਜਦੋਂ ਉਨ੍ਹਾਂ ਸੰਯੁਕਤ ਰਾਸ਼ਟਰ ਮਹਾਂਸਭਾ ਦੀ...
ਐਨ.ਸੀ.ਸੀ. ਦੇ 75ਵੇਂ ਸਥਾਪਨਾ ਦਿਵਸ ’ਤੇ 75 ਰੁਪਏ ਦਾ ਟਕਸਾਲ ਵਾਲਾ ਯਾਦਗਾਰੀ ਸਿੱਕਾ ਪ੍ਰਧਾਨ ਮੰਤਰੀ ਵਲੋਂ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨ.ਸੀ.ਸੀ. ਦੇ 75 ਸਫਲ ਸਾਲਾਂ ਦੀ ਯਾਦ ਵਿਚ ਇਕ ਵਿਸ਼ੇਸ਼ ਡੇ ਕਵਰ ਅਤੇ 75 ਰੁਪਏ ਦਾ ਇਕ ਯਾਦਗਾਰੀ ਵਿਸ਼ੇਸ਼ ਤੌਰ ’ਤੇ ਟਕਸਾਲ ਵਾਲਾ ਸਿੱਕਾ ਜਾਰੀ ਕੀਤਾ।
ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਵਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 28 ਜਨਵਰੀ (ਅੰਮ੍ਰਿਤ)- ਜਲੰਧਰ ਵਿਚ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਥਾਨਕ ਵਾਰਡ ਨੰਬਰ 64 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਹਾਲਤ ਗੰਭੀਰ ਹੋਣ ’ਤੇ ਉਸ ਨੂੰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ।
. . .  1 day ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ...
ਲੜਾਕੂ ਜਹਾਜ਼ ਹਾਦਸਾ: ਲਾਪਤਾ ਪਾਇਲਟ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 28 ਜਨਵਰੀ- ਅਧਿਕਾਰੀਆਂ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੋਰੇਨਾ ਵਿਚ ਅੱਜ ਸਵੇਰੇ ਇਕ ਸਿਖਲਾਈ ਅਭਿਆਸ ਦੌਰਾਨ ਭਾਰਤੀ ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ - ਇਕ ਸੁਖੋਈ ਐਸ.ਯੂ.-30 ਅਤੇ ਇਕ ਮਿਰਾਜ਼ 2000 ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਪਾਇਲਟ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ...
ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ
. . .  1 day ago
ਅੰਮ੍ਰਿਤਸਰ 28 ਜਨਵਰੀ (ਸਟਾਫ ਰਿਪੋਰਟਰ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ...
ਸਿੰਧੀ ਸਿੱਖਾਂ ਦੇ ਮਾਮਲੇ ਸੰਬੰਧੀ ਸ਼੍ਰੋਮਣੀ ਕਮੇਟੀ ਵਫ਼ਦ ਕੱਲ੍ਹ ਜਾਵੇਗਾ ਇੰਦੌਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸਿੰਧੀ ਸਮਾਜ ਦੇ ਮਾਮਲੇ ਸੰਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫ਼ੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ...
ਰਾਸ਼ਟਰਪਤੀ ਭਵਨ ਦੇ ਬਗੀਚਿਆਂ ਨੂੰ ਮਿਲਿਆ ‘ਅੰਮ੍ਰਿਤ ਉਡਿਆਨ’ ਦਾ ਨਾਂਅ
. . .  1 day ago
ਨਵੀਂ ਦਿੱਲੀ, 28 ਜਨਵਰੀ- ਰਾਸ਼ਟਰਪਤੀ ਦੀ ਡਿਪਟੀ ਪ੍ਰੈਸ ਸਕੱਤਰ ਨਵਿਕਾ ਗੁਪਤਾ ਨੇ ਦੱਸਿਆ ਕਿ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਵਜੋਂ ਮਨਾਏ ਜਾਣ ਦੇ ਮੌਕੇ ’ਤੇ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਦੇ...
ਜੰਮੂ ਕਸ਼ਮੀਰ: ਯਾਤਰੀਆਂ ਨੂੰ ਲਿਜਾ ਰਹੀ ਬਸ ਹੋਈ ਹਾਦਸਾਗ੍ਰਸਤ
. . .  1 day ago
ਸ੍ਰੀਨਗਰ, 28 ਜਨਵਰੀ- ਜੰਮੂ ਕਸ਼ਮੀਰ ਵਿਚ ਇਕ ਯਾਤਰੀ ਬਸ ਜੋ ਜੰਮੂ ਤੋਂ ਡੋਡਾ ਜਾ ਰਹੀ ਸੀ, ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਊਧਮਪੁਰ ’ਤੇ ਸੈਲ ਸੱਲਨ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਖ਼ਮੀਆਂ ਨੂੰ ਜ਼ਿਲਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ...
ਕਰਨਾਟਕ: ਅਮਿਤ ਸ਼ਾਹ ਵਲੋਂ ਕੱਢਿਆ ਗਿਆ ਰੋਡ ਸ਼ੋਅ
. . .  1 day ago
ਬੈਂਗਲੁਰੂ, 28 ਜਨਵਰੀ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਧਾਰਵਾੜ ਦੇ ਕੁੰਡਗੋਲ ਵਿਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਬਸਵਰਾਜ ਬੋਮਈ ਅਤੇ ਸਾਬਕਾ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਵੀ ਮੌਜੂਦ..
ਯੇਰੂਸ਼ਲਮ ਵਿਚ ਹੋਏ ਹਮਲੇ ਦੀ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਯੇਰੂਸ਼ਲਮ ਵਿਚ ਬੀਤੀ ਰਾਤ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਪੰਜਾਬ / ਜਨਰਲ

ਕਿਸਾਨ ਅੰਦੋਲਨ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਲਈ 'ਆਪ' ਵਲੋਂ ਪੰਜਾਬ ਭਰ 'ਚ ਮੋਮਬੱਤੀ ਮਾਰਚ

ਜਲੰਧਰ, 17 ਸਤੰਬਰ (ਸ਼ਿਵ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ 650 ਤੋਂ ਵੱਧਕਿਸਾਨਾਂ ਦੇ ਹੱਕ 'ਚ ਆਮ ਆਦਮੀ ਪਾਰਟੀ ਨੇ ਰੋਸ ਜ਼ਾਹਿਰ ਕਰਦੇ ਹੋਏ ਰਾਜ ਭਰ 'ਚ ਮੋਮਬੱਤੀ ਮਾਰਚ ਕੱਢ ਕੇ ਸ਼ਰਧਾਂਜਲੀ ਭੇਟ ਕੀਤੀ | ਆਮ ਆਦਮੀ ਪਾਰਟੀ ਨੇ ...

ਪੂਰੀ ਖ਼ਬਰ »

ਨੀਦਰਲੈਂਡ ਦੇ ਰਾਜਦੂਤ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਨੀਦਰਲੈਂਡ ਦੇ ਭਾਰਤ 'ਚ ਰਾਜਦੂਤ ਮਿਸਟਰ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉਹ ਆਪਣੀ ਪਤਨੀ ਤੇ ਬੇਟੀ ਸਮੇਤ ਲੰਗਰ ਗੁਰੂ ਰਾਮਦਾਸ ਜੀ ਵਿਖੇ ...

ਪੂਰੀ ਖ਼ਬਰ »

ਸੰਵਿਧਾਨ 'ਚ 128ਵੀਂ ਸੋਧ ਕਰਕੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰੇ ਕੇਂਦਰ-ਕੈਪਟਨ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ 'ਕਰੀਏ ਪਰਾਲੀ ਦੀ ਸੰਭਾਲ, ਧਰਤੀ ਮਾਂ ਹੋਵੇ ਖੁਸ਼ਹਾਲ' ਦੇ ਨਾਅਰੇ ਨੂੰ ਲੈ ਕੇ ਅੱਜ ਦੋ ਦਿਨਾਂ ਵਰਚੂਅਲ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ...

ਪੂਰੀ ਖ਼ਬਰ »

ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ.

ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-8 ਅਗਸਤ ਨੂੰ ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ. ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐੱਨ.ਐੱਸ.ਜੀ. ਦੀ ਟੀਮ ਅਜਨਾਲਾ ਪਹੁੰਚੀ | ਸੂਤਰਾਂ ਅਨੁਸਾਰ ਐਨ.ਐੱਸ.ਜੀ. ਵਲੋਂ ਸਭ ਤੋਂ ਪਹਿਲਾਂ ਸ਼ਰਮਾ ...

ਪੂਰੀ ਖ਼ਬਰ »

ਪਾਕਿ 'ਚ ਟੀ.ਟੀ.ਪੀ. ਦੇ ਅੱਤਵਾਦੀਆਂ ਨੂੰ 5-5 ਸਾਲ ਦੀ ਸਜ਼ਾ

ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਅੱਜ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਨਾਲ ਸਬੰਧਿਤ ਪੰਜ ਅੱਤਵਾਦੀਆਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਤੇ ਨਾਲ ਹੀ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਵਲੋਂ ਜਾਅਲੀ ਸਰਟੀਫਿਕੇਟ ਲਗਾਉਣ ਦੇ ਮਾਮਲੇ 'ਚ ਰਿਪੋਰਟ ਚੇਅਰਮੈਨ ਨੂੰ ਭੇਜੀ

ਐੱਸ. ਏ. ਐੱਸ. ਨਗਰ, 17 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 9ਵੀਂ ਤੇ 11ਵੀਂ ਸ਼ੇ੍ਰਣੀ ਪਾਸ ਦੇ ਜਾਅਲੀ ਸਰਟੀਫਿਕੇਟ ਲਗਾ ਕੇ ਤੇ ਦਾਖਲਾ ਖਾਰਜ ਰਜਿਸਟਰਾਂ 'ਚ ਟੈਂਪਰਿੰਗ ਕਰ ਕੇ 10ਵੀਂ ਤੇ 12ਵੀਂ ਸ਼ੇ੍ਰਣੀ ਪਾਸ ਕਰਵਾਉਣ ਦੀ ਕੋਸ਼ਿਸ਼ ਕਰਨ ...

ਪੂਰੀ ਖ਼ਬਰ »

ਅੰਮਿ੍ਤਸਰ ਜ਼ਿਲ੍ਹੇ 'ਚ ਪਰਾਲੀ ਸਾੜਨ ਦਾ ਪਹਿਲਾ ਮਾਮਲਾ- ਕਿਸਾਨ ਨੂੰ 15 ਹਜ਼ਾਰ ਜੁਰਮਾਨਾ

ਮਜੀਠਾ, 17 ਸਤੰਬਰ (ਮਨਿੰਦਰ ਸਿੰਘ ਸੋਖੀ)- ਮਜੀਠਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਸੂਬੇ 'ਚ ਪਹਿਲਾ ਮਾਮਲਾ ਸਾਹਮਣੇ ਆਇਆ ਹੈ | ਇਥੋਂ ਨੇੜਲੇ ਪਿੰਡ ਨਾਗ ਖੁਰਦ ਦੇ ਕਿਸਾਨ ਨਰਿੰਦਰ ਸਿੰਘ ਵਲੋਂ ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਲਗਾਈ ਅੱਗ ਬਾਰੇ ਪ੍ਰਸ਼ਾਸਨ ...

ਪੂਰੀ ਖ਼ਬਰ »

ਮਜੀਠੀਆ ਮਾਣਹਾਨੀ ਮਾਮਲੇ 'ਚ ਸੰਜੇ ਸਿੰਘ ਲੁਧਿਆਣਾ ਅਦਾਲਤ 'ਚ ਪੇਸ਼

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ 'ਚ 'ਆਪ' ਸੰਸਦ ਮੈਂਬਰ ਸੰਜੇ ਸਿੰਘ ਅੱਜ ਅਦਾਲਤ 'ਚ ਪੇਸ਼ ਹੋਏ | ਇਕ ਤਰੀਕ ਤੋਂ ਪਹਿਲਾਂ ਅਦਾਲਤ 'ਚ ਪੇਸ਼ ਨਾ ਹੋਣ ਕਰਕੇ ...

ਪੂਰੀ ਖ਼ਬਰ »

40 ਕਰੋੜ ਦੀ ਹੈਰੋਇਨ ਬਰਾਮਦ

ਫ਼ਾਜ਼ਿਲਕਾ 17 ਸਤੰਬਰ(ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਸੀਮਾ ਸੁਰੱਖਿਆ ਬਲ ਵਲ਼ੋਂ 40 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ | ਜਾਣਕਾਰੀ ਮੁਤਾਬਿਕ ਮੋਜਮ ਬੇਸ ਚੌਕੀ ਨੇੜੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਜਵਾਨਾਂ ਨੇ ਕੰਡਿਆਲੀ ਤਾਰ ਨੇੜੇ ...

ਪੂਰੀ ਖ਼ਬਰ »

ਸਿੱਧੂ ਪੰਜਾਬ ਦੀ ਸਿਆਸਤ ਦਾ ਰਾਖੀ ਸਾਵੰਤ- ਰਾਘਵ ਚੱਢਾ

ਜਲੰਧਰ, 17 ਸਤੰਬਰ (ਜਸਪਾਲ ਸਿੰਘ)-ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕੀਤੀ ਜਾ ਰਹੀ ਬਿਆਨਬਾਜੀ 'ਤੇ ਆਪਣਾ ਪ੍ਰਤੀਕਰਮ ਜ਼ਾਹਿਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਨਵਜੋਤ ਸਿੰਘ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਤੋਂ

ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ-ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਮੰਤਰੀ ਬਣਨ ਤੋਂ ਨਾਂਹ

ਹਰਕਵਲਜੀਤ ਸਿੰਘ ਚੰਡੀਗੜ੍ਹ, 17 ਸਤੰਬਰ-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮੁਖ ਮੰਤਰੀ ਵਲੋਂ ਮਿਲੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ | ਉੱਚ-ਰਾਜਸੀ ਸੂਤਰਾਂ ਅਨੁਸਾਰ ਇਹ ਪੇਸ਼ਕਸ਼ ਕੁਝ ਦਿਨ ਪਹਿਲਾਂ ਸਪੀਕਰ ...

ਪੂਰੀ ਖ਼ਬਰ »

ਭਾਰਤ 'ਚ ਵੇਚਿਆ ਜਾਂਦਾ ਹੈ ਨਕਲੀ ਤੇ ਮਿਲਾਵਟੀ ਦੁੱਧ

ਰਾਮਪੁਰਾ ਫੂਲ, 17 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)-ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਅਨੁਸਾਰ ਭਾਰਤ 'ਚ ਰੋਜ਼ਾਨਾ ਵੇਚੇ ਜਾਂਦੇ 64 ਕਰੋੜ ਲੀਟਰ ਦੁੱਧ 'ਚੋਂ 50 ਕਰੋੜ ਲੀਟਰ ਮਿਲਾਵਟੀ ਤੇ ਨਕਲੀ ਹੋਣ ਦੇ ਖ਼ਦਸ਼ੇ ਪਾਏ ਗਏ ਹਨ | ਵਿਸ਼ਵ ਸਿਹਤ ਸੰਗਠਨ ਨੇ ਭਾਰਤ ਸਰਕਾਰ ਨੂੰ ...

ਪੂਰੀ ਖ਼ਬਰ »

ਪਾਕਿ 'ਚ ਜਨਾਜ਼ਾ ਲਿਜਾ ਰਹੇ ਲੋਕਾਂ ਵਿਚਾਲੇ ਗੋਲੀਬਾਰੀ-8 ਮਰੇ

ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਪ੍ਰਾਂਤ ਦੇ ਹੇਠਲੇ ਧੀਰ ਜ਼ਿਲ੍ਹੇ 'ਚ ਜਨਾਜ਼ਾ ਲੈ ਕੇ ਜਾ ਰਹੇ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ 8 ਲੋਕ ਮਾਰੇ ਗਏ ਹਨ | ਦੱਸਿਆ ਜਾ ਰਿਹਾ ਹੈ ਕਿ ਇਕ ਸਮੂਹ ਦਫ਼ਨਾਉਣ ਲਈ ਕਿਸੇ ਦਾ ਜਨਾਜ਼ਾ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 29 ਨਵੇਂ ਮਾਮਲੇ- ਕੋਈ ਮੌਤ ਨਹੀਂ

ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਮੌਤ ਨਹੀਂ ਹੋਈ ਹੈ ਜਦਕਿ 31 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਇਸ ਤੋਂ ਇਲਾਵਾ 29 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਅੰਮਿ੍ਤਸਰ ਤੋਂ 6, ਪਠਾਨਕੋਟ ਤੋਂ 5, ਜਲੰਧਰ ਤੋਂ 4, ਐਸ.ਏ.ਐਸ. ਨਗਰ ...

ਪੂਰੀ ਖ਼ਬਰ »

ਰਾਜ ਰਾਣੀ ਨਮਿਤ ਅੰਤਿਮ ਅਰਦਾਸ ਭਲਕੇ

ਫਗਵਾੜਾ, 17 ਸਤੰਬਰ (ਹਰਜੋਤ ਸਿੰਘ ਚਾਨਾ)-ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦੀ ਪਤਨੀ ਤੇ ਸਾਬਕਾ ਵਿਧਾਇਕ ਚੌਧਰੀ ਮੋਹਣ ਸਿੰਘ ਬੰਗਾ ਦੀ ਮਾਤਾ ਸ੍ਰੀਮਤੀ ਰਾਜ ਰਾਣੀ, ਜਿਨ੍ਹਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ 19 ਸਤੰਬਰ ਐਤਵਾਰ ਨੂੰ ...

ਪੂਰੀ ਖ਼ਬਰ »

ਮੈਨੇਜਰ ਵਲੋਂ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ ਬਣਿਆ ਚਰਚਾ ਦਾ ਵਿਸ਼ਾ!

ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਕੇਸਗ ੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਤੇ ਪੰਜਾਬ ਸਰਕਾਰ ਵਲੋਂ ਸੂਬੇ 'ਚ ਜਾਰੀ ਕੀਤੇ ਹਾਈ ਅਲਰਟ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਲੋਂ ਪੁਲਿਸ ਕਮਿਸ਼ਨਰ ਅੰਮਿ੍ਤਸਰ ਨੂੰ ਪੱਤਰ ਲਿਖ ਕੇ ਸ੍ਰੀ ...

ਪੂਰੀ ਖ਼ਬਰ »

ਅਟਾਰੀ-ਵਾਹਗਾ ਸਰਹੱਦ 'ਤੇ ਰੀਟ੍ਰੀਟ ਸੈਰੇਮਨੀ ਲਈ ਦਰਸ਼ਕਾਂ ਨੂੰ ਮਿਲੀ ਇਜਾਜ਼ਤ

ਅਟਾਰੀ, 17 ਸਤੰਬਰ (ਗੁਰਦੀਪ ਸਿੰਘ ਅਟਾਰੀ)-ਅਟਾਰੀ ਵਾਹਗਾ ਸਰਹੱਦ 'ਤੇ ਰੀਟ੍ਰੀਟ ਸੈਰੇਮਨੀ ਵਾਲੇ ਸਥਾਨ 'ਤੇ ਝੰਡਾ ਉਤਾਰਨ ਦੀ ਰਸਮ ਵੇਖਣ ਲਈ ਅੱਜ 300 ਲੋਕਾਂ ਨੂੰ ਆਗਿਆ ਦਿੱਤੀ ਗਈ ਗਈ | ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਸ਼ਵੇਤ ਮਲਿਕ ਦੇ ਘਰ ਬਾਹਰ ਚੱਲ ਰਹੇ ਮੋਰਚੇ 'ਚ ਕਿਸਾਨ ਦੀ ਮੌਤ

ਅੰਮਿ੍ਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਲਗਾਏ ਪੱਕੇ ਮੋਰਚੇ 'ਚ ਅੱਜ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅੰਗਰੇਜ਼ ਸਿੰਘ ...

ਪੂਰੀ ਖ਼ਬਰ »

ਤਾਲਿਬਾਨ ਨੇ ਔਰਤਾਂ ਲਈ ਬਣਾਏ ਮੰਤਰਾਲੇ 'ਚ ਉਨ੍ਹਾਂ ਦੇ ਜਾਣ 'ਤੇ ਲਗਾਈ ਰੋਕ

ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਤਾਲਿਬਾਨ ਜਨਤਕ ਤੌਰ 'ਤੇ ਅਫ਼ਗਾਨ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰ ਦੇਣ ਦੇ ਕੀਤੇ ਵਾਅਦੇ ਤੋਂ ਪੂਰੀ ਤਰ੍ਹਾਂ ਨਾਲ ਮੁਕਰ ਗਿਆ ਹੈ | ਇਸ ਦੀ ਤਾਜ਼ਾ ਉਦਾਹਰਣ ਲੰਘੇ ਦਿਨ ਸਾਹਮਣੇ ਆਈ | ਦੱਸਿਆ ਜਾ ਰਿਹਾ ਹੈ ਕਿ ਤਾਲਿਬਾਨ ਨੇ ...

ਪੂਰੀ ਖ਼ਬਰ »

ਇੰਟੈਲੀਜੈਂਸ ਵਿੰਗ ਵਲੋਂ ਛਾਪੇਮਾਰੀ ਦੌਰਾਨ ਤਿੰਨ ਨੌਜਵਾਨ ਗਿ੍ਫ਼ਤਾਰ

ਐਸ. ਏ. ਐਸ. ਨਗਰ , 17 ਸਤੰਬਰ (ਜਸਬੀਰ ਸਿੰਘ ਜੱਸੀ)-ਦੋਰਾਹਾ ਨਾਲ ਲਗਦੇ ਪਿੰਡ ਰਾਮਪੁਰ 'ਚ ਇੰਟੈਲੀਜੈਂਸ ਵਿੰਗ ਦੇ ਅਧਿਕਾਰੀਆਂ ਵਲੋਂ ਛਾਪੇਮਾਰੀ ਦੌਰਾਨ ਗੁਰਵਿੰਦਰ ਸਿੰਘ ਗੁੱਗੂ ਸਮੇਤ ਜਗਵਿੰਦਰ ਸਿੰਘ ਤੇ ਸੁਖਦੇਵ ਸਿੰਘ ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਦੇਰ ਰਾਤ ...

ਪੂਰੀ ਖ਼ਬਰ »

ਲਾਹੌਰ ਦੇ ਫ਼ਕੀਰਖਾਨਾ ਮਿਊਜ਼ੀਅਮ ਪਹੁੰਚਿਆ ਸ਼ੇਰ-ਏ-ਪੰਜਾਬ ਦਾ ਨੁਕਸਾਨਿਆ ਬੁੱਤ

ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮੌਕੇ ਲਾਹੌਰ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ 'ਚ ਤਬਦੀਲ ਕੀਤੀ ਜਾ ਚੁੱਕੀ ਮਾਈ ਜਿੰਦਾ ਦੀ ਹਵੇਲੀ ਦੇ ਬਾਹਰ ਸਥਾਪਿਤ ਮਹਾਰਾਜਾ ਦੇ ਆਦਮ-ਕੱਦ ਬੁੱਤ ਦੀ ਲਗਾਤਾਰ ...

ਪੂਰੀ ਖ਼ਬਰ »

ਬਸਪਾ ਵਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

ਜਲੰਧਰ, 17 ਸਤੰਬਰ (ਜਸਪਾਲ ਸਿੰਘ)- ਬਹੁਜਨ ਸਮਾਜ ਪਾਰਟੀ ਵਲੋਂ ਆਉਂਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ | ਬਸਪਾ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਦੱਸਿਆ ਕਿ ਪਾਰਟੀ ਸੁਪਰੀਮੋ ਮਾਇਆਵਤੀ ਦੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਸਿੱਖ ਕੌਮ ਲਈ ਵੰਗਾਰ-ਭਾਈ ਹਵਾਰਾ ਕਮੇਟੀ

ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਸਰਬੱਤ ਖ਼ਾਲਸਾ ਵਲੋਂ ਨਿਯੁਕਤ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਭਾਈ ਹਵਾਰਾ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਸਿੱਖ ਕੌਮ ਲਈ ...

ਪੂਰੀ ਖ਼ਬਰ »

-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਮਾਮਲਾ -

ਪੁਲਿਸ ਜਾਂਚ 'ਚ ਸ਼ਾਮਿਲ ਸੰਗਤ ਦੀ 7 ਮੈਂਬਰੀ ਕਮੇਟੀ ਨੇ ਕੀਤਾ ਖੁਦ ਨੂੰ ਵੱਖ

ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ. ਐਸ. ਨਿੱਕੂਵਾਲ/ ਕਰਨੈਲ ਸਿੰਘ ਸੈਣੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ 'ਚ ਪੁਲਿਸ ਦੀ ਚੱਲ ਰਹੀ ਤਫ਼ਤੀਸ਼ ਪ੍ਰਕਿਰਿਆ 'ਤੇ ਸਵਾਲ ਖੜ੍ਹੇ ਕਰਦਿਆਂ ਪੁਲਿਸ ਜਾਂਚ 'ਚ ਸ਼ਾਮਿਲ ਸੱਤ ਮੈਂਬਰੀ ਸੰਗਤ ਦੀ ...

ਪੂਰੀ ਖ਼ਬਰ »

ਗਿਆਨੀ ਇਕਬਾਲ ਸਿੰਘ ਦੀ ਜਥੇਦਾਰੀ ਦਾ ਮਾਮਲਾ

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਹਾਈਕੋਰਟ ਜਾਣ ਦੀ ਤਿਆਰੀ

ਅੰਮਿ੍ਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)¸ਪਟਨਾ ਦੀ ਜ਼ਿਲ੍ਹਾ ਅਦਾਲਤ ਵਲੋਂ ਦੋ ਦਿਨ ਪਹਿਲਾਂ ਮਨਮੀਤ ਸਿੰਘ ਨਾਂਅ ਦੇ ਇਕ ਵਿਅਕਤੀ ਵਲੋਂ ਦਾਖਲ ਪਟੀਸ਼ਨ 'ਤੇ ਫੈਸਲਾ ਸੁਣਾਉਂਦਿਆਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਦੀ ਪ੍ਰਬੰਧਕ ਕਮੇਟੀ ਨੂੰ ਤਤਕਾਲੀ ...

ਪੂਰੀ ਖ਼ਬਰ »

- ਅੱਜ ਮੇਲੇ 'ਤੇ ਵਿਸ਼ੇਸ਼ -

ਗੁਰਦੁਆਰਾ ਗੁਰੂ ਕੀ ਢਾਬ

ਜੈਤੋ-ਜੈਤੋ ਤੋਂ 5 ਕਿਲੋਮੀਟਰ ਦੂਰ ਕੋਟਕਪੂਰਾ (ਫ਼ਰੀਦਕੋਟ) ਮਾਰਗ 'ਤੇ ਸਥਿਤ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਹਰ ਸਾਲ ਲੱਗਣ ਵਾਲਾ ਇਤਿਹਾਸਕ ਮੇਲਾ 'ਮਾਲਵਾ ਖੇਤਰ ਦੇ ਦੂਜੇ ਮੇਲਿਆਂ' 'ਚ ਅਹਿਮ ਸਥਾਨ ਰੱਖਦਾ ਹੈ | ...

ਪੂਰੀ ਖ਼ਬਰ »

- ਮਾਮਲਾ ਮਹਾਰਾਜਾ ਫ਼ਰੀਦਕੋਟ ਦੀ ਜਾਇਦਾਦ ਦਾ -

ਬੇਟੀ ਅੰਮਿ੍ਤ ਕੌਰ ਵਲੋਂ ਫ਼ਰੀਦਕੋਟ ਅਦਾਲਤ 'ਚ ਅਰਜ਼ੀ ਦਾਇਰ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)-ਸਵ: ਮਹਾਰਾਜਾ ਫ਼ਰੀਦਕੋਟ ਹਰਿੰਦਰ ਸਿੰਘ ਬਰਾੜ ਦੀ 25 ਹਜ਼ਾਰ ਕਰੋੜ ਰੁਪਏ ਦੀ ਜਾਇਦਾਦ ਦੇ ਵਿਵਾਦ ਸਬੰਧੀ ਉਸ ਵਕਤ ਨਵਾਂ ਮੋੜ ਆਇਆ ਜਦੋਂ ਇਸ ਮਾਮਲੇ ਸਬੰਧੀ ਦਰਜ ਇਕ ਹੋਰ ਐਫ਼.ਆਈ.ਆਰ. ਬਾਰੇ ਮਹਾਰਾਜਾ ਦੀ ਦੂਸਰੀ ਬੇਟੀ ...

ਪੂਰੀ ਖ਼ਬਰ »

ਹੈਰੋਇਨ ਤਸਕਰੀ ਨਾਲ ਜੁੜਨ ਲੱਗੀਆਂ ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਤਾਰਾਂ

ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨੇੜੇ ਹਿੰਦ-ਪਾਕਿ ਸਰਹੱਦ ਤੋਂ ਫੜ੍ਹੀ ਗਈ ਬਹੁ-ਕਰੋੜੀ ਹੈਰੋਇਨ ਦੇ ਮਾਮਲੇ ਦੀਆਂ ਤਾਰਾਂ ਹੁਣ ਜਲਾਲਾਬਾਦ ਵਿਖੇ ਹੋਏ ਮੋਟਰਸਾਈਕਲ ਧਮਾਕੇ ਨਾਲ ਜੁੜਦੀਆਂ ਨਜ਼ਰ ਆ ਰਹੀਆਂ ਹਨ | ਨਾਰਕੋਟਿਕਸ ਵਿੰਗ ਤੇ ਸੀ.ਆਈ.ਏ. ...

ਪੂਰੀ ਖ਼ਬਰ »

ਬਹਿਬਲ ਗੋਲੀ ਕਾਂਡ ਕੇਸ ਦੀ ਸੁਣਵਾਈ 8 ਤੱਕ ਟਲ਼ੀ

ਫ਼ਰੀਦਕੋਟ, 17 ਸਤੰਬਰ (ਸਰਬਜੀਤ ਸਿੰਘ)-ਬਹਿਬਲ ਗੋਲੀਕਾਂਡ 'ਚ ਅੱਜ ਇੱਥੇ ਵਧੀਕ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ 'ਚ ਸੁਣਵਾਈ ਦੌਰਾਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਦਾਲਤ 'ਚ ਹਾਜ਼ਰ ਸਨ | ਹਾਲਾਂਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਵਾਲੰਟੀਅਰ ਮੁੜ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ 'ਤੇ ਪਹੁੰਚਣ ਲੱਗੇ

ਸੰਗਰੂਰ, 17 ਸਤੰਬਰ (ਧੀਰਜ ਪਸੌਰੀਆ) -ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਅੰਤਿਮ ਫ਼ੈਸਲਾ ਕਰਨਾ ਬੇਸ਼ੱਕ ਅਜੇ ਬਾਕੀ ਹੈ, ਪਰ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਦਿੱਤੀ 15 ਸਤੰਬਰ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਕਾਲਜੀਅਮ ਵਲੋਂ 8 ਹਾਈਕੋਰਟਾਂ ਦੇ ਚੀਫ਼ ਜਸਟਿਸਾਂ ਦੇ ਨਾਂਵਾਂ ਦੀ ਸਿਫਾਰਸ਼

ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਚੀਫ਼ ਜਸਟਿਸ ਐਨ.ਵੀ. ਰਮਨਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਕਾਲਜੀਅਮ ਵਲੋਂ ਵੀਰਵਾਰ ਤੇ ਸ਼ੁੱਕਰਵਾਰ ਨੂੰ ਲੰਬੀਆਂ ਬੈਠਕਾਂ ਬਾਅਦ ਇਲਾਹਾਬਾਦ, ਕਲਕੱਤਾ, ਆਂਧਰਾ ਪ੍ਰਦੇਸ਼, ਕਰਨਾਟਕ, ਤਿਲੰਗਾਨਾ, ਮੇਘਾਲਿਆ, ਗੁਜਰਾਤ ਤੇ ਮੱਧ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਸੁਰੱਖਿਆ ਹਾਲਾਤ ਨੂੰ ਲੈ ਕੇ ਖੁਫੀਆ ਏਜੰਸੀਆਂ ਨਾਲ ਬੈਠਕ

ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਦਿੱਲੀ ਤੇ ਗੁਆਂਢੀ ਰਾਜਾਂ ਦੇ ਪੁਲਿਸ ਬਲਾਂ ਤੇ ਖੁਫੀਆ ਏਜੰਸੀਆਂ ਵਿਚਾਲੇ ਇਕ ਬੈਠਕ ਦੌਰਾਨ ਪਾਕਿਸਤਾਨ ਸਮਰਥਿਤ ਅੱਤਵਾਦ ਮਡਿਊਲ ਦਾ ਪਰਦਾਫਾਸ਼ ਕਰਨ ਦੇ ਪਿਛੋਕੜ 'ਚ ਸੁਰੱਖਿਆ ਹਾਲਾਤ 'ਤੇ ਚਰਚਾ ਕੀਤੀ ਗਈ | ਇਕ ਪੁਲਿਸ ਅਧਿਕਾਰੀ ਨੇ ...

ਪੂਰੀ ਖ਼ਬਰ »

ਪੈਨ-ਆਧਾਰ ਨੂੰ ਜੋੜਨ ਦੀ ਮਿਤੀ 'ਚ 31 ਮਾਰਚ 2022 ਤੱਕ ਵਾਧਾ

ਨਵੀਂ ਦਿੱਲੀ, 17 ਸਤੰਬਰ (ਏਜੰਸੀ)- ਸਰਕਾਰ ਨੇ ਸ਼ੁੱਕਰਵਾਰ ਨੂੰ ਪੈਨ ਨੂੰ ਬਾਇਓਮੀਟਰਕ ਆਈ.ਡੀ. ਆਧਾਰ ਨਾਲ ਜੋੜਨ (ਲਿੰਕ) ਦੀ ਮਿਤੀ 31 ਮਾਰਚ 2022 ਤੱਕ ਵਧਾ ਦਿੱਤੀ ਹੈ | ਕੇਂਦਰੀ ਪ੍ਰਤੱਖ ਟੈਕਸਾਂ ਬਾਰੇ ਬੋਰਡ (ਸੀ.ਬੀ.ਡੀ.ਟੀ.) ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ...

ਪੂਰੀ ਖ਼ਬਰ »

27 ਨੂੰ ਭਾਰਤ ਬੰਦ ਸ਼ਾਂਤੀਪੂਰਨ ਹੋਵੇਗਾ- ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, 17 ਸਤੰਬਰ (ਏਜੰਸੀ)-ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ 27 ਸਤੰਬਰ ਨੂੰ 'ਭਾਰਤ ਬੰਦ' ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕਿਹਾ ਕਿ ਇਹ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੋਵੇਗਾ ਅਤੇ ਕਿਸਾਨ ਇਹ ਯਕੀਨੀ ਬਣਾਉਣਗੇ ਕਿ ਆਮ ਲੋਕਾਂ ਨੂੰ ਘੱਟ ਤੋਂ ਘੱਟ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ | ਸੰਯੁਕਤ ਕਿਸਾਨ ਮੋਰਚੇ ਵਲੋਂ ਜਾਰੀ ਬਿਆਨ ਅਨੁਸਾਰ ਬੰਦ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਹੋਵੇਗਾ | ਇਸ ਦੌਰਾਨ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਸਾਰੇ ਦਫ਼ਤਰ, ਬਾਜ਼ਾਰ, ਦੁਕਾਨਾਂ, ਫ਼ੈਕਟਰੀਆਂ, ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਖੋਲ੍ਹਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ | ਸਰਕਾਰੀ ਅਤੇ ਨਿੱਜੀ ਵਾਹਨਾਂ ਨੂੰ ਸੜਕਾਂ 'ਤੇ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਤਰ੍ਹਾਂ ਦੇ ਜਨਤਕ ਸਮਾਗਮ ਦੀ ਆਗਿਆ ਦਿੱਤੀ ਜਾਵੇਗੀ | ਬੰਦ ਦੌਰਾਨ ਕੇਵਲ ਐਂਬੂਲੈਂਸ ਅਤੇ ਫਾਇਰ ਬਿ੍ਗੇਡ ਦੀਆਂ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ | ਕਿਸਾਨ ਮੋਰਚੇ ਨੇ ਸਾਰੇ ਸੰਗਠਨਾਂ ਨੂੰ ਕਿਹਾ ਕਿ ਉਹ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕਰਨ ਕਿ ਉਹ ਕਿਸਾਨਾਂ ਨਾਲ ਹੱਥ ਮਿਲਾਉਣ ਅਤੇ ਬੰਦ ਸਬੰਧੀ ਪਹਿਲਾਂ ਹੀ ਪ੍ਰਚਾਰ ਕਰਨ ਤਾਂ ਜੋ ਆਮ ਲੋਕਾਂ ਨੂੰ ਘੱਟ ਤੋਂ ਘੱਟ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ | ਬੰਦ ਪੂਰੀ ਤਰ੍ਹਾਂ ਸ਼ਾਂਤਮਈ ਤੇ ਸਵੈ-ਇੱਛਤ ਹੋਵੇਗਾ ਅਤੇ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਕੁਲਗਾਮ 'ਚ ਅੱਤਵਾਦੀਆਂ ਵਲੋਂ ਪੁਲਿਸ ਮੁਲਾਜ਼ਮ ਤੇ ਮਜ਼ਦੂਰ ਦੀ ਹੱਤਿਆ

ਸ੍ਰੀਨਗਰ, 17 ਸਤੰਬਰ (ਮਨਜੀਤ ਸਿੰਘ)– ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਰੇਲਵੇ ਪੁਲਿਸ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਸ਼ੁੱਕਰਵਾਰ ਸ਼ਾਮ 6 ਕੁ ਵਜੇ ਕੁਲਗਾਮ 'ਚ ਸ੍ਰੀਨਗਰ-ਜੰਮੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX