ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਪ੍ਰੇਮੀ ਨੇ ਚਲਾਈ ਆਪਣੀ ਪ੍ਰੇਮਿਕਾ 'ਤੇ ਗੋਲੀ , ਦੋਸ਼ੀ ਫ਼ਰਾਰ
. . .  24 minutes ago
ਮੁੰਬਈ : ਐੱਸ.ਸੀ.ਓ.ਫਿਲਮ ਫੈਸਟੀਵਲ ਦਾ ਅਨੁਰਾਗ ਠਾਕੁਰ ਅਤੇ ਮੀਨਾਕਸ਼ੀ ਲੇਖੀ ਨੇ ਕੀਤਾ ਉਦਘਾਟਨ
. . .  36 minutes ago
ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . .  about 2 hours ago
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  about 3 hours ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  about 4 hours ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  about 5 hours ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  about 5 hours ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  about 5 hours ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  about 6 hours ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  about 6 hours ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  about 6 hours ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  about 6 hours ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  about 6 hours ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  about 7 hours ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  about 8 hours ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  about 8 hours ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  about 8 hours ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਮਾਮਲਾ ਮੋਰਬੀ ਪੁਲ ਢਹਿਣ ਦਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਮੁਲਜ਼ਮ ਨਾਮਜ਼ਦ
. . .  about 8 hours ago
ਸੂਰਤ, 27 ਜਨਵਰੀ- ਗੁਜਰਾਤ ਵਿਚ 2022 ਦੇ ਮੋਰਬੀ ਸਸਪੈਂਸ਼ਨ ਪੁਲ ਦੇ ਢਹਿ ਜਾਣ ਦੇ ਮਾਮਲੇ ਵਿਚ 1,262 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਘਟਨਾ ਵਿਚ 134 ਲੋਕਾਂ ਦੀ ਜਾਨ ਚਲੀ ਗਈ ਸੀ। ਚਾਰਜਸ਼ੀਟ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੂੰ ਮੁਲਜ਼ਮ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਖੰਨਾ / ਸਮਰਾਲਾ

ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦਾ ਛਾਪਾ, ਇਕ ਘਰ ਵਿਚੋਂ ਬਰਾਮਦ ਕੀਤੀ ਖਾਲਿਸਤਾਨੀ ਸਮੱਗਰੀ ਤੇ ਪਿ੍ੰਟਿੰਗ ਪ੍ਰੈੱਸ

ਦੋਰਾਹਾ, 17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚੋਂ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ, ਖ਼ਬਰ ਲਿਖੇ ਜਾਣ ਤੱਕ ਅਜੇ ਕਾਰਵਾਈ ਜਾਰੀ ਹੈ ਤੇ ਇਹ ਸਾਰੀ ਕਾਰਵਾਈ ਬਾਹਰੋਂ ਸੜਕ ਵਾਲਾ ਮੁੱਖ ਦਰਵਾਜ਼ਾ ...

ਪੂਰੀ ਖ਼ਬਰ »

ਆਪ ਨੇ ਮੋਰਚੇ ਵਿਚ ਵਿੱਛੜ ਗਏ ਕਿਸਾਨਾਂ ਦੀ ਯਾਦ ਵਿਚ ਕੈਂਡਲ ਮਾਰਚ ਕੱਢਿਆ

ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)- ਅੱਜ ਆਮ ਆਦਮੀ ਪਾਰਟੀ ਵਲੋਂ ਕਿਸਾਨੀ ਸੰਘਰਸ਼ ਵਿਚ ਵਿੱਛੜ ਗਏ ਕਿਸਾਨਾਂ ਨੂੰ ਯਾਦ ਕਰਦਿਆਂ ਕੈਂਡਲ ਮਾਰਚ ਕੱਢਿਆ ਗਿਆ ਅਤੇ ਲਲਹੇੜੀ ਰੋਡ ਚੌਂਕ ਵਿਚ ਆਪ ਦੇ ਲੋਕ ਸਭਾ ਇੰਚਾਰਜ ਨਵਜੋਤ ਸਿੰਘ ਜਰਗ ਅਤੇ ਉੱਘੇ ਨੇਤਾ ਗੁਰਦਰਸ਼ਨ ...

ਪੂਰੀ ਖ਼ਬਰ »

ਅਨਾਜ ਮੰਡੀ ਮਾਛੀਵਾੜਾ 'ਚ ਚੇਅਰਮੈਨ ਕੁੰਦਰਾ ਨੇ ਬਾਸਮਤੀ ਦੀ ਖ਼ਰੀਦ ਸ਼ੁਰੂ ਕਰਾਈ

ਮਾਛੀਵਾੜਾ ਸਾਹਿਬ, 17 ਸਤੰਬਰ (ਸੁਖਵੰਤ ਸਿੰਘ ਗਿੱਲ)-ਅਨਾਜ ਮੰਡੀ ਮਾਛੀਵਾੜਾ ਸਾਹਿਬ 'ਚ ਝੋਨੇ ਦੀ ਅਗੇਤੀ ਫ਼ਸਲ ਬਾਸਮਤੀ ਦੀ ਆਮਦ ਸ਼ੁਰੂ ਹੋ ਗਈ ਜਿਸ ਦੀ ਖ਼ਰੀਦ ਮਾਰਕੀਟ ਕਮੇਟੀ ਦੇ ਚੇਅਰਮੈਨ ਦਰਸ਼ਨ ਕੁੰਦਰਾ ਵਲੋਂ ਸ਼ੁਰੂ ਕਰਵਾਈ ਗਈ | ਮੰਡੀ 'ਚ 1509 ਕਿਸਮ ਦੀ ਬਾਸਮਤੀ ...

ਪੂਰੀ ਖ਼ਬਰ »

ਇੰਡੀਕੇਟਰ ਤੇ ਰਿਫ਼ਲੈਕਟਰ ਤੋਂ ਬਿਨਾਂ ਖੜ੍ਹੇ ਟਰਾਲੇ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਕੁਹਾੜਾ, 17 ਸਤੰਬਰ (ਸੰਦੀਪ ਸਿੰਘ)-ਸੜਕ ਕਿਨਾਰੇ ਬਿਨਾਂ ਰਿਫ਼ਲੈਕਟਰ ਅਤੇ ਬਿਨਾਂ ਇੰਡੀਕੇਟਰ ਜਗਾਏ ਖੜ੍ਹੇ ਕੀਤੇ ਟਰਾਲੇ ਨਾਲ ਟਕਰਾ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ | ਥਾਣਾ ਕੂੰਮਕਲਾਂ ਦੇ ਅਧੀਨ ਪੈਂਦੀ ਚੌਕੀ ਕਟਾਣੀ ਕਲਾਂ ਦੇ ਸਹਾਇਕ ...

ਪੂਰੀ ਖ਼ਬਰ »

ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਸ਼ਿਕਾਰ ਖੇਤੀਬਾੜੀ ਦਫ਼ਤਰ ਹੋਇਆ ਖੱਜਲ-ਖੁਆਰ, ਕਿਸਾਨਾਂ ਨੂੰ ਝੱਲਣੀ ਪਵੇਗੀ ਪ੍ਰੇਸ਼ਾਨੀ

ਮਾਛੀਵਾੜਾ ਸਾਹਿਬ, 17 ਸਤੰਬਰ (ਮਨੋਜ ਕੁਮਾਰ)-ਜਦੋਂ ਸਰਕਾਰ ਦਾ ਆਪਣਾ ਹੀ ਦਫ਼ਤਰ ਖੱਜਲ-ਖੁਆਰ ਹੋ ਰਿਹਾ ਹੋਵੇ ਤਾਂ ਆਮ ਲੋਕਾਂ ਲਈ ਕੀਤੇ ਵਿਕਾਸ ਦਾ ਕੋਈ ਮਹੱਤਵ ਨਹੀਂ ਰਹਿ ਜਾਂਦਾ, ਅਜਿਹੀ ਹੀ ਇੱਕ ਤਰਸਯੋਗ ਦਾਸਤਾਂ ਬਿਆਨ ਕਰ ਰਿਹਾ ਹੈ ਪੰਜਾਬ ਸਰਕਾਰ ਦਾ ਖੇਤੀਬਾੜੀ ...

ਪੂਰੀ ਖ਼ਬਰ »

ਅਕਾਲੀਆਂ ਦੀ ਦਿੱਲੀ ਰੈਲੀ ਕੇਂਦਰ ਦੇ ਇਸ਼ਾਰੇ 'ਤੇ ਕਿਸਾਨ ਮੋਰਚੇ ਨੂੰ ਕਮਜ਼ੋਰ ਕਰਨ ਵੱਲ ਕਦਮ-ਕਾਲੀ ਪਾਇਲ

ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਪੰਜ ਦਹਾਕਿਆਂ ਤੋਂ ਪੰਜਾਬ ਦੇ ਲੋਕਾਂ ਨੇ ਬਾਦਲ ਪਰਿਵਾਰ ਨੂੰ ਪੰਜਾਬ ਦੀ ਸੱਤਾ 'ਤੇ ਬਿਠਾ ਕੇ ਮਾਣ ਸਤਿਕਾਰ ਬਖ਼ਸ਼ਿਆ ਪ੍ਰੰਤੂ ਲੰਬੀ ਦੇ ਇਸ ਜਗੀਰਦਾਰ ਨੇ ਆਰ.ਐੱਸ.ਐੱਸ ਦੇ ਇਸ਼ਾਰੇ 'ਤੇ ਪੰਜਾਬ, ਪੰਜਾਬੀਅਤ, ਸਿੱਖੀ ਅਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਸਮੇਂ ਭਾਜਪਾ ਨੇਤਾਵਾਂ ਦਾ ਕਿਸਾਨਾਂ ਨੇ ਕੀਤਾ ਵਿਰੋਧ

ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਬੇਦੀ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮਨਾਉਣ ਲਈ ਕੀਤੇ ਸਮਾਰੋਹ ਸਮੇਂ ਬੀ. ਕੇ. ਯੂ. ਦੇ ਕਿਸਾਨ ਨੇਤਾਵਾਂ ਨੇ ਰਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਵਿਧਾਇਕ ਸਾਬਤ ਕਰਨ ਕਿ ਹਲਕਾ ਪਾਇਲ ਦੇ ਕਿਸੇ ਇਕ ਵੀ ਨੌਜਵਾਨ ਨੂੰ ਰੋਜ਼ਗਾਰ ਦਿੱਤੈ- ਇੰਜ. ਗਿਆਸਪੁਰਾ

ਮਲੌਦ, 17 ਸਤੰਬਰ (ਸਹਾਰਨ ਮਾਜਰਾ)-ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਹਲਕਾ ਪਾਇਲ ਦੇ ਇੰਚਾਰਜ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਅਤੇ ਹਲਕਾ ਵਿਧਾਇਕ ਸਾਬਤ ਕਰਨ ਕਿ ਹਲਕਾ ਪਾਇਲ ਦੇ ਕਿਸੇ ਇੱਕ ਵੀ ਨੌਜਵਾਨ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਬੀਜਾ, 17 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਬੀਤੀ ਰਾਤ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਹੈ, ਦੀ ਪਹਿਚਾਣ ਸ਼ਿਵ ਕੁਮਾਰ ਸਪੁੱਤਰ ਸ਼ਿਵਕਾਕ ਵਾਸੀ ਬਕੀਪਰਾ ਜ਼ਿਲ੍ਹਾ ਮੁਜ਼ੱਫ਼ਰਨਗਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ¢ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਵਰਕਰਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਪਾਇਲ, 17 ਸਤੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਅਕਾਲੀ-ਬਸਪਾ ਵਰਕਰਾਂ ਨੇ ਚੇਅਰਮੈਨ ਵਰਿੰਦਰਜੀਤ ਸਿੰਘ ਵਿਕੀ ਬੇਰ ਕਲਾਂ ਤੇ ਰਾਮ ਸਿੰਘ ਗੋਗੀ ਸੂਬਾ ਸਕੱਤਰ ਬਸਪਾ ਦੀ ਅਗਵਾਈ ਵਿਚ ਖੇਤੀ ...

ਪੂਰੀ ਖ਼ਬਰ »

ਏ.ਐੱਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼ ਦੇ ਸ਼ਾਨਦਾਰ ਨਤੀਜੇ

ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਬੀ.ਏ., ਬੀ.ਕਾਮ. ਅਤੇ ਐਮ.ਸੀ.ਏ. ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ | ਕਾਲਜ ਦੇ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕਾਲਜ ਦੇ ...

ਪੂਰੀ ਖ਼ਬਰ »

ਟੈਂਕੀ ਨੰਬਰ 3 ਦੀ ਨਵੀਂ ਮੋਟਰ ਲਗਾਈ ਗਈ-ਕਟਾਰੀਆ

ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਕਾਫ਼ੀ ਸਾਲਾਂ ਤੋਂ ਵਾਰਡ 24 ਦੀ ਟਿਊਬਵੈੱਲ ਨੰਬਰ 3 ਦੀ ਪਾਣੀ ਦੀ ਮੋਟਰ ਸਮੱਸਿਆ ਪੈਦਾ ਕਰ ਰਹੀ ਸੀ ¢ ਵਿਧਾਇਕ ਗੁਰਕੀਰਤ ਸਿੰਘ ਦੇ ਨਿਰਦੇਸ਼ 'ਤੇ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਅਤੇ ਉਪ-ਪ੍ਰਧਾਨ ਜਤਿੰਦਰ ਪਾਠਕ ...

ਪੂਰੀ ਖ਼ਬਰ »

ਸੰਤ ਖਰਖ਼ਾਂ, ਸੰਤ ਜੰਗ ਸਿੰਘ ਅਤੇ ਵਿਧਾਇਕ ਲੱਖਾ ਵਲੋਂ ਦੁੱਖ ਦਾ ਇਜ਼ਹਾਰ

ਮਲੌਦ, 17 ਸਤੰਬਰ (ਸਹਾਰਨ ਮਾਜਰਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਬਲਾਕ ਸੰਮਤੀ ਮੈਂਬਰ ਬਲਵੰਤ ਰਾਮ ਪੱਪੂ ਵਰਤੀਆ ਦੇ ਵੱਡੇ ਭਰਾਤਾ ਅਤੇ ਸਮਾਜ ਸੇਵੀ ਕੁਲਵਿੰਦਰ ਰਾਮ ਦੇ ਪਿਤਾ ਮੇਵਾ ਰਾਮ ਮਾਡਲ ਟਾਊਨ ਮਲੌਦ ਦੇ ਦਿਹਾਂਤ ਤੇ ਸੰਤ ਬਾਬਾ ਜੀਤ ਰਾਮ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝਾ ਮੋਰਚਾ ਕੱਲ੍ਹ ਘੇਰੇਗਾ ਮੋਤੀ ਮਹਿਲ ਪਟਿਆਲਾ

ਮਲੌਦ, 17 ਸਤੰਬਰ (ਨਿਜ਼ਾਮਪੁਰ)-ਰੁਜ਼ਗਾਰ ਪ੍ਰਾਪਤੀ ਲਈ ਕਰੀਬ ਪੌਣੇ ਨੌਂ ਮਹੀਨੇ ਤੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਅੱਗੇ ਸੰਗਰੂਰ ਵਿਖੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿਚ ਪੱਕਾ ਮੋਰਚਾ ਲਗਾ ਕੇ ਬੈਠੀਆਂ ਪੰਜ ਬੇਰੁਜ਼ਗਾਰ ਜਥੇਬੰਦੀਆਂ 19 ...

ਪੂਰੀ ਖ਼ਬਰ »

ਪਤੀ ਦੀ ਕੁੱਟਮਾਰ ਤੋਂ ਤੰਗ ਹੋ ਕੇ ਪਤਨੀ ਨੇ ਨਿਗਲੀ ਜ਼ਹਿਰੀਲੀ ਦਵਾਈ

ਕੁਹਾੜਾ, 17 ਸਤੰਬਰ (ਸੰਦੀਪ ਸਿੰਘ)-ਵਿਆਹੁਤਾ ਔਰਤ ਨੇ ਆਪਣੇ ਪਤੀ ਵਲੋਂ ਕੀਤੀ ਜਾਂਦੀ ਕੁੱਟਮਾਰ ਤੋਂ ਤੰਗ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਕਾਰਨ ਉਸ ਦੀ ਹਸਪਤਾਲ ਲਿਜਾਣ ਸਮੇਂ ਰਸਤੇ ਵਿੱਚ ਹੀ ਮੌਤ ਹੋ ਗਈ | ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਲੜਕੀ ...

ਪੂਰੀ ਖ਼ਬਰ »

ਸਾਰਿਆਂ ਲਈ ਮਕਾਨ ਸਕੀਮ ਤਹਿਤ ਕੰਮ ਸ਼ੁਰੂ ਨਾ ਕਰਨ ਸਕਣ ਵਾਲੇ ਲਾਭਪਾਤਰੀਆਂ ਲਈ ਗਰਾਂਟ-ਲੱਧੜ

ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਹਾਊਸਿੰਗ ਫ਼ਾਰ ਆਲ ਸਕੀਮ ਦੀ ਤੀਜੀ ਲਿਸਟ ਦੇ ਲਾਭਪਾਤਰੀਆਂ ਨਾਲ ਨਗਰ ਕੌਂਸਲ ਵਿਖੇ ਮੀਟਿੰਗ ਕੀਤੀ ਗਈ | ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੀਜੀ ਲਿਸਟ ਮੁਤਾਬਿਕ ਜਿਹੜੇ ਲਾਭਪਾਤਰੀਆਂ ਵਲੋਂ ਲਾਕ ਡਾਊਨ ਵਿਚ ਜਾਂ ਫ਼ੰਡਾਂ ਦੀ ...

ਪੂਰੀ ਖ਼ਬਰ »

ਸ਼ਹਿਰ ਦੇ ਨਾਲ ਲਗਦੇ ਗੋਦਾਮਾਂ ਵਿਚੋਂ ਉੱਡਦੀਆਂ ਸੁਸਰੀਆਂ ਨੇ ਮਲੌਦ ਵਾਸੀਆਂ ਦਾ ਕੀਤਾ ਬੁਰਾ ਹਾਲ-ਵਿਭਾਗ ਅਤੇ ਪ੍ਰਸ਼ਾਸਨ ਖ਼ਾਮੋਸ਼

ਮਲੌਦ, 17 ਸਤੰਬਰ (ਸਹਾਰਨ ਮਾਜਰਾ)-ਪਿਛਲੇ ਕਈ ਸਾਲ ਤੋਂ ਇਨੀ ਦਿਨੀਂ ਮਲੌਦ ਵਾਸੀਆਂ ਨੂੰ ਸੁਸਰੀ ਵਲੋਂ ਪੂਰਾ ਸਤਾਇਆ ਜਾ ਰਿਹਾ ਹੈ, ਜਿਸ ਕਾਰਨ ਮਲੌਦ ਸ਼ਹਿਰ ਦੇ ਨਾਲ ਚੋਮੋਂ ਰੋਡ, ਰੋੜੀਆਂ ਅਤੇ ਸੋਮਲ ਖੇੜੀ ਪਿੰਡਾਂ ਦੇ ਵਸਨੀਕਾਂ ਨੂੰ ਅੰਤਾਂ ਦੀ ਮੁਸ਼ਕਿਲ ਦਾ ਸਾਹਮਣਾ ...

ਪੂਰੀ ਖ਼ਬਰ »

ਵਿਸ਼ਵਕਰਮਾ ਜੈਅੰਤੀ ਮਨਾਈ

ਮਲੌਦ, 17 ਸਤੰਬਰ (ਚਾਪੜਾ)-ਬਾਬਾ ਵਿਸ਼ਵਕਰਮਾ ਮੰਦਿਰ ਸੋਮਲ ਖੇੜੀ ਵਿਖੇ ਰਾਮਗੜ੍ਹੀਆ ਭਾਈਚਾਰੇ ਵਲੋਂ ਵਿਸ਼ਵਕਰਮਾ ਜੇਅੰਤੀ ਮਨਾਈ ਗਈ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮੰਦਿਰ ਵਿਖੇ ਸਮਾਗਮ ਕਰਵਾਇਆ ਗਿਆ, ਜਿੱਥੇ ਪੂਜਨ, ਆਰਤੀ ...

ਪੂਰੀ ਖ਼ਬਰ »

ਜਤਿੰਦਰ ਅਤੇ ਸੰਜੇ ਵਿਚਕਾਰ ਝੰਡੀ ਦੀ ਕੁਸ਼ਤੀ ਬਰਾਬਰ ਰਹੀ

ਖੰਨਾ, 17 ਸਤੰਬਰ (ਮਨਜੀਤ ਧੀਮਾਨ)-ਨੇੜਲੇ ਪਿੰਡ ਗੋਹ ਵਿਖੇ ਗਰਾਮ ਪੰਚਾਇਤ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ 143ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਕੁਸ਼ਤੀ ਦੰਗਲ ਦੀ ਸ਼ੁਰੂਆਤ ਲੜਕੀਆਂ ਦੀ ਕੁਸ਼ਤੀ ਕਰਵਾ ਕੇ ਸ਼ੁਰੂ ਕਰਵਾਈ ਗਈ | ਇਸ ਕੁਸ਼ਤੀ ਦੰਗਲ ਵਿਚ ਲਗਪਗ 174 ...

ਪੂਰੀ ਖ਼ਬਰ »

ਘਰ ਪਰਿਵਾਰ ਤੇ ਕਾਰੋਬਾਰ 'ਚ ਸੁੱਤੀ ਕਿਸਮਤ ਜਗਾ ਦਿੰਦੇ ਗਣੇਸ਼ ਮਹਾਰਾਜ-ਪੰਡਿਤ ਸ਼ਾਸਤਰੀ

ਖੰਨਾ, 17 ਸਤੰਬਰ (ਪ.ਪ.)-ਅੱਜ ਪ੍ਰਾਚੀਨ ਸ੍ਰੀ ਗੁੱਗਾ ਮਾੜੀ ਸ਼ਿਵ ਮੰਦਿਰ 'ਚ ਗਣੇਸ਼ ਮਹਾਂ ਉਤਸਵ ਦੇ ਮੌਕੇ ਪੰਡਿਤ ਦੇਸਰਾਜ ਸ਼ਾਸਤਰੀ ਨੇ ਦੱਸਿਆ ਕਿ ਕਿਸ ਰੂਪ 'ਚ ਗਣੇਸ਼ ਪੂਜਾ ਕਰਨ ਨਾਲ ਫਲ ਮਿਲਦਾ ਹੈ | ਉਨ੍ਹਾਂ ਦੱਸਿਆ ਕਿ ਜੇਕਰ ਤੁਹਾਡੇ ਘਰ ਵਿਚ ਰੋਜ਼ਾਨਾ ਕਲੇਸ਼ ਜਾਂ ...

ਪੂਰੀ ਖ਼ਬਰ »

ਬਾਬਾ ਗਣਪਤੀ ਸੇਵਾ ਸੰਘ ਨੇ ਸੰਸਥਾ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਬਾਬਾ ਗਣਪਤੀ ਸੇਵਾ ਸੰਘ ਵਲੋਂ 7ਵੇਂ ਦਿਨ ਦੀ ਪੂਜਾ ਕੀਤੀ ਗਈ, ਜਿਸ 'ਚ ਸੰਘ ਦੇ ਸੰਸਥਾਪਕ ਮੈਂਬਰਾਂ ਰਾਜ ਕੁਮਾਰ ਮੈਨਰੋ ਅਤੇ ਸਤੀਸ਼ ਵਰਮਾ ਵਲੋਂ ਗਣਪਤੀ ਪੂਜਨ ਕੀਤਾ ਗਿਆ¢ ਇਸ ਉਪਰੰਤ ਬਾਬਾ ਗਣਪਤੀ ਸੇਵਾ ਸੰਘ ਦੇ ਜਗਤ ਕਾਲੋਨੀ ...

ਪੂਰੀ ਖ਼ਬਰ »

ਲੇਖਿਕਾ ਰਮਨਦੀਪ ਕੌਰ ਦੀ ਪੁਸਤਕ ਇਲੈਕਟ੍ਰੀਕਲ ਇੰਜੀਨੀਅਰ (ਆਈ. ਟੀ. ਆਈ.) ਜਾਰੀ

ਮਲੌਦ, 17 ਸਤੰਬਰ (ਸਹਾਰਨ ਮਾਜਰਾ)-ਸਿੱਖਿਆ ਖੇਤਰ 'ਚ ਵੋਕੇਸ਼ਨਲ ਗਰੁੱਪ ਦੇ ਬੱਚਿਆਂ ਲਈ ਬਤੌਰ ਸਿੱਖਿਆਦਾਇਕ ਅਤੇ ਪੜ੍ਹਨ ਯੋਗ ਕਿਤਾਬਾਂ ਦੀ ਲੇਖਿਕਾ ਵੋਕੇਸ਼ਨਲ ਮਿਸਟੈੱ੍ਰਸ ਰਮਨਦੀਪ ਕੌਰ ਵਲੋਂ ਲਿਖੀ ਦੂਜੀ ਪੁਸਤਕ ਇਲੈਕਟ੍ਰਾਨਿਕਸ ਮਕੈਨਿਕ ਨੂੰ ਸਰਕਾਰੀ ਸੀ: ਸੈ: ...

ਪੂਰੀ ਖ਼ਬਰ »

ਵਿਧਾਇਕ ਕੇ.ਡੀ. ਵੈਦ ਵਲੋਂ ਡੇਹਲੋਂ ਵਿਖੇ ਕਿਸਾਨ ਐਗਰੋ ਸੇਲਜ਼ ਟਰੈਕਟਰ ਸ਼ੋਅ-ਰੂਮ ਦਾ ਉਦਘਾਟਨ

ਡੇਹਲੋਂ, 17 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਵਿਖੇ ਮਹਿੰਦਰਾ ਟਰੈਕਟਰ ਕੰਪਨੀ ਵਲੋਂ ਕਿਸਾਨ ਐਗਰੋ ਸੇਲਜ਼ ਬਰਾਂਚ ਖੋਲ੍ਹਣ ਸਮੇਂ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨ ਭਰਾਵਾਂ ਨੇ ਸ਼ਿਰਕਤ ਕੀਤੀ ਤੇ ਕੰਪਨੀ ਮਾਹਿਰਾਂ ਵਲੋਂ ਮਹਿੰਦਰਾ ਕੰਪਨੀ ਨਾਲ ...

ਪੂਰੀ ਖ਼ਬਰ »

ਜਨਤਾ ਦੇ ਪੈਸੇ ਨੂੰ ਮੋਦੀ-ਸ਼ਾਹ ਜੋੜੀ ਆਪਣੇ ਚਹੇਤਿਆਂ ਨੂੰ ਦੋਵੇਂ ਹੱਥੀਂ ਲੁਟਾ ਰਹੀ-ਆਰ.ਐੱਸ.ਪੀ.

ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐੱਸ.ਪੀ.) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਮੋਦੀ ਸਰਕਾਰ ਜਨਤਾ ਦੇ ਪੈਸੇ ਨੂੰ ਦੋਵੇਂ ਹੱਥੀਂ ਆਪਣੇ ਚਹੇਤਿਆਂ, ਵਪਾਰਕ ਅਦਾਰਿਆਂ ਨੂੰ ਲੁਟਾ ਰਹੀ ਹੈ | ...

ਪੂਰੀ ਖ਼ਬਰ »

ਠੇਕੇਦਾਰ ਮਜ਼ਦੂਰ ਐਸੋਸੀਏਸ਼ਨ ਨੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਠੇਕੇਦਾਰ ਮਜ਼ਦੂਰ ਐਸੋਸੀਏਸ਼ਨ, ਖੰਨਾ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ, ਸਮਰਾਲਾ ਰੋਡ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਬਾਬਾ ਸ਼੍ਰੀ ਵਿਸ਼ਵਕਰਮਾ ਜੀ ਦਾ 18ਵਾਂ ਜਨਮ ਦਿਹਾੜਾ ਮਨਾਇਆ ਗਿਆ | ਸਮਾਰੋਹ ...

ਪੂਰੀ ਖ਼ਬਰ »

ਫੈੱਡਰੇਸ਼ਨ ਪ੍ਰਧਾਨ ਭਾਈ ਗਰੇਵਾਲ ਸਾਥੀਆਂ ਸਮੇਤ ਦਿੱਲੀ ਮਾਰਚ 'ਚ ਹੋਏ ਸ਼ਾਮਿਲ

ਜਗਰਾਉਂ, 17 ਸਤੰਬਰ (ਜੋਗਿੰਦਰ ਸਿੰਘ)-ਕਿਸਾਨਾਂ ਦੀ ਹਮਾਇਤੀ ਜਥੇਬੰਦੀ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਅੱਜ ਦਿੱਲੀ ਪਾਰਲੀਮੈਂਟ ਦੇ ਘਿਰਾਓ ਸਬੰਧੀ ਕੀਤੇ ਰੋਸ ਮਾਰਚ 'ਚ ਸਿੱਖ ਹੱਕਾਂ ਦੀ ਪਹਿਰੇਦਾਰ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਪ੍ਰਧਾਨ ਭਾਈ ਗੁਰਚਰਨ ...

ਪੂਰੀ ਖ਼ਬਰ »

ਭਾਜਪਾ ਨੇ ਪ੍ਰਧਾਨ ਮੰਤਰੀ ਦਾ ਜਨਮ ਦਿਨ ਸੇਵਾ ਅਤੇ ਸਮਰਪਣ ਮੁਹਿੰਮ ਵਜੋਂ ਮਨਾਇਆ

ਖੰਨਾ, 17 ਸਤੰਬਰ (ਲਾਲ)-ਅੱਜ ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 71ਵਾਂ ਜਨਮ ਦਿਵਸ ਸੇਵਾ ਅਤੇ ਸਮਰਪਣ ਅਭਿਆਨ ਦੇ ਰੂਪ ਵਿਚ ਮਨਾਇਆ ਗਿਆ | ਇਸ ਮੌਕੇ ਕੋਵਿਡ-19 ਦੇ ਵੈਕਸੀਨੇਸ਼ਨ ਕੈਂਪ ਲਗਾਏ ਗਏ, ਜਿੱਥੇ 300 ਲੋਕਾਂ ਨੂੰ ਵੈਕਸੀਨ ਲਗਾਈ | ਜਦਕਿ ਬਿਰਧ ਆਸ਼ਰਮ ਚ ਬਜ਼ੁਰਗਾਂ ਨੂੰ ਫਲ, ਬਿਸਕੁਟ, ਸਾਬਣ ਆਦਿ ਵੰਡੇ ਗਏ | ਇਸ ਤੋਂ ਇਲਾਵਾ ਗਊਸ਼ਾਲਾ ਚ ਗੌਵੰਸ਼ ਨੂੰ ਪੱਠੇ ਪਾ ਕੇ ਗੌਵੰਸ਼ ਦੀ ਵੀ ਸੇਵਾ ਕੀਤੀ ਗਈ ਜਦਕਿ ਪੋਸਟ ਕਾਰਡ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਬਾਦ ਲਿਖ ਕੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਭੇਜੇ ਗਏ¢ ਇਸ ਮੌਕੇ ਪ੍ਰਦੇਸ਼ ਬੀ.ਜੇ.ਪੀ ਕਾਰਜਕਾਰਨੀ ਮੈਂਬਰ ਅਨੁਜ ਛਾਹੜੀਆ, ਸਾਬਕਾ ਖੰਨਾ ਭਾਜਪਾ ਮੰਡਲ ਪ੍ਰਧਾਨ ਜਸਪਾਲ ਲੋਟੇ, ਅਜੇ ਸੂਦ, ਆਤਿਸ਼ ਬਾਂਸਲ, ਵਿਜੈ ਡਾਇਮੰਡ, ਰਮਰੀਸ਼ ਵਿਜ, ਡਾ.ਸੋਮੇਸ਼ ਬੱਤਾ, ਵਿਨੋਦ ਕੌਸ਼ਲ, ਮਨੀਸ਼ ਭਾਂਬਰੀ, ਰਜਨੀਸ਼ ਵਧਾਵਨ, ਮੰਗਤ ਵਸ਼ਿਸ਼ਟ, ਵਿਜੈ ਗਰਗ, ਸੰਜੇ ਗਾਂਧੀ ਬਾਂਸਲ, ਅਮਿਤ ਭਾਟੀਆ, ਰਾਜੇਸ਼ ਲਹਿਲ, ਸੁਨੀਤਾ ਰਾਣੀ, ਡਾ. ਸੰਜੀਵ ਗਰਗ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਿਲ੍ਹਾ ਰਾਏਪੁਰ ਵਿਖੇ ਲਗਾਤਾਰ ਧਰਨਾ 260 ਦਿਨ 'ਚ ਸ਼ਾਮਿਲ

ਡੇਹਲੋਂ, 17 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕਾਲੇ ਕਾਨੰੂਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਲਗਾਤਾਰ ਧਰਨਾ 260ਵੇਂ ਦਿਨ ...

ਪੂਰੀ ਖ਼ਬਰ »

ਬਾਬਾ ਸ਼੍ਰੀ ਚੰਦ ਦਾ ਜਨਮ ਦਿਵਸ ਮਨਾਇਆ

ਸਮਰਾਲਾ, 17 ਸਤੰਬਰ (ਕੁਲਵਿੰਦਰ ਸਿੰਘ)-ਨਜ਼ਦੀਕੀ ਉਦਾਸੀਨ ਡੇਰਾ ਭੋਰਾ ਸਾਹਿਬ ਗਹਿਲੇਵਾਲ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਦੇ 527ਵੇਂ ਜਨਮ ਦਿਵਸ ਮੌਕੇ ਧਾਰਮਿਕ ਸਮਾਗਮ ਗਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ...

ਪੂਰੀ ਖ਼ਬਰ »

ਮੇਲਾ ਛਪਾਰ ਦਾ ਅੱਜ ਤੋਂ ਨਹੀਂ ਲੱਗਣਗੀਆਂ ਸਿਆਸੀ ਕਾਨਫ਼ਰੰਸਾਂ

ਅਹਿਮਦਗੜ੍ਹ, 17 ਸਤੰਬਰ (ਪੁਰੀ)-ਪੰਜਾਬ ਦਾ ਪ੍ਰਸਿੱਧ ਮੇਲਾ ਛਪਾਰ ਦਾ 18 ਤੋਂ 22 ਸਤੰਬਰ ਤੱਕ ਸ਼ੁਰੂ ਹੋ ਰਿਹਾ ਹੈ | ਗੁੱਗਾ ਮਾੜੀ ਮੰਦਿਰ ਛਪਾਰ ਵਿਖੇ ਭਰਦਾ ਇਹ ਵਿਸ਼ਾਲ ਮੇਲਾ ਪਹਿਲੇ ਦਿਨ ਔਰਤਾਂ ਲਈ ਲਗਦਾ ਹੈ ਜਿੱਥੇ ਵੱਡੀ ਗਿਣਤੀ 'ਚ ਔਰਤਾਂ ਆਪਣੇ ਪਰਿਵਾਰਾਂ ਨਾਲ ...

ਪੂਰੀ ਖ਼ਬਰ »

ਬਾਬਾ ਸ਼੍ਰੀ ਚੰਦ ਦੇ 527ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਸਮਾਪਤ

ਮਲੌਦ, 17 ਸਤੰਬਰ (ਸਹਾਰਨ ਮਾਜਰਾ)-ਪਹਿਲੀ ਪਾਤਿਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ਼੍ਰੀ ਚੰਦ ਦੇ 527ਵੇਂ ਜਨਮ ਦਿਵਸ ਦੀ ਖ਼ੁਸ਼ੀ ਵਿਚ ਪਿੰਡ ਸਿਆੜ ਵਿਖੇ ਬਾਬਾ ਸਮਝ ਖੇਲ ਦੇ ਤਪ ਅਸਥਾਨ ਤੇ ਚੇਅਰਮੈਨ ਭਾਈ ਸਿਕੰਦਰ ਸਿੰਘ ਅਤੇ ਮੁੱਖ ਸੇਵਾਦਾਰ ਕੇਵਲ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਵਰਦੀਆਂ ਅਤੇ ਬੂਟ ਭੇਟ

ਖੰਨਾ, 17 ਸਤੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਆਚਾਰੀਆ ਆਤਮਾ ਰਾਮ ਜੈਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੁਭਾਸ਼ ਬਾਜ਼ਾਰ, ਖੰਨਾ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਅਤੇ ਸਮਾਜਸੇਵੀ ਅਖਿਲੇਸ਼ ਢੰਡ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX