ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਲੰਮੇ ਸਮੇਂ ਤੋਂ ਜਿੱਥੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਲੜ ਰਹੇ ਹਨ ਉੱਥੇ ਹੀ ਅੱਜ ਖੇਤੀ ਕਾਨੂੰਨਾਂ ਦੇ ਪਾਸ ਹੋਣ ਸਬੰਧੀ ਇਕ ਸਾਲ ਦਾ ...
ਮਲੋਟ, 17 ਸਤੰਬਰ (ਪਾਟਿਲ)- ਕੁਲਵੰਤ ਰਾਏ ਐੱਸ.ਪੀ (ਪੀ.ਬੀ.ਆਈ) ਅਤੇ ਰਾਜਪਾਲ ਸਿੰਘ ਹੁੰਦਲ ਐੱਸ.ਪੀ (ਡੀ) ਦੀ ਅਗਵਾਈ ਹੇਠ ਜਸਪਾਲ ਸਿੰਘ ਢਿੱਲੋਂ (ਡੀ.ਐਸ.ਪੀ) ਮਲੋਟ ਦੀ ਨਿਗਰਾਨੀ ਹੇਠ ਐੱਸ.ਆਈ. ਜੋਗਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸ੍ਰੀ ਮੁਕਤਸਰ ਸਾਹਿਬ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਪਿਛਲੇ ਦਿਨੀਂ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਨ ਅਤੇ ਬੰਬੀਹਾ ਗਰੁੱਪ ਦਾ ਨਾਂਅ ਲੈ ਕੇ ਵੀਡੀਓ ਵਾਇਰਲ ਕਰਨ 'ਤੇ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਵਿਚੋਂ 2 ਵਿਅਕਤੀਆਂ ਕੋਲੋਂ ਇਕ ਪਿਸਤੌਲ ਦੇਸੀ 12 ਬੋਰ ਸਮੇਤ 01 ਕਾਰਤੂਸ ਜਿੰਦਾ 12 ਬੋਰ ਇਕ ਮੋਟਰਸਾਇਕਲ, 1040 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਜਾਣਕਾਰੀ ਮੁਤਾਬਿਕ ਮਿਤੀ 11-09-2021 ਗੁਰਪ੍ਰੇਮ ਸਿੰਘ ਪੁੱਤਰ ਜੋਗਿੰਦਰ ਸਿੰਘ ਉਰਫ ਕਾਲਾ ਵਾਸੀ ਝੋਰੜ ਨੇ ਬਿਆਨ ਦਿੱਤਾ ਕਿ ਮੇਰੀ ਕੁੱਟਮਾਰ ਮੰਗਾ ਸਿੰਘ ਉਰਫ ਕੁਲਵਿੰਦਰ ਸਿੰਘ ਪੁੱਤਰ ਤਾਰਾ ਸਿੰਘ, ਸੁਖਮਨ ਸਿੰਘ ਪੁੱਤਰ ਸਤਨਾਮ ਸਿੰਘ, ਰਾਜਾ ਸਿੰਘ ਪੁੱਤਰ ਤੋਤਾ ਸਿੰਘ ਵਾਸੀਆਨ ਝੋਰੜ ਤੇ ਗੱਗੂ ਸਿੰਘ ਉਰਫ ਗਗਨਦੀਪ ਸਿੰਘ ਪੁੱਤਰ ਲੱਖਾ ਸਿੰਘ ਉਰਫ ਲਖਵਿੰਦਰ ਸਿੰਘ ਵਾਸੀ ਈਨਾਖੇੜਾ ਵਲੋਂ ਕੀਤੀ ਗਈ ਹੈ ਤੇ ਕੁੱਟਮਾਰ ਉਪਰੰਤ ਉੱਕਤ ਵਿਅਕਤੀਆਂ ਵਲੋਂ ਬੰਬੀਹਾ ਗਰੁੱਪ ਨਾਲ ਸਬੰਧ ਹੋਣ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਕੀਤੀ ਗਈ, ਜਿਸ 'ਤੇ ਪੁਲਿਸ ਵਲੋਂ ਗੁਰਪ੍ਰੇਮ ਸਿੰਘ ਦੇ ਬਿਆਨਾਂ 'ਤੇ ਮੁਕੱਦਮਾ ਥਾਣਾ ਸਦਰ ਮਲੋਟ ਦਰਜ ਕਰ ਤਫਤੀਸ਼ ਸ਼ੁਰੂ ਕਰ ਦਿੱਤੀ ਸੀ | ਤਫਤੀਸ਼ ਦੌਰਾਨ ਪੁਲਿਸ ਪਾਰਟੀ ਨਾਕਾਬੰਦੀ ਦੌਰਾਨ ਰਕਬਾ ਪਿੰਡ ਔਲਖ ਮੌਜੂਦ ਸੀ ਤਾਂ ਇਕ ਮੋਟਰ ਸਾਇਕਲ ਨੰਬਰ ਪੀ.ਬੀ.-31ਜੇ- 5856 ਮਾਰਕਾ ਹੀਰੋ ਐਚ.ਐਫ.ਡੀਲੈਕਸ 'ਤੇ ਸਵਾਰ 2 ਵਿਅਕਤੀਆਂ ਨੂੰ ਸ਼ੱਕ ਦੇ ਬਿਨ੍ਹਾ 'ਤੇ ਉਨ੍ਹਾਂ ਦਾ ਨਾਂਅ ਪੱੁਛਿਆ ਗਿਆ, ਜਿਨ੍ਹਾਂ ਨੇ ਆਪਣਾ ਨਾਂਅ ਮੰਗਾ ਸਿੰਘ ਉਰਫ ਕੁਲਵਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਝੋਰੜ ਹਾਲ ਅਬਾਦ ਭੁੱਚੋ ਮੰਡੀ ਬਠਿੰਡਾ ਤੇ ਗਗਨਦੀਪ ਉਰਫ ਗੱਗੂ ਪੁੱਤਰ ਲਖਵਿੰਦਰ ਸਿੰਘ ਵਾਸੀ ਈਨਾਖੇੜਾ ਦੱਸਿਆ ਜੋ ਉਕਤ ਨੌਜਵਾਨਾਂ ਦੀ ਸ਼ਨਾਖ਼ਤ ਕਰਨ 'ਤੇ ਪਤਾ ਲੱਗਿਆ ਕਿ ਉਨ੍ਹਾਂ ਵਲੋਂ ਪਿੰਡ ਝੋਰੜ ਵਿਖੇ ਇਕ ਨੌਜਵਾਨ ਗੁਰਪ੍ਰੇਮ ਸਿੰਘ ਦੀ ਕੁੱਟਮਾਰ ਕਰਨ ਸਬੰਧੀ ਕੁੱਝ ਦਿਨ ਪਹਿਲਾ ਸੋਸ਼ਲ ਮੀਡੀਆ 'ਤੇ ਵੀਡੀਓ ਵੀ ਵਾਇਰਲ ਹੋਈ ਹੈ ਜਿਸ 'ਤੇ ਜਸਪਾਲ ਸਿੰਘ ਉਪ ਕਪਤਾਨ ਪੁਲਿਸ ਮਲੋਟ ਦੀ ਹਾਜ਼ਰੀ 'ਚ ਉਕਤਾਨ ਦੋਸ਼ੀਆਨ ਦੀ ਤਲਾਸ਼ੀ ਕਰਨ 'ਤੇ ਉਨ੍ਹਾਂ ਪਾਸੋਂ 1040 ਨਸ਼ੀਲੀਆਂ ਗੋਲੀਆਂ ਤੇ ਇਕ ਪਿਸਤੌਲ ਦੇਸੀ 12 ਬੋਰ ਸਮੇਤ 01 ਕਾਰਤੂਸ ਜਿੰਦਾ 12 ਬੋਰ ਤੇ ਮੋਟਰਸਾਈਕਲ ਨੰਬਰ ਪੀ.ਬੀ.-31ਜੇ- 5856 ਮਾਰਕਾ ਹੀਰੋ ਐਚ.ਐਫ.ਡੀਲੈਕਸ ਬਰਾਮਦ ਕੀਤਾ | ਮੋਟਰਸਾਈਕਲ 'ਤੇ ਲੱਗੇ ਨੰਬਰ ਨੂੰ ਚੈੱਕ ਕਰਨ 'ਤੇ ਮੋਟਰਸਾਇਕਲ 'ਤੇ ਗਲਤ ਨੰਬਰ ਲੱਗਾ ਹੋਇਆ ਪਾਇਆ ਗਿਆ, ਜਿਸ 'ਤੇ ਦੋਸ਼ੀ ਮੰਗਾ ਸਿੰਘ ਤੇ ਗਗਨਦੀਪ ਸਿੰਘ ਖ਼ਿਲਾਫ਼ ਮੁਕੱਦਮਾ ਥਾਣਾ ਸਦਰ ਮਲੋਟ 'ਚ ਦਰਜ ਕੀਤਾ ਗਿਆ | ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਵੀ ਕਈ ਮੁਕੱਦਮੇ ਦਰਜ ਹਨ | ਇਸ ਤੋਂ ਇਲਾਵਾ ਮੁਕੱਦਮਾ ਨੰਬਰ 129 ਮਿਤੀ 12-09-2021 ਵਿਚ ਦੂਸਰੇ ਦੋਸ਼ੀਆਨ ਸੁਖਮਨ ਸਿੰਘ ਪੁੱਤਰ ਸਤਨਾਮ ਸਿੰਘ, ਰਾਜਾ ਸਿੰਘ ਪੁੱਤਰ ਤੋਤਾ ਸਿੰਘ ਵਾਸੀਆਨ ਝੋਰੜ ਨੂੰ ਮਿਤੀ 17-09-2021 ਨੂੰ ਸਹਾਇਕ ਥਾਣੇਤਾਰ ਹਰਵਿੰਦਰ ਸਿੰਘ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਦੋਸ਼ੀਆਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ | ਦੋਸ਼ੀਆਨ ਦੀ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ |
ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ- ਭਾਵੇਂ ਪੰਜਾਬ ਸਰਕਾਰ ਵਲੋਂ ਹਰ ਸਾਲ ਹੀ ਝੋਨੇ ਦੀ ਖ਼ਰੀਦ ਅਤੇ ਚੰਗੇ ਪ੍ਰਬੰਧਾਂ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਹੇਠਲੇ ਪੱਧਰ 'ਤੇ ਜਦੋਂ ਵੇਖਿਆ ਜਾਂਦਾ ਹੈ ਤਾਂ ਸਭ ਕੁਝ ਉਲਟ ਵਿਖਾਈ ਦਿੰਦਾ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਰਣਧੀਰ ਸਿੰਘ ਸਾਗੂ)- ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ (ਯੂਥ ਵਿੰਗ) ਦੇ ਸੂਬਾਈ ਆਗੂ ਹਰਪ੍ਰੀਤ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...
ਮੰਡੀ ਬਰੀਵਾਲਾ, 17 ਸਤੰਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਮੋਟਰਾਂ ਦੀ ਬਿਜਲੀ ਸਪਲਾਈ ਠੀਕ ਤਰ੍ਹਾਂ ਨਹੀਂ ਮਿਲ ਰਹੀ ਹੈ | ਉਨ੍ਹਾਂ ਕਿਹਾ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਹਰਮਹਿੰਦਰ ਪਾਲ)-ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਮੁਕਤਸਰ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸੁਰਿੰਦਰ ਕੁਮਾਰ ਬਾਂਸਲ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਟੀਕਾਕਰਨ ਮੁਹਿੰਮ ਸੁਚੱਜੇ ਤਰੀਕੇ ਨਾਲ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਵਪਾਰ ਮੰਡਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਸਿਟੀ ਹੋਟਲ ਵਿਚ ਜ਼ਿਲ੍ਹਾ ਪ੍ਰਧਾਨ ਤਰਸੇਮ ਗੋਇਲ ਅਤੇ ਸ਼ਹਿਰੀ ਪ੍ਰਧਾਨ ਅਨਿਲ ਅਨੇਜਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਸੂਬਾ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਯੂਥ ਕਾਂਗਰਸ ਵਲੋਂ ਅੱਜ ਸ਼ਾਮ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚਰਨਦੀਪ ਸਿੰਘ ਮਾਨ ਅਤੇ ਹਲਕਾ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਵਿਚ ਮਹਿੰਗਾਈ ਅਤੇ ਖੇਤੀ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਰਿਟੇਲ ਕਰਿਆਨਾ ਐਸੋਸੀਏਸ਼ਨ ਪਿੰਡ ਖਾਰਾ ਦੀ ਮੀਟਿੰਗ ਹੋਈ ਜਿਸ ਵਿਚ ਸਾਰੇ ਅਹੁਦੇਦਾਰਾਂ ਨੇ ਜਗਜੀਤ ਸਿੰਘ ਮੱਕੜ ਨੂੰ ਸਰਬਸੰਮਤੀ ਨਾਲ ਵਾਈਸ ਪ੍ਰਧਾਨ ਚੁਣਿਆ | ਇਸ ਮੌਕੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਟੱਕਰ ...
ਮਲੋਟ, 17 ਸਤੰਬਰ (ਪਾਟਿਲ)- ਪਿਛਲੇ ਕਰੀਬ ਡੇਢ ਸਾਲ ਤੋਂ ਕੋਰੋਨਾ ਦੀ ਬਿਮਾਰੀ ਫੈਲਣ ਕਰਕੇ ਅੱਖਾਂ ਦੇ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਬੰਦ ਕੀਤੇ ਹੋਏ ਸੀ ਤੇ ਹੁਣ ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਮਲੋਟ ਵਲੋਂ ਬਾਬਾ ਕੁੰਦਨ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ...
ਮੰਡੀ ਲੱਖੇਵਾਲੀ, 17 ਸਤੰਬਰ (ਮਿਲਖ ਰਾਜ)- ਮਲੋਟ ਉਪ ਕਪਤਾਨ ਜਸਪਾਲ ਸਿੰਘ ਦੀ ਅਗਵਾਈ 'ਚ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਪੰਨੀਵਾਲਾ ਫੱਤਾ ਨੇ 480 ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ, ਸ਼ਮਿੰਦਰ ਸਿੰਘ ਬੱਤਰਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫ਼ੀਲਡ ਦਫ਼ਤਰਾਂ ਵਿਚ ਪਿਛਲੇ ਕਰੀਬ 15 ਸਾਲਾਂ ਤੋਂ 360 ਦੇ ਕਰੀਬ ਡਾਟਾ ਐਂਟਰੀ ਉਪਰੇਟਰ ਆਊਟਸੋਰਸ, ਕੰਟਰੈਕਟ, ਸੈਲਫ ਇਨਲਿਸਟਿਡ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨ ਪਾਸ ਕਰਨ ਦਾ ਇਕ ਸਾਲ ਪੂਰਾ ਹੋਣ 'ਤੇ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਰੋਸ ਮੀਟਿੰਗ ਕੀਤੀ ਗਈ | ਸਥਾਨਕ ਸਿਟੀ ਹੋਟਲ ਵਿਖੇ ...
ਗਿੱਦੜਬਾਹਾ, 17 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਕੌਮੀ ਜਨਰਲ ਸਕੱਤਰ ਅਭੈ ਸਿੰਘ ਢਿੱਲੋਂ ਵਲੋਂ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਵਿਖੇ ਕਾਲੇ ਕਿਸਾਨ ਮਾਰੂ ਕਾਲੇ ਕਾਨੂੰਨ ਲਾਗੂ ਹੋਣ 'ਤੇ ਇਕ ਸਾਲ ਬੀਤ ਜਾਣ ਤੇ ਕੇਂਦਰ ਦੀ ਮੋਦੀ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਹਰਮਹਿੰਦਰ ਪਾਲ)-ਬਿਜਲੀ ਬਿੱਲਾਂ ਅਤੇ ਬਿਜਲੀ ਦੇ ਕੱਟੇ ਗਏ ਕੁਨੈਕਸ਼ਨਾਂ ਸਬੰਧੀ ਪਾਵਰਕਾਮ ਦੇ ਮੁਖੀ ਵਲੋਂ ਜਾਰੀ ਕੀਤੇ ਹੁਕਮਾਂ ਨੂੰ ਪਾਵਰਕਾਮ ਦੇ ਹੀ ਅਧਿਕਾਰੀ ਮੰਨਣ ਤੋਂ ਇਨਕਾਰੀ ਹੋ ਗਏ ਹਨ, ਜਿਸ ਕਰਕੇ ਸਾਂਝਾ ਮਜ਼ਦੂਰ ਮੋਰਚਾ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਲੋਕਾਂ ਦੀ ਸਿਹਤ ਨੂੰ ਠੀਕ ਰੱਖਣ ਲਈ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਮਾਜ ਵਿਚੋਂ ਟੀ.ਬੀ. ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਉਪਰਾਲੇ ...
ਮੰਡੀ ਕਿੱਲਿਆਂਵਾਲੀ, 17 ਸਤੰਬਰ (ਇਕਬਾਲ ਸਿੰਘ ਸ਼ਾਂਤ)- ਖੇਤ ਮਜ਼ਦੂਰ ਦੇ ਪੁੱਟੇ ਬਿਜਲੀ ਮੀਟਰਾਂ ਸਬੰਧੀ ਤਾਜ਼ਾ ਤਰੀਨ ਸਰਕਾਰੀ ਵਿਸ਼ਵਾਸ ਜ਼ਮੀਨ 'ਤੇ ਖਰਾ ਨਾ ਉਤਰਨ 'ਤੇ ਖੇਤ ਮਜ਼ਦੂਰ ਸੰਘਰਸ਼ ਦੇ ਰੌਂਅ ਵਿਚ ਆ ਗਏ ਤੇ ਪਾਵਰਕਾਮ ਦੇ ਬਾਦਲ ਡਵੀਜ਼ਨ ਦਫ਼ਤਰ ਮੂਹਰੇ ...
ਮੰਡੀ ਕਿੱਲਿਆਂਵਾਲੀ, 16 ਸਤੰਬਰ (ਇਕਬਾਲ ਸਿੰਘ ਸ਼ਾਂਤ)-ਕੋਵਿਡ-19 ਵੈਕਸੀਨ ਲਈ ਖੇਤਰ ਵਿਚ ਸਿਹਤ ਵਿਭਾਗ ਦੇ ਤਰੱਦਦ ਕਰੀਬ 58 ਫ਼ੀਸਦੀ ਨੂੰ ਪਾਰ ਕਰ ਗਏ ਹਨ | ਬਲਾਕ ਵਿਚ ਲੰਬੀ ਤੇ ਬਾਦਲ ਹਸਪਤਾਲਾਂ ਦੇ ਅਧੀਨ 95024 ਬਾਲਗ (18 ਸਾਲਾਂ ਤੋਂ ਉੱਪਰ) ਲੋਕਾਂ ਵਿਚੋਂ 54306 ਦੇ ਵੈਕਸੀਨ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX